ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਤਰਨਤਾਰਨ

ਮਿਡ-ਡੇ-ਮੀਲ ਵਰਕਰਾਂ ਵਲੋਂ ਘੱਟੋ-ਘੱਟ ਉਜਰਤਾਂ ਲਾਗੂ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ-ਡੀ.ਐਮ.ਐਫ.

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀਆਂ ਵਰਕਰਾਂ ਵਲੋਂ ਗਾਂਧੀ ਪਾਰਕ ਵਿਖੇ ਇਕ ਭਰਵੀਂ ਰੈਲੀ ਕੀਤੀ ਗਈ | ਇਸ ਵਿਚ ਕੁੱਕ ਵਰਕਰਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਰੈਲੀ ਵਿਚ ਬੋਲਦਿਆਂ ਹੋਏ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸਨ ਦੇ ਆਗੂਆਂ ਪ੍ਰਤਾਪ ਸਿੰਘ ਠੱਠਗੜ੍ਹ, ਕਰਮਜੀਤ ਸਿੰਘ ਕਲੇਰ, ਕੰਵਰਦੀਪ ਸਿੰਘ ਢਿੱਲੋਂ, ਅਮਰਦੀਪ ਸ਼ਰਮਾ, ਅੰਗਰੇਜ ਸਿੰਘ ਆਦਿ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਕੁੱਕ ਵਰਕਰਾਂ ਦਾ ਆਰਥਿਕ ਸ਼ੋਸਣ ਕੀਤਾ ਜਾਂਦਾ ਰਿਹਾ ਹੈ | ਇਸ ਮੌਕੇ ਮਿਡ-ਡੇ-ਮੀਲ ਵਰਕਰ ਆਗੂਆਂ ਸੁਖਰਾਜ ਕੌਰ ਨਰੰਗਾਬਾਦ, ਅਮਰਜੀਤ ਕੌਰ, ਰਾਜਵਿੰਦਰ ਕੌਰ ਸਰਾਏ ਦੀਵਾਨਾ, ਸੁਖਵਿੰਦਰ ਕੌਰ ਸਖੀਰਾ, ਕੁਲਦੀਪ ਕੌਰ ਵੇਈਾਪੂਈਾ, ਗੁਰਮੀਤ ਕੌਰ ਆਦਿ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਵਰਕਰਾਂ ਨੂੰ ਕਾਨੂੰਨ ਅਨੁਸਾਰ ਘੱਟੋ-ਘੱਟ ਉਜਰਤਾਂ ਜਾਰੀ ਕਰਨ, ਵਰਕਰਾਂ ਦਾ ਦੋ ਲੱਖ ਰੁਪਏ ਦਾ ਬੀਮਾ ਕਰਨ, ਬੱਚਿਆਂ ਦੀ ਗਿਣਤੀ ਘਟਣ ਤੇ ਵਰਕਰਾਂ ਨੂੰ ਨੇੜੇ ਦੇ ਸਕੂਲ ਵਿਚ ਮਰਜ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਵਲੋਂ ਪਿਛਲੀ ਕਾਂਗਰਸ ਸਰਕਾਰ ਮੌਕੇ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ਸੀਲ ਰਹੀਆਂ ਹਨ | 'ਆਪ' ਸਰਕਾਰ ਕੋਲੋਂ ਪੰਜਾਬ ਦੇ ਕੱਚੇ, ਕੰਟਰੈਕਟ ਅਤੇ ਮਾਣ ਭੱਤੇ ਵਾਲੇ ਵਰਕਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ | ਡੀ.ਐੱਮ.ਐੱਫ਼ ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਉਥੇ ਹੀ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਮਾਰੂ ਨੀਤੀਆਂ ਦੀ ਨਿਖੇਧੀ ਕਰਦੀ ਹੈ | ਇਸ ਮੌਕੇ ਵਰਕਰਾਂ ਨੂੰ ਭਵਿੱਖ ਵਿਚ ਹੋਰ ਸੰਗਠਿਤ ਹੋ ਕੇ ਸੰਘਰਸ ਹੋਰ ਤੇਜ਼ ਕਰਨ ਦੀ ਅਪੀਲ ਕੀਤੀ |

ਜ਼ਿਲ੍ਹਾ ਸ਼ੈਸ਼ਨ ਜੱਜ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਲਈ ਹਰੀ ਝੰਡੀ ਦੇ ਕੇ ਗੱਡੀ ਰਵਾਨਾ

ਤਰਨ ਤਾਰਨ, 21 ਮਈ (ਵਿਕਾਸ ਮਰਵਾਹਾ) - ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਪਿ੍ਆ ਸੂਦ ਨੇ ਨਸ਼ਿਆਂ ਖਿਲਾਫ਼ ਮੁਹਿੰਮ ਦਾ ਆਗਾਜ਼ ਕਰਦਿਆਂ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਭਰੀ ਟੈਂਪੂ ਟਰੈਵਰਵਲਰ ...

ਪੂਰੀ ਖ਼ਬਰ »

ਆੜ੍ਹਤ ਤੋਂ ਕਣਕ ਦਾ ਤੋੜਾ ਚੋਰੀ ਕਰਦਾ ਵਿਅਕਤੀ ਕਾਬੂ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਆੜ੍ਹਤ ਤੋਂ ਕਣਕ ਦਾ ਤੋੜਾ ਚੋਰੀ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨਾਲ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਉਸ ਦੇ ਪਿੱਛੇ ਬੈਠੇ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਇਕ ਵਿਅਕਤੀ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਉਸਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਅਤੇ ਪੱਖੇ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ ਮੋਬਾਈਲ ਫੋਨ ਅਤੇ ਪੱਖੇ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾੲੀਂਡ ਯੂਨੀਅਨ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਸਟੇਟ ਕਮੇਟੀ ਮੈਂਬਰ ਲਖਵੀਰ ਸਿੰਘ ਚੱਕ ਸਿਕੰਦਰ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਗਾਂਧੀ ਪਾਰਕ ਵਿਚ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਫਾਇਰ ਕਰਨ ਵਾਲੇ 2 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਪਿਸਟਲ ਨਾਲ ਫਾਇਰ ਕਰਨ ਦੇ ਦੋਸ਼ ਹੇਠ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਪੱਟੀ ਵਿਖੇ ਰਮਨ ਕੁਮਾਰ ਪੁੱਤਰ ਗੈਂਗਲ ...

ਪੂਰੀ ਖ਼ਬਰ »

ਪੱਟੀ ਹਲਕੇ ਦੇ ਕਿਸਾਨਾਂ ਵਲੋਂ ਟਰਾਂਸਪੋਰਟ ਮੰਤਰੀ ਦੀ ਅਗਵਾਈ 'ਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਪੱਟੀ, 21 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਏ ਗਏ ਵੱਡੇ ਫੈਸਲੇ ਜਿਸ ਵਿਚ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸਰਾਏ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਹੈਰੋਇਨ ਵੇਚਣ ਜਾ ਰਹੇ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 4 ਲੱਖ ਰੁਪਏ ਦੀ ਠੱਗੀ, ਕੇਸ ਦਰਜ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਕੁਲਵੰਤ ਸਿੰਘ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੋੜਨ ਤੋਂ ਅਸਮਰੱਥ, ਸਰਕਾਰ ਕਿਸਾਨਾਂ ਦੇ ਕਰਜ਼ੇ 'ਤੇ ਲਕੀਰ ਮਾਰੇ-ਪੰਨੂ

ਸਰਹਾਲੀ ਕਲਾਂ, 21 ਮਈ (ਅਜੇ ਸਿੰਘ ਹੁੰਦਲ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਸਰਹਾਲੀ ਕਲਾਂ ਗੁਰਦੁਆਰਾ ਮਾਈ ਦਾ ਟਿੱਬਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਸ਼ਨ ਸਿੰਘ ਨੇ ਕੀਤੀ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਨੂੰ ਬਾਰ ਕਾਊਾਸਲ ਲਈ ਸਰਟੀਫਿਕੇਟ ਆਫ਼ ਇੰਨਰੋਲਮੈਂਟ ਪ੍ਰਦਾਨ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਨੇ ਲੋਕ ਹੱਕਾਂ ਲਈ ਸੰਘਰਸ਼ ਕਰਨ ਵਾਲੇ ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਪਰਵਿੰਦਰ ਸਿੰਘ ਜਿਨ੍ਹਾਂ ਆਪਣੀ ਧੀ ਦੇ ਜਨਮ ਤੋਂ ਨਵ-ਜੰਮੀਆਂ ਧੀਆਂ ਦੀ ਸਮੂਹਿਕ ਲੋਹੜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੋਣ ਵਾਅਦਿਆਂ ਤੋਂ ਭੱਜੀ-ਕਾ. ਬਲਵਿੰਦਰ ਸਿੰਘ

ਸਰਹਾਲੀ ਕਲਾਂ, 21 ਮਈ (ਅਜੇ ਸਿੰਘ ਹੁੰਦਲ)-ਪੰਜਾਬ ਦੀ ਮਾਨ ਸਰਕਾਰ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਲਾਰਾ ਲਗਾ ਕੇ ਸੱਤਾ ਵਿਚ ਆਈ ਸੀ ਪਰ ਪਟਵਾਰੀਆਂ ਦਾ ਠੇਕੇ ਤੇ ਰੱਖਣ ਬਾਰੇ ਨੋਟੀਫਿਕੇਸਨ ਜਾਰੀ ਕਰਕੇ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ | ਇਸ ਮੁੱਦੇ ਤੇ ਗੱਲ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ ਧੁੰਨ 'ਚ ਜਾਗਰੂਕਤਾ ਕੈਂਪ ਲਗਾਇਆ

ਖਾਲੜਾ, 21 ਮਈ (ਜੱਜਪਾਲ ਸਿੰਘ ਜੱਜ) - ਸਕੂਲੀ ਬੱਚਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਅਤੇ ਤੰਬਾਕੂ ਦੇ ਨੁਕਸਾਨ ਦੱਸਣ ਸਬੰਧੀ ਸਿਹਤ ਵਿਭਾਗ ਵਲੋਂ ਪਿੰਡ ਧੁੰਨ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸਰਕਾਰੀ ਹਾਈ ਸਕੂਲ ਪਿੰਡ ਧੁੰਨ ਵਿਖੇ ਸਿਵਲ ਸਰਜਨ ਤਰਨਤਾਰਨ ਡਾ. ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਕੁਝ ਦਿਨਾਂ 'ਚ ਲੋਕ ਤੰਗ ਆਏ-ਜਲਾਲਾਬਾਦ, ਸਫਰੀ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਨਿੱਤ ਦਿਨ ਹੋ ਰਹੇ ਕਤਲ, ਲੁੱਟਾਂ ਖੋਹਾਂ, ਨਸ਼ਿਆਂ ਦੇ ਕਾਰੋਬਾਰ, ਘਰਾਂ ਵਿਚ ਬਿਜਲੀ ਮੁਲਾਜਮਾਂ ਵਲੋਂ ਛਾਪੇਮਾਰੀਆਂ, ਘਰ-ਘਰ ਆਟਾ ਦਾਲ ਸਕੀਮ ਆਦਿ ਤੋਂ ਲੋਕ ਪਰੇਸ਼ਾਨ ਦਿਖਾਈ ਦੇਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਐਗਰੋ ਦੇ ਹੋ ਰਹੇ ਨਿੱਜੀਕਰਨ ਦੇ ਵਿਰੋਧ 'ਚ ਪੰਜਾਬ ਸਰਕਾਰ ਨੂੰ ਚਿਤਾਵਨੀ-ਪੰਨੂੰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ ਲਿਮਟਿਡ ਜੋ ਕਿ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਬਣਾਉਣ ਤੇ ਬਰਮਾਂ ਉਪਰ ਮਿੱਟੀ ਪਾਉਣ ਦੀ ਮੰਗ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ) - ਪਿਛਲੇ ਲੰਮੇ ਸਮੇਂ ਤੋਂ ਟੁੱਟੀਆਂ ਸੜਕਾਂ ਅਤੇ ਖਡੂਰ ਸਾਹਿਬ ਤੋਂ ਨਾਗੋਕੇ ਮੋੜ ਤੱਕ ਰਿਪੇਅਰ ਹੋਈ ਸੜਕ ਦੇ ਬਰਮਾਂ ਤੇ ਮਿੱਟੀ ਨਾ ਪਾਉਣ ਕਾਰਨ ਕਈ ਵਾਰ ਸੜਕ ਹਾਦਸੇ ਹੁੰਦੇ ਹੁੰਦੇ ਬਚੇ ਹਨ | ਜਾਣਕਾਰੀ ਦਿੰਦੇ ਹੋਏ ਉਘੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 3 ਮੋਬਾਈਲ ਫ਼ੋਨ ਬਰਾਮਦ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਚੋਂ ਤਲਾਸ਼ੀ ਦੌਰਾਨ ਹਵਾਲਾਤੀ ਪਾਸੋਂ 3 ਮੋਬਾਈਲ ਫੋਨ ਬਰਾਮਦ ਹੋਣ 'ਤੇ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖਏ ਕਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰੇ ਇੱਟਾਂ ਰੋੜੇ, ਬੱਚਾ ਜ਼ਖ਼ਮੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਘਰ ਵਿਚ ਇੱਟਾਂ ਰੋੜੇ ਮਾਰ ਇਕ ਬੱਚੇ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਹੀਰਾ ਸਿੰਘ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਡ ਵਧਾਉਣ ਦੀ ਨੀਤੀ ਅਤੇ ਲੱਖਾਂ ਦੇ ਪਾਏ ਜਾ ਰਹੇ ਜੁਰਮਾਨਿਆਂ ਦਾ ਸਖ਼ਤ ਵਿਰੋਧ ਕਰਾਂਗੇ-ਕੰਗ, ਵੜਿੰਗ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਸਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਆਗੂ ਹਰਬਿੰਦਰਜੀਤ ਸਿੰਘ ਕੰਗ ਤੇ ਇਕਬਾਲ ਸਿੰਘ ਵੜਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਸੰਬੰਧੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੀ ਇਕਾਈ ਗੰਡੀਵਿੰਡ ਪਾਵਰਕਾਮ ਅਧਿਕਾਰੀਆਂ ਵਲੋਂ ਕੀਤੀ ਜਾਂਦੀ ਜਾਂਚ ਰੋਕਣ ਦਾ ਲਿਆ ਫੈਸਲਾ

ਸਰਾਏ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ) - ਬੀਤੀ ਸਾਮ ਬੀ.ਕੇ.ਯੂ ਡਕੌਂਦਾ ਜਥੇਬੰਦੀ ਦੀ ਪਿੰਡ ਇਕਾਈ ਗੰਡੀਵਿੰਡ ਦੀ ਹੰਗਾਮੀ ਮੀਟਿੰਗ ਸੱਦੀ ਗਈ | ਗੁਰਦੁਆਰਾ ਪੱਤੀ ਕਿਲਾ ਵਿਖੇ ਬਲਾਕ ਗੰਡੀਵਿੰਡ ਪ੍ਰਧਾਨ ਬਲਕਾਰ ਸਿੰਘ ਬਿੱਟਾ ਗੰਡੀਵਿੰਡ ਤੇ ਪਿੰਡ ਇਕਾਈ ਦੇ ...

ਪੂਰੀ ਖ਼ਬਰ »

ਪਿੰਡ ਠੱਠੀ ਵਿਖੇ ਪੇਂਡੂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਪਿੰਡ ਠੱਠੀ ਦੇ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ, ਐੱਨ.ਆਰ. ਆਈ. ਤੇ ਫੌਜੀ ਵੀਰਾਂ ਦੇ ਸਹਿਯੋਗ ਨਾਲ ਪੇਂਡੂ ਫੁੱਟਬਾਲ ਟੂਰਨਾਮੈਂਟ ਪਿੰਡ ਦੇ ਖੇਡ ਮੈਦਾਨ ਵਿਚ ਜੋਸ਼ੋ ਖਰੋਸ਼ ਨਾਲ ਸ਼ੁਰੂ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਸਰਹਾਲੀ ਮੰਡ ਵਿਖੇ ਟਰਾਂਸਪੋਰਟ ਮੰਤਰੀ ਭੁੱਲਰ ਵਲੋਂ ਸਕੂਲਾਂ ਦੀ ਜਾਂਚ

ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ) - ਪੱਟੀ ਹਲਕੇ ਦੇ ਪਿੰਡ ਸਰਹਾਲੀ ਮੰਡ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੀ ਚੈਕਿੰਗ ਕੀਤੀ ਗਈ | ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨਾ ਸਮੇਂ ਦੀ ਮੁੱਖ ਲੋੜ-ਕੈਬਨਿਟ ਮੰਤਰੀ ਭੁੱਲਰ

ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜ਼ਮੀਨਦੋਜ ਪਾਣੀ ਬਚਾਉਣ ਦੀ ਮੁਹਿੰਮ ਅਨੁਸਾਰ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਗਵਿੰਦਰਜੀਤ ਸਿੰਘ ਮੁੱਖ ਖੇਤਬਾੜੀ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀ ਰੇਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਮੁੰਡਾ ਪਿੰਡ ਵਿਖੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾਧਾਰੀਆਂ ਖ਼ਿਲਾਫ਼ ਹੋ ਸਕਦੀ ਪ੍ਰਸ਼ਾਸਨਿਕ ਕਾਰਵਾਈ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਲੋਂ 2000 ਏਕੜ ਤੋਂ ਵੱਧ ਜ਼ਮੀਨ ਤੋਂ ਨਾਜਾਇਜ਼ ਕਬਜੇ ਛੁਡਾਉਣ ਦੇ ਦਾਅਵੇ ਕੀਤੇ ਜਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ 'ਚ ਕੁਦਰਤੀ ਆਫਤਾਂ ਤੋਂ ਬਚਾਅ ਲਈ ਡਰਿੱਲ ਕਰਵਾਈ

ਸਰਹਾਲੀ ਕਲਾਂ, 21 ਮਈ (ਅਜੇ ਸਿੰਘ ਹੁੰਦਲ) - ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਜੋ ਕਿ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਵਰਤਮਾਨ ਮੁਖੀ ਸੰਤ ਬਾਬਾ ਸੁੱਖਾ ਸਿੰਘ ਦੀ ਸਰਪਰਸਤੀ ਅਤੇ ਸੁਚੱਜੀ ਅਗਵਾਈ ਹੇਠ ਚੱਲ ਰਿਹਾ ਹੈ, ਵਿਖੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਪਿੰਡ ਕੰਗ ਵਿਖੇ ਮੀਟਿੰਗ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ) - ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੀ ਮੀਟਿੰਗ ਕੰਗ ਖੁਰਦ ਦੇ ਗੁਰਦੁਆਰਾ ਸਾਹਿਬ ਜੀ ਵਿਖੇ ਹੋਈ ਜਿਸ ਵਿਚ ਵੱਖ-ਵੱਖ ਮਸਲੇ ਵਿਚਾਰੇ ਗਏ | ਜਿਵੇਂ ਕਿ ਨਾੜ ਨੂੰ ਅੱਗ ਨਾ ਲਾਉਣ, ਹਰ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਨੂੰ ਭਗਤ ਪੂਰਨ ਸਿੰਘ ਨੂੰ ਸਮਰਪਿਤ ਕਰਕੇ ਮਨਾਉਣ ਦੀ ਅਪੀਲ

ਅਮਰਕੋਟ, 21 ਮਈ (ਭੱਟੀ) - ਪੰਜਾਬੀ ਸਾਹਿਤਕਾਰ ਅਤੇ ਵਾਤਾਵਰਣ ਦੇ ਵਿਸ਼ੇ ਤੇ ਲਗਾਤਾਰ ਆਪਣੇ ਲੇਖਾਂ ਜਰੀਏ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਵਾਤਾਵਰਣ ਪ੍ਰੇਮੀ ਹਰਨੰਦ ਸਿੰਘ ਬੱਲਿਆਂਵਾਲਾ ਅਤੇ ਹੋਰ ਵਾਤਾਵਰਣ ਨੂੰ ਸਮਰਪਤ ਸਖਸੀਅਤਾਂ ਜਿਵੇਂ ਡਾਕਟਰ ਮਲਕੀਤ ਸਿੰਘ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਰਸਿੰਘ, 21 ਮਈ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਸੁਰਸਿੰਘ ਨਗਰ ਵਿਖੇ ਪਵਿੱਤਰ ਚਰਨ ਪਾਉਣ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਲ ਪੰਥ ਦੇ ਹੈਡਕੁਆਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਤੋਂ ਸ੍ਰੀ ...

ਪੂਰੀ ਖ਼ਬਰ »

ਕੁਦਰਤੀ ਬਨਸਪਤੀ ਨੂੰ ਬਰਬਾਦ ਹੋਣ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ-ਚੀਮਾ

ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸੈਕਟਰੀ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਚਾਰ ਰੋਜ਼ਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸੰਗਤ ਨੇ ਨਾਮ ਸਿਮਰਨ ਦਾ ਅਨੰਦ ਮਾਣਿਆ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ) - ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਆਯੋਜਿਤ ਚਾਰ ਰੋਜਾ ਧਾਰਮਿਕ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਆਫ਼ਿਸਰ ਐਸੋਸੀਏਸਨ ਨੇ ਵਿਧਾਇਕ ਲਾਲਪੁਰਾ ਨਾਲ ਮੰਗਾਂ ਸੰਬੰਧੀ ਕੀਤੀ ਮੀਟਿੰਗ

ਤਰਨ ਤਾਰਨ, 21 ਮਈ (ਵਿਕਾਸ ਮਰਵਾਹਾ) - ਪੇਂਡੂ ਡਿਸਪੈਂਸਰੀਆਂ ਦੇ ਰੂਰਲ ਹੈਲਥ ਫਾਰਮੇਸੀ ਆਫਿਸਰ ਐਸੋਸੀਏਸਨ ਦਾ ਇਕ ਵਫ਼ਦ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਤਰਨ ਤਾਰਨ ਵਿਖੇ ਆਪਣੀਆਂ ਮੰਗਾਂ ਸਬੰਧੀ ਮਿਲਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX