ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਅੰਮ੍ਰਿਤਸਰ / ਦਿਹਾਤੀ

ਮੂੰਗੀ ਦੀ ਖੇਤੀ ਕਰ ਰਹੇ ਪਿੰਡ ਭੋਏਵਾਲ ਦੇ ਅਗਾਂਹਵਧੂ ਕਿਸਾਨ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੂੰਗੀ ਦੀ ਫ਼ਸਲ 'ਤੇ ਐੱਮ.ਐੱਸ.ਪੀ. ਤੈਅ ਕੀਤੀ ਗਈ ਹੈ ਜਿਸ ਕਰਕੇ ਮੂੰਗੀ ਦੀ ਫ਼ਸਲ ਬੀਜਣ ਵਾਲੇ ਕਿਸਾਨਾਂ ਦੇ ਚਿਹਰੇ 'ਤੇ ਇਸ ਵਕਤ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਮੂੰਗੀ ਦੀ ਫ਼ਸਲ ਵੇਚ ਕੇ ਕਿਸਾਨ ਆਉਣ ਵਾਲੇ ਦਿਨਾਂ 'ਚ ਚੰਗਾ ਮੁਨਾਫ਼ਾ ਕਮਾਉਣਗੇ | ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਭੋਏਵਾਲੀ ਅੰਦਰ ਕੁਝ ਕਿਸਾਨਾਂ ਵਲੋਂ ਮੂੰਗੀ ਦੀ ਫ਼ਸਲ ਦੀ ਬਿਜਾਈ ਕੀਤੀ ਗਈ ਹੈ ਜਿਸ ਨੂੰ ਲੈ ਕੇ ਕਿਸਾਨ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ | ਕਿਸਾਨ ਪ੍ਰਤਾਪ ਸਿੰਘ ਤੇ ਮਨਿੰਦਰਪਾਲ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਦੀ ਫਸਲ ਤੋਂ ਬਾਅਦ ਉਨ੍ਹਾਂ ਵਲੋਂ ਮੂੰਗੀ ਦੀ ਬਿਜਾਈ ਕੀਤੀ ਗਈ ਹੈ ਜੋ ਕਿ ਕਰੀਬ 60 ਦਿਨਾਂ ਦੇ ਅੰਦਰ ਬਣ ਕੇ ਤਿਆਰ ਹੋ ਜਾਂਦੀ ਹੈ ਜਿਸ ਤੋਂ ਉਹ ਘੱਟੋ-ਘੱਟ 30 ਤੋਂ 35 ਹਜ਼ਾਰ ਰੁਪਏ ਆਸਾਨੀ ਨਾਲ ਕਮਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਫਲੀਦਾਰ ਫ਼ਸਲ ਹੋਣ ਕਰਕੇ ਮੂੰਗੀ ਨੂੰ ਖਾਦ ਪਾਉਣ ਦੀ ਵੀ ਘੱਟ ਜ਼ਰੂਰਤ ਪੈਂਦੀ ਹੈ | ਇਸ ਮੌਕੇ ਉਕਤ ਕਿਸਾਨਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੱਠੀ ਮੂੰਗੀ ਦੀ ਬਿਜਾਈ ਕਰਕੇ ਵਾਧੂ ਮੁਨਾਫ਼ਾ ਕਮਾਉਣ | ਇਸ ਸਬੰਧੀ ਗੱਲਬਾਤ ਕਰਦਿਆਂ ਖੇਤੀਬਾੜੀ ਮਾਹਿਰ ਇੰਜੀਨੀਅਰ ਰਣਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਵਲੋਂ ਅਕਸਰ ਪਸ਼ੂਆਂ ਦੇ ਚਾਰੇ ਲਈ ਸਟਰਾਅ ਰੀਪਰ ਨਾਲ ਤੂੜੀ ਬਣਾ ਲਈ ਜਾਂਦੀ ਹੈ ਜੇਕਰ ਕਣਕ ਦੀ ਕਟਾਈ 10 ਅਪ੍ਰੈਲ ਤੋਂ 25 ਅਪ੍ਰੈਲ ਤਕ ਹੋ ਜਾਂਦੀ ਹੈ ਤਾਂ ਤੂੜੀ ਬਣਾਉਣ ਤੋਂ ਬਾਅਦ ਇਕ ਹਲਕੀ ਰੌਣੀ ਲਗਾ ਕੇ ਖੇਤ ਦਾ ਵੱਤਰ ਬਣਾ ਕੇ ਹੈਪੀਸੀਡਰ ਜਾਂ ਜ਼ੀਰੋ ਟਿਲ ਡਿ੍ਲ ਨਾਲ ਗਰਮ ਰੁੱਤ ਦੀ ਮੂੰਗੀ ਦੀ ਸੱਠੀ ਕਿਸਮ ਦੀ ਐੱਸ. ਐੱਮ. ਐੱਲ. 668 ਦੀ 15 ਕਿਲੋਗ੍ਰਾਮ ਪ੍ਰਤੀ ਏਕੜ ਜਾਂ ਐੱਸ.ਐੱਮ.ਐੱਲ. 832 ਕਿਸਮ ਦੀ 12 ਕਿਲੋਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਦੀ ਮੂੰਗੀ ਦੀ ਫ਼ਸਲ 60-62 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਤਿੰਨ ਤੋਂ ਪੰਜ ਕੁਇੰਟਲ ਪ੍ਰਤੀ ਏਕੜ ਤੱਕ ਝਾੜ ਵੀ ਨਿਕਲ ਆਉਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਜ਼ਮੀਨਾਂ ਦੋ ਮਹੀਨੇ ਖਾਲੀ ਰਹਿੰਦੀਆਂ ਹਨ ਜਿਸ ਵਿਚ ਮੂੰਗੀ ਦੀ ਫ਼ਸਲ ਬੀਜ ਕੇ ਸਾਨੂੰ ਫਾਇਦਾ ਲੈਣਾ ਚਾਹੀਦਾ ਹੈ |

ਸ੍ਰੀ ਹੇਮਕੁੰਟ ਸਾਹਿਬ ਵਿਖੇ 9ਵੇਂ ਸਾਲਾਨਾ ਪੰਜਾਬੀ ਪਕਵਾਨਾਂ ਦੇ ਲੰਗਰਾਂ ਲਈ ਮਾਲ ਰਸਦਾਂ ਦੇ ਟਰੱਕ ਕੀਤੇ ਰਵਾਨਾ-ਭਾਈ ਨਿਪਾਲ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਅੱਜ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵਲੋਂ 25 ਮਈ ਤੋਂ 5 ਅਕਤੂਬਰ ਤੱਕ ਲਗਾਤਾਰ 4 ਮਹੀਨੇ ਦੇ ਕਰੀਬ ਸਿੱਖ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ ਜੀ (ਉਤਰਾਖੰਡ) ਦੇ ਦਰਸ਼ਨ ਦੀਦਾਰ ਲਈ ਦੇਸ਼ ਵਿਦੇਸ਼ ਤੋਂ ਪੁੱਜਣ ...

ਪੂਰੀ ਖ਼ਬਰ »

ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ ਵਿਖੇ ਸਮੂਹਿਕ ਅਨੰਦ ਕਾਰਜ ਕਰਵਾਏ

ਤਰਸਿੱਕਾ, 24 ਮਈ (ਅਤਰ ਸਿੰਘ ਤਰਸਿੱਕਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ ਵਿਖੇ 11 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਬਾਬਾ ਅਜਾਇਬ ਸਿੰਘ ਮੱੁਖ ਸੇਵਾਦਾਰ ਹੁਣਾ ਦੀ ਅਗਵਾਈ ਹੇਠ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਝੰਡੇਰ ਤੇ ਸੂਬਾ ਆਗੂ ਛੀਨਾ ਦੀ ਪ੍ਰਧਾਨਗੀ 'ਚ ਹੋਈ ਪ੍ਰਭਾਵਸ਼ਾਲੀ ਜ਼ਿਲ੍ਹਾ ਪੱਧਰੀ ਮੀਟਿੰਗ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)- ਅੱਜ ਪਹਿਲੀ ਜੰਗ-ਏ-ਆਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਹੱਥੋਂ ਸ਼ਹਾਦਤ ਦਾ ਜਾਮ ਪੀਣ ਵਾਲੇ 282 ਸ਼ਹੀਦਾਂ ਦੇ ਸਥਾਨ ਕਾਲਿਆਂ ਵਾਲਾ ਯਾਦਗਾਰੀ ਸ਼ਹੀਦੀ ਖੂਹ ਕੰਪਲੈਕਸ ਵਿਖੇ ਕਿਸਾਨ ਹਿੱਤਾਂ ਦੀ ਰਾਖੀ ਲਈ ਜੁਝਾਰੂ ਭੂਮਿਕਾ 'ਚ ਨਜ਼ਰ ਆ ...

ਪੂਰੀ ਖ਼ਬਰ »

ਵਿਧਾਇਕ ਟੌਂਗ ਨੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਰਈਆ, 24 ਮਈ (ਸ਼ਰਨਬੀਰ ਸਿੰਘ ਕੰਗ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਤਕਰੀਬਨ ਸਾਰੇ ਮੰਤਰੀ ਤੇ ਵਿਧਾਇਕ ਆਪਣੇ-2 ਹਲਕੇ ਵਿਚ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰ ਰਹੇ ਹਨ ਇਸੇ ਹੀ ਕੜੀ ਵਜੋਂ ਹਲਕਾ ਬਾਬਾ ...

ਪੂਰੀ ਖ਼ਬਰ »

ਤਰਨਾ ਦਲ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਅੱਜ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ, ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਸਾਲਾਨਾ ਬਰਸੀ ਕੱਲ੍ਹ 25 ਮਈ, ਦਿਨ ਬੁੱਧਵਾਰ ਨੂੰ ਸਰੋਵਰ ਸਾਹਿਬ ਗੁਰਦੁਆਰਾ ਕਥਾ ਘਰ ਸਾਹਿਬ, ਬਾਬਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਚੋਗਾਵਾਂ 'ਚ ਨਹਿਰੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਰੋਸ ਵਿਖਾਵਾ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਵਿਰਸਾ ਸਿੰਘ ਟਪਿਆਲਾ, ਗੁਰਮੇਜ ਸਿੰਘ ਕੋਹਾਲੀ ਦੀ ਅਗਵਾਈ ਹੇਠ ਚੋਗਾਵਾਂ ਵਿਖੇ ਨਹਿਰੀ ਵਿਭਾਗ ਦੇ ਬਲਾਕ ਚੋਗਾਵਾਂ ਦੇ ਰੇਂਜ ਅਫਸਰ, ਰੇਂਜ ਗਾਰਡ ਦੇ ਖ਼ਿਲਾਫ਼ ਵਿਸ਼ਾਲ ਰੋਹ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਤੇ ਸ਼ਹਿਰ ਵਾਸੀਆਂ ਨੇ ਐੱਸ. ਡੀ. ਐੱਮ. ਨੂੰ ਭੇਜਿਆ ਮੰਗ ਪੱਤਰ

ਜੰਡਿਆਲਾ ਗੁਰੂ, 24 ਮਈ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਾਸੀਆਂ ਅਤੇ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੇ ਮੁਖੀ ਸਵਰਨ ਗਿੱਲ ਵਲੋਂ ਅੱਜ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ, ਇਸ ਮੰਗ ਪੱਤਰ ਵਿਚ ਉਨ੍ਹਾਂ ਸ਼ਹਿਰ ਵਿਚ ਜੋ ਬਾਹਰਲੇ ਲੋਕ ਆ ਕੇ ਕਾਰੋਬਾਰ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਇਕ ਬਲੈਰੋ ਗੱਡੀ ਤੇ ਘੜੁੱਕਾ ਥਾਣੇ ਵਿਚ ਕੀਤਾ ਜ਼ਬਤ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਸ ਵਲੋਂ ਸਰਹੱਦੀ ਖੇਤਰ ਵਿਚ ਨਜਾਇਜ਼ ਮਾਈਨਿੰਗ ਕਰਨ ਵਾਲੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਇਕ ਬਲੈਰੋ ਗੱਡੀ ਤੇ ਘੜੁੱਕੇ ਨੂੰ ਥਾਣਾ ਅਜਨਾਲਾ ਵਿਖੇ ਜ਼ਬਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਦੁਕਾਨਾਂ ਦਾ ਕਿਰਾਇਆ ਨਾ ਦੇਣ 'ਤੇ ਨਗਰ ਕੌਂਸਲ ਵਲੋਂ ਦੁਕਾਨਾਂ ਸੀਲ

ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਵਲੋਂ ਪੁਰਾਣੇ ਬੱਸ ਅੱਡੇ 'ਤੇ ਦੁਕਾਨਾਂ ਬਣਾ ਕੇ ਕਿਰਾਏ 'ਤੇ ਦਿੱਤੀਆਂ ਸਨ ਪਰ ਕੁਝ ਕਿਰਾਏਦਾਰਾਂ ਵਲੋਂ ਕਈ ਸਾਲਾਂ ਤੱਕ ਇਨ੍ਹਾਂ ਦੁਕਾਨਾਂ ਦਾ ਕਿਰਾਇਆ ਨਗਰ ਕੌਂਸਲ ਨੂੰ ਅਦਾ ਨਹੀਂ ਕੀਤਾ, ਜਿਸ 'ਤੇ ਨਗਰ ਕੌਂਸਲ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਵਿਦਿਆਰਥੀ ਚੰਗੀ ਵਿੱਦਿਆ ਹਾਸਲ ਕਰ ਸਕਦੇ ਹਨ-ਕੈਬਨਿਟ ਮੰਤਰੀ ਹਰਭਜਨ ਸਿੰਘ

ਟਾਂਗਰਾ, 24 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਹਲਕਾ ਜੰਡਿਆਲਾ ਗੁਰੂ ਤੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਣਾ ਕਾਲਾ ਵਿਖੇ ਛੋਟੇ ਬੱਚਿਆਂ ਦੇ ਸਮਾਰਟ ਜਮਾਤ ਕਮਰੇ ਦਾ ਉਦਘਾਟਨ ਕੀਤਾ | ਇਸ ਮੌਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਦਿੱਲੀ ਦੇ ਮਾਡਲ ਸਕੂਲਾਂ ਵਾਂਗ ਸਕੂਲ ਬਣਾਏ ਜਾਣਗੇ : ਮਿਆਦੀਆਂ

ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਕਾਰੀ ਸਕੂਲਾਂ ਵਿਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤਾ ਜਾਵੇਗੀ ਤੇ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਦੁਰਗਾ ਮਾਤਾ ਮੰਦਰ ਚੋਗਾਵਾਂ ਵਿਖੇ 6ਵਾਂ ਸਾਲਾਨਾ ਜਾਗਰਣ ਸ਼ਰਧਾ ਨਾਲ ਕਰਵਾਇਆ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਸਥਾਨਕ ਕਸਬਾ ਚੋਗਾਵਾਂ ਅੰਮਿ੍ਤਸਰ ਰੋਡ ਮਾਤਾ ਦੁਰਗਾ ਮੰਦਰ ਵਿਖੇ 6ਵਾਂ ਸਾਲਾਨਾ ਜਾਗਰਣ ਸਮੂਹ ਕਸਬਾ ਚੋਗਾਵਾਂ ਦੇ ਦੁਕਾਨਦਾਰਾਂ, ਮੰਦਰ ਕਮੇਟੀ ਦੇ ਪ੍ਰਬੰਧਕ ਮੁੱਖ ਸੇਵਾਦਾਰ ਪਵਨ ਕੁਮਾਰ ਖੂਹੀ ਵਾਲੇ, ਸਰਪੰਚ ਜਤਿੰਦਰ ...

ਪੂਰੀ ਖ਼ਬਰ »

ਨਸ਼ੇ ਦੇ ਕਾਰੋਬਾਰ 'ਚ ਲੱਗੇ ਲੋਕਾਂ ਖ਼ਿਲਾਫ਼ ਪੁਲਿਸ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮਿਆਦੀਆਂ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀ: ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਹੋਈ | ਕਸਬਾ ਚੋਗਾਵਾਂ ਤੋਂ 'ਆਪ' ਦੇ ਨੌਜੁਆਨ ਆਗੂ ਕੰਵਲਜੀਤ ਸਿੰਘ ਵਲੋਂ ਆਯੋਜਿਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਤੇ ਹੱਕੀ ਮੰਗਾਂ ਮਨਵਾਉਣ ਲਈ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਅਜਨਾਲਾ ਦੇ ਪ੍ਰਧਾਨ ਸੁੱਚਾ ਸਿੰਘ ਘੋਗਾ ਦੀ ਅਗਵਾਈ 'ਚ ਸਭਾ ਦੇ ਸਥਾਨਕ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਗਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਉਂਦਿਆਂ ਸਭਾ ...

ਪੂਰੀ ਖ਼ਬਰ »

ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਪਿੰਡਾਂ 'ਚ ਧੰਨਵਾਦੀ ਦੌਰੇ

ਸਠਿਆਲਾ, 24 ਮਈ (ਸਫਰੀ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਵੱਖ-ਵੱਖ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ ਗਏ | ਇਸ ਮੌਕੇ 'ਤੇ ਵਿਧਾਇਕ ਟੌਂਗ ਨੇ ਪ੍ਰੈਸ ਨੂੰ ਦੱਸਿਆ ਹੈ ਕਿ ਹਲਕੇ ਵਿਚ ਨਾਜ਼ਾਇਜ਼ ਕਬਜ਼ੇ ਅਧੀਨ ਪੰਚਾਇਤੀ ਜ਼ਮੀਨਾਂ ਤੇ ਸਰਕਾਰੀ ...

ਪੂਰੀ ਖ਼ਬਰ »

ਪਿੰਡ ਗਾਗਰਮੱਲ 'ਚ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)-ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੇ ਅਹੁਦੇਦਾਰਾਂ ਦੀ ਅਹਿਮ ਇਕੱਤਰਤਾ ਗੁਰਦੁਆਰਾ ਬਾਬਾ ਪੱਲ੍ਹਾ ਸ਼ਹੀਦ ਜੀ ਪਿੰਡ ਗਾਗਰਮੱਲ ਵਿਖੇ ਹੋਈ | ਜਿਸ ਵਿਚ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ...

ਪੂਰੀ ਖ਼ਬਰ »

ਭਿੰਡੀ ਸੈਦਾਂ ਪੁਲਿਸ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਬੇਅਦਬੀ ਮਾਮਲੇ ਵਿਚ ਸ਼ਾਮਿਲ ਤੀਸਰਾ ਵਿਅਕਤੀ ਵੀ ਕਾਬੂ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕ ਬਜ਼ੁਰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਮਾਮਲੇ ਵਿਚ ਸ਼ਾਮਿਲ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਮਾਮਲਾ ਦਰਜ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਐੱਸ.ਐੱਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਗੁ: 9ਵੀਂ ਪਾਤਸ਼ਾਹੀ, ਬਾਬਾ ਬਕਾਲਾ ਵਿਖੇ ਵਿਸ਼ਾਲ ਮੈਡੀਕਲ ਕੈਂਪ 25 ਨੂੰ ਲੱਗੇਗਾ-ਮੈਨੇਜਰ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਛੋਟੇ ਘੱਲੂਘਾਰੇ ਨੂੰ ਸਮਰਪਿਤ ਇਕ ਵਿਸ਼ਾਲ ਮੈਡੀਕਲ ਕੈਂਪ 25 ਮਈ, ਦਿਨ ਬੁੱਧਵਾਰ ਨੂੰ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਚੋਰਾਂ ਨੇ ਸਰਕਾਰੀ ਮਿਡਲ ਸਕੂਲ ਛਿੱਡਣ ਨੂੰ ਬਣਾਇਆ ਨਿਸ਼ਾਨਾ

ਖਾਸਾ, 24 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬੀਤੀ ਰਾਤ ਸਰਕਾਰੀ ਮਿਡਲ ਸਕੂਲ ਛਿੱਡਣ ਵਿਖੇ ਚੋਰੀ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਹੈਡ ਮਾਸਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਰੋਜਾਨਾ ਦੀ ਤਰ੍ਹਾਂ ਜੱਦ ਉਹ ਸਵੇਰੇ ਸਕੂਲ ਪਹੁੰਚੇ ਤਾਂ ...

ਪੂਰੀ ਖ਼ਬਰ »

ਪਿੰਡ ਸਦਾਰੰਗ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਭੰਨੀ

ਚੌਕ ਮਹਿਤਾ, 24 ਮਈ (ਜਗਦੀਸ਼ ਸਿੰਘ ਬਮਰਾਹ)-ਪੰਜਾਬ ਵਿਚ ਨਸ਼ਿਆਂ ਦਾ ਪਸਾਰਾ ਇੰਨੇ-ਵੱਡੇ ਪੱਧਰ 'ਤੇ ਫੈਲ ਚੁੱਕਾ ਹੈ ਕਿ ਨਸ਼ੇੜੀ ਕਿਸਮ ਦੇ ਲੋਕ ਹੁਣ ਗੁਰੂ ਘਰਾਂ ਨੂੰ ਵੀ ਨਹੀਂ ਬਖ਼ਸ਼ਦੇ | ਇਸਦੀ ਤਾਜ਼ਾ ਮਿਸਾਲ ਉਸ ਵੇਲੇ ਸਾਹਮਣੇ ਆਈ ਜਦ ਬੀਤੀ ਰਾਤ ਚੋਰਾਂ ਵਲੋਂ ਪਿੰਡ ...

ਪੂਰੀ ਖ਼ਬਰ »

ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਲੋਕ ਭਲਾਈ ਕਮੇਟੀ ਤੇ ਖੇਤੀਬਾੜੀ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਖੁਸ਼ੀ ਦੀ ਲਹਿਰ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਭਲਾਈ ਕਮੇਟੀ ਅਤੇ ਖੇਤੀਬਾੜੀ ਨਾਲ ਸੰਬੰਧਤ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ 'ਤੇ ...

ਪੂਰੀ ਖ਼ਬਰ »

ਫੁੱਟਪਾਥਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਤੋਂ ਦੁਕਾਨਦਾਰਾਂ ਵਲੋਂ ਵਿਰੋਧ ਕਰਕੇ ਲਗਾਏ ਪੱਖਪਾਤ ਦੇ ਦੋਸ਼

ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਚ ਮਜੀਠਾ-ਅੰਮਿ੍ਤਸਰ ਮੁੱਖ ਮਾਰਗ 'ਤੇ ਅਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਰੇਹੜ੍ਹੀ ਫੜ੍ਹੀ ਵਾਲਿਆਂ ਵਲੋਂ ਫੁੱਟਪਾਥਾਂ 'ਤੇ ਸਾਮਾਨ ਰੱਖ ਕੇ ਆਵਾਜਾਈ ਵਿਚ ਵਿਘਨ ਪਾਏ ਜਾਣ ਦਾ ਨੋਟਿਸ ਲੈਂਦੇ ਹੋਏ ਨਗਰ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਕਾਮਿਆਂ ਕੀਤੀ ਰੋਸ ਰੈਲੀ

ਮਜੀਠਾ, 24 ਮਈ (ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸੋਧੇ ਤਨਖ਼ਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਤੀਸਰੇ ਪੜਾਅ ਵਿਚ ਅੱਜ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਰਾਏ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ

ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)-ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡਾਂ ਵਿਚੋਂ ਪੰਚਾਇਤਾਂ ਤੇ ਹੋਰਨਾ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਬਲਾਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX