ਬਟਾਲਾ, 17 ਮਈ (ਕਾਹਲੋਂ)-ਸੂਬੇ ਦੇ ਸੈਰ ਸਪਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਸ਼ਹਿਰ ਦੀ ਫੇਰੀ ਦੌਰਾਨ ਇੱਥੋਂ ਦੇ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ | ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਅਤੇ ਸ਼ਹਿਰ ਦੇ ਮੁਹਤਬਰ ਵੀ ਮੌਜੂਦ ਸਨ | ਸਭ ਤੋਂ ਪਹਿਲਾਂ ਮੰਤਰੀ ਸ: ਬੈਂਸ ਨੇ ਬੇਰਿੰਗ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਦਾ ਦੌਰਾ ਕੀਤਾ | ਉਪਰੰਤ ਉਨ੍ਹਾਂ ਨੇ ਮਹਾਰਾਜਾ ਸ਼ੇਰ ਸਿੰਘ ਦੇ ਜਲ ਮਹੱਲ ਅਤੇ ਅਕਬਰ ਬਾਦਸ਼ਾਹ ਦੇ ਕਰੋੜੀ ਸ਼ਮਸ਼ੇਰ ਖਾਨ ਦੇ ਮਕਬਰੇ ਦੀ ਸਮਾਰਕ ਦਾ ਜਾਇਜ਼ਾ ਲਿਆ | ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਵਿਰਾਸਤੀ ਦਰਵਾਜ਼ੇ ਖਜ਼ੂਰੀ ਗੇਟ ਅਤੇ ਸ਼ੇਰਾਂ ਵਾਲੇ ਗੇਟ ਨੂੰ ਦੇਖਿਆ | ਕੈਬਨਿਟ ਮੰਤਰੀ ਸ. ਬੈਂਸ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੈਦਲ ਚੱਲ ਕੇ ਬਟਾਲਾ ਦੇ ਸ਼ਹਿਰ ਦਿਲ ਚੱਕਰੀ ਬਾਜ਼ਾਰ ਦੀ ਰੌਣਕ ਨੂੰ ਦੇਖਿਆ | ਇਸ ਮੌਕੇ ਉਨ੍ਹਾਂ ਚੱਕਰੀ ਬਾਜ਼ਾਰ ਸਥਿਤ ਪਾਵਨ ਅਸਥਾਨ ਸ੍ਰੀ ਕਾਲੀ ਮਾਤਾ ਮੰਦਰ ਦੇ ਦਰਸ਼ਨ ਕੀਤੇ | ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਦਰਸ਼ਨ ਕੀਤੇ | ਬਟਾਲਾ ਸ਼ਹਿਰ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਕੈਬਨਿਟ ਮੰਤਰੀ ਸ: ਬੈਂਸ ਨੇ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦੇ ਸਭ ਤੋਂ ਪੁਰਾਣੇ ਇਤਿਹਾਸਕ ਸ਼ਹਿਰਾਂ ਵਿਚੋਂ ਇੱਕ ਹੈ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹੁਰੇ ਪਰਿਵਾਰ ਦਾ ਇਹ ਸ਼ਹਿਰ ਇਤਿਹਾਸ ਵਿਚ ਆਪਣੀ ਖਾਸ ਥਾਂ ਰੱਖਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਟਾਲਾ ਸ਼ਹਿਰ ਦੀ ਵਿਰਾਸਤ ਨੂੰ ਸਾਂਭਣ ਲਈ ਜ਼ਰੂਰ ਰੋਡ ਮੈਪ ਤਿਆਰ ਕਰੇਗੀ ਤਾਂ ਜੋ ਇਹ ਇਤਿਹਾਸਕ ਸ਼ਹਿਰ ਦੁਨੀਆਂ ਦੇ ਨਕਸ਼ੇ 'ਤੇ ਉੱਭਰ ਸਕੇ | ਸ: ਬੈਂਸ ਨੇ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਦੀ ਸੰਭਾਲ ਲਈ ਵਿਭਾਗ ਵਲੋਂ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਦਰਵਾਜ਼ਿਆਂ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ ਅਤੇ ਨਾਲ ਹੀ ਗੁਰਦੁਆਰਾ ਸ਼੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਅਤੇ ਸ੍ਰੀ ਕਾਲੀ ਦੁਆਰਾ ਮੰਦਰ ਨੂੰ ਜਾਂਦੇ ਰਸਤਿਆਂ ਨੂੰ ਹੈਰੀਟੇਜ ਸਟਰੀਟ ਵਜੋਂ ਵਿਕਸਤ ਕੀਤਾ ਜਾਵੇਗਾ | ਵਿਧਾਇਕ ਬਟਾਲਾ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਬਾਰੇ ਕੈਬਨਿਟ ਮੰਤਰੀ ਸ: ਬੈਂਸ ਨੂੰ ਜਾਣਕਾਰੀ ਦਿੱਤੀ ਅਤੇ ਨਾਲ ਹੀ ਸ਼ਹਿਰ ਨੂੰ ਵਿਰਾਸਤੀ ਪੱਖ ਤੋਂ ਵਿਕਸਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ | ਇਸ ਮੌਕੇ ਸ਼ਹਿਰ ਦੇ ਮੁਹਤਬਰ ਯਸਪਾਲ ਚੌਹਾਨ, ਐਡਵੋਕੇਟ ਭਰਤ ਅਗਰਵਾਲ, ਪਿ੍ੰਸ ਰੰਧਾਵਾ, ਕੌਂਸਲਰ ਰਾਜੇਸ਼ ਤੁਲੀ, ਸਰਦੂਲ ਸਿੰਘ, ਬਲਵਿੰਦਰ ਮਿੰਟਾ, ਰਾਕੇਸ਼ ਤੁਲੀ, ਗੁਰਜੰਟ ਸਿੰਘ, ਮਲਕੀਤ ਸਿੰਘ, ਉਪਦੇਸ਼ ਕੁਮਾਰ ਪੀ.ਏ., ਮਾਣਕ ਮਹਿਤਾ, ਮਨਜੀਤ ਸਿੰਘ ਕਰਵਾਲੀਆਂ ਵਾਲੇ, ਸੁਖਜਿੰਦਰ ਸਿੰਘ ਰਜਿੰਦਰ ਫਾਊਾਡਰੀ ਵਾਲੇ, ਜਗਦੀਸ਼ ਮਸੀਹ, ਸੰਨੀ ਮਸੀਹ, ਹਨੀ ਚੌਹਾਨ, ਰਾਜਵਿੰਦਰ ਸਿੰਘ, ਰੋਬਿਨ, ਸਰਨਜੀਤ ਸਿੰਘ, ਸਤੀਸ਼ ਕੁਮਾਰ, ਅੰਕੁਸ਼ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਹਿਰ ਦੇ ਮੁਹਤਬਰ ਹਾਜ਼ਰ ਸਨ |
ਬਟਾਲਾ, 17 ਮਈ (ਕਾਹਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿਜਲੀ ਚੋਰੀ ਰੋਕਣ ਤੇ ਬਿਜਲੀ ਦੇ ਲੋਡ ਨਿਯਮਤ ਕਰਨ ਲਈ ਅੱਜ ਦਿਹਾਤੀ ਮੰਡਲ ਬਟਾਲਾ ਦੇ ਐਕਸੀਅਨ ਮੋਹਤਮ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ...
ਡੇਅਰੀਵਾਲ ਦਰੋਗਾ, 17 ਮਈ (ਹਰਦੀਪ ਸਿੰਘ ਸੰਧੂ)-ਛੋਟਾ ਘੱਲੂਘਾਰਾ ਸਾਹਿਬ ਦੇ 1746 'ਚ ਸ਼ਹੀਦ ਹੋਏ 11 ਹਜ਼ਾਰ ਸ਼ਹੀਦ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੋਟਾ ਘੱਲੂਘਾਰਾ ਸਮਾਰਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ...
ਕਾਦੀਆਂ, 17 ਮਈ (ਯਾਦਵਿੰਦਰ ਸਿੰਘ)-ਨਜ਼ਦੀਕੀ ਪਿੰਡ ਜੋਗੀ ਚੀਮਾ ਵਿਖੇ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਪਿੰਡ ਦੀ ਪੰਚਾਇਤੀ ਬੋਲੀ ਨੂੰ ਪੰਚਾਇਤ ਵਲੋਂ ਲੋਕਾਂ ਦੇ ਕਹਿਣ 'ਤੇ ਰੋਕ ਦਿੱਤਾ ਗਿਆ | ਇਸ ਸੰਬੰਧੀ ਉਥੇ ਮÏਜੂਦ ਲੋਕਾਂ ਨੇ ਦੱਸਿਆ ਕਿ ਪਿਛਲੀ ਕਾਂਗਰਸ ...
ਗੁਰਦਾਸਪੁਰ, 17 ਮਈ (ਗੁਰਪ੍ਰਤਾਪ ਸਿੰਘ)-ਆਪਣੀ ਜ਼ਮੀਨ 'ਤੇ ਲਏ ਗਏ ਲੋਨ ਸਬੰਧੀ ਨਕਲੀ ਐਨ.ਓ.ਸੀ ਬਣਾ ਕੇ ਦੂਜੇ ਬੈਂਕ ਤੋਂ ਲੋਨ ਲੈਣ ਵਾਲੇ ਇਕ ਕਿਸਾਨ ਖ਼ਿਲਾਫ਼ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਮੈਨੇਜਰ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ...
ਕਾਦੀਆਂ, 17 ਮਈ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)-ਸਮੂਹ ਮੁਲਾਜ਼ਮ ਪਾਵਰਕਾਮ ਸਬ-ਡਵੀਜ਼ਨ ਕਾਦੀਆਂ ਵਲੋਂ ਬੀਤੀ 4 ਮਈ ਨੂੰ ਬਿਜਲੀ ਕਰਮਚਾਰੀ ਅਮਰੀਕ ਸਿੰਘ ਨੂੰ ਡਿਊਟੀ ਦੌਰਾਨ ਕਾਦੀਆਂ ਸ਼ਹਿਰ ਤੇ ਪਿੰਡ ਬੁੱਟਰ ਕਲਾਂ ਦੇ ਕੁਝ ਵਿਅਕਤੀਆਂ ...
ਬਟਾਲਾ, 17 ਮਈ (ਹਰਦੇਵ ਸਿੰਘ ਸੰਧੂ)-ਬਟਾਲਾ ਦੀਆਂ ਸਮੂਹ ਧਾਰਮਿਕ, ਸਾਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਤੇ ਬਟਾਲਾ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਰਮੇਸ਼ ਨਈਯਰ, ਬਜਰੰਗ ਦਲ ਬਟਾਲਾ ਦੇ ਆਗੂ ਹਨੀ ਮਿੱਤਲ, ਭਗਵਾਨ ਵਾਲਮੀਕਿ ...
ਘੁਮਾਣ, 17 ਮਈ (ਬਾਵਾ)-ਕਸਬਾ ਘੁਮਾਣ ਦੇ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਦੀਪ ਸਿੰਘ (30) ਵੀਰਵਾਰ 12 ਮਈ ਦਾ ਸਵੇਰੇ ਘਰੋਂ ਗਿਆ, ਪਰ ਮੁੜ ਕੇ ਨਹੀਂ ਆਇਆ | ਉਹ ਦਿਮਾਗ ਤੋਂ ਸਿੱਧਾ ਹੈ | ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਰਿਸ਼ਤੇਦਾਰੀ ਵਿਚ ਪਤਾ ਕੀਤਾ, ਪਰ ...
ਧਾਰੀਵਾਲ, 17 ਮਈ (ਸਵਰਨ ਸਿੰਘ)-ਇੱਥੋਂ ਨਜ਼ਦੀਕ ਅੱਡਾ ਸੋਹਲ ਨੇੜੇ ਨੈਸ਼ਨਲ ਹਾਈਵੇ ਉੱਤੇ ਧਾਰੀਵਾਲ ਤੋਂ ਗੁਰਦਾਸਪੁਰ ਨੂੰ ਜਾ ਰਹੇ ਇਕ ਮੋਟਰਸਾਈਕਲ ਦੇ ਪਿੱਛੋਂ ਆ ਕੇ ਵੱਜੀ ਸਕਾਰਪੀਓ ਗੱਡੀ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਦੀ ਸ਼ਨਾਖਤ ਕਸ਼ਮੀਰ ਰਾਜ (50) ...
ਗੁਰਦਾਸਪੁਰ, 17 ਮਈ (ਪੰਕਜ ਸ਼ਰਮਾ)-ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਗੋਰੇਸ਼ ਭਾਰਦਵਾਜ ਨੇ ਦੱਸਿਆ ਕਿ ਮਾਸਟਰ ਕੇਡਰ ਦੀਆਂ 4161 ਪੋਸਟਾਂ ਵਿਚ ਅਪਲਾਈ ਕਰਨ ਦੀ ਉਮਰ ਹੱਦ 37 ਸਾਲ ਹੈ, ਜਿਸ ਨੰੂ 42 ਕਰਵਾਉਣ ਲਈ ਕਈ ਵਾਰ ਸਿੱਖਿਆ ਮੰਤਰੀ ਨਾਲ ਮੀਟਿੰਗਾਂ ਹੋ ...
ਬਟਾਲਾ, 17 ਮਈ (ਹਰਦੇਵ ਸਿੰਘ ਸੰਧੂ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ਬੰਦ ਪਈ ਅਲਟਰਾ ਸਾਉਂਡ ਮਸ਼ੀਨ ਕਾਰਨ ਬਟਾਲਾ ਦੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਲੋਕਾਂ ਦੀਆਂ ਮੁਸ਼ਕਲਾਂ ਨੂੰ ...
ਗੁਰਦਾਸਪੁਰ, 17 ਮਈ (ਆਰਿਫ)-ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਆਪਣੇ 2 ਹਫ਼ਤਿਆਂ ਦੇ ਯੂ.ਕੇ ਦੌਰੇ ਤੋਂ ਪਰਤ ਆਏ ਹਨ | ਇਸ ਸਬੰਧੀ ਗੈਵੀ ਕਲੇਰ ਨੇ ਦੱਸਿਆ ਕਿ ਯੂ.ਕੇ ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ...
ਗੁਰਦਾਸਪੁਰ, 17 ਮਈ (ਪੰਕਜ ਸ਼ਰਮਾ)-ਬੱਚਿਆਂ ਦੇ ਸਰਟੀਫ਼ਿਕੇਟ ਵਿਚ ਉਮਰ ਘਟਾਉਣ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਿਸ ਵਲੋਂ ਬੀਤੀ 21 ਅਪ੍ਰੈਲ ਨੰੂ ਅਮਰਜੀਤ ਸਿੰਘ ਵਾਸੀ ਗੁਰਦਾਸਪੁਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਇਸ ਸਬੰਧੀ ਅਜੀਤ ਉਪ ਦਫ਼ਤਰ ਗੁਰਦਾਸਪੁਰ ...
ਕੋਟਲੀ ਸੂਰਤ ਮੱਲੀ, 17 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢੇਸੀਆਂ ਤੋਂ ਬੀਤੇ ਦਿਨ ਇਕ ਵਿਆਹੁਤਾ ਔਰਤ ਦੇ ਭੇਦਭਰੀ ਹਾਲਤ 'ਚ ਲਾਪਤਾ ਹੋ ਗਈ | ਪੁਲਿਸ ਨੂੰ ਸੂਚਿਤ ਕਰਨ ਉਪਰੰਤ ਲੱਭਾ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ...
ਬਟਾਲਾ, 17 ਮਈ (ਕਾਹਲੋਂ)-ਸ੍ਰੀ ਬ੍ਰਾਹਮਣ ਸਭਾ ਯੁਵਾ ਬਟਾਲਾ ਵਲੋਂ ਸਥਾਨਕ ਕਮਿਊਨਿਟੀ ਹਾਲ ਵਿਖੇ ਭਗਵਾਨ ਸ੍ਰੀ ਪਰਸੂਰਾਮ ਦੀ ਜੈਅੰਤੀ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਾ: ਵਿਧਾਇਕ ਫਤਹਿਜੰਗ ਸਿੰਘ ਬਾਜਵਾ ਤੇ ਰਮਨ ਸ਼ਰਮਾ ...
ਕਾਹਨੂੰਵਾਨ, 17 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਵੜੈਚ ਵਿਚ ਆਪ ਪਾਰਟੀ ਦੇ ਵਰਕਰਾਂ ਵਲੋਂ ਸ਼ਾਮਲਾਤ ਜ਼ਮੀਨ 'ਤੇ ਉਸਾਰੀ ਕਰਕੇ ਕਬਜ਼ਾ ਕੀਤਾ ਜਾ ਰਿਹਾ ਹੈ | ਇਸ ਮਾਮਲੇ ਸਬੰਧੀ ਸੁਲੱਖਣ ਸਿੰਘ ਪੱਪੂ ਵੜੈਚ ਅਤੇ ਸ਼ਾਮਲਾਤ ਜ਼ਮੀਨ ਦੇ ...
ਡੇਅਰੀਵਾਲ ਦਰੋਗਾ, 17 ਮਈ (ਹਰਦੀਪ ਸਿੰਘ ਸੰਧੂ)-ਪੰਜਾਬ ਦਾ ਖ਼ਜ਼ਾਨਾ ਭਰਨ ਲਈ ਸਰਕਾਰ ਦੀ ਪਹਿਲਕਦਮੀ ਦੇ ਚਲਦਿਆਂ ਰਾਜ ਭਰ ਦੀਆਂ ਜੇਲ੍ਹਾਂ ਵਿਚੋਂ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਨਾਲ-ਨਾਲ ਆਉਣ ਵਾਲੇ ਦਿਨਾਂ ਵਿਚ ਮਾਈਨਿੰਗ ਨੀਤੀ ਵਿਚ ਵੀ ਸੁਧਾਰ ਕੀਤਾ ਜਾਵੇਗਾ | ...
ਕਲਾਨੌਰ, 17 ਮਈ (ਪੁਰੇਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ 'ਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ 'ਤੇ ਕਾਬਜ਼ਕਾਰਾਂ ਨੂੰ ਨਿਯਤ ਮਿਤੀ ਤੋਂ ਪਹਿਲਾਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਛੱਡਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਨੇੜਲੇ ਪਿੰਡ ਪਿੰਡੀ ਸੈਦਾਂ 'ਚ ਵੀ ...
ਗੁਰਦਾਸਪੁਰ, 17 ਮਈ (ਆਰਿਫ਼)-ਸ਼ਿਵਾਲਿਕ ਆਈ.ਟੀ.ਆਈ ਵਿਖੇ ਸਾਲ 2022-23 ਲਈ ਵੱਖ ਵੱਖ ਟਰੇਡਾਂ ਵਿਚ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਆਈ.ਟੀ.ਆਈ ਵਿਖੇ ਡੀਜ਼ਲ ਮਕੈਨਿਕ, ਵੈਲਡਰ, ਕੰਪਿਊਟਰ ਆਪ੍ਰੇਟਰ ਐਂਡ ...
ਗੁਰਦਾਸਪੁਰ, 17 ਮਈ (ਭਾਗਦੀਪ ਸਿੰਘ ਗੋਰਾਇਆ)-ਬੰਗਲੌਰ ਵਿਖੇ ਹੋਈਆਂ ਪਹਿਲੀ ਪੈਨ ਇੰਡੀਆ ਮਾਸਟਰਜ਼ ਖੇਡਾਂ 'ਚੋਂ ਗੁਰਦਾਸਪੁਰ ਦੇ ਚਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਮੈਡਲ ਜਿੱਤ ਕੇ ਪੰਜਾਬ ਦੀ ਝੋਲੀ ਪਾਏ ਹਨ, ਉਥੇ ਹੀ ਖਿਡਾਰੀਆਂ ਵਲੋਂ ...
ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਪੰਜਾਬ ਅੰਦਰ ਬਣੀ 'ਆਪ' ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਡੀ.ਏ ਦਾ ਬਕਾਇਆ ਦੇਣ ...
ਬਹਿਰਾਮਪੁਰ, 9 ਮਈ (ਬਲਬੀਰ ਸਿੰਘ ਕੋਲਾ)-ਰਾਜਪੂਤ ਸਭਾ ਬਹਿਰਾਮਪੁਰ ਵਲੋਂ ਮਹਾਰਾਣਾ ਪ੍ਰਤਾਪ ਸਿੰਘ ਦੀ 482 ਜੈਅੰਤੀ ਮਾਸਟਰ ਜਨਕ ਸਿੰਘ ਤੇ ਠਾਕੁਰ ਕਮਲ ਸਿੰਘ ਸੇਵਾ ਮੁਕਤ ਡੀ.ਐਸ.ਪੀ ਦੀ ਪ੍ਰਧਾਨਗੀ ਹੇਠ ਮਹਾਰਾਣਾ ਪ੍ਰਤਾਪ ਸਿੰਘ ਖੇਡ ਮੈਦਾਨ ਬਹਿਰਾਮਪੁਰ ਵਿਖੇ ਮਨਾਈ ...
ਗੁਰਦਾਸਪੁਰ, 16 ਮਈ (ਭਾਗਦੀਪ ਸਿੰਘ ਗੋਰਾਇਆ)-ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਪਾਰਟੀ ਵਲੰਟੀਅਰ ਅਤੇ ਅਹੁਦੇਦਾਰਾਂ ਵਲੋਂ ਪਾਰਟੀ ਦੇ ਨਿਰਦੇਸ਼ਾਂ ਦੇ ਉਲਟ ਅਜਿਹੇ ...
ਘੱਲੂਘਾਰਾ ਸਾਹਿਬ, 17 ਮਈ (ਮਿਨਹਾਸ)-ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਹਿਬ ਵਲੋਂ ਨਵਾਬ ਕਪੂਰ ਸਿੰਘ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮÏਕੇ ਲੜਕੇ-ਲੜਕੀਆਂ ਦੀਆਂ ਅੰਤਰਰਾਸ਼ਟਰੀ ਟੀਮਾਂ ਨੇ ਇਸ ਕਬੱਡੀ ਟੂਰਨਾਮੈਂਟ ਵਿਚ ਭਾਗ ਲਿਆ | ਕÏਮੀ ਸ਼ਹੀਦਾਂ ਦੀ ...
ਗੁਰਦਾਸਪੁਰ, 6 ਮਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਐੱਸ.ਐੱਮ ਮਿਲੇਨੀਅਮ ਸਕੂਲ ਵਿਖੇ ਪਿ੍ੰਸੀਪਲ ਬਲੂਮੀ ਗੁਪਤਾ ਦੀ ਪ੍ਰਧਾਨਗੀ ਹੇਠ ਲਾਫਟਰ ਡੇਅ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਬਲੂਮੀ ਗੁਪਤਾ ਨੇ ਵਿਦਿਆਰਥੀਆਂ ਨੰੂ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ...
ਪੁਰਾਣਾ ਸ਼ਾਲਾ 4 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੀ ਤਿੱਬੜੀ ਛਾਉਣੀ ਅਤੇ ਬੈਂਕਾਂ ਅੱਗੇ ਪਾਰਕਿੰਗ ਨਾ ਹੋਣ ਕਰਕੇ ਨਿੱਤ ਹਾਦਸੇ ਵਾਪਰ ਰਹੇ ਹਨ | ਪਰ ਬੈਂਕਾਂ ਵਾਲੇ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੇ | ਐਕਸ ਸਰਵਿਸਮੈਨ ਦੇ ...
ਗੁਰਦਾਸਪੁਰ, 16 ਮਈ (ਆਰਿਫ਼)-ਇੱਥੋਂ ਨਜ਼ਦੀਕੀ ਪਿੰਡ ਆਲੇਚੱਕ ਵਿਖੇ ਮਨਿੰਦਰ ਸਿੰਘ ਸਾਬੀ ਦੀ ਯਾਦ ਵਿਚ 6ਵਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਕੀਤਾ ਗਿਆ | ਇਸ ਮੌਕੇ ...
ਗੁਰਦਾਸਪੁਰ, 16 ਮਈ (ਆਰਿਫ਼)-ਪੰਜਾਬੀ ਸਾਹਿਤ ਸਭਾ ਦੇ ਆਗੂਆਂ ਦੀ ਮੀਟਿੰਗ ਹਰਪ੍ਰੀਤ ਸਿੰਮੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਪ੍ਰਧਾਨਗੀ ਤਰਸੇਮ ਸਿੰਘ ਭੰਗੂ ਵਲੋਂ ਕੀਤੀ ਗਈ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਸੁਭਾਸ਼ ਦੀਵਾਨਾ ਨੇ ਵਰਤਮਾਨ, ਸਮਾਜਿਕ ਤੇ ਸਿਆਸੀ ...
ਅੱਚਲ ਸਾਹਿਬ, 17 ਮਈ (ਗੁਰਚਰਨ ਸਿੰਘ)-ਝੋਨੇ ਦੀ ਬਿਜਾਈ ਦਾ ਸਮਾਂ ਬਹੁਤ ਨੇੜੇ ਆਉਂਦਾ ਜਾ ਰਿਹਾ ਹੈ, ਪਰ ਨਹਿਰੀ ਵਿਭਾਗ ਵਲੋਂ ਨਾ ਤਾਂ ਰਜਬਾਹਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਪਾਣੀ ਛੱਡਿਆ ਜਾ ਰਿਹਾ ਹੈ | ਅੱਪਰਬਾਰੀ ਦੁਆਬ ਨਹਿਰ ਕਸੂਰ ਬ੍ਰਾਂਚ ਟੀ ਪੁਆਇੰਟ ...
ਕਲਾਨੌਰ, 17 ਮਈ (ਪੁਰੇਵਾਲ)-ਆਮ ਆਦਮੀ ਪਾਰਟੀ ਵਲੋਂ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਮੇਂ ਅੰਦਰ ਰਹਿ ਕੇ ਪੂਰਿਆਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...
ਕਲਾਨੌਰ, 17 ਮਈ (ਪੁਰੇਵਾਲ)-ਆਮ ਆਦਮੀ ਪਾਰਟੀ ਵਲੋਂ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਜੋ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਮੇਂ ਅੰਦਰ ਰਹਿ ਕੇ ਪੂਰਿਆਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX