ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ 'ਚ ਲੜਕੀਆਂ ਦੀ ਅਨੁਪਾਤ ਦਰ 'ਚ ਵਾਧਾ ਕਰਨ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਵਿੱਤੀ ਸਾਲ 2022-23 ਲਈ 50 ਲੱਖ ਰੁਪਏ ਦਾ ਅਨੁਮਾਨਿਤ ਬਜਟ ਤਿਆਰ ਕੀਤਾ ਗਿਆ ਹੈ ਤਾਂ ਜੋ ਸਰਕਾਰ ਤੋਂ ਫ਼ੰਡ ਪ੍ਰਾਪਤ ਕਰ ਕੇ ਪੂਰਾ ਸਾਲ ਜ਼ਿਲ੍ਹੇ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ | ਇਹ ਜਾਣਕਾਰੀ ਡੀ.ਸੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਲੜਕੀਆਂ ਦੀ ਘੱਟ ਰਹੇ ਅਨੁਪਾਤ ਵਾਲੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਤਾਂ ਜੋ ਅਤੇ ਇਸ ਘਟਦੇ ਅਨੁਪਾਤ ਦੇ ਕਾਰਨ ਪਤਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਦੇ ਵੱਧ ਅਨੁਪਾਤ ਵਾਲੇ ਪਿੰਡਾਂ ਨੂੰ ਆਦਰਸ਼ ਪਿੰਡ ਪੁਰਸਕਾਰ ਲਈ ਚੁਣਿਆ ਜਾਵੇਗਾ | ਉਨ੍ਹਾਂ ਸਮੂਹ ਸੀ.ਡੀ.ਪੀ.ਓਜ ਨੂੰ ਕਿਹਾ ਕਿ ਉਹ ਆਪਣੇ ਆਪਣੇ ਬਲਾਕ 'ਚੋਂ ਅਜਿਹੀਆਂ ਲੜਕੀਆਂ ਦੀ ਚੋਣ ਕਰਕੇ ਫੋਟੋਗ੍ਰਾਫ ਦੇਣ ਜਿਨ੍ਹਾਂ ਨੇ ਸਮਾਜ 'ਚ ਕੋਈ ਅਲੱਗ ਪਛਾਣ ਬਣਾਈ ਤਾਂ ਜੋ ਲੜਕੀਆਂ ਦੇ ਸਨਮਾਨ ਵਜੋਂ ਇਕ ਵਿਸ਼ੇਸ਼ ਕਲੰਡਰ ਤਿਆਰ ਕਰਕੇ ਜਾਰੀ ਕੀਤਾ ਜਾ ਸਕੇ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵਜੰਮੀ ਬੱਚੀ ਨੂੰ ਉਨ੍ਹਾਂ ਦੇ ਘਰ ਜਾ ਕੇ ਪ੍ਰਸ਼ਾਸਨ ਵਲੋਂ ਤੋਹਫ਼ੇ ਅਤੇ ਵਧਾਈ ਦਿੱਤੀ ਜਾਵੇ | ਇਸ ਮੌਕੇ ਮੀਟਿੰਗ 'ਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਸਹਾਇਕ ਸਿਵਲ ਸਰਜਨ ਸਵਪਨਦੀਪ ਕੌਰ, ਡੀ.ਐਸ.ਪੀ ਧਰਮਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ਼ੁਸ਼ੀਲ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਬਲਜਿੰਦਰ ਸਿੰਘ, ਸਮੂਹ ਸੀ.ਡੀ.ਪੀ. ਓਜ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |
ਜਖਵਾਲੀ, 25 ਮਈ (ਨਿਰਭੈ ਸਿੰਘ)-ਪੰਜਾਬ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ, ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਵੱਡੇ ਪੱਧਰ 'ਤੇ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਖ਼ੁਰਦ ਵਿਖੇ ...
ਸੰਘੋਲ, 25 ਮਈ (ਗੁਰਨਾਮ ਸਿੰਘ ਚੀਨਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਵਿਚ ਕਥਿਤ ਤੌਰ 'ਤੇ ਦੋਸ਼ੀ ਪਾਏ ਗਏ ਆਪਣੇ ਹੀ ਮੰਤਰੀ ਵਿਰੁੱਧ ਕੀਤੀ ਗਈ ਕਾਰਵਾਈ ਸ਼ਲਾਘਾ ਯੋਗ ਹੈ, ਜੇਕਰ ਇਹ ਡਰਾਮੇਬਾਜ਼ੀ ਨਾ ਹੋਵੇ | ਕਿਉਂਕਿ ਗੁਜਰਾਤ, ਹਿਮਾਚਲ ਪ੍ਰਦੇਸ਼, ...
ਬਸੀ ਪਠਾਣਾਂ, 25 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਗ਼ੈਰਕਾਨੰੂਨੀ ਢੰਗ ਨਾਲ ਦੁਕਾਨ ਵਿਚ ਪ੍ਰਵੇਸ਼ ਕਰ ਕੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਦੋਸ਼ ਤਹਿਤ ਔਰਤ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਹਾਸਲ ਕੀਤੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ...
ਖਮਾਣੋਂ, 25 ਮਈ (ਮਨਮੋਹਨ ਸਿੰਘ ਕਲੇਰ)-ਸ਼ਹਿਰ ਖਮਾਣੋਂ ਤੋਂ ਖੰਨਾ ਨੂੰ ਜਾਣ ਵਾਲੀ ਸੜਕ 'ਤੇ ਬੀਤੇ ਦਿਨੀਂ ਪਾੜ ਪੈਣ ਕਰਕੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਜਿਸ ਕਰਕੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਦੇ ਲਈ ਹਾਦਸੇ ਦਾ ਸ਼ਿਕਾਰ ਹੋਣ ਦਾ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ 'ਤੁਗ਼ਲਕੀ ਫੁਰਮਾਨ' ਕਾਰਨ, ਬਿਨਾਂ ਕਿਸੇ ਵਜ੍ਹਾ ਦੇ ਬੰਦ ਕੀਤੇ ਗਏ 1600 ਤੋਂ ਵੱਧ ਸੇਵਾ ਕੇਂਦਰਾਂ ਕਾਰਨ, ਪੰਜਾਬ ਦੇ ਸੁਵਿਧਾ ਕੇਂਦਰਾਂ ਵਿਚ ਲੋੜੀਂਦੀਆਂ ਸੇਵਾਵਾਂ ਦੇ ਕੰਮ ਦਾ ਬੋਝ ...
ਫਤਿਹਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਸੂਬੇ 'ਚ ਨਵੀਂ ਬਣੀ 'ਆਪ' ਸਰਕਾਰ ਵੱਲੋਂ ਭਿ੍ਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਲਗਾਤਾਰ ਵੱਡੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਫਤਿਹਗੜ੍ਹ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਸੂਬੇ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦਾ ਨਵਾਂ ਡਰਾਮਾ ਕੀਤਾ ਜਾ ਰਿਹਾ ਹੈ ਅਤੇ ਜੇਕਰ ...
ਬਸੀ ਪਠਾਣਾਂ, 25 ਮਈ (ਰਵਿੰਦਰ ਮੌਦਗਿਲ)-ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਬਸੀ ਪਠਾਣਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ 'ਤੇ ਨਾਜਾਇਜ਼ ਕਬਜ਼ਾ ਛੁਡਾਓ ਮੁਹਿੰਮ ਲਗਾਤਾਰ ਜਾਰੀ ਹੈ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਸੀ ਪਠਾਣਾਂ ਰਵਿੰਦਰ ਸਿੰਘ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਖ਼ਾਸ ਬਾਗ ਰੋਡ ਵਿਖੇ ਮੁੱਖ ਦਫ਼ਤਰ ਖੋਲਿ੍ਹਆ ਜਾ ਰਿਹਾ ਹੈ, ਜਿਸ ਦਾ ਉਦਘਾਟਨ 26 ਮਈ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...
ਮੰਡੀ ਗੋਬਿੰਦਗੜ੍ਹ, 25 ਮਈ (ਮੁਕੇਸ਼ ਘਈ)-ਜ਼ਿਲ੍ਹੇ ਦੀ ਪੁਲਿਸ ਵਲੋਂ ਨਸ਼ਾ ਤਸਕਰ ਅਤੇ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਰਕਲ ਅਮਲੋਹ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮੁਹੰਮਦ ਜਮੀਲ ਮੁੱਖ ਅਫ਼ਸਰ ਥਾਣਾ ਗੋਬਿੰਦਗੜ੍ਹ ...
ਬਸੀ ਪਠਾਣਾ, 25 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਮਾਰਗ 'ਤੇ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਮੋਟਰਸਾਈਕਲ ਸਵਾਰ ਦੇ ਜ਼ਖਮੀ ਹੋ ਜਾਣ ਦੀ ਸੂਚਨਾ ਹੈ | ਬਸੀ ਪਠਾਣਾਂ ਪੁਲਿਸ ਵਲੋਂ ਘਟਨਾ ਵਿਚ ਜ਼ਖ਼ਮੀ ਹੋਏ ਦੀਪਕ ਧੀਮਾਨ ਦੀ ...
ਫ਼ਤਹਿਗੜ੍ਹ ਸਾਹਿਬ, 25 ਮਈ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ 'ਚ ਆਮ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਲਈ ਜ਼ਿਲ੍ਹੇ 'ਚ ਪੈਂਦੇ ਸਮੂਹ ਸਰਕਾਰੀ ਦਫ਼ਤਰਾਂ 'ਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ...
ਜਖਵਾਲੀ, 25 ਮਈ (ਨਿਰਭੈ ਸਿੰਘ)-ਭਾਰਤ ਦੀਆਂ 10 ਲੱਖ ਆਸ਼ਾ ਵਰਕਰਾਂ ਨੂੰ ਵਿਸ਼ਵ ਸਿਹਤ ਸੰਗਠਨ ਨੇ ਪੇਂਡੂ ਇਲਾਕਿਆਂ 'ਚ ਸਿਹਤ ਸੇਵਾਵਾਂ ਪਹੁੰਚਾਉਣ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਬਿਹਤਰ ਯੋਗਦਾਨ ਪਾਉਣ ਬਦਲੇ 'ਡਾਇਰੈਕਟਰ ਜਨਰਲਜ਼ ਗਲੋਬਲ ਹੈਲਥ ਲੀਡਰਜ਼ ਐਵਾਰਡ' ਨਾਲ ...
ਫ਼ਤਹਿਗੜ੍ਹ ਸਾਹਿਬ, 25 ਮਈ (ਪੱਤਰ ਪ੍ਰੇਰਕ)-ਜ਼ਿਲ੍ਹਾ ਸਾਂਝ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਮਨੁੱਖੀ ਅਧਿਕਾਰ ਮੰਚ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਤਲਾਣੀਆਂ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ, ...
ਭੜੀ, 25 ਮਈ (ਭਰਪੂਰ ਸਿੰਘ ਹਵਾਰਾ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਅਹਿਮ ਮੀਟਿੰਗ ਸੈਕਟਰ 62 ਨੇੜੇ ਪੰਜਾਬ ਸਿੱਖਿਆ ਬੋਰਡ ਪਾਰਕ ਵਿਚ ਰੱਖੀ ਗਈ ਹੈ | ਵਾਈਸ ਪ੍ਰਧਾਨ ਸੁਰਿੰਦਰਪਾਲ ਸਿੰਘ ਬਰਵਾਲੀ ਅਤੇ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਕੌਰ ਸ਼ੇਰਗਿੱਲ ਨੇ ਅੱਜ ਨਸ਼ਾ ਛੁਡਾਊ ਕੇਂਦਰ ਬ੍ਰਾਹਮਣ ਮਾਜਰਾ ਦਾ ਦੌਰਾ ਕੀਤਾ ਤੇ ਇੱਥੇ ਇਲਾਜ ਕਰਵਾ ਰਹੇ ਨਸ਼ਿਆਂ ਦੇ ਆਦੀ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਨਸ਼ਾ ਛੁਡਾਉ ਕੇਂਦਰ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਥਿਤ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਲਿਪਤ ਡਾ. ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਤੇ ਸਾਬਤ ਕਰ ਦਿੱਤਾ ਹੈ ਕਿ 'ਆਪ' ...
ਖਮਾਣੋਂ, 25 ਮਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਰਾ ਸਿੰਘ, ਗੁਰਦੇਵ ਸਿੰਘ ਸੰਘੋਲ ਸਰਪ੍ਰਸਤ, ਪ੍ਰੀਤਮ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ ਅਤੇ ਜਸਵੰਤ ਸਿੰਘ ਪੈੱ੍ਰਸ ਸਕੱਤਰ ਨੇ ਸਾਂਝੇ ਬਿਆਨ ਰਾਹੀਂ ...
ਫ਼ਤਹਿਗੜ੍ਹ ਸਾਹਿਬ, 25 ਮਈ (ਰਾਜਿੰਦਰ ਸਿੰਘ)-ਪੰਜਾਬ 'ਚ ਪਿਛਲੀਆਂ ਸਰਕਾਰਾਂ ਨੇ ਸਰਵ ਸਿੱਖਿਆ ਅਭਿਆਨ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਤੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਹੁਣ ਨਵੀਂ ਸਰਕਾਰ 'ਤੇ ਇਹ ਆਸ ਬੱਝੀ ਸੀ ਕਿ ਉਹ ਆਉਂਦੇ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਪਿੰਡ ਤੇ ਸ਼ਹਿਰਾਂ 'ਚ ਸਬਜ਼ੀਆਂ ਵੇਚਣ ਵਾਲੇ ਤੇ ਲੋਹਾ ਕਬਾੜ ਫੇਰੀ ਵਾਲਿਆਂ ਵਲੋਂ ਲਾਊਡ ਸਪੀਕਰ ਉੱਚੀ ਆਵਾਜ਼ 'ਚ ਚਲਾਉਣ 'ਤੇ ਕਰਵਾਈ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੈ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ...
ਖਮਾਣੋਂ, 25 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਧਨੌਲਾ ਵਿਖੇ ਬਾਬਾ ਬਬਰੀ ਸ਼ਾਹ ਦੀ ਖੂਹੀ 'ਤੇ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਮੇਲਾ 26 ਮਈ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਲ ਸਿੰਘ ਜੱਸਲ ਨੇ ਦੱਸਿਆ ਕਿ ਇਸ ਮੌਕੇ ਸਵੇਰੇ ...
ਫ਼ਤਹਿਗੜ੍ਹ ਸਾਹਿਬ, 25 ਮਈ (ਰਾਜਿੰਦਰ ਸਿੰਘ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਯਾਦਵਿੰਦਰ ਸਿੰਘ ਕੰਧੋਲਾ, ਹਰਚੰਦ ਸਿੰਘ ਸਰਾਣਾ ਸੀਨੀ: ਮੀਤ ਪ੍ਰਧਾਨ, ਹਰਜੀਤ ਸਿੰਘ ਡਡਹੇੜੀ, ਜਸਵਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੋਂ ...
ਮੰਡੀ ਗੋਬਿੰਦਗੜ੍ਹ, 25 ਮਈ (ਮੁਕੇਸ਼ ਘਈ)-ਪੰਜਾਬ ਦੀ ਏ-ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਅੱਜ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਮੌਕੇ ਹਾਊਸ ਵਲੋਂ ਰਮਨਜੀਤ ਕੌਰ ਬੱਲ ...
ਮੰੰਡੀ ਗੋਬਿੰਦਗੜ੍ਹ, 25 ਮਈ (ਬਲਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ 'ਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ 'ਚ ਹੋਈ | ਜਿਸ ਦੌਰਾਨ ...
ਮੰਡੀ ਗੋਬਿੰਦਗੜ੍ਹ, 25 ਮਈ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪਿ੍ੰ: ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਜੀ.ਪੀ.ਸੀ ਨੇ ਫ਼ਿਲਮ ਨਿਰਮਾਣ, ਦਸਤਾਵੇਜ਼ੀ ਫ਼ਿਲਮਾਂ ਨੂੰ ਉਤਸ਼ਾਹਿਤ ਕਰਨ ਅਤੇ ਸਾਂਝੀ ਖੋਜ ਗਤੀਵਿਧੀਆਂ ਆਦਿ ਲਈ ਬੀਨੂ ਰਾਜਪੂਤ ਫਿਲਮਜ਼, ਦਿੱਲੀ ...
ਅਮਲੋਹ, 25 ਮਈ (ਕੇਵਲ ਸਿੰਘ)-ਭਾਈ ਸੰਗਤ ਸਿੰਘ ਯੂਥ ਸਪੋਰਟਸ (ਰਜਿ:) ਕਲੱਬ ਉੱਚੀ ਰੁੜਕੀ ਵਲੋਂ ਸ਼ੁਰੂ ਹੋਏ ਦੋ ਦਿਨਾ ਕਿ੍ਕਟ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ ਵਲੋਂ ਰੀਬਨ ਕੱਟ ਕੇ ਕੀਤੀ ਗਈ ਤੇ ਕਲੱਬ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੀਆਂ ਡਰੇਨਾਂ ਤੇ ਨਾਲਿਆਂ ਦੀ ਸਾਫ਼ ਸਫ਼ਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ | ਇਹ ਪ੍ਰਗਟਾਵਾ ਐਸ.ਡੀ.ਐਮ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX