ਸ੍ਰੀ ਗੋਬਿੰਦ ਘਾਟ ਤੋਂ ਸੁਰਿੰਦਰਪਾਲ ਸਿੰਘ ਵਰਪਾਲ
ਗੋਬਿੰਦ ਘਾਟ, 20 ਮਈ-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਅੱਜ 21 ਮਈ ਨੂੰ ਗੁਰਦੁਆਰਾ ਗੋਬਿੰਦਘਾਟ (ਉੱਤਰਖੰਡ) ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗੀ | ਇਸ ਤੋਂ ਪਹਿਲਾਂ ਗੁਰਦੁਆਰਾ ਗੋਬਿੰਦਘਾਟ ਵਿਖੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਹੋਵੇਗਾ | ਉਪਰੰਤ ਯਾਤਰਾ ਲਈ ਆਰੰਭਤਾ ਦੀ ਅਰਦਾਸ ਹੋਵੇਗੀ | ਉੱਥੇ ਹੀ ਦੂਜੇ ਪਾਸੇ ਯਾਤਰਾ ਲਈ ਵੱਡੀ ਤਾਦਾਦ 'ਚ ਸ਼ਰਧਾਲੂ ਗੁਰਦੁਆਰਾ ਗੋਬਿੰਦਘਾਟ ਵਿਖੇ ਪਹੁੰਚ ਰਹੇ ਹਨ | ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆ ਰਹੀ ਸੰਗਤ ਨੇ ਅੱਜ ਯਾਤਰਾ ਦੇ ਆਪਣੇ ਮੁਢਲੇ ਪੜਾਅ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਅਤੇ ਸ੍ਰੀਨਗਰ ਤੋਂ ਆਪਣੇ -ਆਪਣੇ ਵਾਹਨਾਂ ਤੋਂ ਇਲਾਵਾ ਕਿਰਾਏ-ਭਾੜੇ ਦੀਆਂ ਗੱਡੀਆਂ ਰਾਹੀਂ ਰਵਾਨਗੀ ਪਾਈ | ਰਿਸ਼ੀਕੇਸ਼ ਤੋਂ 300 ਕਿਲੋਮੀਟਰ ਦੇ ਸਫ਼ਰ ਦੌਰਾਨ ਸੰਗਤ ਨੇ ਜਿੱਥੇ ਇਕ ਪਾਸੇ ਅਸਮਾਨ ਨੂੰ ਛੂੰਹਦੇ ਹਰਿਆਲੀ ਭਰਪੂਰ ਪਹਾੜਾਂ ਅਤੇ ਦੂਜੇ ਪਾਸੇ ਹਜ਼ਾਰਾਂ ਫੁੱਟ ਡੂੰਘੀ ਖੱਡ 'ਚ ਵਹਿੰਦੀ ਨਦੀ ਤੇ ਝਰਨਿਆਂ ਦੇ ਮਨਮੋਹਕ ਦਿ੍ਸ਼ਾਂ ਦਾ ਨਜ਼ਾਰਾ ਤੱਕਿਆ, ਉੱਥੇ ਹੀ ਦੇਰ ਸ਼ਾਮ ਗੁਰਦੁਆਰਾ ਗੋਬਿੰਦਘਾਟ ਵਿਖੇ ਪਹੁੰਚਣ ਤੋਂ ਬਾਅਦ ਸਾਫ਼ ਸੁਥਰੇ ਵਾਤਾਵਰਣ ਅਤੇ ਸ਼ਾਂਤਮਈ ਮਾਹੌਲ 'ਚ ਗੁਰਬਾਣੀ ਦੀਆਂ ਮਨੋਹਰ ਧੁਨਾਂ ਦਾ ਆਨੰਦ ਮਾਣਿਆ | ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੀ ਪੱਬਾਂ ਭਾਰ ਦਿਖਾਈ ਦੇ ਰਿਹਾ ਹੈ | ਇਸ ਦੌਰਾਨ ਜ਼ਿਲ੍ਹਾ ਚਮੋਲੀ ਦੇ ਐਸ.ਪੀ. ਸ਼ਵੇਤਾ ਚੌਬੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਟਰੱਸਟ ਦੇ ਚੇਅਰਮੈਨ ਜਨਕ ਸਿੰਘ, ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨਾਲ ਮੀਟਿੰਗ ਵੀ ਕੀਤੀ | ਇਸ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |
ਬਟਾਲਾ, 20 ਮਈ (ਕਮਲ ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਦਾ ਨਿਬੰਧ ਸੰਗ੍ਰਹਿ 'ਪਲੀਤ ਹੋਇਆ ਚੌਗਿਰਦਾ' ਐਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਬੈਚ 2021 ਤੋਂ 2023 (19ਵਾਂ ਪਰਚਾ : ...
ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿਪੂ ਪੱਧਰ 'ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ | ਇਹ ਕਮੇਟੀਆਂ ਆਟੇ ...
ਪਟਿਆਲਾ, 20 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੀ ਜਥੇਬੰਦੀ ਪੀ. ਐੱਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਬੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੇ ਪਾਲ ਸਿੰਘ ਅਟਵਾਲ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ...
ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰ ਸ਼ੇਖਰ ਰਾਉ ਕਿਸਾਨ ਅੰਦੋਲਨ 'ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਮਦਦ ਦੇਣਗੇ | ਇਸ ਸਬੰਧ 'ਚ 22 ਮਈ ਨੂੰ ਚੰਡੀਗੜ੍ਹ ਸਥਿਤ ਮਿਉਂਸੀਪਲ ਭਵਨ 'ਚ ਦਿੱਲੀ ਦੇ ਮੁੱਖ ...
ਚੁਗਿੱਟੀ/ ਜੰਡੂਸਿੰਘਾ, 20 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਖ਼ੇਤਰ 'ਚ ਸ਼ੁੱਕਰਵਾਰ ਨੂੰ ਸਵੇਰੇ ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਇਕ ਘਰ 'ਚ ਭਿਆਨਕ ਅੱਗ ਲੱਗ ਗਈ ਜਿਸ ਦੀ ਲਪੇਟ 'ਚ ਆਉਣ ਕਾਰਨ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ | ...
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਦੇ ਕਿਸਾਨ ਜੇਕਰ 10 ਜੂਨ ਦੀ ਬਜਾਏ 15 ਜੂਨ ਜਾਂ 15 ਜੂਨ ਤੋਂ ਬਾਅਦ ਝੋਨਾ ਲਗਾਉਣ, ਤਾਂ ਸਿਰਫ਼ ਏਨੀ ਕੋਸ਼ਿਸ਼ ਨਾਲ ਪੰਜਾਬ ਦਾ 110 ਕਰੋੜ ਘਣ ਮੀਟਰ ਪਾਣੀ ਅਤੇ 19.2 ਕਰੋੜ ਯੂਨਿਟਾਂ ਬਿਜਲੀ ਬਚ ਸਕਦੀ ਹੈ, ਜਿਸ ਨਾਲ ਪਾਣੀ ਤੇ ਬਿਜਲੀ ਦੀ ...
ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 20 ਮਈ-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੀ ਕਾਬਲੀਅਤ ਦੇ ਕਈ ਇਤਿਹਾਸ ਪਹਿਲੇ ਸਿਰਜੇ ਹਨ, ਜਿਸ ਕਾਰਨ ਬੋਰਡ ਨੂੰ ਕਾਫ਼ੀ ਸ਼ਰਮਿੰਦਗੀ ਸਹਿਣ ਕਰਨੀ ਪਈ ਹੈ | ਪਿਛਲੇ ਸਾਲ ਦਸਵੀਂ ਬੋਰਡ ਦੇ ਨਤੀਜਿਆਂ ਵਿਚ ਬੋਰਡ ਨੇ ਬਹੁਗਿਣਤੀ ...
ਮਾਜਰੀ, 20 ਮਈ (ਕੁਲਵੰਤ ਸਿੰਘ ਧੀਮਾਨ)-ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ-ਪੱਤਰ ਦੇਣ ਲਈ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸ੍ਰੀ ...
ਚੌਕ ਮਹਿਤਾ, 20 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ 6 ਜੂਨ ਨੂੰ ਚੌਂਕ ਮਹਿਤਾ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਸ਼ਹੀਦੀ ਸਮਾਗਮ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ...
ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ 'ਚ ਸੈਸ਼ਨ 2022-23 ਦੇ ...
ਜਲੰਧਰ, 20 ਮਈ (ਅ.ਬ.)-ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਵਿਖੇ 21 ਮਈ, 2022 ਨੂੰ ਦੁਪਹਿਰ ਬਾਅਦ 12: 30 ਵਜੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਸਰਪ੍ਰਸਤੀ ਹੇਠ ਵਿਸ਼ੂ ਸ਼ਰਮਾ ਦੀ ਨਿਰਦੇਸ਼ਨਾ ਨਾਲ ਆਜ਼ਾਦੀ ਸੰਘਰਸ਼ ਦੀ ਇਨਕਲਾਬੀ ਵਿਰਾਸਤ ਨੂੰ ਪੇਸ਼ ਕਰਦਾ ਨਾਟਕ ...
ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਅੰਦਰ ਹਾਲ ਹੀ 'ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਗੁੱਟ ਨਾਲ ਮਿਲ ਕੇ ਚੋਣਾਂ ਲੜੀਆਂ ...
ਰਾਮਪੁਰਾ ਫੂਲ, 20 ਮਈ (ਨਰਪਿੰਦਰ ਸਿੰਘ ਧਾਲੀਵਾਲ)-ਸਰਕਾਰੀ ਦਫ਼ਤਰਾਂ ਦੇ ਅਫ਼ਸਰਾਂ ਨੂੰ ਹੁਣ ਠੰਢੀ ਹਵਾ ਦੇ ਬੁੱਲੇ ਨਹੀਂ ਮਿਲਣਗੇ | ਪੰਜਾਬ ਅੰਦਰ ਪੈਦਾ ਹੋਏ ਬਿਜਲੀ ਸੰਕਟ ਤੋਂ ਬਾਅਦ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਬਿਜਲੀ ਕੁੰਡੀ 'ਤੇ ਚਲਦੇ ਪੰਜਾਬ ਦੇ ਥਾਣਿਆਂ ...
ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਸਾਲ 2022-23 ਲਈ ਅੱਜ 15 ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ | ਲੋਕ ਲੇਖਾ ਕਮੇਟੀ ਡਾ. ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਚੇਅਰਮੈਨ ਲਾ ਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ, ਅਜੇ ਗੁਪਤਾ, ...
ਸ੍ਰੀ ਅਨੰਦਪੁਰ ਸਾਹਿਬ, 20 ਮਈ (ਨਿੱਕੂਵਾਲ)-ਬੰਦੀ ਸਿੰਘਾਂ ਦੀ ਰਿਹਾਈ ਵਾਲੀ ਕਮੇਟੀ ਦੀ ਹੋਈ ਪਲੇਠੀ ਮੀਟਿੰਗ ਤੋਂ ਤੁਰੰਤ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕਿੰਤੂ-ਪ੍ਰੰਤੂ ਵਾਲੀ ਬਲਜੀਤ ਸਿੰਘ ਦਾਦੂਵਾਲ ਦੀ ਕਾਰਵਾਈ ਦਾ ਸਖ਼ਤ ...
ਗੁਰਵਿੰਦਰ ਸਿੰਘ ਔਲਖ ਪਟਿਆਲਾ, 20 ਮਈ -ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸਥਾਪਿਤ ਕੀਤੇ ਭਾਸ਼ਾ ਵਿਭਾਗ ਦੀ ਹਾਲਤ ਸਰਕਾਰਾਂ ਦੀ ਅਣਗਹਿਲੀ ਕਾਰਨ ਏਨੀ ਤਰਸਯੋਗ ਹੋ ਗਈ ਹੈ ਕਿ ਪਿਛਲੇ 7 ਸਾਲਾਂ ਤੋਂ ਵਿਭਾਗ ਸਥਾਈ ਨਿਰਦੇਸ਼ਕ ਤੋਂ ਵੀ ਸੱਖਣਾ ਹੈ, ਜਦੋਂ ਕਿ ਡਾਇਰੈਕਟਰ ...
ਖੰਨਾ, 20 ਮਈ (ਹਰਜਿੰਦਰ ਸਿੰਘ ਲਾਲ)-ਮਾਈਾਡ ਮੇਕਰ ਦੇ ਖੰਨਾ, ਬੰਗਾ ਅਤੇ ਪਟਿਆਲਾ ਸ਼ਹਿਰਾਂ ਵਿਚ ਸਥਿਤ ਦਫ਼ਤਰਾਂ 'ਚ ਅਨੇਕਾਂ ਹੀ ਵਿਦਿਆਰਥੀਆਂ ਦੇ ਸਟੱਡੀ ਵੀਜ਼ਾ, ਮਾਪਿਆਂ ਦੇ ਸੁਪਰ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਸਪਾਊਸ ਵੀਜ਼ਾ ਲਗਾਤਾਰ ਆ ਰਹੇ ਹਨ | ਮਾਈਾਡ ਮੇਕਰ ਦੇ ...
ਲੁਧਿਆਣਾ, 20 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਮਾਲ ਵਿਭਾਗ ਵਿਚ ਖ਼ਾਲੀ ਪਈਆਂ ਪਟਵਾਰੀਆਂ ਦੀਆਂ ਅਸਾਮੀਆਂ ਭਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਵਲੋਂ ਜਾਰੀ ਕੀਤੇ ...
ਪਟਿਆਲਾ, 20 ਮਈ (ਗੁਰਪ੍ਰੀਤ ਸਿੰਘ ਚੱਠਾ)-ਸੂਬਾ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਤੋਂ ਬਿਜਲੀ ਬਿੱਲਾਂ ਦੇ ਬਕਾਏ ਉਗਰਾਉਣ ਦੇ ਐਲਾਨ ਤੋਂ ਬਾਅਦ ਬਿਜਲੀ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਢੰਗ ਤੋਂ ਸ਼ਹਿਰ ਅਤੇ ਪਿੰਡ ਦੇ ਆਮ ਲੋਕ ਔਖੇ ਹਨ | ਇਨ੍ਹਾਂ ਅਧਿਕਾਰੀਆਂ ਵਲੋਂ ...
ਜਲੰਧਰ, 20 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਵਿਧਾਨ ਸਭਾ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਵਿਧਾਨ ਸਭਾ ਦੀ ਅਹਿਮ ਵੈਲਫੇਅਰ ਕਮੇਟੀ ਦੇ ਹਲਕਾ ...
ਲੁਧਿਆਣਾ, 20 ਮਈ (ਪੁਨੀਤ ਬਾਵਾ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ 150 ਪਸ਼ੂਆਂ ਦੇ ਜਲਵਾਯੂ ਅਨੁਕੂਲ ਪਸ਼ੂ ਸ਼ੈੱਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਤੇ ...
ਫ਼ਰੀਦਕੋਟ: ਜਸਜੀਤ ਕੌਰ ਵਾਲੀਆ 1942 'ਚ ਸ. ਰਜਿੰਦਰ ਸਿੰਘ ਦੇ ਘਰ ਮਾਤਾ ਸੁਸ਼ੀਲ ਕੌਰ ਦੇ ਕੁੱਖੋਂ ਪੈਦਾ ਹੋਏ ਤੇ 1974 'ਚ ਕੁਲਜੀਤ ਸਿੰਘ ਵਾਲੀਆ ਨਾਲ ਫ਼ਰੀਦਕੋਟ ਵਿਆਹੇ ਗਏ | ਪੜ੍ਹਾਈ 'ਚ ਬਹੁਤ ਹੀ ਅੱਵਲ ਰਹਿ ਕੇ ਬੀ.ਏ., ਬੀ.ਐੱਡ. ਕੀਤੀ ਅਤੇ ਪਟਿਆਲਾ, ਨਾਭਾ, ਗੌਰਮਿੰਟ ਗਰਲਜ਼ ...
ਸੰਗਰੂਰ, 20 ਮਈ (ਧੀਰਜ ਪਸੌਰੀਆ)-ਪੰਜਾਬ 'ਚ ਸਿਹਤ ਵਿਭਾਗ 'ਚ ਵੱਖ-ਵੱਖ ਅਹੁਦਿਆਂ 'ਤੇ ਪ੍ਰਬੰਧਕੀ ਕੰਮਕਾਜ ਦੇਖ ਰਹੇ ਡਾਕਟਰਾਂ ਨੰੂ ਹੁਣ ਸਿਹਤ ਵਿਭਾਗ ਦੇ ਜ਼ਿਲ੍ਹਾ ਹਸਪਤਾਲਾਂ 'ਚ ਰੋਜ਼ਾਨਾ ਤਿੰਨ ਘੰਟੇ 8.00 ਵਜੇ ਤੋਂ 11 ਵਜੇ ਤੱਕ ਓ.ਪੀ.ਡੀ. 'ਚ ਜਾ ਕੇ ਮਰੀਜ਼ਾਂ ਦਾ ਇਲਾਜ ...
ਸੰਗਰੂਰ, 20 ਮਈ (ਧੀਰਜ ਪਸ਼ੌਰੀਆ)- ਰਿਟੇਲ ਬਾਜ਼ਾਰ 'ਤੇ ਕਾਬਜ਼ ਹੋ ਰਹੀਆਂ ਮਲਟੀਨੈਸ਼ਨਲ ਕੰਪਨੀਆਂ ਹੁਣ ਦਵਾਈਆਂ ਦੇ ਕਾਰੋਬਾਰ 'ਚ ਵੀ ਉਤਰ ਰਹੀਆਂ ਹਨ | ਕਈ ਸਾਲਾਂ ਤੋਂ ਦਵਾਈਆਂ ਦੀ ਆਨਲਾਈਨ ਵਿਕਰੀ ਕਰ ਰਹੀਆਂ ਇਹ ਕੰਪਨੀਆਂ ਜਿਨ੍ਹਾਂ 'ਚ ਰਿਲਾਇੰਸ, ਟਾਟਾ, ਅਡਾਨੀ ...
ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਰਿੰਦਰਪ੍ਰੀਤ ਸਿੰਘ, ਜੋ ਕਿ ਪਿੰਡ ਘਾਬਦਾਂ (ਜ਼ਿਲ੍ਹਾ ਸੰਗਰੂਰ) ਦਾ ਰਹਿਣ ਵਾਲਾ ਹੈ, ਦਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ ਹੈ | ...
ਨਵੀਂ ਦਿੱਲੀ, 20 ਮਈ (ਏਜੰਸੀ)-ਭਾਰਤ ਨੇ ਦੱਸਿਆ ਕਿ ਚੀਨ ਵਲੋਂ ਪੈਂਗੋਂਗ ਤਸੋ 'ਚ ਬਣਾਇਆ ਜਾ ਰਿਹਾ ਦੂਜਾ ਪੁਲ ਉਸ ਵਲੋਂ 1960 ਤੋਂ ਨਾਜਾਇਜ਼ ਤੌਰ 'ਤੇ ਕਬਜ਼ਾ ਕੀਤੇੇ ਖੇਤਰ 'ਚ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਭਾਰਤ ਨੇ ...
ਸ੍ਰੀਨਗਰ, 20 ਮਈ (ਮਨਜੀਤ ਸਿੰਘ)-ਸ੍ਰੀਨਗਰ-ਜੰਮੂ ਕੌਮੀ ਹਾਈਵੇਅ 'ਤੇ ਜ਼ਿਲ੍ਹਾ ਰਾਮਬਣ ਵਿਖੇ ਨਿਰਮਾਣ ਅਧੀਨ ਸੁਰੰਗ ਦਾ ਅਗਲਾ ਹਿੱਸਾ ਡਿੱਗਣ ਕਾਰਨ 1 ਮਜ਼ਦੂਰ ਦੀ ਮੌਤ ਤੇ 2 ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਦੋਂਕਿ ਸੁਰੰਗ ਦੇ ਮਲਬੇ ਹੇਠ ਫਸੇ 9 ਮਜ਼ਦੂਰਾਂ ਨੂੰ ...
ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ 'ਚੋਂ 16 ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਸਲਿਆਂ ਦੇ ਹੱਲ ਲਈ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...
ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਇਨਸਾਫ਼ ਨੂੰ ਜਲਦ ਯਕੀਨੀ ਬਣਾਉਣ | ਉਨ੍ਹਾਂ ਕਿਹਾ ...
ਚੰਡੀਗੜ੍ਹ, 20 ਮਈ (ਅਜੀਤ ਬਿਊਰੋ)- ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਕੋਰੋਨਾ ਦੇ 23 ਮਾਮਲੇ ਸਾਹਮਣੇ ਆਏ ਹਨ ਅਤੇ 21 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 11, ਪਟਿਆਲਾ ਤੋਂ 5, ਅੰਮਿ੍ਤਸਰ ਤੋਂ 2, ਫ਼ਿਰੋਜ਼ਪੁਰ ਤੋਂ 2, ਜਲੰਧਰ ਤੋਂ 1, ਲੁਧਿਆਣਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX