ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  14 minutes ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  18 minutes ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  about 1 hour ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  about 2 hours ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  about 2 hours ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  about 3 hours ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 minute ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  about 3 hours ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 4 hours ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 4 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 5 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 5 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 5 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 5 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 5 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 6 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 6 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 minute ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 7 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 6 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 7 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 minute ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 8 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 8 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਬਰਨਾਲਾ

10 ਕੁਇੰਟਲ ਭੁੱਕੀ ਤੇ ਕਾਰ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 24 ਮਈ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਵਲੋਂ ਟਾਈਲਾਂ ਦੀ ਫੈਕਟਰੀ ਦੀ ਆੜ 'ਚ ਨਸ਼ੇ ਦੀ ਤਸਕਰੀ ਕਰਨ ਵਾਲੇ 2 ਵਿਅਕਤੀਆਂ ਨੂੰ 10 ਕੁਇੰਟਲ (1000 ਕਿੱਲੋ) ਅਤੇ ਕਾਰ ਸਮੇਤ ਕਾਬੂ ਕਰ ਕੇ ਥਾਣਾ ਤਪਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ | ਇਸ ਮੁਹਿੰਮ ਤਹਿਤ ਐਸ.ਪੀ. (ਡੀ) ਅਨਿਲ ਕੁਮਾਰ ਦੀ ਅਗਵਾਈ ਵਿਚ ਇਕ ਵੱਖਰੀ ਟੀਮ ਬਣਾਈ ਗਈ ਸੀ, ਜਿਸ ਦੀ ਪੈਰਵੀ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਕਰ ਰਹੇ ਹਨ | ਇਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਵਿਅਕਤੀ ਦੂਜੇ ਸੂਬਿਆਂ 'ਚੋਂ ਭੁੱਕੀ ਲਿਆ ਕੇ ਵੱਡੇ ਪੱਧਰ 'ਤੇ ਵੇਚਣ ਦਾ ਕੰਮ ਕਰਦੇ ਹਨ ਤਾਂ ਉਨ੍ਹਾਂ ਨੇ ਬਰਨਾਲਾ-ਤਪਾ ਰੋਡ ਘੁੰਨਸ ਨਜ਼ਦੀਕ ਇਕ ਕਿਰਾਏ 'ਤੇ ਇਕ ਇੰਟਰਲਾਕ ਟਾਈਲਾਂ ਵਾਲੀ ਫ਼ੈਕਟਰੀ ਲਾਈ ਹੋਈ ਹੈ | ਇੰਸ: ਬਲਜੀਤ ਸਿੰਘ ਵਲੋਂ ਪੂਰੀ ਟੀਮ ਸਮੇਤ ਛਾਪੇਮਾਰੀ ਕੀਤੀ ਗਈ ਤਾਂ ਤਰਲੋਕ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਹਰਮੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਰੂੜੇਕੇ ਕਲਾਂ ਨੂੰ 10 ਕੁਇੰਟਲ ਭੁੱਕੀ (50 ਬੋਰੀਆਂ, ਕੁੱਲ ਵਜ਼ਨ 1000 ਕਿੱਲੋ) ਅਤੇ ਕਾਰ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਹੋਰ ਪੁੱਛਗਿੱਛ ਕੀਤੀ ਜਾ ਸਕੇ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸ਼ਰੀਫ਼ ਖ਼ਾਨ ਹਨ | ਇਸ ਮੌਕੇ ਏ.ਐਸ.ਆਈ. ਨੈਬ ਸਿੰਘ, ਏ.ਐਸ.ਆਈ. ਜਗਦੇਵ ਸਿੰਘ, ਹੌਲਦਾਰ ਦਲਜੀਤ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਤੂਰ, ਹੌਲਦਾਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੇ ਲੰਬੇ ਸਮੇਂ ਤੋਂ ਕੰਮ ਬੰਦ ਪਏ ਹੋਣ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ

ਟੱਲੇਵਾਲ, 24 ਮਈ (ਸੋਨੀ ਚੀਮਾ)-ਪਿੰਡ ਜੋਧਪੁਰ ਤੋਂ ਲੈ ਕੇ ਚੀਮਾ ਸਮੇਤ ਕੈਰੇ ਅਤੇ ਰਾਏਸਰ ਤੱਕ ਬਣਨ ਵਾਲੀ 18 ਫੁੱਟੀ ਸੜਕ ਦੇ ਨਿਰਮਾਣ ਕਾਰਜ ਅੱਧ-ਵਿਚਕਾਰ ਲਟਕਣ ਕਾਰਨ ਜਿੱਥੇ ਸੰਬੰਧਿਤ ਪਿੰਡਾਂ ਦੇ ਲੋਕਾਂ ਲਈ ਉੱਖੜੇ ਸੜਕ ਦੇ ਪੱਥਰ ਹਾਦਸਿਆਂ ਦਾ ਕਾਰਨ ਬਣਦੇ ਆ ਰਹੇ ਹਨ, ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਵਿਖੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ

ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)- ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਅਤੇ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਭਦੌੜ ਵਿਸ਼ਵ ਅਥਲੈਟਿਕਸ ਚੈਂਪੀਅਨ 'ਚ ਚੁਣੇ ਜਾਣ ਸਨਮਾਨਿਤ

ਸ਼ਹਿਣਾ, 24 ਮਈ (ਸੁਰੇਸ਼ ਗੋਗੀ)- ਬਲੱਡ ਡੋਨਰ ਸੁਸਾਇਟੀ ਬਰਨਾਲਾ ਵਲੋਂ ਉਗੋਕੇ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਬਖ਼ਸ਼ੀਸ਼ ਸਿੰਘ ਭਦੌੜ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਚੋਣ ਹੋਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਆਗੂ ਨਿਰਮਲ ...

ਪੂਰੀ ਖ਼ਬਰ »

ਬਰਸਾਤ ਤੇ ਤੇਜ਼ ਹਨ੍ਹੇਰੀ ਕਾਰਨ ਸ਼ੈਲਰ ਦਾ ਭਾਰੀ ਨੁਕਸਾਨ

ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਬੀਤੀ ਰਾਤ ਆਈ ਬਰਸਾਤ ਅਤੇ ਤੇਜ਼ ਹਨੇਰੀ ਝੱਖੜ ਨਾਲ ਤਾਜੋ-ਰੂੜੇਕੇ ਲਿੰਕ ਰੋਡ 'ਤੇ ਸਥਿਤ ਇਕ ਸ਼ੈਲਰ 'ਚ ਬਣੇ ਕੁਆਰਟਰਾਂ ਦੀਆਂ ਚਾਦਰਾਂ ਉੱਡ ਕੇ ਟੁੱਟ ਗਈਆਂ ਜਿਸ ਕਾਰਨ ਸ਼ੈਲਰ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

6 ਹਜ਼ਾਰ ਰੁਪਏ ਕਿੱਲਾ ਜੀਰੀ ਲਗਾਉਣ ਦਾ ਪਾਇਆ ਮਤਾ

ਧਨੌਲਾ, 24 ਮਈ (ਜਤਿੰਦਰ ਸਿੰਘ ਧਨੌਲਾ)-ਵਧਦੀ ਮਹਿੰਗਾਈ ਨੂੰ ਮੱਦੇਨਜ਼ਰ ਰੱਖਦਿਆਂ ਨਵੀਂ ਬਸਤੀ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਰਵਿਦਾਸ ਮੰਦਿਰ ਵਿਖੇ ਹੋਈ, ਜਿਸ ਦੌਰਾਨ ਸਮੁੱਚੀਆਂ ਔਰਤਾਂ ਵਲੋਂ ਵਧ ਰਹੀ ਮਹਿੰਗਾਈ ਤੇ ਵਿਚਾਰ ...

ਪੂਰੀ ਖ਼ਬਰ »

ਕਾਰ ਦਰੱਖ਼ਤ ਨਾਲ ਟਕਰਾਈ ਇਕ ਜ਼ਖ਼ਮੀ

ਧਨੌਲਾ, 24 ਮਈ (ਜਤਿੰਦਰ ਸਿੰਘ ਧਨੌਲਾ)- ਧਨੌਲਾ-ਭੀਖੀ ਮੁੱਖ ਮਾਰਗ 'ਤੇ ਇਕ ਬੇਕਾਬੂ ਕਾਰ ਦਰੱਖ਼ਤ ਨਾਲ ਜਾ ਟਕਰਾਈ, ਜਿਸ ਨਾਲ ਜਗਸੀਰ ਸਿੰਘ ਪੁੱਤਰ ਅੰਮਿ੍ਤਪਾਲ ਸਿੰਘ ਵਾਸੀ ਕਾਲੇਕੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਲਿਆਂਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਤੋਂ 31 ਤੱਕ ਮੰਗੇ ਬਿਨੈ-ਪੱਤਰ

ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਮਾਲ ਪਟਵਾਰੀਆਂ ਦੀਆਂ ਖ਼ਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ 'ਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸੇਵਾ ...

ਪੂਰੀ ਖ਼ਬਰ »

2022-23 ਸੈਸ਼ਨ ਸਪੋਰਟਸ ਵਿੰਗਾਂ 'ਚ ਖਿਡਾਰੀ/ਖਿਡਾਰਨਾਂ ਲਈ ਟਰਾਇਲ 27 ਤੋਂ

ਬਰਨਾਲਾ, 24 ਮਈ (ਅਸ਼ੋਕ ਭਾਰਤੀ)-ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ 27 ਅਤੇ 28 ਮਈ ਨੂੰ ਅਥਲੈਟਿਕ, ਬਾਕਸਿੰਗ, ਫੁੱਟਬਾਲ, ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ, ਚਾਰਜਰ ਤੇ ਬੈਟਰੀ ਬਰਾਮਦ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 24 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਇਕ ਮੋਬਾਈਲ, ਬੈਟਰੀ ਅਤੇ ਚਾਰਜਰ ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ 2 ਹਫ਼ਤੇ ਦਾ ਡੇਅਰੀ ਫਾਰਮਿੰਗ ਕੋਰਸ 30 ਤੋਂ

ਬਰਨਾਲਾ, 24 ਮਈ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ-ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ 30 ਮਈ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਦੀ ਸਿਖਲਾਈ ਦੇਣ ...

ਪੂਰੀ ਖ਼ਬਰ »

ਕਰਮਗੜ੍ਹ ਵਿਖੇ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ

ਮਹਿਲ ਕਲਾਂ, 24 ਮਈ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਗੁਰਦੁਆਰਾ ਸਾਹਿਬ ਸਿੰਘ ਸਭਾ ਕਰਮਗੜ੍ਹ ਦੇ ਸਹਿਯੋਗ ਨਾਲ ਕਲੱਬ ਦੇ ਕਾਰਜਕਾਰਨੀ ਮੈਂਬਰ ਪ੍ਰਦੀਪ ਸਿੰਘ ਚਹਿਲ ਦੇ ਜਨਮ ਦਿਨ 'ਤੇ 16ਵਾਂ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਾਰੇ ਭਾਕਿਯੂ ਉਗਰਾਹਾਂ ਦੀ ਭਰਵੀਂ ਮੀਟਿੰਗ

ਮਹਿਲ ਕਲਾਂ, 24 ਮਈ (ਅਵਤਾਰ ਸਿੰਘ ਅਣਖੀ)- ਭਾਕਿਯੂ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਉੱਪਰ ਬਿਜਲੀ ਦੀ ਘਾਟ ਅਤੇ ਪਾਣੀ ਬਚਾਓ ਲਈ ਝੋਨੇ ਦੀ ਬਿਜਾਈ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਿੰਡ ਪੱਧਰ 'ਤੇ ਜਾਗਰੂੂਕ ਕਰਨਾ ਸਬੰਧੀ ਮੀਟਿੰਗ ਅੱਜ ਪਿੰਡ ਭੱਦਲਵੱਡ ਵਿਖੇ ...

ਪੂਰੀ ਖ਼ਬਰ »

ਪਾਣੀ Ñਤੇ ਵਾਤਾਵਰਨ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਜ਼ਰੂਰੀ-ਵਿਧਾਇਕ ਬਿਲਾਸਪੁਰ

ਭਦੌੜ, 24 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਪਿਛਲੇ 7 ਸਾਲਾਂ ਤੋਂ ਪਿੰਡ ਦੀਪਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨ ਕਰਮ ਸਿੰਘ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 'ਉੱਨਤ ਕਿਸਾਨ' ਪੁਰਸਕਾਰ ਨਾਲ ਸਨਮਾਨਿਤ ਕੀਤਾ | ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਦਾ ਵਫ਼ਦ ਐਸ.ਐਮ.ਓ. ਨੂੰ ਮਿਲਿਆ

ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਵਿਖੇ ਆਸ਼ਾ ਵਰਕਰਜ਼ ਯੂਨੀਅਨ ਏਟਕ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਟੀਕਾਕਰਨ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ

ਬਰਨਾਲਾ, 24 ਮਈ (ਨਰਿੰਦਰ ਅਰੋੜਾ)- ਸਿਵਲ ਹਸਪਤਾਲ ਬਰਨਾਲਾ ਵਿਖੇ ਟੀਕਾਕਰਨ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਐਸ.ਐਮ.ਓ. ਮਹਿਲ ਕਲਾਂ ਨੂੰ ਮੰਗ-ਪੱਤਰ

ਮਹਿਲ ਕਲਾਂ, 24 ਮਈ (ਤਰਸੇਮ ਸਿੰਘ ਗਹਿਲ)-ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਇਕਾਈ ਬਲਾਕ ਮਹਿਲ ਕਲਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪ੍ਰਧਾਨ ਵੀਰਪਾਲ ਕੌਰ ਸਹਿਜੜਾ ਦੀ ਅਗਵਾਈ ਹੇਠ ਐਸ.ਐਮ.ਓ. ਮਹਿਲ ਕਲਾਂ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਸਮਰ ਕੈਂਪ ਦੀ ਸ਼ੁਰੂਆਤ

ਬਰਨਾਲਾ, 24 ਮਈ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਮਰ ਕੈਂਪ ਸ਼ੁਰੂ ਹੋਇਆ | ਕੈਂਪ ਦੌਰਾਨ ਪਿ੍ੰਸੀਪਲ ਰਿੰਕੀ ਚਕਰਵਰਤੀ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਜੀਵਨ ਦੇ ਸਰੀਰਕ, ਮਾਨਸਿਕ, ਮਨੋਵਿਗਿਆਨਕ ਅਤੇ ਸਮਾਜਿਕ ਪਹਿਲੂਆਂ ਨੂੰ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਧਾਰਮਿਕ ਸਮਾਗਮ

ਭਦੌੜ, 24 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ 'ਸਿੱਖਸ ਹੈਲਪਸ ਸਿੱਖਸ' ਸੰਸਥਾ ਵਲੋਂ ਸਤਨਾਮ ਸਿੰਘ ਸਲ੍ਹੋਪੁਰੀ ਨੇ 'ਮਨੁੱਖੀ ਸ਼ਖ਼ਸੀਅਤ ਦਾ ਵਿਕਾਸ ਅਤੇ ...

ਪੂਰੀ ਖ਼ਬਰ »

ਸਿਹਤ ਮੰਤਰੀ ਨੂੰ ਧਰਨੇ 'ਤੇ ਬੈਠੇ ਗ਼ਰੀਬ ਸਿਹਤ ਮੁਲਾਜ਼ਮਾਂ ਦੀਆਂ ਲੱਗੀਆਂ ਬਦ ਦੁਆਵਾਂ-ਆਊਟਸੋਰਸ ਕਰਮਚਾਰੀ

ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਦੇ ਗੇਟ ਅੱਗੇ ਬੈਠੇ ਸਿਹਤ ਵਿਭਾਗ ਦੇ ਕਰਮਚਾਰੀ ਜੋ ਲਗਾਤਾਰ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ, ਪਰ ਸਿਹਤ ਮੰਤਰੀ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ ਅਤੇ ਨਾ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੁੱਤਰੀ ਪਾਠਸ਼ਾਲਾ ਕਮੇਟੀ ਸ਼ਹਿਣਾ ਨੇ ਪ੍ਰਾਇਮਰੀ ਸਕੂਲ ਲੜਕੀਆਂ ਲਈ 57 ਹਜ਼ਾਰ ਦਾ ਚੈੱਕ ਦਿੱਤਾ

ਸ਼ਹਿਣਾ, 24 ਮਈ (ਸੁਰੇਸ਼ ਗੋਗੀ)-ਪੁੱਤਰੀ ਪਾਠਸ਼ਾਲਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਲਈ 57 ਹਜ਼ਾਰ ਦਾ ਚੈੱਕ ਦਿੱਤਾ ਗਿਆ | ਪੁੱਤਰੀ ਪਾਠਸ਼ਾਲਾ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੁੱਤਰੀ ਪਾਠਸ਼ਾਲਾ ਲੜਕੀਆਂ ਦੀ ...

ਪੂਰੀ ਖ਼ਬਰ »

ਖ਼ਸਤਾ ਹਾਲਤ ਇਮਾਰਤ 'ਚ ਡਿਊਟੀ ਦੇ ਰਹੇ ਬਿਜਲੀ ਗਰਿੱਡ ਮੂਣਕ ਦੇ ਕਰਮਚਾਰੀ

ਮੂਣਕ, 24 ਮਈ (ਭਾਰਦਵਾਜ, ਸਿੰਗਲਾ)-ਬੀਤੀ ਰਾਤ ਆਈ ਤੇਜ਼ ਬਰਸਾਤ ਅਤੇ ਹਨ੍ਹੇਰੀ ਨੇ ਜਿੱਥੇ ਬਿਜਲੀ ਲਾਈਨਾਂ ਦਾ ਸਾਰੇ ਸਿਸਟਮ ਹਿਲਾ ਕੇ ਰੱਖ ਦਿੱਤਾ, ਉੱਥੇ ਹੀ ਬਿਜਲੀ ਗਰਿੱਡ ਦੀ ਇਮਾਰਤ ਦੀਆਂ ਛੱਤਾਂ ਚੋਣ ਨਾਲ ਮੀਂਹ ਦਾ ਪਾਣੀ ਬਿਜਲੀ ਵਿਭਾਗ ਦੇ ਬੈਟਰੀ ਰੂਮ ਵਿਚ ...

ਪੂਰੀ ਖ਼ਬਰ »

ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ 'ਚ ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਬੰਦ ਪਏ ਬੋਰਵੈੱਲਾਂ 'ਤੇ ਢੱਕਣ ਲਾਉਣ ਦੀ ਮੁਹਿੰਮ ਸ਼ੁਰੂ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈੱਲ ਵਿਚ ਡਿੱਗੇ ਬੱਚੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਸਮਾਜ ਸੇਵੀ ਗੁਰਿੰਦਰ ਗਿੰਦੀ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਖੇਤਾਂ ਵਿਚ ਬੰਦ ਪਏ ਬੋਰਵੈੱਲਾਂ ਨੂੰ ...

ਪੂਰੀ ਖ਼ਬਰ »

ਕਵੀ ਦਰਬਾਰ ਦੌਰਾਨ ਕਵੀਆਂ ਨੇ ਬੰਨਿ੍ਹਆ ਰੰਗ

ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ ਥਿੰਦ)- ਸਾਹਿਤਕ ਦੀਪ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਲੁਧਿਆਣਾ ਦੇ ਸਹਿਯੋਗ ਨਾਲ ਮਾਲੇਰਕੋਟਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਇਰਾ ਰਣਜੀਤ ਕੌਰ ਸਵੀ ਵਲੋਂ ਸੰਪਾਦਿਤ ਪੁਸਤਕ ਸਾਂਝੇ ਕਾਵਿ ਸੰਗ੍ਰਹਿ ...

ਪੂਰੀ ਖ਼ਬਰ »

ਪਿੰਡ ਸ਼ੇਰਗੜ੍ਹ ਚੀਮਾ ਵਿਖੇ ਅਸਮਾਨੀ ਬਿਜਲੀ ਡਿਗੀ

ਸੰਦੌੜ, 24 ਮਈ (ਜਸਵੀਰ ਸਿੰਘ ਜੱਸੀ)- ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਇਕ ਪਰਿਵਾਰ ਦੇ ਘਰ ਅਸਮਾਨੀ ਬਿਜਲੀ ਕਹਿਰ ਬਣ ਕੇ ਵਰ੍ਹੀ | ਅਸਮਾਨੀ ਬਿਜਲੀ ਗਿਰਨ ਕਾਰਨ ਘਰ ਦੀ ਪਾਣੀ ਵਾਲੀ ਟੈਂਕੀ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਦੇ 26 ਵਿਦਿਆਰਥੀਆਂ ਦੀ ਅਮਰੀਕੀ ਕੰਪਨੀ ਵਲੋਂ ਨੌਕਰੀ ਲਈ ਚੋਣ

ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)- ਮਾਲਵੇ ਦੀ ਨਾਮੀ ਵਿੱਦਿਅਕ ਸੰਸਥਾ ਭਾਈ ਗੁਰਦਾਸ ਦੇ 26 ਵਿਦਿਆਰਥੀਆਂ ਨੂੰ ਅਮਰੀਕੀ ਕੰਪਨੀ ਆਈ.ਟੀ. ਐਕਸਪਰਟ ਨੇ ਨੌਕਰੀ ਲਈ ਚੁਣਿਆ ਹੈ | ਕਾਲਜ ਦੇ ਇਹ ਵਿਦਿਆਰਥੀ ਬੀ.ਟੈਕ, ਸੀ.ਐਸ.ਈ., ਆਈ.ਟੀ., ਐਮ.ਸੀ.ਏ., ਬੀ.ਸੀ.ਏ ਨਾਲ ਸੰਬੰਧਿਤ ਹਨ | ...

ਪੂਰੀ ਖ਼ਬਰ »

ਦੁੱਧ ਵਾਲੀ ਡੇਅਰੀ 'ਚ ਹੋਈ ਚੋਰੀ

ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਸ਼ਹਿਰ ਦੀ ਰੀਅਲ ਅਸਟੇਟ ਵਿਖੇ ਸਥਿਤ ਇਕ ਦੁੱਧ ਵਾਲੀ ਡੇਅਰੀ ਤੋਂ ਚੋਰਾਂ ਨੇ ਇਕ ਬੈਟਰਾ, ਦੁੱਧ ਵਾਲੀਆ ਖ਼ਾਲੀ ਕੇਨੀਆ, ਸਾਈਕਲ ਅਤੇ 2 ਹਜ਼ਾਰ ਰੁਪਿਆ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਡੌਲਫ਼ਿਨ ਕੈਂਪਸ ਦੇ ਨਤੀਜੇ ਰਹੇ ਸ਼ਾਨਦਾਰ

ਚੀਮਾ ਮੰਡੀ, 24 ਮਈ (ਅ.ਬ.)- ਡੌਲਫ਼ਿਨ ਕੈਂਪਸ ਸੁਨਾਮ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਸ਼ਾਨਦਾਰ ਆ ਰਹੇ ਹਨ | ਹੁਣੇ ਆਏ ਨਤੀਜਿਆਂ ਵਿਚ ਪੀ.ਟੀ.ਈ. ਦੀ ਕਵਿਤਾ ਨੇ 7, ਆਇਲੈਟਸ ਦੀ ਪ੍ਰਭਜੋਤ ਕੌਰ ਨੇ 6, ਪੀ.ਟੀ.ਈ. ਦੀ ਵਿਦਿਆਰਥਣ ਰਾਜਵੀਰ ਕੌਰ ਨੇ 6.5 ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਸੀਬਾ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਅੱਜ ਤੋਂ

ਲਹਿਰਾਗਾਗਾ, 24 ਮਈ (ਅਸ਼ੋਕ ਗਰਗ)- ਬੱਚਿਆਂ ਨੂੰ ਕਲਾਵਾਂ ਨਾਲ ਜੋੜਨ ਤੇ ਸਿਰਜਣਾਤਮਿਕ ਸੋਚ ਬਣਾਉਣ ਲਈ ਸੀਬਾ ਸੁਸਾਇਟੀ ਵਲੋਂ ਪੰਜਾਬੀ ਬੋਲੀ ਦੇ ਮਹਾਨ ਸ਼ਾਇਰ ਵਾਰਿਸ ਸ਼ਾਹ ਦੇ 500 ਸਾਲਾ ਜਨਮ ਦਿਵਸ ਨੂੰ ਸਮਰਪਿਤ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਕਮ ਵਰਕਸ਼ਾਪ 'ਸਿਰਜਣਾ ...

ਪੂਰੀ ਖ਼ਬਰ »

'ਆਪ' ਸਰਕਾਰ ਪੰਜਾਬ 'ਚ ਹਰ ਫ਼ਰੰਟ 'ਤੇ ਫ਼ੇਲ੍ਹ-ਪਰਮਿੰਦਰ ਢੀਂਡਸਾ

ਮੂਣਕ, 24 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜੇਕਰ 'ਆਪ' ਸਰਕਾਰ ਖ਼ੁਦ ਨੂੰ ਲੋਕ ਹਿਤੈਸ਼ੀ ਸਮਝਦੀ ਹੈ ਤਾਂ ਕੇਂਦਰ ਸਰਕਾਰ ਦੀ ਤਰ੍ਹਾਂ ਪੈਟਰੋਲ, ਡੀਜ਼ਲ ਤੇ ਘੱਟੋ-ਘੱਟ 7 ਤੋਂ 8 ਰੁਪਏ ਤੱਕ ਵੈਟ ਘਟਾਵੇ ਤਾਂ ਹੀ ਮੰਨਿਆ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ...

ਪੂਰੀ ਖ਼ਬਰ »

ਨਾਭਾ-ਮਲੇਰਕੋਟਲਾ ਟੋਲ ਸੜਕ 'ਤੇ ਵਾਟਰ ਸਪਲਾਈ ਲਾਈਨ 'ਚ ਪਿਆ ਪਾੜ

ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਮਾਲੇਰਕੋਟਲਾ-ਨਾਭਾ ਟੋਲ ਰੋਡ 'ਤੇ ਕਿਲਾ ਰਹਿਮਤਗੜ੍ਹ ਵਿਖੇ ਵਾਟਰ ਸਪਲਾਈ ਦੀ ਲਾਈਨ ਕਈ ਮਹੀਨਿਆਂ ਤੋਂ ਲੀਕ ਕਰ ਰਹੀ ਹੈ, ਜਿਸ ਨਾਲ ਬੇਹਿਸਾਬ ਪਾਣੀ ਸਵੇਰੇ ਸ਼ਾਮ ਸੜਕ 'ਤੇ ਨਿਕਲਦਾ ਰਹਿੰਦਾ ਹੈ ਅਤੇ ਜਦੋਂ ਪਾਣੀ ਦਾ ...

ਪੂਰੀ ਖ਼ਬਰ »

ਗੁਰਮੁਖ ਗੋਮੀ ਦੀ ਪੁਸਤਕ ਸਾਹਿਤ ਸਭਾ ਧੂਰੀ ਵਲੋਂ ਲੋਕ ਅਰਪਣ

ਧੂਰੀ, 24 ਮਈ (ਸੰਜੇ ਲਹਿਰੀ, ਦੀਪਕ)- ਸਾਹਿਤ ਸਭਾ ਧੂਰੀ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਅਗਵਾਈ ਹੇਠ ਧੂਰੀ ਵਿਖੇ ਕਰਵਾਏ ਗਏ ਸਮਾਗਮ ਵਿਚ ਉੱਘੇ ਨਾਵਲਕਾਰ ਅਤੇ ਅਤੇ ਕਹਾਣੀਕਾਰ ਮਰਹੂਮ ਗੁਰਮੁਖ ਸਿੰਘ ਗੋਮੀ ਦੀ ਕਹਾਣੀਆਂ ਦੀ ਪੁਸਤਕ 'ਦਾਸਤਾਨ ਦੀ ਮੌਤ' ਲੋਕ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਭੈਣ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਉਣ ਨੂੰ ਲੈ ਕੇ ਵਫ਼ਦ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਮਿਲਿਆ

ਸੰਦੌੜ, 24 ਮਈ (ਗੁਰਪ੍ਰੀਤ ਸਿੰਘ ਚੀਮਾ)-ਹਲਕਾ ਮਲੇਰਕੋਟਲਾ ਤੋਂ 'ਆਪ' ਆਗੂਆਂ ਦੇ ਇਕ ਵਫ਼ਦ ਨੇ ਅੱਜ ਸੀਨੀਅਰ ਆਗੂ ਅਤੇ ਘੱਟ ਗਿਣਤੀ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਆਜ਼ਮ ਦਾਰਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX