ਤਾਜਾ ਖ਼ਬਰਾਂ


ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  26 minutes ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  50 minutes ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 1 hour ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 1 hour ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 2 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 2 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 2 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  1 minute ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 3 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 4 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 4 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 4 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 5 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 3 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 6 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ

¸ ਮਾਮਲਾ ਇਮਾਰਤ ਡਿੱਗਣ ਤੇ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪਹੁੰਚਣ ਦਾ ¸

ਨਿਰਮਾਣ ਅਧੀਨ ਹੋਟਲ ਦਾ ਪ੍ਰਵਾਨਿਤ ਪਲਾਨ ਰੱਦ ਕਰਨ ਦੀ ਤਿਆਰੀ ਸ਼ੁਰੂ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਰੇਲਵੇ ਸਟੇਸ਼ਨ ਨੇੜੇ ਨਿਰਮਾਣ ਅਧੀਨ ਹੋਟਲ ਕਾਰਨ ਇਕ ਇਮਾਰਤ ਦਾ ਵੱਡਾ ਹਿੱਸਾ ਡਿੱਗਣ ਤੇ ਕੁਝ ਹੋਰ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪਹੁੰਚਣ ਦੇ ਮਾਮਲੇ 'ਚ ਹੋਟਲ ਦੇ ਨਿਰਮਾਣ ਦੌਰਾਨ ਨਿਯਮਾਂ ਨੂੰ ਨਜ਼ਰ ਅੰਦਾਜ਼ ਕਰਕੇ ਉਸਾਰੀ ਕੀਤੇ ਜਾਣ ਦੀ ਗੱਲ ਸਾਹਮਣੇ ਆਉਣ 'ਤੇ ਨਗਰ ਨਿਗਮ ਵਲੋਂ ਉਕਤ ਹੋਟਲ ਵਾਲਿਆਂ ਨੂੰ ਧਾਰਾ 263 ਦਾ ਨੋਟਿਸ ਕੱਢਿਆ ਗਿਆ ਹੈ ਅਤੇ ਇਸ ਤੋਂ ਬਾਅਦ ਇਸ ਦੇ ਪ੍ਰਵਾਨਿਤ ਪਲਾਨ ਨੂੰ ਰੱਦ ਕੀਤਾ ਜਾਵੇਗਾ | ਮਾਮਲੇ ਦੀ ਪੜਤਾਲ ਕਰ ਰਹੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਦੱਸਿਆ ਕਿ ਹੋਟਲ ਮਾਮਲੇ ਵਿਚ ਨਗਰ ਨਿਗਮ ਵਲੋਂ ਤਿੰਨ ਅਹਿਮ ਫ਼ੈਸਲੇ ਲਏ, ਜਿਸ 'ਚ ਪਹਿਲਾ ਫ਼ੈਸਲਾ ਉਕਤ ਹੋਟਲ ਦਾ ਪ੍ਰਵਾਨਿਤ ਪਲਾਨ ਰੱਦ ਕਰਨ ਤੋਂ ਪਹਿਲਾਂ ਅੱਜ ਉਕਤ ਹੋਟਲ ਵਾਲਿਆਂ ਨੂੰ ਮਿੳਾੁਸੀਪਲ ਐਕਟ ਦੀ ਧਾਰਾ 264 ਤਹਿਤ 7 ਦਿਨਾ ਦਾ ਨੋਟਿਸ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਹੋਟਲ ਦੀ ਉਸਾਰੀ ਦੌਰਾਨ ਨਾ ਤਾਂ 6 ਫੁੱਟ ਦੇ 'ਸੈੱਟ ਬੈਕ' ਨਹੀਂ ਰੱਖਿਆ ਗਿਆ ਤੇ ਨਾ ਹੀ ਪੁਟਾਈ ਦੌਰਾਨ ਨੇੜਲੀਆਂ ਇਮਾਰਤਾਂ ਨੂੰ ਬਚਾਉਣ ਲਈ ਕੋਈ ਸਹਾਰਾ ਦਿੱਤਾ ਗਿਆ ਸੀ ਜਿਸ ਕਾਰਨ ਹੀ ਬਿਲਡਿੰਗ ਦਾ ਵੱਡਾ ਹਿੱਸਾ ਡਿੱਗ ਗਿਆ ਅਤੇ ਕੁਝ ਹੋਰ ਰਿਹਾਇਸ਼ੀ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਜਿਸ ਦੇ ਕਾਰਨ ਕੀਮਤੀ ਜਾਨਾਂ ਦਾ ਵੀ ਨੁਕਸਾਨ ਹੋ ਸਕਦਾ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਮ. ਟੀ. ਪੀ. ਵਿਭਾਗ ਨੂੰ ਇਕ ਡਿੱਗਣ ਵਾਲੀ ਵੱਡੀ ਦੀਵਾਰ ਤੋੜਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਜਿਸ ਦਾ ਖਰਚਾ ਹੋਟਲ ਵਾਲਿਆਂ ਨੂੰ ਪਾਇਆ ਜਾਵੇਗਾ | ਇਸ ਦੇ ਨਾਲ ਇਮਾਰਤ ਡਿੱਗਣ ਤੋਂ ਬਾਅਦ ਜਲ ਸਪਲਾਈ ਦਾ ਪਾਣੀ ਜਿੱਥੋਂ ਲੀਕ ਹੋ ਰਿਹਾ ਹੈ ਉਸ ਦੀ ਮੁਰੰਮਤ ਕਰਨ ਲਈ ਓ ਐਂਡ ਐਮ ਵਿਭਾਗ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਜਿਨ੍ਹਾਂ ਘਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਮੁਆਵਜ਼ਾ ਦੇਣ | ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਇਹ ਮੁਆਵਜ਼ਾ ਗਰੈਂਡ ਹੋਟਲ ਵਾਲਿਆਂ ਜਾ ਨਿਰਮਾਣ ਅਧੀਨ ਹੋਟਲ ਵਾਲਿਆਂ ਦਾ ਦੇਣਾ ਬਣਦਾ ਹੈ | ਉਨ੍ਹਾਂ ਕਿਹਾ ਕਿ ਗਰੈਂਡ ਹੋਟਲ ਵਾਲਿਆਂ ਨੂੰ ਆਪਣਾ ਖਸਤਾ ਹਿੱਸਾ ਤੋੜਨ ਲਈ ਨਗਰ ਨਿਗਮ ਵਲੋਂ ਨੋਟਿਸ ਕੱਢਿਆ ਗਿਆ ਸੀ ਤੇ 15 ਦਿਨਾਂ 'ਚ ਬਿਲਡਿੰਗ ਦਾ ਖਸਤਾ ਹਿੱਸਾ ਨਹੀਂ ਤੋੜਿਆ ਗਿਆ | ਉਨ੍ਹਾਂ ਕਿਹਾ ਇਸ ਸੰਬੰਧ ਵਿਚ ਨਗਰ ਨਿਗਮ ਵਲੋਂ ਗਰੈਂਡ ਹੋਟਲ ਵਾਲਿਆਂ ਖ਼ਿਲਾਫ਼ ਐਫ. ਆਈ. ਆਰ. ਦਰਜ਼ ਕਰਨ ਲਈ ਪੁਲਿਸ ਨੂੰ ਲਿਖਿਆ ਗਿਆ ਸੀ ਪਰ ਪੁਲਿਸ ਦੀ ਕਾਰਵਾਈ ਵੀ ਢਿੱਲੀ ਰਹੀ ਹੈ |
ਮਾਮਲੇ ਦੀ ਪੜਤਾਲ ਲਈ ਪ੍ਰਸ਼ਾਸਨ ਨੇ ਅਧਿਕਾਰੀ ਬਦਲਿਆ
12 ਤਰੀਕ ਦੀ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਗੰਭੀਰਤਾ ਦਿਖਾਉਂਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਉਸੇ ਦਿਨ ਹੀ ਸਾਰੇ ਮਾਮਲੇ ਦੀ ਪੜਤਾਲ ਕਰਨ ਦੀ ਜ਼ਿੰਮੇਵਾਰੀ ਏ. ਡੀ. ਸੀ. ਸ਼ਹਿਰੀ ਵਿਕਾਸ ਨੂੰ ਸੌਂਪੀ ਗਈ ਸੀ ਪਰ ਸੂਤਰ ਦੱਸਦੇ ਹਨ ਕਿ ਅੱਜ ਉਕਤ ਮਾਮਲੇ ਦੀ ਪੜਤਾਲ ਦਾ ਕੰਮ ਐੱਸ. ਡੀ. ਐਮ -1 ਨੂੰ ਸੌਂਪ ਦਿੱਤੀ ਗਈ ਹੈ |

120 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ

ਵੇਰਕਾ, 20 ਮਈ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ.ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਐਸ. ਆਈ. ਜਸਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਵਿਖੇ ਨਾਟਕ ਲਾਕਡਾਊਨ ਦਾ ਮੰਚਨ ਅੱਜ ਤੇ ਕੱਲ੍ਹ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)- ਰੰਗਮੰਚ ਨੂੰ ਪ੍ਰਫੁਲਿਤ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਵਾਲੀ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਪਟਿਆਲਾ ਦੇ ਸਾਰਥਕ ਰੰਗਮੰਚ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਨਾਟਕ 'ਲਾਕਡਾਊਨ' ਦਾ ਮੰਚਨ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਆਮ ਨਾਗਰਿਕਾਂ ਲਈ ਅੱਜ ਸਵੇਰੇ 6 ਵਜੇ ਖੁੱਲ੍ਹੇਗਾ ਜਲਿ੍ਹਆਂਵਾਲਾ ਬਾਗ਼

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)- ਰੋਜ਼ਾਨਾ ਸਵੇਰੇ 9 ਵਜੇ ਖੁੱਲ੍ਹਣ ਵਾਲੇ ਰਾਸ਼ਟਰੀ ਤੇ ਵਿਰਾਸਤੀ ਸਮਾਰਕ ਜਲਿ੍ਹਆਂਵਾਲਾ ਬਾਗ਼ ਦੇ ਦਰਵਾਜੇ ਅੱਜ ਸਥਾਨਕ ਲੋਕਾਂ ਅਤੇ ਸੈਲਾਨੀਆਂ ਲਈ ਸਵੇਰੇ 6 ਵਜੇ ਖੋਲ੍ਹ ਦਿੱਤੇ ਗਏ | ਸਮਾਰਕ ਦੇ ਸੁਰੱਖਿਆ ਅਫ਼ਸਰ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਪਾਕਿ ਸਰਕਾਰ ਦੇ ਉੱਚ ਅਧਿਕਾਰੀਆਂ ਦਾ ਵਫ਼ਦ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜੇਸ਼ਨ ਮੀਟਿੰਗ 'ਚ ਹਿੱਸਾ ਲੈ ਕੇ ਵਤਨ ਹੋਇਆ ਰਵਾਨਾ

ਅਟਾਰੀ, 20 ਮਈ (ਗੁਰਦੀਪ ਸਿੰਘ ਅਟਾਰੀ) -ਰਾਜਧਾਨੀ ਦਿੱਲੀ ਵਿਖੇ ਹੋਈ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਵਿਚ ਹਿੱਸਾ ਲੈ ਕੇ ਪਾਕਿ ਸਰਕਾਰ ਦੇ ਉੱਚ ਅਧਿਕਾਰੀਆਂ ਦਾ ਵਫ਼ਦ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਵਤਨ ਰਵਾਨਾ ਹੋ ਗਿਆ | ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦੀ ਕੀਤੀ ਜਾਵੇਗੀ ਕਾਇਆ ਕਲਪ-ਕੈਬਨਿਟ ਮੰਤਰੀ ਧਾਲੀਵਾਲ

ਹਰਸਾ ਛੀਨਾ, 20 ਮਈ (ਕੜਿਆਲ)- ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਆਧਾਰਤ ਇੰਡਸਟਰੀ ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਦੇ ਵਿਹੜੇ ਮਿੱਲ ਦੇ ਅਧਿਕਾਰੀਆਂ ਕਰਮਚਾਰੀਆਂ ਜ਼ਿਲ੍ਹਾ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਨਗਰ ਨਿਗਮ ਦੇ ਮੁਲਾਜ਼ਮ ਦਬਾਅ ਹੇਠ ਕਰ ਰਹੇ ਤਿਗੁਣਾ ਕੰਮ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਲਗਭਗ ਸਾਰੇ ਹੀ ਵਿਭਾਗਾਂ ਵਿਚ ਅਮਲੇ ਦੀ ਕਮੀ ਹੈ ਜਿਸ ਕਾਰਨ ਇਕ ਵਿਭਾਗ ਦੇ ਇਕ-ਇਕ ਮੁਲਾਜ਼ਮ ਨੂੰ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਨਗਰ ਨਿਗਮ ਦੇ ਕਮਾਊ ਪੁੱਤਰ ਵਜੋਂ ਜਾਣੇ ਜਾਂਦੇ ...

ਪੂਰੀ ਖ਼ਬਰ »

ਮਜੀਠਾ ਦੇ ਪਿੰਡ ਨਾਗ ਕਲਾਂ 'ਚ ਇਕੋ ਰਾਤ ਚੋਰਾਂ ਨੇ ਭੰਨੀਆਂ ਪੰਜ ਦੁਕਾਨਾਂ, ਪਿੰਡ 'ਚ ਸਹਿਮ ਦਾ ਮਾਹੌਲ

ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)- ਇਥੋਂ ਨਾਲ ਲਗਦੇ ਪਿੰਡ ਨਾਗ ਕਲਾਂ ਵਿਚ ਇਕ ਹੀ ਰਾਤ ਵਿਚ 5 ਵੱਖ-ਵੱਖ ਦੁਕਾਨਾਂ ਵਿਚੋਂ ਅਣਪਛਾਤੇ ਚੋਰਾਂ ਵਲੋਂ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਬੀਤੇ ਦਿਨ ਪਿੰਡ ਨਾਗ ਕਲਾਂ ਵਿਚ ਇਕ ਹੀ ਰਾਤ ਵਿਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਰੈਲੀ

ਅੰਮਿ੍ਤਸਰ, 20 ਮਈ (ਗਗਨਦੀਪ ਸ਼ਰਮਾ)- ਆਸ਼ਾ ਵਰਕਰਜ਼ ਫਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਅੰਮਿ੍ਤਸਰ ਵਲੋਂ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਜਿੱਥੇ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਉਥੇ ਮਹਿੰਗਾਈ ਦੇ ਰੋਸ ਵਜੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੁਲਿਸ ਥਾਣਾ ਹਵਾਈ ਅੱਡਾ ਵਲੋਂ ਡਕੈਤੀ ਦੀ ਤਿਆਰੀ ਕਰਦੇ 6 ਨੌਜਵਾਨ ਗਿ੍ਫ਼ਤਾਰ

ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੇ ਪੁਲਿਸ ਕਮਿਸ਼ਨਰ ਤੇ ਏ. ਸੀ. ਪੀ. ਏਅਰ ਪੋਰਟ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਲਈ 8 ਜੂਨ ਨੂੰ ਪਾਕਿ ਰਵਾਨਾ ਹੋਵੇਗਾ ਜਥਾ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਅਰਜਨ ਦੇਵ ਜੀ ਦੇ 16 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ 'ਚ ਸ਼ਾਮਿਲ ਹੋਣ ਲਈ ਭਾਰਤੀ ਸਿੱਖ ...

ਪੂਰੀ ਖ਼ਬਰ »

ਖ਼ਤਰੇ 'ਚ ਆਈ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ 25 ਬਾਗ਼ੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ | ਇਸ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਬੇਟੇ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪੰਥਕ ਸਾਂਝ ਸੰਮੇਲਨ ਅੱਜ

ਅੰਮਿ੍ਤਸਰ, 20 ਮਈ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਵਲੋਂ ਸ਼ੋ੍ਰਮਣੀ ਕਮੇਟੀ ਚੋਣਾਂ ਅਤੇ ਪੰਥਕ ਸਰੋਕਾਰਾਂ ਦੇ ਪ੍ਰਚਾਰ ਤੇ ਪੰਥਕ ਕਾਫ਼ਲੇ ਦੀ ਵਿਉਂਤਬੰਦੀ ਉਲੀਕਣ ਹਿਤ ਪੰਥਕ ਸਾਂਝ ਸੰਮੇਲਨ ਅੱਜ 21 ਮਈ ਨੂੰ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਸੀਨੀ: ਸੈਕੰਡਰੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਅੰਮਿ੍ਤਸਰ ਦੀ ਅਹਿਮ ਮੀਟਿੰਗ

ਅੰਮਿ੍ਤਸਰ, 20 ਮਈ (ਗਗਨਦੀਪ ਸ਼ਰਮਾ)- ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ 22 ਮਈ ਨੂੰ ਦਿੱਲੀ ਦੇ ਜੰਤਰ-ਮੰਤਰ ਧਰਨੇ ਵਿਚ ਸ਼ਮੂਲੀਅਤ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮਾਝਾ ਜ਼ੋਨ ਕਨਵੀਨਰ ...

ਪੂਰੀ ਖ਼ਬਰ »

ਮਹਾਨ ਸਿੱਖ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 304ਵਾਂ ਜਨਮ ਦਿਹਾੜਾ ਮਨਾਇਆ

ਅੰਮਿ੍ਤਸਰ, 20 ਮਈ (ਜੱਸ)- 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੁਲਤਾਨ-ਉਲ-ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ 304ਵਾਂ ਜਨਮ ਦਿਹਾੜਾ ਬਾਬਾ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਤੇ ਬੁੱਢਾ ਦਲ ਦੇ ਮੁਖੀ ਜਥੇ: ਬਾਬਾ ਬਲਬੀਰ ਸਿੰਘ ...

ਪੂਰੀ ਖ਼ਬਰ »

ਈ.ਸੀ.ਈ. ਦੇ 37 ਵਿਦਿਆਰਥੀਆਂ ਦੀ 2 ਲੱਖ ਰੁਪਏ ਸਾਲਾਨਾ ਪੈਕੇਜ ਨਾਲ ਹੋਈ ਚੋਣ

ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)- ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਦੇ ਤਹਿਤ ਮਾਈ ਭਾਗੋ ਸਰਕਾਰੀ ਬਹੁ ਤਕਨੀਕੀ ਕਾਲਜ ਇਸਤਰੀਆਂ ਦੇ ਈ.ਸੀ.ਈ ਵਿਭਾਗ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਕ ਪਲੇਸਮੈਂਟ ਮੁਹਿੰਮ ਚਲਾਈ ਗਈ ...

ਪੂਰੀ ਖ਼ਬਰ »

ਮਾਂ ਦੇ ਸਾਥੀ ਨੇ ਨਹਿਰ 'ਚ ਧੱਕਾ ਦੇ ਕੇ ਮਾਰ ਮੁਕਾਇਆ ਸੀ 6 ਸਾਲ ਦਾ ਮਾਸੂਮ ਬੱਚਾ

ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)- ਪਿਛਲੇ ਸਾਲ ਆਪਣੀ ਮਾਂ ਤੇ ਉਸਦੇ ਸਾਥੀ ਨਾਲ ਸ੍ਰੀ ਦਰਬਾਰ ਸਾਹਿਬ ਤੋਂ ਇਕ ਬੱਚੇ ਦੇ ਭੇਦਭਰੇ ਹਾਲਾਤ 'ਚ ਗੁੰਮ ਹੋਣ ਦੀ ਗੁੱਥੀ ਸੁਲਝ ਗਈ ਹੈ ਅਤੇ ਇਹ ਬੱਚਾ ਕਿਧਰੇ ਗੁੰਮ ਨਹੀਂ ਹੀ ਹੋਇਆ ਸੀ ਬਲਕਿ ਉਸਦੇ ਮਾਂ ਦੇ ਸਾਥੀ (ਮਤਰੇਏ ਪਿਓ) ...

ਪੂਰੀ ਖ਼ਬਰ »

ਟਾਊਨ ਹਾਲ ਦੀ ਇਤਿਹਾਸਕ ਇਮਾਰਤ 'ਚ ਫੂਡ ਸਟਰੀਟ ਸ਼ੁਰੂ

ਅੰਮਿ੍ਤਸਰ, 20 ਮਈ (ਸੁਰਿੰਦਰ ਕੋਛੜ)- ਟਾਊਨ ਹਾਲ ਦੀ ਵਿਰਾਸਤੀ ਤੇ ਇਤਿਹਾਸਕ ਇਮਾਰਤ 'ਚ ਸ਼ੁਰੂ ਕੀਤੀ ਗਈ ਫੂਡ ਸਟ੍ਰੀਟ 'ਚ ਸੈਲਾਨੀਆਂ ਦੀਆਂ ਰੌਣਕਾਂ ਜੁੜਨੀਆਂ ਸ਼ੁਰੂ ਹੋ ਗਈਆਂ ਹਨ | ਲਾਹੌਰ ਦੀ ਗਵਾਲ ਮੰਡੀ ਅਤੇ ਅਨਾਰਕਲੀ ਬਾਜ਼ਾਰ ਵਿਚਲੀਆਂ ਫੂਡ ਸਟਰੀਟ ਦੇ ਰਿਵਾਇਤੀ ...

ਪੂਰੀ ਖ਼ਬਰ »

ਰਿਜ਼ਰਵੇਸ਼ਨ ਕੇਂਦਰ ਤੋਂ ਤਤਕਾਲ ਟਿਕਟ ਚਾਰਟ ਮਿਲਣ ਕਰਕੇ ਟੀ. ਟੀਜ਼ ਪ੍ਰੇਸ਼ਾਨ

ਅੰਮਿ੍ਤਸਰ, 20 ਮਈ (ਗਗਨਦੀਪ ਸ਼ਰਮਾ)- ਅੰਮਿ੍ਤਸਰ ਰੇਲਵੇ ਸਟੇਸ਼ਨ ਦੀ ਬੈਕਸਾਈਡ ਸਥਿਤ ਰਿਜ਼ਰਵੇਸ਼ਨ ਕੇਂਦਰ ਤੋਂ ਤਤਕਾਲ ਚਾਰਟ ਮਿਲਣ ਕਰਕੇ ਟੀ. ਟੀਜ਼ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਵਲੋਂ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ ਕਿ ਪਲੇਟਫ਼ਾਰਮ ਨੰਬਰ-1 ਤੋਂ ਤਤਕਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਹੋਈਆਂ ਰਵਾਨਾ

ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ)- ਪਿਛਲੇ ਸਮੇਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਹੋਈ ਬੇਅਬਦੀ ਤੇ ਲਾਪਤਾ ਹੋਏ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਭਾਰੀ ਗਿਣਤੀ 'ਚ ਸਿੱਖ ...

ਪੂਰੀ ਖ਼ਬਰ »

ਤੂੜੀ ਵਾਲੇ ਟਰੱਕਾਂ ਖ਼ਿਲਾਫ਼ ਬਾਬਾ ਸੁੱਧ ਸਿੰਘ ਦੀ ਅਗਵਾਈ ਹੇਠ ਗੋਲਡਨ ਗੇਟ 'ਤੇ ਲਾਇਆ ਗਿਆ ਸ਼ਾਂਤਮਈ ਧਰਨਾ

ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ)- ਪੰਜਾਬ 'ਚ ਤੂੜੀ ਦੀ ਆ ਰਹੀ ਕਿੱਲਤ ਨੂੰ ਲੈ ਕੇ ਭਾਰੀ ਗਿਣਤੀ ਦੋਧੀਆਂ ਅਤੇ ਡੇਅਰੀ ਫਾਰਮ ਵਾਲਿਆਂ ਨੇ ਸੰਤ ਬਾਬਾ ਸੁੱਧ ਸਿੰਘ ਮਾਛੀਵਾੜੇ ਦੀ ਅਗਵਾਈ ਹੇਠ ਅੱਜ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਪੰਜਾਬ ਤੋਂ ਬਾਹਰ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਅਖੰਡ ਪਾਠ ਆਰੰਭ

ਅੰਮਿ੍ਤਸਰ, 20 ਮਈ (ਸਟਾਫ ਰਿਪੋਰਟਰ)- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਪ੍ਰੋ: ਸ਼ਿਵਾਨੀ ਦਾ ਪੇਟੈਂਟ ਹੋਇਆ ਰਜਿਸਟਰਡ

ਅੰਮਿ੍ਤਸਰ, 20 ਮਈ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਗਣਿਤ ਵਿਭਾਗ ਵਿਚ ਕੰਮ ਕਰ ਰਹੀ ਪ੍ਰੋ: ਸ਼ਿਵਾਨੀ ਸੈਨਨ ਨੂੰ ਭਾਰਤ ਸਰਕਾਰ ਦੇ ਵਣਜ ਤੇ ਉਦਯੋਗ ਮੰਤਰਾਲਾ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟ, ਡਿਜ਼ਾਈਨ ਤੇ ਟਰੇਡ ਮਾਰਕ ਦੇ ਦਫ਼ਤਰ ਵਲੋਂ ...

ਪੂਰੀ ਖ਼ਬਰ »

ਵੱਲ੍ਹਾ ਬਾਈਪਾਸ ਦੇ ਅੰਡਰ-ਬਿ੍ਜ ਨੂੰ ਐਲੀਵੇਟਿਡ ਰੋਡ 'ਚ ਬਦਲਣ ਦੀ ਕੇਂਦਰੀ ਮੰਤਰੀ ਗਡਕਰੀ ਤੋਂ ਕੀਤੀ ਮੰਗ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)- ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਦੇ ਨਾਂਅ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਮੰਗ ਪੱਤਰ ਦਿੰਦਿਆਂ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ...

ਪੂਰੀ ਖ਼ਬਰ »

ਕੌਂਸਲਰ ਜਰਨੈਲ ਸਿੰਘ ਢੋਟ ਨੂੰ ਸਦਮਾ, ਪਿਤਾ ਦਾ ਦਿਹਾਂਤ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਵਾਰਡ ਨੰ: 48 ਦੇ ਕੌਂਸਲਰ ਜਰਨੈਲ ਸਿੰਘ ਢੋਟ ਨੂੰ ਉਸ ਵੇਲੇ ਸਦਮਾ ਪਹੁੰਚਿਆ ਜਦੋਂ ਉਸ ਦੇ ਪਿਤਾ ਸ: ਸੰਪੂਰਨ ਸਿੰਘ ਅੱਜ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦਾ ਸੰਸਕਾਰ ਗੁਰਦੁਆਰਾ ਸ਼ਹੀਦਗੰਜ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ...

ਪੂਰੀ ਖ਼ਬਰ »

ਵੱਧ ਰਹੀ ਮਹਿੰਗਾਈ ਖ਼ਿਲਾਫ਼ ਤੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਧਾਉਣ ਸੰਬੰਧੀ ਆਂਗਣਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 20 ਮਈ (ਰੇਸ਼ਮ ਸਿੰਘ)- ਆਲ ਇੰਡੀਆ ਸੀਟੂ ਦੇ ਸੱਦੇ 'ਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਵਧਦੀ ਮਹਿੰਗਾਈ ਅਤੇ ਕਈ ਮਹੀਨਿਆਂ 'ਤੇ ਮਾਣਭੱਤਾ ਨਾ ਮਿਲਣ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ...

ਪੂਰੀ ਖ਼ਬਰ »

ਛੇਹਰਟਾ ਵਿਖੇ ਬਿਨਾਂ ਪ੍ਰਮਾਣਿਤ ਪਾਣੀ ਦੀਆਂ ਫੈਕਟਰੀਆਂ ਦੇ ਮਾਲਕਾਂ ਵਲੋਂ ਵਿਸ਼ੇਸ਼ ਮੀਟਿੰਗ

ਛੇਹਰਟਾ, 20 ਮਈ (ਸੁਰਿੰਦਰ ਸਿੰਘ ਵਿਰਦੀ)- ਬੀਤੇ ਦਿਨੀਂ ਅੰਮਿ੍ਤਸਰ ਪੈਕੇਜ ਵਾਟਰ ਐਸੋਸੀਏਸ਼ਨ ਵੱਲੋਂ ਪੱਤਰਕਾਰ ਮਿਲਣੀ ਦੌਰਾਨ ਇਹ ਕਿਹਾ ਗਿਆ ਕਿ ਬਿਨਾਂ ਆਈ.ਐਸ.ਆਈ. ਮਾਰਕਾ ਪਰਮਾਣਤ 50 ਦੇ ਕਰੀਬ ਫੈਕਟਰੀਆਂ ਪੈਕਿੰਗ ਵਾਲਾ ਪਾਣੀ ਸਪਲਾਈ ਕਰ ਰਹੀਆਂ ਹਨ ਤੇ ਸੰਬੰਧਤ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ ਦੀ ਸੱਟ ਕਾਰਨ ਪ੍ਰਭਾਵਿਤ ਵਿਅਕਤੀਆਂ ਨੂੰ ਪਿੰਗਲਵਾੜਾ ਸੰਸਥਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਲਿਆਂਦਾ

ਅੰਮਿ੍ਤਸਰ , 20 ਮਈ (ਹਰਮਿੰਦਰ ਸਿੰਘ)- ਭਗਤ ਪੂਰਨ ਸਿੰਘ ਪਿੰਗਲਵਾੜਾ ਵਿਖੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਸਪਾਇਨ ਇੰਜਰੀ ਸੈਂਟਰ 'ਚ ਆਪਣੇ ਟਰੇਨਿੰਗ ਲੈ ਕੇ ਆਪਣੇ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਕੰਮਕਾਜ ਕਰਨ ਦੀ ਟਰੇਨਿੰਗ ਲੈਣ ਵਾਲੇ ਪੰਜ ਰੀੜ੍ਹ ਦੀ ਹੱਡੀ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਭਿਖਾਰੀਆਂ ਦੀ ਵੱਧਦੀ ਗਿਣਤੀ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਅੰਮਿ੍ਤਸਰ, 20 ਮਈ (ਰਾਜੇਸ਼ ਕੁਮਾਰ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਦੇ ਲੱਖ ਦਾਅਵਿਆਂ ਦੇ ਬਾਵਜੂਦ ਸ਼ਹਿਰ 'ਚ ਪ੍ਰਵਾਸੀ ਭਿਆਰੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਨਿੱਤ ਦਿਨ ਚੌਕ-ਚੌਰਾਹਿਆਂ ਤੇ ਸੜਕਾਂ 'ਤੇ ਇਹ ਭਿਖਾਰੀ ਸ਼ਰੇ੍ਹਆਮ ਮੰਗਦੇ ਨਜ਼ਰ ਆ ਜਾਣਗੇ, ਜੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX