ਤਾਜਾ ਖ਼ਬਰਾਂ


ਜੰਡਿਆਲਾ ਗੁਰੂ 'ਚ ਕਰਾਸ ਫਾਇਰਿੰਗ ਦੌਰਾਨ ਜੱਗੂ ਭਗਵਾਨ ਪੁਰੀਆ ਗਰੁੱਪ ਦੇ 2 ਮੈਂਬਰ ਗ੍ਰਿਫ਼ਤਾਰ
. . .  9 minutes ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਜੰਡਿਆਲਾ ਗੁਰੂ 'ਚ ਕਰਾਸ ਫਾਇਰਿੰਗ ਦੌਰਾਨ ਜੱਗੂ ਭਗਵਾਨ ਪੁਰੀਆ ਗਰੁੱਪ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਨੇ ਜੰਡਿਆਲਾ ਗੁਰੂ ਵਿਚ ਇਕ ਨਾਕਾ ਤੋੜਿਆ ਅਤੇ ਪੁਲਿਸ ਨੇ ...
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  24 minutes ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  53 minutes ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  about 1 hour ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  about 1 hour ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  about 2 hours ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  about 1 hour ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  about 2 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  about 3 hours ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  about 3 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  about 3 hours ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  about 4 hours ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  about 7 hours ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  about 7 hours ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 minute ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 8 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 8 hours ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਨਵੀਂ ਦਿੱਲੀ, 17 ਅਗਸਤ-ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਮਾਨਸਾ

ਮਜ਼ਦੂਰ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਅਣਮਿਥੇ ਸਮੇਂ ਦਾ ਧਰਨਾ

ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਨੇ ਸਥਾਨਕ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਤਿੰਨਕੋਨੀ ਨੇੜੇ ਸੜਕ ਜਾਮ ਕਰਨ ਉਪਰੰਤ ਅਣਮਿਥੇ ਸਮੇਂ ਲਈ ਧਰਨਾ ਲਗਾ ਗਿਆ | ਉਹ ਮੰਗ ਕਰ ਰਹੇ ਸਨ ਕਿ ਮਜ਼ਦੂਰਾਂ ਦੀ ਘੱਟ ਘੱਟ ਦਿਹਾੜੀ 700 ਰੁਪਏ ਕੀਤੀ ਜਾਵੇ, ਖ਼ਰਾਬ ਹੋਏ ਨਰਮੇ ਦੀ ਚੁਗਾਈ ਦੇ ਮੱਦੇਨਜ਼ਰ ਮੁਆਵਜ਼ਾ ਅਦਾ ਕੀਤਾ ਜਾਵੇ, ਝੋਨੇ ਦੀ ਲਵਾਈ 6 ਹਜ਼ਾਰ ਰੁਪਏ ਤੈਅ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਵਾਅਦੇ ਮੁਤਾਬਕ ਘਰ ਬਣਾਉਣ ਲਈ ਪਲਾਟ ਤੇ ਗਰਾਂਟ ਵੀ ਦੇਵੇ ਅਤੇ ਮਜ਼ਦੂਰਾਂ ਦਾ ਸਮਾਜਿਕ ਬਾਈਕਾਟ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਾ ਹੋਣ ਕਰਕੇ ਬਸਪਾ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ ਭੁੱਖ ਹੜਤਾਲ 'ਤੇ ਬੈਠ ਗਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਸਮਾਉਂ, ਕਿ੍ਸ਼ਨ ਚੌਹਾਨ, ਕੁਲਵਿੰਦਰ ਸਿੰਘ ਉੱਡਤ, ਭੁਪਿੰਦਰ ਸਿੰਘ ਬੀਰਬਲ, ਜਗਦੀਪ ਸਿੰਘ ਗਹਿਰੀ ਨੇ ਕਿਹਾ ਕਿ ਕਿਰਤੀ ਲੋਕਾਂ ਨੇ ਪੰਜਾਬ 'ਚ ਬਦਲਾਅ ਲਈ 'ਆਪ' ਨੂੰ ਸੱਤਾ ਸੌਂਪਣ ਲਈ ਮੁੱਖ ਭੂਮਿਕਾ ਨਿਭਾਈ ਸੀ ਪਰ ਸਰਕਾਰ ਗਠਿਤ ਹੋਣ ਉਪਰੰਤ ਹੀ ਮੁੱਖ ਮੰਤਰੀ ਸਮੇਤ ਕੋਈ ਵੀ ਆਗੂ ਉਨ੍ਹਾਂ ਦਾ ਸਾਥ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਮਾੜੇ ਰਵੱਈਏ ਕਾਰਨ ਪੱਕਾ ਮੋਰਚਾ ਲਗਾਉਣਾ ਪੈ ਰਿਹਾ ਹੈ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਰਾਜਿੰਦਰ ਸਿੰਘ ਭੀਖੀ, ਕਿਰਨਦੀਪ ਕੌਰ ਸਰਦੂਲਗੜ੍ਹ, ਜਰਨੈਲ ਸਿੰਘ ਸਰਦੂਲਗੜ੍ਹ, ਲਾਭ ਸਿੰਘ ਠੇਕੇਦਾਰ, ਰਾਜਪਾਲ ਸਿੰਘ, ਭੋਲਾ ਸਿੰਘ, ਰਾਜਾ ਸਿੰਘ, ਧੰਨਾ ਮੱਲ ਗੋਇਲ ਆਦਿ ਹਾਜ਼ਰ ਸਨ |

ਡਾ. ਸਿੰਗਲਾ ਦੀ ਕਮਿਸ਼ਨ ਖੋਰੀ ਨੇ ਮਾਨਸਾ ਦੇ ਲੋਕਾਂ ਦੀਆਂ ਉਮੀਦਾਂ ਨੂੰ ਚਕਨਾਚੂਰ ਕੀਤਾ- ਲਿਬਰੇਸ਼ਨ

ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਹਲਕੇ ਤੋਂ ਵਿਧਾਇਕ ਤੇ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ ਵਿਚ ਵਜ਼ਾਰਤ 'ਚੋਂ ਕੱਢੇ ਜਾਣ ਅਤੇ ਗਿ੍ਫ਼ਤਾਰ ਕਰਨ 'ਤੇ ਟਿੱਪਣੀ ਕਰਦਿਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਆਖਿਆ ਹੈ ...

ਪੂਰੀ ਖ਼ਬਰ »

ਡੀ. ਸੀ. ਤੇ ਐਸ. ਐਸ. ਪੀ. ਵਲੋਂ ਦੁਕਾਨਾਂ ਅੱਗੇ ਨਾਜਾਇਜ਼ ਸਾਮਾਨ ਰੱਖਣ ਵਾਲਿਆਂ ਨੂੰ ਤਾੜਨਾ

ਮਾਨਸਾ, 24 ਮਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜਸਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਅਤੇ ਗੌਰਵ ਤੂਰਾ ਜ਼ਿਲ੍ਹਾ ਪੁਲਿਸ ਮੁਖੀ ਨੇ ਮਾਨਸਾ ਸ਼ਹਿਰ ਦੇ ਉਨ੍ਹਾਂ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਹੈ ਜਿਨ੍ਹਾਂ ਨੇ ਦੁਕਾਨਾਂ ਅੱਗੇ ਨਾਜਾਇਜ਼ ...

ਪੂਰੀ ਖ਼ਬਰ »

ਉਲੰਪਿਕ ਵਿਚ ਬੈਡਮਿੰਟਨ 'ਚੋਂ ਸੋਨ ਤਗਮਾ ਜਿੱਤਣਾ ਮੁੱਖ ਨਿਸ਼ਾਨਾ-ਧਰੁਵ ਕਪਲਾ

ਬੁਢਲਾਡਾ, 24 ਮਈ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਆਜਾਦੀ ਤੋਂ ਬਾਅਦ ਪਹਿਲੀ ਵਾਰ ਬੈਡਮਿੰਟਨ ਖੇਡ 'ਚ ਮਹੱਤਵ ਰੱਖਦੇ ਅੰਤਰ-ਰਾਸ਼ਟਰੀ 'ਥੋਮਸ ਕੱਪ-2022' ਭਾਰਤ ਦੀ ਝੋਲੀ ਪਾਉਣ ਵਾਲੀ ਭਾਰਤੀ ਟੀਮ ਦਾ ਮੈਂਬਰ ਖਿਡਾਰੀ ਧਰੁਵ ਕਪਲਾ ਜੋ ਗੁਰੂ ਨਾਨਕ ਕਾਲਜ ਬੁਢਲਾਡਾ ਦਾ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਕਿਸਾਨਾਂ ਨਾਲ ਇਕ ਮੰਚ 'ਤੇ ਹੋਵੇ ਇਕੱਠੀ- ਭੈਣੀਬਾਘਾ

ਬੁਢਲਾਡਾ, 24 ਮਈ (ਸੁਨੀਲ ਮਨਚੰਦਾ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਅਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਬਚਾਓ ਹਸਤਾਖ਼ਰ ਮੁਹਿੰਮ ਸਰਦੂਲਗੜ੍ਹ 'ਚ

ਸਰਦੂਲਗੜ੍ਹ, 24 ਮਈ (ਜ਼ੈਲਦਾਰ)- ਸਥਾਨਕ ਬਲਰਾਜ ਸਿੰਘ ਭੂੰਦੜ ਯੂਨੀਵਰਸਿਟੀ ਕਾਲਜ ਦੇ ਅਧਿਆਪਕ ਤੇ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਕੰਟਰੈਕਟਰ ਟੀਚਰਜ਼ ਐਸੋਸੀਏਸ਼ਨ ਵਲੋਂ ਸ਼ੁਰੂ ਕੀਤੀ ਯੂਨੀਵਰਸਿਟੀ ਬਚਾਓ ਹਸਤਾਖ਼ਰ ਮੁਹਿੰਮ ਦਾ ਵਧ ਚੜ੍ਹ ਕੇ ਹਿੱਸਾ ਬਣੇ | ...

ਪੂਰੀ ਖ਼ਬਰ »

ਛੱਪੜਾਂ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਸੜਕਾਂ 'ਤੇ ਖੜ੍ਹਨ ਲੱਗਾ ਪਾਣੀ

ਬੋਹਾ, 24 ਮਈ (ਰਮੇਸ਼ ਤਾਂਗੜੀ)- ਬੋਹਾ ਦੀ ਗਾਦੜ ਪੱਤੀ ਸਥਿਤ ਗੁਰੂ ਘਰ ਦੇ ਨਜਦੀਕ ਬਣੇ 8 ਫੁੱਟ ਡੂੰਘੇ ਛੱਪੜ ਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਰਕੇ ਇਹ ਪਾਣੀ ਬੋਹਾ ਗਾਦੜ ਸੜਕ 'ਤੇ ਭਰਨ ਲੱਗ ਪਿਆ ਹੈ, ਜਿਸ ਨਾਲ ਮਾਡਲ ਟਾਊਨ ਦੀ ਆਬਾਦੀ ਵਾਰਡ ਨੰਬਰ 11,12, 13 ਆਦਿ ਦੇ ਲੋਕ ਬੁਰੀ ...

ਪੂਰੀ ਖ਼ਬਰ »

ਬੋਤਲਾਂ ਸ਼ਰਾਬ, 5 ਗ੍ਰਾਮ ਚਿੱਟਾ ਅਤੇ 3 ਕਿੱਲੋਗ੍ਰਾਮ ਭੁੱਕੀ ਚੂਰਾ ਪੋੋਸਤ ਬਰਾਮਦ, 4 ਕਾਬੂ

ਮਾਨਸਾ, 24 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਗੌਰਵ ਤੂੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੇ ਹੌਲਦਾਰ ...

ਪੂਰੀ ਖ਼ਬਰ »

ਬਠਿੰਡਾ ਜ਼ੇਲ੍ਹ 'ਚ ਧੜੱਲੇ ਨਾਲ ਹੋ ਰਹੀ ਐ ਮੋਬਾਈਲ ਫੋਨਾਂ ਦੀ ਵਰਤੋਂ, ਨਿੱਤ ਵਾਂਗ ਹੁੰਦੀ ਹੈ ਬਰਾਮਦਗੀ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਨਜ਼ਰਬੰਦ ਕੈਦੀਆਂ ਤੇ ਹਵਾਲਾਤੀਆਂ ਵਲੋਂ ਜੇਲ੍ਹ 'ਚ ਧੜੱ੍ਹਲੇ ਨਾਲ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਜੇਲ੍ਹ ਹਰ ਰੋਜ਼ ਚਰਚਾ 'ਚ ਰਹਿੰਦੀ ਹੈ | ਬੇਸ਼ੱਕ ਜੇਲ੍ਹ ਪ੍ਰਸ਼ਾਸਨ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵੰਡਰ ਲੈਂਡ ਟੂਰ

ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਨੇ ਪੀਰੀਅਡਿਕ ਟੈਸਟ-1 ਦੀ ਸਮਾਪਤੀ ਤੋਂ ਬਾਅਦ ਵੰਡਰਲੈਂਡ ਜਲੰਧਰ 'ਚ ਵਿਦਿਆਰਥੀਆਂ ਲਈ ਟੂਰ ਲਗਾਇਆ | ਇਸ ਦੌਰਾਨ ਸਕੂਲ ਦੇ ਵਾਈਸ ਚੇਅਰਮੈਨ ਅਮਿਤ ਸਰਾਫ਼ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਭੁੱਚੋ ਮੰਡੀ, 24 ਮਈ (ਬਿੱਕਰ ਸਿੰਘ ਸਿੱਧੂ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨੇੜਲੇ ਪਿੰਡ ਲਹਿਰਾ ਬੇਗਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਥਾਣਾ ਦੀ ਟੀਮ ਵਲੋਂ ਖੇਤੀਬਾੜੀ ਅਫ਼ਸਰ ਡਾ ਜਸਕਰਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਇਲਾਜ ਲਈ ਐਨ. ਜੀ. ਓ. ਨੂੰ ਦਵਾਈਆਂ ਦਾਨ

ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਅੱਜ ਕੈਮਿਸ਼ਟ ਐਸ਼ੋਸੀਏਸ਼ਨ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਗੁਪਤਾ ਅਤੇ ਡਾ. ਹਿਮਾਂਸ਼ੂ ਗੁਪਤਾ ਵਲੋਂ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਜੋ ਕਿ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦਾ ਇਲਾਜ ਕਰ ਰਹੀ ਹੈ, ਨੂੰ ਇਲਾਜ ਲਈ ...

ਪੂਰੀ ਖ਼ਬਰ »

ਗੋਲਡ ਮੈਡਲ ਜਿੱਤਣ ਵਾਲੀ ਸ਼੍ਰੇਆ ਸਿੰਗਲਾ ਨੇ ਟਾਈਲ ਲਗਾ ਕੇ ਸਮਾਰਟ ਆਂਗਣਵਾੜੀ ਸੈਂਟਰ ਦੀ ਕੀਤੀ ਸ਼ੁਰੂਆਤ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰੇਰਣਾ ਸਦਕਾ ਸਰਕਾਰੀ ਦੇਸਰਾਜ ਮੈਮੋਰੀਅਲ ਸਕੂਲ 'ਚ ਸਥਿਤ ਆਂਗਣਵਾੜੀ ਸੈਂਟਰ ਨੂੰ ਸਮਾਰਟ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਜਿਸ ਦੀ ਸ਼ੁਰੂਆਤ ਬ੍ਰਾਜ਼ੀਲ 'ਚ ਡੈਫ਼ ...

ਪੂਰੀ ਖ਼ਬਰ »

ਬੀ. ਐੱਫ. ਜੀ. ਆਈ. ਦੇ ਟ੍ਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ 14 ਕੰਪਨੀਆਂ ਨਾਲ ਐੱਮ. ਓ. ਯੂ. ਕੀਤੇ ਸਾਈਨ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ ਹਾਲ ਹੀ 10 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ ਹਨ, ਜਿਸ ਤਹਿਤ ਇਕ ਸਮਝੌਤਾ ਸਕਿੱਲ ਲੈਬ ਕੰਪਨੀ ਨਾਲ ਕੀਤਾ ਗਿਆ ਹੈ | ਸਕਿੱਲ ਲੈਬ ਨਾਲ ਮਿਲ ਕੇ ਮੈਨੇਜਮੈਂਟ ਦੇ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਮਹਾਂ ਉਤਸਵ ਨੂੰ ਸਮਰਪਿਤ ਕਹਾਣੀ ਦਰਬਾਰ ਕਰਵਾਇਆ

ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਸ਼ਾ ਵਿਭਾਗ ਮਾਨਸਾ ਵਲੋਂ ਸਥਾਨਕ ਅੱੈਸ.ਡੀ. ਕੰਨਿਆ ਮਹਾਂ ਵਿਦਿਆਲਾ ਵਿਖੇ ਆਜ਼ਾਦੀ ਦੇ 75ਵੇਂ ਮਹਾਂ ਉਤਸਵ ਨੂੰ ਸਮਰਪਿਤ ਕਹਾਣੀ ਦਰਬਾਰ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਕਾਲਜ ਕਮੇਟੀ ਦੇ ਪ੍ਰਧਾਨ ਇੰਜ. ਵਿਨੋਦ ...

ਪੂਰੀ ਖ਼ਬਰ »

ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ

ਸਰਦੂਲਗੜ੍ਹ, 24 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨਰਮਾ ਖ਼ਰਾਬੇ ਦਾ ਰਹਿੰਦਾ ਮੁਆਵਜ਼ਾ ਨਾ ਮਿਲਣ ਕਰ ਕੇ ਸਥਾਨਕ ਤਹਿਸੀਲਦਾਰ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਦੀ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿਗਣ ਨਾਲ ਲੱਖਾਂ ਦਾ ਨੁਕਸਾਨ

ਬਰੇਟਾ, 24 ਮਈ (ਜੀਵਨ ਸ਼ਰਮਾ)-ਬੀਤੀ ਰਾਤ ਤੇਜ਼ ਬਾਰਸ਼ ਦੌਰਾਨ ਪਿੰਡ ਗੋਬਿੰਦਪੁਰਾ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਮਕਾਨ ਦਾ ਇੱਕ ਕਮਰਾ ਅਤੇ ਉਸ ਵਿਚ ਪਿਆ ਸਾਰਾ ਸਮਾਨ ਤਹਿਸ ਨਹਿਸ ਹੋਣ ਦੀ ਖ਼ਬਰ ਹੈ | ਸਰਪੰਚ ਗੁਰਲਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਹਨੇਰੀ ਅਤੇ ...

ਪੂਰੀ ਖ਼ਬਰ »

ਪਿੰਡ ਕੱੁਲਰੀਆਂ ਦੇ ਲੋਕਾਂ ਨੂੰ ਨਹੀਂ ਮਿਲਦਾ ਜਲ ਘਰ ਤੋਂ ਸ਼ੁੱਧ ਪਾਣੀ, ਸਫ਼ਾਈ ਦਾ ਮੰਦਾ ਹਾਲ

ਪਾਲ ਸਿੰਘ ਮੰਡੇਰ ਬਰੇਟਾ, 24 ਮਈ- ਮਾਲਵੇ ਦੇ ਇਸ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਬੇਹੱਦ ਭਾਰਾ, ਖਾਰਾ ਤੇ ਸ਼ੋਰਾ ਯੁਕਤ ਹੈ, ਜਿਸ ਕਰ ਕੇ ਇਸ ਦੀ ਵਰਤੋਂ ਨਾਲ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਪਰ ਜਿਨ੍ਹਾਂ ਲੋਕਾਂ ਨੂੰ ਮੁੱਦਤਾਂ ਤੋਂ ਪੀਣ ਯੋਗ ਪਾਣੀ ਨਾ ...

ਪੂਰੀ ਖ਼ਬਰ »

ਪਾਲ ਸਿੰਘ ਮੰਡੇਰ ਬਰੇਟਾ, 24 ਮਈ- ਮਾਲਵੇ ਦੇ ਇਸ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਬੇਹੱਦ ਭਾਰਾ, ਖਾਰਾ ਤੇ ਸ਼ੋਰਾ ਯੁਕਤ ਹੈ, ਜਿਸ ਕਰ ਕੇ ਇਸ ਦੀ ਵਰਤੋਂ ਨਾਲ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਪਰ ਜਿਨ੍ਹਾਂ ਲੋਕਾਂ ਨੂੰ ਮੁੱਦਤਾਂ ਤੋਂ ਪੀਣ ਯੋਗ ਪਾਣੀ ਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX