ਪਟਿਆਲਾ, 19 ਮਈ (ਧਰਮਿੰਦਰ ਸਿੰਘ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਜ਼ਿਲ੍ਹੇ 'ਚ ਪ੍ਰਦੂਸ਼ਣ ਨੂੰ ਰੋਕਣ ਲਈ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ 'ਚ ਪੂਰਾ ਕੀਤਾ ਜਾਵੇ ਅਤੇ ਕੌਮੀ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ) ਅਤੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ¢ ਮੀਟਿੰਗ ਦੌਰਾਨ ਉਨ੍ਹਾਂ ਚੱਲ ਰਹੀਆਂ ਵੱਖ-ਵੱਖ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ¢ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਰੇਨ ਵਾਟਰ ਹਾਰਵੈਸਟਿੰਗ, ਇੰਡਸਟਰੀਅਲ ਵੇਸਟ ਮੈਨੇਜਮੈਂਟ, ਸੀਵਰੇਜ ਟ੍ਰੀਟਮੈਂਟ ਪਲਾਂਟਾਂ, ਬੂਟੇ ਲਾਉਣ ਆਦਿ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ¢ ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਦਲ ਵਜੋਂ ਵਰਤੋਂ ਕੀਤੇ ਜਾ ਸਕਦੇ ਹੋਰ ਸਾਮਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ, ਉਨ੍ਹਾਂ ਵਿਸ਼ੇਸ਼ ਤੌਰ 'ਤੇ ਜੇਲ੍ਹ ਬੰਦੀਆਂ ਵਲੋਂ ਬਣਾਏ ਜਾਂਦੇ ਵਾਤਾਵਰਨ ਪੱਖੀ ਕੈਰੀ ਬੈਗਜ਼ ਦੀ ਵਰਤੋਂ ਵਧਾਉਣ 'ਤੇ ਜੋਰ ਦਿੱਤਾ¢ ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਕੂੜੇ ਦੀ ਸੌ ਫ਼ੀਸਦੀ ਡੋਰ-ਟੂ-ਡੋਰ ਕਲੈਕਸ਼ਨ ਤੇ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ¢ ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਪਾਣੀ, ਹਵਾ ਅਤੇ ਧਰਤੀ ਨੂੰ ਸੰਭਾਲਣ ਦੀ ਲੋੜ ਹੈ, ਇਸ ਲਈ ਪੂਰੀ ਗੰਭੀਰਤਾ ਨਾਲ ਵਾਤਾਵਰਨ ਸਬੰਧੀ ਐਕਸ਼ਨ ਪਲਾਨ ਅਨੁਸਾਰ ਤੈਅ ਟੀਚਿਆਂ ਨੂੰ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ¢ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਹੈ, ਉੱਥੇ ਹੀ ਨਦੀਆਂ, ਨਾਲਿਆਂ ਤੇ ਦਰਿਆਵਾਂ ਦਾ ਪਾਣੀ ਵੀ ਪਲੀਤ ਹੋਣ ਤੋਂ ਰੋਕਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਗਲ, ਐੱਸ.ਡੀ.ਐਮ. ਇਸਮਿਤ ਵਿਜੈ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ, ਕੰਨੂ ਗਰਗ, ਨਵਰੀਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਨਵਤੇਸ਼ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ¢
ਪਟਿਆਲਾ, 19 ਮਈ (ਧਰਮਿੰਦਰ ਸਿੰਘ)-ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵਲੋਂ ਜਾਰੀ ਇੰਡਸਟਰੀਅਲ ਐਂਡ ਡਿਵੈਲਪਮੈਂਟ ਬਿਜ਼ਨਸ ਪਾਲਿਸੀ 2017 ਅਧੀਨ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਨੂੰ ਹੁਲਾਰਾ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ...
ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)-ਬਿਜਲੀ ਮਹਿਕਮੇ ਦੇ ਐੱਸ.ਡੀ.ਓ ਰੌਹੜ ਜਗੀਰ ਸਤਿੰਦਰ ਸਿੰਘ ਵਲੋਂ ਆਪਣੀ ਟੀਮ ਨਾਲ ਅੱਡਾ ਰੌਹੜ ਜਗੀਰ ਅਤੇ ਅੱਡਾ ਦੁੱਧਨ ਸਾਧਾਂ ਵਿਖੇ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਕਰ ਕੇ ਬਿਜਲੀ ਚੋਰੀ ਅਤੇ ਵੱਧ ਲੋਡ ਵਾਲੇ 12 ਦੇ ਕਰੀਬ ...
ਸਮਾਣਾ, 19 ਮਈ (ਸਾਹਿਬ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਬਲਿਕ ਕਾਲਜ ਸਮਾਣਾ ਵਿਚ ਕਰਨਾਟਕ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਸ਼ਹੀਦ ਭਗਤ ਸਿੰਘ ਦਾ ਪਾਠ ਨੂੰ ਕੱਢ ਕੇ ਰਾਸ਼ਟਰੀ ਸੇਵਕ ਸੰਘ ਦੇ ਸੰਸਥਾਪਕ ਅਤੇ ਕੇਸ਼ਵ ਬਲੀਰਾਮ ਹੇਡਗੇਵਾਰ ਨਾਲ ...
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਇਕ ਫ਼ਿਰਕੇ ਖ਼ਿਲਾਫ਼ ਭੜਕਾਊ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਗਊ ਰੱਖਿਆ ਦਲ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਗੱਡੀ 'ਚੋਂ ਧਰਤੀ ਦੇ ਮਾਰ ਦੇ ਫਟਣ ਵਾਲੇ ਫੂਕ ਬੰਬਾਂ ਦੇ 30 ਥੈਲੇ ਬਰਾਮਦ ਕਰ ਦੋ ਟਰੱਕ ਸਵਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਅਮਨਦੀਪ ...
ਭੁੱਨਰਹੇੜੀ, 19 ਮਈ (ਧਨਵੰਤ ਸਿੰਘ)-ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਇਕ ਦੁਰਘਟਨਾ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਤੇ ਪ੍ਰਤੀਕ ਸਿੰਘ ਪੁੱਤਰ ਪਰਮਜੀਤ ਸਿੰਘ ਉਮਰ ਕ੍ਰਮਵਾਰ 28 ਅਤੇ 32 ਸਾਲ ਦੋਵੇ ਸਕੇ ਭਰਾਵਾਂ ਵਜੋਂ ਹੋਈ | ...
ਪਟਿਆਲਾ, 19 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਇੱਥੇ ਦੇ ਪਿੰਡ ਸੰਕਰਪੁਰ 'ਚ ਪੁਰਾਣੀ ਰੰਜਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ 4 ਅਣਪਛਾਤੇ ਵਿਅਕਤੀਆਂ ਸਮੇਤ 11 ਜਣਿਆਂ ਖ਼ਿਲਾਫ਼ ...
ਪਟਿਆਲਾ, 19 ਮਈ (ਮਨਦੀਪ ਸਿੰਘ ਖਰੌੜ)-ਸਥਾਨਕ ਡੀ.ਐਮ.ਡਬਲਯੂ. ਲਾਗੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਪਾਰਟੀ ਨੂੰ ਸਾਹਮਣੇ ਖੜੀ ਦੇਖ ਕੇ ਮੁਲਜ਼ਮ ਆਪਣੀ ਗੱਡੀ ਛੱਡ ਕੇ ਫਰਾਰ ਹੋ ਗਏ, ਪੁਲਿਸ ਵਲੋਂ ਗੱਡੀ ਦੀ ਤਲਾਸ਼ੀ ਲੈਣ ਦੌਰਾਨ 96 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀਆਂ ...
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਲੰਘੇ ਦਿਨੀਂ ਰਾਜਪੁਰਾ ਦੇ 3 ਦੁਕਾਨਦਾਰਾਂ ਅਤੇ ਇਕ ਬੀਜ ਵੇਚਣ ਵਾਲੀ ਦੇ ਖ਼ਿਲਾਫ਼ ਘਟੀਆ ਕਿਸਮ ਦੇ ਬੀਜ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਹੋਇਆ ਸੀ | ਜਿਸ ਉਪਰੰਤ ਉਕਤ ਦੁਕਾਨਦਾਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾਂਹ ਕੀਤੇ ਜਾਣ ਦੇ ...
ਡਕਾਲਾ, 19 ਮਈ (ਪਰਗਟ ਸਿੰਘ ਬਲਬੇੜਾ)-ਬੀਤੇ ਦਿਨੀਂ ਨੇੜਲੇ ਪਿੰਡ ਕਰਹਾਲੀ ਸਾਹਿਬ ਨੇੜੇ ਲੰਘਦੇ ਸੂਏ 'ਚੋਂ ਲਾਵਾਰਸ ਹਾਲਾਤ 'ਚ ਮਿਲੇ ਗੁਟਕਾ ਸਾਹਿਬ ਤੇ ਹੋਰ ਕਕਾਰਾਂ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ...
ਪਟਿਆਲਾ, 19 ਮਈ (ਮਨਦੀਪ ਸਿੰਘ ਖਰੌੜ)-ਆਗਾਮੀ 22 ਮਈ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵਲੋਂ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਕਰਵਾਈ ਜਾ ਰਹੀ ਮੁਕਾਬਲੇ ਦੀ ਪ੍ਰੀਖਿਆ ਸੰਬੰਧੀ ਉਮੀਦਵਾਰਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ¢ ਇਸ ...
ਭੁੱਨਰਹੇੜੀ, 19 ਮਈ (ਧਨਵੰਤ ਸਿੰਘ)-ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਇਕ ਦੁਰਘਟਨਾ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਤੇ ਪ੍ਰਤੀਕ ਸਿੰਘ ਪੁੱਤਰ ਪਰਮਜੀਤ ਸਿੰਘ ਉਮਰ ਕ੍ਰਮਵਾਰ 28 ਅਤੇ 32 ਸਾਲ ਦੋਵੇ ਸਕੇ ਭਰਾਵਾਂ ਵਜੋਂ ਹੋਈ | ...
ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਬੀ.ਏ. ਭਾਗ ਪਹਿਲਾ, ਦੂਜਾ, ਤੀਜਾ ਅਤੇ ਬੀ.ਏ. ਆਨਰਜ਼ ਇਨ ਸੋਸ਼ਲ ਸਾਇੰਸਜ਼ ਦੇ ਭਾਗ ਪਹਿਲਾ, ਦੂਜਾ, ਤੀਜਾ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ...
ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਰੋਟਰੀ ਕਲੱਬ ਨਾਭਾ ਵਿਖੇ ਪਰਗਟ ਸਿੰਘ ਅਗੇਤੀ ਅਤੇ ਉਨ੍ਹਾਂ ਦੇ ਫ਼ਰਜ਼ੰਦ ਹਰਬੀਰ ਸਿੰਘ ਅਗੇਤੀ ਦੀ ਮਿਹਨਤ ਸਦਕਾ ਸੰਤ ਬਾਬਾ ਮੁਕਤਾ ਨੰਦ ਗੁਜਰਾਤ ਵਾਲਿਆਂ ਦੇ 64ਵੇਂ ਜਨਮ ਦਿਨ ਦੀ ਖ਼ੁਸ਼ੀ 'ਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...
ਪਟਿਆਲਾ, 19 ਮਈ (ਅ.ਸ. ਆਹਲੂਵਾਲੀਆ)-ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਨਿੱਪੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ...
ਘੱਗਾ, 19 ਮਈ (ਵਿਕਰਮਜੀਤ ਸਿੰਘ ਬਾਜਵਾ)-ਹਲਕੇ ਸ਼ੁਤਰਾਣੇ 'ਚ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਕੀਤੇ ਵਿਕਾਸ ਦੇ ਕੰਮਾਂ ਨੂੰ ਹਲਕਾ ਵਾਸੀ ਅੱਜ ਵੀ ਯਾਦ ਕਰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...
ਸ਼ੁਤਰਾਣਾ, 19 ਮਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਪੁਲਿਸ ਨੇ ਜੂਏ ਦੀ ਰਕਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਮੋਹਣ ਸਿੰਘ ਨੇ ਕਿਹਾ ਕਿ ਹੌਲਦਾਰ ਬੂਟਾ ਸਿੰਘ ਪੁਲਿਸ ਪਾਰਟੀ ...
ਭਾਦਸੋਂ, 19 ਮਈ (ਗੁਰਬਖ਼ਸ਼ ਸਿੰਘ ਵੜੈਚ)-ਵਪਾਰ ਮੰਡਲ ਭਾਦਸੋਂ ਨੇ 'ਆਪ' ਸਰਕਾਰ ਤੋਂ ਪੂਰੀਆਂ ਕਰਵਾਉਣ ਲਈ ਮੇਰੇ ਧਿਆਨ 'ਚ ਜੋ ਮੰਗਾਂ ਲਿਆਂਦੀਆਂ ਹਨ, ਇਹ ਮੰਗਾਂ ਨਹੀਂ ਸਗੋਂ ਜਨਤਾ ਤੇ ਵਪਾਰੀਆਂ ਦਾ ਬੁਨਿਆਦੀ ਹੱਕ ਹੈ ਜਿਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ...
ਪਟਿਆਲਾ, 19 ਮਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਭਾਜਪਾ ਨੇ ਮੰਗਲਵਾਰ ਨੂੰ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣੀ ਯੂਨੀਵਰਸਿਟੀ ਅਤੇ ਥਾਪਰ ਮੰਡਲ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਪਟਿਆਲਾ ਜ਼ਿਲ੍ਹੇ ਤੋਂ ਭਾਜਪਾ ਦੇ ਸੀਨੀਅਰ ਆਗੂ ...
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਨੇੜਲੇ ਪਿੰਡ ਨਲਾਸ ਖ਼ੁਰਦ ਦਾ ਨੌਜਵਾਨ ਅਗਾਂਹਵਧੂ ਕਿਸਾਨ ਹਰਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਆਪਣੀ 7 ਏਕੜ ਜ਼ਮੀਨ 'ਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਿਹਾ ਹੈ | ਝੋਨੇ ਦੀ ਸਿੱਧੀ ਬਿਜਾਈ ਦੇ ...
ਨਾਭਾ, 19 ਮਈ (ਕਰਮਜੀਤ ਸਿੰਘ)-ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ ਭੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਹਮੇਸ਼ਾ ਹੀ ਵਾਪਰੀਆਂ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ...
ਰਾਜਪੁਰਾ, 19 ਮਈ (ਰਣਜੀਤ ਸਿੰਘ)-ਸੀ.ਆਈ.ਏ ਸਟਾਫ਼ ਰਾਜਪੁਰਾ ਦਾ ਐੱਸ.ਆਈ. ਕਰਨੈਲ ਸਿੰਘ ਨੇ ਚਾਰਜ ਸਾਂਭ ਲਿਆ ਹੈ | ਉਹ ਪਟਿਆਲਾ ਤੋ ਬਦਲ ਕੇ ਆਏ ਹਨ ਅਤੇ ਇਸ ਤੋਂ ਪਹਿਲਾਂ ਵੱਖ-ਵੱਖ ਥਾਣਿਆਂ ਵਿਚ ਸੇਵਾਵਾਂ ਨਿਭਾ ਚੁੱਕੇ ਹਨ | ਉਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...
ਪਟਿਆਲਾ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਲਗਾਤਾਰ ਵਿੱਤੀ ਸੰਕਟ ਵਿਚ ਘਿਰਦੀ ਜਾ ਰਹੀ ਹੈ ਜਿਸ ਦਾ ਕਾਰਨ ਪਿਛਲੀਆਂ ਸਰਕਾਰਾਂ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਦਿਤੀ ਜਾਣ ਵਾਲੀ ਵਿੱਤੀ ਗਰਾਂਟ ਵਿਚ ਲਗਾਤਾਰ ਕਟੌਤੀ ਕਰਨਾ ਰਿਹਾ | ਪਰ ਹੁਣ ਇਸ ...
ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਅੱਜ ਸੈਸ਼ਨ 2022-23 ਦੇ ਪ੍ਰੋਫੈਸ਼ਨਲ ਅਤੇ ਰਵਾਇਤੀ ਕੋਰਸਾਂ ਵਿਚ ਦਾਖ਼ਲਿਆਂ ਲਈ ਪ੍ਰਾਸਪੈਕਟਸ ਜਾਰੀ ਕੀਤੇ ਗਏ | ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਅਤੇ ਸਾਬਕਾ ਮੰਤਰੀ ਪੰਜਾਬ ...
ਡਕਾਲਾ, 19 ਮਈ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਨੌਗਾਵਾਂ ਵਿਖੇ ਬਾਬਾ ਜਾਮਣਵਾਲਾ ਪੀਰ ਦੇ ਸਥਾਨ 'ਤੇ ਸੇਵਾਦਾਰ ਤੁਲਸੀ ਰਾਮ ਦੀ ਅਗਵਾਈ ਹੇਠ ਬਾਬਾ ਜਾਮਣਵਾਲਾ ਪੀਰ ਪ੍ਰਬੰਧਕ ਕਮੇਟੀ ਵਲੋਂ ਛੇਵਾਂ ਦੋ ਰੋਜਾ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਸਮਾਗਮ ਵਿਚ ਗਾਇਕ ...
ਪਟਿਆਲਾ, 19 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿਨੋਂ ਦਿਨ ਹੇਠਾਂ ਜਾ ਰਹੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਿੱਥੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਡੇਢ ਮਹੀਨੇ ਪਹਿਲਾਂ ਪੰਜਾਬ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਪਟਿਆਲਾ ...
ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਨੇੜਲੇ ਪਿੰਡ ਮੰਡੌੜ ਦੇ ਵਸਨੀਕ ਸਤਿਕਾਰਯੋਗ ਰਾਮ ਮੂਰਤੀ ਦੇ ਫਰਜੰਦ ਹਰੀ ਸਿੰਘ ਜਿਸ ਨੇ ਮਿਹਨਤ ਕਰ ਆਪਣੀ ਕੰਪਨੀ ਪ੍ਰੀਤ ਗਰੁੱਪ ਦਾ ਨਾਮ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਵੱਡਾ ਕੀਤਾ ਹੈ | ਪਿਛਲੇ ਦਿਨੀਂ ...
ਡਕਾਲਾ, 19 ਮਈ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਸਰਕਲ ਰਾਮਨਗਰ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਨੂੰ ਬਰਸਾਤਾਂ ਸਮੇਂ ਹੜ੍ਹਾਂ ਦੇ ਪਾਣੀ ਦੀ ਮਾਰ ਤੋਂ ਬਚਾਉਣ ਲਈ ਮੀਰਾਂਪੁਰ ਚੋਅ ਦੀ ਖੁਦਾਈ ਅਤੇ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਹਲਕਾ ਵਿਧਾਇਕ ...
ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਮਹਿੰਦਰਾ ਜੋਗ੍ਰਾਫੀਕਲ ਸੁਸਾਇਟੀ ਵਲੋਂ ਐਸੋਸੀਏਸ਼ਨ ਆਫ਼ ਪੰਜਾਬ ਜੋਗਰਾਫਰ ਦੇ ਸਹਿਯੋਗ ਨਾਲ ਸਰਕਾਰੀ ਮਹਿੰਦਰਾ ਕਾਲਜ 'ਚ ਪਿੰ੍ਰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਅੰਤਰ-ਕਾਲਜ ਜੋਗ੍ਰਾਫੀਕਲ ਕੁਇਜ਼ ਕਰਵਾਇਆ ਗਿਆ | ਇਸ ...
ਪਟਿਆਲਾ, 19 ਮਈ (ਹਰਵਿੰਦਰ ਸਿੰਘ ਭਿੰਡਰ)-ਪਟਿਆਲਾ ਦੇ ਸੰਗਰੂਰ ਰੋਡ 'ਤੇ ਸਥਿਤ ਪਟਿਆਲਾ ਹੈਰੀਟੇਜ ਹਵੇਲੀ ਲੋਕਾਂ ਲਈ ਖਿੱਚ ਦਾ ਕੇਂਦਰ ਬਣਦੀ ਜਾ ਰਹੀ ਹੈ | ਉੱਥੇ ਹੀ ਹਵੇਲੀ ਦਾ ਭੀੜ ਭੜੱਕੇ ਤੋਂ ਬਾਹਰ ਅਤੇ ਸ਼ਾਂਤਮਈ ਮਾਹੌਲ ਹਰ ਇਕ ਨੂੰ ਮਨਮੋਹਕ ਲਗਦਾ ਹੈ | ਇਸ ਮੌਕੇ ...
ਰਾਜਪੁਰਾ, 19 ਮਈ (ਰਣਜੀਤ ਸਿੰਘ)-ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਹਰ ਹਾਲ ਮੁਹੱਈਆ ਕਰਵਾਇਆ ਜਾਵੇਗਾ ਅਤੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਇੰਨ ਬਿਨ ਪੂਰੇ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨੀਨਾ ਮਿੱਤਲ ...
ਸੁਖਸਾਲ, 19 ਮਈ (ਧਰਮ ਪਾਲ)-ਇਲਾਕੇ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਡੇਰਾ ਬਾਬਾ ਰਤਵਾੜਾ ਸਾਹਿਬ ਬੇਲਾ ਰਾਮਗੜ੍ਹ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਵਰ ...
ਖਮਾਣੋਂ, 19 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਤੋਂ ਪਿੰਡ ਸੰਧੂਆਂ ਤੱਕ ਬਣ ਰਹੀ ਸੜਕ ਦਾ ਕੰਮ ਹੌਲੀ ਰਫ਼ਤਾਰ ਹੋਣ ਕਾਰਨ ਇਲਾਕਾ ਵਾਸੀ ਕਾਫੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਧਨੌਲਾ, ਰਣਜੀਤ ਸਿੰਘ ਧਨੌਲਾ, ਰਾਮ ਸਿੰਘ ਨੀਟੂ ਸਰਪੰਚ ...
ਪਟਿਆਲਾ, 19 ਮਈ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੰਪਤੀ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਨਟਾਸ ਦੀ 37ਵੀਂ ਮਹੀਨਾ ਭਰ ਚੱਲਣ ਵਾਲੀ ਸਾਲਾਨਾ ਮੁਫ਼ਤ ਥੀਏਟਰ ਵਰਕਸ਼ਾਪ ਐਕਟਿੰਗ ...
ਸਮਾਣਾ, 19 ਮਈ (ਪ੍ਰੀਤਮ ਸਿੰਘ ਨਾਗੀ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਵਿਚ ਇੱਕਜੁੱਟ ਹੋ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਚੰਗੀ ਗੱਲ ਹੈ | ਪਰ ਇਸ ਮੁੱਦੇ 'ਤੇ ਸਿਆਸਤ ਨਾ ਕੀਤੀ ਜਾਏ, ਇਹ ਵਿਚਾਰ ਸੀਨੀਅਰ ਅਕਾਲੀ ਨੇਤਾ ਸੁਖਵਿੰਦਰ ਸਿੰਘ ਦਾਨੀਪੁਰ ...
ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੋਂ ਡਾ. ਰਾਏ ਬਹਾਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ...
ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਮੋਹਾਲੀ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਣ ਮੰਡਲ ਮੋਹਾਲੀ ਦੇ ਕਾਮਿਆਂ ਵਲੋਂ ਇਕ ਮੀਟਿੰਗ ਖਮਾਣੋਂ ਰੇਂਜ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਬਲਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ...
ਅਮਲੋਹ, 19 ਮਈ (ਕੇਵਲ ਸਿੰਘ)-ਨਾਹਰ ਸ਼ੂਗਰ ਮਿੱਲ ਖੁੰਮਣਾ ਵਿਖੇ 24ਵਾਂ ਸੱਭਿਆਚਾਰਕ ਮੇਲਾ ਅਤੇ ਭੰਡਾਰੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕਲਾਕਾਰਾਂ ਵਲੋਂ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ...
ਮੰਡੀ ਗੋਬਿੰਦਗੜ੍ਹ, 19 ਮਈ (ਮੁਕੇਸ਼ ਘਈ)-ਜੈ ਬਾਬਾ ਮਸਤ ਰਾਮ ਦੇ ਆਸ਼ੀਰਵਾਦ ਸਦਕਾ ਸਖੀ ਸਰਵਰ ਲੱਖ ਦਾਤਾ ਪੀਰ ਲਾਲਾਂ ਵਾਲਾ ਜੀ ਦੇ ਦਰਬਾਰ ਬਾਬਾ ਸੁੱਖਾ ਸਿੰਘ ਕਾਲੋਨੀ, ਪਿੰਡ ਕੋਟਲਾ (ਡਡਹੇੜੀ) ਮੰਡੀ ਗੋਬਿੰਦਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 38ਵਾਂ ...
ਖਮਾਣੋਂ, 19 ਮਈ (ਜੋਗਿੰਦਰ ਪਾਲ)-ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਦੇਣ ਬਦਲੇ ਰਾਮ ਹਸਪਤਾਲ ਖਮਾਣੋਂ ਦੇ ਸੰਚਾਲਕ ਡਾ. ਰਣਜੀਤ ਸਿੰਘ ਖਟਰਾਓ ਨੂੰ 88 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ | ਉਪਰੋਕਤ ਚੈੱਕ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵਲੋਂ ...
ਫ਼ਤਹਿਗੜ੍ਹ ਸਾਹਿਬ, 19 ਮਈ (ਰਾਜਿੰਦਰ ਸਿੰਘ)-ਪੰਜਾਬ 'ਚ ਖੇਡਾਂ ਦੇ ਮਿਆਰ ਨੰੂ ਹੋਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਖੇਡਾਂ ਵਲੋਂ ਜੋੜਨ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਤੇ ਖੇਡਾਂ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ...
ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਬਰਾਸ ਵਿਖੇ ਜੈ ਪੀਰ ਬਾਬਾ ਢੱਕੀ ਗਿਆਰ੍ਹਵੀਂ ਵਾਲੀ ਸਰਕਾਰ ਸੱਚ ਦੀ ਗੱਦੀ ਦੇ ਸਥਾਨ 'ਤੇ ਕੱਵਾਲੀਆਂ ਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਰਾਜਨ ਅਲੀ, ਅਲੀ ਗੋਪਾਲਪੁਰੀਆ, ਹਰਭਜਨ ਸ਼ੇਰਾ ਆਦਿ ਕਲਾਕਾਰਾਂ ਨੇ ...
ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਬ੍ਰਹਮ ਗਿਆਨੀ ...
ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਚੌਥਾ ਦਰਜਾ ਕਰਮਚਾਰੀ, ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਵੱਖ-ਵੱਖ ਮੰਗਾਂ ਨੂੰ ਲੈ ਕਿ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਹੋਈ | ਇਸ 'ਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਚੰਡੀਗੜ੍ਹ ...
ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਲੋਨ ਦੀਆਂ ਕਿਸ਼ਤਾਂ ਦੀ ਰਿਕਵਰੀ ਲਈ ਗਏ ਬੈਂਕ ਅਧਿਕਾਰੀਆਂ ਦੀ ਪਿੰਡ ਕੋਟਲਾ ਫ਼ਾਜ਼ਲ ਵਿਖੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਅਰਸ਼ਦੀਪ ਸ਼ਰਮਾ ਨੇ ਸੰਪਰਕ ਕਰਨ ਤੇ ...
ਪਾਤੜਾਂ, 19 ਮਈ (ਜਗਦੀਸ਼ ਸਿੰਘ ਕੰਬੋਜ)-ਸਰਕਾਰੀ ਬੱਸਾਂ ਕਿਰਤੀ ਕਾਲਜ ਨਿਆਲ ਅੱਗੇ ਨਾ ਰੋਕੇ ਜਾਣ ਦੇ ਰੋਸ ਵਜੋਂ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਬੱਸਾਂ ਨਾ ਰੋਕ ਜਾਣ ਦੇ ਰੋਸ ਵਜੋਂ ਧਰਨਾ ਦੇ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਪੈੱ੍ਰਸ ਦੇ ਨਾਮ ਬਿਆਨ ...
ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 29 ਡੀਪੂ ਬੰਦ ਕਰਕੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX