ਤਾਜਾ ਖ਼ਬਰਾਂ


ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  13 minutes ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  17 minutes ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  47 minutes ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 1 hour ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 1 hour ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 1 hour ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 1 hour ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  26 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 2 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 3 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 3 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 3 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 3 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 2 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਖੰਨਾ / ਸਮਰਾਲਾ

ਡਾ. ਮਨਮੋਹਨ ਦਾ ਨਾਵਲ ਮਨੁੱਖ ਦੇ ਮਨ ਅੰਦਰਲੀ ਪ੍ਰਕਿਰਤੀ ਦਾ ਵਰਨਣ ਕਰਦਾ ਦਾਰਸ਼ਨਿਕ ਨਾਵਲ-ਡਾ. ਸੁਰਜੀਤ ਪਾਤਰ

ਸਮਰਾਲਾ, 19 ਮਈ (ਗੋਪਾਲ ਸੋਫਤ)-ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਡਾ. ਮਨਮੋਹਨ (ਆਈ. ਪੀ. ਐਸ.) ਦੇ ਨਾਵਲ 'ਸਹਜ ਗੁਫਾ ਮਹਿ ਆਸਣੁ' ਤੇ ਸਾਹਿਤਕ ਗੋਸ਼ਟੀ ਕਰਵਾਈ ਗਈ | ਗੋਸ਼ਟੀ ਦੀ ਪ੍ਰਧਾਨਗੀ ਪਦਮਸ੍ਰੀ ਡਾ. ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ ਤੇ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕੀਤੀ ਗਈ | ਗੁਰਭਜਨ ਗਿੱਲ ਚੇਅਰਮੈਨ ਲੋਕ ਵਿਰਾਸਤ ਅਕਾਦਮੀ ਨੇ ਬਤੌਰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਗੁਰਇਕਬਾਲ ਸਿੰਘ ਜ: ਸਕੱਤਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਨੇ ਸ਼ਿਰਕਤ ਕੀਤੀ | ਡਾ. ਮਨਮੋਹਨ ਨਾਲ ਜਾਣ ਪਹਿਚਾਣ ਜਗਦੀਪ ਸਿੱਧੂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ | ਮੁੱਖ ਬੁਲਾਰਿਆਂ ਅਮਰਜੀਤ ਸਿੰਘ ਗਰੇਵਾਲ, ਡਾ. ਯੋਗਰਾਜ, ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ, ਦੇਸਰਾਜ ਕਾਲੀ ਤੇ ਡਾ. ਤੇਜਿੰਦਰ ਨੇ ਡਾ. ਮਨਮੋਹਨ ਦੇ ਦਾਰਸ਼ਨਿਕ ਪ੍ਰਵਿਰਤੀ ਦੇ ਨਾਵਲ ਦਾ ਸੰਖੇਪ ਰੂਪ 'ਚ ਸਾਰ ਆਪਣੀਆਂ ਟਿੱਪਣੀਆਂ ਸਹਿਤ ਸੁਣਾਇਆ | ਗੁਰਭਜਨ ਗਿੱਲ ਨੇ ਕਿਹਾ ਕਿ ਇਕ ਚੰਗੇ ਨਾਵਲ 'ਤੇ ਚੰਗੇ ਢੰਗ ਨਾਲ ਚਰਚਾ ਹੋਈ ਹੈ | ਡਾ. ਮਨਮੋਹਨ ਨੇ ਆਪਣੇ ਨਾਵਲ ਬਾਰੇ ਬੋਲਦਿਆਂ ਕਿਹਾ ਕਿ ਨਾਵਲ ਵਿਚਲਾ ਪ੍ਰਭਾਵ ਮੇਰੇ ਆਪਣੇ ਜੀਵੇ ਹੋਏ ਅਨੁਭਵ 'ਚੋਂ ਉਪਜਿਆ ਹੈ, ਜਿਸ ਵਿਚਲੇ ਅਨੁਭਵ ਤੇ ਕਲਪਨਾ ਨੂੰ ਪਾਠਕ ਆਪਣੇ ਤਰੀਕੇ ਨਾਲ ਦੇਖਦਾ ਹੈ | 0ਲਖਵਿੰਦਰ ਜੌਹਲ ਨੇ ਕਿਹਾ ਕਿ ਇਹ ਨਾਵਲ ਇਕ ਨਵੀਂ ਪਰੰਪਰਾ ਦਾ ਪੁਨਰ ਆਰੰਭ ਹੈ | ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਆਪਣੇ ਪ੍ਰਧਾਨਗੀ ਭਾਸ਼ਣ 'ਚ ਸਮੁੱਚੀ ਵਿਚਾਰ ਚਰਚਾ ਨੂੰ ਸਮੇਟਦਿਆਂ ਬਹੁਤ ਮੁਲਵਾਨ ਗੱਲਾਂ ਕੀਤੀਆਂ, ਉਨ੍ਹਾਂ ਕਿਹਾ ਕਿ ਇਹ ਨਾਵਲ ਮਨੁੱਖ ਦੇ ਮਨ ਅੰਦਰਲੀ ਪ੍ਰਕਿਰਤੀ ਦਾ ਵਰਨਣ ਕਰਦਾ ਦਾਰਸ਼ਨਿਕ ਨਾਵਲ ਹੈ | ਇਸ ਮੌਕੇ ਗੁਰਚਰਨ ਸਿੰਘ ਭੰਗੂ ਦੁਆਰਾ ਲਿਖੀ ਪੁਸਤਕ 'ਜੁੱਤੀ ਕਸੂਰੀ ...' ਨੂੰ ਪ੍ਰਧਾਨਗੀ ਮੰਡਲ ਦੁਆਰਾ ਲੋਕ ਅਰਪਣ ਕੀਤਾ ਗਿਆ | ਪੁਸਤਕ ਸੰਬੰਧੀ ਕਹਾਣੀਕਾਰ ਬਲਵਿੰਦਰ ਗਰੇਵਾਲ ਨੇ ਕਿਹਾ ਕਿ ਇਹ ਪੁਸਤਕ ਹਰੇਕ ਸਰਕਾਰੀ ਕਰਮਚਾਰੀ ਨੂੰ ਜ਼ਰੂਰ ਪੜ੍ਹਨੀ ਚਾਹੀਦੀ ਹੈ | ਸਮਾਗਮ ਦੇ ਦੂਜੇ ਪੜਾਅ 'ਚ ਕਰਵਾਏ ਕਵੀ ਦਰਬਾਰ 'ਚ ਸੁਰਜੀਤ ਜੀਤ, ਗੁਲ ਚੌਹਾਨ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸੋਹੀ, ਰਵਿੰਦਰ ਰਵੀ, ਰਬਿੰਦਰ ਸਿੰਘ ਰੱਬੀ, ਜਲੌਰ ਸਿੰਘ ਖੀਵਾ, ਡਾ. ਸੁਖਪਾਲ, ਯਤਿੰਦਰ ਮਾਹਲ, ਰਮਨਦੀਪ ਖਮਾਣੋਂ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਦਵਿੰਦਰਜੀਤ ਸਿੰਘ, ਪ੍ਰੇਮ ਸਿੰਘ, ਸੁਰਜੀਤ ਸੁਮਨ ਨੇ ਆਪੋ ਆਪਣੇ ਕਲਾਮ ਸੁਣਾਏ | ਇਸ ਤੋਂ ਇਲਾਵਾ ਜਗਦੀਪ ਸਿੱਧੂ, ਡਾ. ਲਖਵਿੰਦਰ ਜੌਹਲ ਤੇ ਡਾ. ਸੁਰਜੀਤ ਪਾਤਰ ਨੇ ਆਪਣੀਆਂ ਸ਼ਾਨਦਾਰ ਰਚਨਾਵਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ | ਸਾਹਿਤਕ ਗੋਸ਼ਟੀ 'ਚ ਸੁਰਿੰਦਰ ਸਿੰਘ ਸੁੰਨੜ, ਐਡਵੋਕੇਟ ਨਰਿੰਦਰ ਸ਼ਰਮਾ, ਸੁਰਿੰਦਰ ਰਾਮਪੁਰੀ ਲਿਖਾਰੀ ਸਭਾ ਰਾਮਪੁਰ, ਜਗਦੀਸ਼ਪਾਲ ਸਿੰਘ ਗਰੇਵਾਲ, ਤੇਲੂ ਰਾਮ ਕੋਹਾੜਾ, ਸ਼੍ਰੋਮਣੀ ਬਾਲ ਪੁਰਸਕਾਰ ਵਿਜੇਤਾ ਕਮਲਜੀਤ ਨੀਲੋਂ, ਜੀਨੋ ਸਵਰਾਜ ਕ੍ਰਾਂਤੀ ਕਿਰਨ ਸਿੰਘ, ਮਾ. ਤਰਲੋਚਨ ਸਿੰਘ ਪ੍ਰਧਾਨ ਲੇਖਕ ਮੰਚ ਸਮਰਾਲਾ, ਸੁਰਜੀਤ ਵਿਸ਼ਦ ਜ: ਸਕੱਤਰ ਲੇਖਕ ਮੰਚ, ਕਹਾਣੀਕਾਰ ਮੁਖਤਿਆਰ ਸਿੰਘ, ਕਹਾਣੀਕਾਰ ਜਤਿੰਦਰ ਹਾਂਸ, ਸੁਰਿੰਦਰਪ੍ਰੀਤ ਕਾਉਂਕੇ, ਸਿਮਰਜੀਤ ਸਿੰਘ ਕੰਗ, ਜਗਦੀਸ਼ ਖੰਨਾ, ਰਾਜਵਿੰਦਰ ਸਮਰਾਲਾ ਅਕਸ ਰੰਗਮੰਚ, ਐਡਵੋਕੇਟ ਪਰਮਜੀਤ ਸਿੰਘ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਗਗਨਦੀਪ ਸ਼ਰਮਾ, ਗੁਰਭਗਤ ਸਿੰਘ ਗਿੱਲ ਆਦਿ ਨੇ ਵੀ ਸ਼ਮੂਲੀਅਤ ਕੀਤੀ | ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਧੰਨਵਾਦ ਕੀਤਾ ਤੇ ਕਹਾਣੀਕਾਰ ਸੁਖਜੀਤ ਵਲੋਂ ਮੰਚ ਸੰਚਾਲਨ ਕੀਤਾ ¢

ਖੰਨਾ ਨੇੜਲੇ ਪਿੰਡ 'ਚ ਹੋਏ ਅੰਨੇ ਕਤਲ ਦੀ ਗੁੱਥੀ ਸੁਲਝਾਈ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਇਕ ਬੈਂਕ ਮੁਲਾਜ਼ਮ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ | ਆਈ. ਸੀ ਆਈ. ਸੀ. ਆਈ. ਬੈਂਕ ਦੇ ਮੁਲਾਜ਼ਮ ਦਾ ਕਤਲ ਨਾਜਾਇਜ਼ ਸੰਬੰਧਾਂ ਕਾਰਨ ਕੀਤਾ ਗਿਆ ਸੀ | ਪੁਲਿਸ ਨੇ ਇਸ ਮਾਮਲੇ 'ਚ ਤਿੰਨ ...

ਪੂਰੀ ਖ਼ਬਰ »

ਪੰਪ ਆਪ੍ਰੇਟਰਾਂ ਨੇ ਡੀ. ਸੀ. ਲੁਧਿਆਣਾ ਨੂੰ ਮੰਗ-ਪੱਤਰ ਸੌਂਪਿਆ

ਮਲੌਦ, 19 ਮਈ (ਦਿਲਬਾਗ ਸਿੰਘ ਚਾਪੜਾ)-ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੌਦ ਦੀ ਪ੍ਰਧਾਨਗੀ ਹੇਠ ਗ੍ਰਾਮ ਪੰਚਾਇਤ ਵਾਟਰ ਸਪਲਾਈ ਪੰਪ ਆਪ੍ਰੇਟਰ ਯੂਨੀਅਨ ਡੀ. ਸੀ. ਲੁਧਿਆਣਾ ਸੁਰਭੀ ਮਲਿਕ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ-ਪੱਤਰ ਦਿੱਤਾ ਗਿਆ | ਜਿਸ 'ਚ ਯੂਨੀਅਨ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ 2 ਕਾਬੂ

ਬੀਜਾ, 19 ਮਈ (ਅਵਤਾਰ ਸਿੰਘ ਜੰਟੀ ਮਾਨ)-ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਖੰਨਾ ਦੇ ਅਧੀਨ ਆਉਂਦੀ ਪੁਲੀਸ ਚੌਕੀ ਕੋਟਾਂ ਦੇ ਇੰਚਾਰਜ ਥਾਣੇਦਾਰ ਪਵਿੱਤਰ ਸਿੰਘ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ | ਜਦੋਂ ਉਨ੍ਹਾਂ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਝੁੱਗੀਆਂ 'ਚ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ-ਜਥੇ ਅਟਵਾਲ

ਬੀਜਾ, 19 ਮਈ (ਅਵਤਾਰ ਸਿੰਘ ਜੰਟੀ ਮਾਨ)-ਜਥੇਦਾਰ ਹਰਜੀਤ ਸਿੰਘ ਅਟਵਾਲ ਨੇ ਆਪਣੇ ਇਕ ਪੈੱ੍ਰਸ ਨੋਟ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਡੇਰਾਬੱਸੀ ਹਲਕੇ ਦੇ ਪਿੰਡ ਸੁੰਡਰਾਂ 'ਚ ਝੁੱਗੀਆਂ ਨੂੰ ...

ਪੂਰੀ ਖ਼ਬਰ »

100 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਦੋਰਾਹਾ, 19 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਦੁਆਰਾ ਰਾਸ਼ਟਰੀ ਰਾਜ ਮਾਰਗ ਦੇ ਨਾਲ ਲੱਗਦੀ ਸਰਵਿਸ ਰੋਡ 'ਤੇ ਪਨਸਪ ਗੋਦਾਮ ਦੇ ਸਾਹਮਣੇ ਏ. ਐੱਸ. ਆਈ. ਸੁਖਵੀਰ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਸ਼ੱਕੀ ਵਾਹਨਾਂ ਜਾਂਚ ਕੀਤੀ ਜਾ ਰਹੀ ਤਾਂ ਇਸੇ ਦੌਰਾਨ ਖੰਨਾ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ ਰੱਖੀ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਂਸਲ ਦੀ ਤਹਿਬਾਜ਼ਾਰੀ ਟੀਮ ਵਲੋਂ ਸੜਕਾਂ ਦੇ ਬਾਹਰ ਸਾਮਾਨ ਰੱਖ ਕੇ ਕੀਤੇ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਚੌਥੇ ਦਿਨ ਵੀ ਕੰਮ ਜਾਰੀ ਰਿਹਾ | ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਅਮਲੋਹ ...

ਪੂਰੀ ਖ਼ਬਰ »

ਪਤੀ ਵਲੋਂ 24 ਲੱਖ ਖ਼ਰਚ ਕੇ ਇੰਗਲੈਂਡ ਭੇਜੀ ਪਤਨੀ ਨੇ ਬਦਲ ਲਏ ਤੇਵਰ, ਕੇਸ ਦਰਜ

ਸਮਰਾਲਾ, 19 ਮਈ (ਗੋਪਾਲ ਸੋਫਤ)-ਸਥਾਨਕ ਇਕ ਲੜਕੀ ਤੇ ਉਸ ਦੇ ਪਰਿਵਾਰ ਵਿਰੁੱਧ ਲੜਕੀ ਦੇ ਸਹੁਰੇ ਪਰਿਵਾਰ ਵਲੋਂ ਵਿਦੇਸ਼ ਲੈ ਜਾਣ ਦੀ ਆੜ 'ਚ 24 ਲੱਖ ਰੁਪਏ ਠੱਗੀ ਮਾਰੇ ਜਾਣ ਦੇ ਦੋਸ਼ ਅਧੀਨ ਕੇਸ ਦਰਜ ਕਰਵਾਇਆ ਗਿਆ ਹੈ¢ ਸਥਾਨਕ ਪੁਲਿਸ ਵਲੋਂ ਇਸ ਸੰਬੰਧ 'ਚ ਦਰਜ ਕੀਤੇ ਕੇਸ 'ਚ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕਰਿੰਦੇ ਦਾ ਕਤਲ ਕਰ ਕੇ ਲਾਸ਼ ਖੇਤਾਂ 'ਚ ਸੁੱਟੀ

ਸਮਰਾਲਾ, 19 ਮਈ (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰਾ ਦੇ ਨੇੜੇ ਲੁਟੇਰਿਆਂ ਵਲੋਂ ਲੁੱਟ-ਖੋਹ ਕਰਨ ਦੀ ਨੀਅਤ ਨਾਲ ਸ਼ਰਾਬ ਦੇ ਠੇਕੇ 'ਤੇੇ ਕੰਮ ਕਰਦੇ ਇਕ ਕਰਿੰਦੇ ਦੀ ਕੁੱਟਮਾਰ ਕਰ ਕੇ ਉਸ ਨੰੂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ¢ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਮਹਿੰਗਾਈ ਨੇ ਲੋਕਾਂ ਦਾ ਕਚੂਮਰ ਕੱਢ ਦਿੱਤਾ-ਡਾ. ਖੇੜਾ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਦੀ ਵਿਸ਼ੇਸ਼ ਮੀਟਿੰਗ ਅਸ਼ੋਕ ਕੁਮਾਰ ਰਾਜੇਵਾਲੀਆ ਜ਼ਿਲ੍ਹਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ...

ਪੂਰੀ ਖ਼ਬਰ »

ਬਿਨਾਂ ਨਕਸ਼ਾ ਪਾਸ ਕਰਵਾਏ ਬਣ ਰਹੇ ਸ਼ਾਪਿੰਗ ਕੰਪਲੈਕਸ ਦਾ ਕੰਮ ਬੰਦ ਕਰਵਾਇਆ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਰਿਹਾਇਸ਼ੀ ਇਲਾਕੇ ਲਾਲਾ ਸਰਕਾਰੂ ਮੱਲ ਸਕੂਲ ਰੋਡ 'ਤੇ ਇਕ ਰਿਹਾਇਸ਼ੀ ਕੋਠੀ ਨੂੰ ਨਕਸ਼ਾ ਪਾਸ ਕਰਵਾਏ ਬਿਨਾਂ ਤੇ ਬਿਨਾਂ ਟਾਊਨ ਪਲਾਨਰ ਤੋਂ ਸੀ. ਐਲ. ਯੂ. ਲਏ ਬਿਨਾਂ ਕਮਰਸ਼ੀਅਲ ਇਮਾਰਤ (ਦੁਕਾਨਾਂ) 'ਚ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਦੀਆਂ ਜਾਇਦਾਦਾਂ ਸੰਬੰਧੀ ਐਨ. ਡੀ. ਐੱਸ. ਰਾਹੀਂ ਸਾਜ਼ਿਸ਼

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਪ੍ਰਧਾਨ ਆਰ. ਟੀ. ਆਈ. ਸੈੱਲ, ਕਿਸਾਨ ਮੋਰਚਾ ਬੀ. ਜੇ. ਪੀ. ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਲੋਕਲ ਬਾਡੀਜ਼ ਵਿਭਾਗ ਦੇ ਹੁਕਮ ਮੁਤਾਬਿਕ ਈ-ਨਕਸ਼ਾ ਸਾਈਟ 'ਤੇ ਆਨਲਾਈਨ ਦਰਖਾਸਤ ਜਮਾਂ ਕਰਵਾ ਕੇ ਹੀ ਅਣਅਧਿਕਾਰਤ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਵਿਅਕਤੀ ਕਾਬੂ

ਖੰਨਾ, 19 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਦਨ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਅਮਲੋਹ ਰੋਡ ਖੰਨਾ ਵਿਥੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 19 ਮਈ (ਮਨਜੀਤ ਸਿੰਘ ਧੀਮਾਨ)-ਵਿਦੇੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਹੈ | ਏ. ਐੱਸ. ਆਈ. ਬਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਐੱਸ. ਐੱਸ. ਪੀ. ਖੰਨਾ ਨੂੰ ਦਿੱਤੀ ...

ਪੂਰੀ ਖ਼ਬਰ »

ਡੇਹਲੋਂ ਨੇੜੇ ਕੈਂਡ ਨਹਿਰ ਕਿਨਾਰੇ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ-ਹੱਤਿਆ

ਡੇਹਲੋਂ, 19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਨੇੜੇ ਲੁਧਿਆਣਾ ਵਾਲੇ ਪਾਸੇ ਅਬੋਹਰ-ਬਠਿੰਡਾਂ ਬਰਾਂਚ ਕੈਂਡ ਨਹਿਰ ਕਿਨਾਰੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਲਾਗਲੇ ਪਿੰਡ ਸ਼ੰਕਰ ਦਾ ਨੌਜਵਾਨ ਮਨਜੀਤ ਸਿੰਘ 32 ...

ਪੂਰੀ ਖ਼ਬਰ »

ਝੁੱਗੀ 'ਚ ਲੱਗੀ ਅੱਗ ਦੀ ਭੇਟ ਚੜ੍ਹੀ ਬੱਚੀ ਨਮਿਤ ਪਾਠ ਦੇ ਭੋਗ ਪਾਏ

ਮਲੌਦ, 19 ਮਈ (ਦਿਲਬਾਗ ਸਿੰਘ ਚਾਪੜਾ)-ਸਬ ਤਹਿਸੀਲ ਡੇਰਾ ਬੱਸੀ ਦੇ ਪਿੰਡ ਸੁੰਦਰਾ ਦੀ ਸ਼ਾਮਲਾਤ ਦੀ ਜ਼ਮੀਨ 'ਚ ਝੁੱਗੀਆਂ ਨੂੰ ਲੱਗੀ ਅੱਗ ਦੀ ਭੇਟ ਚੜ੍ਹੀ ਡੇਢ ਸਾਲ ਦੀ ਬੱਚੀ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਧਰਮਸਰ ਸਾਹਿਬ ਰੋੜੀਆ ਵਿਖੇ ਬਾਬਾ ਸੁਖਦੇਵ ਸਿੰਘ ਦੀ ...

ਪੂਰੀ ਖ਼ਬਰ »

ਹਾਕਰ ਨਿਰਭੈ ਸਿੰਘ ਜੰਡਾਲੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਈਸੜੂ, 19 ਮਈ (ਬਲਵਿੰਦਰ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਈਸੜੂ ਤੋਂ ਇਲਾਵਾ ਆਲੇ ਦੁਆਲੇ ਦੇ ਪਿੰਡਾਂ ਅੰਦਰ ਅਖ਼ਬਾਰ ਵੰਡਣ ਦਾ ਕੰਮ ਕਰਦੇ ਤੇ ਬਤੌਰ ਡਾਕੀਆ ਸੇਵਾਵਾਂ ਨਿਭਾਅ ਰਹੇ ਨਿਰਭੈ ਸਿੰਘ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ 'ਸਮਰ ਕਾਰਨੀਵਲ' ਕਰਵਾਇਆ

ਡੇਹਲੋਂ, 19 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਤੇਜ ਧੁੱਪ ਵਾਲੇ ਦਿਨਾਂ ਨੂੰ ਆਨੰਦ ਮਈ ਬਣਾਉਣ ਲਈ ਜੀਨੀਅਸ ਵਿੰਗ ਵਲੋਂ 'ਸਮਰ ਕਾਰਨੀਵਲ' ਕਰਵਾਇਆ ਜਾ ਰਿਹਾ ਹੈ | ਇਹ ਕਾਰਨੀਵਲ ਤਿੰਨ ਦਿਨ ਤੱਕ ਚੱਲੇਗਾ | ਕਰਨੀਵਲ 'ਚ ਤੀਸਰੀ ਤੋਂ ...

ਪੂਰੀ ਖ਼ਬਰ »

ਰੋਸੀਆਣਾ ਵਿਖੇ ਵਿਧਾਇਕ ਗਿਆਸਪੁਰਾ ਦਾ ਸਨਮਾਨ

ਮਲੌਦ, 19 ਮਈ (ਦਿਲਬਾਗ ਸਿੰਘ ਚਾਪੜਾ)-ਪਿੰਡ ਰੋਸੀਆਣਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸੰਗਤ ਵਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਜਿੱਤ ਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਗੁਰੂ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਸਾਹ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਅੱਜ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਡਾ. ਅਮਰਬੀਰ ਸਿੰਘ ਐਮ. ਡੀ. ਦੀ ਦੇਖ-ਰੇਖ 'ਚ ਚੱਲ ਰਹੇ ਜੀਵਨਜੋਤ ਹਸਪਤਾਲ 20 ਮਈ ਨੂੰ ਸਾਹ ਤੇ ਫੇਫੜਿਆਂ ਦੀਆਂ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਡਾ. ਅਮਰਬੀਰ ਸਿੰਘ ਐਮ. ਡੀ. ਨੇ ਦੱਸਿਆ ਕਿ ਅੱਜ ਕੱਲ੍ਹ ਹਵਾ 'ਚ ...

ਪੂਰੀ ਖ਼ਬਰ »

ਤੰਦਰੁਸਤੀ ਸਿਹਤ ਕੇਂਦਰ ਘਰਖਣਾਂ ਵਿਸ਼ਵ ਵੱਧ ਰਕਤਚਾਪ ਦਿਵਸ ਮਨਾਇਆ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਐੱਸ. ਪੀ. ਸਿੰਘ ਦੇ ਦਿਸ਼ਾ-ਨਰਦੇਸ਼ਾਂ ਤੇ ਡਾ. ਰਵੀ ਦੱਤ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਮਾਨੂੰਪੁਰ ਦੀ ਅਗਵਾਈ 'ਚ ਤੰਦਰੁਸਤੀ ਤੇ ਸਿਹਤ ਕੇਂਦਰ ਘਰਖਣਾਂ ਵਿਖੇ ਵਿਸ਼ਵ ਵੱਧ ਰਕਤਚਾਪ ਦਿਵਸ ਮਨਾਇਆ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਆਪਣੀ ਜ਼ਿੱਦ ਨੂੰ ਛੱਡਣ-ਆਗੂ

ਮਲੌਦ, 19 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਝੋਨੇ ਦੀ ਲਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਸਹੀ ਫ਼ੈਸਲਿਆਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਜ਼ਿੱਦ ਕਰ ਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀ ਆਪਣੀ ਜ਼ਿੱਦ ਨੂੰ ਛੱਡਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪਾਕਿਸਤਾਨ 'ਚ ਦੋ ਸਿੱਖਾਂ ਤੇ ਇਕ ਹਿੰਦੂ ਦੀ ਗੋਲੀ ਮਾਰ ਕੇ ਹੱਤਿਆ ਕਰਨਾ ਇਕ ਸ਼ਰਮਨਾਕ ਕਾਰਾ-ਬੋਪਾਰਾਏ/ ਸ਼ਾਹਪੁਰ/ਮਿੰਟਾ/ਬੰਬ

ਬੀਜਾ, 19 ਮਈ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ ਪਾਇਲ, ਪੰਜਾਬ ਸਟੇਟ ਸੇਵਾ-ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ, ਜਗਜੀਵਨ ਸਿੰਘ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕਾਮ ਦੇ ਵਿਦਿਆਰਥੀ ਨੇ ਲਏ 8 ਬੈਂਡ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਇਲਾਕੇ ਦੀ ਆਈਲਟਸ ਲਈ ਮੰਨੀ ਪ੍ਰਮੰਨੀ ਸੰਸਥਾ ਪੁਨੀਤ ਇੰਗਲਿਸ਼ ਡਾਟ ਕਾਮ ਆਪਣੀ ਵਧੀਆ ਤੇ ਭਰੋਸੇਯੋਗ ਸਿੱਖਿਆ ਸਦਕਾ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਨੂੰ ਪੂਰਾ ਕਰਨ 'ਚ ਮਦਦ ਕਰ ਰਹੀ ਹੈ | ...

ਪੂਰੀ ਖ਼ਬਰ »

ਕੇਂਦਰ ਨੇ ਧਨਾਢਾਂ ਲਈ ਆਮ ਲੋਕਾਂ ਦਾ ਕਚੂਮਰ ਕੱਢਿਆ-ਚੇਅਰਮੈਨ ਦਿਲਬਰ ਮੁਹੰਮਦ ਖ਼ਾਨ

ਖੰਨਾ, 19 ਮਈ (ਹਰਜਿੰਦਰ ਸਿੰਘ ਲਾਲ)-ਦੇਸ਼ 'ਚ ਦਿਨੋ ਦਿਨ ਵੱਧ ਰਹੀ ਹੈ ਰਿਕਾਰਡ ਤੋੜ ਮਹਿੰਗਾਈ ਕਾਰਨ ਆਮ ਲੋਕਾਂ ਦਾ ਬੁਰਾ ਹਾਲ ਹੈ | ਮਹਿੰਗਾਈ ਦੇ ਨਾਲ-ਨਾਲ ਬੇਰੁਜ਼ਗਾਰੀ ਨੇ ਅੱਗ 'ਚ ਘਿਓ ਦਾ ਕੰਮ ਕੀਤਾ ਹੈ¢ ਇਸ ਸਭ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ | ਕੇਂਦਰ ...

ਪੂਰੀ ਖ਼ਬਰ »

ਗੋਬਿੰਦਪੁਰਾ ਵਿਖੇ ਪਾਣੀ ਬਚਾਓ ਪੰਜਾਬ ਬਚਾਓ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ

ਪਾਇਲ, 19 ਮਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਪ੍ਰਧਾਨਗੀ 'ਚ ਇਕ ਕੈਂਪ ਦਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਵਲੋਂ ਸੰਸਦੀ ਪ੍ਰਣਾਲੀ ਦਾ ਗਠਨ

ਕੁਹਾੜਾ, 19 ਮਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਵਿਖੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੰਸਦੀ ਪ੍ਰਣਾਲੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਚੋਣ ਪ੍ਰਕਿਰਿਆ ਦੀ ਕਰਵਾਈ ਕੀਤੀ ਗਈ | ਜਿਸ 'ਚ ਛੇਵੀਂ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX