ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-5 ਵਿਚ ਹੋਈ ਕਥਿਤ ਤੌਰ 'ਤੇ ਪੁਲਿਸ ਹਿਰਾਸਤ ਵਿਚ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਐੱਸ.ਐੱਚ.ਓ. ਸਮੇਤ ਤਿੰਨ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ 22 ਫਰਵਰੀ 2020 ਨੂੰ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਦੀਪਕ ਕੁਮਾਰ ਨਾਮੀ ਨੌਜਵਾਨ ਨੂੰ ਚੋਰੀ ਦੇ ਦੋਸ਼ ਤਹਿਤ ਹਿਰਾਸਤ ਵਿਚ ਲਿਆ ਸੀ, ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਦਾ ਦੋ ਦਾ ਪੁਲਿਸ ਰਿਮਾਂਡ ਦੇ ਦਿੱਤਾ | ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਦੋਂ ਪੁਲਿਸ ਮੁਲਾਜ਼ਮ ਦੀਪਕ ਨੂੰ ਜੇਲ੍ਹ ਛੱਡਣ ਗਈ ਤਾਂ ਉਸ ਦੀ ਹਾਲਤ ਖ਼ਰਾਬ ਹੋ ਗਈ, ਜਿਸ 'ਤੇ ਮੁਲਾਜ਼ਮ ਉਸ ਨੂੰ ਵਾਪਸ ਥਾਣੇ ਵਿਚ ਹੀ ਲੈ ਆਏ | ਦੀਪਕ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵਲੋਂ ਉਸ ਦੀ ਹਾਲਤ ਗੰਭੀਰ ਹੋਣ ਬਾਰੇ ਦੱਸਿਆ ਤਾਂ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ, ਪਰ ਪਰਿਵਾਰਕ ਮੈਂਬਰਾਂ ਨੂੰ ਉੱਥੇ ਜਾ ਕੇ ਦੀਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਮੁਲਾਜ਼ਮਾਂ 'ਤੇ ਕਾਰਵਾਈ ਕੀਤੀ ਗਈ ਸੀ, ਪਰ ਪਰਿਵਾਰਕ ਮੈਂਬਰ ਪੁਲਿਸ ਉੱਚ ਅਧਿਕਾਰੀਆਂ ਵਲੋਂ ਕੀਤੀ ਗਈ ਇਸ ਕਾਰਵਾਈ ਤੋਂ ਅਸੰਤੁਸ਼ਟ ਸਨ, ਜਿਸ ਕਾਰਨ ਉਨ੍ਹਾਂ ਨੇ ਉਸ ਵੇਲੇ ਦੀ ਐੱਸ. ਐੱਚ. ਓ. ਰਿਚਾ ਰਾਣੀ, ਪੁਲਿਸ ਮੁਲਾਜ਼ਮ ਜਸਕਰਨ ਸਿੰਘ ਤੇ ਚਰਨਜੀਤ ਸਿੰਘ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕਰ ਦਿੱਤਾ | ਅਦਾਲਤ ਵਲੋਂ ਵਾਰ ਵਾਰ ਸੰਮਨ ਭੇਜਣ 'ਤੇ ਜਦੋਂ ਇਹ ਤਿੰਨੋਂ ਅਦਾਲਤ ਵਿਚ ਹਾਜ਼ਰ ਨਾ ਹੋਏ ਤਾਂ ਅਦਾਲਤ ਵਲੋਂ ਹੁਣ ਇਨ੍ਹਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ | ਮਿ੍ਤਕ ਦੀਪਕ ਦੇ ਚਾਚਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਦੇ ਅਦਾਲਤ ਵਲੋਂ ਗ਼ੈਰ ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤੇ ਗਏ ਹਨ, ਪਰ ਫਿਰ ਵੀ ਪੁਲਿਸ ਵਲੋਂ ਉਨ੍ਹਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ | ਪਰਿਵਾਰਕ ਮੈਂਬਰ ਪੁਲਿਸ ਕਮਿਸ਼ਨਰ ਕੌਸ਼ਤਭ ਸ਼ਰਮਾ ਨੂੰ ਮਿਲੇ, ਜਿਨ੍ਹਾਂ ਨੇ ਪਰਿਵਾਰ ਨੂੰ ਇਸ ਮਾਮਲੇ ਵਿਚ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਮੁੜ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ |
ਲੁਧਿਆਣਾ, 25 ਮਈ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਨੂੰ ਭਿਖਾਰੀਆਂ ਖ਼ਾਸਕਰ ਬਾਲ ਭਿਖਾਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ, ਜਿਸ ਦੇ ਤਹਿਤ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਜਾਰੀ ਹਦਾਇਤਾਂ 'ਤੇ ਕਾਰਵਾਈ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਖੀ ਸਿਨੇਮਾ ਚੌਂਕ ਨੇੜੇ ਬੀਤੇ ਦਿਨ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਵਲੋਂ ਚਲਾਨ ਕੱਟਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨਾਲ ਕੀਤੇ ਦੁਰਵਿਵਹਾਰ ਨੂੰ ਲੈ ਕੇ ਸਵੈ ਸੇਵੀ ਜਥੇਬੰਦੀ ਵਲੋਂ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕਿਹਾ ਕਿ ਮੁਲਾਜ਼ਮਾਂ ਦੀ ਪੁਲਿਸ ਤਸਦੀਕ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ ਕੀਤੀ ਜਾਵੇਗੀ | ਸਥਾਨਕ ਭਦੌੜ ਹਾਊਸ ਸਥਿਤ ਏ. ਸੀ. ਮਾਰਕੀਟ ਦੇ ...
ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਵਿਕਾਸ ਮੰਚ (ਕਾਨੂੰਨੀ) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੀ ਭਰਤੀ ਲਈ ਲਈਆਂ ਜਾਂਦੀਆਂ ਪ੍ਰੀਖਿਆਵਾਂ ਪੰਜਾਬੀ ਵਿਚ ਨਾ ਲੈਣ 'ਤੇ ਅਦਾਲਤ ਦਾ ਦਰਵਾਜ਼ਾ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਬਦੁੱਲਾਪੁਰ ਬਸਤੀ ਸਥਿਤ ਬੇਕਰੀ 'ਚ ਕੰਮ ਕਰਨ ਵਾਲੇ ਵਰਕਰ ਦੀ ਸ਼ੱਕੀ ਹਾਲਤਾਂ ਵਿਚ ਕਰੰਟ ਲੱਗਣ ਨਾਲ ਹੋਈ ਮੌਤ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਹੰਗਾਮਾ ਕੀਤਾ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਦੀ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਨੈਕਸੋ ਸਮੂਹ ਦੇ ਮਾਲਕ ਬਲਦੇਵ ਸਿੰਘ ਸੌਂਦ (70) ਦਾ ਸੰਖੇਪ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ | ਸਵ: ਸੌਂਦ ਦਾ ਅੱਜ ਗਿੱਲ ਰੋਡ ਦਾਣਾ ਮੰਡੀ ਨੇੜਲੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ | ਸਵ: ਸੌਂਦ ਦਾ ਅੰਗੀਠਾ ...
ਲੁਧਿਆਣਾ, 25 ਮਈ (ਅ.ਬ)-ਟੋਯੋਟਾ ਕਿਰਲੌਸਕਰ ਮੋਟਰ ਟੀਕਐਮ ਨੇ ਅੱਜ ਗਲੋਬ ਟੋਯੋਟਾ, ਜੀ. ਟੀ. ਰੋਡ ਜੁਗਿਆਣਾ ਵਿਖੇ ਨਵੀਂ ਕੈਮਰੀ ਹਾਇਬਰਿਡ ਦੀ ਟੈੱਸਟ ਡਰਾਇਵ ਦਾ ਪ੍ਰਬੰਧ ਕੀਤਾ, ਜਿਸ ਵਿਚ ਨਵੇਂ ਡਿਜਾਇਨ ਵਿਚ ਬਦਲਾਅ ਕੀਤਾ ਗਿਆ ਹੈ | ਨਵੀਂ ਕੈਮਰੀ ਹਾਇਬਰਿਡ ਸਪੋਰਟਸ ਵਿਚ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਨੂੰ ਤੇਜ਼ ਕਰਨ ਦੇ ਮਕਸਦ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਰਜਿੰਦਰਪਾਲ ਸਿੰਘ ...
ਹੰਬੜਾਂ, 25 ਮਈ (ਹਰਵਿੰਦਰ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਦਿਨੋ-ਦਿਨ ਲਗਾਤਾਰ ਧਰਤੀ ਹੇਠਲੇ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਦੇ ਮੰਤਵ ਨਾਲ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਥੋਂ ਨੇੜੇ ਦੇ 10 ਪਿੰਡਾਂ ਦੀ ਸਾਂਝੀ 'ਦੀ ਹੰਬੜਾਂ ਖੇਤੀਬਾੜੀ ਬਹੁਮੰਤਵੀ ...
ਮਾਰਕੀਟ ਕਮੇਟੀ ਲੁਧਿਆਣਾ ਦੇ ਸਕੱਤਰ ਟੇਕ ਬਹਾਦਰ ਸਿੰਘ ਨੇ ਕਿਹਾ ਕਿ ਮੰਡੀ ਵਿਚੋਂ ਕੂੜਾ ਨਾ ਚੁੱਕਣ ਵਾਲੇ ਠੇਕੇਦਾਰ ਨੂੰ ਪਹਿਲਾਂ ਵੀ ਨੋਟਿਸ ਕੱਢੇ ਜਾ ਚੁੱਕੇ ਹਨ ਤੇ ਜ਼ੁਰਮਾਨਾ ਵੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੂੜੇ ਚੁੱਕਣ ਵਾਲੇ ਠੇਕੇਦਾਰ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਥਾਨਕ ਬਹਾਦੁਰ ਕੇ ਰੋਡ ਸਥਿਤ ਹੋਲ ਸੇਲ ਸਬਜ਼ੀ ਮੰਡੀ ਵਿਚ ਪਿਛਲੇ ਤਿੰਨ ਚਾਰ ਸਾਲਾਂ ਤੋਂ ਕੂੜੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਦੇ ਆੜ੍ਹਤੀ ਬਹੁਤ ਪ੍ਰੇਸ਼ਾਨ ਸਨ, ਜਿਸ ਕਰਕੇ ਆੜ੍ਹਤੀਆਂ ਨੇ ਪਰੇਸ਼ਾਨ ਹੋ ਕੇ ਕੂੜੇ ਦੀਆਂ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਚੋਰਾਂ ਵਲੋਂ ਤਿੰਨ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕਿ੍ਸ਼ਨਾਗਿਰੀ ਵਾਸੀ ਲੁਹਾਰਾ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਰੁਣ ਕੁਮਾਰ ਵਾਸੀ ਨਿਊ ਵਿਸ਼ਨੂਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ...
ਲੁਧਿਆਣਾ, 25 ਮਈ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਦੀ ਕਾਲਾ ਬਾਜ਼ਾਰੀ ਰੁਕਣ ਦਾ ਨਾਂਅ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ | ਪੁਲਿਸ ਪ੍ਰਸ਼ਾਸਨ ਅਤੇ ਖ਼ੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀ ਕਰਦਿਆਂ ਵੱਡੀ ਗਿਣਤੀ ਵਿਚ ਘਰੇਲੂ ਰਸੋਈ ਗੈਸ ਸਿਲੰਡਰ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਆਮ ਲੋਕਾਂ ਨੂੰ ਆਪਣੇ ਮਕਾਨ/ਪਲਾਟ ਦੀ ਰਜਿਸਟਰੀ ਕਰਵਾਉਣ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਨਵੇਂ ਨਿਯਮਾਂ ਅਨੁਸਾਰ ਰਜਿਸਟਰੀ ਲਈ ਐੱਨ.ਓ.ਸੀ. ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਬਿਨਾਂ ਰਜਿਸਟਰੀ ਨਹੀਂ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਰਾਜ ਮਿਸਤਰੀ ਲੇਬਰ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਪੈਸ਼ਲ ਚਾਈਲਡ ਲੇਬਰ ਪ੍ਰੋਜੈਕਟ ਨੂੰ ਬਹਾਲ ਰੱਖਿਆ ਜਾਵੇ | ਇਸ ਸੰਬੰਧੀ ਸਵਰਨ ਸਿੰਘ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 25 ਮਈ 2017 ਨੂੰ ਪ੍ਰਕਾਸ਼ ਕੌਰ ਉਰਫ਼ ਪਾਸ਼ੋ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਪੰਜਾਬ ਰਾਜ ਵਿਚ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਹ ਚੈਕਿੰਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੀਤੇ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਨਵੇਂ ਵਿਸਲੇਸ਼ਣੀ ਸੰਦਾਂ ਦੀ ਵਰਤੋਂ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 7 ਰੋਜ਼ਾ ਸਿਖ਼ਲਾਈ ਪੋ੍ਰਗਰਾਮ ਮੁਕੰਮਲ ਹੋ ਗਿਆ ਹੈ | ਇਹ ਸਿਖ਼ਲਾਈ ਪ੍ਰੋਗਰਾਮ ਪੀ. ਏ. ਯੂ ਦੇ ਭੋਜਨ ਵਿਗਿਆਨ ਤੇ ਤਕਨਾਲੋਜੀ ਵਿਭਾਗ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਦੇਖ-ਰੇਖ ਵਿਚ ਕਰੀਅਰ ਕੌਂਸਲਿੰਗ ਤੇ ਪਲੇਸਮੈਂਟ ਸੈੱਲ ਵਲੋਂ ਕਰੀਅਰ ਪਾਥਵੇਜ ਆਫਟਰ ਗ੍ਰੈਜੂਏਸ਼ਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ...
ਲੁਧਿਆਣਾ, 25 ਮਈ (ਪੁਨੀਤ ਬਾਵਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਮੰਗਾਂ ਮਨਵਾਉਣ ਲਈ 29 ਮਈ ਨੂੰ ਸਿੱਖਿਆ ਮੰਤਰੀ ਦੇ ਬਰਨਾਲਾ ਵਿਖੇ ਸਥਿਤ ਘਰ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਲੁਧਿਆਣਾ ਇਕਾਈ ਦੀ ...
ਲੁਧਿਆਣਾ, 25 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੀ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ | ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢਣ ਲਈ ਡਿਪਟੀ ਕਮਿਸ਼ਨਰ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਮਾਂ ਨਾਲ ਜਬਰ ਜ਼ਨਾਹ ਦੀ ਕੋਸ਼ਿਸ਼ ਅਤੇ ਉਸ ਦੀ ਕੁੱਟਮਾਰ ਕਰਨ ਵਾਲੇ ਕਲਯੁਗੀ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਰੋਡ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਨੌਜਵਾਨ ਜ਼ਖਮੀ ਹੋ ਗਿਆ ਹੈ | ਪੁਲਿਸ ਇਸ ਮਾਮਲੇ ਵਿਚ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਐੱਮ. ਬੀ. ਡੀ. ਮਾਲ ਦੇ ਬਾਹਰ ਬੀਤੇ ਦਿਨ ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਦੇ ਰਹਿਣ ਵਾਲੇ ਕੰਵਲਜੀਤ ਸਿੰਘ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ-32ਏ ਵਿਚ ਤਿੰਨ ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਤਾਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਪੁਨੀਤ ਨਗਰ ਦੇ ਰਹਿਣ ਵਾਲੇ ਦੀਪਕ ਕਾਲੜਾ ਦੀ ਸ਼ਿਕਾਇਤ 'ਤੇ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਤਾਪ ਸਿੰਘ ਵਾਲਾ ਦੀ ਰਹਿਣ ਵਾਲੀ ਦੀਪਾ ਵਾਸੀ ਪ੍ਰਤਾਪ ਸਿੰਘ ਵਾਲਾ ਦੀ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਸਥਾਨਕ ਸ਼ਿਵਾਜੀ ਪਾਰਕ ਨੇੜੇ ਕੌਂਸਲਰ ਸ਼੍ਰੀਮਤੀ ਮੰਜੂ ਅਗਰਵਾਲ ਨੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੌਂਸਲਰ ਮੰਜੂ ਅਗਰਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼ਿਵਾਜੀ ਨਗਰ ਨੇੜੇ ...
ਲੁਧਿਆਣਾ, 25 ਮਈ (ਕਵਿਤਾ ਖੁੱਲਰ)-ਉੱਘੇ ਆਗੂ ਤੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਗੋਲਡਨ ਹੱਟ ਦੇ ਰਾਮ ਸਿੰਘ ਰਾਣਾ ਦਾ ਲੋਕ ਸੇਵਾ ਰਤਨ ਐਵਾਰਡ-2022 ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੋਹਣ ਸਿੰਘ ਗੋਗਾ ਨੇ ਕਿਹਾ ਕਿ ...
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਮਾਂ ਨਾਲ ਜਬਰ ਜ਼ਨਾਹ ਦੀ ਕੋਸ਼ਿਸ਼ ਅਤੇ ਉਸ ਦੀ ਕੁੱਟਮਾਰ ਕਰਨ ਵਾਲੇ ਕਲਯੁਗੀ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX