ਬਾਘਾ ਪੁਰਾਣਾ, 21 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਰੋਡੇ ਸੜਕ ਉੱਪਰ ਖੜ੍ਹੀ ਕੀਤੀ ਟਰਾਲੀ ਨਾਲ ਘੋੜਾ ਟਰਾਲਾ ਟਕਰਾਉਣ ਕਰ ਕੇ ਇਕ ਵਿਅਕਤੀ ਗੰਭੀਰ ਫੱਟੜ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਹਾਦਸੇ ਵਾਲੀ ਜਗ੍ਹਾ ਉੱਪਰ ਇਕੱਤਰ ਹੋਏ ਲੋਕਾਂ ਨੇ ਦੱਸਿਆ ਕਿ ਅੱਜ ਕਰੀਬ 10 ਵਜੇ ਸਪੈਸ਼ਲ ਲੱਗੀ ਹੋਣ ਕਰਕੇ ਪਿੰਡ ਰੋਡੇ ਤਰਫ਼ੋਂ ਇਕ ਘੋੜਾ ਟਰਾਲਾ (ਟਰੱਕ) ਚੌਲਾਂ ਦੀਆਂ ਬੋਰੀਆਂ ਨਾਲ ਭਰਿਆ ਹੋਇਆ ਬਾਘਾ ਪੁਰਾਣਾ ਵੱਲ ਆ ਰਿਹਾ ਸੀ | ਜਦੋਂ ਇਹ ਘੋੜਾ ਟਰਾਲਾ ਸ਼ਹਿਰ ਦੀ ਰੋਡੇ ਸੜਕ ਉੱਪਰਲੀ ਮਾਰਕੀਟ ਕੋਲ ਪੁੱਜਾ ਤਾਂ ਧੰਨ-ਧੰਨ ਗੁਰੂ ਨਾਨਕ ਵਰਕਸ਼ਾਪ ਅੱਗੇ ਰਿਪੇਅਰ ਕਰਨ ਲਈ ਖੜ੍ਹੀ ਕੀਤੀ ਟਰਾਲੀ ਨਾਲ ਅਚਾਨਕ ਟਕਰਾ ਗਿਆ, ਜਿਸ ਕਾਰਨ ਟਰਾਲੀ ਦਾ ਕੰਮ ਕਰ ਰਿਹਾ ਜਰਨੈਲ ਸਿੰਘ ਲੰਗੇਆਣਾ ਟਰਾਲੀ ਹੇਠਾਂ ਆਉਣ ਨਾਲ ਗੰਭੀਰ ਫੱਟੜ ਹੋ ਗਿਆ | ਮੌਕੇ 'ਤੇ ਇਕੱਤਰ ਲੋਕਾਂ ਨੇ ਭਾਰੀ ਜੱਦੋ-ਜਹਿਦ ਉਪਰੰਤ ਫੱਟੜ ਹੋਏ ਜਰਨੈਲ ਸਿੰਘ ਨੂੰ ਟਰਾਲੀ ਹੇਠੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ | ਇਸ ਮੌਕੇ ਭੜਕੇ ਹੋਏ ਦੁਕਾਨਦਾਰਾਂ ਨੇ ਟਰੱਕ ਡਰਾਈਵਰ ਦੀ ਚੰਗੀ ਛਿੱਤਰ ਪਰੇਡ ਕੀਤੀ | ਉਨ੍ਹਾਂ ਦੱਸਿਆ ਕਿ ਡਰਾਈਵਰ ਕੋਲ ਜ਼ਰੂਰੀ ਕਾਗ਼ਜ਼ਾਤ ਵੀ ਨਹੀਂ ਸਨ | ਇਸ ਮੌਕੇ ਵੱਖ-ਵੱਖ ਪਤਵੰਤਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਰੋਡ ਉੱਪਰ ਸ਼ੈਲਰ ਇੰਡਸਟਰੀ ਹੋਣ ਕਰਕੇ ਵੱਡੇ ਵਾਹਨਾਂ ਦਾ ਦਿਨ-ਰਾਤ ਆਉਣਾ ਜਾਣਾ ਲੱਗਿਆ ਰਹਿੰਦਾ ਹੈ | ਪਤਵੰਤਿਆਂ ਨੇ ਇਹ ਵੀ ਦੱਸਿਆ ਕਿ ਅੱਜ ਵਾਪਰੇ ਇਸ ਹਾਦਸੇ ਦੇ ਜ਼ਿੰਮੇਵਾਰ ਖੁਦ ਦੁਕਾਨਦਾਰ ਹਨ ਜੋ ਲੰਬੇ ਸਮੇਂ ਤੋਂ ਸੜਕਾਂ ਦੇ ਦੋਵੇਂ ਪਾਸੇ ਨਾਜਾਇਜ਼ ਕਬਜ਼ੇ ਕਰ ਕੇ ਆਵਾਜਾਈ ਵਿਚ ਵਿਘਨ ਪਾ ਰਹੇ ਹਨ | ਪਤਵੰਤਿਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਰੋਡ ਉੱਪਰ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ ਤਾਂ ਜੋ ਆਏ ਦਿਨ ਵਾਪਰ ਰਹੇ ਹਾਦਸਿਆਂ ਤੋਂ ਬਚਿਆ ਜਾ ਸਕੇ |
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਖੇਡ ਵਿਭਾਗ ਪੰਜਾਬ ਵਲੋਂ 2022-23 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ, ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈੱਕਸ਼ਨ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਬਾਰੇ ...
ਬੱਧਨੀ ਕਲਾਂ, 21 ਮਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵਨ ਦੀ ਮੀਟਿੰਗ ਬਲਾਕ ਪ੍ਰਧਾਨ ਲਖਵੀਰ ਸਿੰਘ ਦੌਧਰ ਦੀ ਅਗਵਾਈ ਹੇਠ ਪਿੰਡ ਬੁੱਟਰ 'ਚ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਹੋਈ | ਬਲਾਕ ਜਨਰਲ ਸਕੱਤਰ ਨਛੱਤਰ ਸਿੰਘ ਹੇਰ ਨੇ ਕਿਸਾਨਾਂ ...
ਮੋਗਾ, 21 ਮਈ (ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਸਿੱਖਾਂ ਅਤੇ ਪੰਜਾਬੀ ਮਸਲਿਆਂ ਨੂੰ ਹਮੇਸ਼ਾ ਹੀ ਪਹਿਲ ਦੇ ਆਧਾਰ 'ਤੇ ਹੱਲ ਕਰਦੀ ਆ ਰਹੀ ਹੈ | ਜਿਸ ਤਰ੍ਹਾਂ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕਿਸਾਨੀ ਬਿੱਲ ਵਾਪਸ ਲਏ, ਉਸੇ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕੋਰ ਕਮੇਟੀ ਮੈਂਬਰ ਵਿਕਾਸ ਦੇ ਮਸੀਹਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਰੌਸ਼ਨ ਦਿਮਾਗ਼ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਜਿਨ੍ਹਾਂ ਦਾ ਅੱਜ ਸਵੇਰੇ ਇਕ ...
ਧਰਮਕੋਟ, 21 ਮਈ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਤੋਂ ਥੋੜੀ ਦੂਰ ਮੋਗਾ ਬਾਈਪਾਸ 'ਤੇ ਹੋਏ ਸੜਕ ਹਾਦਸੇ 'ਚ 2 ਔਰਤਾਂ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਲਖਵੀਰ ਸਿੰਘ ਆਪਣੀ ਪਤਨੀ ਅਤੇ ਦੋ ਬੇਟੀਆਂ ਸਮੇਤ ਮੋਟਰਸਾਈਕਲ 'ਤੇ ...
ਠੱਠੀ ਭਾਈ, 21 ਮਈ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ, ਨਿਧੜਕ ਰਾਜਨੇਤਾ, ਜ਼ਮੀਨ ਨਾਲ ਜੁੜੇ ਹੋਏ ਆਗੂ ਜਥੇ. ਤੋਤਾ ਸਿੰਘ ਦੇ ਚਲੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਕਦੇ ਕਮੀ ਨੂੰ ਪੂਰਾ ਨਹੀਂ ਕਰ ਸਕੇਗਾ, ਸਮੁੱਚਾ ਮਾਲਵਾ ਖ਼ਾਸ ਕਰ ਕੇ ਮੋਗਾ ...
ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਆਖਿਆ ਕਿ ਅੱਜ ਇਕ ਸਿਆਸੀ ਲੋਹ-ਪੁਰਸ਼ ਦੀ ਲੋਕ-ਜਗਤ ਤੋਂ ਸਰੀਰਕ ਜੁਦਾਈ ਹੋ ਗਈ ਪਰ ਜੋ ਉਹ ਪਿੱਛੇ ਪੈੜਾਂ ਪਾ ਕੇ ਛੱਡ ਗਏ ਉਸ ਨਾਲ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ...
ਬਾਘਾ ਪੁਰਾਣਾ, 21 ਮਈ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਰਾ ਹਰਚੰਦ ਸਿੰਘ ਬਰਾੜ (63 ਸਾਲ) ਸਾਬਕਾ ਇੰਸਪੈਕਟਰ ਨਗਰ ਕੌਂਸਲ ਬਾਘਾ ਪੁਰਾਣਾ ਦਾ ਅਚਾਨਕ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਡੀ. ਐੱਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਪਹਿਲੀ ਟਰਮ ਦੀ ਪ੍ਰੀਖਿਆ 'ਚ ਦਸਵੀਂ ਸ਼ੇ੍ਰਣੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲੈਟਸ ਦੇ ਇਮੀਗ੍ਰੇਸ਼ਨ ਸੰਸਥਾ ਜੋ ਪੰਜਾਬ ਤੋਂ ਬਾਹਰ ਪੂਰੇ ਭਾਰਤ ਵਿਚ ਕੰਮ ਕਰਦੀ ਹੈ, ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ 'ਚ ਉਚੇਰੀ ਪੜਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ...
ਮੋਗਾ, 21 ਮਈ (ਅਸ਼ੋਕ ਬਾਂਸਲ)-ਮਾਣਯੋਗ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਅਰੁਣ ਗੁਪਤ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...
ਅਜੀਤਵਾਲ, 21 ਮਈ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਪੰਜਾਬ 'ਚ ਹੋਈ ਇਤਿਹਾਸਕ ਜਿੱਤ ਨੂੰ ਮੁੱਖ ਰੱਖਦੇ ਹੋਏ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਸਮਾਜ 'ਚ ਲਾਗੂ ਕਰਨ ਤਹਿਤ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਅਨੁਜ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੰਮਿ੍ਤਸਰ ਦਾ ਵਿੱਦਿਅਕ ਟੂਰ ਲਾਇਆ | ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ...
ਧਰਮਕੋਟ, 21 ਮਈ (ਪਰਮਜੀਤ ਸਿੰਘ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨ ਮਾਰੂ ਨੀਤੀ ਅਪਣਾਉਂਦੇ ਹੋਏ ਰਿਟਾਇਰਡ ਪਟਵਾਰੀ ਤੇ ਕਾਨੂੰਗੋ ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਪੂਰੇ ਪੰਜਾਬ ਵਿਚ ਵਿਰੋਧ ਹੋ ਰਿਹਾ ਹੈ | ਪੰਜਾਬ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਤੋਤਾ ਸਿੰਘ ਦੇ ਅਚਾਨਕ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਦੀ ਖ਼ਬਰ ਨਾਲ ਸਮੁੱਚੇ ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ...
ਬੱਧਨੀ ਕਲਾਂ, 21 ਮਈ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਜਿੱਥੇ ਦੁਨੀਆ ਭਰ ...
ਬੱਧਨੀ ਕਲਾਂ, 21 ਮਈ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰੈੱਡ ਰੀਬਨ ਕਲੱਬ ਵਲੋਂ ਐਂਟੀ ਟੈਰੀਰਿਜ਼ਮ ਦਿਵਸ ਮਨਾਇਆ ਗਿਆ, ਜਿਸ 'ਚ ਇੰਚਾਰਜ ਸਹਾਇਕ ...
ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਸਲੀਣਾ ਸਿਹਤ ਸੰਭਾਲ ਕੇਂਦਰ ਮੋਗਾ ਦੇ ਮੁੱਖ ਸੰਚਾਲਕ ਹਰਵਿੰਦਰ ਸਿੰਘ ਸਲੀਣਾ ਬਰੋਨਜ਼ ਮੈਡਲ ਵਿਜੇਤਾ ਨੇ ਦੱਸਿਆ ਕਿ ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਮਿਸਟਰ ਅਤੇ ਮਿਸ ਹਰਕੁਲੀਜ ਵਰਡ ਕੈਨੇਡਾ ਬਾਡੀ ਬਿਲਡਿੰਗ ...
ਧਰਮਕੋਟ, 21 ਮਈ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਹਲਕਾ ਵਿਧਾਇਕ ਧਰਮਕੋਟ ਜਥੇ. ਤੋਤਾ ਸਿੰਘ ਜੋ ਕਿ ਅੱਜ ਅਕਾਲ ਚਲਾਣਾ ਕਰ ...
ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਵ. ਮੁੱਖ ਮੰਤਰੀ ਲਛਮਣ ਸਿੰਘ ਗਿੱਲ ਤੋਂ ਬਾਅਦ ਇਤਿਹਾਸ ਲਿਖਣ ਵਾਲਾ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ | ਪੰਜਾਬ ਦੀਆਂ ਸਿਆਸੀ ਸਫ਼ਾਂ ਦੇ ਵਿਚ ਮੂਹਰਲੀ ਕਤਾਰ ਵਾਲਾ ਇਹ ਸਿਆਸਤ 'ਚ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਸੰਸਥਾ ਦੇ ਐੱਮ. ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ਮਿਹਨਤ ਕਰ ਰਹੇ ਹਨ | ਇਹ ਸਭ ਵਿਦਿਆਰਥੀ ਮਿਹਨਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਜਲਦੀ ਪੂਰਾ ਕਰ ਰਹੇ ਹਨ | ਸੰਸਥਾ 'ਚ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸੰਸਥਾ ਗੋਲਡਨ ਐਜੂਕੇਸ਼ਨਸ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ...
ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਜੋ ਕਿ ਅੱਜ ...
ਨਿਹਾਲ ਸਿੰਘ ਵਾਲਾ, 21 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਹਲਕਾ ਨਿਹਾਲ ਸਿੰਘ ਵਾਲਾ ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ 'ਚ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰ. ਡਾ. ਮੋਨਿਕਾ ਵਰਮਾ ਨੇ ਕੌਮੀ ਅੱਤਵਾਦ ਵਿਰੋਧੀ ਦਿਵਸ ਬਾਰੇ ਜਾਣਕਾਰੀ ਦਿੰਦੇ ...
ਮੋਗਾ, 21 ਮਈ (ਅਸ਼ੋਕ ਬਾਂਸਲ)-ਭਾਰਤ ਸਰਕਾਰ ਵਲੋਂ ਆਜ਼ਾਦੀ ਦੇ 75ਵੇਂ ਸਾਲ 'ਤੇ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਕਸ਼ਮੀਰੀ ਪਾਰਕ ਵਿਚ ਲਾਇਨਜ਼ ਕਲੱਬ ਮੋਗਾ ਸੈਂਟਰਲ ਅਤੇ ਆਦਿ ਸ਼ਿਵ ਯੋਗ ਕੇਂਦਰ ਵਲੋਂ ਸਾਂਝੇ ਤੌਰ 'ਤੇ ਮਨਾਇਆ ਗਿਆ | ਇਸ ਤੋਂ ਪਹਿਲਾਂ ਯੋਗ ...
ਸਮਾਧ ਭਾਈ, 21 ਮਈ (ਜਗਰੂਪ ਸਿੰਘ ਸਰੋਆ)-ਜ਼ਿਲ੍ਹਾ ਰੂਰਲ ਐੱਨ. ਜੀ. ਓ. ਮੋਗਾ ਵਲੋਂ ਹਰ 2 ਸਾਲ ਬਾਅਦ ਹੁੰਦੀ ਨਵੀਂ ਚੋਣ ਦੇ ਸੰਬੰਧ 'ਚ ਬਲਾਕ ਬਾਘਾ ਪੁਰਾਣਾ ਦੀ ਚੋਣ ਸੰਬੰਧੀ ਮੀਟਿੰਗ ਪਿੰਡ ਸਮਾਧ ਭਾਈ ਦੇ ਗੁਰਦੁਆਰਾ ਮਾਲ ਸਾਹਿਬ ਵਿਖੇ ਬਲਾਕ ਪ੍ਰਧਾਨ ਡਾ. ਬਲਰਾਜ ਸਿੰਘ ...
ਕਿਸ਼ਨਪੁਰਾ ਕਲਾਂ, 21 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਫਤਿਹ ਸਿੰਘ ਭਿੰਡਰ ਮੀਤ ਪ੍ਰਧਾਨ ਪੰਜਾਬ ਦੇ ਗ੍ਰਹਿ ਪਿੰਡ ਭਿੰਡਰ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ...
ਬਾਘਾ ਪੁਰਾਣਾ, 21 ਮਈ (ਕ੍ਰਿਸ਼ਨ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਜੇ. ਐੱਮ. ਐੱਸ. ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਕਿ ਸਥਾਨਿਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ ਤੇ ਇਹ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਸੁਪਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX