ਤਾਜਾ ਖ਼ਬਰਾਂ


ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  about 1 hour ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  about 1 hour ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  about 2 hours ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 3 hours ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  about 3 hours ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 3 hours ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 4 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 4 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 4 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 5 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 5 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 4 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 5 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 5 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 6 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 6 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 6 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 6 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 7 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 7 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 8 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 8 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਆਹਮੋ ਸਾਹਮਣੇ

ਨਡਾਲਾ, 24 ਮਈ (ਮਾਨ) - ਪੰਜਾਬ ਸਰਕਾਰ ਵਲੋਂ ਪੰਚਾਇਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਮੁਹਿੰਮ ਨੂੰ ਉਸ ਸਮੇਂ ਸਖ਼ਤ ਧੱਕਾ ਲੱਗਾ ਜਦੋਂ ਪ੍ਰਸ਼ਾਸਨ ਵਲੋਂ ਪਿੰਡ ਮਕਸੂਦਪੁਰ 'ਚ ਪੁਲਿਸ ਦੀ ਹਾਜ਼ਰੀ ਵਿਚ ਦੂਜੇ ਪੜਾਅ 'ਤੇ ਨਾਜਾਇਜ਼ ਕਬਜਾ ਛਡਾਉਣ ਸਮੇਂ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਪ੍ਰਸ਼ਾਸਨ ਆਹਮੋ ਸਾਹਮਣੇ ਆ ਗਏ, ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਕਬਜਾ ਸਥਾਨ 'ਤੇ ਹੀ ਧਰਨਾ ਲਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਅਰੰਭ ਕਰ ਦਿੱਤੀ | ਇਸ ਮੌਕੇ ਭਾਵੇਂ ਜ਼ਿਲ੍ਹਾ ਜਾਂ ਬਲਾਕ ਪੱਧਰ ਤੋਂ ਪੰਚਾਇਤ ਵਿਭਾਗ ਦਾ ਕੋਈ ਅਧਿਕਾਰੀ ਨਹੀਂ ਸੀ ਆਇਆ | ਮਾਲ ਵਿਭਾਗ ਦੇ ਕਾਨੂੰਗੋ ਗੁਰਦੀਪ ਸਿੰਘ, ਪਟਵਾਰੀ ਰਣਜੀਤ ਸਿੰਘ ਤੇ ਵੱਡੀ ਐਸ.ਐਚ.ਓ. ਬੇਗੋਵਾਲ ਰਣਜੋਧ ਸਿੰਘ ਦੀ ਅਗਵਾਈ ਹੇਠ ਭਾਰੀ ਗਿਣਤੀ 'ਚ ਪੁਲਿਸ ਮੌਜੂਦ ਸੀ | ਗੌਰ ਹੈ ਕਿ ਬੀਤੀ 18 ਮਈ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ. ਆਂਗਰਾ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ ਦੀ ਹਾਜ਼ਰੀ 'ਚ ਵਿਭਾਗ ਵਲੋਂ 23 ਏਕੜ ਕਬਜ਼ਾ ਲਿਆ ਗਿਆ ਸੀ | ਅੱਜ ਦੂਜੇ ਪੜਾਅ ਤੇ ਕਰੀਬ 10 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛਡਾਇਆ ਜਾਣਾ ਸੀ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਧਰਨਾ ਲਾ ਦੇਣ ਦੇ ਬਾਅਦ ਖਟਾਈ 'ਚ ਪੈ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕੁਲਦੀਪ ਸਿੰਘ ਬੇਗੋਵਾਲ, ਬਲਾਕ ਪ੍ਰਧਾਨ ਨਿਸ਼ਾਨ ਸਿੰਘ, ਵਾਈਸ ਪ੍ਰਧਾਨ ਨਿਰਮਲ ਸਿੰਘ, ਜ਼ਿਲ੍ਹਾ ਸਕੱਤਰ ਜਗਮੋਹਣ ਸਿੰਘ ਚੀਮਾ ਕੂਕਾ ਸਰਕਲ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਬੱਲ ਨੇ ਆਖਿਆ ਕਿ ਨਾਜਾਇਜ਼ ਕਬਜ਼ਿਆਂ ਦੀ ਆੜ 'ਚ ਕਿਸਾਨਾਂ ਨੂੰ ਤੰਗ ਪੇ੍ਰਸ਼ਾਨ ਕੀਤਾ ਜਾ ਰਿਹਾ | ਮੁੱਖ ਮੰਤਰੀ ਭਗਵੰਤ ਮਾਨ ਕੁਝ ਬਿਆਨ ਦਿੰਦਾ, ਉਸ ਦਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੁਝ ਬਿਆਨ ਦਿੰਦਾ, ਤੇ ਇਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਦੇ ਸਭ ਉਲਟ ਕਰਦਾ | ਪਹਿਲਾਂ ਇਕ ਪਾਲਿਸੀ ਤਾਂ ਬਣਾ ਲਵੋ, ਕਿ ਤੁਸੀਂ ਕੀ ਕਰਨਾ ਹੈ | ਆਪਣੇ ਪ੍ਰਸ਼ਾਸਨ ਨੂੰ ਨੱਥ ਪਾ ਕੇ ਰੱਖੋ | ਸੰਘਰਸ਼ ਕਮੇਟੀ ਕਿਸਾਨਾਂ ਦੇ ਨਾਲ ਖੜੀ ਹੈ ਕਿਸੇ ਕਿਸਾਨ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਸੰਬੰਧੀ ਪਿੰਡ ਮਕਸੂਦਪੁਰ ਦੇ ਸਰਪੰਚ ਬਾਬਾ ਹਰਜੀਤ ਗਿਰੀ ਨੇ ਆਖਿਆ ਕਿ ਉਹ ਸਾਰੇ ਕਿਸਾਨਾਂ ਦਾ ਸਤਿਕਾਰ ਕਰਦੇ ਹਨ, ਕਿਸੇ ਕਿਸਾਨ ਨਾਲ, ਧੱਕਾ ਨਹੀਂ ਕੀਤਾ ਜਾ ਰਿਹਾ | ਯੂਨੀਅਨ ਵਾਲੇ ਵੀਰਾਂ ਨੂੰ ਜਾਣਕਾਰੀ ਦੀ ਘਾਟ ਹੈ | ਉਹ ਬਤੌਰ ਸਰਪੰਚ 2007 ਤੋਂ ਨਾਜਾਇਜ਼ ਕਾਬਜ਼ਕਾਰਾਂ ਨਾਲ ਜੂਝ ਰਹੇ ਹਨ | ਇਕ ਪਿੰਡ ਦਾ ਨੰਬਰਦਾਰ 10 ਏਕੜ ਨੱਪੀ ਬੈਠਾ, ਇਕ ਕਿਸੇ ਕੋਲ ਕਨਾਲ ਵੀ ਨਹੀਂ? ਅੱਜ ਬੜੇ ਦੁੱਖ ਦੀ ਗੱਲ ਹੈ ਕਿ ਕਬਜ਼ਾ ਲੈਣ ਲਈ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਬਹੁੜਿਆ, ਪੰਚਾਇਤ ਨੂੰ ਕਬਜ਼ਾ ਲੈਣ ਲਈ ਝੋਕ ਦਿੱਤਾ ਗਿਆ |
ਅਜਿਹਾ ਕਰਕੇ ਪੰਚਾਇਤ ਮੰਤਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤ ਦੀ ਬੇਇੱਜ਼ਤੀ ਕਰਵਾਈ ਹੈ | ਜਲਦ ਸਾਰੀ ਪੰਚਾਇਤ ਬੀ.ਡੀ.ਪੀ.ਓ. ਦਫ਼ਤਰ ਨਡਾਲਾ ਜਾ ਕੇ ਧਰਨਾ ਦੇਵੇਗੀ | ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਪਹਿਲਾਂ ਛੁਡਾਏ ਕਬਜ਼ਿਆਂ ਦੀ ਦਖ਼ਲ ਲੈ ਲਏ ਹਨ | ਅੱਜ ਦੀ ਕਾਰਵਾਈ ਦੌਰਾਨ 5 ਦਖ਼ਲ ਲੈਣੇ ਸਨ | ਇਨ੍ਹਾਂ ਦੀ ਬਕਾਇਦਾ ਬੋਲੀ ਕਰਵਾਈ ਗਈ ਹੈ | ਬੋਲੀਕਾਰਾਂ ਨੇ ਪੈਸੇ ਵੀ ਜਮ੍ਹਾਂ ਕਰਵਾ ਦਿੱਤੇ ਹਨ ਪ੍ਰੰਤੂ ਸੰਭਵ ਨਹੀਂ ਹੋਇਆ | ਇਸ ਮੌਕੇ ਪੰਚ ਜਗਪ੍ਰੀਤ ਸਿੰਘ ਰਾਜੂ, ਪੰਚ ਨਰਿੰਦਰ ਜੀਤ ਕੌਰ, ਸਤਨਾਮ ਸਿੰਘ, ਦਲੀਪ ਸਿੰਘ ਮੰਗਤ ਸਿੰਘ ਤੇ ਪੰਚ ਪਰਮਜੀਤ ਕੌਰ ਹਾਜ਼ਰ ਸਨ | ਇਸ ਦੌਰਾਨ ਪੰਚਾਇਤ ਤੇ ਸੰਘਰਸ਼ ਕਮੇਟੀ 'ਚ ਹੋਏ ਸਮਝੌਤੇ ਅਨੁਸਾਰ ਅੱਜ ਦੀ ਕਾਰਵਾਈ ਵਾਲੇ 10 ਏਕੜ ਜ਼ਮੀਨ ਦੇ ਕਬਜ਼ੇ ਨਹੀਂ ਲਏ ਜਾਣਗੇ | ਇਸ ਸੰਬੰਧੀ ਦੋਵੇਂ ਧਿਰਾਂ ਬੈਠ ਕੇ ਨਿਰਣਾ ਕਰਨਗੀਆਂ, ਫਿਰ ਅਗਲੀ ਕਾਰਵਾਈ ਹੋਵੇਗੀ |
<br/>

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜ਼ਿਲ੍ਹੇ ਦੇ ਕਿਸਾਨ 56160 ਹੈਕਟੇਅਰ ਰਕਬੇ 'ਚ ਕਰਨਗੇ ਝੋਨੇ ਦੀ ਸਿੱਧੀ ਬਿਜਾਈ

ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਝੋਨੇ ਦੇ ਸੀਜ਼ਨ 'ਚ ਜ਼ਿਲ੍ਹੇ ਦੇ ਕਿਸਾਨ 56160 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਦਕਿ ਪਿਛਲੇ ਸਾਲ 5210 ਹੈਕਟੇਅਰ ਰਕਬੇ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਹੁਕਮ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...

ਪੂਰੀ ਖ਼ਬਰ »

ਚੋਰਾਂ ਨੇ ਟਰਾਂਸਫ਼ਾਰਮਰ 'ਚੋਂ 144 ਲੀਟਰ ਤੇਲ ਕੀਤਾ ਚੋਰੀ

ਤਲਵੰਡੀ ਚੌਧਰੀਆਂ, 24 ਮਈ (ਪਰਸਨ ਲਾਲ ਭੋਲਾ) - ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਥਾਣਾ ਤਲਵੰਡੀ ਚੌਧਰੀਆਂ ਵਿਖੇ ਅੱਜ ਚੋਰਾਂ ਨੇ ਇਕ ਟਰਾਂਸਫ਼ਾਰਮਰ ਜੋ ਗੋਇੰਦਵਾਲ ਸਾਹਿਬ ਤੋਂ ਸੁਲਤਾਨਪੁਰ ਲੋਧੀ ਨੂੰ ਜਾਂਦੀ ਸੜਕ 'ਤੇ ਸਥਿਤ ਹੈ, ਚੋਰਾਂ ਨੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣਾ ਕੰਮ ਕਾਰ ਬੰਦ ਕਰਕੇ ਆਪਣੀਆਂ ਮੰਗਾਂ ਸੰਬੰਧੀ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਅਸੀਂ ਨਗਰ ...

ਪੂਰੀ ਖ਼ਬਰ »

ਸੈਰ ਕਰ ਰਹੀ ਮਹਿਲਾ ਦੀਆਂ ਲਾਹੀਆਂ ਵਾਲੀਆਂ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਪਿੰਡ ਭਾਣੋਕੀ ਵਿਖੇ ਬੀਤੀ ਸ਼ਾਮ ਸਮੇਂ ਸੈਰ ਕਰ ਰਹੀ ਇੱਕ ਮਹਿਲਾ ਦੀਆਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਾਲੀਆਂ ਖੋਹ ਕੇ ਲੈ ਫ਼ਰਾਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਸੁਰਿੰਦਰ ਕੌਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਫਗਵਾੜਾ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਥਾਵਾਂ ਨੂੰ ਬਣਾਇਆ ਨਿਸ਼ਾਨਾ, ਸਾਮਾਨ ਚੋਰੀ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ 'ਚ ਚੋਰਾਂ ਦਾ ਕਹਿਰ ਜਾਰੀ ਹੈ ਤੇ ਚੋਰ ਆਏ ਦਿਨ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਇਸ ਦੀ ਉਸ ਦੀ ਮਿਸਾਲ ਉਸ ਸਮੇਂ ਸਾਹਮਣੀ ਆਈ ਜਦੋਂ ਚੋਰਾਂ ਨੇ ਕਰੀਬ 5 ਤੋਂ ਵੱਧ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਹੈ | ਬੀਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ) - ਭੁਲੱਥ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿਮ ਤਹਿਤ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਵੇਈਾ ...

ਪੂਰੀ ਖ਼ਬਰ »

ਫ਼ੌਜ ਦੀ 21 ਪੰਜਾਬ ਐਨ.ਸੀ.ਸੀ. ਬਟਾਲੀਅਨ ਨਸ਼ਿਆਂ ਖ਼ਿਲਾਫ਼ ਚਲਾਏਗੀ ਜਾਗਰੂਕਤਾ ਮੁਹਿੰਮ

ਸਿਧਵਾਂ ਦੋਨਾ, 24 ਮਈ (ਅਵਿਨਾਸ਼ ਸ਼ਰਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਧਵਾਂ ਦੋਨਾ ਕਪੂਰਥਲਾ ਵਿਖੇ ਫ਼ੌਜ ਦੀ 21 ਪੰਜਾਬ ਐਨ.ਸੀ.ਸੀ. ਬਟਾਲੀਅਨ ਵਲੋਂ ਨਸ਼ਿਆਂ ਖ਼ਿਲਾਫ਼ 5 ਰੋਜ਼ਾ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ | ਇਸ ਸੰਬੰਧੀ ਪਿੰਡ ਦੀ ਪੰਚਾਇਤ ਨਾਲ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਸੰਬੰਧੀ 'ਆਪ' ਆਗੂਆਂ ਤੇ ਲੋਕਾਂ ਦਰਮਿਆਨ ਮੀਟਿੰਗ

ਕਾਲਾ ਸੰਘਿਆਂ, 24 ਮਈ (ਸੰਘਾ) - ਸਥਾਨਕ ਕਸਬੇ 'ਚ ਆਪ ਦੇ ਆਗੂਆਂ ਵਲੋਂ ਸਥਾਨਕ ਲੋਕਾਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਸੰਬੰਧੀ ਵਿਸ਼ੇਸ਼ ਮੀਟਿੰਗ ਆਲਮਗੀਰ ਪੰਚਾਇਤ ਘਰ ਦਵਾਖਾਨਾ ਵਿਖੇ ਕੀਤੀ ਗਈ | ਆਗੂਆਂ ਨੇ ਪਿੰਡ ਵਾਸੀਆਂ ਨਾਲ ਪਿੰਡ ਦੀਆਂ ਮੁਸ਼ਕਿਲਾਂ ਬਾਰੇ ਗੱਲਬਾਤ ...

ਪੂਰੀ ਖ਼ਬਰ »

ਮਹਿੰਗਾਈ ਨੂੰ ਠੱਲ੍ਹ ਪਾਉਣ 'ਚ ਮੋਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ-ਰਾਣਾ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ) - ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ...

ਪੂਰੀ ਖ਼ਬਰ »

ਜੀ.ਐਨ.ਏ. ਯੂਨੀਵਰਸਿਟੀ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਸੰਬੰਧੀ ਸਮਾਗਮ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਜੀ.ਐਨ.ਏ ਯੂਨੀਵਰਸਿਟੀ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਦੀਪ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਡਾ: ਗੁਰਬਖ਼ਸ਼ ਸਿੰਘ ਭੰਡਾਲ ਦਾ ਸਨਮਾਨ

ਕਪੂਰਥਲਾ, 24 ਮਈ (ਵਿ.ਪ੍ਰ.) - ਅੱਖਰ ਮੰਚ ਕਪੂਰਥਲਾ ਵਲੋਂ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਉੱਘੇ ਚਿੰਤਕ ਤੇ ਸ਼ਾਇਰ ਡਾ: ਗੁਰਬਖ਼ਸ਼ ਸਿੰਘ ਭੰਡਾਲ ਦੇ ਵਿਦੇਸ਼ ਤੋਂ ਪਰਤਣ 'ਤੇ ਉਨ੍ਹਾਂ ਦੇ ਸਨਮਾਨ 'ਚ ਭਾਵਪੂਰਤ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਮੰਚ ਦੇ ...

ਪੂਰੀ ਖ਼ਬਰ »

ਏ.ਡੀ.ਸੀ. ਜੱਸਲ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕੀਤਾ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਨਵ-ਨਿਯੁਕਤ ਹੋਏ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਨੇ ਅੱਜ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਅੱਜ ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਮੇਰਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਫ਼ਤਹਿ ਦੀ ਮਹੀਨਾਵਾਰ ਮੀਟਿੰਗ 'ਚ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਤਿਆਰ

ਬੇਗੋਵਾਲ, 24 ਮਈ (ਸੁਖਜਿੰਦਰ ਸਿੰਘ) - ਲਾਇਨਜ਼ ਕਲੱਬ ਬੇਗੋਵਾਲ ਫ਼ਤਿਹ ਦੀ ਇੱਕ ਵਿਸ਼ੇਸ਼ ਇਕੱਤਰਤਾ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹੋਈ ਜਿਸ 'ਚ ਆਉਣ ਵਾਲੇ ਸਮੇਂ 'ਚ ਕਰਵਾਏ ਜਾਣ ਵਾਲੇ ਸਮਾਜ ਸੈਵੀ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਤੇ ...

ਪੂਰੀ ਖ਼ਬਰ »

ਵੱਡੀ ਸਮੱਸਿਆ ਹੈ ਪਿੰਡਾਂ ਦੇ ਕੂੜੇ ਦਾ ਨਿਪਟਾਰਾ

ਪਾਂਸ਼ਟਾ, 24 ਮਈ (ਸਤਵੰਤ ਸਿੰਘ) – ਤਕਨੀਕੀ ਵਿਕਾਸ ਅਤੇ ਬਦਲਦੀ ਜੀਵਨ-ਸ਼ੈਲੀ ਪੇਂਡੂ ਜਨ-ਜੀਵਨ ਵਿਚ ਬਹੁਤ ਤਬਦੀਲੀ ਲੈ ਕੇ ਆਈ ਹੈ ਅਤੇ ਸ਼ਹਿਰੀਕਰਨ ਦੀ ਤਰਜ਼ 'ਤੇ ਤੁਰੇ ਪਾਂਸ਼ਟਾ ਸਮੇਤ ਇਲਾਕੇ ਦੇ ਸਭ ਪਿੰਡਾਂ ਵਿਚ ਕੂੜੇ ਦਾ ਨਿਪਟਾਰਾ ਅੱਜ ਇੱਕ ਵੱਡੀ ਸਮੱਸਿਆ ਬਣ ਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲੋਕਾਂ ਨੂੰ ਦੇਵੇ ਰਾਹਤ-ਸਰਵਟਾ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਸਮਾਜ ਸੇਵਕ ਤੇ ਭਾਜਪਾ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਲੱਕੀ ਸਰਵਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ 'ਤੇ ਕੇਂਦਰ ਸਰਕਾਰ ਵਲੋਂ ਪੈਟ੍ਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕਟੌਤੀ ਕਰਨ ਦੀ ...

ਪੂਰੀ ਖ਼ਬਰ »

ਗਿੱਲੇ ਕੂੜੇ ਤੋਂ ਖਾਦ ਬਣਾਉਣ ਦੇ ਪ੍ਰੋਜੈਕਟ ਦਾ ਜੋਗਿੰਦਰ ਸਿੰਘ ਮਾਨ ਨੇ ਕਰਵਾਈ ਸ਼ੁਰੂਆਤ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਫਗਵਾੜਾ ਵਲੋਂ ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਤਹਿਤ ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਭਬਿਆਣਾ ਵਿਖੇ ਕਰੀਬ 8.45 ਲੱਖ ਰੁਪਏ ਦੀ ਲਾਗਤ ਨਾਲ ਗਿੱਲੇ ਕੂੜੇ ਤੋਂ ਖਾਦ ਬਣਾਉਣ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕਪੂਰਥਲਾ, 24 ਮਈ (ਸਡਾਨਾ) - ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਪਿੰਡ ਸੁੰਨੜਵਾਲ ਨੇੜੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਟੋਨੀ ਵਾਸੀ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀ ਹੈ 'ਆਪ' ਸਰਕਾਰ-ਸੀਤਲ ਸਿੰਘ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਰਿਵਾਇਤੀ ਰਾਜਸੀ ਪਾਰਟੀਆਂ ਨੇ ਕਿਸਾਨਾਂ ਦੇ ਨਾਂਅ ਦੇ ਸਿਰਫ਼ ਸਿਆਸਤ ਕੀਤੀ ਜਾ ਸਤਾ ਹਥਿਆਉਣ ਲਈ ਉਨ੍ਹਾਂ ਨੂੰ ਵੋਟ ਬੈਂਕ ਵਜੋਂ ਵਰਤਿਆ ਉਨ੍ਹਾਂ ਦੇ ਦਿਲਾਂ 'ਚ ਕਿਸਾਨੀ ਦਾ ਕੋਈ ਦਰਦ ਨਹੀਂ ਸੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਖਲਵਾੜਾ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 26 ਤੋਂ 28 ਤੱਕ

ਖਲਵਾੜਾ, 24 ਮਈ (ਮਨਦੀਪ ਸਿੰਘ ਸੰਧੂ)- ਸ੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰੇ ਵਾਲਿਆਂ ਦੇ ਸੇਵਕ ਬਾਬਾ ਅਵਧੁਤ ਸਾਹਿਬ ਦੇ ਸੇਵਕ ਤਪੱਸਵੀ ਸੰਤ ਸੁਖਦੇਵ ਮਹਾਰਾਜ ਬਾਬਾ ਸਾਹਿਬ ਦਿਆਲ ਦੇ ਪਰਿਵਾਰ 'ਚੋਂ ਤਪੱਸਵੀ ਬੀਬੀ ਅਮਰਜੀਤ ਕੌਰ ਅੰਗੀਠਾ ਸਾਹਿਬ ਦੀ ਪੰਦ੍ਹਰਵੀਂ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਥੈਲੇਸੀਮੀਆ ਹਫ਼ਤਾ ਮਨਾਇਆ

ਨਡਾਲਾ, 24 ਮਈ (ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਥੈਲੇਸੀਮੀਆ ਸਪਤਾਹ ਮਨਾਇਆ ਗਿਆ | ਇਸ ਮੌਕੇ ਡਾ. ਗੋਰਵ ਕੁਮਾਰ ਅਤੇ ਡਾ. ਪ੍ਰਸ਼ਾਂਤ ਠਾਕੁਰ ਆਯੁਰਵੈਦਿਕ ਮੈਡੀਕਲ, ਅਫ਼ਸਰ ਪੀ.ਐਚ.ਸੀ. ਢਿਲਵਾਂ ਨੇ ਥੈਲੇਸੀਮੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ, ਥਿੰਦ) - ਸਿੱਖਾਂ ਦੇ ਛੇਵੇਂ ਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗਾਂ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਗੰਨੇ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਗਵਾਈ 'ਚ 26 ਮਈ ਨੂੰ ਇੱਥੋਂ ਦੇ ਜੀ.ਟੀ.ਰੋਡ 'ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵਲੋਂ ਪਿੰਡਾਂ 'ਚ ਮੀਟਿੰਗਾਂ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਾਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸੰਬੰਧ 'ਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਭਗਵੰਤ ਮਾਨ ਨੇ ਹਿੰਦੁਸਤਾਨ ਦੀ ਸਿਆਸਤ 'ਚ ਮਿਸਾਲ ਪੈਦਾ ਕੀਤੀ-ਖਿੰਡਾ, ਮੋਮੀ, ਸੰਧਾ, ਜੋਸਨ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਭਿ੍ਸ਼ਟਾਚਾਰ ਵਿਰੋਧੀ ਪਰਪੱਕਤਾ ਨੂੰ ਦੇਸ਼ ਵਾਸੀਆਂ ਸਾਹਮਣੇ ਪੇਸ਼ ਕਰਦਿਆਂ ਆਪਣੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਵਿਰੁੱਧ ਸਖ਼ਤ ਕਾਰਵਾਈ ਕਰਕੇ ਹਿੰਦੁਸਤਾਨ ...

ਪੂਰੀ ਖ਼ਬਰ »

ਪੁਲਿਸ 'ਚ ਨੌਜਵਾਨਾਂ ਦੀ ਭਰਤੀ ਲਈ ਮਿਸ਼ਨ 'ਖ਼ਾਕੀ ਕਰ ਹਰ ਮੈਦਾਨ ਫ਼ਤਹਿ' ਦੀ ਸ਼ੁਰੂਆਤ

ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਪੰਜਾਬ ਪੁਲਿਸ ਵਿਚ 10 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਭਰਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਕਰਵਾਉਣ ਲਈ ਮਿਸ਼ਨ 'ਖਾਕੀ, ਕਰ ਹਰ ਮੈਦਾਨ ਫ਼ਤਿਹ' ਦੀ ...

ਪੂਰੀ ਖ਼ਬਰ »

ਨਰੇਗਾ ਦੇ ਕੰਮ ਦੀਆਂ ਹਾਜ਼ਰੀਆਂ 'ਚ ਧਾਂਦਲੀ ਦਾ ਦੋਸ਼

ਕਾਲਾ ਸੰਘਿਆਂ, 24 ਮਈ (ਸੰਘਾ) - ਨਜ਼ਦੀਕੀ ਪਿੰਡ ਭੇਟਾਂ ਜ਼ਿਲ੍ਹਾ ਕਪੂਰਥਲਾ ਦੀ ਨਰੇਗਾ ਅਧੀਨ ਕੰਮ ਕਰਦੀ ਇਕ ਔਰਤ ਮਨਜੀਤ ਕੌਰ ਵਲੋਂ ਨਰੇਗਾ ਦੇ ਕੰਮ ਦੌਰਾਨ ਹਾਜ਼ਰੀਆਂ 'ਚ ਧਾਂਦਲੀ ਦੇ ਸੰਗੀਨ ਆਰੋਪ ਲਗਾਉਂਦਿਆਂ ਬੀ. ਡੀ. ਪੀ. ਓ. ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ...

ਪੂਰੀ ਖ਼ਬਰ »

ਸ਼ਹੀਦਾਂ ਸਿੰਘਾਂ ਦੀ ਯਾਦ 'ਚ ਚਹੇੜੂ ਵਿਖੇ ਸ਼ਹੀਦੀ ਸਮਾਗਮ 1 ਨੂੰ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਬਾਪੂ ਮਹਿੰਦਰ ਸਿੰਘ, ਸ਼ਹੀਦ ਭਾਈ ਪਾਖਰ ਸਿੰਘ, ਸ਼ਹੀਦ ਗ੍ਰੰਥੀ ਸਾਧੂ ਸਿੰਘ, ਸ਼ਹੀਦ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਵਾਲਾ ਕਾਬੂ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਰਾਵਲਪਿੰਡੀ ਪੁਲਿਸ ਨੇ ਦੜ੍ਹਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਦੜ੍ਹੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਰਾਵਲਪਿੰਡੀ ਹਰਦੇਵਪ੍ਰੀਤ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਗਿਆਨ ਦਾ ਸਾਗਰ ਹੈ-ਰਣਜੀਤ ਸਿੰਘ ਭੁੱਲਰ

ਕਪੂਰਥਲਾ, 24 ਮਈ (ਵਿ.ਪ੍ਰ.) - ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ 'ਚ ਕਰਵਾਏ ਜਾਣ ਵਾਲੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਨੇ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ | ਉਨ੍ਹਾਂ ਲਾਇਬਰੇਰੀ 'ਚ ਕਰਵਾਏ ਜਾਣ ...

ਪੂਰੀ ਖ਼ਬਰ »

ਜਤਿੰਦਰ ਸਿੰਘ ਕੁੰਦੀ ਬਣੇ ਕ੍ਰਾਈਮ ਸੈੱਲ ਪੰਜਾਬ ਦੇ ਉਪ ਪ੍ਰਧਾਨ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਫਗਵਾੜਾ ਅਕਾਲ ਇੰਡਸਟਰੀ ਦੇ ਮਾਲਕ ਜਤਿੰਦਰ ਸਿੰਘ ਕੁੰਦੀ ਕਰਾਈਮ ਸੈੱਲ ਪੰਜਾਬ ਦੇ ਵਾਈਸ ਪ੍ਰਧਾਨ ਬਣੇ | ਉਨ੍ਹਾਂ ਦੀ ਨਿਯੁਕਤੀ ਕੁਰੱਪਸ਼ਨ ਕੰਟਰੋਲ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਕੀਤੀ ਗਈ | ਇਸ ਨਿਯੁਕਤੀ 'ਤੇ ਜਤਿੰਦਰ ...

ਪੂਰੀ ਖ਼ਬਰ »

ਸੰਤ ਜਗਤ ਸਿੰਘ ਤੇ ਬਾਬਾ ਹੀਰਾ ਸਿੰਘ ਸਤਿਨਾਮ ਦੀ ਬਰਸੀ 29 ਨੂੰ

ਤਲਵੰਡੀ ਚੌਧਰੀਆਂ, 24 ਮਈ (ਪਰਸਨ ਲਾਲ ਭੋਲਾ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਜਗਤ ਸਿੰਘ ਦੀ 65ਵੀਂ ਅਤੇ ਸੰਤ ਹੀਰਾ ਸਿੰਘ ਸਤਿਨਾਮ ਦੀ 35ਵੀਂ ਬਰਸੀ 29 ਮਈ ਦਿਨ ਐਤਵਾਰ ਨੂੰ ਸੰਤ ਲੀਡਰ ਸਿੰਘ ਗੁਰਦੁਆਰਾ ...

ਪੂਰੀ ਖ਼ਬਰ »

ਜੇ ਪ੍ਰਸ਼ਾਸਨ ਤੇ ਨਿਗਮ ਨੇ ਕਮਰਸ਼ੀਅਲ ਉਸਾਰੀਆਂ 'ਤੇ ਰੋਕ ਨਾ ਲਗਾਈ ਤਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ-ਵਾਲੀਆ, ਅਗਰਵਾਲ

ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਜੇਕਰ ਪ੍ਰਸ਼ਾਸਨ ਤੇ ਨਗਰ ਨਿਗਮ ਨੇ ਸਥਾਨਕ ਮਾਲ ਰੋਡ, ਲੋਅਰ ਮਾਲ, ਸੰਨੀ ਸਾਈਡ ਤੇ ਵਸੰਤ ਵਿਹਾਰ ਇਲਾਕੇ ਵਿਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੁੱਝ ਅਸਰ ਰਸੂਖ਼ ਵਾਲੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਕਮਰਸ਼ੀਅਲ ਉਸਾਰੀਆਂ 'ਤੇ ਰੋਕ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਗਲੇ ਹਫ਼ਤੇ ਸੁਲਤਾਨਪੁਰ ਲੋਧੀ ਆਉਣਗੇ-ਮਹਿਮਦਵਾਲ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਗਲੇ ਹਫ਼ਤੇ ਹਲਕਾ ਸੁਲਤਾਨਪੁਰ ਲੋਧੀ ਆ ਰਹੇ ਹਨ | ਇਥੇ ਉਹ ਹਲਕੇ ਦੇ ਸਰਪੰਚਾਂ-ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਵਿਚ ਤੇਜ਼ੀ ...

ਪੂਰੀ ਖ਼ਬਰ »

ਸ਼ਰਮਾ ਪਰਿਵਾਰ ਨੇ ਮਾਤਾ ਭੱਦਰਕਾਲੀ ਮੇਲੇ 'ਤੇ 30 ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਪੂਰਥਲਾ, 24 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ 'ਤੇ ਈ.ਜੀ.ਐਸ. ਵਲੰਟੀਅਰ ਸ਼ਮ੍ਹਾ ਰਾਣੀ ਉਨ੍ਹਾਂ ਦੇ ਪਤੀ ਸੰਜੀਵ ਸ਼ਰਮਾ ਪੁੱਤਰ ਹੇਮੰਤ ਸ਼ਰਮਾ ਤੇ ਪੁੱਤਰੀ ਮਨੀਸ਼ਾ ਸ਼ਰਮਾ ਵਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਖੂਪੁਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX