ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਜਗਰਾਓਂ

ਪਿੰਡ ਜਲਾਲਦੀਵਾਲ ਤੋਂ ਚੋਰੀ ਹੋਇਆ ਮੋਟਰਸਾਈਕਲ ਪੁਲਿਸ ਵਲੋਂ ਬਰਾਮਦ

ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਦੇ ਇਕ ਵਿਅਕਤੀ ਦਾ ਘਰ ਅੰਦਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ ਸੀ | ਇਸ ਮੌਕੇ ਪੁਲਿਸ ਚੌਂਕੀ ਜਲਾਲਦੀਵਾਲ ਵਿਖੇ ਅਵਤਾਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਜਲਾਲਦੀਵਾਲ ਨੇ ਚੋਰੀ ਹੋਏ ਮੋਟਰਸਾਈਕਲ ਸਬੰਧੀ ਰਪਟ ਦਰਜ ਕਰਵਾਈ ਸੀ ਕਿ ਉਹ ਆਪਣੇ ਮੋਟਰਸਾਈਕਲ ਪੀ.ਬੀ 31 ਐੱਫ 1591 'ਤੇ 10 ਮਈ 2022 ਨੂੰ ਆਪਣੇ ਦੋਸਤ ਪਰਮਜੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਜਲਾਲਦੀਵਾਲ ਦੇ ਲੜਕੇ ਦੇ ਵਿਆਹ ਸਮਾਗਮ ਵਿਚ ਗਿਆ ਸੀ | ਮੈਂ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਘਰ ਖੜ੍ਹਾ ਕਰ ਗਿਆ ਸੀ, ਜਦ ਮੈਂ ਸ਼ਾਮ ਵੇਲੇ ਵਾਪਸ ਆ ਕੇ ਦੇਖਿਆ ਤਾਂ ਮੇਰਾ ਮੋਟਰਸਾਈਕਲ ਚੋਰੀ ਹੋ ਚੁੱਕਿਆ ਸੀ | ਜਦ ਮੈਂ ਮੋਟਰਸਾਈਕਲ ਦੀ ਤਲਾਸ਼ ਕੀਤੀ ਤਾਂ ਉਹ ਨਹੀਂ ਮਿਲਿਆ | ਮੈਨੂੰ ਪਤਾ ਚੱਲਿਆ ਕਿ ਮੇਰਾ ਮੋਟਰਸਾਈਕਲ ਕਰਮਜੀਤ ਸਿੰਘ ਉਰਫ਼ ਮੱਖਣ ਪੁੱਤਰ ਮੁਨਸ਼ਾ ਸਿੰਘ ਅਤੇ ਸੰਦੀਪ ਸਿੰਘ ਉਰਫ਼ ਬਾਠ ਪੁੱਤਰ ਭਜਨ ਸਿੰਘ ਦੋਵੇਂ ਵਾਸੀ ਜਲਾਲਦੀਵਾਲ ਨੇ ਚੋਰੀ ਕੀਤਾ ਹੈ | ਇਸ ਮੌਕੇ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਗੁਲਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਏ. ਐੱਸ. ਆਈ ਬਲਵਿੰਦਰ ਸਿੰਘ ਤੇ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ, ਜਿਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਚੋਰੀ ਹੋਏ ਮੋਟਰਸਾਈਕਲ ਸਮੇਤ ਸੰਦੀਪ ਸਿੰਘ ਉਰਫ਼ ਬਾਠ ਦੱਧਾਹੂਰ ਪੁਲ ਨਜ਼ਦੀਕ ਖੜ੍ਹਾ ਹੈ, ਜਿਸ ਦੌਰਾਨ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਦੱਧਾਹੂਰ ਪੁਲ 'ਤੇ ਪੁੱਜੇ ਤੇ ਸੰਦੀਪ ਸਿੰਘ ਉਰਫ ਬਾਠ ਤੋਂ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਤਾਂ ਉਸ ਕੋਲੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਹੋਇਆ ਤੇ ਸੰਦੀਪ ਸਿੰਘ ਉਰਫ ਬਾਠ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਮੌਕੇ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਸਬ-ਇੰਸਪੈਕਟਰ ਗੁਲਾਬ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਖੁਲਾਸੇ ਕਰਵਾਏ ਜਾ ਸਕਣ | ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਵਿਖੇ ਮੁਕੱਦਮਾ ਨੰਬਰ 42, ਧਾਰਾ 454, 380 ਤਹਿਤ ਕਰਮਜੀਤ ਸਿੰਘ ਉਰਫ਼ ਮੱਖਣ ਅਤੇ ਸੰਦੀਪ ਸਿੰਘ ਉਰਫ ਬਾਠ ਖ਼ਿਲਾਫ਼ ਦਰਜ ਕਰ ਲਿਆ ਗਿਆ ਹੈ | ਇਸ ਮਾਮਲੇ ਵਿਚ ਕਰਮਜੀਤ ਸਿੰਘ ਉਰਫ ਮੱਖਣ ਅਜੇ ਤੱਕ ਪੁਲਿਸ ਦੀ ਗਿ੍ਫ਼ਤਾਰੀ ਤੋਂ ਬਾਹਰ ਦੱਸਿਆ ਜਾ ਰਿਹਾ ਹੈ |

ਸਿੱਧਵਾਂ ਸਕੂਲ 'ਚ ਪੁੱਜੀ 93 ਸਾਲਾ ਇੰਗਲੈਂਡ ਨਿਵਾਸੀ ਸਾਬਕਾ ਵਿਦਿਆਰਥਣ ਨੇ ਆਪਣੇ ਸਮੇਂ ਦੀਆਂ ਜੁੜੀਆਂ ਯਾਦਾਂ ਕੀਤੀਆਂ ਤਾਜ਼ਾ

ਜਗਰਾਉਂ, 25 ਮਈ (ਜੋਗਿੰਦਰ ਸਿੰਘ)-ਹੋਸਟਲ 'ਚ ਰਹਿ ਕੇ 1947 'ਚ ਸਿੱਧਵਾਂ ਖੁਰਦ ਵਾਲੇ ਸਿੱਖ ਗਰਲਜ਼ ਸਕੂਲ ਤੋਂ ਮੈਟਿ੍ਕ ਪਾਸ ਕਰਨ ਵਾਲੀ ਇੰਗਲੈਂਡ ਤੋਂ ਆਈ 93 ਸਾਲਾ ਬੀਬੀ ਰਣਜੀਤ ਕੌਰ ਨੇ 75 ਵਰਿ੍ਹਆਂ ਮਗਰੋਂ ਅੱਜ ਮੁੜ ਆਪਣੇ ਸਕੂਲ ਦੇ ਦਰਸ਼ਨ ਕੀਤੇ | ਉਸ ਨੇ ਵਿਦਿਆਰਥਣਾਂ ਨਾਲ ...

ਪੂਰੀ ਖ਼ਬਰ »

ਚੱਲਦੀ ਕਾਰ ਸੜ ਕੇ ਹੋਈ ਰਾਖ, ਚਾਲਕ ਵਾਲ-ਵਾਲ ਬਚਿਆ

ਸਿੱਧਵਾਂ ਬੇਟ, 25 ਮਈ (ਜਸਵੰਤ ਸਿੰਘ ਸਲੇਮਪੁਰੀ)-ਬੀਤੀ ਰਾਤ ਸਿੱਧਵਾਂ ਬੇਟ-ਜਗਰਾਉਂ ਮਾਰਗ 'ਤੇ ਇਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਕਾਰ ਤਾਂ ਸੜ ਕੇ ਰਾਖ ਹੋ ਗਈ, ਪਰ ਕਾਰ ਚਾਲਕ ਵਾਲ-ਵਾਲ ਬਚ ਗਿਆ | ਮਿਲੀ ਜਾਣਕਾਰੀ ਅਨੁਸਾਰ ਜਗਰਾਉਂ ਨਿਵਾਸੀ ਸਤਪਾਲ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਗਰ ਕੌਂਸਲ ਵਲੋਂ ਬਿਨਾਂ ਕਿਸੇ ਸਹੂਲਤ ਫਾਇਰ ਸੈੱਸ ਲਗਾਉਣਾ ਚਰਚਾ 'ਚ

ਮੁੱਲਾਂਪੁਰ-ਦਾਖਾ, 25 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੂਬੇ ਦੇ ਲੋਕਾਂ 'ਤੇ ਨਹੀਂ ਲੱਗੇਗਾ ਕੋਈ ਨਵਾਂ ਟੈਕਸ ਦਾ ਖੁਲਾਸਾ ਕਰ ਰਹੇ ਹਨ, ਜਦ ਕਿ ਸ਼ਹਿਰਾਂ 'ਚ ਬਿਲਡਿੰਗ ਉਸਾਰੀ ਤੋਂ ਪਹਿਲਾਂ ਨਕਸ਼ਾ ਫੀਸ, ਪ੍ਰਾਪਰਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਬਲਾਕ ਸੁਧਾਰ ਕਮੇਟੀ ਦੀ ਚੋਣ ਹੋਈ

ਗੁਰੂਸਰ ਸੁਧਾਰ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਪਿੰਡ ਬੁਢੇਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਜਥੇਬੰਦੀ ਦੀ ਬਲਾਕ ਸੁਧਾਰ ਕਮੇਟੀ ਦੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਜੋਧਾਂ, 25 ਮਈ (ਗੁਰਵਿੰਦਰ ਸਿੰਘ ਹੈਪੀ)-ਗਦਰ ਲਹਿਰ ਦੇ ਮਹਾਨ ਹੀਰੋ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ (ਰਜਿ:) ਵਲੋਂ ਗੁਰਦੁਆਰਾ ਭਾਈਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਦੀ ਅਗਵਾਈ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਭੂੰਦੜੀ, 25 ਮਈ (ਕੁਲਦੀਪ ਸਿੰਘ ਮਾਨ)-ਪਿੰਡ ਪੁੜੈਣ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਿੱਧਵਾਂ ਬੇਟ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ. ਗੁਰਮੁੱਖ ਸਿੰਘ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਨੇ ਲਗਾਇਆ ਇਕ ਹੋਰ ਸਟੱਡੀ ਵੀਜ਼ਾ

ਜਗਰਾਉਂ, 25 ਮਈ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਸਟੱਡੀ ਵੀਜ਼ੇ ਤੇ ਵਿਜ਼ਟਰ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੈ | ਸੰਸਥਾ ਇਕ ਵਾਰ ਫਿਰ ਹੋਣਹਾਰ ਵਿਦਿਆਰਥੀ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ...

ਪੂਰੀ ਖ਼ਬਰ »

ਜੀ.ਐੱਚ.ਜੀ. ਅਕੈਡਮੀ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ

ਜਗਰਾਉਂ, 25 ਮਈ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਅਕੈਡਮੀ ਜਗਰਾਉਂ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਵਾਗਤ ਫਰੈਸ਼ਰ ਪਾਰਟੀ ਦੇ ਕੇ ਕੀਤਾ | ਪਾਰਟੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਵਿਚ ਵਿਸ਼ਿਆਂ ਦੀ ਚੋਣ ਸਬੰਧੀ ਮਹੱਤਵਪੂਰਨ ...

ਪੂਰੀ ਖ਼ਬਰ »

ਡਿਵੀਜ਼ਨ ਅੱਡਾ ਦਾਖਾ ਪਾਵਰਕਾਮ ਟੀ.ਐੱਸ.ਯੂ. ਸ਼ਹਿਰੀ ਤੇ ਸਬ-ਅਰਬਨ ਦੀ ਚੋਣ ਹੋਈ

ਮੁੱਲਾਂਪੁਰ-ਦਾਖਾ, 25 ਮਈ (ਨਿਰਮਲ ਸਿੰਘ ਧਾਲੀਵਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਰਾਜ ਪਾਵਰਕਾਮ ਡਿਵੀਜ਼ਨ ਅੱਡਾ ਦਾਖਾ ਦੇ ਮੈਂਬਰਾਂ ਵਲੋਂ ਜਥੇਬੰਦੀ ਦੀ ਸੂਬਾ ਕਮੇਟੀ ਦੁਆਰਾ ਜਾਰੀ ਚੋਣ ਨੋਟੀਫਿਕੇਸ਼ਨ 'ਤੇ ਅਮਲ ਕਰਦਿਆਂ ਡਿਵੀਜ਼ਨ ਅੱਡਾ ਦਾਖਾ ਅਧੀਨ ...

ਪੂਰੀ ਖ਼ਬਰ »

ਸਪਰਾ ਨੇ ਫ਼ਰਦ ਕੇਂਦਰ 'ਚ ਲੋਕਾਂ ਨਾਲ ਹੋ ਰਹੇ ਪੱਖਪਾਤ ਦਾ ਮਾਮਲਾ ਤਹਿਸੀਲਦਾਰ ਕੋਲ ਉਠਾਇਆ

ਰਾਏਕੋਟ, 25 ਮਈ (ਸੁਸ਼ੀਲ)-ਬਹੁਜਨ ਸਮਾਜ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਪੱਪੀ ਸਪਰਾ (ਸਾਬਕਾ ਕੌਂਸਲਰ) ਨੇ ਸਥਾਨਕ ਤਹਿਸੀਲ ਦਫ਼ਤਰ 'ਚ ਸਥਿਤ ਫਰਦ ਕੇਂਦਰ 'ਚ ਆਮ ਲੋਕਾਂ ਨਾਲ ਹੋ ਰਹੇ ਪੱਖਪਾਤੀ ਰਵੱਈਏ ਵੱਲ ਇਸ਼ਾਰਾ ਕਰਦਿਆਂ ਉੱਥੇ ਤਾਇਨਾਤ ਇਕ ਕਰਮਚਾਰੀ ...

ਪੂਰੀ ਖ਼ਬਰ »

ਸਨਮਤੀ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 25 ਮਈ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਵਿਚ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਤੇ ਸਕੂਲ ਦਾ ਦਸਵੀਂ ਸਮੈਸਟਰ-1 ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਡਾ. ਕੇ.ਐੱਨ.ਐੱਸ. ਕੰਗ ਨੇ ਪਮਾਲ 'ਚ ਬੈਡਮਿੰਟਨ ਖਿਡਾਰੀਆਂ ਨੂੰ ਖੇਡ ਕਿੱਟ ਮੁਹੱਈਆ ਕਰਵਾਈ

ਮੁੱਲਾਂਪੁਰ-ਦਾਖਾ, 25 ਮਈ (ਨਿਰਮਲ ਸਿੰਘ ਧਾਲੀਵਾਲ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਵਲੋਂ ਪਿੰਡ-ਪਿੰਡ ਜਾ ਕੇ ਬੈਡਮਿੰਟਨ ਖਿਡਾਰੀਆਂ ਨੂੰ ਚਿੜੀ-ਬੱਲਾ, ਫੁੱਟਬਾਲ ਖਿਡਾਰੀਆਂ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਸ਼ਹਿਰ 'ਚ ਜਲ ਸਪਲਾਈ ਤੇ ਸੀਵਰੇਜ ਪਾਈਪ ਲਾਈਨਾਂ ਦੀ ਲੀਕੇਜ਼ ਦੇ ਰਹੀ ਹੈ ਮਹਾਂਮਾਰੀ ਨੂੰ ਸੱਦਾ

ਮੁੱਲਾਂਪੁਰ-ਦਾਖਾ, 25 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੀ ਹਦੂਦ 'ਚ ਵੱਖ-ਵੱਖ ਮੁਹੱਲਿਆਂ ਦੇ ਲੋਕਾਂ ਨੂੰ ਛੱਪੜ ਦੇ ਰੂਪ ਤੋਂ ਕਦੋਂ ਨਿਜ਼ਾਤ ਮਿਲੇਗੀ, ਇਹ ਦੱਸਣਾ ਹਰ ਇਕ ਲਈ ਮੁਸ਼ਕਿਲ ਬਣ ਗਿਆ, ਕਿਉਂਕਿ ਬਰਸਾਤਾਂ ਦੇ ਪਾਣੀ ਤੋਂ ਬਿਨ੍ਹਾਂ ...

ਪੂਰੀ ਖ਼ਬਰ »

ਪਿੰਡ ਰੂਪਾਪੱਤੀ ਵਿਖੇ 2 ਟਰਾਂਸਫਾਰਮਰਾਂ ਦੀਆਂ ਤਾਰਾਂ ਦੀ ਹਾਲਤ ਖ਼ਸਤਾ

ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਵਲੋਂ ਖੇਤੀਬਾੜੀ ਸੈਕਟਰ ਦੀ ਸਪਲਾਈ ਵਾਲੀਆਂ ਖ਼ਸਤਾ ਹਾਲਤ ਤਾਰਾਂ ਨੂੰ ਬਦਲਣ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਮੌਕੇ ਕਮਲਜੀਤ ਸਿੰਘ ਰੂਪਾਪੱਤੀ ਤੇ ਕਰਮ ਸਿੰਘ ਨੇ ਦੱਸਿਆ ਕਿ ਤੇਜਾ ਸਿੰਘ ਅਤੇ ਮੇਵਾ ...

ਪੂਰੀ ਖ਼ਬਰ »

ਗੋਲਡਨ ਵੇਅ ਆਈਲਟਸ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਹਾਸਲ

ਪੱਖੋਵਾਲ/ਸਰਾਭਾ, 25 ਮਈ (ਕਿਰਨਜੀਤ ਕੌਰ ਗਰੇਵਾਲ)-ਪੇਂਡੂ ਖੇਤਰ ਦੇ ਵਿਦਿਆਰਥੀਆਂ ਦਾ ਵਿਦੇਸ਼ ਪੜ੍ਹਨ ਦਾ ਸੁਪਨਾ ਸਾਕਾਰ ਕਰਨ 'ਚ ਸਹਾਈ ਹੋ ਰਹੀ ਗੋਲਡਨ ਵੇਅ ਆਈਲਟਸ ਇੰਸਟੀਚਿਊਟ ਡਾਂਗੋਂ (ਪੱਖੋਵਾਲ) ਦੀ ਵਿਦਿਆਰਥਣ ਹਰਮਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਪਿੰਡ ...

ਪੂਰੀ ਖ਼ਬਰ »

'ਗੁੰਡਾ ਟੈਕਸ' ਖ਼ਿਲਾਫ਼ ਸਬਜ਼ੀ ਮੰਡੀ ਰਾਏਕੋਟ 27 ਨੂੰ ਮੁਕੰਮਲ ਬੰਦ ਕਰਨ ਦਾ ਐਲਾਨ

ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪੱਤਰਕਾਰਾਂ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਬਜ਼ੀ ਮੰਡੀ ਰਾਏਕੋਟ ਵਿਖੇ ਠੇਕੇਦਾਰਾਂ ਵਲੋਂ ਲਗਾਈ ਗਈ ਪਰਚੀ (ਗੁੰਡਾ ਟੈਕਸ) ਖ਼ਿਲਾਫ਼ ਸਥਾਨਕ ਸਬਜ਼ੀ ਮੰਡੀ ...

ਪੂਰੀ ਖ਼ਬਰ »

ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ 'ਅੱਤਵਾਦ' ਵਿਰੁੱਧ ਦਿਵਸ ਮਨਾਇਆ

ਗੁਰੂਸਰ ਸੁਧਾਰ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ. ਜੀ. ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਦੇ ਐੱਨ. ਐੱਸ. ਐੱਸ.ਵਿਭਾਗ ਤੇ ਰੈੱਡ ਰੀਬਨ ਕਲੱਬ ਵਲੋਂ ਅੱਤਵਾਦ ਵਿਰੁੱਧ ਦਿਵਸ ਮਨਾਇਆ ਗਿਆ ਤੇ ਇਸ ਮੌਕੇ ਆਰੀਆ ਕਾਲਜ ਲੁਧਿਆਣਾ ਦੇ ਰਾਜਨੀਤੀ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਸਕੂਲ ਬੱਸੀਆਂ ਵਲੋਂ ਅਭਿਨੈ ਗਤੀਵਿਧੀ ਤੇ ਬੈਸਟ ਆਊਟ ਆਫ਼ ਵੇਸਟ ਗਤੀਵਿਧੀ ਕਰਵਾਈ

ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਇੰਡੋ-ਕੈਨੇਡੀਅਨ ਇੰਟਰਨੈਸ਼ਨ ਸਕੂਲ ਬੱਸੀਆਂ ਵਲੋਂ ਤੀਸਰੀ ਤੋਂ ਪੰਜਵੀਂ ਸ਼੍ਰੇਣੀ ਤੱਕ ਦੇ ਸਾਰੇ ਵਿਦਿਆਰਥੀਆਂ ਦੀ ਹਾਊਸ ਅਨੁਸਾਰ ਰੋਲ ਪਲੇਅ (ਅਭਿਨੈ) ਗਤੀਵਿਧੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਅਲੱਗ-ਅਲੱਗ ਖੇਤਰ ...

ਪੂਰੀ ਖ਼ਬਰ »

ਘਮਣੇਵਾਲ 'ਚ ਕਾਰ ਸੇਵਾ ਵਾਲੇ ਬਾਬਾ ਰਜਿੰਦਰ ਸਿੰਘ ਦਾ ਸਨਮਾਨ

ਹੰਬੜਾਂ, 25 ਮਈ (ਮੇਜਰ ਹੰਬੜਾਂ)-ਕਾਰ ਸੇਵਾ ਵਾਲੇ ਬਾਬਾ ਰਜਿੰਦਰ ਸਿੰਘ ਘੁਮਾਣ ਦੁਆਰਾ ਪਿੰਡਾਂ 'ਚ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਿਆਂ ਦੀ ਕਾਰ ਸੇਵਾ, ਹੋਰ ਧਾਰਮਿਕ, ਸਮਾਜਿਕ ਸੇਵਾਵਾਂ ਦੇ ਨਾਲ ਗਊਸ਼ਾਲਾ ਚਲਾਉਣ ਬਦਲੇ ਪਿੰਡ ਘਮਣੇਵਾਲ ਵਿਖੇ ਪਾਲ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ

ਗੁਰੂਸਰ ਸੁਧਾਰ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ 'ਤੇ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਦੇ ਤਹਿਤ ਸਕੂਲ ਦੇ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਗਾਇਕ ਪ੍ਰਭ ਗਿੱਲ ਸਕੂਲੀ ਬੱਚਿਆਂ ਦੇ ਰੂ-ਬਰੂ ਹੋਏ

ਰਾਏਕੋਟ, 25 ਮਈ (ਸੁਸ਼ੀਲ)-ਜੀ. ਜੀ. ਐੱਨ ਖ਼ਾਲਸਾ ਕਾਲਜ ਲੁਧਿਆਣਾ ਦੇ 2004 ਬੈਚ ਦੀ ਭੰਗੜਾ ਟੀਮ ਦੇ ਮੈਂਬਰਾਂ ਵਲੋਂ ਇਕੱਠੇ ਹੋ ਕੇ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਰਾਏ ਦੇ 200 ਵਿਦਿਆਰਥੀਆਂ ਲਈ ਗਰਮੀ ਦੇ ਮੌਸਮ ਲਈ ਟੀ-ਸ਼ਰਟ ਤੇ ਪੈਂਟ ਦੇ ਦੋ-ਦੋ ਸੈੱਟ ਉੱਘੇ ਗਾਇਕ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX