ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  53 minutes ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 2 hours ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 2 hours ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 4 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 5 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 6 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 6 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 7 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 7 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 7 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 7 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 8 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 7 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 9 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 9 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 9 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 11 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554

ਪੰਜਾਬ / ਜਨਰਲ

ਪੰਚਾਇਤੀ ਜ਼ਮੀਨਾਂ 'ਚ ਫ਼ਸਲ ਖੇਤੀਬਾੜੀ ਮਾਹਰਾਂ ਦੀ ਨਿਗਰਾਨੀ ਹੇਠ ਕਰਵਾਉਣ ਦਾ ਮੁੱਦਾ ਉਠਿਆ

ਕੇਵਲ ਸਿੰਗਲਾ
ਮੂਣਕ, 22 ਮਈ- ਸੂਬੇ 'ਚ ਧਰਤੀ ਹੇਠਲੇ ਪਾਣੀ ਅਤੇ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ | ਸੂਬਾ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਦੋਵੇਂ ਸਮੱਸਿਆਵਾਂ ਨੂੰ ਠੱਲ੍ਹ ਪਾਉਣ ਲਈ ਹਰ ਸਾਲ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਦੋਵੇਂ ਸਮੱਸਿਆਵਾਂ 'ਚ ਹੋਰ ਵਾਧਾ ਹੋ ਰਿਹਾ ਹੈ | ਸੂਬਾ ਦਾ ਕਿਸਾਨ ਭਾਵੇਂ ਇਨ੍ਹਾਂ ਸਮੱਸਿਆਵਾਂ ਨੂੰ ਸਮਝ ਰਿਹਾ ਹੈ ਪਰ ਆਰਥਿਕ ਤੰਗੀ ਕਾਰਨ ਅਤੇ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨ ਝੋਨੇ ਅਤੇ ਕਣਕ ਦੀ ਫ਼ਸਲ ਨੂੰ ਪੱਕੀ ਫ਼ਸਲ ਸਮਝ ਕੇ ਜ਼ਮੀਨਾਂ ਦਾ ਠੇਕਾ ਲਾਉਂਦੇ ਹਨ | ਪਰਾਲੀ ਨਾ ਸਾੜੀ ਜਾਵੇ, ਸੂਬਾ ਸਰਕਾਰ ਵਲੋਂ ਹਰ ਸਾਲ ਮਸ਼ੀਨਰੀ 'ਤੇ ਕਰੋੜਾਂ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵਲੋਂ ਥਾਂ-ਥਾਂ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ ਤਾਂ ਕਿ ਕਿਸਾਨਾਂ ਨੂੰ ਬਦਲਵੀਂਆਂ ਫ਼ਸਲਾਂ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸੂਬਾ ਸਰਕਾਰ ਵਲੋਂ ਵੀ ਝੋਨੇ ਦੀ ਬਿਜਾਈ ਲੇਟ ਕਰਨ ਲਈ ਨੋਟੀਫ਼ਿਕੇਸ਼ਨ ਕੀਤੇ ਜਾਦੇ ਹਨ ਪਰ ਫਿਰ ਵੀ ਇਹ ਸਮੱਸਿਆਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ | ਜਿਸ ਦਾ ਮੁੱਖ ਕਾਰਨ ਕਿਸਾਨਾਂ ਵਲੋਂ ਖੇਤੀ ਵਿਭਾਗ ਦੀਆਂ ਸਿਫ਼ਾਰਿਸ਼ਾਂ 'ਤੇ ਵਿਸ਼ਵਾਸ ਨਾ ਹੋਣਾ ਅਤੇ ਕਣਕ ਅਤੇ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਦੀ ਆਮਦਨ ਅਤੇ ਗਾਰੰਟੀ ਨਾ ਹੋਣਾ ਹੈ | ਕਿਸਾਨਾਂ 'ਚ ਖੇਤੀਬਾੜੀ ਵਿਭਾਗ ਦੀ ਸਿਫ਼ਾਰਿਸ਼ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਬਾਸਮਤੀ 1509, ਪੂਸਾ 1121 ਆਦਿ ਫ਼ਸਲਾਂ 'ਤੇ ਐਮ.ਐਸ.ਪੀ. ਦੀ ਗਾਰੰਟੀ ਜ਼ਰੂਰੀ ਹੈ | ਇਸ ਤੋਂ ਇਲਾਵਾ ਸੂਬੇ 'ਚ ਪੰਚਾਇਤਾਂ ਕੋਲ 1 ਲੱਖ 70 ਹਜ਼ਾਰ ਏਕੜ ਵਾਹੀ ਯੋਗ ਜ਼ਮੀਨ ਹੈ | ਸੋ ਪੰਚਾਇਤੀ ਜ਼ਮੀਨ ਨੂੰ ਮਾਡਲ ਪ੍ਰਦਰਸ਼ਨੀ ਜ਼ਮੀਨ 'ਚ ਤਬਦੀਲ ਕੀਤਾ ਜਾ ਸਕਦਾ ਹੈ | ਇਸ ਜ਼ਮੀਨ 'ਚ ਮੁਨਾਫ਼ੇ ਵਾਲੀਆਂ ਫ਼ਸਲਾਂ, ਘੱਟ ਸਮੇਂ 'ਚ ਪੱਕਣ ਵਾਲੀਆਂ ਫ਼ਸਲਾਂ ਦੀ ਖੇਤੀ ਕਰਵਾਈ ਜਾਵੇ ਅਤੇ ਇਨ੍ਹਾਂ ਜ਼ਮੀਨਾਂ 'ਚ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਕਰਵਾ ਕੇ ਕਿਸਾਨਾਂ 'ਚ ਮਾਡਲ ਦੇ ਤੌਰ 'ਤੇ ਪੇਸ਼ ਕੀਤਾ ਜਾਵੇ | ਜਾਣਕਾਰੀ ਅਨੁਸਾਰ 300 ਤੋਂ ਵੱਧ ਅਜਿਹੀਆਂ ਖੇਤੀ ਵਸਤਾਂ ਹਨ ਜੋ ਕਿ ਸੂਬੇ ਦੀਆਂ ਜ਼ਮੀਨਾਂ 'ਚ ਪੈਦਾ ਕੀਤੀਆਂ ਜਾ ਸਕਦੀਆਂ ਹਨ |

3 ਮੋਬਾਈਲ ਅਤੇ ਰੇਕੀ ਲਈ ਵਰਤੀ ਫਾਰਚੂਨਰ ਕਾਰ ਬਰਾਮਦ

ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-9 ਮਈ ਦੀ ਸ਼ਾਮ ਨੂੰ ਮੁਹਾਲੀ ਵਿਚਲੇ ਸਟੇਟ ਪੁਲਿਸ ਇੰਟੈਲੀਜੈਂਸ ਦਫ਼ਤਰ 'ਚ ਧਮਾਕਾ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਜਗਦੀਪ ਸਿੰਘ ਕੰਗ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਇਸ ਮਾਮਲੇ 'ਚ ਵਰਤੇ ਗਏ ਤਿੰਨ ਮੋਬਾਈਲ ਫ਼ੋਨ ਅਤੇ ਇਕ ...

ਪੂਰੀ ਖ਼ਬਰ »

ਰੁਜ਼ਗਾਰ ਦੇ ਵਧੇਰੇ ਮੌਕੇ ਹੋਣ ਨਾਲ ਸਮਾਜ 'ਚ ਨਸ਼ਿਆਂ ਦੀ ਥਾਂ ਨਹੀਂ ਬਚੇਗੀ-ਮੁੱਖ ਮੰਤਰੀ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀ.ਜੀ.ਐਸ. ਸਕੂਲ ਦੇ ਗਰਾਊਾਡ ਤੋਂ ਇਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ | ਰੈਲੀ ਨੂੰ ...

ਪੂਰੀ ਖ਼ਬਰ »

ਕਿਸ ਕਰਵਟ ਬੈਠੇਗਾ ਪੰਜਾਬ ਦਾ ਸਿਆਸੀ ਭਵਿੱਖ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 22 ਮਈ- ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ, ਪੰਜਾਬ ਵਿਚਲੀ ਕਾਂਗਰਸ ਅੰਦਰ ਪਏ ਘਮਸਾਣ, ਸ਼੍ਰੋਮਣੀ ਅਕਾਲੀ ਅਤੇ ਭਾਜਪਾ ਦੇ ਟੁੱਟੇ ਸਿਆਸੀ ਰਿਸ਼ਤਿਆਂ ਤੋਂ ਬਾਅਦ ਪੰਜਾਬ ਅੰਦਰ ਭਵਿੱਖ ਦੀ ਸਿਆਸਤ ਕੀ ਰੰਗ ਬਦਲਦੀ ਹੈ, ਬਾਰੇ ਹਾਲੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 4 ਨੌਜਵਾਨਾਂ ਦੀ ਮੌਤ

ਗੁਰੂਸਰ ਸੁਧਾਰ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ 'ਚ ਅੱਜ ਵੱਖ-ਵੱਖ ਥਾੲੀਂ ਨਸ਼ੇ ਕਾਰਨ 4 ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਹੈ | ਸਥਾਨਕ ਕਸਬਾ ਗੁਰੂਸਰ ਸੁਧਾਰ ਦੀ ਸਰਵਣ ਬਿਲਡਿੰਗ 'ਚ ਆਪਣੀ ਪਤਨੀ ਸਮੇਤ ਰਹਿ ਰਹੇ 30 ਸਾਲਾ ਮੁਸਲਿਮ ਨੌਜਵਾਨ ਮੁਹੰਮਦ ਇਲਿਆਸ ...

ਪੂਰੀ ਖ਼ਬਰ »

ਕੇਰਲ, ਰਾਜਸਥਾਨ ਤੇ ਮਹਾਂਰਾਸ਼ਟਰ ਨੇ ਤੇਲ 'ਤੇ ਘਟਾਇਆ ਵੈਟ, ਪੰਜਾਬ ਸਰਕਾਰ 'ਤੇ ਵੀ ਵਧਿਆ ਦਬਾਅ

ਸ਼ਿਵ ਸ਼ਰਮਾ ਜਲੰਧਰ, 22 ਮਈ- ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ ਦੇ ਉੱਪਰ 8 ਰੁਪਏ ਤੇ 6 ਰੁਪਏ ਐਕਸਾਈਜ਼ ਡਿਊਟੀ ਘਟਾਈ ਗਈ ਹੈ, ਜਿਸ ਨਾਲ ਲੋਕਾਂ ਨੂੰ 9.50 ਰੁਪਏ ਪੈਟਰੋਲ ਤੇ 7 ਰੁਪਏ ਡੀਜ਼ਲ ਸਸਤਾ ਮਿਲਣਾ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ. ਟੀ. ਆਈ. ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)- ਬੇਰੁਜ਼ਗਾਰ 646 ਪੀ.ਟੀ.ਆਈ. ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

20 ਸਾਲਾਂ ਤੋਂ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਆਸ਼ਰਮ ਮੁਖੀ ਅਤੇ ਪੁੱਤਰ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਥਾਣਾ ਸਦਰ ਅਧੀਨ ਪੈਂਦੀ ਬਸੰਤਪੁਰਾ ਚੌਕੀ ਦੀ ਪੁਲਿਸ ਨੇ 20 ਸਾਲਾਂ ਤੋਂ ਇਕ ਲੜਕੀ, ਜੋ ਉਸ ਸਮੇਂ ਨਾਬਾਲਗ ਸੀ, ਨਾਲ ਜਬਰ-ਜਨਾਹ ਕਰਨ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਆਸ਼ਰਮ ਮੁਖੀ ਖ਼ਿਲਾਫ਼ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦਾ ਕਤਲ ਕਰ ਕੇ ਲਾਸ਼ ਘਰ ਨੇੜੇ ਸੁੱਟੀ

ਕਾਦੀਆਂ, 22 ਮਈ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)-ਅੱਜ ਸਵੇਰੇ ਕੋਟ ਟੋਡਰ ਮੱਲ ਰੋਡ ਨਜ਼ਦੀਕ ਪਿੰਡ ਭੰਗਵਾਂ ਅਤੇ ਖਾਰਾ ਦੇ ਵਿਚਕਾਰ ਇਕ ਵਿਅਕਤੀ ਦਾ ਕਤਲ ਕਰ ਕੇ ਉਸ ਦੀ ਲਾਸ਼ ਸੜਕ ਕਿਨਾਰੇ ਸੁੱਟੀ ਮਿਲੀ | ਮਿ੍ਤਕ ਮਨਦੀਪ ਸਿੰਘ (35) ਪੁੱਤਰ ਬਾਵਾ ...

ਪੂਰੀ ਖ਼ਬਰ »

30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦਾ ਅੰਤਿਮ ਸੰਸਕਾਰ ਕੱਲ੍ਹ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ 'ਚ ਜਾ ਬਿਰਾਜੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ 24 ਮਈ ਦਿਨ ਮੰਗਲਵਾਰ ਨੂੰ ਸਵੇਰੇ 11 ...

ਪੂਰੀ ਖ਼ਬਰ »

ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ 'ਚ ਰੱਖਣ ਦੇ ਦਾਅਵੇ ਖ਼ਾਰਜ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪੰਜਾਬ ਦੇ ਜੇਲ੍ਹ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਚ ਜੇਲ੍ਹ ਵਿਭਾਗ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ...

ਪੂਰੀ ਖ਼ਬਰ »

ਸੰਧਵਾਂ ਨੇ 25 ਨੂੰ ਬੁਲਾਈ ਚੇਅਰਮੈਨਾਂ ਦੀ ਮੀਟਿੰਗ

ਚੰਡੀਗੜ੍ਹ, 22 ਮਈ (ਐਨ. ਐਸ. ਪਰਵਾਨਾ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਾਲੂ ਵਿੱਤੀ ਸਾਲ ਲਈ ਬੁਲਾਈਆਂ ਗਈਆਂ 15 ਕਮੇਟੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ 25 ਮਈ ਨੂੰ ਇੱਥੇ ਬੁਲਾਈ ਹੈ, ਜਿਸ 'ਚ ਉਹ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦੇਣਗੇ | ਮੀਟਿੰਗ ...

ਪੂਰੀ ਖ਼ਬਰ »

ਗੁ: ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਯਾਦ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਗੁ: ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਮੌਕੇ 1964 'ਚ ਅੱਜ ਦੇ ਦਿਨ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਡਾਕਟਰਾਂ ਦਾ ਬੋਰਡ ਸਿੱਧੂ ਨੂੰ ਖ਼ਾਸ ਭੋਜਨ ਦੇਣ ਸੰਬੰਧੀ ਅੱਜ ਅਦਾਲਤ 'ਚ ਸੌਂਪੇਗਾ ਰਿਪੋਰਟ

ਪਟਿਆਲਾ, 22 ਮਈ (ਮਨਦੀਪ ਸਿੰਘ ਖਰੌੜ)-ਸੜਕੀ ਹਿੰਸਾ ਕੇਸ 'ਚ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੂੰ ਖ਼ਾਸ ਭੋਜਨ ਪਦਾਰਥ ਦੇਣ (ਸਪੈਸ਼ਲ ਡਾਈਟ) ਦੇਣ ਸੰਬੰਧੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦਾ ਬੋਰਡ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਦਵਾਈ ਵਿਕ੍ਰੇਤਾਵਾਂ ਵਲੋਂ ਪਹਿਲੀ ਜੂਨ ਤੋਂ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ

ਲੁਧਿਆਣਾ, 22 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੀਆਂ ਕੈਮਿਸਟਸ ਵਿਰੁੱਧ ਕਥਿਤ ਮਾਰੂ ਨੀਤੀਆਂ ਨੂੰ ਲੈ ਕੇ ਕੈਮਿਸਟਸ ਐਸੋਸੀਏਸ਼ਨ ਵਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ | ਸੂਬੇ ਦੇ ਸਮੂਹ ਦਵਾਈ ਵਿਕਰੇਤਾਵਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਪੰਜਾਬ ...

ਪੂਰੀ ਖ਼ਬਰ »

ਸੂਰਜੀ ਬਿਜਲੀ ਦੀ ਸਹਾਇਤਾ ਨਾਲ ਵੀ ਬਿਜਲੀ ਸੰਕਟ ਦੂਰ ਕਰਨ 'ਚ ਲੱਗਾ ਹੈ ਪਾਵਰਕਾਮ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਪਾਵਰਕਾਮ ਲਈ ਹੁਣ ਹਰ ਸਾਲ ਬਿਜਲੀ ਦੀ ਵਧ ਰਹੀ ਮੰਗ ਨੂੰ ਪੂਰੀ ਕਰਨ 'ਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੰਬੇ ਸਮੇਂ ਬਾਅਦ ਪਾਵਰਕਾਮ ਨੇ ਹੁਣ ਕੋਲੇ, ਪਾਣੀ ਤੋਂ ਤਿਆਰ ਹੁੰਦੀ ਬਿਜਲੀ ਉਤਪਾਦਨ ਤੋਂ ਬਾਅਦ ਸੂਰਜੀ ਬਿਜਲੀ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇਕ ਸਾਲ ਤੋਂ ਉਪ ਕੁਲਪਤੀ ਤੋਂ ਸੱਖਣੀ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਿਛਲੇ ਇਕ ਸਾਲ ਤੋਂ ਉਪ ਕੁਲਪਤੀ ਤੋਂ ਸੱਖਣੀ ਹੈ | ਜਿਸ ਕਰਕੇ ਯੂਨੀਵਰਸਿਟੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਪਰ ਸਰਕਾਰ ਇਸ ਪਾਸੇ ਅਵੇਸਲੀ ਹੋਈ ਪਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਬੀਤੇ ਦਿਨੀਂ ਕੁਝ ਚਿਰ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ...

ਪੂਰੀ ਖ਼ਬਰ »

ੲੀਂਧਣ ਦੀਆਂ ਕੀਮਤਾਂ ਘੱਟ ਕਰਨ 'ਤੇ ਇਮਰਾਨ ਖ਼ਾਨ ਵਲੋਂ ਭਾਰਤ ਦੀ ਤਾਰੀਫ਼

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰੂਸ ਤੋਂ ਘੱਟ ਕੀਮਤ 'ਤੇ ਤੇਲ ਖ਼ਰੀਦਣ ਲਈ ਭਾਰਤ ਦੀ ਤਾਰੀਫ਼ ਕੀਤੀ | ਉਨ੍ਹਾਂ ਨੇ ਅਮਰੀਕੀ ਦਬਾਅ ਨੂੰ ਦਰਕਿਨਾਰ ਕਰਦੇ ਹੋਏ ਸਮਾਂ ਰਹਿੰਦਿਆਂ ਭਾਰਤ ਵਲੋਂ ਇਸ ਯੋਜਨਾ ਨੂੰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਰਸਤੇ 'ਚ ਤਿਆਰ ਹੋਇਆ ਉੱਤਰਾਖੰਡ ਦਾ ਸਭ ਤੋਂ ਵੱਡਾ ਪੁਲ

ਸ੍ਰੀ ਹੇਮਕੁੰਟ ਸਾਹਿਬ, 22 ਮਈ- (ਸੁਰਿੰਦਰਪਾਲ ਸਿੰਘ ਵਰਪਾਲ)- ਸਾਲ 2013 ਦੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਜੁਲਾਈ ਮਹੀਨੇ 'ਚ ਹੋਈ ਕੁਦਰਤੀ ਤ੍ਰਾਸਦੀ ਦੇ ਅੰਸ਼ ਪੈਦਲ ਰਸਤੇ 'ਚ ਅਜੇ ਵੀ ਦੇਖਣ ਨੂੰ ਮਿਲਦੇ ਹਨ | ਭਾਵੇਂ ਕਿ ਸੂਬਾ ਸਰਕਾਰ ਤੇ ਟਰੱਸਟ ਦੇ ਪੂਰਨ ...

ਪੂਰੀ ਖ਼ਬਰ »

ਮੌੜ ਮੰਡੀ ਬੰਬ ਧਮਾਕਾ ਮਾਮਲਾ

ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਥਾਣੇਦਾਰ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਹਲਕਾ ਮੌੜ ਤੋਂ ਕਾਂਗਰਸੀ ਉਮੀਦਵਾਰ ਅਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਦੇ ਕਾਫ਼ਲੇ 'ਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਤਲਵੰਡੀ ...

ਪੂਰੀ ਖ਼ਬਰ »

ਪਿਸ਼ਾਵਰ 'ਚ 9 ਸਾਲਾਂ ਅੰਦਰ 12 ਸਿੱਖਾਂ ਦੀ ਹੱਤਿਆ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਪਿਛਲੇ 9 ਸਾਲਾਂ 'ਚ 12 ਸਿੱਖਾਂ ਦੀਆਂ ਹੱਤਿਆਵਾਂ ਕੀਤੀਆਂ ਗਈਆਂ ਹਨ, ਜਦਕਿ ਕਿਸੇ ਇਕ ਵੀ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ | ਖ਼ੈਬਰ ਪਖਤੂਨਖਵਾ ਦੀ ...

ਪੂਰੀ ਖ਼ਬਰ »

ਕੋਰੋਨਾ ਦੇ 10 ਨਵੇਂ ਮਾਮਲੇ, ਇਕ ਮੌਤ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਮਾਨਸਾ ਨਾਲ ਸੰਬੰਧਿਤ ਇਕ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਹੈ | ਅੱਜ 19 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਜ਼ਿਲਿ੍ਹਆਂ ਤੋਂ ਅੱਜ ਕੋਰੋਨਾ ਵਾਇਰਸ ਦੇ ਨਵੇਂ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਪੁਲ ਦੀ 40 ਫ਼ੀਸਦੀ ਤੋਂ ਵਧੇਰੇ ਉਸਾਰੀ ਮੁਕੰਮਲ- ਗਿਲਾਨੀ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਪੀ. ਐਸ. ਡੀ. ਪੀ. (ਪਬਲਿਕ ਸੈਕਟਰ ਡਿਵੈਲਪਮੈਂਟ ਪ੍ਰੋਗਰਾਮ) ਦੇ ਤਹਿਤ ਕਰਤਾਰਪੁਰ ਲਾਂਘੇ ਲਈ ਭਾਰਤ-ਪਾਕਿ ਜ਼ੀਰੋ ਲਾਈਨ ਨੇੜੇ ਪੁਲ ਦੀ ਸ਼ੁਰੂ ਕੀਤੀ ਉਸਾਰੀ ਲਗਪਗ 40 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ | ਪੁਲ ...

ਪੂਰੀ ਖ਼ਬਰ »

ਦੇਸ਼ 'ਚ ਓਮੀਕੋਰੋਨ ਦੇ ਦੋ ਉਪ ਰੂਪਾਂ ਦੀ ਪੁਸ਼ਟੀ

ਨਵੀਂ ਦਿੱਲੀ, 22 ਮਈ (ਪੀ. ਟੀ. ਆਈ.)-'ਦ ਇੰਸਾਕੋਗ' ਨੇ ਭਾਰਤ 'ਚ ਓਮੀਕੋਰੋਨ ਦੇ ਦੋ ਉਪ ਰੂਪਾਂ ਬੀਏ.4 ਅਤੇ ਬੀਏ.5 ਦੀ ਪੁਸ਼ਟੀ ਕੀਤੀ ਹੈ | ਇਨ੍ਹਾਂ 'ਚੋਂ ਇਕ ਮਾਮਲੇ ਦੀ ਤਾਮਿਲਨਾਡੂ ਤੇ ਦੂਜੇ ਦੀ ਤੇਲੰਗਾਨਾ 'ਚ ਪੁਸ਼ਟੀ ਹੋਈ ਹੈ | ਭਾਰਤੀ ਸਾਰਸ-ਕੋਵ-2 ਜੀਨੋਮਿਕਸ ਕੰਸੋਰਟੀਅਮ ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਗਠਨ ਵਲੋਂ ਭਾਰਤ ਦੀਆਂ 10 ਲੱਖ ਆਸ਼ਾ ਵਰਕਰ ਸਨਮਾਨਿਤ

ਸੰਯੁਕਤ ਰਾਸ਼ਟਰ/ਜਨੇਵਾ, 22 ਮਈ (ਏਜੰਸੀ)-ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਭਾਰਤ ਦੀਆਂ 10 ਲੱਖ ਆਸ਼ਾ ਵਰਕਰਾਂ ਨੂੰ ਦੇਸ਼ (ਭਾਰਤ) 'ਚ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ 'ਅਹਿਮ ਭੂਮਿਕਾ ਨਿਭਾਉਣ' ਅਤੇ ਪੇਂਡੂ ਖੇਤਰਾਂ 'ਚ ਸਿਹਤ ਸਹੂਲਤਾਂ ਦੀ ਸਿੱਧੀ ਪਹੁੰਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX