ਬਰਨਾਲਾ, 22 ਮਈ (ਰਾਜ ਪਨੇਸਰ)- ਸੀ.ਆਈ.ਏ. ਸਟਾਫ਼ ਵਲੋਂ 2 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ ਪੋਸਤ ਅਤੇ ਕਾਰ ਸਮੇਤ ਕਾਬੂ ਕਰ ਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਪੀ. (ਡੀ.) ਅਨਿਲ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਦੂਜੇ ਸੂਬਿਆਂ 'ਚੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ ਤੇ ਉਹ ਅੱਜ ਵੀ ਜ਼ਿਲ੍ਹਾ ਬਰਨਾਲਾ ਅੰਦਰ ਭੁੱਕੀ ਵੇਚਣ ਆ ਰਹੇ ਹਨ ਤਾਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸ: ਬਲਜੀਤ ਸਿੰਘ ਦੀ ਅਗਵਾਈ ਵਿਚ ਟੀਮ ਬਣਾਈ ਗਈ ਤੇ ਥਾਣੇਦਾਰ ਮੁਨੀਸ਼ ਕੁਮਾਰ ਨੇ ਪੂਰੀ ਟੀਮ ਸਮੇਤ ਧਨੌਲਾ ਤੋਂ ਭੱਠਲਾਂ ਵਾਲੇ ਰਾਹ 'ਤੇ ਲਾਏ ਨਾਕੇ ਦੌਰਾਨ ਇਕ ਹੰਡੂਈ ਕਾਰ ਨੰਬਰ ਪੀ.ਬੀ. 03 ਏ.ਐਕਸ 8329 ਜਿਸ 'ਚ ਵਰਿੰਦਰ ਸਿੰਘ ਰਾਜੂ ਪੁੱਤਰ ਬਲਵਿੰਦਰ ਸਿੰਘ ਵਾਸੀ ਬਦਨਪੁਰ (ਪਟਿਆਲਾ), ਮੰਗਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕੱਲਰ ਭੈਣੀ (ਪਟਿਆਲਾ) ਬੈਠੇ ਸਨ, ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਕਾਬੂ ਕਰ ਕੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਈ ਹੈ | ਮੁਲਜ਼ਮ ਮੰਗਾ ਸਿੰਘ ਖ਼ਿਲਾਫ਼ ਇਕ ਹੋਰ ਮਾਮਲਾ ਥਾਣਾ ਪਸਿਆਣਾ ਵਿਚ ਮਾਮਲਾ ਦਰਜ ਹੈ ਅਤੇ ਵਰਿੰਦਰ ਸਿੰਘ ਰਾਜੂ ਖ਼ਿਲਾਫ਼ ਥਾਣਾ ਬਰਨਾਲਾ, ਥਾਣਾ ਪਹੇਵਾ (ਕੁਰੂਕਸ਼ੇਤਰ, ਹਰਿਆਣਾ), ਥਾਣਾ ਸਿਟੀ ਸਮਾਣਾ ਵਿਖੇ ਮਾਮਲੇ ਦਰਜ ਹਨ | ਪੁਲਿਸ ਵਲੋਂ ਗਿ੍ਫ਼ਤਾਰ ਦੋਵੇਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |
ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਤ ਇਕ ਨੌਜਵਾਨ ਦੀ ਬੀਤੀ ਦੇਰ ਰਾਤ ਗੱਡੀ ਦਰੱਖ਼ਤ ਨਾਲ ਟਕਰਾ ਜਾਣ ਕਾਰਨ ਮੌਤ ਹੋ ਗਈ | ਇਸ ਸਬੰਧੀ ਚੌਕੀ ਇੰਚਾਰਜ ਬਲਵਿੰਦਰ ਸਿੰਘ ਦੱਸਿਆ ਕਿ ਪਿੰਡ ਪੱਖੋਕੇ ਨਾਲ ਸੰਬੰਧਿਤ ਨੌਜਵਾਨ ਸੋਹਣ ਸਿੰਘ ਉਰਫ਼ ਸੋਨੀ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਮੌੜ ਦੇ ਇਕ ਆਜੜੀ ਦੀਆਂ 7 ਬੱਕਰੀਆਂ ਜ਼ਹਿਰੀਲੀ ਚੀਜ ਖਾਣ ਨਾਲ ਅਚਾਨਕ ਮਰ ਗਈਆਂ ਅਤੇ ਆਜੜੀ ਦਾ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਪਿੰਡ ਭਗਤਪੁਰਾ ਦੇ ਆਜੜੀ ਸੁਦਾਗਰ ਸਿੰਘ ਪੁੱਤਰ ਨਾਜ਼ਮ ਸਿੰਘ ਨੇ ਦੱਸਿਆ ਕਿ ਜਦ ...
ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਦੇ ਛੋਟੇ ਭਰਾ ਕਬੱਡੀ ਕੋਚ ਬਖ਼ਸ਼ੀਸ਼ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 42ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ...
ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਭਾਰੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਸੀਨੀਅਰ ਭਾਜਪਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ...
ਧਨੌਲਾ, 22 ਮਈ (ਚੰਗਾਲ)- ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਿੰਡ ਰਾਜੀਆ ਵਿਖੇ ਧਰਮਸ਼ਾਲਾ ਵਿਚ ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ ਗਈ | ਮੀਟਿੰਗ ਨੂੰ ਜਥੇਬੰਦੀ ਦੀ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਸੂਬਾ ਸਰਕਾਰ ਵਲੋਂ ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਪਿੰਡ ਉੱਗੋਕੇ ਦੇ ਸਿਹਤ ਮਹਿਕਮੇ ਵਿਚ ਸੇਵਾਵਾਂ ਨਿਭਾ ਰਹੇ ਸੁਰਿੰਦਰ ਸਿੰਘ ਬੰਪੀ ਉੱਗੋਕੇ ਦਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਘਰ ਜਾ ਕੇ ਸਨਮਾਨ ਕੀਤਾ | ਹਲਕਾ ...
ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਧਾਨ ਗੁਰਦੀਪ ਬਾਂਸਲ ਦੀ ਅਗਵਾਈ ਹੇਠ ਪਿੰਡ ਹਮੀਦੀ ਵਿਖੇ ਗ੍ਰਾਮ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਭਰੂਣ ਹੱਤਿਆ ਰੋਕਣ ਅਤੇ ...
ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਮਜਦੂਰ ਪਰਿਵਾਰ ਨਾਲ ਸੰਬੰਧਿਤ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਦਸਵੀਂ ਕਲਾਸ ਦਾ ਵਿਦਿਆਰਥੀ ਕਮਲ ਸਿੰਘ ਪੁੱਤਰ ਸੇਮਾ ਸਿੰਘ ਜਿਸ ਨੂੰ ਬਲੱਡ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨੇ ਘੇਰ ਲਿਆ ਹੈ ਅਤੇ ਪੀ.ਜੀ.ਆਈ. ਵਿਖੇ ...
ਟੱਲੇਵਾਲ, 22 ਮਈ (ਸੋਨੀ ਚੀਮਾ)-ਆਮ ਆਦਮੀ ਪਾਰਟੀ ਇਕਾਈ ਟੱਲੇਵਾਲ ਦੇ ਆਗੂਆਂ ਵਲੋਂ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਨੂੰ ਅਪਗੇ੍ਰਡ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ...
ਤਪਾ ਮੰਡੀ, 22 ਮਈ (ਵਿਜੇ ਸ਼ਰਮਾ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ...
ਧਨੌਲਾ, 22 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਨੇੜਲੇ ਪਿੰਡ ਉੱਪਲੀ ਵਿਖੇ ਇਕ ਨੌਜਵਾਨ ਵਲੋਂ ਆਪਣੇ ਹੀ ਪਿੰਡ ਦੀ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਉਂਦਿਆਂ ...
ਮਹਿਲ ਕਲਾਂ, 22 ਮਈ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਵਲੋਂ ਗੁਰਦੁਆਰਾ ਸਾਹਿਬ ਪਿੰਡ ਕਰਮਗੜ੍ਹ ਵਿਖੇ 24 ਮਈ ਨੂੰ ਸਵੇਰੇ 10 ਵਜੇ ਲਗਾਏ ਜਾ ਰਹੇ 16ਵੇਂ ਵਿਸ਼ਾਲ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...
ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸੰਬੰਧਿਤ ਮੈਨੇਜਰ ਲਾਲ ਸਿੰਘ ਧਾਲੀਵਾਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਈ | ਇਸ ਦੌਰਾਨ ਰਾਗੀ ਜਥੇ ਨੇ ਕੀਰਤਨ ਕੀਤਾ | ਭੋਗ ਉਪਰੰਤ ਸੰਬੋਧਨ ...
ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਪੁਲਿਸ ਸੰਗਰੂਰ ਵਲੋਂ ਨਸ਼ਿਆਂ ਵਿਰੁੱਧ ਕਰਵਾਈ ਗਈ ਮਹਾਂ ਸਾਈਕਲ ਰੈਲੀ ਵਿਚ ਡੇਲੀ ਫਿਟਨੈੱਸ ਗਰੁੱਪ ਫਿਟਨਿਸ ਗਰੁੱਪ ਭਦੌੜ ਵਲੋਂ ਭਾਗ ਲਿਆ ਗਿਆ | ਇਸ ਮਹਾਂ ਸਾਈਕਲ ਰੈਲੀ ਦਾ ਮੱੁਖ ਕਾਰਨ ਹੈ ਕਿ ਪਿੰਡਾਂ ਦੇ ...
ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਵਿਖੇ ਬੱਚਿਆਂ ਲਈ ਪੂਲ ਪਾਰਟੀ ਦਾ ਪ੍ਰਬੰਧ ਅਧਿਆਪਕਾਂ ਦੀ ਨਿਗਰਾਨੀ ਵਿਚ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਖੂਬ ਆਨੰਦ ਮਾਣਿਆ ...
ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)- ਪਿੰਡ ਕਲਾਲ ਮਾਜਰਾ ਦੇ ਜੰਮਪਲ ਸ਼ਹੀਦ ਸਿਪਾਹੀ ਬਲਬੀਰ ਸਿੰਘ ਕਲਾਲ ਮਾਜਰਾ ਜੋ ਸੰਨ 1989 ਵਿਚ ਸ੍ਰੀ ਲੰਕਾ ਵਿਚ ਅਮਨ ਸ਼ਾਂਤੀ ਬਹਾਲ ਕਰਨ ਲਈ ਲਿੱਟੇ ਅੱਤਵਾਦੀਆਂ ਖ਼ਿਲਾਫ਼ ਲੜਾਈ ਵਿਚ ਸ਼ਹੀਦ ਹੋ ਗਏ ਸਨ, ਦੀ ਬਰਸੀ ਸਾਬਕਾ ਸੈਨਿਕਾਂ ...
ਧਨੌਲਾ, 22 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸਥਾਨਕ ਅਗਮ ਨਰਸਰੀ ਭੱਠਲਾਂ ਰੋਡ ਵਿਖੇ ਨੌਜਵਾਨ ਲਿਖਾਰੀ ਸਭਾ ਧਨੌਲਾ ਦੀ ਪਹਿਲੀ ਸਾਹਿਤਕ ਮਿਲਣੀ ਹੋਈ, ਜਿਸ ਵਿਚ ਸਭਾ ਦੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਨੌਜਵਾਨ ਲੇਖਕਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਜਿੰਮੇਵਾਰੀ ...
ਟੱਲੇਵਾਲ, 22 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਦੀ ਵੱਡੀ ਸੱਥ ਵਿਖੇ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਦੀ ਪ੍ਰੇਰਨਾ ਸਦਕਾ ਅਤੇ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਸਮੂਹ ਸੰਗਤ ਦੇ ਸਹਿਯੋਗ ਨਾਲ ਪਿੰਡ ਦੀ ਵੱਡੀ ਸੱਥ ...
ਟੱਲੇਵਾਲ, 22 ਮਈ (ਸੋਨੀ ਚੀਮਾ)-ਸਮਾਜ ਸੇਵੀ ਸੰਸਥਾ ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਪਿੰਡ ਭੋਤਨਾ ਨਾਲ ਸੰਬੰਧਿਤ ਇਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿੱਖ ਸੇਵਾ ...
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਸਿੱਧੂਪੁਰ ਦੇ ਪਿੰਡ ਇਕਾਈ ਪ੍ਰਧਾਨ ਜਸਵੀਰ ਸਿੰਘ, ਜੋਰਾ ਸਿੰਘ ਨੰਗਲਾ ਬਠਿੰਡਾ, ਰਣਜੀਤ ਸਿੰਘ ਜੀਦਾ, ਕੁਲਵੰਤ ਸਿੰਘ ਜੋਧਪੁਰ ਦੀ ਅਗਵਾਈ ਵਿਚ ਪਿੰਡ ਰੂੜੇਕੇ ਖ਼ੁਰਦ ਵਿਖੇ ਔਰਤਾਂ ਦੀ ਇਕਾਈ ਗਠਿਤ ...
ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸਕਾਲਰਸ਼ਿਪ ਟੈਸਟ ਅਧਿਆਪਕਾ ਨੈਨਸੀ ਗਰਗ ਅਤੇ ਕੀਰਤੀ ਸ਼ਰਮਾ ਦੀ ਅਗਵਾਈ ਵਿਚ ਕਰਵਾਇਆ ਗਿਆ | ਟੈਸਟ ਵਿਚ 11ਵੀਂ ਕਲਾਸ ਵਿਚ ਦਾਖਲਾ ਲੈਣ ਵਾਲੇ 300 ਦੇ ਕਰੀਬ ਬੱਚਿਆਂ ਨੇ ਉਤਸ਼ਾਹ ਨਾਲ ਭਾਗ ...
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਕੂਲ ਦੇ ਪਿ੍ੰਸੀਪਲ ਮੇਜਰ ਸਿੰਘ ਦੀ ਅਗਵਾਈ ਵਿਚ ਵਣ ਵਿਭਾਗ ਮਾਨਸਾ ਦੀ ਟੀਮ ਵਲੋਂ ਸੰਕਟ ਮਈ ਦਿਵਸ ਨੂੰ ਸਮਰਪਿਤ ਰੁੱਖਾਂ ਦੀ ਸੰਭਾਲ ਲਈ ਸੈਮੀਨਾਰ ਆਯੋਜਿਤ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਵਿਖੇ ਲੋਕ ਭਲਾਈ ਕਲੱਬ ਮੌੜਾਂ ਵਲੋਂ ਚਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਕਲੱਬ ਦੇ ਪ੍ਰਧਾਨ ਸੀਰਾ ਸਿੰਘ ਮੌੜ ਨੇ ਦੱਸਿਆ ਕਿ ਐਨ.ਆਰ.ਆਈਜ ਵੀਰਾਂ ਦੇ ਸਹਿਯੋਗ ਨਾਲ ਹਰਦੀਪ ਕੌਰ ਪਤਨੀ ਮਹਿੰਦਰ ਸਿੰਘ, ...
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਵਰਿਆਮ ਸਿੰਘ ਜੀ ਧੂਰਕੋਟ ਵਾਲਿਆਂ ਦੀ ਸਾਲਾਨਾ ਬਰਸੀ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਵਿਖੇ ਮਨਾਈ ਗਈ | ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮਾਂ ਦੌਰਾਨ ਧਾਰਮਿਕ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਦੀ ਅਗਵਾਈ ਵਿਚ ਸ਼ਹਿਣਾ ਦੇ ਗਿੱਲ ਝੱਲੀ ਅਗਵਾੜ ਦੇ ਸੱਚਖੰਡ ਦੀ ਕਾਰ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਆਗੂਆਂ ਦਾ ...
ਟੱਲੇਵਾਲ, 22 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਖੇਡ ਗਰਾਊਾਡ ਵਿਚ ਪਿਛਲੇ ਲੰਬੇ ਸਮੇਂ ਤੋਂ ਹਾਕੀ ਦੀ ਖੇਡ ਲਈ ਨੌਜਵਾਨਾਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ ਜਿਸ 'ਚ ਖਿਡਾਰੀਆਂ ਦੀ ਗਿਣਤੀ 50 ਦੇ ਕਰੀਬ ਹੈ, ਨੂੰ ਜਿੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਸ਼ ਕੁਮਾਰ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਪੰਜਾਬ ਵਿਚ ਖ਼ੁਸ਼ਹਾਲੀ ਦਾ ਦੌਰ ਮੁੜ ਸ਼ੁਰੂ ਹੋਣ ਲੱਗਿਆ ਹੈ, ਕਿਉਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਭਲੇ ਲਈ ਫ਼ੈਸਲੇ ਲੈ ਰਹੀ ਹੈ | ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਸੰਤਪੁਰਾ ਵਿਖੇ ਜਨਤਕ ...
ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਐਲਾਨੇ ਡੀ.ਐੱਲ.ਐੱਡ (ਈ.ਟੀ.ਟੀ) ਸਾਲ ਦੂਜਾ ਦੇ ਨਤੀਜਿਆਂ 'ਚ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵੀ.ਕੇ. ...
ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਸਕੂਲ ਤੋਂ ਹੋ ਕੇ ਪਿੰਡ ਦਿਆਲਪੁਰਾ, ਬਖੋਪੀਰ, ਕਾਕੜਾ ਅਤੇ ਹੋਰ ਪਿੰਡਾਂ ਵਿਚ ਹੁੰਦਿਆਂ ਸਕੂਲ ਵਿਚ ਸਮਾਪਤ ...
ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ)- ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ...
ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...
ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...
ਮੂਣਕ, 22 ਮਈ (ਭਾਰਦਵਾਜ/ਸਿੰਗਲਾ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਯੂਨੀਵਰਸਿਟੀ ਕਾਲਜ ਮੂਣਕ ਵਿਖੇ ਅਧਿਆਪਕਾਂ ਅਤੇ ...
ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਗਏ 'ਏਕ ਭਾਰਤ ਸੇ੍ਰਸ਼ਟ ਭਾਰਤ' ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 'ਹੱਸਦਾ ਪੰਜਾਬ, ਮੇਰਾ ਖ਼ੁਆਬ' ਸਿਰਲੇਖ ਦੇ ਅਧੀਨ ਪੰਜਾਬ ਦੀਆਂ ...
ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX