ਤਾਜਾ ਖ਼ਬਰਾਂ


ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 minute ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  37 minutes ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  41 minutes ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 1 hour ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 1 hour ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 1 hour ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 1 hour ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  50 minutes ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 2 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 2 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 3 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 3 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 4 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 4 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 3 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਰੀਦਕੋਟ

ਸੀ.ਆਈ.ਏ ਸਟਾਫ਼ ਜੈਤੋ ਨੇ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਇਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁੁਲਿਸ ਪਾਰਟੀ ਦੇ ਗਸ਼ਤ ਵਾ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬਧ ਵਿਚ ਚੌਂਕ ਬੱਸ ਸਟੈਂਡ ਜੈਤੋ ਵਿਖੇ ਮੌਜੂਦ ਸਨ ਤਾਂ ਮੁੁਖਬਰ ਖਾਸ ਨੇ ਸਰਕਾਰੀ ਗੱਡੀ ਰੁਕਵਾ ਕੇ ਸੂਚਨਾ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਗੱਗੂ ਪੁੱਤਰ ਅੰਗਰੇਜ ਸਿੰਘ, ਗੁੁਰਪਿਆਰ ਸਿੰਘ ਉਰਫ਼ ਗੋਰਾ ਪੁੱਤਰ ਤੇਜਾ ਸਿੰਘ ਅਤੇ ਜਸਕਰਨ ਸਿੰਘ ਉਰਫ਼ ਬੱਗੀ ਪੁੱਤਰ ਸਤਪਾਲ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ ਜੋ ਘਰਾਂ ਵਿਚੋਂ ਰਾਤ ਦੇ ਸਮੇਂ ਕੰਧ ਟੱਪ ਕੇ ਮੋਬਾਇਲ ਫ਼ੋਨ ਚੋਰੀ ਕਰਨ ਦੇ ਆਦੀ ਹਨ ਅਤੇ ਅੱਜ ਇਹ ਤਿੰਨੇ ਜਾਣੇ ਗੇਟ ਨੰਬਰ-01 ਦਾਣਾ ਮੰਡੀ ਜੈਤੋ ਦੇ ਸਾਹਮਣੇ ਬੋਹੜ ਦੇ ਦਰਖ਼ਤ ਹੇਠਾਂ ਬੈਠੇ ਹਨ ਅਤੇ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਚੋਰੀ ਕੀਤੇ ਹੋਏ ਮੋਬਾਇਲ ਫ਼ੋਨ ਸਸਤੇ ਭਾਅ 'ਤੇ ਵੇਚਣ ਨੂੰ ਕਹਿੰਦੇ ਹਨ | ਜੇਕਰ ਹੁਣੇ ਹੀ ਉਨ੍ਹਾਂ 'ਤੇ ਰੇਡ ਕੀਤੀ ਜਾਵੇ ਤਾਂ ਤਿੰਨੋਂ ਜਾਣੇ ਚੋਰੀਸ਼ੁਦਾ ਮੋਬਾਇਲ ਫ਼ੋਨਾਂ ਸਮੇਤ ਕਾਬੂ ਆ ਸਕਦੇ ਹਨ | ਇਤਲਾਹ ਠੋਸ ਅਤੇ ਮੋਹਤਬਰ ਹੋਣ ਕਰਕੇ ਲਵਪ੍ਰੀਤ ਸਿੰਘ ਉਰਫ਼ ਗੱਗੂ, ਗੁੁਰਪਿਆਰ ਸਿੰਘ ਉਰਫ਼ ਗੋਰਾ ਅਤੇ ਜਸਕਰਨ ਸਿੰਘ ਉਰਫ਼ ਬੰਗੀ ਉਕਤਨ ਦਾ ਅਜਿਹਾ ਕਰਨਾ ਜੁਰਮ 380/457 ਆਈ.ਪੀ.ਸੀ . ਦੀ ਤਾਰੀਫ਼ ਨੂੰ ਪੂਰਾ ਕਰਦੇ ਹੋਣ ਕਰਕੇ ਏ.ਐਸ.ਆਈ ਜਸਵੀਰ ਸਿੰਘ ਨੇ ਰੁਕਾ ਟਾਈਪ ਕਰਕੇ ਮੁਕੱਦਮਾ ਨੰਬਰ 77 ਮਿਤੀ 19-05-2022 ਅ/ਧ 380/457 ਆਈ.ਪੀ.ਸੀ ਥਾਣਾ ਜੈਤੋ ਵਿਖੇ ਦਰਜ ਰਜਿਸਟਰ ਕਰਵਾਇਆ ਗਿਆ | ਉਪਰੰਤ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁੁਲਿਸ ਪਾਰਟੀ ਸਮੇਤ ਮੁਖਬਰ ਵਲੋਂ ਦੱਸੀ ਹੋਈ ਜਗ੍ਹਾ ਗੇਟ ਨੰਬਰ-01 ਦਾਣਾ ਮੰਡੀ ਜੈਤੋ ਦੇ ਸਾਹਮਣੇ ਬੋਹੜ ਦੇ ਦਰਖ਼ਤ ਹੇਠਾਂ ਬਣੇ ਥੜੇ 'ਤੇ ਬੈਠੇ ਤਿੰਨ ਮੋਨੇ ਨੌਜਵਾਨ ਕਾਬੂ ਕਰਕੇ ਲਵਪ੍ਰੀਤ ਸਿੰਘ ਉਰਫ਼ ਗੱਗੂ ਪੁੱਤਰ ਅੰਗਰੇਜ ਸਿੰਘ ਤੋਂ ਇਕ ਟੱਚ ਮੋਬਾਇਲ ਫੋਨ, ਗੁੁਰਪਿਆਰ ਸਿੰਘ ਉਰਫ਼ ਗੋਰਾ ਪੁੱਤਰ ਤੇਜਾ ਸਿੰਘ ਤੋਂ ਇਕ ਟੱਚ ਮੋਬਾਇਲ ਫੋਨ ਅਤੇ ਜਸਕਰਨ ਸਿੰਘ ਉਰਫ਼ ਬੱਗੀ ਪੁੱਤਰ ਸਤਪਾਲ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ ਤੋਂ ਇਕ ਟੱਚ ਮੋਬਾਇਲ ਫੋਨ ਬਰਾਮਦ ਕੀਤੇ | ਅੱਗੇ ਤਫ਼ਤੀਸ਼ ਦੌਰਾਨ ਲਵਪ੍ਰੀਤ ਸਿੰਘ ਉਰਫ ਗੱਗੂ ਨੇ ਦੱਸਿਆ ਕਿ ਉਹ, ਹਰਤੇਜ ਸਿੰਘ ਉਰਫ਼ ਤੇਜ ਪੁੱਤਰ ਸਰਦਾਰਾ ਸਿੰਘ ਪੁੱਤਰ ਰਤਨ ਸਿੰਘ, ਧਰਮਪ੍ਰੀਤ ਸਿੰਘ ਉਰਫ਼ ਅਜੇ ਪੁੱਤਰ ਜਗਸੀਰ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਗਲੀ ਨੰਬਰ-09 ਬਾਜੀਗਰ ਬਸਤੀ ਫ਼ਰੀਦਕੋਟ, ਅਮਨਦੀਪ ਸਿੰਘ ਉਰਫ਼ ਹਰਮਨ ਪੁੱਤਰ ਅਨੂਪ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਗਲੀ ਨੰਬਰ-15 ਸ਼ਹੀਦ ਬਲਵਿੰਦਰ ਸਿੰਘ ਨਗਰ ਫ਼ਰੀਦਕੋਟ, ਗੁੁਰਪ੍ਰੀਤ ਸਿੰਘ ਉਰਫ਼ ਸੋਨਾ ਪੁੱਤਰ ਗੁੁਰਮੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਬਾਜੀਗਰ ਬਸਤੀ ਫ਼ਰੀਦਕੋਟ ਅਸੀਂ ਸਾਰੇ ਜਾਣੇ ਰਾਤ ਸਮੇਂ ਮੈਡੀਕਲ ਕਾਲਜ ਫ਼ਰੀਦਕੋਟ ਵਿਚੋਂ ਮਰੀਜ਼ਾਂ ਦੇ ਮੋਬਾਈਲ ਅਤੇ ਮੈਡੀਕਲ ਦੀ ਪਾਰਕਿੰਗ ਵਿਚ ਖੜ੍ਹੇ ਮੋਟਰਸਾਈਕਲ ਚੋਰੀ ਕਰਦੇ ਹਾਂ | ਜਿਸ 'ਤੇ ਏ.ਐਸ.ਆਈ ਜਸਵੀਰ ਸਿੰਘ ਨੇ ਰਪਟ ਨੰਬਰ 29 ਮਿਤੀ 19-05-2022 ਨਾਲ ਮੁਕੱਦਮਾ ਉਕਤ ਵਿਚ ਦੋਸ਼ੀਆਂ ਹਰਤੇਜ ਸਿੰਘ ਉਰਫ਼ ਤੇਜ, ਧਰਮਪ੍ਰੀਤ ਸਿੰਘ ਉਰਫ਼ ਅਜੈ, ਅਮਨਦੀਪ ਸਿੰਘ ਉਰਫ਼ ਹਰਮਨ ਅਤੇ ਗੁੁਰਪ੍ਰੀਤ ਸਿੰਘ ਉਰਫ਼ ਸੋਨਾ ਉਕਤ ਨੂੰ ਬਤੌਰ ਦੋਸ਼ੀ ਨੂੰ ਨਾਮਜ਼ਦ ਕੀਤਾ ਗਿਆ ਅਤੇ ਰਾਤ ਦੇ ਸਮੇਂ ਚੋਰੀ ਕੀਤੇ ਹੋਏ ਮੋਬਾਇਲ ਫੋਨ ਬਰਾਮਦ ਹੋਣ ਕਰਕੇ ਧਰਾਵਾਂ ਵਿਚ ਵਾਧਾ ਕਰਕੇ ਉਕਤ ਦੋਸ਼ੀ ਹਰਤੇਜ ਸਿੰਘ ਉਰਫ਼ ਤੇਜ, ਧਰਮਪ੍ਰੀਤ ਸਿੰਘ ਉਰਫ਼ ਅਜੈ, ਅਮਨਦੀਪ ਸਿੰਘ ਉਰਫ਼ ਹਰਮਨ ਅਤੇ ਗੁੁਰਪ੍ਰੀਤ ਸਿੰਘ ਉਰਫ਼ ਸੋਨਾ ਉਕਤ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 07 ਟੱਚ ਮੋਬਾਇਲ ਫੋਨ ਵੱਖ-ਵੱਖ ਕੰਪਨੀਆਂ ਦੇ ਚੋਰੀਸ਼ੁੁਦਾ ਅਤੇ 4 ਮੋਟਰਸਾਈਕਲ ਵੱਖ-ਵੱਖ ਮਾਰਕਾ ਦੇ ਬਰਾਮਦ ਕੀਤੇ ਗਏ | ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁੁਲਿਸ ਰਿਮਾਂਡ ਹਾਸਲ ਕਰਕੇ ਡੰੂਘਾਈ ਨਾਲ ਤਫ਼ਤੀਸ ਕੀਤੀ ਜਾਵੇਗੀ |

ਆਵਾਰਾ ਪਸ਼ੂ ਦੀ ਟੱਕਰ 'ਚ ਸਕੂਲ ਪਿੰ੍ਰਸੀਪਲ ਦੀ ਮੌਤ

ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸ਼ਹਿਰ 'ਚ ਸਿੱਖਾਂ ਵਾਲਾ ਸੜਕ 'ਤੇ ਮੋਟਰਸਾਈਕਲ 'ਚ ਕਿਸੇ ਆਵਾਰਾ ਪਸ਼ੂ ਦੇ ਟਕਰਾ ਜਾਣ ਕਾਰਨ ਹੋਏ ਸੜਕ ਹਾਦਸੇ 'ਚ ਇਕ ਨਿੱਜੀ ਸਕੂਲ ਦੀ ਪਿੰ੍ਰਸੀਪਲ ਦੀ ਮੌਤ ਹੋ ਗਈ, ਜਦ ਕਿ ਇਸ ਹਾਦਸੇ 'ਚ ਮਿ੍ਤਕਾ ਦੇ ਪਤੀ ਦੇ ਸੱਟਾਂ ...

ਪੂਰੀ ਖ਼ਬਰ »

ਸੀਰ ਸੁਸਾਇਟੀ ਦੇ ਵਫ਼ਦ ਨੇ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਦਰੱਖਤਾਂ ਅਤੇ ਪੰਛੀਆਂ ਦੀ ਸੰਭਾਲ ਪ੍ਰਤੀ ਸਮੱਸਿਆਵਾਂ ਪ੍ਰਤੀ ਆ ਰਹੀਆਂ ਔਕੜਾਂ ਸਬੰਧੀ ਸੀਰ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੂੰ ਮੰਗ-ਪੱਤਰ ਸੌਂਪਿਆ ਗਿਆ | ਵਫ਼ਦ 'ਚ ਸੀਰ ਮੈਂਬਰਾਂ ਗੁਰਮੀਤ ਸਿੰਘ ...

ਪੂਰੀ ਖ਼ਬਰ »

ਗਊਸ਼ਾਲਾ ਗੋਲੇਵਾਲਾ 'ਚ ਤੂੜੀ ਦੀ ਸਖ਼ਤ ਲੋੜ, ਪ੍ਰਬੰਧਕਾਂ ਵਲੋਂ ਦਾਨੀਆਂ ਨੂੰ ਕੀਤੀ ਗਈ ਅਪੀਲ

ਸਾਦਿਕ, 20 ਮਈ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਗਊਸ਼ਾਲਾ ਗੋਲੇਵਾਲਾ 'ਚ ਜਦੋਂ ਤੋਂ ਕਮੇਟੀ ਨੇ ਗਊਆਂ ਦੀ ਸਾਂਭ ਸੰਭਾਲ ਦਾ ਕੰਮ ਆਪਣੇ ਜ਼ਿੰਮੇ ਲਿਆ ਹੈ, ਉਸ ਸਮੇਂ ਤੋਂ ਗਊਆਂ ਦੀ ਦੇਖ-ਰੇਖ ਤੇ ਸਾਂਭ ਸੰਭਾਲ ਵਿਚ ਕਾਫ਼ੀ ਸੁਧਾਰ ਹੋਇਆ ਹੈ ਪਰ ਇਸ ਵਾਰ ਤੂੜੀ ਮਹਿੰਗੀ ਹੋ ...

ਪੂਰੀ ਖ਼ਬਰ »

ਹੰਸ ਰਾਜ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਸੈਂਟਰ ਦਾ ਦੌਰਾ ਕੀਤਾ

ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਸੂਬੇ ਵਿਚ ਵੱਧ ਰਹੀ ਬੇਰੁਜ਼ਗਾਰੀ ਦੇ ਖ਼ਾਤਮੇ ਲਈ ਵੱਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਨਿਸ਼ਾਨ ਸਿੰਘ ਨੂੰ ਜੇਲ੍ਹ ਭੇਜਿਆ

ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਮੁਹਾਲੀ ਬਲਾਸਟ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ 'ਚ ਘਿਰੇ ਕਥਿਤ ਦੋਸ਼ੀ ਨਿਸ਼ਾਨ ਸਿੰਘ ਨੂੰ ਅੱਜ ਇੱਥੇ ਗੈਰ-ਕਾਨੂੰਨੀ ਅਸਲਾ ਰੱਖਣ ਅਤੇ ਪੁਲਿਸ ਉੱਪਰ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਤਹਿਤ ਸਥਾਨਕ ਵਧੀਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੰਜਗਰਾਈਾ ਕਲਾਂ ਦੀ ਮੀਟਿੰਗ ਹੋਈ

ਪੰਜਗਰਾਈਾ ਕਲਾਂ, 20 ਮਈ (ਕੁਲਦੀਪ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੰਜਗਰਾਈਾ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਧਰਮਸ਼ਾਲਾ ਵਿਚ ਪੰਜਗਰਾਈਾ ਕਲਾਂ ਵਿਖੇ ਹੋਈ | ਇਸ ਮੌਕੇ ਪ੍ਰਧਾਨ ਮੰਦਰ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਅਤੇ ਆਵਾਰਾ-ਗਰਦੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਚੌਕੀ ਇੰਚਾਰਜ

ਬਰਗਾੜੀ, 20 ਮਈ (ਸੁਖਰਾਜ ਸਿੰਘ ਗੋਂਦਾਰਾ)-ਨਸ਼ਾ ਤਸਕਰਾਂ ਅਤੇ ਆਵਾਰਾ-ਗਰਦੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਸਾਡੇ ਸਮਾਜ ਲਈ ਸਭ ਤੋਂ ਵੱਡਾ ਕਲੰਕ ਹੈ | ਇਹ ਪ੍ਰਗਟਾਵਾ ਏ.ਐਸ.ਆਈ ਗੁਰਮੇਜ ਸਿੰਘ ਸੰਧੂ ਨੇ ਪੁਲਿਸ ਚੌਕੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸੁਵਿਧਾ ਕੈਂਪ ਅੱਜ

ਫ਼ਰੀਦਕੋਟ, 20 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 21 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX