ਤਾਜਾ ਖ਼ਬਰਾਂ


ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  18 minutes ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  23 minutes ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  about 1 hour ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  about 1 hour ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  about 1 hour ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  about 1 hour ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  about 1 hour ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  about 2 hours ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  about 2 hours ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  about 3 hours ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  about 4 hours ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  about 4 hours ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  about 5 hours ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  about 5 hours ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  about 5 hours ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  about 5 hours ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  about 5 hours ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  about 7 hours ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  about 7 hours ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  about 7 hours ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  about 8 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  about 9 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  about 9 hours ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 15 ਅਗਸਤ ਤੋਂ ਪਹਿਲਾਂ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਚੰਡੀਗੜ੍ਹ, 14 ਅਗਸਤ-15 ਅਗਸਤ ਤੋਂ ਇਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਸ ਦੇਈਏ ਕਿ ਇਨ੍ਹਾਂ ਚਾਰਾਂ ਦਾ ਪਾਕਿਸਤਾਨੀ ਏਜੰਸੀ ਆਈ.ਐੱਸ.ਆਈ. ਨਾਲ ਕੁਨੈਕਸ਼ਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਸੰਗਰੂਰ

ਬਰਸਾਤੀ ਪਾਣੀ ਨਾਲ ਨੱਕੋ-ਨੱਕ ਭਰਿਆ ਅੰਡਰ-ਪਾਸ ਪੁਲ, ਆਵਾਜਾਈ ਠੱਪ

ਲਹਿਰਾਗਾਗਾ, 24 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ, ਪ੍ਰਵੀਨ ਖੋਖਰ)-ਪਹਿਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਲੰਘੀ ਰਾਤ ਹੋਈ ਤੇਜ਼ ਬਰਸਾਤ ਕਾਰਨ ਲਹਿਰਾਗਾਗਾ ਦਾ ਅੰਡਰ-ਪਾਸ ਪੁਲ ਬਰਸਾਤੀ ਪਾਣੀ ਨਾਲ ਨੱਕੋ-ਨੱਕ ਭਰ ਗਿਆ ਹੈ | ਸ਼ਹਿਰ ਅੰਦਰ ਸੀਵਰੇਜ ਸਿਸਟਮ ਪੈਣ ਮਗਰੋਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ | ਨਗਰ ਕੌਂਸਲ ਵਲੋਂ ਸਦੀਆਂ ਪੁਰਾਣਾ ਗੰਦਾ ਨਾਲਾ ਬੰਦ ਕਰ ਦਿੱਤੇ ਜਾਣ ਨਾਲ ਮਾਮੂਲੀ ਬਰਸਾਤ ਹੋਣ ਮਗਰੋਂ ਸ਼ਹਿਰ ਦਾ ਸਾਰਾ ਬਰਸਾਤੀ ਪਾਣੀ ਅੰਡਰ ਪਾਸ ਪੁਲ ਵਿਚ ਭਰ ਜਾਂਦਾ ਹੈ, ਜਿਸ ਨੂੰ ਕੱਢਣ ਲਈ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪੈਂਦੀ ਹੈ | ਸ਼ਹਿਰ ਦੀ ਸਾਰੀ ਆਵਾਜਾਈ ਠੱਪ ਹੋ ਜਾਂਦੀ ਹੈ ਅਤੇ ਲੋਕਾਂ ਨੂੰ ਰੈਸਟ ਹਾਊਸ ਵਾਲੀ ਸੜਕ 'ਤੇ ਬਣੇ ਰੇਲਵੇ ਫਾਟਕ ਉੱਪਰ ਦੀ ਲੰਘਣ ਲਈ ਮਜਬੂਰ ਹੋਣਾ ਪੈਂਦਾ ਹੈ | ਸੀਵਰੇਜ ਸਿਸਟਮ ਵਿਚ ਜੋ ਪਾਈਪ ਵਰਤੇ ਗਏ ਹਨ, ਉਹ ਬਰਸਾਤੀ ਪਾਣੀ ਖਿੱਚਣ ਦੀ ਸਮਰੱਥਾ ਨਹੀਂ ਰੱਖਦੇ ਜਿਸ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਗੰਭੀਰ ਹੋ ਗਈ ਹੈ | ਪਹਿਲਾਂ ਅਜਿਹਾ ਨਹੀਂ ਹੁੰਦਾ ਸੀ, ਬਰਸਾਤ ਜਿੰਨੀ ਮਰਜ਼ੀ ਵੱਧ ਪੈ ਜਾਂਦੀ, ਪਰ ਪਾਣੀ ਦੀ ਨਿਕਾਸੀ ਬਰਸਾਤ ਰੁਕਣ ਤੋਂ ਬਾਅਦ ਕੁਝ ਮਿੰਟਾਂ ਵਿਚ ਹੀ ਹੋ ਜਾਂਦੀ ਸੀ, ਪਰ ਹੁਣ ਸਮੱਸਿਆ ਇਹ ਆਈ ਹੈ ਕਿ ਖ਼ੁਦ ਨਗਰ ਕੌਂਸਲ ਦਫ਼ਤਰ ਅੱਗੇ ਮਾਮੂਲੀ ਬਰਸਾਤ ਨਾਲ ਹੀ ਕਈ-ਕਈ ਫੁੱਟ ਪਾਣੀ ਸੜਕ 'ਤੇ ਜਮ੍ਹਾ ਹੋ ਜਾਂਦਾ ਹੈ | ਲਹਿਰਾਗਾਗਾ ਬੱਸ ਸਟੈਂਡ ਤੋਂ ਕੌਹਰੀਆਂ, ਪਾਤੜਾਂ, ਦਿੜ੍ਹਬਾ, ਨੰਗਲਾ ਵਾਇਆ ਸੁਨਾਮ ਜਾਣ ਵਾਲੀਆਂ ਬੱਸਾਂ ਬੱਸ ਸਟੈਂਡ ਆਉਣ ਤੋਂ ਬੰਦ ਹੋ ਗਈਆਂ ਹਨ, ਬੱਸਾਂ ਅਨਾਜ ਮੰਡੀ ਵਾਲੀ ਸਾਈਡ ਰੁਕ ਜਾਂਦੀਆਂ ਹਨ ਅਤੇ ਸਵਾਰੀਆਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਰੇਲਵੇ ਲਾਈਨਾਂ ਪਾਰ ਕਰਕੇ ਬੱਸ ਸਟੈਂਡ ਪਹੁੰਚਦੀਆਂ ਹਨ | ਇਸ ਤੋਂ ਇਲਾਵਾ ਨਗਰ ਕੌਂਸਲ ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਕਾਲੋਨੀ ਰੋਡ ਉੱਪਰ ਵੀ ਕਈ-ਕਈ ਫੁੱਟ ਪਾਣੀ ਜਮ੍ਹਾਂ ਹੋ ਜਾਣ ਕਾਰਨ ਲੋਕਾਂ ਨੂੰ ਲੰਘਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੇਸ਼ੱਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਅੰਡਰ-ਪਾਸ ਪੁਲ ਵਿਚ ਜਮ੍ਹਾਂ ਹੁੰਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬੋਰਵੈੱਲ ਲਗਾਉਣ ਦਾ ਨੀਂਹ ਪੱਥਰ ਰੱਖਿਆ ਸੀ, ਪਰ ਉਸ ਦਾ ਕੰਮ ਅਜੇ ਤੱਕ ਵੀ ਚਾਲੂ ਨਹੀਂ ਹੋਇਆ | ਗਰੀਬ ਪਰਿਵਾਰ ਫ਼ੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਸਮਾਜ ਸੇਵੀ ਗੁਰਮੇਲ ਸਿੰਘ ਖਾਈ ਹੋਰਾਂ ਨੇ ਮੰਗ ਕੀਤੀ ਹੈ ਕਿ ਨਗਰ ਕੌਂਸਲ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੂਰ ਕਰਨ ਲਈ ਕੋਈ ਠੋਸ ਹੱਲ ਲੱਭੇ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ |

ਮੁੱਖ ਮੰਤਰੀ ਦੇ ਹਲਕੇ 'ਚ ਪਨੀਰ, ਮੱਖਣ, ਦਹੀਂ ਦੇ ਫ਼ੇਲ੍ਹ ਹੋਏ ਸੈਂਪਲਾਂ ਕਾਰਨ ਲੋਕਾਂ 'ਚ ਸਹਿਮ

ਧੂਰੀ, 24 ਮਈ (ਸੰਜੇ ਲਹਿਰੀ)- ਬੀਤੇ ਦਿਨੀਂ ਧੂਰੀ ਵਿਖੇ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਦਿੜ੍ਹਬਾ ਦੇ ਰਹਿਣ ਵਾਲੇ ਵਪਾਰੀਆਂ ਦੀ ਪਨੀਰ, ਮੱਖਣ ਤੇ ਦਹੀਂ ਦੀ ਵਿਕਰੀ ਲਈ ਆਈ ਫੜੀ ਗਈ ਗੱਡੀ ਭਾਵੇਂ ਪੁਲਿਸ ਵਲੋਂ ਸ਼ੱਕ ਦੇ ਆਧਾਰ ਤੇ ਫੜੀ ਗਈ ਸੀ, ਪ੍ਰੰਤੂ ਕੁਝ ਦਿਨਾਂ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰ ਰਹੇ 10 ਸਕੂਲੀ ਵਾਹਨਾਂ 'ਤੇ ਕੀਤੀ ਕਾਰਵਾਈ

ਸੰਗਰੂਰ, 24 ਮਈ (ਦਮਨਜੀਤ ਸਿੰਘ)- ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵਲੋਂ ਬਣਾਈ ਗਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸਾਂਝੀ ਮੁਹਿੰਮ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕਰਦਿਆਂ ...

ਪੂਰੀ ਖ਼ਬਰ »

ਸਰਪੰਚ 'ਤੇ ਮਜ਼ਦੂਰ ਦੀ ਕੁੱਟਮਾਰ ਦੇ ਦੋਸ਼

ਸੰਗਰੂਰ, 24 ਮਈ (ਦਮਨਜੀਤ ਸਿੰਘ)- ਹਲਕਾ ਲਹਿਰਾਗਾਗਾ ਦੇ ਪਿੰਡ ਢੀਂਡਸਾ ਦੇ ਕਾਂਗਰਸੀ ਸਰਪੰਚ ਅਤੇ ਉਸ ਦੇ ਸਾਥੀਆਂ 'ਤੇ ਪਿੰਡ ਦੇ ਹੀ ਇਕ ਦਲਿਤ ਮਜ਼ਦੂਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ | ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਕ੍ਰਿਸ਼ਨ ਸਿੰਘ ...

ਪੂਰੀ ਖ਼ਬਰ »

ਸਿਹਤ ਮੰਤਰੀ ਵਿਰੁੱਧ ਕਾਰਵਾਈ ਮੁੱਖ ਮੰਤਰੀ ਦੀ ਮਜਬੂਰੀ-ਪੂਨੀਆ

ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਹੈ ਕਿ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਭਿ੍ਸ਼ਟਾਚਾਰ ਦਾ ਮੁੱਦਾ ਸੋਸ਼ਲ ਮੀਡੀਆ 'ਤੇ ਆਉਣ ਕਾਰਨ ਉਸ ਨੂੰ ਹਟਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ...

ਪੂਰੀ ਖ਼ਬਰ »

ਝੱਖੜ ਕਾਰਨ ਬਿਜਲੀ ਦੇ ਖੰਭੇ ਟੁੱਟੇ

ਮੂਣਕ, 23 ਮਈ (ਭਾਰਦਵਾਜ, ਸਿੰਗਲਾ)- ਬੀਤੀ ਰਾਤ ਆਏ ਝੱਖੜ ਕਾਰਨ ਜਿੱਥੇ ਪਿੰਡਾਂ ਅਤੇ ਸ਼ਹਿਰ ਦੇ ਕਰੀਬ ਡੇਢ ਦਰਜਨ ਖੰਬੇ ਟੁੱਟਣ ਕਾਰਨ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਵੀ ਕਈ ਘੰਟੇ ਬੰਦ ਰਹੀ ਅਤੇ ਖੰਬੇ ਟੁੱਟਣ ਕਾਰਨ ਅੱਧੇ ਸ਼ਹਿਰ ਨੂੰ ਸਪਲਾਈ ਪਹੁੰਚਾਉਣ ਵਾਲੇ ਟੋਹਣਾ ...

ਪੂਰੀ ਖ਼ਬਰ »

ਅਕੇਡੀਆ ਵਰਲਡ ਸਕੂਲ 'ਚ ਅਕਾਦਮਿਕ ਸੈਸ਼ਨ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਵਿਚ ਅਕਾਦਮਿਕ ਸਾਲ 2022-23 ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੂਨਮਦੀਪ ਕੌਰ ਆਈ.ਏ.ਐਸ. ...

ਪੂਰੀ ਖ਼ਬਰ »

ਪੋਸਟਰ ਮੁਕਾਬਲੇ 'ਚ ਸਿਮਰਨ ਜੇਤੂ

ਸੰਗਰੂਰ, 24 ਮਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ 'ਹੱਸਦਾ ਪੰਜਾਬ ਮੇਰਾ ਖ਼ੁਆਬ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ 22 ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਲਈ ਚਾਰ ਵਾਰ ਜਾਂਚ ਕਰਵਾਉਣਾ ਅਤਿ ਜ਼ਰੂਰੀ-ਡਾ. ਰਮਨਬੀਰ ਕੌਰ

ਲੌਂਗੋਵਾਲ, 24 ਮਈ (ਸ.ਸ.ਖੰਨਾ, ਵਿਨੋਦ) - ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਮਨਿਤਾ ਬਾਂਸਲ ਦੀ ਅਗਵਾਈ ਹੇਠ ਸੀ.ਐੱਚ.ਸੀ. ਲੌਂਗੋਵਾਲ ਅਧੀਨ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਹਾਜ਼ਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ

ਲੌਂਗੋਵਾਲ­ 24 ਮਈ (ਵਿਨੋਦ­ ਖੰਨਾ)- ਨਸ਼ਾ ਵਿਰੋਧੀ ਫ਼ਰੰਟ ਇਲਾਕਾ ਲੌਂਗੋਵਾਲ ਵਲੋਂ ਮਾਰੂ ਭਿਆਨਕ ਚਿੱਟੇ ਅਤੇ ਨਸ਼ੇ ਦੇ ਟੀਕਿਆਂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੁੱਲਟ ਪੱਤੀ ਵਿਖੇ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨਾਲ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਮੈਂਬਰ ਮੋਹੀ ਨੇ ਦਲਿਤ ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣੀਆਂ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਧਾਲੀਵਾਲ, ਭੁੱਲਰ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵਲੋਂ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਆਰਾਮ ਘਰ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਸੁਣ ਕੇ ...

ਪੂਰੀ ਖ਼ਬਰ »

ਮੇਲਿਆਂ 'ਚ ਠੇਕੇਦਾਰਾਂ ਵਲੋਂ ਕੀਤੀ ਜਾਂਦੀ ਲੁੱਟ ਖ਼ਿਲਾਫ਼ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ

ਮਸਤੂਆਣਾ ਸਾਹਿਬ, 24 ਮਈ (ਦਮਦਮੀ)- ਪੰਜਾਬ ਵਿਚ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਲੱਗਣ ਵਾਲੇ ਮੇਲਿਆਂ ਦੌਰਾਨ ਛੋਟੀਆਂ-ਛੋਟੀਆਂ ਦੁਕਾਨਾਂ 'ਤੇ ਸਟਾਲ ਲਾ ਕੇ ਮੇਲਿਆਂ ਦੀ ਸ਼ੋਭਾ ਵਧਾਉਣ ਵਾਲੇ ਮੇਲਾ ਮਜ਼ਦੂਰਾਂ ਦੀ ਜਥੇਬੰਦੀ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਅਹਿਮ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਵਲੋਂ 100 ਦਿਨਾਂ ਦਾ ਕੰਮ ਹਰ ਪਰਿਵਾਰ ਨੂੰ ਦੇਣ ਦੀ ਮੰਗ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ 'ਚ ਮਗਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਆਪਣੇ ਖੇਤ ਅੰਦਰ ਕੰਮ ਕਰ ਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ...

ਪੂਰੀ ਖ਼ਬਰ »

ਕਾਲਜ 'ਚੋਂ ਈ.ਵੀ.ਐਮ. ਮਸ਼ੀਨਾਂ ਨਾ ਚੁੱਕਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕੀਤੀ ਹੜਤਾਲ

ਅਮਰਗੜ੍ਹ, 24 ਮਈ (ਸੁਖਜਿੰਦਰ ਸਿੰਘ ਝੱਲ)- ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਕਾਲਜ ਵਿਚ ਪਈਆਂ ਈ.ਵੀ.ਐਮ. ਮਸ਼ੀਨਾਂ ਨਾ ਚੁੱਕਣ ਦੇ ਵਿਰੋਧ 'ਚ ਪੜ੍ਹਾਈ ਦਾ ਮੁਕੰਮਲ ਬਾਈਕਾਟ ਕਰਦਿਆਂ ਇਕ ਰੋਜ਼ਾ ਹੜਤਾਲ ਕੀਤੀ ...

ਪੂਰੀ ਖ਼ਬਰ »

ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 28 ਨੂੰ

ਸੰਗਰੂਰ, 24 ਮਈ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੇ ਸਮਾਜ ਸੇਵੀ, ਸਾਬਕਾ ਖ਼ੁਰਾਕ ਅਤੇ ਸਪਲਾਈ ...

ਪੂਰੀ ਖ਼ਬਰ »

ਡੀ.ਸੀ. ਵਲੋਂ 26ਵੇਂ ਭਗਵਤੀ ਜਾਗਰਣ ਦਾ ਪੋਸਟਰ ਜਾਰੀ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਨਗਨ ਬਾਬਾ ਸ੍ਰੀ ਸਾਹਿਬ ਦਾਸ ਤਪ ਅਸਥਾਨ ਨਾਭਾ ਗੇਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26ਵਾਂ ਵਿਸਾਲ ਸ੍ਰੀ ਭਗਵਤੀ ਜਾਗਰਣ 11 ਜੂਨ ਨੂੰ ਕਰਵਾਇਆ ਜਾਵੇਗਾ, ...

ਪੂਰੀ ਖ਼ਬਰ »

ਖ਼ਸਤਾ ਹਾਲਤ ਇਮਾਰਤ 'ਚ ਡਿਊਟੀ ਦੇ ਰਹੇ ਬਿਜਲੀ ਗਰਿੱਡ ਮੂਣਕ ਦੇ ਕਰਮਚਾਰੀ

ਮੂਣਕ, 24 ਮਈ (ਭਾਰਦਵਾਜ, ਸਿੰਗਲਾ)-ਬੀਤੀ ਰਾਤ ਆਈ ਤੇਜ਼ ਬਰਸਾਤ ਅਤੇ ਹਨ੍ਹੇਰੀ ਨੇ ਜਿੱਥੇ ਬਿਜਲੀ ਲਾਈਨਾਂ ਦਾ ਸਾਰੇ ਸਿਸਟਮ ਹਿਲਾ ਕੇ ਰੱਖ ਦਿੱਤਾ, ਉੱਥੇ ਹੀ ਬਿਜਲੀ ਗਰਿੱਡ ਦੀ ਇਮਾਰਤ ਦੀਆਂ ਛੱਤਾਂ ਚੋਣ ਨਾਲ ਮੀਂਹ ਦਾ ਪਾਣੀ ਬਿਜਲੀ ਵਿਭਾਗ ਦੇ ਬੈਟਰੀ ਰੂਮ ਵਿਚ ...

ਪੂਰੀ ਖ਼ਬਰ »

ਰਜਿਸਟਰੀ ਸਮੇਂ ਸੁਸਾਇਟੀ ਤੇ ਬਿਜਲੀ ਬੋਰਡ ਦੀ ਐਨ. ਓ. ਸੀ. ਨੇ ਆਮ ਲੋਕਾਂ ਦੀਆਂ ਵਧਾਈਆਂ ਮੁਸ਼ਕਿਲਾਂ

ਮੂਣਕ, 24 ਮਈ (ਕੇਵਲ ਸਿੰਗਲਾ)-ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਵਿਰੁੱਧ ਆਪ ਪਾਰਟੀ ਦੀ ਸਰਕਾਰ ਦਾ ਅਸਰ ਜ਼ਰੂਰ ਵੇਖਣ ਨੂੰ ਮਿਲ ਰਿਹਾ ਹੈ, ਪਰ ਸਰਕਾਰੀ ਦਫ਼ਤਰਾਂ ਵਿੱਚ ਆਮ ਜਨਤਾ ਦੀ ਖੱਜਲ ਖ਼ੁਆਰੀ ਕਾਫੀ ਵਧ ਗਈ ਹੈ | ਪਲਾਂਟਾਂ, ਮਕਾਨਾਂ, ਜ਼ਮੀਨਾਂ ਦੀ ...

ਪੂਰੀ ਖ਼ਬਰ »

ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ 'ਚ ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਬੰਦ ਪਏ ਬੋਰਵੈੱਲਾਂ 'ਤੇ ਢੱਕਣ ਲਾਉਣ ਦੀ ਮੁਹਿੰਮ ਸ਼ੁਰੂ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈੱਲ ਵਿਚ ਡਿੱਗੇ ਬੱਚੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਸਮਾਜ ਸੇਵੀ ਗੁਰਿੰਦਰ ਗਿੰਦੀ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਖੇਤਾਂ ਵਿਚ ਬੰਦ ਪਏ ਬੋਰਵੈੱਲਾਂ ਨੂੰ ...

ਪੂਰੀ ਖ਼ਬਰ »

ਕਵੀ ਦਰਬਾਰ ਦੌਰਾਨ ਕਵੀਆਂ ਨੇ ਬੰਨਿ੍ਹਆ ਰੰਗ

ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ ਥਿੰਦ)- ਸਾਹਿਤਕ ਦੀਪ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਲੁਧਿਆਣਾ ਦੇ ਸਹਿਯੋਗ ਨਾਲ ਮਾਲੇਰਕੋਟਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਇਰਾ ਰਣਜੀਤ ਕੌਰ ਸਵੀ ਵਲੋਂ ਸੰਪਾਦਿਤ ਪੁਸਤਕ ਸਾਂਝੇ ਕਾਵਿ ਸੰਗ੍ਰਹਿ ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ ਚੀਮਾ ਵਿਖੇ ਅਸਮਾਨੀ ਬਿਜਲੀ ਡਿਗੀ

ਸੰਦੌੜ, 24 ਮਈ (ਜਸਵੀਰ ਸਿੰਘ ਜੱਸੀ)- ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਇਕ ਪਰਿਵਾਰ ਦੇ ਘਰ ਅਸਮਾਨੀ ਬਿਜਲੀ ਕਹਿਰ ਬਣ ਕੇ ਵਰ੍ਹੀ | ਅਸਮਾਨੀ ਬਿਜਲੀ ਗਿਰਨ ਕਾਰਨ ਘਰ ਦੀ ਪਾਣੀ ਵਾਲੀ ਟੈਂਕੀ ...

ਪੂਰੀ ਖ਼ਬਰ »

ਦੁੱਧ ਵਾਲੀ ਡੇਅਰੀ 'ਚ ਹੋਈ ਚੋਰੀ

ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਸ਼ਹਿਰ ਦੀ ਰੀਅਲ ਅਸਟੇਟ ਵਿਖੇ ਸਥਿਤ ਇਕ ਦੁੱਧ ਵਾਲੀ ਡੇਅਰੀ ਤੋਂ ਚੋਰਾਂ ਨੇ ਇਕ ਬੈਟਰਾ, ਦੁੱਧ ਵਾਲੀਆ ਖ਼ਾਲੀ ਕੇਨੀਆ, ਸਾਈਕਲ ਅਤੇ 2 ਹਜ਼ਾਰ ਰੁਪਿਆ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਡੌਲਫ਼ਿਨ ਕੈਂਪਸ ਦੇ ਨਤੀਜੇ ਰਹੇ ਸ਼ਾਨਦਾਰ

ਚੀਮਾ ਮੰਡੀ, 24 ਮਈ (ਅ.ਬ.)- ਡੌਲਫ਼ਿਨ ਕੈਂਪਸ ਸੁਨਾਮ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਸ਼ਾਨਦਾਰ ਆ ਰਹੇ ਹਨ | ਹੁਣੇ ਆਏ ਨਤੀਜਿਆਂ ਵਿਚ ਪੀ.ਟੀ.ਈ. ਦੀ ਕਵਿਤਾ ਨੇ 7, ਆਇਲੈਟਸ ਦੀ ਪ੍ਰਭਜੋਤ ਕੌਰ ਨੇ 6, ਪੀ.ਟੀ.ਈ. ਦੀ ਵਿਦਿਆਰਥਣ ਰਾਜਵੀਰ ਕੌਰ ਨੇ 6.5 ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਸੀਬਾ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਅੱਜ ਤੋਂ

ਲਹਿਰਾਗਾਗਾ, 24 ਮਈ (ਅਸ਼ੋਕ ਗਰਗ)- ਬੱਚਿਆਂ ਨੂੰ ਕਲਾਵਾਂ ਨਾਲ ਜੋੜਨ ਤੇ ਸਿਰਜਣਾਤਮਿਕ ਸੋਚ ਬਣਾਉਣ ਲਈ ਸੀਬਾ ਸੁਸਾਇਟੀ ਵਲੋਂ ਪੰਜਾਬੀ ਬੋਲੀ ਦੇ ਮਹਾਨ ਸ਼ਾਇਰ ਵਾਰਿਸ ਸ਼ਾਹ ਦੇ 500 ਸਾਲਾ ਜਨਮ ਦਿਵਸ ਨੂੰ ਸਮਰਪਿਤ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਕਮ ਵਰਕਸ਼ਾਪ 'ਸਿਰਜਣਾ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ 'ਚ ਹਰ ਫ਼ਰੰਟ 'ਤੇ ਫ਼ੇਲ੍ਹ-ਪਰਮਿੰਦਰ ਢੀਂਡਸਾ

ਮੂਣਕ, 24 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜੇਕਰ 'ਆਪ' ਸਰਕਾਰ ਖ਼ੁਦ ਨੂੰ ਲੋਕ ਹਿਤੈਸ਼ੀ ਸਮਝਦੀ ਹੈ ਤਾਂ ਕੇਂਦਰ ਸਰਕਾਰ ਦੀ ਤਰ੍ਹਾਂ ਪੈਟਰੋਲ, ਡੀਜ਼ਲ ਤੇ ਘੱਟੋ-ਘੱਟ 7 ਤੋਂ 8 ਰੁਪਏ ਤੱਕ ਵੈਟ ਘਟਾਵੇ ਤਾਂ ਹੀ ਮੰਨਿਆ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ...

ਪੂਰੀ ਖ਼ਬਰ »

ਨਾਭਾ-ਮਲੇਰਕੋਟਲਾ ਟੋਲ ਸੜਕ 'ਤੇ ਵਾਟਰ ਸਪਲਾਈ ਲਾਈਨ 'ਚ ਪਿਆ ਪਾੜ

ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਮਾਲੇਰਕੋਟਲਾ-ਨਾਭਾ ਟੋਲ ਰੋਡ 'ਤੇ ਕਿਲਾ ਰਹਿਮਤਗੜ੍ਹ ਵਿਖੇ ਵਾਟਰ ਸਪਲਾਈ ਦੀ ਲਾਈਨ ਕਈ ਮਹੀਨਿਆਂ ਤੋਂ ਲੀਕ ਕਰ ਰਹੀ ਹੈ, ਜਿਸ ਨਾਲ ਬੇਹਿਸਾਬ ਪਾਣੀ ਸਵੇਰੇ ਸ਼ਾਮ ਸੜਕ 'ਤੇ ਨਿਕਲਦਾ ਰਹਿੰਦਾ ਹੈ ਅਤੇ ਜਦੋਂ ਪਾਣੀ ਦਾ ...

ਪੂਰੀ ਖ਼ਬਰ »

ਗੁਰਮੁਖ ਗੋਮੀ ਦੀ ਪੁਸਤਕ ਸਾਹਿਤ ਸਭਾ ਧੂਰੀ ਵਲੋਂ ਲੋਕ ਅਰਪਣ

ਧੂਰੀ, 24 ਮਈ (ਸੰਜੇ ਲਹਿਰੀ, ਦੀਪਕ)- ਸਾਹਿਤ ਸਭਾ ਧੂਰੀ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਅਗਵਾਈ ਹੇਠ ਧੂਰੀ ਵਿਖੇ ਕਰਵਾਏ ਗਏ ਸਮਾਗਮ ਵਿਚ ਉੱਘੇ ਨਾਵਲਕਾਰ ਅਤੇ ਅਤੇ ਕਹਾਣੀਕਾਰ ਮਰਹੂਮ ਗੁਰਮੁਖ ਸਿੰਘ ਗੋਮੀ ਦੀ ਕਹਾਣੀਆਂ ਦੀ ਪੁਸਤਕ 'ਦਾਸਤਾਨ ਦੀ ਮੌਤ' ਲੋਕ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਭੈਣ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਉਣ ਨੂੰ ਲੈ ਕੇ ਵਫ਼ਦ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਮਿਲਿਆ

ਸੰਦੌੜ, 24 ਮਈ (ਗੁਰਪ੍ਰੀਤ ਸਿੰਘ ਚੀਮਾ)-ਹਲਕਾ ਮਲੇਰਕੋਟਲਾ ਤੋਂ 'ਆਪ' ਆਗੂਆਂ ਦੇ ਇਕ ਵਫ਼ਦ ਨੇ ਅੱਜ ਸੀਨੀਅਰ ਆਗੂ ਅਤੇ ਘੱਟ ਗਿਣਤੀ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਆਜ਼ਮ ਦਾਰਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਨਾਲ ...

ਪੂਰੀ ਖ਼ਬਰ »

ਹੋਮਿਓਪੈਥੀ ਡਿਸਪੈਂਸਰ ਆਗੂਆਂ ਵਲੋਂ ਡਾ. ਰੰਗੀ ਦੇ ਨਾਲ ਮੁਲਾਕਾਤ

ਸੰਗਰੂਰ, 24 ਮਈ (ਦਮਨਜੀਤ ਸਿੰਘ) - ਐਨ. ਐੱਚ. ਐਮ. ਹੋਮਿਓਪੈਥਿਕ ਡਿਸਪੈਂਸਰ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੁਆਰਾ ਡਾਕਟਰ ਬਲਿਹਾਰ ਸਿੰਘ ਰੰਗੀ ਨੂੰ ਹੋਮਿਓਪੈਥੀ ਵਿਭਾਗ ਪੰਜਾਬ ਦੇ ਮੁਖੀ ਬਣਨ ਉੱਤੇ ਹੋਮਿਓਪੈਥਿਕ ਡਿਸਪੈਂਸਰ ਆਗੂਆਂ ਨੇ ਮੁਲਾਕਾਤ ਕਰ ਕੇ ਸੁੱਭ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ 9 ਬਿਨਾਂ ਨੰਬਰੀ ...

ਪੂਰੀ ਖ਼ਬਰ »

ਟੱਲੇਵਾਲ ਪੰਚਾਇਤ ਨੇ ਮਿੰਨੀ ਸਿਹਤ ਕੇਂਦਰ ਦੀ ਚਾਰਦੀਵਾਰੀ ਦਾ ਕੰਮ ਕਰਵਾਇਆ ਸ਼ੁਰੂ

ਟੱਲੇਵਾਲ, 24 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸੰਤ ਬਾਬਾ ਕਰਨੈਲ ਸਿੰਘ ਜੀ ਟੱਲੇਵਾਲ ਵਾਲਿਆਂ ਦੀ ਪ੍ਰੇਰਨਾ ਸਦਕਾ ਪਿੰਡ ਨਾਲ ਸਬੰਧਤ ਮਿੰਨੀ ਪੀ.ਐਚ.ਸੀ. ਦੀ ਕਾਇਆ ਕਲਪ ਕਰਨ ਲਈ ਜਿੱਥੇ ਪਿਛਲੇ ਸਮੇਂ ਦੌਰਾਨ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਭਰਤ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਰੁਪਿੰਦਰ ਸਿੰਘ ਸੱਗੂ)- ਭਾਕਿਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸਕਿਲਾਂ 'ਤੇ ਵਿਚਾਰ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਉੱਪ ਚੋਣ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣੇ ਚਾਹੀਦੇ ਨੇ-ਰਾਜਾ ਵੜਿੰਗ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਇਕੱਤਰ ਕਾਂਗਰਸੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਆਨਲਾਈਨ ਨਵੀਂ ਨੀਤੀ ਦੇ ਵਿਰੋਧ 'ਚ ਮਜ਼ਦੂਰਾਂ ਨੇ ਨਾਅਰੇਬਾਜ਼ੀ ਕੀਤੀ

ਟੱਲੇਵਾਲ, 24 ਮਈ (ਸੋਨੀ ਚੀਮਾ)- ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਇਕਾਈ ਦੀ ਜ਼ਿਲ੍ਹਾ ਕਨਵੀਨਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਦੀ ਅਗਵਾਈ ਹੇਠ ਪਿੰਡ ਬਖਤਗੜ੍ਹ ਵਿਖੇ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX