ਸੁਰ ਸਿੰਘ, 22 ਮਈ (ਧਰਮਜੀਤ ਸਿੰਘ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ ਦੋ ਦਿਨਾਂ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਸਥਾਨਕ ਇਤਿਹਾਸਕ ਅਸਥਾਨ ਵਿਖੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ, ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਦੇਖ-ਰੇਖ ਵਿਚ ਸੰਗਤਾਂ ਦੀ ਵੱਡੀ ਹਾਜ਼ਰੀ ਨਾਲ ਆਰੰਭ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸੱਜੇ ਦੀਵਾਨਾਂ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਜਸਵੰਤ ਸਿੰਘ ਭੂਰਾ ਕੋਹਨਾ ਤੇ ਗਿਆਨੀ ਸੁਖਦੇਵ ਸਿੰਘ ਸੁਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਰਾਗੀ ਜਥਾ ਭਾਈ ਸਤਨਾਮ ਸਿੰਘ ਨੀਲਧਾਰੀ ਤੇ ਬਾਬਾ ਬਿਧੀ ਚੰਦ ਗੁਰਮਤਿ ਵਿੱਦਿਆ ਤੇ ਸੰਗੀਤ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ | ਸੱਜੇ ਢਾਡੀ ਦਰਬਾਰ ਮੌਕੇ ਗਿਆਨੀ ਮਿਲਖਾ ਸਿੰਘ ਮੌਜੀ, ਭਾਈ ਗੁਰਪ੍ਰਤਾਪ ਸਿੰਘ ਸੁੱਗਾ, ਭਾਈ ਬਖ਼ਸ਼ੀਸ਼ ਸਿੰਘ ਰਾਣੀਵਲਾਹ ਅਤੇ ਭਾਈ ਸੁਖਵਿੰਦਰ ਸਿੰਘ ਅਨਮੋਲ ਨੇ ਗੁਰੂ ਜਸ ਗਾਇਨ ਕੀਤਾ | ਅੰਮਿ੍ਤ ਸੰਚਾਰ ਦੌਰਾਨ ਬੇਅੰਤ ਸਿੰਘ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਘੁਬੀਰ ਸਿੰਘ ਜਥੇ. ਸ੍ਰੀ ਕੇਸਗੜ੍ਹ ਸਾਹਿਬ, ਭਾਈ ਮਨਜੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ ਆਦਿ ਬੁਲਾਰਿਆਂ ਨੇ ਸੰਗਤਾਂ ਨੂੰ ਜੋੜ ਮੇਲੇ ਦੀ ਵਧਾਈ ਦਿੱਤੀ ਅਤੇ ਆਖਿਆ ਕਿ ਸੰਪਰਦਾਇ ਦਲ ਬਾਬਾ ਬਿਧੀ ਚੰਦ ਵਲੋਂ ਸਿੱਖੀ ਪ੍ਰਚਾਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਸੰਗਤਾਂ ਨੂੰ ਬਾਣੀ-ਬਾਣੇ ਨਾਲ ਜੋੜਨ ਲਈ ਪ੍ਰੇਰਿਆ | ਸਟੇਜ ਦੀ ਸੇਵਾ ਗਿਆਨੀ ਅਵਤਾਰ ਸਿੰਘ ਭੈਲ ਆਸਟ੍ਰੇਲੀਆ ਨੇ ਨਿਭਾਈ | ਇਸ ਮੌਕੇ ਬਾਬਾ ਗੱਜਣ ਸਿੰਘ ਮੁਖੀ ਤਰੁਨਾ ਦਲ ਬਾਬਾ ਬਕਾਲਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਾਨ ਸਿੰਘ ਮੜੀਆਂ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਸੁਖਵਿੰਦਰ ਸਿੰਘ ਮਸਤੂਆਣਾ, ਬਾਬਾ ਹਰਦੇਵ ਸਿੰਘ ਝਾੜ ਸਾਹਿਬ, ਬਾਬਾ ਸਤਨਾਮ ਸਿੰਘ ਕੀੜੀ ਅਫਗਾਨਾ, ਬਾਬਾ ਨਿਹਾਲ ਸਿੰਘ ਸਭਰਾ, ਬਾਬਾ ਸਾਧ ਸਿੰਘ ਅੰਮਿ੍ਤਸਰ, ਭਾਈ ਸੁਖਦੇਵ ਸਿੰਘ ਭੂਰਾ ਕੋਹਨਾ, ਪਦਮ ਸ੍ਰੀ ਕਰਤਾਰ ਸਿੰਘ ਪਹਿਲਵਾਨ, ਕੁਲਦੀਪ ਸਿੰਘ ਬੇਗੇਪੁਰ, ਬਾਬਾ ਰਜਿੰਦਰਪਾਲ ਸਿੰਘ ਮਾਲੂਵਾਲ, ਬਾਬਾ ਬਲਵਿੰਦਰ ਸਿੰਘ ਪੱਧਰੀ, ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਭਾਈ ਕਰਤਾਰ ਸਿੰਘ ਭਕਨਾ, ਡਾ. ਹਰਜਿੰਦਰ ਸਿੰਘ ਛੀਨਾ, ਸੁਖਚੈਨ ਸਿੰਘ ਕੋਹਾਲਾ ਤੇ ਸਰਪੰਚ ਗੁਰਸੇਵਕ ਸਿੰਘ ਛੀਨਾ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)-ਅਣਪਛਾਤੇ ਚੋਰਾਂ ਨੇ ਬੀਤੀ ਰਾਤ ਨੂੰ ਪਿੰਡ ਚੰਬਾ ਕਲਾਂ ਹਵੇਲੀਆਂ ਵਿਖੇ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਦੀ ਅਲਮਾਰੀ ਤੋੜ ਕੇ ਉਸ ਵਿਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਅਵਤਾਰ ਸਿੰਘ ਪੁੱਤਰ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਸਾਂਧਰਾ ਨਜ਼ਦੀਕ ਪਿਛਲੇ ਦਿਨੀਂ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਜ਼ਖ਼ਮੀ ਹੋਏ ਨੌਜਵਾਨ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਭਿੱਖੀਵਿੰਡ ਪੁਲਿਸ ਨੇ ਅਣਪਛਾਤੇ ...
ਜੀਓਬਾਲਾ, 22 ਮਈ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਰਾਮਰੋਣੀ ਦੇ ਆਰਥਿਕ ਪੱਖੋਂ ਕਮਜ਼ੋਰ ਇਕ ਪਰਿਵਾਰ ਦੀ ਮਹਿਲਾ ਨੇ ਪਤੀ ਦੇ ਇਲਾਜ ਲਈ ਸਮਾਜ ਸੇਵੀ ਸੰਸਥਾਵਾਂ ਤੇ ਪ੍ਰਸ਼ਾਸਨ ਪਾਸੋਂ ਵਿੱਤੀ ਸਹਾਇਤਾ ਦੀ ਗੁਹਾਰ ਲਗਾਈ ਹੈ | ਜਾਣਕਾਰੀ ਦਿੰਦੇ ...
ਅਮਰਕੋਟ, 22 ਮਈ (ਗੁਰਚਰਨ ਸਿੰਘ ਭੱਟੀ)-ਬੀਤੇ ਸਮੇਂ ਦੌਰਾਨ ਭਿ੍ਸ਼ਟਾਚਾਰ ਦਾ ਗੜ੍ਹ ਰਹੀ ਬਲਾਕ ਸੰਮਤੀ ਵਲਟੋਹਾ ਦੇ ਇਕ ਸੈਕਟਰੀ ਤੇ ਬੀ. ਡੀ. ਪੀ. ਓ. ਵਲੋਂ ਗ੍ਰਾਮ ਪੰਚਾਇਤ ਵਲਟੋਹਾ ਦੇ 2013 ਟਰਮ ਦੌਰਾਨ ਚੁਣੇ ਗਏ ਸਰਪੰਚ ਸਲਵਿੰਦਰ ਕੌਰ ਵਲੋਂ ਪੰਚਾਇਤ ਦਾ ਸਰਕਾਰੀ ਰਿਕਾਰਡ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਪਿੰਡ ਮਰਹਾਣਾ ਵਿਖੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਹਰਭਿੰਦਰ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਨਜ਼ਦੀਕ ਭਿੱਖੀਵਿੰਡ ਵਿਖੇ ਸੁਨਿਆਰੇ ਦਾ ਕੰਮ ਕਰਦੇ ਇਕ ਵਿਅਕਤੀ ਦੀ ਮਿਲੀ ਲਾਸ਼ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਐਤਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਤੋਂ ਮਿ੍ਤਕ ਸੁਨਿਆਰੇ ਰਣਜੀਤ ਸਿੰਘ ਦੀ ...
ਸ਼ਾਹਬਾਜ਼ਪੁਰ, 22 ਮਈ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖੇਮਕਰਨ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਬੇਗੇਪੁਰ ਦੇ ਇਕ ਮੁਹੱਲੇ ਵਿਚ ਪਾਈਪ ਲਾਈਨ (ਸੀਵਰੇਜ) ਪਾਉਣ ਦਾ ਕੰਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਠੇਕੇਦਾਰ ਵਲੋਂ ਸ਼ੁਰੂ ਕੀਤਾ ਗਿਆ ਸੀ, ਜੋ ਅਜੇ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਦਿਆਂ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਭਾਰੀ ਕਟੌਤੀ ਕੀਤੀ ਹੈ, ਜਿਸ ਨਾਲ ਪੰਜਾਬ ਸਮੇਤ ਪੂਰੇ ਦੇਸ਼ ਦੇ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਤਰਨਤਾਰਨ ਬੱਸ ਸਟੈਂਡ ਦੇ ਨਜ਼ਦੀਕ ਇਕ ਆਈਲਟਸ ਸੈਂਟਰ ਵਿਖੇ ਰਿਸ਼ੈਪਸਨਿਸਟ ਵਜੋਂ ਕੰਮ ਕਰਦੀ ਲੜਕੀ ਨੂੰ ਆਈਲਟਸ ਸੈਂਟਰ ਵਿਖੇ ਪੜ੍ਹਨ ਆਉਂਦੇ ਇਕ ਨੌਜਵਾਨ ਵਰਗਲਾ ਕੇ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਿਆ | ਇਸ ਸੰਬੰਧ ਵਿਚ ਲੜਕੀ ਦੀ ...
ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਸ਼ਾਸਨਿਕ ਅਧਿਕਾਰੀ ਜਿਨ੍ਹਾਂ ਵਿਚ ਏ. ਡੀ. ਸੀ. ਵਿਕਾਸ ਲਖਵਿੰਦਰ ਸਿੰਘ ਰੰਧਾਵਾ, ...
ਤਰਨ ਤਾਰਨ, 22 ਮਈ (ਵਿਕਾਸ ਮਰਵਾਹਾ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿੰਡ ਦਿਆਲਪੁਰਾ ਵਿਖੇ ਬਿਜਲੀ ਬੋਰਡ ਵਲੋਂ ਲਗਾਏ ਗਏ ਇਕ ਟਰਾਂਸਫਾਰਮਰ ਨੂੰ ਲਾਹ ਕੇ ਆਪਣੇ ਘਰ ਵਿਚ ਰੱਖਣ 'ਤੇ ਦੋ ਭਰਾਵਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਪ ਮੰਡਲ ਅਫ਼ਸਰ ਨੌਸ਼ਹਿਰਾ ...
ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੂਰੇ ਪੰਜਾਬ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਵਿਚ ਵਿਕਾਸ ...
ਸਰਾਏ ਅਮਾਨਤ ਖਾਂ, 22 ਮਈ (ਨਰਿੰਦਰ ਸਿੰਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਥੇਬੰਦੀ ਵਲੋਂ ਪਿੰਡ ਲਹੀਆਂ ਇਕਾਈ ਦੀ ਚੋਣ ਜ਼ਿਲ੍ਹਾ ਆਗੂ ਜਸਬੀਰ ਸਿੰਘ ਗੰਡੀਵਿੰਡ ਦੀ ਨਿਗਰਾਨੀ ਹੇਠ ਕਰਵਾਈ ਗਈ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ...
ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਤਮਸਤਕ ਹੋਣ ਲਈ ਪੁੱਜੇ | ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਦੇ ਵਿਧਾਇਕ ਬਣਨ ...
ਮੀਆਂਵਿੰਡ, 22 ਮਈ (ਸਾਜਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬੋਦੇਵਾਲ ਵਿਖੇ ਇਕ ਮੀਟਿੰਗ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਜ਼ੋਨ ਸਕੱਤਰ ਸਤਨਾਮ ਸਿੰਘ, ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘੱਗੇ ਦੀ ਪ੍ਰਧਾਨਗੀ ਹੇਠ ...
ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਅੰਮਿ੍ਤ ਸੰਚਾਰ ਸਮਾਗਮ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਪੱਤਣ ਵਿਖੇ ਕਰਵਾਇਆ ਗਿਆ | ਇਹ ਅੰਮਿ੍ਤ ਸੰਚਾਰ ਤੇ ਗੁਰਮਤਿ ਸਮਾਗਮ ਹਰਜਿੰਦਰ ਸਿੰਘ ...
ਝਬਾਲ, 22 ਮਈ (ਸਰਬਜੀਤ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਖੜਕ ਸਿੰਘ ਬੀੜ ਸਾਹਿਬ ਵਾਲਿਆਂ ਤੇ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਦੀ ਬਰਸੀ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਵਿਖੇ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ 30 ਮਈ ਨੂੰ ...
ਖੇਮਕਰਨ, 22 ਮਈ (ਰਾਕੇਸ਼ ਕੁਮਾਰ ਬਿੱਲਾ)-ਨਜ਼ਦੀਕੀ ਪਿੰਡ ਭੂਰਾ ਕੋਹਨਾ 'ਚ ਸਥਿਤ ਚਰਚ 'ਮੇਰੀ ਹੈੱਲਪ ਆਫ਼ ਕਿ੍ਸ਼ਚਨ' ਜੋ ਕਿ ਪ੍ਰਭੂ ਯਿਸੂ ਮਸੀਹ ਦੀ ਮਾਂ ਮਾਤਾ ਮਰੀਅਮ ਜੀ ਨੂੰ ਸਮਰਪਿਤ ਹੈ, ਉਸ ਵਿਚ ਅੱਜ ਪਵਿੱਤਰ ਈਦ ਸੰਗਤਾਂ ਨੇ ਬੜੀ ਧੰੂਮ-ਧਾਮ ਨਾਲ ਮਨਾਈ | ਇਸ ਖੁਸ਼ੀ ...
ਅਵਤਾਰ ਸਿੰਘ ਖਹਿਰਾ ਪੱਟੀ, 22 ਮਈ-ਪੰਜਾਬ ਦੇ ਇਤਿਹਾਸ 'ਚ ਵੱਡੀ ਮਹੱਤਤਾ ਰੱਖਣ ਵਾਲੇ ਇਲਾਕੇ ਪੱਟੀ ਅੰਦਰ ਪਿਛਲੇ ਦੋ ਦਹਾਕੇ ਦੇ ਵੱਧ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਤੇ ਨਾਜਾਇਜ਼ ਹਥਿਆਰਾਂ ਦੇ ਪਰਛਾਵੇਂ ਬਾਦਸਤੂਰ ਜਾਰੀ ਹਨ | ਖਾੜਕੂਵਾਦ ਦੇ ਸਮੇਂ ਤੋਂ ਬਾਅਦ ਪੰਜਾਬ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਆਪਣੇ ਹੱਕਾਂ ਦੀ ਲੜਾਈ ਲੜ੍ਹਨ ਤੇ ਸਰਕਾਰ ਕੋਲੋਂ ਆਪਣੀਆਂ ਜਾਇਜ਼ ਮੰਗਾਂ ਮੰਨਜ਼ੂਰ ਕਰਵਾਉਣ ਦੇ ਮੰਤਵ ਨਾਲ ਪੂਰੇ ਭਾਰਤ ਦੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਆਪਣੀ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਪਿਛਲੇ ਸਮੇਂ ਦੌਰਾਨ ਕਾਲੀਆਂ ਤਾਕਤਾਂ ਹੱਥੋਂ ਸ਼ਹੀਦ ਹੋਏ ਤਰਨ ਤਾਰਨ ਸ਼ਹਿਰ ਦੇ ਹੋਣਹਾਰ ਜੰਮਪਲ ਸ਼ਹੀਦ ਸਾਥੀ ਦੀਪਕ ਧਵਨ ਸਾਥੀਆਂ ਤੇ ਕੁਦਰਤੀ ਮੌਤ ਦੌਰਾਨ ਵਿਛੜ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ) - ਸਰਾਭੇ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਲਈ ਲੱਗੇ ਮੋਰਚੇ 'ਚ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਹਰਮਨਦੀਪ ਸਿੰਘ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਪ੍ਰਵੀਨ ਕੁਮਾਰ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ ਆਦਿ ਨੇ ਹਾਜ਼ਰੀ ...
ਝਬਾਲ, 22 ਮਈ (ਸੁਖਦੇਵ ਸਿੰਘ) - ਥਾਣਾ ਝਬਾਲ ਵਿਖੇ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਅਜਾਦ ਗਰੁੱਪ ਦੇ ਸੀਨੀਅਰ ਮੈਂਬਰ ਜਰਨੈਲ ਸਿੰਘ ਪੰਡੋਰੀ, ਪਹਿਲਵਾਨ ਹਰਭਾਲ ਸਿੰਘ ਕੋਟ ਅਤੇ ਕੁਲਦੀਪ ਸਿੰਘ ਰੰਧਾਵਾ ਨੇ ਸਨਮਾਨਿਤ ਕੀਤਾ | ਇਸ ਮੌਕੇ ਇੰਸਪੈਕਟਰ ...
ਮੀਆਂਵਿੰਡ, 22 ਮਈ (ਸਾਜਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਅਧੀਨ ਆਉਂਦੇ ਪਿੰਡ ਘੱਗੇ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਅਤੇ ਸੂਬਾ ਆਗੂਆਂ ਦੀ ਅਗਵਾਈ ਹੇਠ ਤਿੰਨ ਇਕਾਈਆਂ ਦਾ ਗਠਨ ਕੀਤਾ ਗਿਆ | ਇਕ ਇਕਾਈ ਕਿਸਾਨਾਂ, ਇਕ ਐੱਸ.ਸੀ. ...
ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਕਾਰ ਨੇ ਵਰਦੀਆਂ ਲਈ ਗ੍ਰਾਂਟ ਜਾਰੀ ਕੀਤੀ ਹੈ | ...
ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਪਾਰਟੀ ਵਲੋਂ ਹਲਕਾ ਬਾਬਾ ਬਕਾਲਾ ਵਿਚ ਵੱਖ-ਵੱਖ ਅਹੁਦਿਆਂ 'ਤੇ ਪਾਰਟੀ ਵਰਕਰਾਂ ਦੀਆਂ ਨਿਯੁਕਤੀਆਂ ਕਰਨ ਲਈ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਅਹਿਮ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ...
ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)-ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਦੀ ਹਮੇਸ਼ਾਂ ਰਿਣੀ ਰਹੇਗੀ, ਜਿਨ੍ਹਾਂ ਨੇ ਬਦਲਾਅ ਲਿਆਉਣ ਲਈ 'ਆਪ' ਦੀ ਸਰਕਾਰ ਬਣਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖਡੂਰ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ...
ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ...
ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭਗਤ ਪੂਰਨ ਸਿੰਘ ਖ਼ੂਨਦਾਨ ਕਮੇਟੀ ਦੇ ਬਾਨੀ ਸਵ: ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਬਾਬਾ ਅਨੰਦ ਗਿਰੀ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਤੇ ਭਾਰਤ ਵਿਕਾਸ ...
ਸਰਾਏ ਅਮਾਨਤ ਖਾਂ, 22 ਮਈ (ਨਰਿੰਦਰ ਸਿੰਘ ਦੋਦੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਗੁਰਦੁਆਰਾ ਬਾਬਾ ਅਮਰ ਸ਼ਹੀਦ ਗੰਡੀਵਿੰਡ ਵਿਖੇ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਤੇ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਹੋਈ, ...
ਸ਼ਾਹਬਾਜ਼ਪੁਰ, 22 ਮਈ (ਪ੍ਰਦੀਪ ਬੇਗੇਪੁਰ)-ਔਲਖਾਂ ਦੇ ਵਡੇਰੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿੰਨ ਭਗਤ ਬਾਬਾ ਸੁਰਜਨ ਸਹਿਬ ਜੀ ਦਾ ਸਾਲਾਨਾ ਜੋੜ ਮੇਲਾ 19 ਜੂਨ (5 ਹਾੜ) ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ...
ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ)-ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਾੜ ਨੂੰ ਅੱਗ ਨਾ ਲਗਾਉਣ ਅਤੇ ਜਥੇਬੰਦੀ ਦੇ ਹਰੇਕ ਪਰਿਵਾਰ ਵਲੋਂ ਪੰਜ-ਪੰਜ ਰੁੱਖ ਲਗਾਉਣ ਦਾ ਫ਼ੈਸਲਾ ਪੰਜਾਬ ਦੇ ਵਾਤਾਵਰਨ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਪਿੰਡ ਸੰਘੇ, ਬੰਗਾਲੀਪੁਰ, ਬਾਗੜੀਆਂ, ਸੇਰੋਂ, ਰਸੂਲਪੁਰ ਤੇ ਪਿੱਦੀ ਵਿਚ ਪਿੰਡ ਇਕਾਈ ਦੀਆਂ ਨਵੀਆਂ ਚੋਣਾਂ ਹੋਈਆਂ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ...
ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਅੰਮਿ੍ਤਸਰ ਤੋਂ ਫਤਿਹਗੜ ਚੂੜੀਆਂ ਵਾਇਆ ਸੰਗਤਪੁਰਾ ਸੜਕ ਜੋ ਕਿ ਮਹਾਨ ਇਨਕਲਾਬੀ ਕਾਮਰੇਡ ਸੋਹਨ ਸਿੰਘ ਜੋਸ਼ ਮਾਰਗ ਵਜੋਂ ਜਾਣੀ ਜਾਂਦੀ ਹੈ, ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...
ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸਰਕਾਰੀ ਐਲੀਮੈਂਟਰੀ ਸਕੂਲ ਭੋਆ ਫਤਿਹਗੜ੍ਹ ਬਲਾਕ ਮਜੀਠਾ-2 'ਚ 2022 ਦੇ ਪਹਿਲੀ ਤੋਂ ਪੰਜਵੀਂ ਕਲਾਸਾਂ ਦੇ ਆਏ ਨਤੀਜ਼ਿਆਂ 'ਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਨੇਜਰ ਹਰਜੀਤ ਭੋਆ ਗੁਰਦੁਆਰਾ ...
ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਪਿਛਲੇ ਇਕ ਦਹਾਕੇ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰ ਰਹੀ ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ...
ਖਾਸਾ, 22 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਰੇਲਵੇ ਸਟੇਸ਼ਨ ਜੋ ਕਿ ਨੈਸ਼ਨਲ ਹਾਈਵੇ ਅਟਾਰੀ ਬਾਰਡਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ | ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਅਤੇ ਤਰਨ ਤਾਰਨ ਜ਼ਿਲ੍ਹੇ ਨੂੰ ...
ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਭੋਪਾਲ ਪੁਲਿਸ ਦੇ ਇੰਸਪੈਕਟਰ ਜਨਰਲ ਆਈ. ਪੀ. ਐੱਸ. ਸੰਜੇ ਤਿਵਾੜੀ ਨੇ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਤੇ ਦੋਹਾਂ ਸਰਹੱਦੀ ਫੌਜਾਂ ਦੀ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਆਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ਸਮੇਤ ...
ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦੇ ਸਮੇਂ ਵਿਚ ਸਾਡੇ ਬੱਚੇ ਅਤੇ ਨੌਜਵਾਨਾਂ ਨੂੰ ਜਿੱਥੇ ਦੁਨਿਆਵੀ ਸਿੱਖਿਆ ਦੀ ਲੋੜ ਹੈ ਉੱਥੇ ਧਾਰਮਿਕ ਸਿੱਖਿਆ ਦੀ ਵੀ ਬਹੁਤ ਜ਼ਰੂਰਤ ਹੈ | ਇਹ ਪ੍ਰਗਟਾਵਾ ਡਾ: ਪ੍ਰਤਾਪ ਸਿੰਘ ਭੰਗਾਲੀ ਸਰਕਲ ਅਜਨਾਲਾ ਅਤੇ ਭਾਈ ਗਿਆਨ ...
ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਵਲੋਂ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਟੀ ਪੁਆਇੰਟ ਅਟਾਰੀ ...
ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਬੀਤੇੇ ਦਿਨ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੇ ਪੁੱਤਰ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਹੈਰੋਇਨ, ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਐੱਸ.ਆਈ. ...
ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ) - ਰਾਜੀਵ ਗਾਂਧੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਮੁਨੀਸ਼ ਜੋਸ਼ੀ ਮੈਂਬਰ ਪੀ.ਪੀ.ਸੀ.ਸੀ, ਅੰਮਿ੍ਤਪਾਲ ਭੋਂਸਲੇ ਸਟਟ ਜਨਰਲ ਸੈਕਟਰੀ, ਚੇਅਰਮੈਨ ...
ਝਬਾਲ, 22 (ਸੁਖਦੇਵ ਸਿੰਘ) - ਭਾਰਤੀ ਕਮਿਊਨਿਸਟ ਪਾਰਟੀ ਦੀਆਂ ਮੀਟਿੰਗ ਪਿੰਡ ਮੂਸੇ ਅਤੇ ਛਿਛਰੇਵਾਲ ਵਿਖੇ ਸੰਤੋਖ ਸਿੰਘ ਤੇ ਹੀਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਅਤੇ ਕਿਸਾਨ ...
ਤਰਨ ਤਾਰਨ, 22 ਮਈ (ਵਿਕਾਸ ਮਰਵਾਹਾ)-ਚੌਂਕੀ ਮਾਣੋਚਾਲ੍ਹ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਚੌਂਕੀ ਇੰਚਾਰਜ ਮਾਣੋਚਾਲ੍ਹ ...
ਗੋਇੰਦਵਾਲ ਸਾਹਿਬ, 22 ਮਈ (ਸਕੱਤਰ ਸਿੰਘ ਅਟਵਾਲ)-ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਪਾਸੋਂ ਨਿੱਤ ਕੋਈ ਨਾ ਕੋਈ ਸਾਮਾਨ ਫੜੇ ਜਾਣ ਕਾਰਨ ਬਦਨਾਮ ਹੋ ਚੁੱਕੀ ਜੇਲ੍ਹ ਵਿਚੋਂ ਮੋਬਾਈਲ ਫ਼ੋਨ, ਬੀੜੀਆਂ ਦੇ ਬੰਡਲ, ਸ਼ਰਾਬ ਨੁਮਾ ਚੀਜ਼ ...
ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਸ਼ੇਖ ਵਿਖੇ ਖ਼ਾਲ੍ਹ ਦੇ ਝਗੜੇ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਡਾਂਗਾਂ ਤੇ ਇੱਟਾਂ ਨਾਲ ਘਰ ਦੀ ਭੰਨਤੋੜ ਕੀਤੀ ਤੇ ਧਮਕੀਆਂ ਦਿੱਤੀਆਂ | ਇਸ ਸਬੰਧੀ ਪੁਲਿਸ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX