ਨੂਰਪੁਰ ਬੇਦੀ, 17 ਮਈ (ਵਿੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਲੋਂ ਪਿੰਡਾਂ ਦੀ ਪੰਚਾਇਤਾਂ ਨੂੰ ਪੁਰਾਣੇ ਆਬਾਦਕਾਰਾਂ ਕਾਸ਼ਤਕਾਰਾ ਕਿਸਾਨਾਂ ਤੋਂ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਛਡਾਉਣ ਦੇ ਦਿੱਤੇ ਨਾਦਰਸ਼ਾਹੀ ਫ਼ਰਮਾਨ ਦੇ ਵਿਰੋਧ 'ਚ ਨੂਰਪੁਰ ਬੇਦੀ ਇਲਾਕੇ ਦੇ ਆਬਾਦਕਾਰ ਛੋਟੇ ਕਿਸਾਨਾਂ ਵਲੋਂ ਪਿਛਲੇ ਇੱਕ ਮਹੀਨੇ ਦੇ ਵੱਧ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਕਬਜ਼ੇ ਛੁਡਾਉਣ ਦੇ ਇਸ ਫ਼ੈਸਲਾ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਤੇ ਇਸ ਫ਼ੈਸਲੇ ਦੇ ਵਿਰੁੱਧ ਸੰਘਰਸ਼ ਕਰਨ ਲਈ ਗਠਿਤ ਕੀਤੀ ਆਬਾਦਕਾਰ ਕਾਸ਼ਤਕਾਰਾਂ ਕਿਸਾਨਾਂ ਦੀ ਸੰਘਰਸ਼ ਕਮੇਟੀ ਬਲਾਕ ਨੂਰਪੁਰ ਬੇਦੀ ਵਲੋਂ ਇਲਾਕੇ ਦੇ ਪਿੰਡ-ਪਿੰਡ ਜਾ ਕੇ ਆਬਾਦਕਾਰਾਂ ਨੂੰ ਜਾਗਰੂਕ ਕਰਕੇ ਲਾਮਬੰਦ ਵੀ ਕੀਤਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਗੁਰੂ ਕਾ ਖੂਹ ਰਾਏਪੁਰ ਮੁੰਨੇ ਵਿਖੇ ਮੁੜ ਆਬਾਦਕਾਰ ਕਾਸ਼ਤਕਾਰਾ ਕਿਸਾਨਾਂ ਦਾ ਵੱਡਾ ਇਕੱਠ ਹੋਇਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਬਾਦਕਾਰ ਕਿਸਾਨਾਂ ਦੇ ਇਸ ਸੰਘਰਸ਼ 'ਚ ਸ਼ਮੂਲੀਅਤ ਕਰਕੇ ਜਮਹੂਰੀ ਕਿਸਾਨ ਸਭਾ ਵਲੋਂ ਡਟਵਾਂ ਸਾਥ ਤੇ ਹਮਾਇਤ ਕਰਦਿਆਂ ਕਿਹਾ ਕਿ ਸਰਕਾਰ ਦੀ ਕਬਜ਼ੇ ਛੁਡਾਉਣ ਦੀ ਅਜਿਹੀ ਕਾਰਵਾਈ ਨੂੰ ਕਿੱਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਿਸਾਨਾਂ ਦਾ ਉਜਾੜਾ ਹਰਗਿਜ਼ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ 'ਤੇ ਆਬਾਦਕਾਰ ਸੰਘਰਸ਼ ਕਮੇਟੀ ਦੇ ਬਲਾਕ ਨੂਰਪੁਰ ਬੇਦੀ ਦੇ ਪ੍ਰਧਾਨ ਦਲਜੀਤ ਸਿੰਘ ਰੱਕੜ ਰਾਏਪੁਰ, ਮੀਤ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਨੋਧੇਮਾਜਰਾ, ਕਿਸਾਨ ਸਭਾ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮੋਹਨ ਸਿੰਘ ਧਮਾਣਾ, ਸਭਾ ਦੇ ਤਹਿਸੀਲ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਾਸਟਰ ਗੁਰਨਾਇਬ ਸਿੰਘ ਜੇਤੇਵਾਲ, ਅਜੀਤ ਸਿੰਘ ਪੰਨੂੰ ਨੇ ਕਿਹਾ ਕਿ ਇਸ ਫ਼ੈਸਲੇ ਦੇ ਵਿਰੋਧ ਵਿਚ ਸੰਘਰਸ਼ ਨਿਰੰਤਰ ਜਾਰੀ ਰਹੇਗਾ ਤੇ ਸੰਘਰਸ਼ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ 'ਤੇ ਹੋਰ ਤਿੱਖਾ ਕੀਤਾ ਜਾਵੇਗਾ | ਕਿਰਤੀ ਕਿਸਾਨ ਮੋਰਚੇ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਵੀਰ ਸਿੰਘ ਬੜਵਾ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਸੰਦੋਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀਆਂ ਵਲੋਂ ਆਬਾਦਕਾਰ ਕਿਸਾਨਾਂ ਦੇ ਸੰਘਰਸ਼ ਦਾ ਹਰ ਤਰ੍ਹਾਂ ਨਾਲ ਡੱਟ ਕੇ ਸਹਿਯੋਗ ਤੇ ਸਾਥ ਦਿੱਤਾ ਜਾਵੇਗਾ | ਇਸ ਮੌਕੇ 'ਤੇ ਇਕੱਤਰ ਹੋਏ ਆਬਾਦਕਾਰ ਕਿਸਾਨਾਂ ਤੇ ਆਗੂਆਂ ਨੇ ਇਕੱਠ ਦੌਰਾਨ 7 ਜੂਨ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ | ਇਸ ਮੌਕੇ 'ਤੇ ਇਕੱਤਰ ਕਿਸਾਨਾਂ ਨੇ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ 'ਤੇ ਜਸਵੰਤ ਸਿੰਘ ਦਹੀਰਪੁਰ, ਰਣਜੀਤ ਸਿੰਘ ਮੀਰਪੁਰ, ਸੁਰਜੀਤ ਸਿੰਘ ਰੈਸ਼ੜਾ ਭਾਗ ਸਿੰਘ ਮੁੰਨੇ, ਜੋਗਿੰਦਰ ਸਿੰਘ ਮੁੰਨੇ, ਅਮਰ ਸਿੰਘ ਮੁੰਨੇ, ਬੰਤ ਸਿੰਘ ਰਾਣਾ ਬਰੂਵਾਲ, ਚੰਨੀ ਡਾਢੀ ਬਲਵੀਰ ਸਿੰਘ ਮੁੰਨੇ ਸੋਢੀ ਮੁੰਨੇ, ਕੁਲਵਿੰਦਰ ਸਿੰਘ ਕਿੱਦਾਂ ਨੋਧੇਮਾਜਰਾ, ਰਜਿੰਦਰ ਸਿੰਘ ਰੰਧਾਵਾ ਬਾਦਲ ਸਿੰਘ, ਗੁਰਦੇਵ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਆਬਾਦਕਾਰ ਕਿਸਾਨ ਹਾਜ਼ਰ ਸਨ |
ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਡੇਂਗੂ ਅਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਅਧੀਨ ਜ਼ਿਲ੍ਹਾ ਪੱਧਰ ਦੀ ਕਮੇਟੀ ਦੀ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ 'ਤੇ ਡੇਂਗੂ ...
ਨੰਗਲ, 17 ਮਈ (ਪ੍ਰੀਤਮ ਸਿੰਘ ਬਰਾਰੀ)-ਅਨੰਦਪੁਰ ਸਾਹਿਬ ਹਲਕੇ ਤੋਂ 58 ਪ੍ਰਤੀਸ਼ਤ ਵੋਟਾਂ ਪ੍ਰਾਪਤ ਕਰਨ ਵਾਲਾ 31 ਸਾਲ ਦਾ ਨੌਜਵਾਨ ਵਿਧਾਇਕ ਐਡਵੋਕੇਟ ਹਰਜੋਤ ਸਿੰਘ ਬੈਂਸ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ਉਪਰੰਤ ਵੀ ਆਪਣੀ ਸਾਦਗੀ ਅਤੇ ਸ਼ਾਲੀਨਤਾ ਨਾਲ ਆਮ ...
ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਪਾਵਰਕਾਮ ਦੇ ਲਾਈਨਮੈਨਾਂ ਤੇ ਸਹਾਇਕ ਲਾਈਨਮੈਨਾਂ ਦੀ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਅੱਜ ਜ਼ਿਲ੍ਹਾ ਰੋਪੜ ਦੇ ਜ਼ਿੰਮੇਵਾਰ ਆਗੂਆਂ ਨਾਲ ਨੌਕਰੀ ਮਿਲਣ ਤੋਂ ਬਾਅਦ ਮੀਟਿੰਗ ਕੀਤੀ ਗਈ, ਮੀਟਿੰਗ ਵਿਚ ਸਾਰੇ ਸਾਥੀਆਂ ...
ਬੇਲਾ, 17 ਮਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਚੌਂਤਾ ਕਲਾਂ ਦੇ ਨਸ਼ੀਲੇ ਟੀਕੇ ਵੇਚਣ ਵਾਲੇ ਇੱਕ ਨੌਜਵਾਨ ਨੂੰ ਸੀ. ਆਈ. ਏ. ਦੀ ਟੀਮ ਵੱਲੋਂ ਕਾਬੂ ਕੀਤਾ ਗਿਆ | ਐਫ. ਆਈ. ਆਰ. ਵਿਚ ਦਰਜ ਪ੍ਰਦੀਪ ਕੁਮਾਰ ਸੀ. ਆਈ. ਏ. ਦੇ ਬਿਆਨਾਂ ਅਨੁਸਾਰ ਬੇਲਾ ਰੋਪੜ ਮਾਰਗ 'ਤੇ ਪਿੰਡ ਬਾਮਾ ...
• 16 ਤੋਂ 20 ਮਈ ਤੱਕ ਕਰਵਾਏ ਜਾ ਰਹੇ ਨੇ ਪ੍ਰੋਗਰਾਮ ਸ੍ਰੀ ਚਮਕੌਰ ਸਾਹਿਬ 17 ਮਈ (ਜਗਮੋਹਣ ਸਿੰਘ ਨਾਰੰਗ)- ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਿਊਜ਼ੀਅਮ ਦਿਵਸ ਨੂੰ ਸਮਰਪਿਤ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਵਿਖੇ 16 ...
• ਕਿਹਾ : ਸਰਕਾਰ ਵਲੋਂ 2500 ਰੁਪਏ ਪ੍ਰਤੀ ਮਹੀਨਾ ਮਾਣ ਭੱਤੇ ਦੀ ਦੁਆਨੀ ਨਹੀਂ ਮਿਲੀ
• ਸਟੇਟ ਬਜਟ 'ਚੋਂ ਮਾਣਭੱਤਾ ਜਾਰੀ ਕਰਨ ਦੀ ਕੀਤੀ ਮੰਗ
ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ (ਸੀਟੂ) ਪੰਜਾਬ ਦੀ ਰੂਪਨਗਰ ਇਕਾਈ ਵਲੋਂ ...
ਸ੍ਰੀ ਚਮਕੌਰ ਸਾਹਿਬ,17 ਮਈ (ਜਗਮੋਹਣ ਸਿੰਘ ਨਾਰੰਗ)-ਪ੍ਰਵਾਸੀ ਹੀਰ ਗੁੱਜਰ/ਚਰਵਾਹੇ ਸੜਕਾਂ,ਪਹੀਆਂ,ਕਾਲੋਨੀਆਂ ਅਤੇ ਪੰਚਾਇਤੀ ਥਾਵਾਂ 'ਤੇ ਪਸ਼ੂਆਂ ਨੂੰ ਚਾਰ ਕੇ ਪ੍ਰਸ਼ਾਸਨਿਕ ਹੁਕਮਾਂ ਦੀ ਧੱਜੀਆਂ ਉਡਾ ਰਹੇ ਹਨ | ਵੇਖਣ ਵਿਚ ਆ ਰਿਹਾ ਹੈ ਕਿ ਇਹ ਪਸ਼ੂ ਜਿੱਥੇ ...
ਸ੍ਰੀ ਅਨੰਦਪੁਰ ਸਾਹਿਬ, 17 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਪਾਉਣ ਦਾ ਧੀਮੀ ਗਤੀ ਨਾਲ ਚੱਲ ਰਿਹਾ ਕੰਮ ਸ਼ਹਿਰ ਵਾਸੀਆਂ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਇੱਥੋਂ ਦੇ ...
ਭਰਤਗੜ੍ਹ, 17 ਮਈ (ਜਸਬੀਰ ਸਿੰਘ ਬਾਵਾ)-ਨਸ਼ਾ ਮੁਕਤ ਪੰਜਾਬ ਤਹਿਤ ਜ਼ਿਲ੍ਹੇ ਦੇ ਪੁਲਿਸ ਮੁਖੀ ਡਾ. ਸੰਦੀਪ ਗਰਗ ਤੇ ਐਸ.ਪੀ. ਹਰਵੀਰ ਸਿੰਘ ਅਟਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਬਾਅਦ ਦੁਪਹਿਰ ਭਰਤਗੜ੍ਹ ਪੁਲਿਸ ਨੇ ਸਥਾਨਕ ਕਬਰਸਤਾਨ ਕੋਲ ਕੀਤੀ ਨਾਕੇਬੰਦੀ ਦੌਰਾਨ 300 ...
ਨੂਰਪੁਰ ਬੇਦੀ, 17 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਜਟਵਾਹੜ ਵਿਖੇ ਸਥਿਤ ਜੈ ਮਾਤਾ ਨੈਣਾਂ ਦੇਵੀ ਮੰਦਰ 'ਚ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ 18 ਮਈ ਨੂੰ ਕਰਵਾਏ ਜਾ ਰਹੇ 21ਵੇਂ ਸਲਾਨਾ ਵਿਸ਼ਾਲ ਜਾਗਰਨ ਤੇ ਭੰਡਾਰੇ ਨੂੰ ਸਮਰਪਿਤ ਮੰਦਰ ਤੋਂ ...
ਨੂਰਪੁਰ ਬੇਦੀ, 17 ਮਈ (ਰਾਜੇਸ਼ ਚੌਧਰੀ)-ਐਸ. ਐਮ. ਓ. ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸੀ.ਐੱਚ.ਸੀ ਸਿੰਘਪੁਰ ਅਤੇ ਬਲਾਕ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਵਿਧਾਨ ਚੰਦਰ ਨੇ ਕਿਹਾ ਕਿ 17 ਮਈ 2022 ਵਿਸ਼ਵ ...
ਨੂਰਪੁਰ ਬੇਦੀ, 17 ਮਈ (ਰਾਜੇਸ਼) ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭੋਗੀਪਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੌਥਾ ਕਿ੍ਕਟ ਟੂਰਨਾਮੈਂਟ 22 ਮਈ ਤੋਂ ਪਿੰਡ ਭੋਗੀਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਕਲੱਬ ਦੇ ਨੁਮਾਇੰਦਿਆਂ ਨੇ ਕਿ੍ਕਟ ...
ਸ੍ਰੀ ਅਨੰਦਪੁਰ ਸਾਹਿਬ, 17 ਮਈ (ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਪੰਜਾਬ ਵਲੋਂ ਕੌਮਾਂਤਰੀ ਸੈਰ-ਸਪਾਟਾ ਦਿਵਸ ਮੌਕੇ ...
ਨੂਰਪੁਰ ਬੇਦੀ, 17 ਮਈ (ਰਾਜੇਸ਼ ਚੌਧਰੀ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਦੁੱਧ ਉਤਪਾਦਕਾਂ ਵਲੋਂ ਵਿੱਢੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਗੱਲ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਰੁਪਿੰਦਰ ਸਿੰਘ ਸੰਦੋਆ ਤੇ ਦੁੱਧ ਉਤਪਾਦਕ ਸ਼ਿੰਗਾਰਾ ਸਿੰਘ ...
ਭਰਤਗੜ੍ਹ, 17 ਮਈ (ਜਸਬੀਰ ਸਿੰਘ ਬਾਵਾ)-ਬੀਤੀ 7 ਮਈ ਨੂੰ ਬੜਾ ਪਿੰਡ 'ਚ ਕੌਮੀ ਮਾਰਗ 'ਤੇ ਆਰਜ਼ੀ ਕੱਟ ਕੋਲ ਵਾਪਰੇ ਹਾਦਸੇ ਦੌਰਾਨ ਜ਼ਖਮੀ ਹੋਏ ਸਕੂਲੀ ਬੱਚੇ ਏਕਮਵੀਰ ਸਿੰਘ ਪੁੱਤਰ ਗੁਰਨਾਮ ਸਿੰਘ, ਪਿੰਡ: ਬੜਾ ਪਿੰਡ, ਜ਼ਿਲ੍ਹਾ: ਰੂਪਨਗਰ ਦੀ ਚੰਡੀਗੜ੍ਹ ਦੇ ਹਸਪਤਾਲ 'ਚ ਇਲਾਜ ...
ਬੇਲਾ, 17 ਮਈ (ਮਨਜੀਤ ਸਿੰਘ ਸੈਣੀ)-ਸਥਾਨਕ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਰੋਪੜ ਜੋਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX