ਤਾਜਾ ਖ਼ਬਰਾਂ


ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  6 minutes ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  30 minutes ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  35 minutes ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  49 minutes ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  54 minutes ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  56 minutes ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  58 minutes ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 1 hour ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 1 hour ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 2 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 3 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 3 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 3 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 6 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 6 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 6 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 6 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਭਗਵੰਤ ਮਾਨ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਚੰਡੀਗੜ੍ਹ, 7 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਟਵੀਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ...
ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
. . .  about 7 hours ago
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਫਰੀਦਕੋਟ

ਰਾਜਾ ਵੜਿੰਗ ਨੇ ਕੈਪਟਨ ਤੇ ਜਾਖੜ ਨੂੰ ਸੰਗਰੂਰ ਲੋਕ ਸਭਾ ਉੱਪ ਚੋਣ ਲੜਨ ਲਈ ਵੰਗਾਰਿਆ

ਫ਼ਰੀਦਕੋਟ 23 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਹ ਵੱਡੇ ਲੀਡਰ ਹਨ ਤਾਂ ਉਹ ਸੰਗਰੂਰ ਲੋਕ ਸਭਾ ਉੱਪ ਚੋਣ ਵਿਚ ਖੜ੍ਹਨ, ਉਨ੍ਹਾਂ ਦਾ ਮੁਕਾਬਲਾ ਉਹ ਖੁਦ ਕਰਨਗੇ ਅਤੇ ਇਸ ਚੋਣ ਵਿਚ ਉਨ੍ਹਾਂ ਨੂੰ ਉਹ ਵੱਡੀ ਹਾਰ ਦੇਣਗੇ | ਅੱਜ ਇੱਥੇ ਤਾਜ ਪੈਲੇਸ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ 'ਚ ਜੁੱਟੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕੋਈ ਵੀ ਨੇਤਾ ਪਾਰਟੀ ਬਦਲਣ ਨਾਲ ਵੱਡਾ ਨਹੀਂ ਹੋ ਜਾਂਦਾ, ਉਸ ਦਾ ਵੱਡਾਪਣ ਲੋਕਾਂ ਵਿਚ ਉਸ ਦਾ ਪਿਆਰ ਹੋਣਾ ਚਾਹੀਦਾ ਹੈ ਜਿਹੜਾ ਕਿ ਉਹ ਦੋਨੋਂ ਲੀਡਰ ਪੰਜਾਬ ਦੀ ਧਰਤੀ ਤੋਂ ਆਪਣਾ ਗੁਆ ਚੁੱਕੇ ਹਨ | ਉਨ੍ਹਾਂ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਚੋਣਾਂ 'ਚ ਬਹੁਸੰਮਤੀ ਸੀਟਾਂ ਪ੍ਰਾਪਤ ਕੀਤੇ ਜਾਣ 'ਤੇ ਟਿਪਣੀ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਅਜਿਹੇ ਨੇਤਾ ਸਨ ਜੋ ਪਿਛਲੀਆਂ ਵਿਧਾਨ ਸਭਾਵਾਂ ਵਿਚ ਪੰਜਾਬ ਦੇ ਮੁੱਦਿਆਂ ਅਤੇ ਆਪਣੇ ਇਲਾਕੇ ਦੇ ਮਸਲੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦੇ ਸਨ, ਉਨ੍ਹਾਂ ਦੀ ਘਾਟ ਇਸ ਵਾਰ ਪੰਜਾਬ ਵਿਧਾਨ ਸਭਾ ਵਿਚ ਨਜ਼ਰ ਆ ਰਹੀ ਹੈ | ਕੁਸ਼ਲਦੀਪ ਸਿੰਘ ਢਿੱਲੋਂ ਵਰਗੇ ਕਦਾਵਰ ਨੇਤਾ ਨੂੰ ਵੀ ਪੰਜਾਬ ਵਿਧਾਨ ਸਭਾ ਵਿਚ ਹੋਣਾ ਚਾਹੀਦਾ ਸੀ ਪਰ ਆਪਣੇ ਇਲਾਕੇ ਦੇ ਏਨੇ ਕੰਮਾਂ ਦੇ ਬਾਵਜੂਦ ਵੀ ਉਹ ਪਹੁੰਚ ਨਹੀਂ ਸਕੇ | ਰਾਜਾ ਵੜਿੰਗ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਵੱਡੇ ਲੀਡਰਾਂ ਕਰ ਕੇ ਹੋਈ ਹੈ ਅਤੇ ਇਸ ਵਿਚ ਲੋਕਾਂ ਦਾ ਕੋਈ ਕਸੂਰ ਨਹੀਂ ਸੀ | ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੀ ਸਾਰੀ ਨਵੀਂ ਟੀਮ ਹੋਂਦ ਵਿਚ ਆ ਗਈ ਹੈ ਅਤੇ ਹੁਣ ਕੰਮ ਕਰਨ ਵਾਲੇ ਆਮ ਘਰਾਂ ਦੇ ਆਗੂਆਂ ਨੂੰ ਹੀ ਅੱਗੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਫ਼ਰੀਦਕੋਟ 'ਚ ਜਿੰਨਾ ਵਿਕਾਸ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕੀਤਾ ਹੈ, ਓਨਾ ਹੋਰ ਕੋਈ ਲੀਡਰ ਨਹੀਂ ਕਰ ਸਕਦਾ | ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਕਰ ਇਕੱਠੇ ਹੋ ਕੇ ਯਤਨ ਕਰੀਏ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਤਾਂ ਪਹਿਲਾਂ ਵੀ ਬਹੁਤ ਸਾਥ ਦਿੱਤਾ ਅਤੇ ਹੁਣ ਵੀ ਲੋਕ ਆਪਣੇ ਨਾਲ ਹਨ | ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਕੇ ਪਾਰਟੀ ਮਜ਼ਬੂਤ ਕਰੀਏ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਇੰਚਾਰਜ ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਸੰਬੋਧਨ ਕੀਤਾ | ਮੰਚ ਸੰਚਾਲਨ ਗੁਰਸ਼ਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ, ਪੀ.ਆਰ.ਟੀ.ਸੀ ਪੰਜਾਬ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ, ਬਲਜਿੰਦਰ ਸਿੰਘ ਔਲਖ, ਗਿੰਦਰਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਫ਼ਰੀਦਕੋਟ, ਦੀਪਕ ਕੁਮਾਰ ਸੋਨੂੰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਡਾ. ਜਗੀਰ ਸਿੰਘ, ਵੀਨਾ ਸ਼ਰਮਾ, ਰਣਜੀਤ ਸਿੰਘ ਭੋਲੂਵਾਲਾ ਐੱਮ. ਡੀ. ਲੇਬਰਫ਼ੈੱਡ ਪੰਜਾਬ, ਦਲਜੀਤ ਸਿੰਘ ਢਿੱਲਵਾਂ ਚੇਅਰਮੈਨ ਕੋਆਪ੍ਰੇਟਿਵ ਬੈਂਕ, ਡਬਲਜੀਤ ਸਿੰਘ ਢੌਂਸੀ ਬੁਲਾਰਾ ਜ਼ਿਲ੍ਹਾ ਕਾਂਗਰਸ, ਬਾਵਰੀਆ ਸਮਾਜ ਦੇ ਆਗੂ ਗੁਰਦੇਵ ਸਿੰਘ ਚਰਨ, ਮਹਿਲਾ ਆਗੂ ਜਤਿੰਦਰ ਕੌਰ ਕਲਸੀ, ਮਾਲਤੀ ਦੇਵੀ ਅਤੇ ਜ਼ਿਲ੍ਹੇ ਦੇ ਹੋਰ ਹਾਜ਼ਰਾਂ ਦੀ ਗਿਣਤੀ 'ਚ ਕਾਂਗਰਸੀ ਆਗੂ ਵੀ ਹਾਜ਼ਰ ਸਨ |

ਵਿਧਾਇਕ ਅਮੋਲਕ ਸਿੰਘ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਨਿਯੁਕਤ

ਜੈਤੋ, 23 ਮਈ (ਭੋਲਾ ਸ਼ਰਮਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਮੈਂਬਰਾਂ ਨੂੰ ਵੱਖ-ਵੱਖ ਅਹੁਦੇ ਦਿੱਤੇ ਗਏ ਹਨ, ਜਿਸ 'ਚ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ...

ਪੂਰੀ ਖ਼ਬਰ »

ਪੀ. ਐੱਸ. ਯੂ. ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਅੱਜ ਸਥਾਨਕ ਬਿ੍ਜਿੰਦਰਾ ਕਾਲਜ ਵਿਖੇ ਮੁਕਤਸਰ ਦੇ ਵਿਦਿਆਰਥੀ ਆਗੂਆਂ 'ਤੇ ਕੀਤੇ ਗਏ ਝੂਠੇ ਪਰਚਿਆਂ ਦੇ ਵਿਰੋਧ 'ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਨਸ਼ਾ ਕਰਨ ਤੇ ਵੇਚਣ ਦੇ ਦੋਸ਼ਾਂ ਤਹਿਤ 2 ਕਾਬੂ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬਾਜੀਗਰ ਬਸਤੀ ਨਜ਼ਦੀਕ ਜਹਾਜ਼ ਗਰਾਊਾਡ ਤੋਂ ਨਸ਼ਾ ਵੇਚਣ ਅਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵਲੋਂ ਮੰਗਾਂ ਲਈ 31 ਨੂੰ ਧਰਨੇ ਦਾ ਐਲਾਨ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਮੀਟਿੰਗ 'ਚ ਵੱਖ ਵੱਖ ਪਿੰਡਾਂ ਦੇ ਸਰਗਰਮ ਵਰਕਰਾਂ ਵਲੋਂ ਹਿੱਸਾ ਲਿਆ ਗਿਆ | ਇਸ ਮੀਟਿੰਗ 'ਚ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਪਾਣੀ ਦੀ ਕਮੀ ਕਾਰਨ ਸੜਕ ਦੇ ਡਿਵਾਈਡਰ ਉੱਪਰ ਲੱਗੇ ਫੁੱਲ-ਬੂਟੇ ਸੁੱਕੇ

ਬਰਗਾੜੀ, 23 ਮਈ (ਸੁਖਰਾਜ ਸਿੰਘ ਗੋਂਦਾਰਾ)-ਕੌਮੀ ਸ਼ਾਹ ਮਾਰਗ ਨੰਬਰ-54 ਉੱਪਰ ਥਾਂ-ਥਾਂ ਟੋਲ ਟੈਕਸ ਲਾ ਕੇ ਲੱਖਾਂ ਰੁਪਏ ਕਮਾਉਣ ਦੇ ਬਾਵਜੂਦ ਵੀ ਸੰਬੰਧਿਤ ਵਿਭਾਗ ਦਾ ਇਸ ਦੇ ਰੱਖ-ਰਖਾਵ ਵੱਲ ਕੋਈ ਬਹੁਤਾ ਧਿਆਨ ਨਹੀਂ, ਜਿਸ ਕਰ ਕੇ ਇਸ ਸੜਕ ਦੇ ਡਿਵਾਈਡਰ ਉੱਪਰ ਲਾਏ ...

ਪੂਰੀ ਖ਼ਬਰ »

ਕੈਂਟਰ ਚਾਲਕ ਦੀ 3 ਵਿਅਕਤੀਆਂ ਵਲੋਂ ਕੀਤੀ ਕੁੱਟਮਾਰ ਕਾਰਨ ਮੌਤ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ ਰੋਡ 'ਤੇ 3 ਕਾਰ ਸਵਾਰ ਵਿਅਕਤੀਆਂ ਵਲੋਂ ਇਕ ਕੈਂਟਰ ਚਾਲਕ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਸ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮਿ੍ਤਕ ਕੈਂਟਰ ਚਾਲਕ ਦੀ ਪਤਨੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ 'ਚ ਚਲਾਈ ਮੁਹਿੰਮ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਸੰਬੰਧੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਅਤੇ ਟਾਸਕ ਫ਼ੋਰਸ (ਤੰਬਾਕੂ ਕੰਟਰੋਲ) ਫ਼ਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟ ਐਸੋਸੀਏਸ਼ਨ ਵਲੋਂ ਗੁਰੂਗ੍ਰਾਮ ਦੀ ਘਟਨਾ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 23 ਮਈ (ਹਰਮਹਿੰਦਰ ਪਾਲ)-ਗੁਰੂਗ੍ਰਾਮ ਵਿਖੇ ਦੋ ਚਾਰਟਡ ਅਕਾਊਾਟੈਂਟ ਨਾਲ ਕੇਂਦਰੀ ਜੀ. ਐੱਸ. ਟੀ. ਵਿਭਾਗ ਦੇ ਕਮਿਸ਼ਨਰ ਪੱਧਰ ਦੇ ਅਧਿਕਾਰੀ ਵਲੋਂ ਕੀਤੀ ਗਈ ਬਦਸਲੂਕੀ ਅਤੇ ਹੱਥੋਪਾਈ ਵਿਰੁੱਧ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸੂਏ, ਕੱਸੀਆਂ 'ਚ ਨਹਿਰੀ ਪਾਣੀ ਛੱਡੇ ਜਾਣ ਦੀ ਮੰਗ

ਬਰਗਾੜੀ, 23 ਮਈ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਕਾਫ਼ੀ ਸਮੇਂ ਤੋਂ ਨਹਿਰੀ ਪਾਣੀ ਦੀ ਬੰਦੀ ਚੱਲ ਰਹੀ ਹੈ, ਜਿਸ ਕਰ ਕੇ ਕਿਸਾਨ ਮਜਬੂਰੀ ਵੱਸ ਧਰਤੀ ਹੇਠਲਾ ਪਾਣੀ ਦੀ ਵਰਤੋਂ ਕਰ ਰਹੇ ਹਨ | ਭਾਵੇਂ ਝੋਨੇ ਦੀ ਲਗਾਈ ਦਾ ਕੰਮ ਅਜੇ ਦੇਰ ਨਾਲ ਸ਼ੁਰੂ ਹੋਣਾ ਪਰ ਪਸ਼ੂਆਂ ਦੇ ਚਾਰੇ ...

ਪੂਰੀ ਖ਼ਬਰ »

ਸਾਬਕਾ ਕੈਬਿਨਟ ਮੰਤਰੀ ਜਥੇ. ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 23 ਮਈ (ਭੋਲਾ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਕੌਮੀ ਸੀਨੀਅਰ ਮੀਤ ਪ੍ਰਧਾਨ, ਸਾਬਕਾ ਖੇਤੀਬਾੜੀ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦਾ ਬੀਤੇ ਦਿਨੀਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਿਸ਼ਨੰਦੀ 'ਚ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ

ਜੈਤੋ, 23 ਮਈ (ਭੋਲਾ ਸ਼ਰਮਾ)-ਜ਼ਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਿਸ਼ਨੰਦੀ ਵਿਖੇ ਇਕ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦਾ ਮਕਸਦ ਪੰਜਾਬ ਦੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਨਸ਼ੇ ਵੱਲ ਜਾਣ ...

ਪੂਰੀ ਖ਼ਬਰ »

ਖੇਤਾਂ ਦੀਆਂ ਮੋਟਰਾਂ 'ਤੇ ਬੂਟੇ ਲਗਾਉਣ ਲਈ ਅਵਤਾਰ ਸਿੰਘ ਬਰਾੜ ਮੈਮੋਰੀਅਲ ਸੁਸਾਇਟੀ ਨੇ ਵੰਡੇ ਬੂਟੇ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈੱਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੀ ਹਰਿਆਵਲ ਮੁਹਿੰਮ ਨਾਲ ਜੁੜਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਾਦਿਕ ਵਲੋਂ ਸਾਦਿਕ ਬਲਾਕ ਦੇ 15 ਪਿੰਡਾਂ ਵਿਚ ਹਰ ਖੇਤ ਦੀ ਮੋਟਰ 'ਤੇ ਪੰਜ-ਪੰਜ ...

ਪੂਰੀ ਖ਼ਬਰ »

ਅਗਰਵਾਲ ਸੰਮਤੀ ਨੇ 11 ਵਿਦਿਆਰਥੀਆਂ ਨੂੰ ਪੜ੍ਹਾਈ ਲਈ ਗੋਦ ਲੈ ਕੇ ਸਾਲਾਨਾ ਫ਼ੀਸ ਪਿ੍ੰਸੀਪਲ ਨੂੰ ਸੌਂਪੀ

ਕੋਟਕਪੂਰਾ, 23 ਮਈ (ਮੇਘਰਾਜ)-ਅਗਰਵਾਲ ਸੇਵਾ ਸੰਮਤੀ ਕੋਟਕਪੂਰਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੇ 11 ਵਿਦਿਆਰਥੀਆਂ ਨੂੰ ਪੜ੍ਹਾਈ ਲਈ ਗੋਦ ਲਿਆ ਅਤੇ ਇਕ ਸਾਲ ਦੀ ਫ਼ੀਸ ਅੱਜ ਸਕੂਲ ਦੇ ਪਿ੍ੰਸੀਪਲ ਮੀਨਾਕਸ਼ੀ ...

ਪੂਰੀ ਖ਼ਬਰ »

10ਵੀਂ ਜਮਾਤ ਦੇ ਨਤੀਜਿਆਂ 'ਚ ਰਿਸ਼ੀ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਕੋਟਕਪੂਰਾ, 23 ਮਈ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਪੰਜਗਰਾੲੀਂ ਕਲਾਂ, 23 ਮਈ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਵਲੋਂ ਦਰਜ ਮਾਮਲੇ ਅਨੁਸਾਰ ਪੰਜਗਰਾੲੀਂ ਕਲਾਂ ਤੋਂ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਦੇ ਇੰਚਾਰਜ ਸੁਖਦੇਵ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਗਰਾੲੀਂ ਕਲਾਂ, 23 ਮਈ (ਸੁਖਮੰਦਰ ਸਿੰਘ ਬਰਾੜ )-ਸਾਬਕਾ ਸਿੱਖਿਆ ਅਤੇ ਖੇਤੀਬਾੜੀ ਮੰਤਰੀ ਜਥੇ. ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ, ਜੈਤੋ ਹਲਕੇ ਦੇ ਇੰਚਾਰਜ ਸੂਬਾ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਵਿਸ਼ੇ 'ਤੇ ਭਾਸ਼ਨ ਮੁਕਾਬਲੇ ਕਰਵਾਏ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਸਥਾਨਕ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕੋਆਰਡੀਨੇਟਰ ਲੈਕਚਰਾਰ ...

ਪੂਰੀ ਖ਼ਬਰ »

ਸ਼ੂਟਿੰਗ ਮੁਕਾਬਲੇ 'ਚ ਸੋਨੇ ਦਾ ਤਗਮਾ ਜੇਤੂ ਸਿਫਤ ਕੌਰ ਸਮਰਾ ਨੂੰ ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਜਰਮਨੀ ਦੇ ਸ਼ਹਿਰ ਸੁਹਲ ਵਿਖੇ ਆਈ. ਐੱਸ. ਐੱਸ. ਐੱਫ. ਵਲੋਂ ਕਰਵਾਏ ਗਏ ਮਹਿਲਾ ਜੂਨੀਅਰ ਵਿਸ਼ਵ ਕੱਪ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਐੱਮ. ਬੀ. ਬੀ. ਐੱਸ. ਪਹਿਲਾ ਸਾਲ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਦੇ ਅਨੁਮਾਨ ਕਮੇਟੀ ਅਤੇ ਪੇਪਰ ਤੇ ਲਾਇਬ੍ਰੇਰੀ ਮੈਂਬਰ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ

ਬਾਜਾਖਾਨਾ, 23 ਮਈ (ਜਗਦੀਪ ਸਿੰਘ ਗਿੱਲ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਅਮੋਲਕ ਸਿੰਘ ਅਨੁਮਾਨ ਕਮੇਟੀ ਅਤੇ ਪੇਪਰ ਤੇ ਲਾਇਬ੍ਰੇਰੀ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਅਤੇ ਹਲਕਾ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ਰਵਿੰਦਰ ਸਿੰਘ ਮੱਲ੍ਹਾ ...

ਪੂਰੀ ਖ਼ਬਰ »

ਬੱਚਿਆਂ ਨੂੰ ਤੰਬਾਕੂਨੋਸ਼ੀ ਤੋਂ ਦੂਰ ਰੱਖਣ ਸੰਬੰਧੀ ਕੀਤੀਆਂ ਵਿਚਾਰਾਂ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਬਲਾਕ ਟਾਸਕ ਫ਼ੋਰਸ ਵਲੋਂ ਜਿੱਥੇ ਵੱਖ-ਵੱਖ ਜਨਤਕ ਸਥਾਨਾਂ 'ਤੇ ਚੈਕਿੰਗ ਕਰ ਕੇ ਦੇਸ਼ ਭਰ 'ਚ ਲਾਗੂ ਸਿਗਰੇਟ ਐਂਡ ਅਦਰ ਤੰਬਾਕੂ ਉਤਪਾਦ ਐਕਟ-2003 ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਂਦੇ ਹਨ, ਉੱਥੇ ਹੀ ਦੂਸਰੇ ...

ਪੂਰੀ ਖ਼ਬਰ »

ਸਵ. ਜਸਜੀਤ ਕੌਰ ਵਾਲੀਆ ਦੀ ਯਾਦ 'ਚ ਅੰਜੀਰ ਦਾ ਬੂਟਾ ਲਗਾਇਆ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਵਿੱਛੜਨ ਵਾਲੇ ਸੱਜਣ ਭਾਵੇਂ ਕਦੇ ਨਹੀਂ ਮੁੜਦੇ ਪਰ ਉਨ੍ਹਾਂ ਦੀ ਹੋਂਦ ਆਪਣਿਆਂ ਦੀਆਂ ਯਾਦਾਂ 'ਚੋਂ ਕਦੇ ਨਹੀਂ ਵਿਸਰਦੀ ਅਤੇ ਇਨ੍ਹਾਂ ਯਾਦਾਂ ਨੂੰ ਅਮਰ ਕਰਨ ਦਾ ਇਕ ਜ਼ਰੀਆ ਰੁੱਖ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਸਭ ਤੋਂ ...

ਪੂਰੀ ਖ਼ਬਰ »

ਅਧਿਆਪਕਾ ਨੇ ਬੱਚਿਆਂ ਨੂੰ ਆਪਣੇ ਘਰ ਜਾਂ ਖੇਤਾਂ 'ਚ 5-5 ਬੂਟੇ ਲਾਉਣ ਦਾ ਦਿੱਤਾ ਸੁਝਾਅ

ਸਾਦਿਕ, 23 ਮਈ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਦੀ ਅਧਿਆਪਕਾ ਆਸ਼ਾ ਰਾਣੀ ਨੇ ਆਪਣੀ ਜਮਾਤ ਦੇ ਬੱਚਿਆਂ ਨੂੰ ਇਕ ਸੁਝਾਅ ਦਿੰਦਿਆਂ ਆਖਿਆ ਕਿ ਸਾਰੇ ਬੱਚੇ ਆਪਣੇ ਖੇਤ, ਘਰ ਜਾਂ ਕਿਸੇ ਖਾਲੀ ਸਾਂਝੀ ਥਾਂ 'ਚ 5-5 ਦਰੱਖਤ ਲਾਉਣ ਅਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਧਰਤੀ ਹੇਠਲਾ ਪਾਣੀ ਬਚਾਓ ਮੁੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਤੀ ਹੇਠਲਾ ਪਾਣੀ ਬਚਾਓ ਮੁੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁੁਰੂ ਕੀ ਢਾਬ ...

ਪੂਰੀ ਖ਼ਬਰ »

ਸਿਫਤ ਕੌਰ ਸਮਰਾ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇ-ਡਾ. ਰੂਹੀ ਦੁੱਗ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਜਰਮਨ ਵਿਖੇ ਹੋਈ ਆਈ. ਐੱਸ. ਐੱਸ. ਐੱਫ. ਜੂਨੀਅਰ ਵਿਸ਼ਵ ਕੱਪ ਰਾਈਫਲ/ਪਿਸਟਲ ਅਤੇ ਸ਼ਾਟਗੰਨ ਮੁਕਾਬਲਿਆਂ 'ਚ ਦੋ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤਣ ਵਾਲੀ ਫ਼ਰੀਦਕੋਟ ਦੀ ਹੋਣਹਾਰ ਬੇਟੀ ਸਿਫਤ ਕੌਰ ਸਮਰਾ ਨੇ ...

ਪੂਰੀ ਖ਼ਬਰ »

ਕੀੜੇਮਾਰ ਦਵਾਈਆਂ ਤੇ ਬੀਜ ਵਿਕ੍ਰੇਤਾ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੁਲਾਕਾਤ

ਬਰਗਾੜੀ, 23 ਮਈ (ਲਖਵਿੰਦਰ ਸ਼ਰਮਾ)-ਸੋਢੀ ਬੀਜ ਭੰਡਾਰ ਬਰਗਾੜੀ ਦੇ ਮਾਲਕ ਅਤੇ ਪੰਜਾਬ ਪੈਸਟੀਸਾਈਡ, ਸੀਡ ਅਤੇ ਫ਼ਰਟੀਲਾਈਜਰ ਡੀਲਰ ਐਸੋ. ਭਾਰਤ ਦੇ ਰਾਸ਼ਟਰੀ ਸਕੱਤਰ ਸੁਰਿੰਦਰ ਸਿੰਘ ਬਰੀਵਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ, ...

ਪੂਰੀ ਖ਼ਬਰ »

ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰ ਕੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸਰਕਾਰ ਬਣਾਈ ਜਾਵੇਗੀ-ਰਾਜਾ ਵੜਿੰਗ

ਕੋਟਕਪੂਰਾ, 23 ਮਈ (ਮੋਹਰ ਗਿੱਲ, ਮੇਘਰਾਜ)-ਅੱਜ ਕੋਟਕਪੂਰਾ ਦੇ ਇਕ ਨਿੱਜੀ ਹੋਟਲ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੋਟਕਪੂਰਾ ਵਿਖੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ ਵਲੋਂ 13ਵੀਂ ਕਾਨਵੋਕੇਸ਼ਨ 28 ਨੂੰ

ਜੈਤੋ, 23 ਮਈ (ਭੋਲਾ ਸ਼ਰਮਾ)-ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ 28 ਮਈ ਨੂੰ 13ਵੀਂ ਕਾਨਵੋਕੇਸ਼ਨ ਕਰਵਾਉਣ ਜਾ ਰਿਹਾ ਹੈ | ਇਸ ਕਾਨਵੋਕੇਸ਼ਨ 'ਚ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ 'ਮੀਤ ਹੇਅਰ' ਮੁੱਖ ਮਹਿਮਾਨ ਅਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ ਵਲੋਂ ਸਰਵਿਕਸ ਤੇ ਛਾਤੀ ਦੇ ਕੈਂਸਰਾਂ ਬਾਰੇ ਆਮ ਜਾਗਰੂਕਤਾ ਵਿਸ਼ੇ 'ਤੇ ਪ੍ਰੋਗਰਾਮ

ਜੈਤੋ, 23 ਮਈ (ਭੋਲਾ ਸ਼ਰਮਾ)-ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ ਨੇ ਐੱਨ. ਸੀ. ਸੀ. ਦੇ ਸਹਿਯੋਗ ਨਾਲ ਡਾ. ਪ੍ਰੀਤੀ ਜਿੰਦਲ ਵਲੋਂ ਸਰਵਿਕਸ ਅਤੇ ਛਾਤੀ ਦੇ ਕੈਂਸਰਾਂ ਬਾਰੇ ਆਮ ਜਾਗਰੂਕਤਾ ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਕਿਸਾਨ ਬੀ. ਕੇ. ਯੂ. ਏਕਤਾ ਮਾਲਵਾ 'ਚ ਸ਼ਾਮਿਲ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾਈ ਜਨਰਲ ਸਕੱਤਰ ਨਛੱਤਰ ਸਿੰਘ ਜੈਤੋ ਦੀ ਅਗਵਾਈ ਵਿਚ ਕੋਠੇ ਮਾਹਲਾ ਸਿੰਘ ਵਾਲਾ ਦੇ ਕਿਸਾਨਾਂ ਨਾਲ ਮੀਟਿੰਗ ਹੋਈ, ਜਿਸ 'ਚ ਕਿਸਾਨੀ ਮਸੱਲਿਆਂ 'ਤੇ ਵਿਚਾਰ ਚਰਚਾ ਹੋਈ | ਸੂਬਾਈ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX