ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਲੁਧਿਆਣਾ

ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਡੀ. ਸੀ. ਵਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਅਗਾੳਾੂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਸ੍ਰੀਮਤੀ ਮਲਿਕ ਨੇ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਸਬ ਡਵੀਜ਼ਨ ਤੇ ਤਹਿਸੀਲ ਪੱਧਰ 'ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ | ਇਹ ਫਲੱਡ ਕੰਟਰੋਲ ਰੂਮ 16 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ | ਉਨ੍ਹਾਂ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ, ਸਿੰਚਾਈ ਵਿਭਾਗ, ਡਰੇਨਜ਼ ਵਿਭਾਗ ਤੇ ਹੋਰ ਵਿਭਾਗਾਂ ਵਲੋਂ ਕੀਤੀਆਂ ਤਿਆਰੀਆਂ ਬਾਰੇ ਵੇਰਵਾ ਲਿਆ ਤੇ ਫ਼ੈਸਲਾ ਕੀਤਾ ਗਿਆ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਵਿਚ ਆਪਸੀ ਤਾਲਮੇਲ ਬਣਾਉਣ ਤੇ ਸਮੁੱਚੀਆਂ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਲਈ ਇਕ ਵਟਸਐਪ ਗਰੁੱਪ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਮੂਹ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇਕ-ਇਕ ਵਾਹਨ ਵਿਚ ਵਾਇਰਲੈਸ ਪਬਲਿਕ ਐਡਰੈੱਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨਾਂ ਉਨ੍ਹਾਂ ਦੀ ਪ੍ਰਵਾਨਗੀ ਤੋਂ ਹੈੱਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਤੇ ਇਸ ਦੇ ਨਾਲ-ਨਾਲ ਆਪਣਾ ਮੋਬਾਈਲ ਫ਼ੋਨ ਵੀ 24 ਘੰਟੇ ਖੁੱਲ੍ਹਾ ਰੱਖਣਗੇ | ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਰਿਸ਼ੀਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ, ਐੱਸ.ਪੀ. ਹੈੱਡਕੁਆਟਰ ਲੁਧਿਆਣਾ ਦਿਹਾਤੀ ਪਿ੍ਥੀਪਾਲ ਸਿੰਘ, ਐੱਸ.ਡੀ.ਐੱਮ. ਰਾਏਕੋਟ ਗੁਰਬੀਰ ਸਿੰਘ ਕੋਹਲੀ, ਐੱਸ.ਡੀ.ਐੱਮ. ਲੁਧਿਆਣਾ ਪੱਛਮੀ ਜਗਦੀਪ ਸਹਿਗਲ, ਐੱਸ.ਡੀ.ਐੱਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ, ਐੱਸ.ਡੀ.ਐੱਮ. ਸਮਰਾਲਾ ਕੁਲਦੀਪ ਬਾਵਾ, ਐਸ.ਡੀ.ਐਮ ਪਾਇਲ ਦੀਪ ਜੋਤ ਕੌਰ, ਐਸ.ਡੀ.ਐਮ ਖੰਨਾ ਮਨਜੀਤ ਕੌਰ, ਐੱਸ.ਡੀ.ਐੱਮ. ਜਗਰਾਉਂ ਵਿਕਾਸ ਹੀਰਾ, ਜ਼ਿਲ੍ਹਾ ਮਾਲ ਅਫ਼ਸਰ ਪ੍ਰਦੀਪ ਸਿੰਘ ਬੈਂਸ, ਕਾਰਜਕਾਰੀ ਇੰਜੀਨੀਅਰ ਹਰਜੋਤ ਵਾਲੀਆ, ਡੀ.ਐੱਮ.ਓ. ਦਵਿੰਦਰ ਸਿੰਘ, ਐੱਨ.ਡੀ.ਆਰ.ਐੱਫ. ਅਧਿਕਾਰੀ, ਪੁਲਿਸ ਵਿਭਾਗ ਤੇ ਸਿਵਲ ਪ੍ਰਸ਼ਾਸਨ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਸ਼ਾਮਿਲ ਸਨ |

ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੇ ਕਾਰ ਖੋਹਣ ਦੇ ਮਾਮਲੇ 'ਚ 5 ਗਿ੍ਫ਼ਤਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੇਤ ਸਿੰਘ ਨਗਰ ਵਿਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਉਸਦੀ ਕਾਰ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਬਲਵਿੰਦਰ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

 ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾਂ ਰੋਡ 'ਤੇ ਪੰਜ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ...

ਪੂਰੀ ਖ਼ਬਰ »

ਸ਼ਹੀਦਾਂ ਦੇ ਦਰਸ਼ਾਏ ਰਾਹ 'ਤੇ ਚੱਲ ਕੇ ਦੇਸ਼ ਸੇਵਾ ਕਰਨੀ ਸਮੇਂ ਦੀ ਮੁੱਖ ਲੋੜ-ਐਡ. ਸਿੱਧੂ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ, ਇਨਕਲਾਬੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ 'ਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਾਰਨੀ ਕਮੇਟੀ ਭਾਰਤੀ ਜਨਤਾ ...

ਪੂਰੀ ਖ਼ਬਰ »

ਬੱਸ ਅੱਡੇ ਦੇ ਆਸ ਪਾਸ ਤੇ ਜਵਾਹਰ ਨਗਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ | ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਸੜਕਾਂ ਉਪਰ ਨਾਜਾਇਜ਼ ਕਬਜ਼ਾ ...

ਪੂਰੀ ਖ਼ਬਰ »

ਸਰਵਿਸ ਲੇਨ 'ਤੇ ਕਬਜ਼ਾ ਕਰ ਕੇ ਬਣਾ ਰੱਖਿਆ ਹੈ ਟਰਾਂਸਪੋਰਟ ਨਗਰ

ਢੰਡਾਰੀ ਕਲਾਂ, 24 ਮਈ (ਪਰਮਜੀਤ ਸਿੰਘ ਮਠਾੜੂ)-ਜੀ. ਟੀ. ਰੋਡ ਦੇ ਨਾਲ ਬਣੀ ਸਰਵਿਸ ਲੇਨ 'ਤੇ ਕੁਝ ਅਸਰ ਰਸੂਖ ਲੋਕਾਂ ਵਲੋਂ ਵੱਡੇ-ਵੱਡੇ ਟਰੱਕ ਖੜ੍ਹਾ ਕੇ ਕਬਜ਼ਾ ਕੀਤਾ ਹੋਇਆ ਹੈ | ਵੱਡੇ-ਵੱਡੇ ਵਾਹਨ ਲਗਾਤਾਰ ਖੜ੍ਹੇ ਰਹਿੰਦੇ ਹਨ ਅਤੇ ਮਕੈਨਿਕਾਂ ਵਲੋਂ ਇੱਥੇ ਹੀ ਉਨ੍ਹਾਂ ...

ਪੂਰੀ ਖ਼ਬਰ »

ਰਿਸ਼ਵਤ ਮੰਗਣ ਵਾਲੇ ਮੰਤਰੀ ਨੂੰ ਬਾਹਰ ਦਾ ਰਸਤਾ ਦਿਖਾਉਣਾ ਸ਼ਲਾਘਾਯੋਗ-ਬਾਵਾ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੈਬਨਿਟ ...

ਪੂਰੀ ਖ਼ਬਰ »

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਸਨਮਾਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਹਲਕਾ ਦੱਖਣੀ ਦੇ ਇੰਡਸਟਰੀ ਤੇ ਟਰਾਂਸਪੋਰਟਰਾਂ ਵਲੋਂ ਕਰਵਾਏ ਸਮਾਗਮ ਵਿਚ ਵੱਖ-ਵੱਖ ਆਗੂ ਸ਼ਾਮਿਲ ਹੋਏ | ਇਸ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਦਾਜ ਹੱਤਿਆ ਦੇ ਮਾਮਲੇ 'ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੈਦ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਦਾਜ ਹੱਤਿਆ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਰਾਮ ਸ਼ਰਨ ਪੁੱਤਰ ਬੈਜਨਾਥ ਵਾਸੀ ...

ਪੂਰੀ ਖ਼ਬਰ »

ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ 'ਚ ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ ਦੇ ਮਾਮਲੇ ਵਿਚ ਪੁਲਿਸ ਨੇ ਆਿਖ਼ਰਕਾਰ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਠੱਗੀ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਤਿੰਨ ਲੁਟੇਰੇ ਨੌਜਵਾਨ ਤੋਂ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਪੁਲ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਗੁਰਪਾਲ ਨਗਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਪੈਟਰੋਲ ਪੰਪਾਂ ਦੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਪਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਲੋਕਾਂ ਵਲੋਂ ਇਸਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਵਿੱਦਿਆ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਰਿਸ਼ਵਤਖੋਰੀ ਵਿਰੁੱਧ ਮਾਨ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਵਲੋਂ ਸ਼ਲਾਘਾ

ਲੁਧਿਆਣਾ, 24 ਮਈ (ਸਲੇਮਪੁਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਕਥਿਤ ਤੌਰ 'ਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਪਸ਼ੂ ਫੀਡ ਦੀ ਖੋਜ ਲਈ ਸਮਝੌਤਾ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਐਸ.ਐਸ.ਵੇਸਟਲਿੰਕ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨਵੀਂ ਦਿੱਲੀ ਨਾਲ ਇਕ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ ਹਨ, ਜਿਸ ਅਨੁਸਾਰ ਬਿਸਕੁਟ, ਸਨੈਕਸ ਤੇ ...

ਪੂਰੀ ਖ਼ਬਰ »

ਭਾਕਿਯੂ (ਚੜੂਨੀ) ਵਲੋਂ ਚੋਣਾਂ 'ਚ ਈ ਵੀ. ਐੱਮ. ਦੀ ਬਜਾਏ ਬੈਲਟ ਪੇਪਰ ਵਰਤਣ ਦੀ ਮੰਗ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਈ ਵੀ. ਐੱਮ. ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਕਾਰੋਬਾਰੀਆਂ ਦੀ ਭਾਈ ਮੰਨਾ ਸਿੰਘ ਨਗਰ ਵਿਖੇ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਧਾਗੇ ਦੀਆਂ ਵੱਧ ਰਹੀਆਂ ਕੀਮਤਾਂ ਉਪਰ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਲੁਧਿਆਣਾ ਅਪਰਾਧਨਾਮਾ

ਸਮੈਕ ਸਮੇਤ ਨੌਜਵਾਨ ਗਿ੍ਫ਼ਤਾਰ ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ 'ਚ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਸਮੈਕ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕਾਂਸ਼ੀ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੀ ਮੀਟਿੰਗ

ਲੁਧਿਆਣਾ, 24 ਮਈ (ਸਲੇਮਪੁਰੀ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ...

ਪੂਰੀ ਖ਼ਬਰ »

ਸੂਬੇ 'ਚ ਵੈਟਰਨਰੀ ਡਾਕਟਰਾਂ ਦੀਆਂ ਖ਼ਾਲੀ ਪਈਆਂ 353 ਅਸਾਮੀਆਂ ਦੀ ਭਰਤੀ ਲਈ ਸ਼ੁਰੂ ਕੀਤੀ ਪ੍ਰਕਿਰਿਆ ਕਦੋਂ ਪੂਰੀ ਹੋਵੇਗੀ?

ਲੁਧਿਆਣਾ, 24 ਮਈ (ਸਲੇਮਪੁਰੀ)-ਸੂਬੇ ਦੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਪਸ਼ੂ ਪਾਲਣ ਵਿਭਾਗ ਵਿਚ ਵੀ ਵੈਟਰਨਰੀ ਡਾਕਟਰਾਂ ਦੀ ਬਹੁਤ ਜ਼ਿਆਦਾ ਘਾਟ ਪਾਈ ਜਾ ਰਹੀ ਹੈ, ਜਿਸ ਕਰਕੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਨਿੱਜੀ ਵੈਟਰਨਰੀ ਡਾਕਟਰਾਂ ਕੋਲ ਜਾਣ ਲਈ ਮਜਬੂਰ ਹੋਣਾ ...

ਪੂਰੀ ਖ਼ਬਰ »

ਪਲਾਸਟਿਕ ਕੈਰੀ ਬੈਗ ਦੀ ਵਰਤੋਂ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਕੱਟੇ ਚਲਾਨ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਵਲੋਂ ਕੇਸਰਗੰਜ ਮੰਡੀ ਵਿਚ ਪਲਾਸਟਿਕ ਕੈਰੀ ਬੈਗ ਦਾ ਪ੍ਰਯੋਗ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਸੱਤ ਕਿਲੋ ਪਲਾਸਟਿਕ ਕੈਰੀ ਬੈਗ ਬਰਾਮਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੈਂਪ ਲਗਾਇਆ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ ਦੀ ਅਗਵਾਈ ਤੇ ਸੋਨਿਆ ਅਲੱਗ ਦੀ ਦੇਖ-ਰੇਖ 'ਚ ਲੋਕਾਂ ਦੀ ਸਹੂਲਤ ਲਈ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਗੈਸ ਕੁਨੈਕਸ਼ਨ, ਜਨਮ/ਮੌਤ ਸਰਟੀਫਿਕੇਟ, ...

ਪੂਰੀ ਖ਼ਬਰ »

ਵੀਰੋਤਮ ਲਛਮਣ ਦਰਾਵਿੜ ਦੀ ਯਾਦ 'ਚ ਦੂਸਰਾ ਕ੍ਰਿਕਟ ਟੂਰਨਾਮੈਂਟ ਸੰਪੰਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਵੀਰੋਤਮ ਲਛਮਣ ਦਰਾਵਿੜ ਦੀ ਯਾਦ ਵਿਚ ਰਾਜਿੰਦਰ ਹੰਸ ਤੇ ਲਵ ਦਰਾਵਿੜ ਵਲੋਂ ਦੂਸਰਾ ਨਾਈਟ ਕਿ੍ਕਟ ਟੂਰਨਾਮੈਂਟ ਭਦੌੜਾ ਹਾਊਸ ਵਿਖੇ ਕਰਵਾਇਆ ਗਿਆ, ਜਿਸ ਵਿਚ 16 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫਾਈਨਲ ਵਿਚ ਜੇਤੂ ਰਹੀ ਟੀਮ ਨੂੰ 31 ...

ਪੂਰੀ ਖ਼ਬਰ »

ਨਗਰ ਨਿਗਮ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਵੇ-ਡਿੰਪੀ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਨਗਰ ਨਿਗਮ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਨਜ਼ਰ ਆ ਰਹੀ ਹੈ, ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ ਤੇ ਅਜਿਹਾ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਨਾਬਾਲਗ ਦੀ ਕੁੱਟਮਾਰ ਤੇ ਛੇੜਖ਼ਾਨੀ ਕਰਨ ਦੇ ਮਾਮਲੇ 'ਚ ਰਿਸ਼ਤੇਦਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨਗਰ ਨਿਗਮ ਰਿਕਾਰਡ 'ਚ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਚੰਦਰਕਾਂਤਾ ਵਾਸੀ ...

ਪੂਰੀ ਖ਼ਬਰ »

ਬੈਂਸ ਜਬਰ ਜਨਾਹ ਮਾਮਲਾ ਪੀੜਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਬੀਤੇ ਦਿਨ ਕਥਿਤ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਰਮਾ ਰਾਣੀ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ 'ਤੇ ਸਤਪਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX