ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  17 minutes ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  29 minutes ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  34 minutes ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 1 hour ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 2 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 3 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 3 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 4 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 4 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 4 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 4 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 4 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 6 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 6 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 6 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 5 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 6 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 6 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 6 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 7 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 7 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 7 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਅੰਮ੍ਰਿਤਸਰ

ਸਰਕਾਰੀ ਸਕੂਲਾਂ 'ਚ ਸਫਾਈ ਲਈ ਮਨਰੇਗਾ ਕਾਮੇ ਨਿਯੁਕਤ ਕਰੇਗੀ ਸਰਕਾਰ : ਕੈਬਨਿਟ ਮੰਤਰੀ ਧਾਲੀਵਾਲ

ਅਜਨਾਲਾ/ ਜਗਦੇਵ ਕਲਾਂ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਦੇ ਪ੍ਰਮੁੱਖ ਆਗੂਆਂ ਨੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ 'ਚ ਐਲੀਮੈਂਟਰੀ ਸਕੂਲਾਂ, ਅਧਿਆਪਕਾਂ, ਬੱਚਿਆਂ, ਸਿੱਖਿਆ ਸੁਧਾਰਾਂ ਅਤੇ ਪਿਛਲੀ ਸਰਕਾਰ ਵਲੋਂ ਅਧਿਆਪਕਾਂ ਦੇ ਖੋਹੇ ਵਿੱਤੀ ਲਾਭਾਂ, ਭੱਤਿਆਂ ਸਮੇਤ ਹੋਰਨਾ ਦਰਪੇਸ਼ ਮੁਸ਼ਕਿਲਾਂ ਸੰਬੰਧੀ ਜਾਣੰੂ ਕਰਵਾਇਆ ਗਿਆ | ਜਿਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਥੇਬੰਦੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਹੁਤ ਜਲਦ ਸਕੂਲਾਂ 'ਚ ਸਫਾਈ ਲਈ ਮਨਰੇਗਾ ਕਾਮੇ ਨਿਯੁਕਤ ਕੀਤੇ ਜਾਣਗੇ | ਇਸ ਸੰਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਪ੍ਰਮੁੱਖ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਅੱਜ ਅਸੀਂ ਕੈਬਨਿਟ ਮੰਤਰੀ ਧਾਲੀਵਾਲ ਨਾਲ ਆਪਣੀਆਂ ਸਾਰੀਆਂ ਵਿਭਾਗੀ ਮੰਗਾਂ ਸੰਬੰਧੀ ਵਿਸਥਾਰ 'ਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਅਧਿਆਪਕਾਂ ਕੋਲੋਂ ਗ਼ੈਰ-ਵਿੱਦਿਅਕ ਕੰਮ ਲੈਣ 'ਤੇ ਪੂਰਨ ਪਾਬੰਦੀ ਲਾ ਕੇ ਉਨ੍ਹਾਂ ਨੂੰ ਕੇਵਲ ਸਿੱਖਿਆ ਨਾਲ ਹੀ ਜੋੜਿਆ ਜਾਵੇ | ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪ੍ਰਾਇਮਰੀ ਅਧਿਆਪਕਾਂ, ਹੈੱਡ ਟੀਚਰਜ਼, ਸੈਂਟਰ ਹੈੱਡਟੀਚਰਜ਼, ਬੀ. ਪੀ. ਈ. ਓਜ਼ ਨੂੰ ਛੇਵੇਂ ਤਨਖ਼ਾਹ ਕਮਿਸਨ ਵਲੋਂ ਦਿੱਤੇ ਵੱਧ ਗੁਣਾਂਕ ਲਾਗੂ ਕੀਤੇ ਜਾਣ ਤੇ ਤਨਖ਼ਾਹ ਕਮਿਸ਼ਨ ਦੇ ਬਣਦੇ ਬਕਾਏ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਹੈਂਡੀਕੈਪ ਭੱਤਾ ਤੇ ਹੋਰ ਰੋਕੇ ਭੱਤੇ ਤੁਰੰਤ ਲਾਗੂ ਕਰਕੇ ਬਣਦੇ ਬਕਾਏ ਦੇਣ, ਏ. ਸੀ. ਪੀ. ਲਾਗੂ ਕਰਕੇ ਅਗਲਾ ਗ੍ਰੇਡ ਦੇਣ, ਨਵੀਂ ਭਰਤੀ ਤੇ ਲਾਗੂ ਕੇਂਦਰੀ ਪੈਟਰਨ ਸਕੇਲ ਬੰਦ ਕਰਨ, ਜ਼ਿਲ੍ਹਾ ਪ੍ਰੀਸ਼ਦ ਅਧਿਆਪਕਾਂ ਦੇ ਬਕਾਏ ਤੁਰੰਤ ਦੇਣ, ਈ. ਟੀ. ਟੀ. ਤੋਂ ਹਰੇਕ ਤਰ੍ਹਾਂ ਦੀਆਂ ਤਰੱਕੀਆਂ ਕਰਨ, ਸੈਂਟਰ ਪੱਧਰ 'ਤੇ ਡਾਟਾ ਐਂਟਰੀ ਅਪਰੇਟਰ-ਕਮ ਕਲਰਕ ਦੀਆਂ ਪੋਸਟਾਂ ਦੇਣ, ਸਿੱਖਿਆ ਪ੍ਰੋਵਾਇਡਰ ਤੇ ਐਸ. ਟੀ. ਆਰ. ਨੂੰ ਤੁਰੰਤ ਪੱਕਾ ਕਰਨ, ਖੇਡਾਂ ਲਈ ਸੈਂਟਰ ਪੱਧਰ ਤੇ ਨਵੀਂ ਭਰਤੀ ਕਰਨ, ਸਕੂਲਾਂ 'ਚ ਪੱਕੇ ਤੌਰ 'ਤੇ ਸਫਾਈ ਸੇਵਿਕਾ, ਚੌਕੀਦਾਰ ਨਿਯੁਕਤ ਕਰਨ ਸਮੇਤ ਹੋਰਨਾ ਮੰਗਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਹੀ ਅੰਮਿ੍ਤਸਰ ਜ਼ਿਲ੍ਹੇ ਦੀਆਂ ਰੁੱਕੀਆਂ ਪ੍ਰਮੋਸ਼ਨਾਂ ਤੁਰੰਤ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਫੋਨ 'ਤੇ ਸਖ਼ਤ ਆਦੇਸ਼ ਦਿੱਤੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਬੀਰ ਬੋਪਾਰਾਏ, ਪਰਮਬੀਰ ਸਿੰਘ ਰੋਖੇ, ਸਰਫਰਾਜ ਸਿੰਘ ਕੋਟਲੀ, ਲਖਵਿੰਦਰ ਸਿੰਘ ਸੰਗੂਆਣਾ, ਸਰਬਜੋਤ ਸਿੰਘ ਵਿਛੋਆ, ਲਖਵਿੰਦਰ ਸਿੰਘ ਦਹੂਰੀਆਂ, ਸੁਖਜਿੰਦਰ ਸਿੰਘ ਦੂਜੋਵਾਲ, ਰਜਿੰਦਰ ਸਿੰਘ ਰਾਜਾਸਾਂਸੀ, ਬਿਕਰਮ ਸਿੰਘ ਮਟੀਆ, ਸੁਖਜੀਤ ਸਿੰਘ ਸੁੱਖ ਸੋਹੀ, ਬਲਦੇਵ ਸਿੰਘ ਜਗਦੇਵ ਕਲਾਂ ਆਦਿ ਹਾਜ਼ਰ ਸਨ |

ਧਾਰਮਿਕ ਤੇ ਭੀੜ-ਭਾੜ ਵਾਲੇ ਸਥਾਨਾਂ 'ਤੇ ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਵਲੋਂ ਧਾਰਮਿਕ ਅਤੇ ਭੀੜ-ਭਾੜ ਵਾਲੇ ਸਥਾਨਾਂ 'ਤੇ ਮੋਬਾਈਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਏ. ਐਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਗੁਪਤ ...

ਪੂਰੀ ਖ਼ਬਰ »

ਜਥੇਦਾਰ ਵਲੋਂ ਪਿੰਡ ਧਰਮਕੋਟ 'ਚ ਵਾਪਰੀ ਬੇਅਦਬੀ ਦੀ ਘਟਨਾ ਦੀ ਨਿੰਦਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਪਿੰਡ ਧਰਮਕੋਟ ਅੰਮਿ੍ਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ...

ਪੂਰੀ ਖ਼ਬਰ »

ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਨਿੰਦਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਰੇਲਵੇ ਸਟੇਸ਼ਨ ਸਾਹਮਣੇ ਬਿਲਡਿੰਗ ਡਿੱਗਣ ਦਾ-

ਐੱਸ. ਡੀ. ਐਮ. ਤੇ ਸੰਯੁਕਤ ਕਮਿਸ਼ਨਰ ਨੇ ਕੀਤਾ ਡਿੱਗੀ ਬਿਲਡਿੰਗ ਤੇ ਨਿਰਮਾਣ ਅਧੀਨ ਹੋਟਲ ਦਾ ਦੌਰਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਨਿਰਮਾਣ ਅਧੀਨ ਹੋਟਲ ਦੀ ਬੇਸਮੈਂਟ 'ਚ ਉਸ ਦੇ ਨਾਲ ਲੱਗਦੇ ਪੁਰਾਣੇ ਹੋਟਲ ਦੀ ਬਿਲਡਿੰਗ ਡਿੱਗਣ ਅਤੇ ਹੋਰ ਮਕਾਨਾ ਨੂੰ ਨੁਕਸਾਨ ਪਹੁੰਚਣ ਦੀ ਵਾਪਰੀ ਘਟਨਾ ਦੀ ਪੜਤਾਲ ਕਰਨ ਲਈ ਐਸ. ਡੀ. ਐਮ. ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਔਰਤ ਨੂੰ ਲੁੱਟਣ ਦੀ ਕੋਸ਼ਿਸ਼

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਸ਼ਕਤੀ ਨਗਰ ਇਲਾਕੇ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ | ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸਦੀ ਵੀਡੀਓ ਅੱਜ ਸੋਸ਼ਲ ਮੀਡੀਆ 'ਤੇ ਸਾਰਾ ਦਿਨ ...

ਪੂਰੀ ਖ਼ਬਰ »

ਏ.ਸੀ. ਚੋਰੀ ਕਰਨ ਵਾਲਾ ਚੋਰ ਕਾਬੂ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਇਕ ਏ.ਸੀ. ਚੋਰੀ ਕਰਨ ਵਾਲੇ ਇਕ ਕਥਿਤ ਮੁਲਜ਼ਮ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੀ ਪਛਾਣ ਲਵਲੀ ਪੁੱਤਰ ਕਾਲਾ ਵਾਸੀ ਪਿੰਡ ਮੱਧ ਵਜੋਂ ਹੋਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਨਰਾਇਣਗੜ੍ਹ ਸਥਿਤ ਗਲੀ ਭੱਲਿਆਂ ਵਾਲੀ ਵਿਖੇ 5 ਸਾਲਾ ਬੱਚੀ ਦੀ ਅਚਾਨਕ ਮੌਤ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਟਾਊਨ ਛੇਹਰਟਾ ਦੇ ਅਧੀਨ ਖੇਤਰ ਜੀ. ਟੀ. ਰੋਡ ਛੇਹਰਟਾ ਸਥਿਤ ਗਲੀ ਭੱਲਿਆਂ ਵਾਲੀ ਵਿਖੇ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ 5 ਸਾਲਾ ਲੜਕੀ ਦੀ ਅਚਾਨਕ ਮੌਤ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੀ. ਐਸ. ਟੀ. ਕਾਨੂੰਨ ਦੀ ਪਾਲਣਾ ਕਰਨ ਨਾਲ ਦੇਸ਼ ਦੇ ਵਪਾਰੀਆਂ ਨੂੰ ਪ੍ਰਤੀ ਸਾਲ ਪਹੁੰਚ ਰਿਹਾ 2.25 ਲੱਖ ਕਰੋੜ ਦਾ ਨੁਕਸਾਨ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਜੀ. ਐਸ. ਟੀ. ਕਾਨੂੰਨ ਨੂੰ ਗੁੰਝਲਦਾਰ ਅਤੇ ਬਸਤੀਵਾਦੀ ਟੈਕਸ ਪ੍ਰਣਾਲੀ ਦੱਸਦਿਆਂ ਦਾਅਵਾ ਕੀਤਾ ਹੈ ਕਿ ਇਸ ਕਾਨੂੰਨ ਦੀ ਪਾਲਣਾ ਹਿਤ ਦੇਸ਼ ਦੇ ਵਪਾਰੀਆਂ ਨੂੰ 2.25 ਲੱਖ ਕਰੋੜ ਰੁਪਏ ਪ੍ਰਤੀ ਸਾਲਾਨਾ ...

ਪੂਰੀ ਖ਼ਬਰ »

ਤਰਸਿੱਕਾ ਪੈਟਰੋਲ ਪੰਪ ਨਜ਼ਦੀਕ ਮੋਟਰਸਾਈਕਲ ਸਵਾਰ ਤੇ ਬਲੈਰੋ ਗੱਡੀ ਦੀ ਟੱਕਰ 'ਚ ਇਕ ਦੀ ਮੌਤ ਦੂਸਰੇ ਦੀ ਲੱਤ ਟੁੱਟੀ

ਤਰਸਿੱਕਾ, 22 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਤੋਂ ਡੇਹਰੀਵਾਲ ਸੜਕ 'ਤੇ ਸਥਿਤ ਪੈਟਰੋਲ ਪੰਪ ਨਜ਼ਦੀਕ ਦੋ ਮੋਟਰਸਾਈਕਲ ਸਵਾਰਾਂ ਦੀ ਤੇਜ਼ ਰਫ਼ਤਾਰ ਆ ਰਹੀ ਬਲੈਰੋ ਗੱਡੀ ਨਾਲ ਅੱਜ ਬਾਅਦ ਦੁਪਹਿਰ ਉਸ ਵੇਲੇ ਸਿੱਧੀ ਟੱਕਰ ਹੋ ਗਈ ਜਦ ਇਹ ਮੋਟਰਸਾਈਕਲ ਸਵਾਰ ਦੋ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਪਿੱਛੋਂ ਮਾਰੀ ਟੱਕਰ, ਇਕ ਦੀ ਮੌਕੇ 'ਤੇ ਮੌਤ, ਚਾਰ ਗੰਭੀਰ ਜ਼ਖ਼ਮੀ

ਕੱਥੂਨੰਗਲ, 22 ਮਈ (ਦਲਵਿੰਦਰ ਸਿੰਘ ਰੰਧਾਵਾ)-ਕਸਬਾ ਵੇਰਕਾ ਤੋਂ ਸਵੀਮਿੰਗ ਪੂਲ 'ਚ ਦੁਪਹਿਰ ਸਮੇਂ ਨਹਾਉਣ ਲਈ ਦੋਵਾਂ ਮੋਟਰ ਸਾਈਕਲਾਂ 'ਤੇ ਸਵਾਰ ਆ ਰਹੇ ਨੌਜਵਾਨਾਂ ਨੂੰ ਅੰਮਿ੍ਤਸਰ ਵਲੋਂ ਤੇਜ ਰਫ਼ਤਾਰ ਆ ਰਹੀ ਕਾਰ ਨੇ ਪਿੱਛੋਂ ਮਾਰੀ ਟੱਕਰ ਨਾਲ ਇਕ ਨੌਜਵਾਨ ਦੀ ਮੌਕੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਤੁਰ ਜਾਣ ਨਾਲ ਸੂਬੇ ਨੂੰ ਪਿਆ ਵੱਡਾ ਘਾਟਾ-ਵਡਾਲੀ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਮੋਗਾ ਵਿਖੇ ਸਥਿਤ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦੇ ਬੇਟੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਸੰਘ ਪੰਜਾਬ ਦੀ ਬੈਠਕ ਹੋਈ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਸੰਘ ਪੰਜਾਬ ਦੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਦੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਹੋਈ | ਜਿਸ ਵਿਚ ਸਾਂਸੀ ਸਮਾਜ ਦੇ ਭਖਦੇ ਮਸਲਿਆਂ ਅਤੇ ...

ਪੂਰੀ ਖ਼ਬਰ »

ਜਥੇ: ਮਗਵਿੰਦਰ ਸਿੰਘ ਖਾਪੜਖੇੜੀ ਤੇ ਭਾਈ ਰਾਮ ਸਿੰਘ ਵਲੋਂ ਕਾਮਰੇਡ ਗਿਆਨੀ ਗੁਰਦੀਪ ਸਿੰਘ ਨਾਲ ਕੀਤਾ ਦੁੱਖ ਸਾਂਝਾ

ਛੇਹਰਟਾ, 22 ਮਈ (ਵਡਾਲੀ)-ਛੇਹਰਟਾ ਖੇਤਰ ਦੇ ਨਾਮਵਰ ਆਗੂ ਕਾਮਰੇਡ ਗਿਆਨੀ ਗੁਰਦੀਪ ਸਿੰਘ ਨੂੰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਸੁਰਜੀਤ ਕੌਰ ਕੰਬੋਜ ਜੋ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਖਰਚ ਕੇ ...

ਪੂਰੀ ਖ਼ਬਰ »

ਵਿਰਸਾ ਵਿਹਾਰ ਦੇ ਵਿਹੜੇ 'ਚ ਮੁੜ ਪਰਤੀਆਂ ਰੌਣਕ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਦੇ ਵਿਹੜੇ ਵਿਚ ਇਕ ਵਾਰ ਮੁੜ ਰੌਣਕਾਂ ਪਰਤ ਆਈਆਂ ਜਿੱਥੇ ਅੱਜ ਤੋਂ ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 10 ਰੋਜ਼ਾ ਰਾਸ਼ਟਰੀ ਰੰਗਮੰਚ ਉਤਸਵ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨਮਿਤ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਸ਼ੋਕ ਸਭਾ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕੀਤੀ ਗਈ ਅਤੇੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਤਰੱਕੀਆਂ ਦੇਣ ਦੀ ਮੰਗ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੋਲੋਂ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਤੁਰੰਤ ਤਰੱਕੀਆਂ ਦੇਣ ਦੀ ਮੰਗ ਕੀਤੀ ਗਈ | ਯੂਨੀਅਨ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਮਾਨ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਸਾਹਿਬ ਸਿੰਘ ਚਾਟੀਵਿੰਡ ਦੀ ਸੂਬਾ ਪ੍ਰੈੱਸ ਸਕੱਤਰ ਵਜੋਂ ਨਿਯੁਕਤੀ

ਚੱਬਾ, 22 ਮਈ (ਜੱਸਾ ਅਨਜਾਣ)-ਬੀਤੇ ਦਿਨੀਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ...

ਪੂਰੀ ਖ਼ਬਰ »

ਪਿੰਡ ਵਰਪਾਲ ਕਲਾਂ ਦੇ ਛੱਪੜ ਦੀ ਸਫ਼ਾਈ ਤੇ ਪੁਟਾਈ ਦਾ ਕੰਮ ਪੰਚਾਇਤ ਵਲੋਂ ਜਲਦ ਸ਼ੁਰੂ ਕਰਵਾਇਆ ਜਾ ਰਿਹਾ- ਸਰਪੰਚ

ਚੱਬਾ, 22 ਮਈ (ਜੱਸਾ ਅਨਜਾਣ)-ਪਿੰਡ ਵਾਸੀਆਂ ਮੰਗ ਤੇ ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਸਰਪੰਚ ਕਸ਼ਮੀਰ ਸਿੰਘ ਵਰਪਾਲ ਕਲਾਂ ਦੇ ਪਿੰਡ ਦੇ ਛੱਪੜ ਦੀ ਸਫ਼ਾਈ ਅਤੇ ਪੁਟਾਈ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਆਜ਼ਾਦੀ ਤੋਂ 75 ਵਰ੍ਹੇ ਬਾਅਦ ਵੀ ਕਈ ਮੁਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹਾਸ਼ਮ ਦਾ ਨਗਰ ਜਗਦੇਵ ਕਲਾਂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ...

ਪੂਰੀ ਖ਼ਬਰ »

ਕੁਲਵੰਤ ਕੌਰ ਬੋਪਾਰਾਏ ਨਮਿਤ ਭੋਗ ਤੇ ਅੰਤਿਮ ਅਰਦਾਸ

ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਕੁਲਵੰਤ ਕੌਰ ਬੋਪਾਰਾਏ (ਸੇਵਾ ਮੁਕਤ ਅਧਿਆਪਕ) ਜੋ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ...

ਪੂਰੀ ਖ਼ਬਰ »

ਸਾਬਕਾ ਵਜ਼ੀਰ ਜਥੇ: ਰਣੀਕੇ ਵਲੋਂ ਮੋਟੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਛੇਹਰਟਾ, 22 ਮਈ (ਵਡਾਲੀ)-ਛੇਹਰਟਾ ਖੇਤਰ ਦੇ ਉੱਘੇ ਨਾਮਵਰ ਮੋਟੇ ਸੰਧੂ ਪਰਿਵਾਰ ਬੀਤੇ ਦਿਨੀਂ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਸੰਦੀਪ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਸ: ਇਕਬਾਲ ਸਿੰਘ ਸੰਧੂ ਮੋਟੇ ਵਾਸੀ ਸੰਧੂ ਕਾਲੋਨੀ ਛੇਹਰਟਾ (75) ਜੋ ਅਚਾਨਕ ਪ੍ਰਮਾਤਮਾ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਦੋ ਰੋਜ਼ਾ ਨਾਟ ਮੇਲਾ ਅੱਜ ਤੋਂ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...

ਪੂਰੀ ਖ਼ਬਰ »

ਖ਼ਤਰਾਏ ਖੁਰਦ 'ਚ ਚੋਰਾਂ ਵਲੋਂ ਟਰਾਂਸਫਾਰਮਰ ਦਾ ਤੇਲ ਚੋਰੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...

ਪੂਰੀ ਖ਼ਬਰ »

ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਨਿੰਦਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ...

ਪੂਰੀ ਖ਼ਬਰ »

ਪਿੰਡ ਭੰਗਵਾਂ 'ਚ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸ਼ਰਧਾ ਸਹਿਤ ਮਨਾਈ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਕਾਂਗਰਸ ਨੂੰ ਹੋਰ ਮਜ਼ਬੂਤ ਕਰਾਂਗੇ-ਸੱਚਰ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੂਬਿਆਂ ਵਿਚ ਬਲਾਕ ਪੱਧਰੀ ਸੰਗਠਨ ਦੀਆਂ ਚੋਣਾਂ ਕਰਵਾਉਣ ਲਈ ਪੰਜਾਬ ਦੇ ਵੱਖ-ਵੱਖ ਬਲਾਕਾਂ ਵਿਚ ਵੀ ਇਸ ਪ੍ਰਕਿਰਿਆ ਪੂਰੀ ਕਰਨ ਹਿੱਤ ਇਥੇ ਹਰਿਆਣਾ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਨੀਰਜ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਛੇਹਰਟਾ ਦੇ ਨਵ ਨਿਯੁਕਤ ਐੱਸ.ਡੀ.ਓ. ਨੇ ਸੰਭਾਲਿਆ ਕਾਰਜਭਾਰ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਸਬ-ਡਵੀਜ਼ਨ ਛੇਹਰਟਾ ਵਿਖੇ ਨਵ-ਨਿਯੁਕਤ ਐੱਸ. ਡੀ. ਓ. ਨੀਰਜ ਸ਼ਰਮਾ ਵਲੋਂ ਕਾਰਜਭਾਰ ਸੰਭਾਲ ਲਿਆ ਹੈ | ਜਿਨ੍ਹਾਂ ਨੂੰ ਸਬ-ਸਟੇਸ਼ਨ ਛੇਹਰਟਾ ਦੀ ਸਮੁੱਚੀ ਟੀਮ ਅਤੇ ਪੀ.ਐਸ.ਈ.ਬੀ. ...

ਪੂਰੀ ਖ਼ਬਰ »

ਵਰਸਿਟੀ ਦੇ 881 ਵਿਦਿਆਰਥੀਆਂ ਦੀ ਰਾਸ਼ਟਰੀ ਤੇ ਬਹੁ-ਰਾਸ਼ਟਰੀ ਕੰਪਨੀਆਂ 'ਚ ਹੋਈ ਚੋਣ

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਤੇ ਕੈਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਿਦਿਆਰਥੀਆਂ ਦੀ ਨੌਕਰੀ ਦੀ ਨਿਯੁਕਤੀ ਲਈ ਅਕਾਦਮਿਕ ਸੈਸ਼ਨ 2021-22 ਦੌਰਾਨ 65 ਪਲੇਸਮੈਂਟ ਡਰਾਈਵ ਕਰਵਾਈ ਗਈ | ਹੁਣ ਤੱਕ, ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਭਵਿੱਖਮੁਖੀ ਤਕਨੀਕਾਂ 'ਤੇ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਤਿ ਆਧੁਨਿਕ ਬਹੁਅਨੁਸ਼ਾਸਨੀ ਤੇ ਅੰਤਰਅਨੁਸ਼ਾਸਨੀ ਭਵਿੱਖਮੁਖੀ ਤਕਨੀਕਾਂ ਬਾਰੇ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ | ਐਮਿਟੀ ਯੂਨੀਵਰਸਿਟੀ, ਉੱਤਰ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੇ ਸ਼ਹੀਦ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਸੌਂਪਿਆ

ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਅੰਦੋਲਨ ਦਿੱਲੀ ਦੌਰਾਨ ਸ਼ਹੀਦ ਹੋਏ ਕਿਸਾਨ ਸੁਦਾਗਰ ਸਿੰਘ ਪਿੰਡ ਕਲੇਰ ਘੁਮਾਣ ਦੇ ਪਰਿਵਾਰ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਮੁਆਵਜ਼ਾ ਰਾਸ਼ੀ ਦਾ ਚੈੱਕ ਦਿੱਤਾ ਗਿਆ | ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਅਹਿਮਦੀਆ ਭਾਈਚਾਰਾ ਵਲੋਂ ਈਦ ਮਿਲਨ ਪਾਰਟੀ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਅਹਿਮਦੀਆ ਭਾਈਚਾਰਾ, ਕਾਦੀਆਂ ਵਲੋਂ ਅੱਜ ਦੇਰ ਸ਼ਾਮ ਸਥਾਨਕ ਹੋਟਲ ਈਦ ਮਿਲਨ ਪਾਰਟੀ ਕੀਤੀ ਗਈ | ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵਧਾਉਣ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਰੋਜ਼ਗਾਰ ਬਿਊਰੋ ਵਲੋਂ ਰੋਜ਼ਗਾਰ ਮੇਲਾ 27 ਨੂੰ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਵਾਮੀ ਸਤਿਯਾਨੰਦ ਕਾਲਜ, ਅਜਨਾਲਾ ਰੋਡ ਵਿਖੇ ਰੋਜ਼ਗਾਰ ਮਿਤੀ 27 ਮਈ ਨੂੰ ਮੇਲਾ ਲਗਾਇਆ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਹਾਲ ਗੇਟ ਪੁਲਿਸ ਚੌਂਕੀ ਵਲੋਂ ਚੋਰੀ ਦੇ ਮੋਟਰਸਾਈਕਲ ਸਣੇ ਇਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਕੇਸ ਦਰਜ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਲਾਰੰਸ ਰੋਡ ਪੁਲਿਸ ਵਲੋਂ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਬਹੁ ਕੀਮਤੀ ਕਾਰ ਸਵਾਰ ਦੋ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਚੌਂਕੀ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਨਾਵਲਟੀ ਚੌਂਕ ...

ਪੂਰੀ ਖ਼ਬਰ »

ਕਾਰ ਸਵਾਰ ਪਾਸੋਂ ਨਸ਼ੀਲੀਆਂ ਗੋਲੀਆਂ, ਰਿਵਾਲਵਰ ਤੇ ਨਕਦੀ ਬਰਾਮਦ

ਅੰਮਿ੍ਤਸਰ, 22 ਮਈ (ਗਗਨਦੀਪ ਸ਼ਰਮਾ)-ਕਾਰ ਸਵਾਰ ਪਾਸੋਂ 5000 ਨਸ਼ੀਲੀ ਗੋਲੀਆਂ, 32 ਬੋਰ ਰਿਵਾਲਵਰ ਸਮੇਤ ਚਾਰ ਕਾਰਤੂਸ ਤੇ ਡਰੱਗ ਮਨੀ 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਣ 'ਤੇ ਪੁਲਿਸ ਥਾਣਾ ਸੁਲਤਾਨਵਿੰਡ 'ਚ ਮਾਮਲਾ ਦਰਜ ਕੀਤਾ ਗਿਆ ਹੈ | ਦਰਸ਼ਨ ਐਵੀਨਿਊ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX