ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਤਰਨਤਾਰਨ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਜ਼ਿਲ੍ਹੇ ਦੇੇ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਵਿਚ ਝੋਨੇ ਦੀ ਬਿਜਾਈ ਡੀ.ਐੱਸ.ਆਰ. (ਡਾਇਰੈਕਟ ਸੀਡਿੰਗ ਆਫ਼ ਰਾਈਸ) ਤਕਨੀਕ ਨਾਲ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਖੇਤੀਬਾੜੀ ਵਿਭਾਗ ਵਲੋਂ ਆਨਲਾਈਨ ਪੋਰਟਲ ਦੇ ਮਾਧਿਅਮ ਨਾਲ ਡੀ.ਬੀ. ਟੀ. ਰਾਹੀਂ ਸਿੱਧੀ ਖਾਤਿਆਂ ਵਿਚ ਭੇਜੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਸ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਦੀ ਤਸਦੀਕ ਰਿਮੋਟ ਸੈਂਸਿੰਗ ਰਾਹੀਂ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਦੀਆਂ ਹਦਾਇਤ ਕਰਦਿਆਂ ਕਿਹਾ ਕਿ ਮਾਹਰਾਂ ਮੁਤਾਬਕ ਇਸ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਕਰਨ ਨਾਲ 20 ਫੀਸਦੀ ਜ਼ਮੀਨੀ ਪਾਣੀ ਦੀ ਬੱਚਤ ਹੁੰਦੀ ਹੈ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜਾਗਰੂਕਤਾ ਕੈਂਪਾਂ, ਪ੍ਰਦਰਸ਼ਨੀਆਂ, ਸਕੂਲੀ ਬੱਚਿਆਂ ਅਤੇ ਧਾਰਮਿਕ ਸਥਾਨਾਂ ਜ਼ਰੀਏ ਅਨਾਊਾਸਮੈਂਟ ਰਾਹੀਂ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ. ਤਕਨੀਕ) ਅਤੇ ਮਾਲੀ ਮਦਦ ਸਬੰਧੀ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਵੱਡਮੁੱਲੇ ਖਜ਼ਾਨੇ ਦੀ ਸੰਭਾਲ ਕੀਤੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਐੱਸ.ਆਰ. ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ਹੈ | ਉਨ੍ਹਾਂ ਪੰਚਾਇਤ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਚਾਇਤ ਦੀਆਂ ਜ਼ਮੀਨਾਂ ਨੂੰ ਚਕੌਤੇ 'ਤੇ ਦੇਣ ਮੌਕੇ ਜ਼ਮੀਨਾਂ ਨੂੰ ਠੇਕੇ 'ਤੇ ਲੈਣ ਵਾਲੇ ਚਕੌਤੇਦਾਰਾਂ ਨੂੰ ਝੋਨੇ ਦੀ ਬਿਜਾਈ ਡੀ.ਐੱਸ.ਆਰ. ਪ੍ਰਣਾਲੀ ਨਾਲ ਕਰਨ ਦੀ ਹਦਾਇਤ ਕੀਤੀ ਜਾਵੇ |

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪਿੰਡ ਉੱਪਲ ਵਿਖੇ ਗਲੀਆਂ-ਨਾਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ

ਮੀਆਂਵਿੰਡ, 25 ਮਈ (ਸਾਜਨ) - ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਉੱਪਲ ਵਿਖੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਬਣਨ ਵਾਲੀਆਂ ਗਲੀਆਂ-ਨਾਲੀਆਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਜਿਹੜੇ ਵੀ ਪਿੰਡ ਵਿਚ ਗਲੀਆਂ-ਨਾਲੀਆਂ ਜਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਰਜਨੀਸ਼ ਅਰੋੜਾ ਵਲੋਂ ਸਰਵਿਸ ਕਲੱਬ ਨੂੰ ਸੀਲ ਕਰਨ ਦੇ ਹੁਕਮ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿਚ ਚੱਲ ਰਹੇ ਤਰਨ ਤਾਰਨ ਦੇ ਸਰਵਿਸ ਕਲੱਬ ਦੇ ਸੰਬੰਧ ਵਿਚ ਆਖਿਰ ਨਗਰ ਕੌਂਸਲ ਦੇ ਪ੍ਰਬੰਧਕ ਅਤੇ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਵਲੋਂ ਫੈਸਲਾ ਲੈਂਦਿਆਂ ਕਲੱਬ ਨੂੰ ਸੀਲ ਕਰਨ ਦਾ ਹੁਕਮ ਕੀਤਾ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਗੈਸ ਸਿਲੰਡਰ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਚੋਰੀ ਦੇ ਗੈਸ ਸਿਲੰਡਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂਵਾਲ ਦੇ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਅੱਜ ਦੇ ਧਰਨੇ 'ਚ ਵੱਡੀ ਗਿਣਤੀ 'ਚ ਹਾਜ਼ਰ ਹੋਣਗੀਆਂ-ਆਗੂ

ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਜਨਤਕ ਜਥੇਬੰਦੀਆਂ ਦੇ ਆਗੂ ਧਰਮ ਸਿੰਘ ਪੱਟੀ, ਬਾਜ ਸਿੰਘ ਬਾਹਮਣੀ ਵਾਲਾ, ਜੱਗਾ ਸਿੰਘ ਪੱਟੀ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚਿਰਾਂ ਤੋਂ ਲਮਕਦੀਆਂ ਆ ...

ਪੂਰੀ ਖ਼ਬਰ »

ਭਿ੍ਸ਼ਟ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਜੇਲ੍ਹ ਭੇਜ ਕੇ ਮਾਨ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ-ਭੋਲਾ ਨਾਰਵੇ, ਹਰਪ੍ਰੀਤ ਛਾਪੜੀ

ਫਤਿਆਬਾਦ, 25 ਮਈ (ਹਰਵਿੰਦਰ ਸਿੰਘ ਧੂੰਦਾ) - ਲੰਮਾ ਸਮਾਂ ਪੰਜਾਬ ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਵਿਰੋਧੀਆਂ ਦੇ ਰੌਲਾ ਪਾਉਣ ਦੇ ਬਾਵਜੂਦ ਵੀ ਆਪਣੇ ਮੰਤਰੀਆਂ ਦੀ ਪੁਸ਼ਤ ਪਨਾਹੀ ਕੀਤੀ ਕਿਉਂ ਕਿ ਮੰਤਰੀਆਂ ਦੇ ਭਿ੍ਸਟਚਾਰ ਕਰਕੇ ਮੁੱਖ ਮੰਤਰੀ ਦੇ ਵੀ ਵਾਰੇ ...

ਪੂਰੀ ਖ਼ਬਰ »

ਫਰਜ਼ੀ ਵੱਟਸਐਪ ਨੰਬਰਾਂ ਰਾਹੀਂ ਮੈਸੇਜ ਭੇਜਣ ਵਾਲੇ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਫਰਜੀ ਵੱਟਸਐਪ ਨੰਬਰਾਂ ਉਪਰ ਡਿਪਟੀ ਕਮਿਸ਼ਨਰ ਤਰਨਤਾਰਨ ਦੀ ਫੋਟੋ ਲਗਾ ਕੇ ਲੋਕਾਂ ਅਤੇ ਡਿਪਟੀ ਕਮਿਸ਼ਨਰ ਸਟਾਫ਼ ਤਰਨਤਾਰਨ ਨੂੰ ਵੱਖ-ਵੱਖ ਮੈਸੇਜ ਭੇਜਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

3 ਔਰਤਾਂ ਸਣੇ 5 ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਔਰਤਾਂ ਸਮੇਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਪੁਲਿ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਦਰ ਪੱਟੀ ਦੇ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਪਾਈਆਂ ਭਾਜੜਾਂ

ਝਬਾਲ, 25 ਮਈ (ਸੁਖਦੇਵ ਸਿੰਘ) - ਝਬਾਲ ਖੇਤਰ ਦੇ ਵੱਖ-ਵੱਖ ਸਕੂਲਾਂ ਦੇ ਬਾਹਰ ਬੁਲਟ ਮੋਟਰਸਾਈਕਲ ਦੇ ਪਟਾਕੇ ਬਜਾਉਣ ਵਾਲੇ ਵਿਦਿਆਰਥੀਆਂ ਦੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਚਲਾਨ ਕੱਟੇ | ਇਸ ਸੰਬੰਧੀ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਘਰ 'ਚੋਂ ਸਾਮਾਨ ਚੋਰੀ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਜਸਬੀਰ ਸਿੰਘ ਪੁੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਤੇ ਵਪਾਰੀਆਂ ਲਈ ਲਾਹੇਵੰਦ ਬਣਨ ਲੱਗਾ ਤੂੜੀ ਦਾ ਕਾਰੋਬਾਰ

ਖੇਮਕਰਨ, 25 ਮਈ (ਰਾਕੇਸ਼ ਕੁਮਾਰ ਬਿੱਲਾ) - ਪੰਜਾਬ 'ਚ ਇਸ ਸਮੇਂ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਮੁੱਦਾ ਬੜਾ ਅਹਿਮ ਬਣਿਆ ਹੋਇਆ ਹੈ | ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਸਰਕਾਰਾਂ ਵੀ ਇਸ 'ਤੇ ਸਖਤ ਹੁੰਦੀਆਂ ਜਾ ਰਹੀਆਂ ਹਨ ਤੇ ਹਰ ਵਾਰ ਨਾੜ ਸਾੜਨ ਦੇ ਦੋਸ਼ਾਂ 'ਚ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ 6 ਹਵਾਲਾਤੀਆਂ ਪਾਸੋਂ 6 ਮੋਬਾਈਲ ਫੋਨ ਅਤੇ 5 ਸਿੰਮਾਂ ਬਰਾਮਦ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ 6 ਹਵਾਲਾਤੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 6 ਮੋਬਾਈਲ ਫੋਨ ਅਤੇ 5 ਸਿੰਮਾਂ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਬਿਜਲੀ ਵਾਅਦੇ ਪੂਰੇ ਕਰੇ-ਪਹੂਵਿੰਡ, ਚੀਮਾ

ਭਿੱਖੀਵਿੰਡ, 25 ਮਈ (ਬੌਬੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜ਼ੋਨ ਭਿੱਖੀਵਿੰਡ ਦੀ ਕੋਰ ਕਮੇਟੀ ਦੀ ਮੀਟਿੰਗ ਮਾਨ ਸਿੰਘ ਮਾੜੀਮੇਘਾ ਤੇ ਪੂਰਨ ਸਿੰਘ ਮੱਦਰ ਦੀ ਪ੍ਰਧਾਨਗੀ ਹੇਠ ਪਹੂਵਿੰਡ ਵਿਖੇ ਹੋਈ ਜਿਸ ਵਿਚ ਜੋਨ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਪਾਣੀ ਵਾਲੀ ਟੈਂਕੀ ਦਾ ਉਦਘਾਟਨ

ਸਰਾਏ ਅਮਾਨਤ ਖਾਂ, 25 ਮਈ (ਨਰਿੰਦਰ ਸਿੰਘ ਦੋਦੇ) - ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਪਿਛਲੇ ਲੰਮੇਂ ਸਮੇਂ ਤੋਂ ਜਲ ਸਪਲਾਈ ਵਿਭਾਗ ਵਲੋਂ ਬਣਾਈ ਗਈ ਪਾਣੀ ਵਾਲੀ ਟੈਂਕੀ ਦਾ ਬੋਰ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਲਈ ਬਹੁਤ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਰਕਾਰ ਦਾ ਦਿ੍ੜ੍ਹ ਸੰਕਲਪ-ਵਿਧਾਇਕ ਸੋਹਲ

ਤਰਨ ਤਾਰਨ, 25 ਮਈ (ਵਿਕਾਸ ਮਰਵਾਹਾ) - ਤਰਨ ਤਾਰਨ ਦੇ ਵਿਧਾਇਕ ਡਾਕਟਰ ਕਸਮੀਰ ਸੋਹਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਅਤੇ ਹੋਰ ਸਰਕਾਰੀ ਜਾਇਦਾਦਾਂ ਤੇ ਨਜਾਇਜ਼ ਕਬਜੇ ਛਡਾਉਣ ਲਈ ਦਿ੍ੜ ਸੰਕਲਪ ਹੈ ਅਤੇ ਇਸ ਸਬੰਧੀ ਸਮਾਂਬੱਧ ਯੋਜਨਾ ਤਹਿਤ ਕਾਰਵਾਈ ...

ਪੂਰੀ ਖ਼ਬਰ »

ਕਰੋਸ ਕੰਟਰੀ ਇਮੀਗ੍ਰੇਸ਼ਨ ਵਲੋਂ 2 ਸਟੂਡੈਂਟਸ ਨੂੰ ਕੈਨੇਡਾ ਦੇ ਸਟੱਡੀ ਵੀਜੇ ਸੌਂਪੇ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ) - ਕਰੋਸ ਕੰਟਰੀ ਇਮੀਗ੍ਰੇਸ਼ਨ ਤਰਨ ਤਾਰਨ ਦੀ ਟੀਮ ਵਲੋਂ ਹੁਸਨਪ੍ਰੀਤ ਸਿੰਘ ਵਾਸੀ ਛਹਿਰਟਾ ਅਤੇ ਰਮਣੀਕ ਕੌਰ ਵਾਸੀ ਰਤੀਆ (ਹਰਿਆਣਾ) ਨੂੰ ਸਹੀ ਤਰੀਕੇ ਨਾਲ ਫਾਈਲਾ ਤਿਆਰ ਕਰਕੇ ਕੈਨੇਡੀਅਨ ਇਮੀਗ੍ਰੇਸ਼ਨ ਤੋਂ ਸਟੱਡੀ ਵੀਜੇ ਹਾਸਲ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਧਰਤੀ, ਹਵਾ, ਪਾਣੀ ਬਚਾਉਣ ਲਈ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਹਿਲੇ ਹਰੇ ਇਨਕਲਾਬ ਰਾਹੀਂ ਪੰਜਾਬ ਵਿਚ ਕਾਰਪੋਰੇਟ ਪੱਖੀ ਰਸਾਇਣਕ ਖੇਤੀ ਮਾਡਲ ਲਾਗੂ ਕਰਦਿਆਂ ...

ਪੂਰੀ ਖ਼ਬਰ »

ਨਹਿਰੀ ਪਾਣੀ ਸੰਬੰਧੀ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਹਰਦੀਪ ਸਿੰਘ ਜੋੜਾਂ ਅਤੇ ਦਿਲਬਾਗ ਸਿੰਘ ਸਭਰਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੁਕਾਨਦਾਰਾਂ ਦੇ ਚਲਾਨ ਕੱਟੇ

ਖਾਲੜਾ, 25 ਮਈ (ਜੱਜਪਾਲ ਸਿੰਘ ਜੱਜ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਧੀਰ ਅਰੋੜਾ ਦੀ ਰਹਿਨੁਮਾਈ ਹੇਠ ਬਲਾਕ ਸੁਰਸਿੰਘ ਅਧੀਨ ਆਉਂਦੇ ਸੈਕਟਰ ਮਾੜੀਮੇਘਾ ...

ਪੂਰੀ ਖ਼ਬਰ »

ਵਿਧਾਇਕ ਡਾ. ਸੋਹਲ ਨੂੰ ਮੰਤਰੀ ਬਣਾਉਣ ਦੀ ਮੰਗ ਨੇ ਫ਼ੜਿਆ ਜ਼ੋਰ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ) - ਡਿਊਟੀ ਪ੍ਰਤੀ ਵਚਨਬੱਧ ਅਤੇ ਇਮਾਨਦਾਰ ਸ਼ਖਸੀਅਤ ਡਾ. ਕਸ਼ਮੀਰ ਸਿੰਘ ਸੋਹਲ ਵਿਧਾਇਕ ਹਲਕਾ ਤਰਨ ਤਾਰਨ ਨੂੰ ਮੰਤਰੀ ਬਣਾਉਣ ਦੀ ਮੰਗ ਨੇ ਜੋਰ ਫ਼ੜ ਲਿਆ ਹੈ | ਇਸ ਮੌਕੇ ਸੁਖਦੇਵ ਸਿੰਘ ਜੋਸਨ ਬੋਦਲ ਕੀੜੀ ਉਘੇ ਸਮਾਜ ਸੇਵੀ, ...

ਪੂਰੀ ਖ਼ਬਰ »

ਐਸ.ਡੀ.ਓ. ਰਾਜਬੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

ਹਰੀਕੇ ਪੱਤਣ, 25 ਮਈ (ਸੰਜੀਵ ਕੁੰਦਰਾ) - ਪੰਜਾਬ ਰਾਜ ਪਾਵਰ ਕਾਰਪੋਰੇਸਨ ਸਬ ਡਵੀਜਨ ਹਰੀਕੇ ਵਿਖੇ ਨਵੇਂ ਆਏ ਐੱਸ.ਡੀ.ਓ. ਰਾਜਬੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲ ਲਿਆ | ਇਸ ਮੌਕੇ ਸਬ ਡਵੀਜਨ ਹਰੀਕੇ ਦੇ ਸਮੂਹ ਸਟਾਫ਼ ਨੇ ਐੱਸ.ਡੀ.ਓ. ਰਾਜਬੀਰ ਨੂੰ ਜੀ ਆਇਆਂ ਕਿਹਾ ਤੇ ...

ਪੂਰੀ ਖ਼ਬਰ »

ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਵਾਲੀ 'ਆਪ' ਸਰਕਾਰ ਦੇ ਮੰਤਰੀ ਖੁਦ ਭਿ੍ਸ਼ਟਾਚਾਰ ਨਾਲ ਹੋਏ ਲਿਪਤ-ਪ੍ਰਤਾਪ ਸਿੰਘ ਬਾਜਵਾ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤਰਨ ਤਾਰਨ ਵਿਖੇ ਗੁਰਦੀਪ ਸਿੰਘ ਖੱਬੇ ਰਾਜਪੂਤਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੀ.ਪੀ.ਆਈ.(ਐੱਮ.ਐੱਲ.) ਲਿਬੇਰਸ਼ਨ ਮੋਦੀ ਸਰਕਾਰ ਖ਼ਿਲਾਫ਼ 31 ਤੱਕ ਕਰੇਗੀ ਰੋਸ ਪ੍ਰਦਰਸ਼ਨ-ਪੰਨੂੰ

ਤਰਨ ਤਾਰਨ, 25 ਮਈ (ਵਿਕਾਸ ਮਰਵਾਹਾ) - ਸੀ.ਪੀ.ਆਈ.(ਐੱਮ.ਐੱਲ.) ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਕਾਮਰੇਡ ਦਲਵਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਖੱਬੀਆਂ ਪਾਰਟੀਆਂ ਵਲੋਂ ਸਾਂਝੇ ਰੂਪ ਵਿਚ ਇਕ ਫੈਸਲੇ ਰਾਹੀਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਫਿਰਕੂ, ਮਹਿੰਗਾਈ, ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ 127 ਬੂਟੇ ਲਗਾਏ

ਪੱਟੀ , 25 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ, ਅਸੀਂ ਇਨ੍ਹਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅੱਜ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ...

ਪੂਰੀ ਖ਼ਬਰ »

ਹਰਿੰਦਰ ਸਿੰਘ ਟੋਨਾ ਦਾ ਦਿਹਾਂਤ

ਗੋਇੰਦਵਾਲ ਸਾਹਿਬ, 25 ਮਈ (ਸਕੱਤਰ ਸਿੰਘ ਅਟਵਾਲ) - ਬਾਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਹਰਿੰਦਰ ਸਿੰਘ ਟੋਨਾ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਗੋਇੰਦਵਾਲ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਨੂੰ ਵੀਡੀਓ ਕਾਨਫਰੰਸ ਰਾਹੀਂ ਕਰਨਗੇ ਗੱਲਬਾਤ-ਏ.ਡੀ.ਸੀ.

ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਮਈ ਨੂੰ ਵੀਡੀਓ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX