ਤਾਜਾ ਖ਼ਬਰਾਂ


ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  16 minutes ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  20 minutes ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  50 minutes ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 1 hour ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 1 hour ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 1 hour ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 1 hour ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 2 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 3 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 3 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 3 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 4 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 2 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰੂਪਨਗਰ

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡੇ ਜਾਣ ਕਾਰਨ ਚਨੌਲੀ-ਭਟੋਲੀ ਪੰਚਾਇਤ ਦੇ ਨਾਜਾਇਜ਼ ਕਬਜ਼ੇ ਦਾ ਦਖ਼ਲ ਨਾ ਲੈ ਸਕਿਆ ਪ੍ਰਸ਼ਾਸਨ

ਨੂਰਪੁਰ ਬੇਦੀ, 20 ਮਈ (ਹਰਦੀਪ ਸਿੰਘ ਢੀਂਡਸਾ)-ਡੀ.ਡੀ.ਪੀ.ਓ ਰੂਪਨਗਰ ਵਲੋਂ ਜਾਰੀ ਹੁਕਮਾਂ ਅਨੁਸਾਰ ਨੂਰਪੁਰ ਬੇਦੀ ਬਲਾਕ ਦੇ ਪਿੰਡ ਚਨੌਲੀ ਭਟੋਲੀ ਵਿਖੇ ਪੰਚਾਇਤੀ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਲਈ ਅੱਜ ਬੀ.ਡੀ.ਪੀ.ਓ ਨੂਰਪੁਰ ਬੇਦੀ ਮੈਡਮ ਜਸਪ੍ਰੀਤ ਕੌਰ ਅਤੇ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਮੈਡਮ ਜਸਬੀਰ ਕੌਰ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਟੀਮ ਪੁਲੀਸ ਸੁਰੱਖਿਆ ਸਮੇਤ ਪਿੰਡ ਚਨੌਲੀ ਭਟੋਲੀ ਵਿਖੇ ਗਈ ਪ੍ਰੰਤੂ ਪਟਵਾਰ ਯੂਨੀਅਨ ਵੱਲੋਂ ਵਾਧੂ ਪਟਵਾਰ ਸਰਕਲਾਂ ਦੇ ਚਾਰਜ ਛੱਡ ਦਿੱਤੇ ਜਾਣ ਕਾਰਨ ਪ੍ਰਸ਼ਾਸਨ ਦੀ ਨਾਜਾਇਜ਼ ਕਬਜ਼ੇ ਹਟਾਉਣ ਦਾ ਦੀ ਇਹ ਮੁਹਿੰਮ ਕਾਮਯਾਬ ਨਾ ਹੋ ਸਕੀ | ਜਿਸ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਬਿਨਾਂ ਨਾਜਾਇਜ਼ ਕਬਜ਼ੇ ਦਾ ਦਖ਼ਲ ਪਾਇਆਂ ਵਾਪਸ ਪਰਤਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬੀ.ਡੀ.ਪੀ.ਓ ਨੂੰ ਮੈਡਮ ਜਸਪ੍ਰੀਤ ਕੌਰ ਅਤੇ ਨਾਇਬ ਤਹਿਸੀਲਦਾਰ ਮੈਡਮ ਜਸਬੀਰ ਕੌਰ ਦੀ ਅਗਵਾਈ ਵਿਚ ਇੱਕ ਟੀਮ ਪੁਲਸ ਸੁਰੱਖਿਆ ਤਹਿਤ ਪਿੰਡ ਭਟੋਲੀ ਚਨੌਲੀ ਪੰਚਾਇਤ ਦੀ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਪੁੱਜੀ | ਸਥਾਨਕ ਪ੍ਰਸ਼ਾਸਨ ਵਲੋਂ ਇਸ ਪਿੰਡ ਵਿਚ 18 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਕਬਜ਼ਾ ਦਖ਼ਲ ਪਾਇਆ ਜਾਣਾ ਸੀ | ਜਾਣਕਾਰੀ ਅਨੁਸਾਰ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਾਬਜ਼ ਧਿਰ ਵਲੋਂ ਇਸ ਮਾਮਲੇ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਬਜ਼ਾ ਦਖ਼ਲ ਪਾਉਣ ਲਈ ਸਰਕਲ ਪਟਵਾਰੀ ਦੇ ਹਾਜ਼ਰ ਹੋਣ ਦੀ ਮੰਗ ਕੀਤੀ, ਕਾਫ਼ੀ ਲੰਬੀ ਜੱਦੋ ਜਹਿਦ ਉਪਰੰਤ ਪ੍ਰਸ਼ਾਸਨਿਕ ਅਧਿਕਾਰੀ ਬਿਨਾਂ ਕਬਜ਼ਾ ਦਾਖਲ ਪਾਏ ਵਾਪਸ ਪਰਤ ਗਏ | ਇਸ ਸੰਬੰਧੀ ਜਦੋਂ ਬੀ.ਡੀ.ਪੀ.ਓ. ਨੂਰਪੁਰ ਬੇਦੀ ਮੈਡਮ ਜਸਪ੍ਰੀਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡੇ ਜਾਣ ਕਾਰਨ ਸਰਕਲ ਪਟਵਾਰੀ ਦੀ ਗੈਰ ਮੌਜੂਦਗੀ ਵਿਚ ਕਬਜ਼ਾ ਦਖ਼ਲ ਨਹੀਂ ਪੈ ਸਕਿਆ | ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਮੈਡਮ ਜਸਬੀਰ ਕੌਰ ਨੇ ਕਿਹਾ ਕਿ ਗ੍ਰਾਮ ਪੰਚਾਇਤ ਭਟੋਲੀ ਚਨੌਲੀ ਦੇ ਸਰਕਲ ਪਟਵਾਰੀ ਨਾ ਹੋਣ ਕਾਰਨ ਕਬਜ਼ਾ ਦਖ਼ਲ ਨਹੀਂ ਹੋ ਸਕਿਆ ਪਰ ਉਨ੍ਹਾਂ ਕਿਹਾ ਕਿ ਕਬਜ਼ਾ ਵਾਰੰਟ ਵਾਲੇ ਸਾਰੇ ਪਿੰਡਾਂ ਵਿਚ ਪੱਕੇ ਪਟਵਾਰੀਆਂ ਦੀ ਨਿਯੁਕਤੀ ਲਈ ਉੱਚ ਅਧਿਕਾਰੀਆਂ ਨੂੰ ਲਿਖ ਦਿੱਤਾ ਗਿਆ ਹੈ ਤੇ ਚਨੌਲੀ ਭਟੋਲੀ ਪਿੰਡ ਵਿਚ ਵੀ ਜਲਦ ਹੀ ਪਟਵਾਰੀ ਦੀ ਨਿਯੁਕਤੀ ਉਪਰੰਤ ਕਬਜ਼ੇ 'ਚ ਲੈ ਲਿਆ ਜਾਵੇਗਾ | ਗਰਾਮ ਪੰਚਾਇਤ ਭਟੋਲੀ ਚਨੌਲੀ ਦੇ ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਪਿੰਡ ਦੀ 18 ਮਰਲੇ ਪੰਚਾਇਤੀ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਏ ਜਾਣ ਲਈ ਬੀ.ਡੀ.ਪੀ.ਓ. ਮੈਡਮ ਜਸਪ੍ਰੀਤ ਕੌਰ ਦੀ ਅਗਵਾਈ ਵਿਚ ਟੀਮ ਪਿੰਡ ਆਈ ਸੀ ਪਰ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡੇ ਜਾਣ ਕਾਰਨ ਪਟਵਾਰੀ ਦੀ ਗ਼ੈਰਮੌਜੂਦਗੀ ਕਰਕੇ ਇਹ ਕੰਮ ਮੁਕੰਮਲ ਨਾ ਹੋ ਸਕਿਆ |

ਡਾਕਟਰ ਅਤੇ ਸੇਵਾਦਾਰ ਤੋਂ ਵਾਂਝਾ ਹੈ ਤੰਦਰੁਸਤ ਪੰਜਾਬ ਸਿਹਤ ਕੇਂਦਰ ਸਰਸਾ ਨੰਗਲ

ਭਰਤਗੜ੍ਹ, 20 ਮਈ (ਜਸਬੀਰ ਸਿੰਘ ਬਾਵਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਖਰੋਟਾ, ਕਿੰਮਤਪੁਰ, ਹਿੰਮਤਪੁਰ, ਆਲੋਵਾਲ, ਮਾਜਰੀ ਗੁੱਜਰਾਂ, ਇੰਦਰਪੁਰਾ, ਅਵਾਨਕੋਟ, ਆਸਪੁਰ, ਕੋਟਬਾਲਾ, ਸਰਸਾ ਨੰਗਲ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ਼ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਂਸੰਘ ਵਲੋਂ ਵਿਧਾਇਕ ਨੂੰ ਸੌਂਪਿਆਂ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਧਰਮਪਾਲ ਸੋਖਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਤੇ ਇੱਕ ਮੰਗ ਪੱਤਰ ਹਲਕਾ ਵਿਧਾਇਕ ...

ਪੂਰੀ ਖ਼ਬਰ »

ਜਸਪ੍ਰੀਤ ਕੌਰ ਨੇ ਨੂਰਪੁਰ ਬੇਦੀ ਦੇ ਬੀ.ਡੀ.ਪੀ.ਓ. ਵਜੋਂ ਅਹੁਦਾ ਸੰਭਾਲਿਆ

ਨੂਰਪੁਰ ਬੇਦੀ, 20 ਮਈ (ਹਰਦੀਪ ਸਿੰਘ ਢੀਂਡਸਾ)-ਮੈਡਮ ਜਸਪ੍ਰੀਤ ਕੌਰ ਨੇ ਨੂਰਪੁਰ ਬੇਦੀ ਦੇ ਨਵੇਂ ਬੀ.ਡੀ.ਪੀ.ਓ ਦਾ ਅਹੁਦਾ ਸੰਭਾਲ ਲਿਆ ਹੈ ਉਹ ਅਜੀਤਗੜ੍ਹ ਜ਼ਿਲ੍ਹੇ ਦੇ ਮਾਜਰੀ ਬਲਾਕ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ | ਦੱਸਣਯੋਗ ਹੈ ਕਿ ਨੂਰਪੁਰ ਬੇਦੀ ਬਲਾਕ ਦੇ ਪਹਿਲੇ ...

ਪੂਰੀ ਖ਼ਬਰ »

ਗਿਆਰਾਂ ਮੈਂਬਰੀ ਕਮੇਟੀ 'ਚੋਂ ਸੁਖਬੀਰ ਬਾਦਲ ਨੂੰ ਬਾਹਰ ਕੀਤਾ ਜਾਵੇ-ਬਜਰੂੜ, ਮਜਾਰਾ

ਕਾਹਨਪੁਰ ਖੂਹੀ, 20 ਮਈ (ਗੁਰਬੀਰ ਸਿੰਘ ਵਾਲੀਆ)-ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੇ ਲਈ ਸ਼ੋ੍ਰਮਣੀ ਕਮੇਟੀ ਵਲੋਂ ਬਣਾਈ ਗਈ 11 ਮੈਂਬਰੀ ਕਮੇਟੀ ਵਿਚ ਸੁਖਬੀਰ ਬਾਦਲ ਦੇ ਨਾਮ 'ਤੇ ਕਮੇਟੀ ਮੈਂਬਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਬਾਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਵਲੋਂ ਟਰੱਕ ਅਪਰੇਟਰਾਂ ਨੂੰ ਵੱਡੀ ਰਾਹਤ

• ਸਵੇਰੇ ਸ਼ਾਮ ਦੋ ਘੰਟਿਆਂ ਲਈ ਟਰੱਕ ਆਪ੍ਰੇਟਰਾਂ ਵਾਸਤੇ ਪਿੰਡ ਬਰਾਰੀ ਲਾਗੇ ਤੋਂ ਨੰਗਲ ਡੈਮ ਜਾਣ ਵਾਲਾ ਰਸਤਾ ਖੋਲਿ੍ਹਆ ਗਿਆ - ਡਾ. ਸੰਜੀਵ ਗੌਤਮ ਨੰਗਲ, 20 ਮਈ (ਪ੍ਰੀਤਮ ਸਿੰਘ ਬਰਾਰੀ)- ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਜੋਤ ਸਿੰਘ ਬੈਂਸ ਵੱਲੋਂ ਟਰੱਕ ਓਪਰੇਟਰਾਂ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 144 ਲਾਗੂ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀਮਤੀ ਡਾ. ਪ੍ਰੀਤੀ ਯਾਦਵ ਨੇ ਮੈਰੀਟੋਰੀਅਸ ਸਕੂਲਾਂ ਵਿਚ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ ਬਾ. ਦੁਪਹਿਰ 2 ਤੋਂ 4 ਵਜੇ ਤੱਕ ...

ਪੂਰੀ ਖ਼ਬਰ »

ਕੋਵਿਡ ਤੋਂ ਬਚਾਓ ਲਈ ਲਗਵਾਏ ਟੀਕੇ ਨੂੰ ਆਨਲਾਈਨ ਨਾ ਕਰਨ ਦਾ ਦੋਸ਼

ਮੋਰਿੰਡਾ, 20 ਮਈ (ਪਿ੍ਤਪਾਲ ਸਿੰਘ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਕੋਵਿਡ ਬਿਮਾਰੀ ਤੋਂ ਬਚਾਓ ਲਈ ਲਗਾਏ ਕੋਵਿਡ ਟੀਕੇ ਆਨ ਲਾਈਨ ਨਾ ਕਰਨ ਦਾ ਦੋਸ਼ ਲਗਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਾਬਕਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਸਪੁੱਤਰ ਅਮਰੀਕ ...

ਪੂਰੀ ਖ਼ਬਰ »

ਐੱਸ. ਡੀ. ਓ. ਵਾਟਰ ਸਪਲਾਈ ਨਾਲ ਪੀ. ਡਬਲਿਯੂ. ਡੀ. ਯੂਨੀਅਨ ਦੀ ਮੰਗਾਂ ਸੰਬੰਧੀ ਮੀਟਿੰਗ ਰਹੀਂ ਬੇਸਿੱਟਾ

ਨੂਰਪੁਰ ਬੇਦੀ, 20 ਮਈ (ਵਿੰਦਰ ਪਾਲ ਝਾਂਡੀਆ)-ਪੀ. ਡਬਲਿਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਬ੍ਰਾਂਚ ਨੂਰਪੁਰ ਬੇਦੀ ਦੀ ਇੱਕ ਅਹਿਮ ਮੀਟਿੰਗ ਬ੍ਰਾਂਚ ਪ੍ਰਧਾਨ ਰਾਮ ਲੁਭਾਇਆ ਦਿਵੇਦੀ ਖੇੜਾ ਕਲਮੋਟ ਦੀ ਪ੍ਰਧਾਨਗੀ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਡ੍ਰਾਈ ਡੇਅ ਤਹਿਤ 180 ਸਰਕਾਰੀ ਕੁਆਰਟਰਾਂ 'ਚ 456 ਕੰਟੇਨਰਾਂ ਦੀ ਜਾਂਚ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੈਸ਼ਨਲ ਵੈਕਟਰਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ (ਐਨ.ਵੀ.ਬੀ.ਡੀ.ਸੀ.ਪੀ.) ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਪ੍ਰੀਤ ਕੌਰ, ਡਾ. ਸੁਮੀਤ ਸ਼ਰਮਾ ਜ਼ਿਲ੍ਹਾ ...

ਪੂਰੀ ਖ਼ਬਰ »

ਅੱਜ ਦੇ ਵਿਸ਼ਾਲ ਜਾਗਰਣ ਸੰਬੰਧੀ ਸ਼ੋਭਾ ਯਾਤਰਾ ਕੱਢੀ

ਘਨੌਲੀ, 20 ਮਈ (ਜਸਵੀਰ ਸਿੰਘ ਸੈਣੀ)-ਅੱਜ ਘਨੌਲੀ ਵਿਖੇ ਹੋਣ ਜਾ ਰਹੇ ਵਿਸ਼ਾਲ ਜਾਗਰਨ ਦੇ ਸੰਬੰਧ ਵਿਚ ਬਾਬਾ ਬਾਲਕ ਨਾਥ ਜੀ ਦੇ ਅਸਥਾਨ ਤੋਂ ਸ਼ੋਭਾ ਯਾਤਰਾ ਸਜਾਈ ਗਈ ਸੋਭਾ ਯਾਤਰਾ ਘਨੌਲੀ ਬਾਜ਼ਾਰ ਤੋਂ ਹੁੰਦੀ ਹੋਈ ਗੋਲੀਆ ਮੁਹੱਲਾ, ਖਿਜ਼ਰਾਬਾਦੀਆ, ਪਰਜਾਪੱਤ ਮੁਹੱਲਾ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਾਂਅ 'ਤੇ ਮਾਨ ਸਰਕਾਰ ਭੂ ਮਾਫ਼ੀਏ ਨੂੰ ਹੱਲਾਸ਼ੇਰੀ ਦੇ ਰਹੀ ਹੈ- ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਾਂਅ 'ਤੇ ਭੂ ਮਾਫ਼ੀਏ ਦੀ ਥਾਂ ਹੱਲ ਵਾਹਕਾਂ ਦੇ ਕਬਜ਼ੇ ਛੁਡਵਾ ਕੇ ਭਗਵੰਤ ਸਿੰਘ ਮਾਨ ਦੀ ਸਰਕਾਰ ਭੂ ਮਾਫ਼ੀਏ ਨੂੰ ਹਲਾਸ਼ੇਰੀ ਦੇ ਰਹੀ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਸਾਂਸਦ ਅਤੇ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਹਰ ਸਮੇਂ ਲੋਕਾਂ ਵਿਚ ਹਾਜ਼ਰ ਹਾਂ- ਵਿਧਾਇਕ ਚੱਢਾ

ਨੂਰਪੁਰ ਬੇਦੀ, 20 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਹਲਕਾ ਵਿਧਾਇਕ ਦਿਨੇਸ਼ ਚੱਢਾ ਅੱਜ ਪਿੰਡ ਜੱਸੇਮਾਜਰਾ ਅਤੇ ਮੁੰਨੇ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਪਿੰਡਾਂ ਵਿਚ ਪਹੁੰਚਣ 'ਤੇ ਵਿਧਾਇਕ ਚੱਢਾ ਦਾ ਪਿੰਡ ਵਾਸੀਆਂ ਨੇ ਜ਼ੋਰਦਾਰ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਰੇਲਵੇ ਅੰਡਰ ਬਰਿੱਜ ਦੇ ਕੰਮ ਦਾ ਜਾਇਜ਼ਾ

ਮੋਰਿੰਡਾ, 20 ਮਈ (ਕੰਗ)-ਅੱਜ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਅਧਿਕਾਰੀਆਂ ਨੂੰ ਨਾਲ ਲੈ ਕੇ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੇ ਕੰਮ ਤੋਂ ਸੰਤੁਸ਼ਟ ਹਨ | ...

ਪੂਰੀ ਖ਼ਬਰ »

ਪੈਸੇ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੈਦਾ ਕਰਨ ਵਾਲੇ ਖਿਡਾਰੀ ਸਨਮਾਨਿਤ

ਘਨੌਲੀ, 20 ਮਈ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਬੇਕਰੀ ਦੇ ਬਾਹਰ ਡਿੱਗੇ ਪੈਸੇ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੈਦਾ ਕਰਨ ਵਾਲੇ ਨੌਜਵਾਨ ਫੁੱਟਬਾਲ ਖਿਡਾਰੀ ਨੂੰ ਵੱਖਰਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਜਸ਼ਨ ਪੁੱਤਰ ਸੰਦੀਪ ਪਰਜਾਪਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਟਕੜ ਕਲਾਂ ਵਿਖੇ ਕੈਂਪ 23 ਨੂੰ

ਬੰਗਾ, 20 ਮਈ (ਕਰਮ ਲਧਾਣਾ)-ਨੌਜਵਾਨਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਲਈ ਸੇਧ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਖਟਕੜ ਕਲਾਂ ਵਿਖੇ ਮਿਊਜ਼ੀਅਮ ਦੇ ਨਜ਼ਦੀਕ 23 ਮਈ ਦਿਨ ਸੋਮਵਾਰ ...

ਪੂਰੀ ਖ਼ਬਰ »

ਸਿਲਾਈ ਦਾ ਕੋਰਸ ਪੂਰਾ ਹੋਣ 'ਤੇ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ

ਪੁਰਖਾਲੀ, 20 ਮਈ (ਬੰਟੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਅਕਬਰਪੁਰ ਵਿਖੇ ਲੜਕੀਆਂ ਲਈ ਖੋਲ੍ਹੇ ਸਿਲਾਈ ਸਿਖਲਾਈ ਸੈਂਟਰ ਦਾ ਕੋਰਸ ਪੂਰਾ ਹੋਣ 'ਤੇ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਡਾ. ਸੁਰਜੀਤ ਸਿੰਘ ਦੀ ਧਰਮ ਪਤਨੀ ਪਰਮਿੰਦਰ ਕੌਰ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 20 ਮਈ (ਜੇ. ਐਸ. ਨਿੱਕੂਵਾਲ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਚੌਂਕੀ ਇੰਚਾਰਜ ਸਵਾਤੀ ਧੀਮਾਨ ਵਲੋਂ ਸਥਾਨਕ ਨਗਰ ਕੌਂਸਲ ਦੇ ਕੌਂਸਲਰਾਂ, ਸ਼ਹਿਰ ਵਾਸੀਆਂ ਅਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਉਹਨਾ ਕਿਹਾ ਕਿ ਸੂਬਾ ਸਰਕਾਰ ਦੀਆਂ ...

ਪੂਰੀ ਖ਼ਬਰ »

ਸੁਦਰਸ਼ਨ ਚੌਧਰੀ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਸਿਟਸ ਦੇ ਐਗਜ਼ੀਕਿਊਟਿਵ ਮੈਂਬਰ ਬਣੇ

ਨੰਗਲ, 20 ਮਈ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਸਿਟਸ ਦੇ ਐਗਜੀਕਿਊਟਿਵ ਮੈਂਬਰ ਨਿਯੁਕਤ ਹੋਣ ਤੇ ਕੈਮਿਸਟ ਐਸੋਸੀਏਸ਼ਨ ਨੰਗਲ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਬਾਪੂ ਸੋਹਣ ਸਿੰਘ ਸੰਧੂਆਂ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਉਘੇ ਅਕਾਲੀ ਆਗੂ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸ: ਸੋਹਣ ਸਿੰਘ ਸੰਧੂਆਂ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਸੰਧੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਖੇਤਰ ਦੀਆਂ ...

ਪੂਰੀ ਖ਼ਬਰ »

ਬੱਚੇ ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ

ਬੇਲਾ, 20 ਮਈ (ਮਨਜੀਤ ਸਿੰਘ ਸੈਣੀ)-ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਕਾਕਾ ਆਯਾਨ ਜਿਸ ਦੀ ਉਮਰ ਲਗਭਗ 11 ਸਾਲ ਹੈ, ਦੀਆਂ ਦੋਨੋਂ ਕਿਡਨੀਆਂ ਖ਼ਰਾਬ ਹਨ ਤੇ ਯੂ.ਪੀ. ਨਾਲ ਸਬੰਧਿਤ ਹੈ ਦਾ ਇਲਾਜ ਪੀ.ਜੀ.ਆਈ. ਵਿਖੇ ਚੱਲ ਰਿਹਾ ਹੈ ਦੀ, 15000 ਰੁਪਏ ਦੀ ਵਿੱਤੀ ਸਹਾਇਤਾ ਸੁਸਾਇਟੀ ...

ਪੂਰੀ ਖ਼ਬਰ »

ਵਿਧਾਇਕ ਵਲੋਂ ਲੇਡੀਜ਼ ਦੁੱਧ ਉਤਪਾਦਕ ਸਭਾ ਦਾ ਉਦਘਾਟਨ

ਨੂਰਪੁਰ ਬੇਦੀ, 20 ਮਈ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੂਰਪੁਰ ਖ਼ੁਰਦ ਦੀ ਨਵੀਂ ਬਣੀ ਲੇਡੀਜ਼ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਲੋਕਾਂ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਨੂੰ ਆਰਗੇਨਾਈਜੇਸ਼ਨ ਵਲੋਂ ਦਵਾਈਆਂ ਕੀਤੀਆਂ ਭੇਟ

ਮੋਰਿੰਡਾ, 20 ਮਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਦੁੱਮਣਾ ਵਿਖੇ ਚੱਲ ਰਹੀ ਸਰਕਾਰੀ ਡਿਸਪੈਂਸਰੀ ਵੱਲ ਪਿਛਲੇ ਦੋ ਸਾਲਾਂ ਤੋਂ ਨਾ ਤਾਂ ਕਾਂਗਰਸ ਸਰਕਾਰ ਨੇ ਤੇ ਨਾ ਹੀ ਹੁਣ 'ਆਪ' ਸਰਕਾਰ ਨੇ ਕੋਈ ਧਿਆਨ ਦਿੱਤਾ ਹੈ | ਪਿਛਲੇ ਸਮੇਂ ਦੌਰਾਨ ਇਹ ਸਰਕਾਰੀ ਡਿਸਪੈਂਸਰੀ ਵਿਚ ...

ਪੂਰੀ ਖ਼ਬਰ »

ਜੈ ਮਾਂ ਜਗਦੰਬੇ ਕਲੱਬ ਨੇ ਬੱਸ ਸਟੈਂਡ ਨੂਰਪੁਰ ਬੇਦੀ ਵਿਖੇ ਭਗਵਤੀ ਜਾਗਰਣ ਕਰਵਾਇਆ

ਨੂਰਪੁਰ ਬੇਦੀ, 20 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਜੈ ਮਾਂ ਜਗਦੰਬੇ ਕਲੱਬ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਕਰਵਾਇਆ ਗਿਆ 29ਵਾਂ ਵਿਸ਼ਾਲ ਮਾਂ ਭਗਵਤੀ ਜਾਗਰਨ ਸ਼ਰਧਾ ਪੂਰਵਕ ਸਮਾਪਤ ਹੋਇਆ | ਸਥਾਨਕ ਬੱਸ ਸਟੈਂਡ ਵਿਖੇ ਸਮੂਹ ਦੁਕਾਨਦਾਰਾਂ ਤੇ ਸ਼ਹਿਰਵਾਸੀਆਂ ਵਲੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਜਾਇਬ ਘਰ ਦਿਵਸ ਦੇ ਆਖ਼ਰੀ ਦਿਨ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਦਾਸਤਾਨ ਏ ਸ਼ਹਾਦਤ ਵਿਖੇ ਅੰਤਰਰਾਸ਼ਟਰੀ ਅਜਾਇਬ ਘਰ ਦਿਵਸ ਨੂੰ ਸਮਰਪਿਤ 16 ਤੋਂ 20 ਮਈ ਤੱਕ ਕਰਵਾਏ ਪ੍ਰੋਗਰਾਮ ਦੇ ਅੱਜ ਆਖ਼ਰੀ ਦਿਨ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਦਾਸਤਾਨ ਏ ਸ਼ਹਾਦਤ ਵੇਖਣ ਆਏ 30 ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਟ੍ਰਾਂਸਪੋਰਟ ਕਾਰਪੋਰੇਸ਼ਨ ਵਿਰੁੱਧ ਨਿਯਮਾਂ ਦੀ ਉਲੰਘਣਾ ਕਰਨ ਲਈ ਕਾਰਵਾਈ

ਘਨੌਲੀ, 20 ਮਈ (ਜਸਵੀਰ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਮੈਸਰਜ਼ ਮੋਹਨ ਟ੍ਰਾਂਸਪੋਰਟ ਕਾਰਪੋਰੇਸ਼ਨ ਯੂਨਿਟ ਜੋ ਤੇਲ ਵੇਚਣ ਅਤੇ ਸਰਵਿਸ ਸਟੇਸ਼ਨ ਦਾ ਕੰਮ ਕਰਦਾ ਹੈ ਦੇ ਵਿਰੁੱਧ ਨਿਯਮਾਂ ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ | ਪੰਜਾਬ ...

ਪੂਰੀ ਖ਼ਬਰ »

ਨਕਾਬਪੋਸ਼ ਨੇ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ

ਮੋਰਿੰਡਾ, 20 ਮਈ (ਕੰਗ)-ਇੱਕ ਮੋਟਰਸਾਈਕਲ 'ਤੇ ਸਵਾਰ ਨਕਾਬਪੋਸ਼ ਨੌਜਵਾਨ ਵਲੋਂ ਔਰਤ ਦੇ ਕੰਨ ਦੀ ਵਾਲੀ ਝਪਟ ਮਾਰ ਕੇ ਖੋਹ ਲਈ ਅਤੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਕੌਰ ਪਤਨੀ ਸੁਖਪਾਲ ਸਿੰਘ ਵਾਸੀ ਪਿੰਡ ਮੀਰ ਮੀਰਾ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨੰਗਲ, 20 ਮਈ (ਪ੍ਰੀਤਮ ਸਿੰਘ ਬਰਾਰੀ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਰੇਲਵੇ ਰੋਡ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖੇਤੀ ਸਿਖਲਾਈ ਕੈਪ ਲਗਾਇਆ

ਨੂਰਪੁਰ ਬੇਦੀ, 20 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਖੇਤੀਬਾੜੀ ਵਿਭਾਗ ਨੂਰਪੁਰ ਬੇਦੀ ਵਲੋਂ ਖੇਤੀਬਾੜੀ ਸਿਖਲਾਈ ਕੈਪ ਲਗਾਇਆ ਗਿਆ | ਜਿਸ ਵਿਚ ਸ਼ਾਮਲ ਹੋਏ ਕਿਸਾਨਾਂ ਨੂੰ ਵੱਖ ਵੱਖ ਵਿਭਾਗਾਂ ਤੋ ਤੇ ਬੈਕ ਤੋ ਪਹੁੰਚੇ ਅਧਿਕਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਮੋਬਾਈਲ ਅਤੇ ਮੋਬਾਈਲ ਉਪਕਰਨਾਂ ਸਮੇਤ ਤੰਬਾਕੂ ਬਰਾਮਦ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਜੇਲ੍ਹ ਰੂਪਨਗਰ ਵਲੋਂ ਦੌਰਾਨੇ ਚੈਕਿੰਗ ਪੰਜ ਮੋਬਾਈਲ ਫ਼ੋਨ (ਟੱਚ ਸਕਰੀਨ) ਸਮੇਤ ਚਾਰਜਰ, ਇੱਕ ਮੋਬਾਈਲ ਨੋਕੀਆ ਕੀ ਪੈਡ, 05 ਡਾਟਾ ਕੇਬਲ, 02 ਹੈੱਡ ਫ਼ੋਨ, 15 ਤੰਬਾਕੂ ਦੀਆਂ ਪੂੜੀਆਂ ਬਰਾਮਦ ਕੀਤੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਫੈਡਰੇਸ਼ਨ ਆਗੂ ਖ਼ੁਦ ਹੀ ਢਾਈ ਲੱਖ ਦੀ ਠੱਗੀ ਲੁਆ ਬੈਠਾ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ ਆਗੂ ਦਰਸ਼ਨ ਸਿੰਘ ਰਾਏ ਬੀਤੇ ਦਿਨ ਆਪ ਖ਼ੁਦ ਹੀ ਠਗਾਂ ਦੇ ਜਾਲ 'ਚ ਫਸ ਗਿਆ ਅਤੇ ਢਾਈ ਲੱਖ ਦੀ ਠੱਗੀ ਲੁਆ ਕੇ ਹੁਣ ਪੁਲਿਸ ਮਹਿਕਮੇ ਤਾੋ ਇਨਸਾਫ਼ ਲਈ ਨੱਠ ਭੱਜ ਕਰ ਰਿਹਾ ਹੈ | ਅਜੀਤ ਉਪ ਦਫ਼ਤਰ ਪੁੱਜੇ ...

ਪੂਰੀ ਖ਼ਬਰ »

ਤਿੰਨ ਸਾਲ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਦੀ ਡੀ. ਸੀ. ਰੂਪਨਗਰ ਨੇ ਖੇਤ 'ਚ ਪੁੱਜ ਕੇ ਕੀਤੀ ਸ਼ਲਾਘਾ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਕੱਦੂ ਨਾਲ ਕੀਤੀ ਜਾ ਰਹੀ ਝੋਨੇ ਦੀ ਕਾਸ਼ਤ ਨੇ ਜ਼ਮੀਨਦੋਜ਼ ਪਹਿਲੀ ਅਤੇ ਦੂਜੀ ਤਹਿ ਤੇ ਪਾਣੀ ਨੂੰ ਲਗਭਗ ਖ਼ਤਮ ਕਰ ਦਿੱਤਾ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਸੰਜੀਦਗੀ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX