ਲੁਧਿਆਣਾ, 23 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਯਤਨ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਇਸਦੀ ਬਹੁਮੰਜ਼ਿਲਾ ਪਾਰਕਿੰਗ ਖੁਦ ਸਹੂਲਤਾਂ ਤੋਂ ਸੱਖਣੀ ਪਈ ਹੈ | ਹਾਲਾਂਕਿ ਇਸ ਪਾਰਕਿੰਗ ਦਾ ਠੇਕਾ ਨਿਗਮ ਵਲੋਂ ਠੇਕੇਦਾਰ ਨੂੰ ਕਰੋੜਾਂ ਰੁਪਏ ਵਿਚ ਦਿੱਤਾ ਗਿਆ ਹੈ, ਪਰ ਲੋਕਾਂ ਲਈ ਨਿਗਮ ਵਲੋਂ ਕੋਈ ਵੀ ਸਹੂਲਤ ਉਪਲਬੱਧ ਨਹੀਂ ਕਰਵਾਈ ਗਈ ਹੈ | ਅੱਜ ਜਦੋਂ 'ਅਜੀਤ' ਦੀ ਟੀਮ ਵਲੋਂ ਉਕਤ ਬਹੁਮੰਜ਼ਿਲਾ ਪਾਰਕਿੰਗ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਕਿ ਉਕਤ ਪਾਰਕਿੰਗ ਵਿਚ ਨਿਗਮ ਵਲੋਂ ਪਾਣੀ ਦੀ ਕੋਈ ਵੀ ਸਹੂਲਤ ਉਪਲਬੱਧ ਨਹੀਂ ਹੈ ਤੇ ਪਾਣੀ ਦਾ ਪਾਰਕਿੰਗ ਵਿਚ ਜੋ ਵੀ ਥੋੜ੍ਹਾ ਬਹੁਤਾ ਪ੍ਰਬੰਧ ਕੀਤਾ ਗਿਆ ਹੈ, ਉਹ ਠੇਕੇਦਾਰ ਵਲੋਂ ਹੀ ਕੀਤਾ ਗਿਆ ਹੈ | ਦੂਜਾ ਪਾਰਕਿੰਗ ਵਿਚ ਨਿਗਮ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਵਾਲੇ ਯੰਤਰ ਵੀ ਨਹੀਂ ਉਪਲਬੱਧ ਕਰਵਾਏ ਗਏ ਹਨ, ਜੋ ਯੰਤਰ ਉੱਥੇ ਹੈ ਵੀ ਉਹ ਵੀ ਖਰਾਬ ਹੋ ਚੁੱਕੇ ਹਨ ਅਤੇ ਮਿੱਟੀ ਘੱਟੇ ਦੀ ਭੇਟ ਚੜ੍ਹ ਚੁੱਕੇ ਹਨ | ਨਿਗਮ ਪ੍ਰਸ਼ਾਸਨ ਵਲੋਂ ਇਸ ਪਾਰਕਿੰਗ ਵਿਚ ਦੋ ਲਿਫਟਾਂ ਵੀ ਲਗਾਈਆਂ ਹੋਈਆਂ ਹਨ ਜੋ ਪਿਛਲੇ ਕਈ ਸਾਲਾਂ ਤੋਂ ਬੰਦ ਪਈਆਂ ਹਨ ਤੇ ਖਸਤਾ ਹਾਲਤ ਵਿਚ ਹਨ | ਇਸ ਪਾਰਕਿੰਗ ਵਿਚ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਬਾਥਰੂਮ ਵੀ ਗੰਦਗੀ ਨਾਲ ਭਰਿਆ ਹੋਣ ਦੇ ਨਾਲ-ਨਾਲ ਦਰਵਾਜ਼ਾ ਵੀ ਟੁੱਟਿਆ ਹੋਇਆ ਹੈ | ਪਾਰਕਿੰਗ ਵਿਚ ਨਿਗਮ ਪ੍ਰਸ਼ਾਸਨ ਵਲੋਂ ਇਕ ਕੰਟੀਨ ਵੀ ਬਣਾਈ ਗਈ ਹੈ ਜੋ ਬੰਦ ਪਈ ਹੈ ਅਤੇ ਕੂੜੇ ਕਰਕਟ ਨਾਲ ਭਰੀ ਹੋਈ ਹੈ | ਨਿਗਮ ਪ੍ਰਸ਼ਾਸਨ ਵਲੋਂ ਪਾਰਕਿੰਗ ਵਿਚ ਬਣਾਏ ਗਏ ਫੁਵਾਰੇ ਵੀ ਬੰਦ ਪਏ ਹਨ ਤੇ ਉਥੋਂ ਗਾਇਬ ਹਨ, ਇਨ੍ਹਾਂ ਫੁਵਾਰਿਆਂ ਵਾਲੀ ਥਾਂ 'ਤੇ ਬਰਸਾਤੀ ਦਿਨਾਂ ਵਿਚ ਬਰਸਾਤ ਦਾ ਗੰਦਾ ਪਾਣੀ ਕਈ-ਕਈ ਦਿਨ ਖੜ੍ਹਾ ਰਹਿੰਦਾ ਹੈ | ਪਾਰਕਿੰਗ ਦੀ ਫਰਸ਼ ਵੀ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ ਤੇ ਬਿਜਲੀ ਸਪਲਾਈ ਦਾ ਸਿਸਟਮ ਵੀ ਖਰਾਬ ਹੋਇਆ ਪਿਆ ਹੈ | ਜਦ ਇਸ ਸਬੰਧੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ੋਨਲ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਬਹੁਮੰਜਿਲਾ ਪਾਰਕਿੰਗ ਦੀਆਂ ਖਾਮੀਆਂ ਨੂੰ ਦੂਰ ਕੀਤਾ ਜਾਵੇਗਾ |
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਗਰ ਨਗਰ ਨੇੜੇ ਸਥਿਤ ਇਕ ਡਿਪਾਰਟਮੈਂਟਲ ਸਟੋਰ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ਜਦੋਂ ਅਗਰ ਨਗਰ ਨੇੜੇ ਸਥਿਤ ਰਾਜੂ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਚੌਂਕ ਨੇੜੇ ਸਥਿਤੀ ਉਸ ਵਕਤ ਤਣਾਅ ਪੂਰਨ ਬਣ ਗਈ, ਜਦੋਂ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਵਲੋਂ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਦਾ ਹੈਲਮਟ ਨਾ ਪਾਉਣ ਕਾਰਨ ਚਾਲਾਨ ਕੱਟ ਦਿੱਤਾ | ਰੋਹ ਵਿਚ ਆਏ ਭਾਜਪਾ ਵਰਕਰਾਂ ...
ਭਾਮੀਆਂ ਕਲਾਂ, 23 ਮਈ (ਜਤਿੰਦਰ ਭੰਬੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜ਼ਾਇਜ ਕਬਜ਼ੇ ਲਗਾਤਾਰ ਛੁਡਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਬੀਤੀ ਅੱਧੀ ਰਾਤ ਵਾਹਨਾਂ ਦੀ ਮਾਮੂਲੀ ਟੱਕਰ ਤੋਂ ਬਾਅਦ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗਈਆਂ ਅੰਨ੍ਹੇਵਾਹ ਗੋਲੀਆਂ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਇਲਾਕੇ ਦੇ ਲੋਕਾਂ ਵਲੋਂ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਕੰਪਲੈਕਸ ਫੋਕਲ ਪੁਆਇੰਟ 'ਚ 27 ਮਈ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮੈਗਾ ਰੁਜ਼ਗਾਰ ਮੇਲਾ 2022 ਲਗਾਇਆ ਜਾ ਰਿਹਾ ਹੈ | ਇਸ ਮੈਗਾ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਐੱਮ. ਬੀ. ਡੀ. ਮਾਲ ਦੇ ਬਾਹਰ ਦੇਰ ਰਾਤ ਨੌਜਵਾਨਾਂ ਵਿਚਾਲੇ ਹੋਈ ਆਪਸੀ ਲੜਾਈ ਵਿਚ ਗੋਲੀ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦਾ ਰਹਿਣ ਵਾਲਾ ਕੰਵਲਪ੍ਰੀਤ ਆਪਣੇ ਪਰਿਵਾਰ ਨਾਲ ਮਾਲ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ-32 ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਉਪ ਪੁਲਿਸ ਕਪਤਾਨ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਫਿਲੌਰ ਵਿਖੇ ਤੈਨਾਤ ਉਪ ਪੁਲਿਸ ...
ਲੁਧਿਆਣਾ, 23 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸ਼ਿਵ ਸੈਨਾ ਪੰਜਾਬ ਤੇ ਕੁੱਝ ਹੋਰ ਫਿਰਕਾਪ੍ਰਸਤ ਆਪੇ ਬਣੇ ਆਗੂਆਂ ਵਲੋਂ ਪੰਜਾਬ ਵਿਚ ਲਗਾਤਾਰ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਰੋਕਣ ਤੇ ਸ਼ਰਾਰਤੀ ਸ਼ਿਵ ਸੈਨਾ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਨੇੜੇ ਜਾਂਦੀ ਰੇਲਵੇ ਲਾਈਨ ਨੇੜੇ ਪੰਜ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਜੱਸੀਆਂ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ 9 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਮੋਟਰਸਾਈਕਲ, ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਦੁੱਗਰੀ ਦੇ ...
ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਮਿਡ-ਡੇ-ਮੀਲ ਵਰਕਰ ਯੂਨੀਅਨ ਮਾਲੜਾ ਦੇ ਕਨਵੀਨਰ ਮਲਕੀਤ ਸਿੰਘ ਮਾਲੜਾ ਨੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਭਾਈ ਬਾਲਾ ਚੌਕ ਵਿਖੇ ਸ਼ਹੀਦੇ ਕਰਤਾਰ ਸਿੰਘ ਬੁੱਤ 'ਤੇ ...
ਰੇਹੜੀਆਂ ਤੇ ਹੋਰ ਸਮਾਨ ਕਬਜੇ ਵਿਚ ਲਿਆ ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜਿਆਂ ਖਿਲਾਫ਼ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਸੜਕਾਂ ਨੂੰ ਨਾਜਾਇਜ਼ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ...
ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਵਲੋਂ ਪਿੰਡ-ਪਿੰਡ ਜਾ ਕੇ ਬੈਡਮਿੰਟਨ ਖਿਡਾਰੀਆਂ ਨੂੰ ਚਿੜੀ-ਬੱਲਾ, ਫੁੱਟਬਾਲ ਖਿਡਾਰੀਆਂ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਪੀ. ਏ. ਯੂ. ਦੇ ਐੱਨ. ਐੱਸ. ਐੱਸ. ਯੂਨਿਟ ਦੇ ਸਹਿਯੋਗ ਨਾਲ ਜੰਗਲਾਤ ਤੇ ਕੁਦਰਤੀ ਸਰੋਤ ਵਿਭਾਗ ਨੇ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ, ਜਿਸ ਦੇ ਤਹਿਤ ਸਾਂਝੇ ਭਵਿੱਖ ਦੀ ਉਸਾਰੀ ਸਿਰਲੇਖ ਹੇਠ ਬਹੁਤ ਸਾਰੇ ਈਵੈਂਟ ਕਰਾਉਣ ਲਈ ਸਮਾਗਮ ...
ਢੰਡਾਰੀ ਕਲਾਂ, 23 ਮਈ (ਪਰਮਜੀਤ ਸਿੰਘ ਮਠਾੜੂ)-ਬੁੱਧੀਜੀਵੀ, ਸਮਾਜ ਸੇਵਕ ਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਤੇ ਹਰਅੰਮਿ੍ਤਪਾਲ ਸਿੰਘ ਖਾਲਸਾ ਨੇ ਇਕ ਬਿਆਨ ਵਿਚ ਕਿਹਾ ਕਿ ਗੁਰਦੁਆਰਿਆਂ ਦੀ ਰੇਖ-ਦੇਖ ਦਾ ਕੰਮ ਕਰਨ ਵਾਲੀਆਂ ਕਮੇਟੀਆਂ ਦੇ ਸੇਵਾਦਾਰ ਤੇ ਮੁੱਖ ...
ਹੰਬੜਾਂ, 23 ਮਈ (ਹਰਵਿੰਦਰ ਸਿੰਘ ਮੱਕੜ)-ਕੁਲਦੀਪ ਸਿੰਘ ਮਾਨ ਦੇ ਚਾਚਾ, ਪ੍ਰਵਾਸੀ ਭਾਰਤੀ ਮਨਦੀਪ ਸਿੰਘ ਮਾਨ ਦੇ ਪੂਜਨੀਕ ਪਿਤਾ ਅਤੇ ਸਾਬਕਾ ਏ. ਡੀ. ਸੀ. ਜਸਪਾਲ ਸਿੰਘ ਗਿੱਲ ਦੇ ਸਹੁਰਾ ਗੁਰਚਰਨ ਸਿੰਘ ਮਾਨ (76) ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ...
ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੇ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਿਹਾਂਤ ਬਾਅਦ ਉਨ੍ਹਾਂ ਦੀ ਮਿ੍ਤਕ ਦੇਹ ਦੀਦਾਰ ਸਿੰਘ ਵਾਲਾ ਨਿਵਾਸ ਮੋਗਾ ...
ਡਾਬਾ/ਲੁਹਾਰਾ, 23 ਮਈ (ਕੁਲਵੰਤ ਸਿੰਘ ਸੱਪਲ)-ਸ੍ਰੀ ਪਰਸ਼ੂ ਰਾਮ ਬ੍ਰਾਹਮਣ ਕਲਿਆਣ ਸਭਾ ਸ਼ਿਮਲਾਪੁਰੀ ਵਲੋਂ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਉਤਸਵ ਸੰਬੰਧੀ ਮਹਾਂ ਸਮਾਗਮ ਢੰਡ ਪੈਲੇਸ ਡਾਬਾ ਰੋਡ ਨਿਊ ਸ਼ਿਮਲਾਪੁਰੀ ਵਿਖੇ ਸਮੁੱਚੇ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਕਾਲਜ ਦੀ ਪਹਿਲੀ ਸਾਲਾਨਾ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ, ਜਿਸ ਵਿਚ ਕਾਲਜ ਦੇ ਬੀ. ਏ. ਦੇ ਪੁਰਾਣੇ ਵਿਦਿਆਰਥੀ ਸ਼ਾਮਿਲ ਹੋਏ | ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋ. ਕੁਲਵੀਰ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪੰਜਾਬ 'ਚ ਉੱਚ ਸਿੱਖਿਆ ਵਿਭਾਗ ਦੇ ਕੁੱਝ ਕਾਲਜਾਂ ਵਲੋਂ ਪਿ੍ੰਸੀਪਲਾਂ ਦੀ ਭਰਤੀ ਅਤੇ ਕੁੱਝ ਸਹਾਇਕ ਪ੍ਰੋਫੈਸਰਾਂ ਨੂੰ ਗਰੇਡ ਦਿੱਤੇ ਗਏ ਹਨ, ਜਿਸ ਨਾਲ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ...
ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖ਼ਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...
ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ | ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਕਥਿਤ ਤੌਰ 'ਤੇ ਮਿਲੀਭੁਗਤ ਤੋਂ ਬਿਨਾਂ ...
ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਸੀ ਜੋ ਕਿ ਬੜੀ ਤੇਜ਼ੀ ਨਾਲ ਚੱਲਦਾ ਰਿਹਾ ਤੇ ਇਹ ਕੰਮ ਮੁਕੰਮਲ ਹੋ ਚੁੱਕਾ ...
ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖ਼ਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਦੇ ਵਿਗਿਆਨੀਆਂ ਤੇ ਪੀ. ਐੱਚ. ਡੀ. ਖੋਜਾਰਥੀਆਂ ਨੇ ਮੱਛੀ ਪਾਲਣ ਤੇ ਜਲ ਜੀਵਾਂ ਸੰਬੰਧੀ ਸਮਕਾਲੀ ਮੁੱਦੇ ਵਿਸ਼ੇ 'ਤੇ ਜੀ. ਬੀ. ਪੰਤ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਬੀਤੀ ਰਾਤ ਮਹਾਂਨਗਰ ਵਿਚ ਮੀਂਹ ਪੈਣ ਕਰਕੇ ਟਰਾਂਪੋਰਟ ਨਗਰ ਲੁਧਿਆਣਾ ਵਿਚਲੇ ਨਾਲੇ ਦਾ ਗੰਦਾ ਪਾਣੀ ਸੜਕਾਂ 'ਤੇ ਖੜ੍ਹਾ ਹੋ ਗਿਆ | ਸੜਕਾਂ 'ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਜਿੱਥੇ ਟਰਾਂਸਪੋਰਟਰਾਂ ਨੂੰ ਸੜਕ ਤੋਂ ਲੰਘਣਾ ਮੁਸ਼ਕਿਲ ...
ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਜਾਗ੍ਰਤੀ ਸੈਨਾ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰੂ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਵਿਧਾ ਕੇਂਦਰਾਂ ਵਿਚ ਕੰਮ ਕਰ ਰਹੇ ਆਊਟਸੋਰਸ ...
ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਅਰੋੜਾਂ ਮਹਾਂ ਸਭਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਅਰੋੜਾ ਮਹਾਂਸਭਾ ਦੇ ਵੱਖ-ਵੱਖ ਅਹੁਦੇਦਾਰ ਤੇ ਮੈਂਬਰ ਵੀ ਮੌਜੂਦ ਸਨ | ਇਸ ਮੌਕੇ ...
ਲੁਧਿਆਣਾ, 23 ਮਈ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ-ਆਈ. ਐੱਮ. ਐੱਸ. ਐੱਮ. ਈ.ਆਫ. ਇੰਡੀਆ) ਨੇ 5 ਉੱਦਮੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿਚ ਕੀਤੇ ਸ਼ਲਾਘਾਯੋਗ ਕੰਮ ਕਰਨ ਕਰਕੇ ਐਵਾਰਡ ਆਫ਼ ਐਕਸੀਲੈਂਸ ਨਾਲ ...
ਲੁਧਿਆਣਾ, 24 ਮਈ (ਸਲੇਮਪੁਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਡ/ਆਊਟਸੋਰਸਿੰਗ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਬ ਕਮੇਟੀ/ਦਫ਼ਤਰੀ ਸਟਾਫ਼, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:ਨੰ.31) ਦੀ ਸੂਬਾ ਕਮੇਟੀ ਦੀ ਮੀਟਿੰਗ ਸਬ ...
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੇਤ ਸਿੰਘ ਨਗਰ ਵਿਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਉਸਦੀ ਕਾਰ ਖੋਹਣ ਦੇ ਮਾਮਲੇ ਵਿਚ ਪੁਲਿਸ ਵਲੋਂ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐੈਂਟੀ ...
ਲੁਧਿਆਣਾ, 23 ਮਈ (ਸਲੇਮਪੁਰੀ)-ਸੀ. ਐੱਮ. ਸੀ. ਤੇ ਹਸਪਤਾਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੇਅਰਸ-22 ਕਿ੍ਸਮਡ ਸਲਾਨਾ ਡਾਕਟਰੀ ਖੋਜ ਸਿੱਖਿਆ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡਾਕਟਰ-ਵਿਦਿਆਰਥੀਆਂ, ਫੈਕਲਟੀ ਤੇ ਸਟਾਫ਼ ਮੈਂਬਰਾਂ ਨੇ ਖੋਜ, ਨਵੀਨਤਾ ਤੇ ਵਿਚਾਰਧਾਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX