ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  45 minutes ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  49 minutes ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  about 2 hours ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  about 2 hours ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  about 2 hours ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  about 3 hours ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 4 hours ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  about 4 hours ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 4 hours ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 5 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 5 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 5 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 6 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 6 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 5 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 6 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 6 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 7 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 7 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 7 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 7 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 8 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 8 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 9 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਜਲੰਧਰ

ਬੱਬੀ ਚੱਢਾ ਦੇ ਵਾਰਡ 'ਚ ਘੱਟ ਨਿਕਲੀਆਂ 147 ਐਲ.ਈ.ਡੀ. ਲਾਈਟਾਂ

ਜਲੰਧਰ, 24 ਮਈ (ਸ਼ਿਵ)-ਸ਼ਹਿਰ ਵਿਚ ਕਰੋੜਾਂ ਦੀ ਲਾਗਤ ਨਾਲ ਲੱਗੀਆਂ ਐਲ. ਈ. ਡੀ. ਲਾਈਟਾਂ ਦਾ ਮਾਮਲਾ ਅੱਜ ਵੀ ਭਖਿਆ ਰਿਹਾ ਜਦੋਂ ਕਾਂਗਰਸੀ ਕੌਂਸਲਰਾਂ ਦੀ ਸਮਾਰਟ ਸਿਟੀ ਕੰਪਨੀ ਤੇ ਨਿਗਮ ਅਫ਼ਸਰਾਂ ਨਾਲ ਹੋਈ ਮੀਟਿੰਗ ਵਿਚ ਕੌਂਸਲਰਾਂ ਨੇ ਇਸ ਗੱਲ ਤੋਂ ਕਾਫੀ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਐਲ. ਈ. ਡੀ. ਲਾਈਟਾਂ ਲਗਾਉਣ ਦੇ ਮਾਮਲੇ ਵਿਚ ਪਾਰਦਰਸ਼ਤਾ ਨਾਲ ਕੰਮ ਨਹੀਂ ਹੋਇਆ ਹੈ | ਮੀਟਿੰਗ ਦੇ ਵਿਚ 52 ਨੰਬਰ ਵਾਰਡ ਦੇ ਕਾਂਗਰਸੀ ਕੌਂਸਲਰ ਬੱਬੀ ਚੱਢਾ ਦੇ ਵਾਰਡ ਦਾ ਮਾਮਲਾ ਸਾਹਮਣੇ ਆਇਆ ਜਦੋਂ ਸਮਾਰਟ ਸਿਟੀ ਕੰਪਨੀ ਦੇ ਅਫ਼ਸਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਰਿਕਾਰਡ ਮੁਤਾਬਕ ਤਾਂ ਬੱਬੀ ਚੱਢਾ ਦੇ ਵਾਰਡ ਵਿਚ ਹਨੇਰੇ ਵਾਲੀ ਜਗ੍ਹਾ 'ਤੇ 180 ਐਲ. ਈ. ਡੀ. ਲਾਈਟਾਂ ਲਗਾਈਆਂ ਗਈਆਂ ਹਨ ਜਦਕਿ ਦੂਜੇ ਪਾਸੇ ਨਿਗਮ ਤੇ ਬੱਬੀ ਚੱਢਾ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵਾਰਡ ਵਿਚ ਤਾਂ ਸਿਰਫ਼ 33 ਐਲ. ਈ. ਡੀ. ਲਾਈਟਾਂ ਲੱਗੀਆਂ ਹਨ | ਬੱਬੀ ਚੱਢਾ ਇਸ ਗੱਲ ਤੋਂ ਨਾਰਾਜ਼ ਹੋਏ ਤੇ ਉਨ੍ਹਾਂ ਕਿਹਾ ਕਿ ਇਹ 7 ਮਹੀਨੇ ਪੁਰਾਣੀ ਗੱਲ ਹੈ ਜਦੋਂ ਉਨ੍ਹਾਂ ਦੇ ਵਾਰਡ ਵਿਚ ਮੌਕਾ ਦੇਖਣ ਲਈ ਲੋਕ ਆਏ ਸਨ ਤਾਂ ਉਸ ਵੇਲੇ ਕਿਹਾ ਗਿਆ ਸੀ ਕਿ 180 ਲਾਈਟਾਂ ਲਗਾਈਆਂ ਜਾਣਗੀਆਂ | ਬੱਬੀ ਚੱਢਾ ਤੇ ਹੋਰ ਕੌਂਸਲਰਾਂ ਨੇ ਕਿਹਾ ਕਿ ਬਾਕੀ ਐਲ. ਈ. ਡੀ. ਲਾਈਟਾਂ ਕਿੱਥੇ ਗਈਆਂ ਹਨ | ਕੌਂਸਲਰ ਪਤੀ ਸੰਦੀਪ ਵਰਮਾ ਨੇ ਐਲ. ਈ. ਡੀ. ਲਾਈਟਾਂ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਾਰਡ ਵਿਚ ਪਾਈਪਾਂ ਲਗਾ ਦਿੱਤੀਆਂ ਪਰ ਲਾਈਟਾਂ ਨਹੀਂ ਲਗਾਈਆਂ ਗਈਆਂ | ਮੀਟਿੰਗ ਵਿਚ ਅਫ਼ਸਰ ਕੌਂਸਲਰ ਇਸ ਗੱਲ ਦੀ ਜਾਣਕਾਰੀ ਨਹੀਂ ਦੇ ਸਕੇ ਕਿ ਉਨ੍ਹਾਂ ਨੇ ਬੰਦ ਰਹੀਆਂ ਐਲ. ਈ. ਡੀ. ਲਾਈਟਾਂ ਦੇ ਬਦਲੇ ਕੰਪਨੀ ਨੂੰ ਕਿੰਨਾ ਜੁਰਮਾਨਾ ਕੀਤਾ ਗਿਆ ਹੈ, ਇਹ ਜਾਣਕਾਰੀ ਅਗਲੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਵਿਚ ਦੇਣ ਦਾ ਵਾਅਦਾ ਕੀਤਾ ਗਿਆ | ਅਫ਼ਸਰਾਂ ਵਲੋਂ ਇਹ ਸਫ਼ਾਈ ਦਿੱਤੀ ਗਈ ਕਿ ਲਾਈਟਾਂ ਦੀ ਦੇਖ-ਰੇਖ ਲਈ 2 ਵਾਰਡਾਂ 'ਚ ਟੀਮ ਲਗਾਈ ਜਾਵੇਗੀ | ਸਾਰੇ ਕੌਂਸਲਰਾਂ ਨੇ ਐਲ. ਈ. ਡੀ. ਲਾਈਟਾਂ ਦਾ ਕੰਮ ਸਹੀ ਨਾ ਹੋਣ ਕਰਕੇ ਕਾਫੀ ਨਾਰਾਜ਼ਗੀ ਜ਼ਾਹਿਰ ਕੀਤੀ | ਇਸ ਮੌਕੇ ਮਨਦੀਪ ਕੌਰ ਮੁਲਤਾਨੀ, ਬੰਟੀ ਨੀਲਕੰਠ, ਜਗਦੀਸ਼ ਸਮਰਾਏ, ਅਵਤਾਰ ਸਿੰਘ, ਗੁਰਨਾਮ ਸਿੰਘ ਮੁਲਤਾਨੀ, ਜਗਦੀਸ਼ ਦਕੋਹਾ, ਸ਼ਮਸ਼ੇਰ ਸਿੰਘ ਖਹਿਰਾ, ਸੰਦੀਪ ਵਰਮਾ, ਨਿਰਮਲ ਸਿੰਘ ਨਿੰਮਾਂ, ਬੱਬੀ ਚੱਢਾ ਤੇ ਹੋਰ ਹਾਜ਼ਰ ਸਨ |

72 ਘੰਟਿਆਂ 'ਚ ਗਿ੍ਫ਼ਤਾਰ ਕੀਤੇ ਪਿਸਤੌਲ ਦੇ ਜ਼ੋਰ 'ਤੇ ਲੁੱਟ ਕਰਨ ਵਾਲੇ ਦੋਵੇਂ ਮੁਲਜ਼ਮ

ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਏਅਰ ਪਿਸਟਲ ਦੇ ਜ਼ੋਰ 'ਤੇ ਨੌਜਵਾਨ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੇ ਗਹਿਣਿਆਂ ਦੀ ਲੁੱਟ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲਿਸ ਨੇ 72 ਘੰਟਿਆਂ ਦੇ ਅੰਦਰ ਸੁਲਝਾਉਂਦੇ ਹੋਏ, ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਕਾਲੋਨੀ ਖ਼ਿਲਾਫ ਕਾਰਵਾਈ ਨੂੰ ਲੈ ਕੇ ਕਾਂਗਰਸ ਨੇ ਕਮਿਸ਼ਨਰ ਕੋਲ ਦਰਜ ਕਰਵਾਇਆ ਵਿਰੋਧ

ਜਲੰਧਰ, 24 ਮਈ (ਸ਼ਿਵ)-ਘਾਹ ਮੰਡੀ ਚੁੰਗੀ ਕੋਲ ਕਾਂਗਰਸੀ ਆਗੂ ਮੇਜਰ ਸਿੰਘ ਦੀ ਇਕ ਕੱਟੀ ਗਈ ਪੁਰਾਣੀ ਕਾਲੋਨੀ ਨੂੰ ਲੈ ਕੇ ਮਾਮਲਾ ਤੂਲ ਫੜ ਗਿਆ ਤੇ ਕਾਰਵਾਈ ਤੋਂ ਨਾਰਾਜ਼ ਜ਼ਿਲ੍ਹਾ ਕਾਂਗਰਸ ਇਸ ਕਾਰਵਾਈ ਦੇ ਵਿਰੋਧ ਵਿਚ ਆ ਗਈ ਜਿਸ ਨੇ ਨਿਗਮ ਕਮਿਸ਼ਨਰ ਦੀਪਸ਼ਿਖਾ ਕੋਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ ਮੋਬਾਈਲ ਖੋਹਿਆ

ਮਕਸੂਦਾਂ, 24 ਮਈ (ਸਤਿੰਦਰ ਪਾਲ ਸਿੰਘ)-ਦੇਰ ਸ਼ਾਮ ਥਾਣਾ ਮਕਸੂਦਾਂ ਦੇ ਘੇਰੇ 'ਚ ਆਉਂਦੇ ਰਾਓਵਾਲੀ ਇਲਾਕੇ 'ਚ 2 ਮੋਟਰਸਾਈਕਲ ਸਵਾਰ ਲੁਟੇਰੇ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ ਉਸ ਕੋਲੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਲੁੱਟ-ਖੋਹ ਦਾ ਸ਼ਿਕਾਰ ਹੋਏ ਮਜ਼ਦੂਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਕੈਦ

ਜਲੰਧਰ, 24 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਵੀ ਕੁਮਾਰ ਪੁੱਤਰ ਅਮਰ ਚੰਦ ਵਾਸੀ ਢਿਲਵਾਂ, ਜਲੰਧਰ ਨੂੰ 3 ਸਾਲ ਦੀ ਕੈਦ ਅਤੇ 10 ਹਜ਼ਾਰ ...

ਪੂਰੀ ਖ਼ਬਰ »

ਸਿਹਤ ਮੰਤਰੀ ਖ਼ਿਲਾਫ਼ ਹੋਈ ਕਾਰਵਾਈ ਨੇ ਕਈਆਂ ਦੀ ਉਡਾਈ ਨੀਂਦ

ਜਲੰਧਰ, 24 ਮਈ (ਸ਼ਿਵ ਸ਼ਰਮਾ)-ਭਗਵੰਤ ਮਾਨ ਸਰਕਾਰ ਵਲੋਂ ਆਪਣੇ ਹੀ ਸਿਹਤ ਮੰਤਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਨਾਲ ਕਈ ਵਿਭਾਗਾਂ ਵਿਚ ਇਸ ਦੀ ਚਰਚਾ ਰਹੀ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਿ੍ਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ | ਸਰਕਾਰ ਦੀ ...

ਪੂਰੀ ਖ਼ਬਰ »

ਪੈਦਲ ਜਾ ਰਹੀ ਔਰਤ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫ਼ਰਾਰ

ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਬਸਤੀ ਸ਼ੇਖ ਦੇ ਖੇਤਰ 'ਚ ਰਹਿੰਦੀ ਔਰਤ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਪੀੜਤ ਨੀਲਮ ਕੁਮਾਰੀ ਵਾਸੀ ਮੁਹੱਲਾ ਨਾਸਿਰ ਦੀਨ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਜੀ. ਐੱਸ. ਟੀ. ਵਿਭਾਗ ਵਲੋਂ ਪਟੇਲ ਚੌਕ 'ਚ ਮੋਬਾਈਲ ਕਾਰੋਬਾਰੀ 'ਤੇ ਛਾਪਾ

ਜਲੰਧਰ, 24 ਮਈ (ਸ਼ਿਵ)-ਘੱਟ ਆ ਰਹੀ ਟੈਕਸ ਵਸੂਲੀ ਨੂੰ ਲੈ ਕੇ ਜੀ. ਐੱਸ. ਟੀ. ਵਿਭਾਗ ਵਲੋਂ ਕਾਰੋਬਾਰੀਆਂ ਅਦਾਰਿਆਂ 'ਤੇ ਛਾਪੇਮਾਰੀ ਕਰਨ ਦਾ ਕੰਮ ਲਗਾਤਾਰ ਜਾਰੀ ਹੈ | ਜੀ. ਐੱਸ. ਟੀ. ਵਿਭਾਗ ਦੀ ਟੀਮ ਨੇ ਪਟੇਲ ਚੌਕ ਦੇ ਕੋਲ ਮੋਬਾਈਲ ਵਰਲਡ ਜਲੰਧਰ 'ਚ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਨਾ ਦੇਣ ਵਾਲੇ ਘਰਾਂ, ਫਲੈਟਾਂ ਦਾ ਵੀ ਹੋਵੇਗਾ ਸਰਵੇ

ਜਲੰਧਰ, 24 ਮਈ (ਸ਼ਿਵ)-ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪ੍ਰਾਪਰਟੀ ਟੈਕਸ ਦੇ ਸੁਪਰਡੈਂਟਾਂ ਨੂੰ ਹਦਾਇਤ ਦਿੱਤੀ ਹੈ ਕਿ ਪ੍ਰਾਪਰਟੀ ਟੈਕਸ ਨਾ ਦੇਣ ਵਾਲੇ ਅਦਾਰਿਆਂ ਦਾ ਸਰਵੇ ਕਰਕੇ ਉਨ੍ਹਾਂ ਤੋਂ ਟੈਕਸ ਵਸੂਲ ਕੀਤਾ ਜਾਵੇ ਤੇ ਇਸ ਦੇ ਨਾਲ ਹੀ ਟੈਕਸ ਨਾ ਦੇਣ ਵਾਲੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਮਕਸੂਦਾਂ, 24 ਮਈ (ਸਤਿੰਦਰ ਪਾਲ ਸਿੰਘ)-ਐੱਸ.ਆਈ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਵਿਸ਼ੇਸ਼ ਗਠਿਤ ਪੁਲਿਸ ਟੀਮ ਵਲੋ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਸ੍ਰੀ ਸੰਜੀਵ ਕੁਮਾਰ ਉਪ ...

ਪੂਰੀ ਖ਼ਬਰ »

ਸਰਕਾਰ ਜ਼ਮੀਨਾਂ ਖੋਹਣ ਦੀ ਬਜਾਏ ਕਾਸ਼ਤਕਾਰਾਂ ਨੂੰ ਮਾਲਕਾਨਾ ਹੱਕ ਦੇਵੇ-ਸੇਖੋਂ

ਜਲੰਧਰ, 24 ਮਈ (ਜਸਪਾਲ ਸਿੰਘ)-ਸੀ. ਪੀ. ਆਈ. ਐਮ. ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਗਰੀਬ ਕਾਸ਼ਤਕਾਰਾਂ ਨੂੰ ਉਜਾੜਨ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ...

ਪੂਰੀ ਖ਼ਬਰ »

20 ਦਿਨ 'ਚ ਭਿ੍ਸ਼ਟਾਚਾਰ ਖ਼ਤਮ ਦਾ ਦਾਅਵਾ ਖੋਖਲਾ ਨਿਕਲਿਆ-ਕਾਲੀਆ

ਜਲੰਧਰ, 24 ਮਈ (ਸ਼ਿਵ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਆਪਣੇ ਇਕ ਬਿਆਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਸਰਕਾਰ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ ਵਿਚ ਬਰਖ਼ਾਸਤ ਕਰਨ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਘਰ ਦੇ ਬਾਹਰ ਸ਼ਰਾਬ ਪੀਣ ਤੋਂ ਰੋਕਣ 'ਤੇ ਕੀਤਾ ਹਮਲਾ, ਪਿਓ-ਧੀ ਜ਼ਖ਼ਮੀ

ਲਾਂਬੜਾ, 24 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਧਾਲੀਵਾਲ-ਕਾਦੀਆਂ ਮੰਗਲਵਾਰ ਦੀ ਰਾਤ ਘਰ ਦੇ ਬਾਹਰ ਸ਼ਰਾਬ ਪੀ ਰਹੇ ਵਿਅਕਤੀਆਂ ਨੂੰ ਰੋਕਣ 'ਤੇ ਗੁੱਸੇ ਵਿਚ ਆ ਕੇ ਘਰ ਮਾਲਕਾਂ 'ਤੇ ਹਮਲਾ ਕਰ ਦਿੱਤਾ ਗਿਆ | ਜਿਸ ਉਪਰੰਤ ਮੌਕੇ 'ਤੇ ਲੋਕਾਂ ਦੇ ਇਕੱਠੇ ਹੋ ...

ਪੂਰੀ ਖ਼ਬਰ »

ਕੌਂਸਲਰ ਹੈਪੀ ਵਲੋਂ ਹਾਊਸਿੰਗ ਬੋਰਡ ਕਾਲੋਨੀ 'ਚ ਜਿੰਮ ਤੇ ਪਾਰਕ ਦਾ ਉਦਘਾਟਨ

ਜਲੰਧਰ 24 ਮਈ (ਸ਼ਿਵ )-ਹਲਕਾ ਜਲੰਧਰ ਕੈਂਟ ਅਧੀਨ ਪੈਂਦੇ ਵਾਰਡ ਨੰਬਰ 31 ਦੀ ਕੌਂਸਲਰ ਹਰਸ਼ਰਨ ਕੌਰ ਹੈਪੀ ਵਲੋਂ ਹਾਊਸਿੰਗ ਬੋਰਡ ਕਾਲੋਨੀ ਪਾਰਟ-1 'ਚ ਜਿੰਮ ਅਤੇ ਪਾਰਕ ਦਾ ਉਦਘਾਟਨ ਕੀਤਾ ਗਿਆ | ਕੌਂਸਲਰ ਹੈਪੀ ਦੇ ਯਤਨਾਂ ਸਦਕਾ ਹਾਊਸਿੰਗ ਬੋਰਡ ਕਾਲੋਨੀ ਕਮੇਟੀ ਨੂੰ ਮਿਲੀ 2 ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. 'ਚ ਪ੍ਰੀ-ਪ੍ਰਾਇਮਰੀ ਵਿੰਗ ਲਈ ਸਮਰ ਕੈਂਪ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਪੀ.ਏ.ਪੀ ਕੈਂਪਸ ਦੇ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਵਿੰਗ ਵਿਖੇ ਪਿ੍ੰਸੀਪਲ ਡਾ: ਰਸ਼ਮੀ ਵਿੱਜ ਦੀ ਹਾਜ਼ਰੀ 'ਚ ਸਮਰ ਕੈਂਪ ਲਗਾਇਆ ਗਿਆ | 7 ਰੋਜ਼ਾ ਕੈਂਪ 24 ਤੋਂ 31 ਮਈ ਤੱਕ ਲਗਾਇਆ ਜਾ ਰਿਹਾ ਹੈ, ਜਿਸ 'ਚ ...

ਪੂਰੀ ਖ਼ਬਰ »

ਸੇਂਟ ਸੋਲਜਰ ਵਿਦਿਆਰਥੀ ਨੇ ਜੀਪੈਟ ਪ੍ਰੀਖਿਆ 'ਚੋਂ ਆਲ ਇੰਡੀਆ 'ਚ ਪ੍ਰਾਪਤ ਕੀਤਾ 1731ਵਾਂ ਰੈਂਕ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਨੈਸ਼ਨਲ ਟੇਸਟਿੰਗ ਏਜੰਸੀ ਵਲੋਂ ਲਏ ਗਏ ਗ੍ਰੈਜੂਏਟ ਫਾਰਮੇਸੀ ਐਪਟੀਚਿਊਡ ਟੈਸਟ 'ਚ ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਦੇ ਵਿਦਿਆਰਥੀ ਨੇ ਆਲ ਇੰਡੀਆ 'ਚ 1731ਵਾਂ ਰੈਂਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਚੇਅਰਮੈਨ ...

ਪੂਰੀ ਖ਼ਬਰ »

ਰਾਜਾ ਸਾਹਿਬ ਕ੍ਰਿਕਟ ਕਲੱਬ ਨੇ ਕੋਟਲਾ ਕਲੱਬ ਨੂੰ 8 ਵਿਕਟਾਂ ਨਾਲ ਹਰਾਇਆ

ਜਲੰਧਰ ਛਾਉਣੀ, 24 ਮਈ (ਪਵਨ ਖਰਬੰਦਾ)-ਰਾਜਾ ਸਾਹਿਬ ਕ੍ਰਿਕਟ ਕਲੱਬ ਤੇ ਕੋਟਲਾ ਕ੍ਰਿਕਟ ਕਲੱਬ ਵਿਚਕਾਰ ਪੀ.ਏ.ਪੀ. ਵਿਖੇ ਦੋਸਤਾਨਾ ਮੈਚ ਹੋਇਆ, ਜਿਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਟਲਾ ਕ੍ਰਿਕਟ ਕਲੱਬ ਨੇ 20 ਓਵਰਾਂ 'ਚ 9 ਖਿਡਾਰੀਆਂ ਦੇ ਨੂਕਸਾਨ 'ਤੇ 155 ਦੌੜਾਂ ...

ਪੂਰੀ ਖ਼ਬਰ »

ਮਾਈਨਿੰਗ ਤੇ ਡਰੱਗ ਮਾਫੀਆ ਖ਼ਿਲਾਫ਼ ਮੁੱਖ ਮੰਤਰੀ ਕਾਰਵਾਈ ਕਰਨ-ਅਰੋੜਾ

ਜਲੰਧਰ, 24 ਮਈ (ਸ਼ਿਵ)-ਭਗਵੰਤ ਮਾਨ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਸਿਹਤ ਮੰਤਰੀ ਖਿਲਾਫ ਕਾਰਵਾਈ ਸ਼ੱਕ ਪੈਦਾ ਕਰਦੀ ਹੈ | ਆਮ ਆਦਮੀ ਪਾਰਟੀ ਦੇ ਮੰਤਰੀ ਡਾ: ਵਿਜੇ ਸਿੰਗਲਾ ਦੇ ਸਪੱਸ਼ਟੀਕਰਨ ਨੂੰ ਵੀ ਮੀਡੀਆ ਵਿਚ ਆਉਣ ਦਿੱਤਾ ਜਾਣਾ ਚਾਹੀਦਾ ਸੀ | ਭਾਰਤੀ ਜਨਤਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਸਮੈਸਟਰ-3 ਦਾ ਨਤੀਜਾ ਸ਼ਾਨਦਾਰ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਐਮ.ਏ. ਭੂਗੋਲ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ | ਸਮਿ੍ਤੀ ਨੇ 400 ਵਿਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ 'ਚ ਪਹਿਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੀਵਾਨ ਸਜਾਏ

ਜਲੰਧਰ, 24 ਮਈ (ਹਰਵਿੰਦਰ ਸਿੰਘ ਫੁੱਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮਨਾਇਆ ਗਿਆ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਜਲੰਧਰ 'ਚ ਭਲਕੇ ਮਿਲਣਗੀਆਂ ਸਸਤੀਆਂ ਅਤੇ ਵਧੀਆ ਕੰਨ ਮਸ਼ੀਨਾਂ

ਲੁਧਿਆਣਾ, 24 ਮਈ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਹਰ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਪਰ ਮਹਿੰਗੀਆਂ ਮਸ਼ੀਨਾਂ ਖ਼ਰੀਦ ਨਹੀਂ ਸਕਦੇ, ਦੇ ਲਈ ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ 26 ਮਈ ਨੂੰ ਜਲੰਧਰ ਸਥਿਤ ਗੁਰੂ ਤੇਗ ...

ਪੂਰੀ ਖ਼ਬਰ »

ਪ੍ਰਸ਼ਾਸਨ ਜਲੰਧਰ 'ਚ ਕਾਰੋਬਾਰ ਕਰਨ ਨੂੰ ਹੋਰ ਸੁਖ਼ਾਲਾ ਤੇ ਬਿਹਤਰ ਬਣਾਉਣ ਲਈ ਵਚਨਬੱਧ-ਡੀ.ਸੀ.

ਜਲੰਧਰ, 24 ਮਈ (ਚੰਦੀਪ ਭੱਲਾ)-ਜਲੰਧਰ 'ਚ ਕਾਰੋਬਾਰ ਕਰਨ ਨੂੰ ਹੋਰ ਸੁਖਾਲਾ ਤੇ ਬਿਹਤਰ ਬਣਾਉਣ ਦੀ ਆਪਣੀ ਦਿ੍ੜ ਵਚਨਬੱਧਤਾ ਨੂੰ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਘਨ ਸ਼ਿਆਮ ਥੋਰੀ ਨੇ ਅੱਜ ਇਕ ਫਿਰ ਨਿਵੇਸ਼ਕਾਂ ਨੂੰ ਜਲੰਧਰ ਨੂੰ ਆਪਣਾ ਕਾਰੋਬਾਰੀ ਸਥਾਨ ਬਣਾਉਣ ਦਾ ...

ਪੂਰੀ ਖ਼ਬਰ »

ਸਕੱਤਰ ਡੀ.ਐਲ.ਐੱਸ.ਏ. ਵਲੋਂ ਕਪੂਰਥਲਾ ਜੇਲ੍ਹ ਦਾ ਦੌਰਾ

ਜਲੰਧਰ, 24 ਮਈ (ਚੰਦੀਪ ਭੱਲਾ)-ਸੀ. ਜੇ.ਐਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਚੇਅਰਮੈਨ ਡੀ.ਐਲ.ਐਸ.ਏ. ਮੈਡਮ ਰੁਪਿੰਦਰਜੀਤ ਚਹਿਲ ਦੀਆਂ ਹਿਦਾਇਤਾਂ ਮੁਤਾਬਕ 23 ਮਈ ਤੋਂ 10 ਜੂਨ ਤੱਕ ਚੱਲਣ ਵਾਲੀ ਵਿਸ਼ੇਸ਼ ਕੰਪੇਨ ਤਹਿਤ, ਕਪੂਰਥਲਾ ਜੇਲ੍ਹ ...

ਪੂਰੀ ਖ਼ਬਰ »

ਨਸ਼ੇ ਕਰਨ ਵਾਲੇ ਦੇ ਪਰਿਵਾਰ ਦੀਆਂ ਔਰਤਾਂ ਨੂੰ ਸਭ ਤੋਂ ਵੱਧ ਹੰਡਾਉਣਾ ਪੈਂਦਾ ਹੈ ਸੰਤਾਪ-ਪੁਲਿਸ ਕਮਿਸ਼ਨਰ ਤੂਰ

ਐੱਮ.ਐੱਸ. ਲੋਹੀਆ ਜਲੰਧਰ, 24 ਮਈ - ਬਤੌਰ ਪੁਲਿਸ ਕਮਿਸ਼ਨਰ ਜਲੰਧਰ ਅਹੁਦਾ ਸੰਭਾਲਣ ਤੋਂ ਬਾਅਦ ਲਗਾਤਾਰ ਨਸ਼ਿਆਂ ਵਿਰੋਧੀ ਮੁਹਿੰਮ ਚਲਾਉਣ 'ਚ ਸਰਗਰਮ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਨਿਵੇਕਲਾ ਉਪਰਾਲਾ ਕਰਦੇ ਹੋਏ ਪਿੰਡ ਕਾਦੀਆਂਵਾਲੀ ਦੇ ਖੁਲ੍ਹੇ ਮੈਦਾਨ 'ਚ ਪੁਰਾਣੇ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਖੁਆਜਾ ਮੰਦਰ ਵਿਖੇ ਮੇਲਾ ਕਰਵਾਇਆ

ਜਮਸ਼ੇਰ ਖਾਸ, 24 ਮਈ (ਅਵਤਾਰ ਤਾਰੀ)-ਜਮਸ਼ੇਰ ਖਾਸ ਵਿਖੇ ਰੇਲਵੇ ਰੋਡ 'ਤੇ ਸਥਿਤ ਖੁਆਜਾ ਮੰਦਰ ਵਿਖੇ 33ਵਾਂ ਜੋੜ ਮੇਲਾ ਸਵ: ਸਵਰਨ ਸਿੰਘ ਠੇਕੇਦਾਰ ਦੇ ਪਰਿਵਾਰ ਵਲੋਂ ਕਰਵਾਇਆ ਗਿਆ | ਇਸ ਮੇਲੇ 'ਤੇ ਵਿਸ਼ੇਸ਼ ਤੌਰ 'ਤੇ ਵਿਧਾਇਕ ਪਰਗਟ ਸਿੰਘ ਦੀ ਪਤਨੀ ਵਰਿੰਦਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਇੰਨੋਕਿਡਜ਼ ਦੇ ਨੰਨ੍ਹੇ ਕਵੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ

ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਵਿਚ ਸਕਾਲਰਸ ਅਤੇ ਡਿਸਕਵਰਰਸ ਜਮਾਤ ਦੇ ਨੰਨ੍ਹੇ ਕਵੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਨਾਲ ਜੁੜੇ ਨਵੇਂ ਮੈਂਬਰਾਂ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 24 ਮਈ (ਨਰਿੰਦਰ ਲਾਗੂ)-ਵੱਖ-ਵੱਖ ਲੋਕ ਮਸਲਿਆਂ ਸੰਬੰਧੀ ਇਕ ਬੈਠਕ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ 'ਚ ਲੰਮਾ ਪਿੰਡ ਵਿਖੇ ਕੀਤੀ ਗਈ | ਇਸ ਮੌਕੇ ਉਕਤ ਕਲੱਬ ਨਾਲ ਜੁੜੇ ਨਵੇਂ ਮੈਂਬਰਾਂ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਖ਼ਾਤਮੇ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਨਿਰੰਤਰ ਸੰਘਰਸ਼ ਵਿੱਢਣ ਦਾ ਐਲਾਨ

ਜਲੰਧਰ, 24 ਮਈ (ਜਸਪਾਲ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਸ਼ਾਲ ਕਨਵੈਨਸ਼ਨ ਕਰਕੇ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਚੰਦੀਪ ਭੱਲਾ ਜਲੰਧਰ, 24 ਮਈ-ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਦੇ ਚਲਦੇ ਲੋਕਾਂ ਨੂੰ ਟ੍ਰੈਫਿਕ ਜਾਮ ਸੰਬੰਧੀ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਹੜੇ ਵਿਭਾਗਾਂ ਨੂੰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ 'ਚ ਅਹਿਮ ...

ਪੂਰੀ ਖ਼ਬਰ »

ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਉਸ ਕੋਲੋਂ ਚੋਰੀਸ਼ੁਦਾ ਇਕ ਬੈਟਰੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਪ੍ਰਵੇਸ਼ ਖਾਨ ਪੁੱਤਰ ...

ਪੂਰੀ ਖ਼ਬਰ »

ਘਰ 'ਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਕਸੂਦਾਂ, 24 ਮਈ (ਸਤਿੰਦਰ ਪਾਲ ਸਿੰਘ)-ਏ.ਐੱਸ.ਆਈ ਸੁਰਿੰਦਰਪਾਲ ਸਿੰਘ ਚੌਕੀ ਇੰਚਾਰਜ ਫੋਕਲ ਪੁਆਇੰਟ ਸਮੇਤ ਸਾਥੀ ਕਮਰਚਾਰੀਆ ਨਾਲ ਨਾਕਾਬੰਦੀ ਦੁਰਾਨ ਫੋਕਲ ਪੁਆਇੰਟ ਚੌਕ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਮਿੰਦਰ ਸਿੰਘ ਉਰਫ ਰੋਕ ਪੁੱਤਰ ਅਵਤਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX