ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਵਿਧਾਨ ਸਭਾ ਸਪੀਕਰ ਸੰਧਵਾ ਦੇ ਡਰਾਈਵਰ ਵਲੋਂ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨ ਵਲੋਂ ਇਕ ਟਰੱਕ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਸਲ 'ਚ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਇੱਥੇ ਮਾਨਾਂਵਾਲਾ ਨੇੜੇ ਗੁਜ਼ਰ ਰਹੇ ਸਨ, ਜਿਨ੍ਹਾਂ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਫਿਰੋਜ਼ਪੁਰ

ਮਾਈਨਿੰਗ ਪਾਲਿਸੀ ਦੀ ਅਣਹੋਂਦ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਰੂਸ-ਯੂਕਰੇਨ ਜੰਗ ਦਰਮਿਆਨ ਤੇਲ ਕੀਮਤਾਂ ਵਿਚ ਹੋਏ ਭਾਰੀ ਵਾਧੇ ਅਤੇ ਪੰਜਾਬ ਵਿਚ ਸੱਤਾ ਤਬਦੀਲੀ ਤੋਂ ਬਾਅਦ ਮਾਈਨਿੰਗ ਪਾਲਿਸੀ ਦੀ ਅਣਹੋਂਦ ਕਾਰਨ ਰੇਤਾ, ਬੱਜਰੀ, ਪੱਥਰ, ਗਟਕਾ ਆਦਿ ਦੀ ਕਮੀ ਤੇ ਵਧੇ ਰੇਟਾਂ ਨੇ ਪੰਜਾਬ ਭਰ ਵਿਚ ਜਿੱਥੇ ਉਸਾਰੀ ਦੇ ਕੰਮਾਂ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਸੜਕ ਨਿਰਮਾਣ ਅਤੇ ਵਿਕਾਸ ਕਾਰਜਾਂ ਨੂੰ ਵੀ ਬਰੇਕਾਂ ਲੱਗ ਗਈਆਂ ਹਨ, ਓਧਰ ਠੇਕੇਦਾਰਾਂ ਨੂੰ ਫ਼ੀਲਡ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਪੰਜਾਬ ਸਰਕਾਰ ਵਲੋਂ ਸਮਾਂ ਦੇ ਕੇ ਵੀ ਐਸੋਸੀਏਸ਼ਨ ਨਾਲ ਗੱਲਬਾਤ ਨਾ ਕਰਨ ਕਾਰਨ ਸੂਬੇ ਭਰ ਦੇ ਠੇਕੇਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਇੱਥੇ ਪੰਜਾਬ ਹਾਟ ਮਿਕਸ ਪਲਾਂਟ ਆਨਰਜ਼ ਐਸੋਸੀਏਸ਼ਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਠੇਕੇਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਯੂਕਰੇਨ-ਰੂਸ ਦੀ ਜੰਗ ਸਦਕਾ ਕੁਝ ਹੀ ਸਮੇਂ ਵਿਚ ਹਰ ਵਸਤੂ ਦੇ ਰੇਟ 60 ਤੋਂ 70 ਫ਼ੀਸਦੀ ਵੱਧ ਗਏ ਹਨ, ਜਿਸ ਕਰਕੇ ਠੇਕੇਦਾਰਾਂ ਅਤੇ ਲੇਬਰ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਬੇਸ਼ੱਕ ਉਹ ਪਹਿਲਾਂ ਹੋਏ ਟੈਂਡਰਾਂ ਅਨੁਸਾਰ ਕੰਮ ਕਰ ਰਹੇ ਹਨ ਪਰ ਇਹ ਕਿੰਨੀ ਦੇਰ ਤੱਕ ਸੰਭਵ ਹੋ ਸਕੇਗਾ, ਜੇ ਅਸੀਂ ਪੁਰਾਣੇ ਅਲਾਟ ਠੇਕਿਆਂ ਅਨੁਸਾਰ ਕੰਮ ਕਰਦੇ ਹਾਂ ਤਾਂ ਸਾਡੇ ਘਰ ਨਹੀਂ ਬਚਦੇ, ਜੇ ਨਹੀਂ ਕਰਦੇ ਤਾਂ ਸਰਕਾਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਬੇਰੁਖ਼ੀ ਕਾਰਨ ਜੇ ਪੰਜਾਬ ਭਰ ਵਿਚ ਚੱਲ ਰਹੇ 200 ਦੇ ਕਰੀਬ ਹਾਟ ਮਿਕਸ ਪਲਾਂਟ ਬੰਦ ਹੁੰਦੇ ਹਨ ਤਾਂ ਹਜ਼ਾਰਾਂ ਲੋਕਾਂ ਦਾ ਰੋਜ਼ਗਾਰ ਬੰਦ ਹੋਵੇਗਾ ਅਤੇ ਨਵ ਉਸਾਰੀ, ਸੜਕ ਨਿਰਮਾਣ ਤੇ ਸਰਕਾਰ ਦੇ ਵਿਕਾਸ ਕਾਰਜ ਰੁਕ ਜਾਣ ਨਾਲ 2300 ਕਰੋੜ ਦੇ ਪੋ੍ਰਜੈਕਟ ਠੱਪ ਹੋ ਕੇ ਰਹਿ ਜਾਣਗੇ, ਜਿਸ ਨਾਲ ਜਿੱਥੇ ਠੇਕੇਦਾਰਾਂ ਤੇ ਸਰਕਾਰਾਂ ਨੂੰ ਸਿੱਧਾ ਨੁਕਸਾਨ ਉਠਾਉਣਾ ਪਵੇਗਾ, ਉੱਥੇ ਪੰਜਾਬ ਦੇ ਲੋਕ ਵੀ ਪ੍ਰੇਸ਼ਾਨ ਹੋਣਗੇ | ਐਸੋਸੀਏਸ਼ਨ ਨੇ ਮੁੱਖ ਮੰਤਰੀ ਪੰਜਾਬ ਅਤੇ ਲੋਕ ਨਿਰਮਾਣ ਮੰਤਰੀ ਨੂੰ ਉਸਾਰੀ ਦੇ ਕੰਮਾਂ ਵਿਚ ਆ ਰਹੀਆਂ ਦਿੱਕਤਾਂ ਨੂੰ ਧਿਆਨ ਵਿਚ ਰੱਖਦਿਆਂ ਠੇਕੇਦਾਰਾਂ ਦੇ ਹਿੱਤ ਵਿਚ ਨਿਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਰਾਣੇ ਟੈਂਡਰਾਂ ਨੂੰ ਕਲੋਜ਼ ਕਰਕੇ ਨਵੇਂ ਟੈਂਡਰ ਲਗਾਏ ਜਾਣ ਤਾਂ ਜੋ ਠੇਕੇਦਾਰਾਂ ਨੂੰ ਵੀ ਕੁਝ ਰਾਹਤ ਮਿਲ ਸਕੇ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਸਰਕਾਰ 10 ਦਿਨਾਂ ਅੰਦਰ ਮਾਈਨਿੰਗ ਪਾਲਿਸੀ ਨਹੀਂ ਬਣਾਉਂਦੀ ਜਾਂ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪੰਜਾਬ ਭਰ ਦੇ ਠੇਕੇਦਾਰ ਸਮੁੱਚੀ ਲੇਬਰ ਸਮੇਤ ਚੰਡੀਗੜ੍ਹ ਕੂਚ ਕਰਨਗੇ ਅਤੇ ਸਰਕਾਰ ਨੂੰ ਜਲਦ ਫ਼ੈਸਲਾ ਲੈਣ ਲਈ ਮਜਬੂਰ ਕਰ ਦੇਣਗੇ | ਇਸ ਮੌਕੇ ਐਸੋਸੀਏਸ਼ਨ ਦੇ ਆਗੂ ਤਾਰਾ ਸਿੰਘ ਬਠਿੰਡਾ, ਜੇ.ਪੀ ਸਿੰਘ, ਸਤੀਸ਼ ਅਗਰਵਾਲ ਮੁਕੇਰੀਆਂ, ਮੋਹਨ ਸਿੰਘ ਅੰਮਿ੍ਤਸਰ, ਯੋਗੇਸ਼ ਕੁਮਾਰ ਬਠਿੰਡਾ, ਕੁਲਵਿੰਦਰ ਸਿੰਘ ਕਪੂਰਥਲਾ, ਹਰਮਿੰਦਰ ਸਿੰਘ ਸੋਢੀ ਮੋਗਾ, ਮੁਨੀਸ਼ ਬਾਂਸਲ, ਸੁਰਿੰਦਰ ਸਿੰਘ ਮੰਡੀ ਡੱਬਵਾਲੀ, ਮਨਜਿੰਦਰ ਸਿੰਘ ਸੰਧੂ ਅੰਮਿ੍ਤਸਰ, ਚੰਦਨ ਪੱਟੀ, ਸੁਨੀਲ ਚਾਵਲਾ ਤੇ ਰਾਜ ਬਿੰਦਰਾ ਫ਼ਿਰੋਜ਼ਪੁਰ, ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਅਤੇ ਠੇਕੇਦਾਰ ਮੌਜੂਦ ਸਨ |

ਵਿਧਾਇਕ ਦਹੀਆ ਵਲੋਂ ਲਗਾਏ ਲੋਕ ਦਰਬਾਰ 'ਚ ਮੁਸ਼ਕਿਲਾਂ ਲੈ ਕੇ ਪੁੱਜੇ ਸੈਂਕੜੇ ਲੋਕ

ਤਲਵੰਡੀ ਭਾਈ, 18 ਮਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਗਏ ਆਦੇਸ਼ਾਂ ਦੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਵਲੋਂ ਤਲਵੰਡੀ ਭਾਈ ਵਿਖੇ ਖੁੱਲ੍ਹਾ ਦਰਬਾਰ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਕਣਕ ਬਾਹਰ ਭੇਜਣ 'ਤੇ ਲਾਈ ਪਾਬੰਦੀ ਗੈਰ ਸੰਵਿਧਾਨਕ

ਫ਼ਿਰੋਜ਼ਪੁਰ, 18 ਮਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਦੀ ਕਣਕ ਬਾਹਰ ਭੇਜਣ 'ਤੇ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਲਗਾਈ ਪਾਬੰਦੀ ਤੁਰੰਤ ਵਾਪਸ ਲੈਣ ਦੀ ਮੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪਹਿਲੀ ਮੀਟਿੰਗ 'ਚ ਹੀ ਕਿਸਾਨਾਂ ਦੀਆਂ ਮੰਗਾਂ ਮੰਨ ਰਚਿਆ ਇਤਿਹਾਸ- ਆਪ ਆਗੂ

ਖੋਸਾ ਦਲ ਸਿੰਘ, 18 ਮਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਪਹਿਲੀ ਹੀ ਮੀਟਿੰਗ ਵਿਚ ਮੰਗ ਮੰਨ ਇਤਿਹਾਸ ਰਚ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਕਣਕ ਬਾਹਰ ਭੇਜਣ 'ਤੇ ਲਾਈ ਪਾਬੰਦੀ ਗੈਰ ਸੰਵਿਧਾਨਕ

ਫ਼ਿਰੋਜ਼ਪੁਰ, 18 ਮਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਦੀ ਕਣਕ ਬਾਹਰ ਭੇਜਣ 'ਤੇ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਲਗਾਈ ਪਾਬੰਦੀ ਤੁਰੰਤ ਵਾਪਸ ਲੈਣ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸ ਵਲੋਂ ਢਾਂਚੇ ਦੇ ਨਵ-ਨਿਰਮਾਣ ਸੰਬੰਧੀ ਚੋਣ ਪ੍ਰਕਿਰਿਆ ਸ਼ੁਰੂ

ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹੇ ਅੰਦਰ ਪਾਰਟੀ ਦਾ ਨਵਾਂ ਢਾਂਚਾ ਕਾਇਮ ਕਰਨ ਲਈ ਚੋਣ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ | ਕਾਂਗਰਸ ਭਵਨ ਅੰਦਰ ਅੱਜ ਬਾਅਦ ਦੁਪਹਿਰ ਰਾਜਿੰਦਰ ਛਾਬੜਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਟੀਮ ਕੀਤੀ ਡੇਅਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ ਤੇ ਭਰੇ ਸੈਂਪਲ

ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਗਰਮੀ ਦੇ ਮੌਸਮ ਦੇ ਚੱਲਦਿਆਂ ਬਾਜ਼ਾਰ 'ਚ ਵਿਕਦੇ ਖਾਧ ਪਦਾਰਥ 'ਤੇ ਨਜ਼ਰਸਾਨੀ ਰੱਖਣ ਅਤੇ ਗੈਰ ਮਿਆਰੀ ਵਿਕਦੇ ਪਦਾਰਥਾਂ ਦੀ ਰੋਕਥਾਮ ਸੰਬੰਧੀ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਅਤੇ ਡਾ: ਰਵੀ ਰਾਮ ਸ਼ਰਨ ਖੇੜਾ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਹਲਕਾ ਵਿਧਾਇਕ ਦਹੀਆ ਦਾ ਸਨਮਾਨ

ਤਲਵੰਡੀ ਭਾਈ, 18 ਮਈ (ਰਵਿੰਦਰ ਸਿੰਘ ਬਜਾਜ)- ਸਥਾਨਕ ਆੜ੍ਹਤੀ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦਾ ਧਰਮਸ਼ਾਲਾ ਵਿਚ ਇਕ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ ਕਾਲੀਏਵਾਲਾ, ...

ਪੂਰੀ ਖ਼ਬਰ »

9 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਇਕ ਕਾਬੂ

ਗੁਰੂਹਰਸਹਾਏ, 18 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਘਰੇਲੂ ਝਗੜੇ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਘਰੇਲੂ ਝਗੜੇ ਦੇ ਚੱਲਦੇ 2 ਵਿਅਕਤੀਆਂ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਇਕ ਮਹਿਲਾ ਸਮੇਤ 2 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਨਾਮ ...

ਪੂਰੀ ਖ਼ਬਰ »

ਮਮਦੋਟ ਇਲਾਕੇ ਦੀਆਂ ਸਮੱਸਿਆਵਾਂ ਵੱਲ ਵੀ ਧਿਆਨ ਦਿਓ ਸਰਕਾਰ ਜੀ..

ਸੁਖਦੇਵ ਸਿੰਘ ਸੰਗਮ ਮਮਦੋਟ, 18 ਮਈ- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਵੱਡਾ ਤੇ ਸਰਹੱਦੀ ਕਸਬਾ ਮਮਦੋਟ ਹੁਣ ਤੱਕ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਚੱਲਿਆ ਆ ਰਿਹਾ ਹੈ, ਜਦਕਿ ਰਵਾਇਤੀ ਸਿਆਸੀ ਪਾਰਟੀਆਂ ਤੋਂ ਛੁੱਟ ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਬਿਜਲੀ ਘਰ ਧੰਨਾ ਸ਼ਹੀਦ ਤੋਂ ਸਾਧੂਵਾਲਾ ਨੂੰ ਜਾਂਦੀ ਬਿਜਲੀ ਸਪਲਾਈ ਦੀਆਂ ਤਾਰਾਂ ਦੀ ਹਾਲਤ ਖਸਤਾ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਸਾਧੂਵਾਲਾ ਦੇ ਖੇਤਾਂ ਨੂੰ ਪਾਵਰਕਾਮ ਵਿਭਾਗ ਵਲੋਂ ਪਿੰਡ ਧੰਨਾ ਸ਼ਹੀਦ ਬਿਜਲੀ ਘਰ ਰਾਹੀਂ ਦਿੱਤੀ ਜਾਂਦੀ ਸਪਲਾਈ ਵਾਲੀਆਂ ਬਿਜਲੀ ਦੀਆਂ ਤਾਰਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋਣ ਕਾਰਨ ਇਲਾਕੇ ਦੇ ...

ਪੂਰੀ ਖ਼ਬਰ »

110 ਬੋਤਲ ਨਾਜਾਇਜ਼ ਸ਼ਰਾਬ ਅਤੇ 80 ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਕਾਲੋਨੀਆਂ ਦੇ ਬਾਸ਼ਿੰਦਿਆਂ ਨੂੰ ਦੂਹਰੀ ਮਾਰ

ਫ਼ਿਰੋਜ਼ਪੁਰ 18 ਮਈ (ਗੁਰਿੰਦਰ ਸਿੰਘ) ਗੈਰ ਕਾਨੂੰਨੀ ਕਾਲੋਨੀਆਂ ਵਿਚ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਰਮਿਆਨ ਭੂ-ਮਾਫੀਏ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਪਲਾਟ ਹੋਲਡਰਾਂ ਨੂੰ ਹੁਣ ਆਪਣੇ ਖ਼ਰੀਦੇ ਪਲਾਟਾਂ ਦੀ ਐਨ.ਓ.ਸੀ ਲੈਣ ਲਈ ਦੂਹਰੀ ਮਾਰ ਦਾ ਸ਼ਿਕਾਰ ਹੋਣਾ ਪੈ ...

ਪੂਰੀ ਖ਼ਬਰ »

ਪਿੰਡ ਗੁਲਾਮੀ ਵਾਲਾ 'ਚ ਪੀਰ ਸੁਆਰ ਸ਼ਾਹ ਦੀ ਦਰਗਾਹ 'ਤੇ ਮੇਲਾ ਅੱਜ

ਆਰਿਫ਼ ਕੇ, 18 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਨਾਲ ਲੱਗਦੇ ਪਿੰਡ ਗੁਲਾਮੀ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਸੁਆਰ ਸ਼ਾਹ ਦੀ ਦਰਗਾਹ 'ਤੇ 19 ਮਈ ਨੂੰ ਸਾਲਾਨਾ ਮੇਲਾ ਮਨਾਇਆ ਜਾ ਰਿਹਾ ਹੈ | ਪੀਰ ਸੁਆਰ ਸ਼ਾਹ ਦੀ ਦਰਗਾਹ ਪਿੰਡ ਗੁਲਾਮੀ ਵਾਲਾ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹੋਤਸਵ ਗਤੀਵਿਧੀਆਂ ਤਹਿਤ ਵੰਡੀਆਂ ਐਨਕਾਂ

ਫ਼ਿਰੋਜ਼ਪੁਰ, 18 ਮਈ (ਜਸਵਿੰਦਰ ਸਿੰਘ ਸੰਧੂ)- ਲੋੜਵੰਦ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੋ ਸੇਵਾਵਾਂ ਨਿਭਾ ਰਹੀ ਉੱਘੀ ਸਮਾਜ ਸੇਵੀ ਸੰਸਥਾ ਫ਼ਿਰੋਜ਼ਪੁਰ ਫਾਉਂਡੇਸ਼ਨ ਅਤੇ ਉੱਘੇ ਸਮਾਜ ਸੇਵੀ ਵਿਪੁਲ ਨਾਰੰਗ ਵਲੋਂ ਕਮਜ਼ੋਰ ਨਜ਼ਰ ਵਾਲੇ ਬੱਚਿਆਂ ਨੂੰ ਐਨਕਾਂ ਵੰਡੀਆਂ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਕਾਲੋਨੀਆਂ ਦੇ ਬਾਸ਼ਿੰਦਿਆਂ ਨੂੰ ਦੂਹਰੀ ਮਾਰ

ਫ਼ਿਰੋਜ਼ਪੁਰ 18 ਮਈ (ਗੁਰਿੰਦਰ ਸਿੰਘ) ਗੈਰ ਕਾਨੂੰਨੀ ਕਾਲੋਨੀਆਂ ਵਿਚ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਰਮਿਆਨ ਭੂ-ਮਾਫੀਏ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਪਲਾਟ ਹੋਲਡਰਾਂ ਨੂੰ ਹੁਣ ਆਪਣੇ ਖ਼ਰੀਦੇ ਪਲਾਟਾਂ ਦੀ ਐਨ.ਓ.ਸੀ ਲੈਣ ਲਈ ਦੂਹਰੀ ਮਾਰ ਦਾ ਸ਼ਿਕਾਰ ਹੋਣਾ ਪੈ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਝੋਨੇ ਦੇ ਸੀਜ਼ਨ ਸੰਬੰਧੀ ਪ੍ਰਬੰਧ ਮੁਕੰਮਲ ਨਹੀਂ-ਕਾਦੀਆਂ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਵੱਲੋਂ ਸਾਥੀਆਂ ਸਮੇਤ ਬਲਾਕ ਜ਼ੀਰਾ ਅਧੀਨ ਪੈਂਦੀਆਂ ਵੱਖ-ਵੱਖ ਨਹਿਰਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਪਾਇਆ ਕਿ ਨਹਿਰੀ ਵਿਭਾਗ ਵਲੋਂ ...

ਪੂਰੀ ਖ਼ਬਰ »

110 ਬੋਤਲ ਨਾਜਾਇਜ਼ ਸ਼ਰਾਬ ਅਤੇ 80 ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਝੋਨੇ ਦੇ ਸੀਜ਼ਨ ਸੰਬੰਧੀ ਪ੍ਰਬੰਧ ਮੁਕੰਮਲ ਨਹੀਂ-ਕਾਦੀਆਂ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਵੱਲੋਂ ਸਾਥੀਆਂ ਸਮੇਤ ਬਲਾਕ ਜ਼ੀਰਾ ਅਧੀਨ ਪੈਂਦੀਆਂ ਵੱਖ-ਵੱਖ ਨਹਿਰਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਪਾਇਆ ਕਿ ਨਹਿਰੀ ਵਿਭਾਗ ਵਲੋਂ ...

ਪੂਰੀ ਖ਼ਬਰ »

ਬਿਜਲੀ ਖਪਤਕਾਰਾਂ ਨੂੰ ਇਕ ਹਫ਼ਤਾ ਬਿਜਲੀ ਸੰਕੋਚ ਕੇ ਵਰਤਣ ਦੀ ਅਪੀਲ

ਮਮਦੋਟ, 18 ਮਈ (ਸੁਖਦੇਵ ਸਿੰਘ ਸੰਗਮ)- ਝੋਨੇ ਦੇ ਅਗਾਊਾ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਪਾਵਰ ਕਾਰਪੋਰੇਸ਼ਨ ਵਲੋਂ 66 ਕੇ.ਵੀ ਸਾਦਿਕ ਤੋਂ ਆਉਣ ਵਾਲੀ ਬਿਜਲੀ ਸਪਲਾਈ ਦੀ ਕੀਤੀ ਜਾ ਰਹੀ ਮੁਰੰਮਤ ਕਾਰਨ ਖਪਤਕਾਰਾਂ ਨੂੰ ਬਿਜਲੀ ਦੀ ਵਰਤੋਂ ਸੰਕੋਚ ਕੇ ਕਰਨ ਦੀ ਅਪੀਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਬੇਟੀ ਸਿਮਰਨ ਵਲੋਂ ਵੱਖ-ਵੱਖ ਪਿੰਡਾਂ 'ਚ ਕੀਤਾ ਧੰਨਵਾਦੀ ਦੌਰਾ

ਗੋਲੂ ਕਾ ਮੋੜ, 18 ਮਈ (ਸੁਰਿੰਦਰ ਸਿੰਘ ਪੁਪਨੇਜਾ)- ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਬੇਟੀ ਸਿਮਰਨ ਕੌਰ ਸਰਾਰੀ ਵਲੋਂ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕਰਦਿਆਂ ਪਿੰਡ ਲਾਲਚੀਆਂ ਵਿਖੇ ਪਹੁੰਚੇ | ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਪ ਆਗੂ ਹਰਵਿੰਦਰ ਲਾਲਚੀਆਂ ...

ਪੂਰੀ ਖ਼ਬਰ »

ਥਾਣਾ ਕੈਂਟ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 18 ਮਈ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ ਕੀਤੇ ਗਏ ਹਨ | ਗਿ੍ਫ਼ਤਾਰ ਮੁਲਜ਼ਮਾਂ ਪਾਸੋਂ ਪੁਲਿਸ ਨੇ ਬਿਨਾਂ ਨੰਬਰੀ ਕਾਰ ਵੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਾਹਿਬ ਸਿੰਘ ਸਮੇਤ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਗੁਰੂਹਰਸਹਾਏ, 18 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਅਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰਕੇ ਐੱਸ.ਡੀ.ਓ. ਸ਼ਹਿਰੀ ਦੇ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 18 ਮਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਸੱਦੇ 'ਤੇ ਬਿਜਲੀ ਦਫ਼ਤਰ ਦੇ ਗੇਟ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਰੋਸ ਧਰਨਾ ਦਿੱਤਾ ਅਤੇ ਸ਼ਹਿਰ ਵਿਚ ਮੁਜ਼ਾਹਰਾ ਕੀਤਾ | ਪਿਛਲੇ ਦੋ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਗਵਰਨਿੰਗ ਕੌਂਸਲ ਆਫ਼ ਬਿਊਰੋ ਦੀ ਮੀਟਿੰਗ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗਗਨਦੀਪ ਸਿੰਘ ਵਿਰਕ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਵਰਨਿੰਗ ਕੌਂਸਲ ਆਫ਼ ਬਿਊਰੋ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਬ ਡਵੀਜ਼ਨ ਜ਼ੀਰਾ ਦੀ ਮੀਟਿੰਗ

ਜ਼ੀਰਾ, 18 ਮਈ (ਮਨਜੀਤ ਸਿੰਘ ਢਿੱਲੋਂ)- ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਸਬ ਡਵੀਜ਼ਨ ਜ਼ੀਰਾ ਦੀ ਮੀਟਿੰਗ ਸੁਖਦੇਵ ਸਿੰਘ ਰੇਖੀ ਪ੍ਰਧਾਨ ਸਬ ਡਵੀਜ਼ਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕੱਤਰ ਮੁਲਾਜ਼ਮਾਂ ਨੂੰ ਸਾਥੀਆਂ ਵਲੋਂ ਅਪੀਲ ਕੀਤੀ ਗਈ ਕਿ ਝੋਨੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਮੋਹਨ ਕੇ ਹਿਠਾੜ ਵਿਖੇ ਲਗਾਇਆ ਬਲਾਕ ਪੱਧਰੀ ਕੈਂਪ

ਗੋਲੂ ਕਾ ਮੋੜ, 18 ਮਈ (ਸੁਰਿੰਦਰ ਸਿੰਘ ਪੁਪਨੇਜਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੀ ਜਾਣਕਾਰੀ ਦੇਣ ਲਈ ਬਲਾਕ ਪੱਧਰ ਦਾ ਕੈਂਪ ਪਿੰਡ ਮੋਹਨ ਕੇ ਹਿਠਾੜ (ਸਰਕਲ ਜੀਵਾਂ ਅਰਾਈ) ਵਿਖੇ ਲਗਾਇਆ ਗਿਆ | ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੀਆਂ ਬੀ.ਐੱਸ.ਸੀ. ਮੈਡੀਕਲ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿੱਦਿਅਕ ਖੇਤਰ ਵਿਚ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਕਾਇਮ ਕਰ ਰਿਹਾ ਹੈ | ਇਸ ਸਫਲਤਾ ਦੀ ਲਕੀਰ ਨੂੰ ਜਾਰੀ ਰੱਖਦੇ ਹੋਏ ਕਾਲਜ ਦੇ ਬੀ.ਐੱਸ.ਸੀ ਮੈਡੀਕਲ ਕੋਰਸ ਦੀਆਂ 6 ...

ਪੂਰੀ ਖ਼ਬਰ »

ਜਲ ਸਰੋਤ ਵਿਭਾਗ ਪੰਜਾਬ ਵਲੋਂ ਜਾਰੀ ਹੋਈ ਚਿੱਠੀ ਨੇ ਪੰਜਾਬ ਵਾਤਾਵਰਨ ਚੇਤਨਾ ਲਹਿਰ ਚਿੰਤਾ 'ਤੇ ਮੋਹਰ ਲਾਈ

ਜ਼ੀਰਾ, 18 ਮਈ (ਜੋਗਿੰਦਰ ਸਿੰਘ ਕੰਡਿਆਲ)- ਪਿਛਲੇ ਲੰਬੇ ਸਮੇਂ ਤੋਂ ਪਲੀਤ ਹੋ ਰਹੇ ਪਾਣੀਆਂ ਅਤੇ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਉਣ ਵਾਲੀ ਸੰਸਥਾ ਪੰਜਾਬ ਵਾਤਾਵਰਨ ਚੇਤਨਾ ਦੀ ਫ਼ਿਕਰਮੰਦੀ 'ਤੇ ਉਦੋਂ ਮੋਹਰ ਲੱਗ ਗਈ, ਜਦ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX