ਤਾਜਾ ਖ਼ਬਰਾਂ


ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  44 minutes ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  about 1 hour ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  about 2 hours ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 2 hours ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  about 2 hours ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 3 hours ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 3 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 4 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 4 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 4 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 4 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 4 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 5 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 5 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 5 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 6 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 5 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 6 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 6 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 7 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 7 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 7 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਵਲੋਂ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਹੁਕਮ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ | ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿਚ ਬਣਨ ਵਾਲੇ ਇਸ ਸ਼ਾਨਾਮੱਤੇ ਪ੍ਰਾਜੈਕਟ ਦੇ ਨਿਰਮਾਣ ਲਈ ਵਿਸਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ | ਵਿਚਾਰ-ਚਰਚਾ ਵਿਚ ਹਿੱਸਾ ਲੈਂਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਲਈ ਤਿਆਰ ਕੀਤੀ ਰੂਪ-ਰੇਖਾ ਨੂੰ ਪਹਿਲਾਂ ਹੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਸ ਮੌਕੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਫਾਊਾਡੇਸ਼ਨ ਦੀ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ-ਸਪਾਟਾ ਵਿਭਾਗ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ, 2022 ਤੱਕ ਹਰ ਹੀਲੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਮਾਪਦੰਡਾਂ ਮੁਤਾਬਕ ਇਸ ਵੱਕਾਰੀ ਪ੍ਰੋਜੈਕਟ ਦੀ ਉਸਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ | ਇਹ ਯਾਦਗਾਰ ਵਿਰਾਸਤ-ਏ-ਖ਼ਾਲਸਾ ਦੇ ਕੰਪਲੈਕਸ ਵਿਚ 13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਵਿਚ ਬਣ ਰਹੀ ਹੈ | ਇਸੇ ਤਰ੍ਹਾਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਰਾਸਤ-ਏ-ਖ਼ਾਲਸਾ ਦੀ ਹਦੂਦ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਨੇਚਰ ਪਾਰਕ ਨੂੰ ਇਸ ਸਾਲ ਦਸੰਬਰ ਤੱਕ ਮੁਕੰਮਲ ਕਰਨ ਲਈ ਆਖਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰਕੇ ਕੁਦਰਤ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਹੋਵੇਗਾ | ਮੁੱਖ ਮੰਤਰੀ ਨੇ ਅੰਮਿ੍ਤਸਰ ਕਲਚਰਲ ਐਂਡ ਟੂਰਿਜਮ ਡਿਵੈਲਪਮੈਂਟ ਅਥਾਰਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਵਨ ਨਗਰੀ ਅੰਮਿ੍ਤਸਰ ਵਿਚ ਗੋਲਡਨ ਟੈਂਪਲ ਪਲਾਜਾ ਸਮੇਤ ਵੱਖ-ਵੱਖ ਵਿਰਾਸਤੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਥਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਪਵਿੱਤਰ ਸ਼ਹਿਰ ਅੰਮਿ੍ਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਅਥਾਰਟੀ ਅਧੀਨ ਚੱਲ ਰਹੇ ਸਾਰੇ ਕੰਮਾਂ ਨੂੰ ਛੇਤੀ ਪੂਰਾ ਕਰਨ ਲਈ ਆਖਿਆ ਤਾਂ ਜੋ ਅੰਮਿ੍ਤਸਰ ਨੂੰ ਵਿਸਵ ਸੈਰ-ਸਪਾਟਾ ਕੇਂਦਰ ਵਜੋਂ ਉਭਾਰਿਆ ਜਾ ਸਕੇ | ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇਜਵੀਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਐਮ.ਐਸ. ਜੱਗੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਕਰਨੇਸ ਸ਼ਰਮਾ ਹਾਜ਼ਰ ਸਨ |

ਸਾਂਸਦ ਕਿਰਨ ਖੇਰ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਚੰਡੀਗੜ੍ਹ, 24 ਮਈ (ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ-33 'ਚ ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਬਾਅਦ 'ਚ ਮੌਕੇ 'ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ...

ਪੂਰੀ ਖ਼ਬਰ »

ਸਮਾਜਿਕ ਸੰਸਥਾ 'ਅਬ ਨਹੀਂ' ਵਲੋਂ ਪਾਸਪੋਰਟ ਅਧਿਕਾਰੀ ਨਾਲ ਮੁਲਾਕਾਤ

ਚੰਡੀਗੜ੍ਹ, 24 ਮਈ (ਨਵਿੰਦਰ ਸਿੰਘ ਬੜਿੰਗ)- ਐਨ.ਆਰ.ਆਈ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੀ ਸਮਾਜਿਕ ਸੰਸਥਾ 'ਅਬ ਨਹੀਂ' ਦੇ ਚੇਅਰਮੈਨ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਪ ਦੀ ਸਰਕਾਰ ਧਿਆਨ ਵੰਡਾਊ ਕੰਮਾਂ ਵਿਚ ਨਾ ਪਵੇ ਬਲਕਿ ਕੇਜਰੀਵਾਲ ਖਿਲਾਫ਼ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰੇ-ਅਕਾਲੀ ਦਲ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਲੱਗੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਲੋਕਾਂ ਦਾ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਵਲੋਂ ਅੱਜ ਦਿੱਤੇ ਜਾ ਰਹੇ ਧਰਨੇ ਵਿਚ ਬਾਗਬਾਨੀ ਮੁਲਾਜ਼ਮ ਯੂਨੀਅਨ ਵੀ ਹੋਵੇਗੀ ਸ਼ਾਮਿਲ

ਚੰਡੀਗੜ੍ਹ, 24 ਮਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-10 ਸਥਿਤ ਲਈਅਰ ਵੈਲੀ ਵਿਚ ਸੀ.ਐਮ.ਸੀ ਬਾਗਬਾਨੀ ਕਰਮਚਾਰੀ ਯੂਨੀਅਨ ਦੇ ਨਾਲ ਸਮੂਹ ਵਰਕਰਾਂ ਦੀ ਮੀਟਿੰਗ ਅੱਜ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ...

ਪੂਰੀ ਖ਼ਬਰ »

ਮਹਾਰਿਸ਼ੀ ਕਸ਼ਯਪ ਦੇ ਜੀਵਨ 'ਤੇ ਖੋਜ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਚੇਅਰ ਸਥਾਪਿਤ ਕੀਤੀ ਜਾਵੇਗੀ-ਮਨੋਹਰ ਲਾਲ

ਚੰਡੀਗੜ੍ਹ, 24 ਮਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਰਨਾਲ ਵਿਚ ਪ੍ਰਬੰਧਿਤ ਮਹਾਰਿਸ਼ੀ ਕਸ਼ਯਪ ਜੈਯੰਤੀ ਸਮਾਰੋਹ ਦੌਰਾਨ ਭਾਰੀ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਸ਼ਯਪ ਸਮਾਜ ਲਈ ਕਈ ਮਹਤੱਵਪੂਰਣ ਐਲਾਨ ਕੀਤੇ | ਉਨ੍ਹਾਂ ਨੇ ਕਿਹਾ ...

ਪੂਰੀ ਖ਼ਬਰ »

ਸਿਟੀ ਬਿਊਟੀਫੁੱਲ ਬਾਰਿਸ਼ ਪੈਣ ਤੋਂ ਬਾਅਦ ਚਮਕਿਆ

ਚੰਡੀਗੜ੍ਹ, 24 ਮਈ (ਬੜਿੰਗ)-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਪਿਛਲੇ ਦਿਨ ਵਿਚ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਵਿਚ ਮੌਸਮ ਸੁਹਾਵਣਾ ਹੋ ਗਿਆ | ਜਿਸ ਦੇ ਚਲਦਿਆਂ ਸੈਕਟਰ-9 ਅਤੇ 3 ਵਿਚ ਸੜਕਾਂ ਦੇ ਕਿਨਾਰੇ ਲੱਗੇ ਹੋਏ ਰੰਗ ਬਿਰੰਗੇ ਫੁੱਲ ਸ਼ਹਿਰ ਵਾਸੀਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਦਸੰਬਰ 2021 ਵਿਚ ਲਈਆਂ ਗਈਆਂ ਐਮ. ਕਾਮ (ਬਿਜ਼ਨਸ ਇਕਨਾਮਿਕਸ) ਸਮੈਸਟਰ ਪਹਿਲਾ, ਐਮ.ਐਸ.ਸੀ ਭੌਤਿਕ ਵਿਗਿਆਨ ਸਮੈਸਟਰ ਪਹਿਲਾ, ਪੋਸਟ ਗਰੈਜੂਏਟਸ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ ਸਮੈਸਟਰ ਪਹਿਲਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 13 ਨਵੇਂ ਮਾਮਲੇ ਆਏ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਅੱਠ ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 80 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-14, 15, 35, 37, ...

ਪੂਰੀ ਖ਼ਬਰ »

ਇਨੈਲੋ ਮਿਉਂਸਪਲ ਚੋਣਾਂ ਲੜੇਗਾ-ਚੌਟਾਲਾ

ਚੰਡੀਗੜ੍ਹ, 24 ਮਈ (ਵਿਸ਼ੇਸ਼ ਪ੍ਰਤੀਨਿਧ)- ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਮਿਉਂਸਪਲ ਚੋਣਾਂ ਪਾਰਟੀ ਨਿਸ਼ਾਨ 'ਤੇ ਲੜੇਗੀ | 88 ਸਾਲਾ ਸ੍ਰੀ ਚੌਟਾਲਾ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨਗਰ ਨਿਗਮਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਮੁੱਲਾਂਪੁਰ ਵਿਖੇ ਬੱਚਿਆਂ ਦਾ ਕੈਂਸਰ ਤੇ ਲੁਕੀਮੀਆ ਮਰੀਜ਼ਾਂ ਦਾ ਇਲਾਜ ਕੇਂਦਰ ਜਲਦ ਮਨਜ਼ੂਰ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਉਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਖੇ ਮੈਡੀਸਿਟੀ ਵਿਚ ਬਣ ਰਹੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਵਿਚ ਬੱਚਿਆਂ ਦੇ ਕੈਂਸਰ ਦੇ ਇਲਾਜ ਅਤੇ ਲੁਕੀਮੀਆ ਪੀੜਤਾਂ ਦੇ ਇਲਾਜ ਲਈ ਆਧੁਨਿਕ ਸਹੂਲਤਾਂ ਵਾਲਾ ...

ਪੂਰੀ ਖ਼ਬਰ »

ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 27 ਨੂੰ

ਚੰਡੀਗੜ੍ਹ, 24 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 27 ਮਈ, 2022 ਨੂੰ 11 ਵਜੇ ਤੋਂ ਸ਼ਾਮ 4 ਵਜੇ ਤੱਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਪਿੰਜੌਰ ਵਿਚ ਕੀਤੀ ਜਾਵੇਗੀ | ਨਿਗਮ ਦੇ ਇੱਥੇ ਬੁਲਾਰੇ ਨੇ ਅੱਜ ...

ਪੂਰੀ ਖ਼ਬਰ »

ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ 'ਤੇ ਲੜਕੀ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸਵਾਸਤਿਕ ਵਿਹਾਰ ਕਾਲੋਨੀ ਦੇ ਇਕ 19 ਸਾਲਾ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਦੀ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਲਿੰਦਰ ...

ਪੂਰੀ ਖ਼ਬਰ »

26 ਲੱਖ ਰੁਪਏ ਦੀ ਨਕਦੀ ਸਮੇਤ ਵਿਅਕਤੀ ਕਾਬੂ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਰੋਡਵੇਜ਼ ਦੀ ਬੱਸ ਵਿਚ ਸਫਰ ਕਰ ਰਹੇ ਇਕ ਵਿਅਕਤੀ ਨੂੰ 26 ਲੱਖ ਰੁ. ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤਾ ਵਿਅਕਤੀ ਪੁਲਿਸ ਨੂੰ ਇਨ੍ਹਾਂ ਪੈਸਿਆਂ ਸੰਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ...

ਪੂਰੀ ਖ਼ਬਰ »

ਸਭਾ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਵਿਚ ਕਾਨੂੰਨੀ ਕਾਰਵਾਈ ਸ਼ੁਰੂ

ਡੇਰਾਬੱਸੀ, 24 ਮਈ (ਪੜ੍ਹੀ)-ਸ੍ਰੀ ਬ੍ਰਾਹਮਣ ਸਭਾ ਰਜਿ: 359 ਡੇਰਾਬੱਸੀ ਦੇ ਦੋ ਧੜਿਆਂ ਵਿਚ ਪ੍ਰਧਾਨਗੀ ਨੂੰ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ ਹੈ | ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਧਰਮਿੰਦਰ ਸ਼ਰਮਾ, ਜਨਰਲ ਸਕੱਤਰ ਜਨਕਰਾਜ ਸ਼ਰਮਾ, ਖਜ਼ਾਨਚੀ ਰਾਕੇਸ਼ ਸ਼ਰਮਾ, ...

ਪੂਰੀ ਖ਼ਬਰ »

ਈਸਾਪੁਰ ਰੇਲਵੇ ਫਾਟਕ ਕੱਲ੍ਹ ਤੋਂ ਦੋ ਦਿਨ ਲਈ ਹੋਵੇਗਾ ਬੰਦ

ਡੇਰਾਬੱਸੀ, 24 ਮਈ (ਪੜ੍ਹੀ)-ਡੇਰਾਬੱਸੀ ਤਹਿਸੀਲ ਰੋਡ 'ਤੇ ਸ਼ਹਿਰ ਦਾ ਸਭ ਤੋਂ ਵੱਧ ਆਵਾਜਾਈ ਦੀ ਭੀੜ ਚੱਲਣ ਵਾਲਾ ਰੇਲਵੇ ਫਾਟਕ ਸੀ, 115 ਵਾਹਨਾਂ ਦੀ ਆਵਾਜਾਈ ਲਈ ਵੀਰਵਾਰ ਤੋਂ ਦੋ ਦਿਨਾਂ ਲਈ ਬੰਦ ਰਹੇਗਾ | ਇਹ ਫ਼ੈਸਲਾ ਰੇਲਵੇ ਵਿਭਾਗ ਨੇ ਰੇਲਵੇ ਕਰਾਸਿੰਗ ਦੀ ਰਿਪੇਅਰ ਕਰਨ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਦੀ ਮੌਤ, ਦੋ ਜ਼ਖ਼ਮੀ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪਟਿਆਲਾ ਸੜਕ 'ਤੇ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ...

ਪੂਰੀ ਖ਼ਬਰ »

ਪੋਲਟਰੀ ਫਾਰਮ ਦੇ ਮੁਨਸ਼ੀ ਦੀ ਭੇਦਭਰੀ ਹਾਲਤ 'ਚ ਮੌਤ

ਲਾਲੜੂ, 24 ਮਈ (ਰਾਜਬੀਰ ਸਿੰਘ)-ਪਿੰਡ ਜੌਲਾ ਕਲਾਂ ਵਿਖੇ ਸਥਿਤ ਇਕ ਪੋਲਟਰੀ ਫਾਰਮ ਦਾ 54 ਸਾਲਾ ਮੁਨਸ਼ੀ ਆਪਣੇ ਕਮਰੇ 'ਚ ਭੇਦਭਰੀ ਹਾਲਤ 'ਚ ਮਿ੍ਤਕ ਮਿਲਿਆ | ਪੁਲਿਸ ਨੇ ਮਿ੍ਤਕ ਦੀ ਪਛਾਣ ਰਮੇਸ਼ ਚੰਦ ਪਾਂਡੇ ਪੁੱਤਰ ਭੋਲਾ ਨਾਥ ਪਾਂਡੇ ਵਾਸੀ ਗੋਰਖਪੁਰ ਉਤਰ ਪ੍ਰਦੇਸ਼ ਵਜੋਂ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਦਾ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਵਲੋਂ ਅੱਜ ਆਪਣਾ ਸਥਾਪਨਾ ਦਿਵਸ ਟੈਗੋਰ ਥੀਏਟਰ ਸੈਕਟਰ-18 ਵਿਖੇ ਮਨਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸਰਬਜੀਤ ਕੌਰ ਮੁੱਖ ਮਹਿਮਾਨ ਅਤੇ ਕਮਿਸ਼ਨਰ ਅਨੰਦਿਤਾ ਮਿੱਤਰਾ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੀਮਾ ਵਲੋਂ ਵੇਰਕਾ ਦੀ ਸ਼ੂਗਰ ਫ੍ਰੀ ਆਈਸ ਕਰੀਮ ਦੀ ਸ਼ੁਰੂਆਤ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਮਿਲਕਫੈਡ ਦੇ ਕੌਮਾਂਤਰੀ ਪੱਧਰ 'ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ | 80 ਮਿਲੀਲੀਟਰ ਦੇ ਕੱਪ ਦੀ ਕੀਮਤ 20 ਰੁਪਏ ਹੈ | ਸਹਿਕਾਰਤਾ ਮੰਤਰੀ ਹਰਪਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੁਰੰਤ ਕਰੇ ਵੈਟਰਨਰੀ ਡਾਕਟਰਾਂ ਦੀ ਭਰਤੀ-ਆਗੂ

ਬਟਾਲਾ, 24 ਮਈ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋੋਈ, ਜਿਸ ਵਿਚ ਵੱਡੀ ਗਿਣਤੀ ਵਿਚ ਵੈਟਰਨਰੀ ਡਾਕਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਵਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੀ.ਵੀ.ਐੱਸ.ਸੀ. ਕਰ ਚੁੱਕੇ ਵੈਟਰਨਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲੱਗੀ- ਤਿ੍ਪੜੀ

ਖਰੜ, 24 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗੂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਰਾਹ ਤੁਰ ਪਈ ਹੈ, ਜਿਸ ਦੀ ਮਿਸਾਲ ਪੰਜਾਬ ਵਿਚ ਪਹਿਲਾਂ ਬਣੇ ਸੁਵਿਧਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਤੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਵਿਰੁੱਧ ਕਾਰਵਾਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ - ਡਾ. ਮਨਜੀਤ ਸਿੰਘ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਮੰਤਰੀ ਮੰਡਲ 'ਚੋਂ ਹਟਾਏ ਜਾਣ ਦੇ ਫ਼ੈਸਲੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੀ ਮੌਤ ਨਾ ਪੂਰਾ ਹੋਣਾ ਵਾਲਾ ਘਾਟਾ-ਜਥੇ. ਬਡਾਲੀ

ਮਾਜਰੀ, 24 ਮਈ (ਧੀਮਾਨ)-ਸਾਬਕਾ ਕੈਬਨਿਟ ਮੰਤਰੀ ਜਥੇ ਤੋਤਾ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਹਲਕਾ ਵਿਧਾਇਕ ਜਥੇ. ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਸ਼ੋ੍ਰਮਣੀ ਅਕਾਲੀ ਦਲ ਤੇ ਪਰਿਵਾਰਿਕ ਮੈਂਬਰਾਂ ਨੂੰ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦਾ ਵਫ਼ਦ ਮੁੱਖ ਪ੍ਰਸ਼ਾਸਕ (ਪੁੱਡਾ) ਨੂੰ ਮਿਲਿਆ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਜੁਆਇੰਟ ਐਕਸ਼ਨ ਕਮੇਟੀ (ਪੁੱਡਾ) ਦਾ ਸਾਂਝਾ ਵਫ਼ਦ ਬਲਜਿੰਦਰ ਸਿੰਘ ਬਿੱਲਾ, ਜਰਨੈਲ ਸਿੰਘ, ਹਰਭਜਨ ਸਿੰਘ, ਰਾਜਿੰਦਰ ਪਾਲ ਦੀ ਅਗਵਾਈ ਹੇਠ ਮੁੱਖ ਪ੍ਰਸ਼ਾਸਕ ਪੁੱਡਾ ਨੂੰ 6ਵੇਂ ਪੇ-ਕਮਿਸ਼ਨ ਅਤੇ ਕੁੱਝ ਕਰਮਚਾਰੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਲਾਲੜੂ, 24 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ 'ਚ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੰਮ ਕਰਦੇ ਕਾਮਿਆਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਉਨ੍ਹਾਂ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ ਦਾ ਵਫ਼ਦ 27 ਨੂੰ ਜਾਵੇਗਾ ਸਿੱਖਿਆ ਮੰਤਰੀ ਦੇ ਦੁਆਰ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਮੁਲਾਜ਼ਮਾਂ ਦਾ 100 ਮੈਂਬਰਾਂ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਚੰਡੀਗੜ੍ਹ ਉਨ੍ਹਾਂ ਨੂੰ ਮਿਲਣ ਜਾਵੇਗਾ ਤੇ ਆਪਣੀਆਂ ਮੰਗਾਂ ਦੀ ਗੱਲ ਰੱਖੇਗਾ | ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਕਰਕੇ ਲੋਕਾਂ ਨੇ ਦਿੱਤਾ ਰੋਸ ਧਰਨਾ

ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂ ਗਰਾਉਂ ਦੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਦੇ ਵਿਰੋਧ 'ਚ ਕਮੇਟੀ ਦਫ਼ਤਰ ਨਵਾਂ ਗਰਾਉਂ ਅੱਗੇ ਪੰਜਾਬ ਸਰਕਾਰ 'ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ ਰੋਸ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪਿ੍ੰਸੀਪਲਾਂ, ਬਲਾਕ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਵਲੋਂ ਮਲਕੀਤ ਸਿੰਘ ਚੰਗਾਲ ਅਨੁਸੂਚਿਤ ਜਾਤੀਆਂ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ. ਜੀ. ਪੀ. ਸੀ. ਮੈਂਬਰ ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਐਸ. ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ | ਪਾਰਟੀ ...

ਪੂਰੀ ਖ਼ਬਰ »

ਵਣ ਮੰਤਰੀ ਨਾਲ ਹੋਈ ਮੀਟਿੰਗ ਵਿਚ ਕੱਚੇ ਕਾਮਿਆਂ ਨੂੰ ਪਹਿਲ ਦੇ ਆਧਾਰ 'ਤੇ ਪੱਕੇ ਕਰਨ ਦਾ ਭਰੋਸਾ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਜੰਗਲਾਤ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨਾਲ ਵਣ ਭਵਨ ਮੁਹਾਲੀ ਵਿਖੇ ਹੋਈ ਜਿਸ ਵਿਚ ਪ੍ਰਮੁੱਖ ਸਕੱਤਰ ਰਾਜ਼ੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਪ੍ਰਵੀਨ ...

ਪੂਰੀ ਖ਼ਬਰ »

ਭਾਰੀ ਬਰਸਾਤ ਤੇ ਤੂਫ਼ਾਨ ਦੇ ਬਾਵਜੂਦ ਕਿਸਾਨਾ ਦਾ ਧਰਨਾ 7ਵੇਂ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਭਾਰਤਮਾਲਾ ਪ੍ਰਾਜੈਕਟ ਵਿਚ ਆ ਰਹੀ ਜ਼ਮੀਨ 'ਚ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਦੀ ਜ਼ਮੀਨ ਦਾ ਬਹੁਤ ਘੱਟ ਭਾਅ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਦਿੱਤਾ ਜਾ ਰਿਹਾ ਹੈ | ਇਸ ਪ੍ਰਾਜੈਕਟ ਵਿਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆ ਰਹੀ ...

ਪੂਰੀ ਖ਼ਬਰ »

ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਦੇ ਦਾਖ਼ਲੇ ਲਈ ਟਰਾਇਲ 27, 28 ਨੂੰ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ 27 ਅਤੇ 28 ਮਈ ਨੂੰ ਸਥਾਨਕ ਸੈਕਟਰ-78 ਦੇ ਮਲਟੀ ਸਪੋਰਟਸ ਸਟੇਡੀਅਮ, (ਨੇੜੇ ਸਿੰਘ ਸ਼ਹੀਦਾਂ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਪ੍ਰੋ. ਗੁਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਵੀਰ ਦਵਿੰਦਰ ਸਿੰਘ ਜੋ ਕਿ ਅਜੋਕੇ ਭਾਰਤੀ ਸਾਹਿਤ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਅਤੇ ਪੰਛੀਆਂ ਲਈ ਪਾਣੀ ਦੇ ਕਟੋਰੇ ਰੱਖੇ

ਖਰੜ, 24 ਮਈ (ਗੁਰਮੁੱਖ ਸਿੰਘ ਮਾਨ) -ਸਰਸਵਤੀ ਆਯੂਰਵੈਦਿਕ ਹਸਪਤਾਲ ਅਤੇ ਮੈਡੀਕਲ ਕਾਲਜ ਘੜੂੰਆਂ ਦੇ ਐਨ. ਐਸ. ਐਸ. ਯੂਨਿਟ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਲੈ ਕੇ ਕਾਲਜ ਕੈਂਪਸ ਵਿਚ ਛਾਂਦਾਰ ਬੂਟੇ ਲਗਾਏ ਗਏ | ਸੰਸਥਾ ਦੇ ਚੇਅਰਮੈਨ ਬਿਹਾਰੀ ਲਾਲ ਅਗਰਵਾਲ ਨੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁਰਾਲੀ, 24 ਮਈ (ਹਰਪ੍ਰੀਤ ਸਿੰਘ)-ਜ਼ਿਲ੍ਹਾ ਮੁਹਾਲੀ ਦੇ ਰਿਟਰਨਿੰਗ ਅਫ਼ਸਰ ਤੇ ਸਾਬਕਾ ਸਿੱਖਿਆ ਮੰਤਰੀ ਰਾਜਸਥਾਨ ਨਸੀਮ ਅਖ਼ਤਰ ਵਲੋਂ ਖਰੜ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਗਰਮੀ ਦੇ ਮੱਦੇਨਜ਼ਰ ਪੰਛੀਆਂ ਦੀ ਦੇਖਭਾਲ ਸਾਡੀ ਜ਼ਿੰਮੇਵਾਰੀ-ਵਿਧਾਇਕਾ ਮਾਨ

ਖਰੜ, 24 ਮਈ (ਜੰਡਪੁਰੀ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਦੇ ਵਿਦਿਆਰਥੀਆਂ ਵਲੋਂ ਬੇਜ਼ੁਬਾਨ ਪੰਛੀ ਅਤੇ ਪਸ਼ੂਆਂ ਨੂੰ ਤੱਪਦੀ ਗਰਮੀ ਵਿਚ ਪਾਣੀ ਦੀ ਸਮੱਸਿਆਂ ਤੋਂ ਨਿਜ਼ਾਤ ਦਿਵਾਉਣ ਲਈ ਪਿਆਸ ਨੂੰ ਮਹਿਸੂਸ ਕਰਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਹਲਕਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੂੰ ਦਿੱਤੀ ਵਿਦਾਇਗੀ ਪਾਰਟੀ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਦੀ ਇਥੋਂ ਬਦਲੀ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ...

ਪੂਰੀ ਖ਼ਬਰ »

ਬਸਪਾ 27 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਦਾ ਘਿਰਾਓ ਕਰੇਗੀ-ਛੜਬੜ

ਲਾਲੜੂ, 24 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਸੁੰਡਰਾਂ ਵਿਖੇ ਵਾਪਰੇ ਭਿਆਨਕ ਅਗਨੀ ਕਾਂਡ, ਜਿਸ ਵਿਚ ਇਕ ਮਾਸੂਮ ਬੱਚੀ ਦੀ ਜਾਨ ਚਲੀ ਗਈ ਸੀ, ਦੇ ਸੰਬੰਧ 'ਚ ਆਪ ਸਰਕਾਰ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਬਸਪਾ ਵਲੋਂ 27 ਮਈ ਨੂੰ ਡਿਪਟੀ ...

ਪੂਰੀ ਖ਼ਬਰ »

ਰੋਡ ਸੰਯੁਕਤ ਕਿਸਾਨ ਕਮੇਟੀ ਵੱਲੋਂ ਡੀ. ਸੀ. ਦਫ਼ਤਰ ਮੁਹਾਲੀ ਅੱਗੇ ਪੱਕਾ ਧਰਨਾ ਜਾਰੀ- ਰੋਸ ਪ੍ਰਦਰਸ਼ਨ 30 ਨੂੰ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀ ਭਾਰਤ ਮਾਲਾ ਪ੍ਰਾਜੈਕਟ ਤਹਿਤ ਆ ਰਹੀ ਜ਼ਮੀਨ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਕੌਡੀਆਂ ਦੇ ਭਾਅ 'ਤੇ ਐਕਵਾਇਰ ਕਰਕੇ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਦਿੱਤਾ ਜਾ ਰਿਹਾ ਹੈ ਪਰ ਕਿਸਾਨ ਘੱਟ ਰੇਟ 'ਤੇ ਜ਼ਮੀਨ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਚਾਰਜ ਛੱਡਣ ਕਾਰਨ ਮਾਜਰੀ ਖੇਤਰ ਦੇ ਲੋਕਾਂ ਨੂੰ ਹੋਣਾ ਪੈ ਰਿਹਾ ਹੈ ਖ਼ੱਜਲ-ਖ਼ੁਆਰ

ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)-ਸਬ-ਤਹਿਸੀਲ ਮਾਜਰੀ ਅਧੀਨ ਪੈਂਦੇ ਕਾਨੂੰਨਗੋਈ ਖਿਜ਼ਰਾਬਾਦ, ਮਾਜਰੀ ਤੇ ਮੁੱਲਾਂਪੁਰ ਗਰੀਬਦਾਸ ਦੇ ਵੱਖ-ਵੱਖ ਪਿੰਡਾਂ ਦੇ ਸਰਕਲਾਂ ਦਾ ਪਟਵਾਰੀਆਂ ਵਲੋਂ ਵਾਧੂ ਪਿੰਡ ਦਾ ਕੰਮ ਛੱਡਣ ਕਰਕੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ 'ਚ ਫੈਸ਼ਨ ਸ਼ੋਅ-2022 ਦਾ ਆਯੋਜਨ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਫ਼ੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਫ਼ੈਸ਼ਨ ਸ਼ੋਅ ਮੇਰਾਕੀ-2022 ਦਾ ਆਯੋਜਨ ਕੀਤਾ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਖਰੜ ਦੇ ਵਿਧਾਇਕਾ ਅਨਮੋਲ ਗਗਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX