ਤਾਜਾ ਖ਼ਬਰਾਂ


ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  3 minutes ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  7 minutes ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  37 minutes ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  58 minutes ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 1 hour ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 1 hour ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 1 hour ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  16 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 1 hour ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 3 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 3 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 3 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 3 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 2 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਠਿੰਡਾ

ਬਠਿੰਡਾ 'ਚ ਸੈਂਕੜੇ ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠ ਪਰ ਵਿਭਾਗ ਕੋਲ ਸਿਰਫ਼ 70 ਏਕੜ ਜ਼ਮੀਨ ਦੇ ਵੇਰਵੇ ਦਰਜ

ਬਠਿੰਡਾ, 19 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਵਿਚ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਛੱਡਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਬੰਧਿਤ ਲੋਕਾਂ ਨੂੰ 31 ਮਈ 2022 ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ 'ਤੇ ਅਮਲ ਕਰਦੇ ਹੋਏ ਸਮਾਜ ਦੇ ਕੁੱਝ ਸਮਝਦਾਰ ਲੋਕ ਇਹ ਨਾਜਾਇਜ਼ ਕਬਜ਼ੇ ਛੱਡ ਵੀ ਰਹੇ, ਪਰ ਬਠਿੰਡਾ ਜ਼ਿਲ੍ਹੇ 'ਚ ਅਜੇ ਤੱਕ ਇਸ ਤਰ੍ਹਾਂ ਦੀ ਕੋਈ ਪਹਿਲਕਦਮੀ ਨਜ਼ਰ ਨਹੀਂ ਆਈ ਤੇ ਨਾ ਹੀ ਇਸ ਸਬੰਧੀ ਪੰਚਾਇਤ ਵਿਭਾਗ ਬਠਿੰਡਾ ਦੀ ਕੋਈ ਸਾਰਥਿਕ ਭੂਮਿਕਾ ਦਿਖਾਈ ਦੇ ਰਹੀ ਹੈ | ਜਦਕਿ ਜ਼ਿਲ੍ਹੇ ਭਰ ਵਿਚ ਸੈਂਕੜੇ ਏਕੜ ਸਰਕਾਰੀ ਤੇ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠ ਹੋਣ ਦੇ ਸ਼ੰਕੇ ਹਨ | ਜ਼ਿਲ੍ਹੇ ਦੇ ਪੰਚਾਇਤ ਵਿਭਾਗ ਵਲੋਂ ਬੇਸ਼ੱਕ ਪਿੰਡ ਸ਼ੇਰਗੜ੍ਹ 'ਚ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਬੀਤੀ ਦਿਨੀਂ ਤੱੁਛ ਜਿਹੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਲੋਕਾਂ ਦੇ ਵਿਰੋਧ ਸਾਹਮਣੇ ਫੂਕ ਨਿਕਲ ਗਈ ਤੇ ਵਿਭਾਗ ਆਪਣੀ ਇਕ ਫੁੱਟ ਵੀ ਜਗ੍ਹਾ ਛੁਡਾਉਣ 'ਚ ਕਾਮਯਾਬ ਨਹੀਂ ਹੋ ਸਕਿਆ | ਜ਼ਿਲ੍ਹੇ ਭਰ ਵਿਚ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਸਬੰਧੀ ਜਦੋਂ ਬਠਿੰਡਾ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨੀਰੂ ਗਰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਚਾਇਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਭਰ ਕੁੱਝ ਲੋਕਾਂ ਵਲੋਂ ਲਗਭਗ 70 ਏਕੜ ਜ਼ਮੀਨ 'ਤੇ ਨਾਜਾਇਜ਼ ਤੌਰ 'ਤੇ ਕਬਜ਼ੇ ਕੀਤੇ ਹੋਏ ਹਨ, ਜਿੰਨ੍ਹਾਂ ਵਿਚੋਂ ਵਿਭਾਗ ਵਲੋਂ ਪਿਛਲੇ ਸਮਿਆਂ ਦੌਰਾਨ ਲਗਭਗ 40 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਲਏ ਗਏ ਹਨ ਤੇ ਬਾਕੀ ਰਹਿੰਦੀ 30 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕਾਰਵਾਈ ਚੱਲ ਰਹੀ ਹੈ |
ਜ਼ਿਲ੍ਹਾ ਵਿਕਾਸ ਤੇ ਪੰਚਾਇਤੀ ਅਧਿਕਾਰੀ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਸਬੰਧੀ ਦਿੱਤੀ ਗਈ ਉਕਤ ਜਾਣਕਾਰੀ ਬੇਸ਼ੱਕ ਮੁਢਲੇ ਦੌਰ 'ਚ ਹੈਰਾਨ ਕਰਨ ਵਾਲੀ ਹੈ, ਕਿਉਂਕਿ ਜ਼ਿਲ੍ਹੇ ਭਰ ਲਗਭਗ ਪੌਣੇ ਤਿੰਨ ਸੌ ਦੇ ਕਰੀਬ ਵੱਡੇ-ਛੋਟੇ ਪਿੰਡ ਪੈਂਦੇ ਹਨ ਤੇ ਲਗਭਗ 313 ਗ੍ਰਾਮ ਪੰਚਾਇਤਾਂ ਬਣੀਆਂ ਹੋਈਆਂ ਹਨ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਉਕਤ ਪਿੰਡਾਂ 'ਚੋਂ ਵੱਡੀ ਗਿਣਤੀ ਪਿੰਡਾਂ ਦੀਆਂ ਪੰਚਾਇਤਾਂ ਕੋਲ ਕਾਫ਼ੀ ਵੱਡੀ ਮਾਤਰਾ 'ਚ ਪੰਚਾਇਤੀ ਜ਼ਮੀਨਾਂ ਹਨ ਤੇ ਕਈ ਪਿੰਡਾਂ 'ਚ ਤਾਂ ਅਸਰ-ਰਸੂਖ ਜਾਂ ਸਿਆਸੀ ਪਹੁੰਚ ਰੱਖਣ ਵਾਲੇ ਕੁੱਝ ਲੋਕਾਂ ਨੇ ਪਿਛਲੇ ਲੰਬੇ ਅਰਸੇ ਤੋਂ ਉਕਤ ਪੰਚਾਇਤੀ ਜ਼ਮੀਨਾਂ ਦੇ ਕੁੱਝ ਹਿੱਸੇ 'ਤੇ ਨਾਜਾਇਜ਼ ਕਬਜ਼ੇ ਜਮਾਏ ਹੋਏ ਹਨ |
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਉਕਤ ਅੰਕੜਿਆਂ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ 'ਕੱਛੂਕੁੰਮਾ' ਚਾਲ ਤੋਂ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੁੰਦੇ ਹਨ ਤੇ ਵਿਭਾਗ ਦੀ ਇਹ 'ਸੁਸਤੀ' ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਨੂੰ 'ਅੰਗੂਠਾ' ਦਿਖਾਉਂਦੀ ਲੱਗ ਰਹੀ ਹੈ ਜਦਕਿ ਨਾਜਾਇਜ਼ ਕਬਜ਼ੇ ਛੱਡਣ ਲਈ ਮੁੱਖ ਮੰਤਰੀ ਵਲੋਂ ਕਬਜ਼ਾਧਾਰੀਆਂ ਨੂੰ ਦਿੱਤੀ ਗਈ ਚੇਤਾਵਨੀ ਦੇ ਸਿਰਫ਼ 11ਕੁ ਦਿਨ ਬਾਕੀ ਬਚੇ ਹਨ |

ਬਠਿੰਡਾ ਪੁਲਿਸ ਵਲੋਂ ਹੈਰੋਇਨ ਸਣੇ ਦੋ ਭਰਾਵਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਬਠਿੰਡਾ, 19 ਮਈ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਜੇ. ਏਲਨਚੇਲੀਅਨ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ...

ਪੂਰੀ ਖ਼ਬਰ »

-ਮਾਮਲਾ ਨਰਮੇ ਦਾ ਮੁਆਵਜ਼ਾ ਅਜੇ ਤੱਕ ਵੀ ਨਾ ਮਿਲਣ ਦਾ- ਭਾਕਿਯੂ (ਉਗਰਾਹਾਂ) ਦਾ ਧਰਨਾ ਦੂਜੇ ਦਿਨ 'ਚ ਦਾਖ਼ਲ

ਤਲਵੰਡੀ ਸਾਬੋ, 19 ਮਈ (ਰਣਜੀਤ ਸਿੰਘ ਰਾਜੂ)- ਪਿਛਲੇ ਸਮੇਂ ਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਾ ਮਿਲਣ ਤੋਂ ਅੱਕੇ ਕਿਸਾਨਾਂ ਵਲੋਂ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਐਸ.ਡੀ.ਐਮ. ਤਲਵੰਡੀ ਸਾਬੋ ਦੇ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਬੱਸਾਂ ਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਬਠਿੰਡਾ, 19 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 12 ਵਜੇ ਤੋਂ ਬਾਅਦ ਪੀ. ਆਰ. ਟੀ. ਸੀ. ਦੀਆਂ ਬੱਸਾਂ ਨੂੰ ਬੰਦ ਕਰਦੇ ਹੋਏ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਹੈ | ਜਿਸ ਕਾਰਨ ਲੰਬੇ ਰੂਟ 'ਤੇ ਬੱਸਾਂ 'ਚ ਸਫ਼ਰ ਕਰਨ ਵਾਲੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸਹਾਇਕ ਸਿਵਲ ਸਰਜਨ ਸਮੇਤ ਵੱਡੇ ਅਹੁਦਿਆਂ 'ਤੇ ਬੈਠੇ ਡਾਕਟਰ ਰੋਜ਼ਾਨਾ ਤਿੰਨ ਘੰਟੇ ਮਰੀਜ਼ਾਂ ਦਾ ਕਰਨਗੇ ਇਲਾਜ

ਬਠਿੰਡਾ, 19 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਲਈ ਹੁਣ ਸਹਾਇਕ ਸਿਵਲ ਸਰਜਨ ਸਮੇਤ ਵੱਡੇ ਅਹੁਦਿਆਂ ਤੇ ਬੈਠੇ ਡਾਕਟਰ ਹੁਣ ਰੋਜ਼ਾਨਾ ਤਿੰਨ ਘੰਟੇ ਮਰੀਜ਼ਾਂ ਦਾ ਇਲਾਜ ਕਰਨਗੇ | ਇਸ ਸੰਬੰਧੀ ...

ਪੂਰੀ ਖ਼ਬਰ »

ਰੇਲਵੇ ਸੰਪਤੀ ਚੋਰੀ ਦੇ ਮਾਮਲੇ 'ਚ ਦੋ ਚੋਰ ਸਾਮਾਨ ਸਮੇਤ ਕਾਬੂ

ਰਾਮਾਂ ਮੰਡੀ, 19 ਮਈ (ਤਰਸੇਮ ਸਿੰਗਲਾ)- ਰਾਮਾਂ-ਕਣਕਵਾਲ ਰੇਲਵੇ ਸਟੇਸ਼ਨਾਂ ਦੇ ਵਿਚਕਾਰੋਂ ਕਰੀਬ 18 ਦਿਨ ਪਹਿਲਾ ਚੋਰੀ ਹੋਏ ਰੇਲਵੇ ਦੇ ਸਮਾਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਰੇਲਵੇ ਪੁਲਿਸ ਆਰਪੀਐਫ ਦੇ ਮੁਲਾਜ਼ਮਾਂ ਨੇ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਬਠਿੰਡਾ ਅਦਾਲਤ ਵਲੋਂ ਡੇਰਾ ਸਿਰਸਾ 'ਚ ਹੁੰਦੇ ਵਿਆਹਾਂ ਦੇ ਮਾਮਲੇ 'ਚ ਡੇਰਾ ਪ੍ਰਬੰਧਕਾਂ ਨੂੰ ਸੰਮਨ

ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਵਲੋਂ ਡੇਰਾ ਸਿਰਸਾ ਵਿਖੇ ਦਿਲਜੋੜ ਮਾਲਾ ਪਾ ਕੇ ਹੁੰਦੇ ਵਿਆਹਾਂ ਦੇ ਮਾਮਲੇ ਵਿਚ ਡੇਰਾ ਪ੍ਰਬੰਧਕਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ | ਇਹੀ ਨਹੀਂ, ਅਦਾਲਤ ਨੇ ਇਸ ਸਬੰਧੀ ਮੈਰਿਜ ਰਜਿਸਟਰਾਰ ਕਮ ਡਿਪਟੀ ...

ਪੂਰੀ ਖ਼ਬਰ »

ਨਥਾਣਾ-ਕੋਠਾਗੁਰੂ ਰਸਤੇ ਦੀ ਨਿਸ਼ਾਨਦੇਹੀ ਕਰਵਾਉਣ ਦਾ ਫ਼ੈਸਲਾ

ਨਥਾਣਾ, 19 ਮਈ (ਗੁਰਦਰਸ਼ਨ ਲੁੱਧੜ)-ਪੁਰਾਤਨ ਮੁੱਖ ਮਾਰਗ ਨਥਾਣਾ ਤੋਂ ਕੋਠਾਗੁਰੂ ਤੱਕ ਬਣ ਰਹੀ ਸੰਪਰਕ ਸੜਕ ਦੀ ਕਲਿਆਣ ਸੁੱਖਾ ਦੀ ਹੱਦਬਸਤ ਵਿਚ ਨਿਸ਼ਾਨਦੇਹੀ ਆਮ ਸਹਿਮਤੀ ਨਾਲ ਕਰਵਾਉਣ ਲਈ ਪਿੰਡ ਕਲਿਆਣ ਦੇ ਲੋਕਾਂ ਵਲੋਂ ਫ਼ੈਸਲਾ ਕੀਤਾ ਗਿਆ ਹੈ | ਮੁਹਤਬਰ ਵਿਅਕਤੀਆਂ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ 66 ਕੇ.ਵੀ. ਲਾਈਨ ਦੇ 2 ਟਾਵਰ ਡਿੱਗੇ, ਕਰੋੜਾਂ ਦਾ ਨੁਕਸਾਨ

ਰਾਮਪੁਰਾ ਫੂਲ, 19 ਮਈ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ 'ਚ 66 ਕੇ.ਵੀ. ਲਾਈਨ ਦੇ 2 ਵੱਡੇ ਟਾਵਰ ਡਿੱਗ ਜਾਣ ਕਾਰਨ 3 ਗਰਿੱਡਾਂ ਅਤੇ 30 ਪਿੰਡਾਂ ਸਮੇਤ ਸ਼ਹਿਰ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ | ਟਾਵਰਾਂ ਦੇ ਡਿੱਗਣ ਕਾਰਨ ਪਾਵਰਕਾਮ ਦਾ ਕਰੋੜਾਂ ਰੁਪਏ ਦਾ ਨੁਕਸਾਨ ...

ਪੂਰੀ ਖ਼ਬਰ »

20 ਗ੍ਰਾਮ ਚਿੱਟੇ ਸਮੇਤ ਮਾਂ-ਪੁੱਤ ਕਾਬੂ, ਮਾਮਲਾ ਦਰਜ

ਸੰਗਤ ਮੰਡੀ, 19 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਸੰਗਤ ਕਲਾਂ ਨੇੜੇ ਮਾਂ ਪੁੱਤ ਨੂੰ 20 ਗਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ...

ਪੂਰੀ ਖ਼ਬਰ »

ਪੰਕਜ ਭਾਰਦਵਾਜ ਬਣੇ ਸ੍ਰੀ ਪਰਸ਼ੂਰਾਮ ਇੰਟਰਨੈਸ਼ਨਲ ਨੌਜਵਾਨ ਇਕਾਈ ਦੇ ਪੰਜਾਬ ਪ੍ਰਧਾਨ

ਬਠਿੰਡਾ, 19 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਪਰਸ਼ੂਰਾਮ ਇੰਟਰਨੈਸ਼ਨਲ ਦੇ ਰਾਸ਼ਟਰੀ ਪ੍ਰਧਾਨ ਨਵੀਨ ਸ਼ਰਮਾ ਦੁਆਰਾ ਪੰਕਜ ਭਾਰਦਵਾਜ ਨੂੰ ਸ਼੍ਰੀ ਪਰਸ਼ੂਰਾਮ ਇੰਟਰਨੈਸ਼ਨਲ ਦੀ ਨੌਜਵਾਨ ਇਕਾਈ ਦਾ ਪੰਜਾਬ ਪ੍ਰਧਾਨ ਨਿਯੁਕਤੀ ਪੱਤਰ ਜਾਰੀ ਕਰਕੇ ਬਣਾਇਆ ਗਿਆ ਹੈ | ਇਸ ...

ਪੂਰੀ ਖ਼ਬਰ »

ਸੇਵਾ-ਮੁਕਤ ਪਟਵਾਰੀ ਅਤੇ ਕਾਨੂੰਗੋ ਨੂੰ ਠੇਕੇ 'ਤੇ ਰੱਖਣਾ, ਬੇਰੁਜ਼ਗਾਰਾਂ ਨਾਲ ਧੋਖਾ-ਬਬਲੀ ਢਿੱਲੋਂ

ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਨੂੰ ਬਦਲਾਅ ਦੀ ਉਮੀਦ ਵਿਖਾ ਕੇ ਸੱਤਾ ਹਾਸਲ ਕੀਤੀ ਹੈ ਪਰ ਮਾਨ ਸਰਕਾਰ ਬਦਲਾਅ ਦੀ ਬਜਾਇ ਪਿਛਲੀ ਕਾਂਗਰਸ ਸਰਕਾਰ ਦੇ ਰਸਤੇ 'ਤੇ ਹੀ ਚੱਲ ਪਈ ਹੈ | ਨੌਜਵਾਨਾਂ ਨੂੰ ਰੋਜ਼ਗਾਰ ਦੇਣ ...

ਪੂਰੀ ਖ਼ਬਰ »

ਮੰਦਰਾਂ ਦੇ ਪੁਜਾਰੀਆਂ ਨੂੰ ਡੀ.ਸੀ. ਰੇਟ 'ਤੇ ਤਨਖ਼ਾਹ ਤੇ ਸ਼ਹਿਰ 'ਚ ਸ੍ਰੀ ਪਰਸੂਰਾਮ ਚੌਕ ਬਣਾਉਣ ਸੰਬੰਧੀ ਮੁੱਖ ਮੰਤਰੀ ਤੋਂ ਮੰਗ

ਬਠਿੰਡਾ, 19 ਮਈ (ਅਵਤਾਰ ਸਿੰਘ)-ਪਿਛਲੇ ਦਿਨੀਂ ਸ੍ਰੀ ਪਰਸੂਰਾਮ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਪ੍ਰਧਾਨ ਨਵੀਨ ਸਰਮਾ, ਡਾ: ਸਵਾਸਤਿਕ ਸਰਮਾ ਰਾਸ਼ਟਰੀ ਜਨਰਲ ਸਕੱਤਰ ਅਤੇ ਹਿਮਾਚਲ ਪ੍ਰਦੇਸ ਅਤੇ ਹਰਿਆਣਾ ਪ੍ਰਦੇਸ ਇੰਚਾਰਜ, ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚਾਉਕੇ , 19 ਮਈ (ਮਨਜੀਤ ਸਿੰਘ ਘੜੈਲੀ)-ਇਲਾਕੇ 'ਚ ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਬੱਲੋ੍ਹ ਦੀਆਂ ਵਿਦਿਆਰਥਣਾਂ ਨੇ ਈ.ਟੀ.ਟੀ. ਭਾਗ ਦੂਜਾ ਦੇ ਨਤੀਜਿਆਂ 'ਚ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵਲੋਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਭੇਜੇ ਗਏ ਨੋਟਿਸ ਵਾਪਸ ਲੈਣ ਦੀ ਮੰਗ

ਬਠਿੰਡਾ, 19 ਮਈ (ਵੀਰਪਾਲ ਸਿੰਘ)-ਪੰਜਾਬ ਸਕੂਲ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵਲੋਂ ਸਿੱਖਿਆ ਵਿਭਾਗ ਵਲੋਂ 10 ਮਈ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਹਜ਼ਾਰਾਂ ਸਕੂਲ ਮੁਖੀਆਂ ਦੀ ਲੁਧਿਆਣੇ ਵਿਖੇ ਸੱਦੀ ਮੀਟਿੰਗ ਦੌਰਾਨ ਫੈਲੀ ਅਫਰਾਤਫਰੀ ਲਈ, ਕੁਝ ਸਕੂਲ ਮੁਖੀਆਂ ਨੂੰ ...

ਪੂਰੀ ਖ਼ਬਰ »

ਪਿੰਡ ਆਕਲੀਆ ਕਲਾਂ ਵਿਖੇ ਖ਼ੂਨਦਾਨ ਕੈਂਪ

ਮਹਿਮਾ ਸਰਜਾ, 19 ਮਈ (ਰਾਮਜੀਤ ਸ਼ਰਮਾ)-ਪਿੰਡ ਆਕਲੀਆ ਕਲਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਨਰੈਣ ਸਿੰਘ ਜੀ ਦੀ ਯਾਦ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਆਕਲੀਆ ਕਲਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਲਗਭਗ ਪੰਜਾਹ ਖੂਨਦਾਨੀਆਂ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੁਆਰਾ ਫੂਡ ਬਿਜ਼ਨੈੱਸ ਵਿਕਰੇਤਾ ਨੂੰ ਲਾਇਸੰਸ ਮੁਹੱਈਆ ਕਰਵਾਉਣ ਦੀ ਮੁਹਿੰਮ ਸ਼ੁਰੂ

ਬਠਿੰਡਾ, 19 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਜ਼ਿਲ੍ਹਾ ਬਠਿੰਡਾ ਦੇ ਸਿਹਤ ਵਿਭਾਗ ਵਲੋਂ ਸਾਰੇ ਫੂਡ ਬਿਜਨਿਸ ਆਪਰੇਟਰਾਂ ਦੀ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ 2006 ਦੇ ਅਧੀਨ ਲਾਇਸੰਸ/ਰਜਿਸਟ੍ਰੇਸ਼ਨ ਕਰਵਾਉਣ ਦੀ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਸੇਵਾ-ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਦਾ ਫ਼ੈਸਲਾ ਗ਼ਲਤ

ਮਹਿਰਾਜ, 19 ਮਈ (ਸੁਖਪਾਲ ਮਹਿਰਾਜ)-ਸੂਬਾ ਸਰਕਾਰ ਵਲੋਂ ਸੇਵਾਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਦੇ ਫੈਸਲੇ ਨੂੰ ਗਲਤ ਠਹਿਰਾਉਂਦਿਆਂ ਸਹਾਇਕ ਪਟਵਾਰੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਮਹਿਰਾਜ ਨੇ ਆਪਣੇ ਸਾਥੀਆਂ ਨਾਲ ...

ਪੂਰੀ ਖ਼ਬਰ »

ਰੋਡ ਤੇ ਟੋਲ ਟੈਕਸ ਵਸੂਲ ਕੀਤੇ ਜਾਣ ਤੋਂ ਬਾਅਦ ਵੀ ਸੜਕਾਂ ਵਿਚਕਾਰ ਪਏ ਖੱਡੇ

ਰਾਮਾਂ ਮੰਡੀ, 19 ਮਈ (ਤਰਸੇਮ ਸਿੰਗਲਾ)-ਸਥਾਨਕ ਕੈਂਚੀਆਂ ਚੌਕ ਤੋਂ ਰਾਮਾਂ ਪਿੰਡ ਨੂੰ ਜਾਂਦੀ ਸੜਕ ਦੇ ਵਿਚਕਾਰ ਖੱਡਾ ਅਤੇ ਬਾਬਾ ਸਰਬੰਗੀ ਨੂੰ ਜਾਂਦੀ ਸੜਕ ਦੇ ਵਿਚਕਾਰ ਸੀਵਰੇਜ ਲੀਕ ਹੋਣ ਕਾਰਨ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰਾ ਵਿਖੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕੈਂਪ

ਨਥਾਣਾ, 19 ਮਈ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ: ਪਾਖਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਡਾ: ਹਰਬੰਸ ਸਿੰਘ ਦੀ ਅਗਵਾਈ ਵਿਚ ਸਾਉਣੀ ਦੀਆਂ ਫ਼ਸਲਾਂ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੌਂਸਲਰ ਬਲਰਾਜ ਪੱਕਾ ਨੇ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੋਜੋ 'ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

ਬਠਿੰਡਾ, 19 ਮਈ (ਸ.ਰਿ.)-ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਉਰਫ਼ ਜੋਜੋ ਦਾ ਵਿਵਾਦ ਖਹਿੜ੍ਹਾ ਨਹੀਂ ਛੱਡ ਰਹੇ ਹਨ, ਜਿਸ ਕਾਰਨ ਜੋਜੋ ਪਿਛਲੇ ਕਈ ਦਿਨ੍ਹਾਂ ਤੋਂ ਬਠਿੰਡਾ ਦੀ ਸਿਆਸਤ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਬਠਿੰਡਾ 'ਚ ਬਜ਼ੁਰਗਾਂ ਦੀ ਗਿਣਤੀ 80 ਹਜ਼ਾਰ ਪਰ ਇਕ ਵੀ ਸਰਕਾਰੀ ਬਿਰਧ ਆਸ਼ਰਮ ਨਹੀਂ

ਬਠਿੰਡਾ, 19 ਮਈ (ਸ.ਰਿ.)-ਬਜ਼ੁਰਗ ਉਮਰ ਦੇ ਨਾਗਰਿਕਾਂ ਨੂੰ 'ਸੀਨੀਅਰ ਸਿਟੀਜ਼ਨ' ਕਹਿਕੇ ਵਢਿਆਉਣ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਪ੍ਰਤੀ ਕਿੰਨੀ ਕੁ ਸੁਹਿਰਦ ਹੈ, ਇਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਵਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ...

ਪੂਰੀ ਖ਼ਬਰ »

ਮਾ: ਬਾਘ ਸਿੰਘ ਸੇਖੋਂ ਦੀ ਯਾਦ 'ਚ ਪਰਿਵਾਰ ਵਲੋਂ ਸਰਕਾਰੀ ਸਕੂਲ ਢੱਡੇ ਨੂੰ 21000 ਰੁਪਏ ਭੇਟ

ਬਾਲਿਆਂਵਾਲੀ, 19 ਮਈ (ਕੁਲਦੀਪ ਮਤਵਾਲਾ)-ਮਾਸਟਰ ਬਾਘ ਸਿੰਘ ਸੇਖੋਂ ਵਾਸੀ ਢੱਡੇ ਹਾਲ ਆਬਾਦ ਪਿੰਡ ਕਮਾਲੂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਨਿੱਘੀ ਯਾਦ 'ਚ ਸਮੂਹ ਸੇਖੋਂ ਪਰਿਵਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਨੂੰ 21 ਹਜ਼ਾਰ ਰੁਪਏ ਭੇਂਟ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਲਈ ਨੌਜਵਾਨ, ਕਿਸਾਨ ਤੇ ਲੋਕ ਅੱਗੇ ਆਉਣ-ਸਾਬਕਾ ਡੀ.ਆਈ.ਜੀ. ਚਾਹਲ

ਸੀਂਗੋ ਮੰਡੀ, 19 ਮਈ (ਲੱਕਵਿੰਦਰ ਸ਼ਰਮਾ)-ਪੰਜਾਬ ਦੇ ਨਾਮਵਰ ਪੰਜਾਬ ਦੀ ਆਵਾਜ਼ ਅਜੀਤ 'ਚ ਪ੍ਰਕਾਸ਼ਿਤ ਲੋਕ ਮਸਲਿਆਂ ਦਾ ਅਸਰ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਕਸਬੇ ਦੇ ਪਿੰਡਾਂ ਲਾਗਿਓ ਲੰਘਦੀ ਭਾਖੜਾ ਨਹਿਰ 'ਚ ਪਾਣੀ ਦੀ ਬੰਦੀ ਨੂੰ ਲੈ ਕੇ ਡੂੰਘੀ ਚਿੰਤਾ 'ਚ ਡੁੱਬੇ ...

ਪੂਰੀ ਖ਼ਬਰ »

ਗਰਮੀਆਂ 'ਚ ਰਹਿੰਦਾ ਹੈ ਲੂ ਲੱਗਣ ਦਾ ਖ਼ਤਰਾ, ਸਿਹਤ ਦਾ ਰੱਖਿਆ ਜਾਵੇ ਖਾਸ ਧਿਆਨ-ਡੀ. ਸੀ.

ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਗਰਮੀਆਂ ਦਾ ਮੌਸਮ ਜਾਰੀ ਹੈ, ਵੱਧਦੀ ਹੋਈ ਗਰਮੀ 'ਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਾਹਰ ਆਉਣ-ਜਾਣ 'ਚ ਲੂ ਲੱਗਣ ਦਾ ਖ਼ਤਰਾ ਰਹਿੰਦਾ ਹੈ | ਇਸ ਲਈ ਧੁੱਪ ਕਾਰਨ ਸਰੀਰ 'ਚੋਂ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਹਿੱਤ ਮੁਹਿੰਮ ਸ਼ੁਰੂ

ਬਠਿੰਡਾ, 19 ਮਈ (ਅਵਤਾਰ ਸਿੰਘ)-ਸਥਾਨਕ ਪਰਸਰਾਮ ਨਗਰ ਦੇ ਸਮਾਜ ਸੇਵੀਆਂ ਵਲੋਂ ਨਸ਼ੇ ਦੀ ਦਲਦਲ ਅਤੇ ਹੋਰ ਬੁਰਾਈਆਂ ਤੋਂ ਮੋੜ ਕੇ ਨੌਜਵਾਨ ਪੀੜ੍ਹੀ ਨੂੰ ਸਵੈ ਇੱਛਾ ਨਾਲ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਨ ਹਿੱਤ ਮੁਹਿੰਮ ਸ਼ੁਰੂ ਕਰਕੇ ਖ਼ੂਨਦਾਨ ਮਹਾਂ ਦਾਨ ਅਤੇ ਮਹਾਂ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਮਜ਼ਦੂਰੀ ਦੀ ਉਜਰਤ ਨਾ ਮਿਥਣ ਵਿਰੁੱਧ ਰੋਸ ਪ੍ਰਦਰਸ਼ਨ

ਨਥਾਣਾ, 19 ਮਈ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਵਿਖੇ ਭੱਠਾ ਮਜ਼ਦੂਰ ਯੂਨੀਅਨ ਵਲੋਂ ਚਾਲੂ ਸਾਲ ਵਿਚ ਮਜ਼ਦੂਰੀ ਦਾ ਰੇਟ ਨਾ ਮਿਥਨ ਵਿਰੁੱਧ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ...

ਪੂਰੀ ਖ਼ਬਰ »

ਏਮਜ਼ ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ 'ਵਰਸਿਟੀ ਵਲੋਂ ਅਕਾਦਮਿਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਸਹਿਮਤੀ

ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੀ ਸਥਾਪਨਾ ਦੇ ਨਾਲ ਇਹ ਸ਼ਹਿਰ ਤਿੰਨ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰੀ ਭਾਰਤ ਦੇ ਖੇਤਰ ਲਈ ਮੈਡੀਕੇਅਰ ਦੇ ਕੇਂਦਰ ਵਜੋਂ ਵਿਕਸਿਤ ਹੋ ...

ਪੂਰੀ ਖ਼ਬਰ »

ਕਿਰਨਜੀਤ ਗਹਿਰੀ ਨੇ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 19 ਮਈ (ਸੱਤਪਾਲ ਸਿੰਘ ਸਿਵੀਆਂ)- ਦਲਿਤ ਮਹਾਂ ਪੰਚਾਇਤ ਦੇ ਚੇਅਰਮੈਨ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਮੰਗ-ਪੱਤਰ ਸੌਂਪਕੇ ਪੰਚਾਇਤਾਂ ਜ਼ਮੀਨਾਂ 'ਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੇ ਪੁਰਿਖ਼ਆਂ ਦਾ ਪਿੰਡ ਮਹਿਰਾਜ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ

ਸੁਖਪਾਲ ਮਹਿਰਾਜ ਮਹਿਰਾਜ-ਪੰਜਾਬ ਦੇ ਸਭ ਤੋਂ ਵੱਡੇ ਪਿੰਡਾਂ ਵਿਚ ਸ਼ੁਮਾਰ ਹਲਕਾ ਰਾਮਪੁਰਾ ਫੂਲ ਦਾ ਪਿੰਡ ਮਹਿਰਾਜ ਜਿਥੇ ਕਿਸੇ ਸਮੇਂ 9 ਪੰਚਾਇਤਾਂ ਹੁੰਦੀਆਂ ਸਨ ਨੂੰ ਨਗਰ ਪੰਚਾਇਤ ਦਾ ਦਰਜਾ ਮਿਲਣ 'ਤੇ ਵੀ ਪਿੰਡ ਮਹਿਰਾਜ ਦਾ ਵਿਕਾਸ ਨਹੀਂ ਹੋ ਸਕਿਆ | ਬੇਸ਼ੱਕ ...

ਪੂਰੀ ਖ਼ਬਰ »

ਪਰਿਵਾਰ ਦੀਆਂ ਔਰਤਾਂ ਤੇ ਬੱਚਿਆਂ ਸਮੇਤ ਫ਼ਿਲਮ ਦੇਖਣਾ ਪਿਆ ਮਹਿੰਗਾ

ਸੰਗਤ ਮੰਡੀ, 19 ਮਈ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਬਣੇ ਮਲਟੀਪਲੈਕਸ 'ਚ ਪਰਿਵਾਰ ਦੀਆਂ ਔਰਤਾਂ ਤੇ ਬੱਚਿਆਂ ਸਮੇਤ ਮੂਵੀ ਦੇਖਣਾ ਮੰਡੀ ਡੱਬਵਾਲੀ ਵਾਸੀ ਨੂੰ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਉਥੇ ਆਈ ਮੰੁਡੀਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX