ਚੰਡੀਗੜ੍ਹ, 17 ਮਈ (ਅਜਾਇਬ ਸਿੰਘ ਔਜਲਾ) : ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਨੇ ਯੂ.ਟੀ. ਸਕੱਤਰੇਤ ਸੈਕਟਰ-9 ਦੇ ਸਾਹਮਣੇ ਅੱਜ ਜ਼ੋਰਦਾਰ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਨੇ ਇਲੈਕਟ੍ਰੀਕਲ ਅਥਾਰਟੀ ਦੁਆਰਾ ਇਲੈਕਟ੍ਰੀਸ਼ਨਜ ਦੀ ਸੈਲਰੀ ਘਟਾ ਕੇ ਜੂਨੀਅਰ ਟੈਕਨੀਸ਼ਨਜ ਦੀ ਸੈਲਰੀ ਦੇ ਬਰਾਬਰ ਸੈਲਰੀ ਦੇਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਮੰਗ ਕੀਤੀ ਕਿ ਇਲੈਕਟ੍ਰੀਸ਼ਨਜ ਦੀ ਤਨਖਾਹ ਕਟੌਤੀ ਦਾ ਫ਼ੈਸਲਾ ਵਾਪਸ ਲਿਆ ਜਾਵੇ | ਆਗੂਆਂ ਨੇ ਕਿਹਾ ਕਿ ਇਲੈਕਟ੍ਰੀਕਲ ਅਥਾਰਟੀ ਨੇ ਇਲੈਕਟ੍ਰੀਸ਼ਨਾਂ ਦੀ ਸੈਲਰੀ ਵਿਚ 5000 ਰੁਪਏ ਦੀ ਕਟੌਤੀ ਕਰ ਲਈ ਹੈ | ਇਸ ਸਬੰਧ ਵਿਚ ਚੀਫ਼ ਇੰਜੀਨੀਅਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਆਗੂਆਂ ਨੇ ਦੱਸਿਆ ਕਿ ਚੀਫ ਇੰਜੀਨੀਅਰ ਨੇ ਭਰੋਸਾ ਦਿੱਤਾ ਹੈ ਕਿ ਵੇਤਨ ਕਟੌਤੀ ਨਹੀਂ ਹੋਵੇਗੀ | ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਗੌਰਮਿੰਟ ਐਂਡ ਐਮ.ਸੀ ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਜੇਕਰ ਚੀਫ਼ ਇੰਜੀਨੀਅਰ ਦੇ ਹੁਕਮਾਂ ਅਨੁਸਾਰ ਇਲੈਕਟ੍ਰੀਕਲ ਅਥਾਰਟੀ ਨੇ ਵਰਕਰਾਂ ਦੀ ਸੈਲਰੀ ਵਿਚ ਕਟੌਤੀ ਦਾ ਫ਼ੈਸਲਾ ਵਾਪਿਸ ਨਹੀਂ ਲਿਆ ਤਾਂ 25 ਮਈ ਨੂੰ ਵੱਡੀ ਰੈਲੀ ਕੀਤੀ ਜਾਵੇਗੀ ਅਤੇ 27 ਮਈ ਨੂੰ ਸਮੂਹਿਕ ਭੁੱਖ ਹੜਤਾਲ ਅਤੇ ਪੁਤਲਾ ਫੂਕ ਮੁਜ਼ਾਹਰਾ ਕੀਤਾ ਜਾਏਗਾ | ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਵਧੇ ਹੋਏ ਡੀ.ਏ. ਦੇ ਆਧਾਰ ਤੇ ਡੀ.ਸੀ ਰੇਟਾਂ ਵਿਚ 20 ਫੀਸਦੀ ਦਾ ਵਾਧਾ ਕੀਤਾ ਜਾਵੇ ਅਤੇ ਵੇਤਨ ਫਰੀਜ਼ ਕਰਨ ਦੇ ਫਾਰਮੂਲੇ ਨੂੰ ਵਾਪਿਸ ਲਿਆ ਜਾਵੇ | ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪ੍ਰਸ਼ਾਸਨ ਦੀ ਧੱਕੇਸ਼ਾਹੀ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਗੌਰਮਿੰਟ ਐਂਡ ਐਮ.ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰ ਸਿੰਘ, ਚੇਅਰਮੈਨ ਅਨਿਲ ਕੁਮਾਰ ਨੇ ਵੀ ਸੰਬੋਧਨ ਕੀਤਾ | ਇਸ ਦੇ ਇਲਾਵਾ ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੇ ਆਗੂ ਵਰਿੰਦਰ ਬਿਸ਼ਟ, ਉੱਪ ਪ੍ਰਧਾਨ ਯਸ਼ਪਾਲ ਸ਼ਰਮਾ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਯਸ਼ਪਾਲ ਚੌਧਰੀ, ਪ੍ਰੀਤਮ ਸਿੰਘ ਨੇ ਵੀ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ |
ਚੰਡੀਗੜ੍ਹ, 17 ਮਈ (ਅਜੀਤ ਬਿਊਰੋ)- ਪੰਜਾਬ ਦੇ ਸਿਹਤ ਤੇ ਪਰਿਵਾਰ ਮੰਤਰੀ ਡਾ. ਵਿਜੈ ਸਿੰਗਲਾ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਆਯੁਰਵੈਦਿਕ ਡਿਸਪੈਂਸਰੀ ਵਿਚ ਆਰਮ ਇਨ ਬੀ.ਪੀ. ਆਪ੍ਰੇਟਸ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ...
ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)-ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ 'ਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਹਲਕਾ ਇਚਾਰਜ ਰਣਜੀਤ ਸਿੰਘ ਰਾਣਾ ਨੇ ਕੇਂਦਰ ਸਰਕਾਰ ਦੀ ਜ਼ਮੀਨ ਆਪਣੇ ਨਾਮ ਕਰਵਾਉਣ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈੱਸ ਕਲੱਬ ...
ਚੰਡੀਗੜ੍ਹ, 17 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ, ਹਰਿਆਣਾ ਬਾਰ ਐਸੋਸੀਏਸ਼ਨ ਦੇ ਇਕ ਸਮਾਗਮ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਏ | ਪ੍ਰੋਗਰਾਮ ਦੌਰਾਨ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਕਈ ਸੀਨੀਅਰ ਵਕੀਲ ਵੀ ਸ਼ਾਮਿਲ ਸਨ | ਇਸ ...
ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਪੰਜਾਬ ਦੇ ਲੋਕਾਂ ਨੂੰ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਵਿਭਾਗ ਨੂੰ ਨੀਤੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ | ...
ਚੰਡੀਗੜ੍ਹ, 17 ਮਈ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਨੇ ਪਿਛਲੇ ਕੁਝ ਸਾਲਾਂ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਕੁਸ਼ਲ ਮਾਰਗਦਰਸ਼ਨ ਅਤੇ ਅਗਵਾਈ ਹੇਠ ਉਦਯੋਗਿਕ ਵਿਕਾਸ ਸਮੇਤ ਕਈ ਖੇਤਰਾਂ ਵਿਚ ਤੇਜ਼ੀ ਨਾਲ ਪ੍ਰਗਤੀ ਕੀਤੀ ਹੈ | ਹਰਿਆਣਾ ਸਰਕਾਰ ਸੂਬੇ ਨੂੰ ਇਕ ...
ਚੰਡੀਗੜ੍ਹ, 17 ਮਈ (ਨਵਿੰਦਰ ਸਿੰਘ ਬੜਿੰਗ) : ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ-40-ਸੀ ਦੇ ਬਾਰਵੀਂ ਜਮਾਤ ਦੇ ਨਾਨ ਮੈਡੀਕਲ ਦੇ ਵਿਦਿਆਰਥੀ ਨਿਵੇਸ਼ ਅਗਰਵਾਲ ਦੇ ਗਣਿਤ ਦੇ ਇੰਟਰਨੈਸ਼ਨਲ ਓਲੰਪੀਆਡ ਲਈ ਚੁਣੇ ਜਾਣਾ ਮਾਣ ਵਾਲੀ ਗੱਲ ਹੈ | ...
ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵਲੋਂ ਅੱਜ ਦੂਜੀ ਰਾਜ ਪੱਧਰੀ ਐਨ.ਸੀ.ਓ.ਆਰ.ਡੀ. ਮੀਟਿੰਗ ਬੁਲਾਈ ਗਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ | ਮੀਟਿੰਗ ਵਿਚ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਕਿ ਚੰਡੀਗੜ੍ਹ ...
ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-43 'ਚ ਕਾਰ ਦੀ ਟੱਕਰ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਵੀ ਕੁਮਾਰ ਵਜੋਂ ਹੋਈ ਹੈ, ਜੋ ਸੈਕਟਰ-43 ਦਾ ਹੀ ਰਹਿਣ ਵਾਲਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਰਵੀ ਕੁਮਾਰ ਦੀ ...
ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 12 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 75 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-10, 11, 14 ਅਤੇ 15 ਤੋਂ ਹਨ | ...
ਚੰਡੀਗੜ੍ਹ, 17 ਮਈ (ਵਿ. ਪ੍ਰਤੀ.)- ਪਾਕਿਸਤਾਨ ਦੇ ਖੈਬਰ ਪਖਤੁਨਵਾ ਪ੍ਰਾਂਤ ਵਿਚ ਦੋ ਸਿੱਖ ਭਰਾਵਾਂ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵਲੋਂ ਕਤਲ ਕੀਤੇ ਜਾਣ ਦੀ ਪੰਜਾਬ ਸੀ.ਪੀ.ਆਈ ਨੇ ਨਿਖੇਧੀ ਕਰਦਿਆਂ ਆਖਿਆ ਹੈ ਕਿ ਇਸ ਪ੍ਰਾਂਤ ...
ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸਾਢੇ 8 ਕਿਲੋ ਗਾਂਜੇ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਰਾਏਪੁਰ ਖੁਰਦ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਉਰਫ਼ ਸੋਨੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਮੌਲੀ ...
ਚੰਡੀਗੜ੍ਹ, 17 ਮਈ (ਅ. ਬ.)-ਅੱਖਾਂ ਦੀ ਦੇਖਭਾਲ ਦੀ ਦੇਸ਼ ਦੀ ਪ੍ਰਮੁੱਖ ਚੇਨ, ਚੇਨਈ ਸਥਿਤ ਡਾ. ਅਗਰਵਾਲਜ਼ ਆਈ ਹੋਸਪਿਟਲਜ਼ ਨੇ ਟ੍ਰਾਈਸਿਟੀ ਖੇਤਰ ਵਿਚ ਅੱਖਾਂ ਦੇ ਪੰਜ ਹਸਪਤਾਲਾਂ ਨੂੰ ਪ੍ਰਾਪਤ ਕਰ ਕੇ ਆਪਣੀ ਮੌਜੂਦਗੀ ਸਥਾਪਿਤ ਕੀਤੀ ਹੈ, ਜਿਸ ਵਿਚ ਚੰਡੀਗੜ੍ਹ ਵਿਚ 2, ...
ਐੱਸ. ਏ. ਐੱਸ. ਨਗਰ, 17 ਮਈ (ਰਾਣਾ)-ਸ਼ਿਵਾਲਿਕ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਰਿਸਰਚ ਵਲੋਂ 'ਪ੍ਰਤਿਭਾ' ਵਿਸ਼ੇ ਤਹਿਤ ਪਿ੍ੰ. ਡਾ. ਜੋਤੀ ਸੋਨੀ ਅਤੇ ਸੰਸਥਾ ਦੇ ਕੋਆਰਡੀਨੇਟਰ ਡਾ. ਟੀਨਾ ਚੋਪੜਾ ਅਤੇ ਹਰਮੀਤ ਕੌਰ ਦੀ ਦੇਖਰੇਖ ਹੇਠ ਆਨਲਾਈਨ ਇੰਟਰ ਕਾਲਜ ਮੁਕਾਬਲਾ ਕਰਵਾਇਆ ...
ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ 'ਤੇ ਜਥੇਬੰਦਕ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਕਾਂਗਰਸ ਵਰਕਰਾਂ ਨੂੰ ਮਿਲਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ | ਜਾਰੀ ਪ੍ਰੋਗਰਾਮ ਅਨੁਸਾਰ ...
ਜ਼ੀਰਕਪੁਰ, 17 ਮਈ (ਅਵਤਾਰ ਸਿੰਘ)-ਬਿਜਲੀ ਵਿਭਾਗ ਦੇ ਇਨਫੋਰਸਮੈਂਟ ਵਿੰਗ ਵਲੋਂ ਬਿਜਲੀ ਚੋਰੀ ਕਰਨ ਦੇ ਦੋਸ਼ ਹੇਠ ਗੁਰਦੁਆਰਾ ਰਾਮਗੜ੍ਹ ਭੁੱਡਾ ਸਾਹਿਬ ਨੂੰ ਪੰਜ ਲੱਖ ਰੁ. ਜ਼ੁਰਮਾਨਾ ਕੀਤਾ ਗਿਆ ਹੈ | ਵਿਭਾਗੀ ਅਧਿਕਾਰੀਆਂ ਅਨੁਸਾਰ ਪ੍ਰਬੰਧਕਾਂ ਵਲੋਂ ਸਿੱਧੀ ਕੁੰਡੀ ...
ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ 'ਚ ਜਲਾਲਾਬਾਦ ਅੰਦਰ 5 ਕਿੱਲੋ ਰੇਤ ਦੀ ਨਜਾਇਜ਼ ਖੁਦਾਈ ਕਰਨ ਦੇ ਦੋਸ਼ ਵਿਚ ਇਕ ਕਿਸਾਨ ਦੀ ਗਿ੍ਫ਼ਤਾਰੀ ਦੀ ਨਿੰਦਾ ਕਰਦਿਆਂ ਇਸ ਨੂੰ ਸ਼ਰਮਨਾਕ ਦੱਸਿਆ ਹੈ | ...
ਚੰਡੀਗੜ੍ਹ, 17 ਮਈ (ਅ.ਬ.)-ਟੈਲੀਕਾਮ ਕੰਪਨੀ ਰਿਲਾਇੰਸ ਜੀਓ ਨੇ 4 ਜੀ ਦੀ ਡਾਊਨਲੋਡ ਸਪੀਡ 'ਚ 2 ਐਮ. ਬੀ. ਪੀ. ਐਸ. ਜਬਰਦਸਤ ਉੇੱਛਾਲ ਦੇ ਨਾਲ ਆਪਣੀ ਨੰਬਰ ਇਕ ਦੀ ਪੁਜ਼ੀਸ਼ਨ ਬਰਕਰਾਰ ਰੱਖੀ ਹੈ | ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (ਟਰਾਈ) ਦੁਆਰਾ ਜਾਰੀ ਅਪ੍ਰੈਲ ਮਹੀਨੇ ...
ਕੁਰਾਲੀ, 17 ਮਈ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੱਖ-ਵੱਖ ਥਾਣਾ ਮੁਖੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਸਥਾਨਕ ਸਿਟੀ ਥਾਣੇ 'ਚ ਤਾਇਨਾਤ ਸਬ-ਇੰਸਪੈਕਟਰ ਭਗਤਵੀਰ ਸਿੰਘ ਨੂੰ ਸਦਰ ਥਾਣੇ ਦਾ ਮੁਖੀ ਲਗਾਇਆ ਗਿਆ ਹੈ ਜਦਕਿ ਸਿਟੀ ਥਾਣੇ 'ਚ ਐਸ. ਐਚ. ਓ. ...
ਡੇਰਾਬੱਸੀ, 17 ਮਈ (ਰਣਬੀਰ ਸਿੰਘ)-ਨੇੜਲੇ ਪਿੰਡ ਜਵਾਹਰਪੁਰ ਵਿਖੇ ਕੁਝ ਖੇਤਰ ਵਿਚ ਪਾਣੀ ਦੀ ਭਾਰੀ ਕਿੱਲਤ ਕਾਰਨ ਲੋਕਾਂ ਵਲੋਂ ਜਵਾਹਰਪੁਰ ਜਲ ਸਪਲਾਈ ਸਕੀਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਸਨ | ਇਸ ਮੌਕੇ ...
ਐੱਸ. ਏ. ਐੱਸ. ਨਗਰ, 17 ਮਈ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਮੁਹਾਲੀ ਵਿਖੇ ਇਕ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ 'ਚ ਇਕ ਔਰਤ ਸਮੇਤ ਹੋਰਨਾਂ ਖ਼ਿਲਾਫ਼ ਧਾਰਾ-341, 452, 506, 427, 447, 448, ...
ਐੱਸ. ਏ. ਐੱਸ. ਨਗਰ, 17 ਮਈ (ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਨੈਸ਼ਨਲ ਹਾਈਵੇਅ ਐਨ. ਐਚ. ਆਈ-205 ਏ ਲਈ ਵੱਖ-ਵੱਖ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਪਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਪ੍ਰਭਾਵਿਤ ਕਿਸਾਨਾਂ 'ਚ ਭਾਰੀ ਰੋਸ ...
ਖਰੜ, 17 ਮਈ (ਗੁਰਮੁੱਖ ਸਿੰਘ ਮਾਨ)-ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਘੜੂੰਆਂ ਨੇੜੇ ਟਰੱਕ ਅਤੇ ਟਰੈੈਕਟਰ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਇਕ ਟਰੈਕਟਰ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਵਾਸੀ ਪਿੰਡ ਘੜੂੰਆਂ ਉਮਰ ਕਰੀਬ 64 ਸਾਲ ਸਵੇਰੇ ...
ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਖੇਤੀਬਾੜੀ ਪੰਜਾਬ ਖ਼ਿਲਾਫ਼ ਸੱਤਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ ਗਿਆ | ਇਸੇ ਦੌਰਾਨ ਧਰਨੇ 'ਚ ਸ਼ਾਮਿਲ 6 ਆਤਮਾ ਵਰਕਰ ਪੈਟਰੋਲ ...
ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰਾਂ ਸਮੇਤ ਤਮਾਮ ਡਾਕਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਡਾਕਟਰ ...
ਡੇਰਾਬੱਸੀ, 17 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਚਿੱਟੇ ਦਿਨ ਲੁਟੇਰਿਆਂ ਨੇ ਮੋਟਰਸਾਈਕਲ ਦੀ ਡਿੱਗੀ ਵਿਚੋਂ 2 ਲੱਖ 80 ਹਜ਼ਾਰ ਰੁਪਏ ਉਡਾ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਫਤਹਿਪੁਰ ਜੱਟਾਂ ਵਾਸੀ ਗੁਰਪਾਲ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਬੈਂਕ ਵਿਚੋਂ ਪੈਸੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX