ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ 12 ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪਾਸ ਕਰਕੇ ਕਾਂਗਰਸ ਪਾਰਟੀ ਨਾਲ ਸਬੰਧਿਤ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਪ੍ਰਧਾਨਗੀ ਤੋਂ ਲਾਂਭੇ ਕਰ ਦਿੱਤਾ ਗਿਆ ਹੈ | ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਨਗਰ ਪੰਚਾਇਤ ਅਜਨਾਲਾ ਦੇ ਦਫਤਰ ਵਿਖੇ ਹੋਈ ਇਸ ਮੀਟਿੰਗ ਦੌਰਾਨ ਪਾਏ ਬੇ-ਭਰੋਸਗੀ ਮਤੇ ਦੌਰਾਨ ਨਗਰ ਪੰਚਾਇਤ ਅਜਨਾਲਾ ਦੇ ਮੀਤ ਪ੍ਰਧਾਨ ਸ਼੍ਰੀਮਤੀ ਰਮਿੰਦਰ ਕੌਰ ਮਾਹਲ ਪਤਨੀ ਬਲਜਿੰਦਰ ਸਿੰਘ ਮਾਹਲ, ਕੌਂਸਲਰ ਜਸਪਾਲ ਸਿੰਘ ਭੱਟੀ ਢਿੱਲੋਂ, ਕੌਂਸਲਰ ਗੀਤਾ ਰਾਣੀ ਪਤਨੀ ਐਡਵੋਕੇਟ ਬਿ੍ਜ ਮੋਹਨ ਔਲ, ਕੌਂਸਲਰ ਪਰਮਿੰਦਰ ਸਿੰਘ ਭੱਖਾ, ਕੌਂਸਲਰ ਰਾਜਬੀਰ ਕੌਰ ਪਤਨੀ ਸ਼ਿਵਦੀਪ ਸਿੰਘ ਚਾਹਲ, ਬਲਜਿੰਦਰ ਕੌਰ, ਕੌਂਸਲਰ ਬਿਕਰਮਜੀਤ ਸਿੰਘ ਬੇਦੀ, ਸਿੰਮੀ ਸਰੀਨ, ਸੁਨੀਤਾ ਕੁਮਾਰੀ, ਨੰਦ ਲਾਲ, ਕੌਂਸਲਰ ਅਵਿਨਾਸ਼ ਮਸੀਹ ਅਤੇ ਕੌਂਸਲਰ ਬੀਬੀ ਗਿਆਨ ਕੌਰ ਵਲੋਂ ਬੇਭਰੋਸਗੀ ਮਤੇ ਦੇ ਹੱਕ ਵਿਚ ਹੱਥ ਖੜ੍ਹੇ ਕਰਕੇ ਆਪਣੀਆਂ ਵੋਟਾਂ ਪਾਈਆਂ ਕੁੱਲ (12 ਵੋਟਾਂ) ਤੇ ਇੱਕ ਵੋਟ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਹਲਕਾ ਵਿਧਾਇਕ ਵੀ ਦੀ ਪੈਣ ਨਾਲ ਬਹੁਮਤ ਸਾਬਤ ਹੋਣ ਤੇ ਪ੍ਰਧਾਨ ਦੀਪਕ ਅਰੋੜਾ ਨੂੰ ਮੁਅੱਤਲ ਕਰ ਦਿੱਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਪ੍ਰਧਾਨ ਵਲੋਂ ਕੋਈ ਵੀ ਵਿਕਾਸ ਕਾਰਜ ਨਹੀਂ ਕੀਤੇ ਗਏ ਇਸ ਤੋਂ ਬਾਅਦ ਚਾਰ ਕੌਂਸਲਰਾਂ ਜਸਪਾਲ ਸਿੰਘ ਭੱਟੀ ਢਿੱਲੋਂ, ਰਾਜਬੀਰ ਕੌਰ, ਗੀਤਾ ਰਾਣੀ, ਬਲਜਿੰਦਰ ਕੌਰ, ਵਲੋਂ ਬੇ-ਭਰੋਸਗੀ ਦਾ ਮਤਾ ਲਿਆਂਦਾ ਗਿਆ ਸੀ ਤੇ ਅੱਜ 12 ਕੌਂਸਲਰਾਂ ਤੇ ਮੇਰੀ ਵੋਟ ਪਾ ਕੇ ਦੀਪਕ ਅਰੋੜਾ ਨੂੰ ਪ੍ਰਧਾਨਗੀ ਤੋਂ ਲਾਹ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਕਾਰਜ ਕੀਤੇ ਜਾਣਗੇ ਤੇ ਜਲਦ ਹੀ ਮੀਟਿੰਗ ਬੁਲਾ ਕੇ ਜਦ ਨਵਾਂ ਪ੍ਰਧਾਨ ਬਣਾਉਣ ਅਤੇ ਵਿਕਾਸ ਕਾਰਜਾਂ ਲਈ ਰੇਖਾ ਉਲੀਕੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿੱਥੇ ਮੇਰਾ ਸੁਪਨਾ ਹੈ ਕਿ ਮੈਂ ਅਜਨਾਲਾ ਹਲਕੇ ਨੂੰ ਸਭ ਤੋਂ ਮੋਹਰੀ ਹਲਕਾ ਬਣਾ ਕੇ ਇਕ ਮਿਸਾਲ ਪੈਦਾ ਪੈਦਾ ਕਰਾਂ ਉੱਥੇ ਹੀ ਮੈਂ ਅਜਨਾਲਾ ਸ਼ਹਿਰ ਨੂੰ ਵੀ ਨਮੂਨੇ ਦਾ ਸ਼ਹਿਰ ਬਣਾ ਕੇ ਇੱਥੋਂ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਵਾਂਗੇ | ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਏ ਫੈਸਲੇ ਅਨੁਸਾਰ ਹਰੇਕ ਦਫ਼ਤਰ ਨੂੰ ਭਿ੍ਸ਼ਟਾਚਾਰੀ ਮੁਕਤ ਬਣਾਇਆ ਜਾਵੇਗਾ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਅਜਨਾਲਾ ਅਨੂਪ੍ਰੀਤ ਕੌਰ, ਕਾਰਜ ਸਾਧਕ ਅਫਸਰ ਜਗਤਾਰ ਸਿੰਘ, ਸਿਆਸੀ ਸਲਾਹਕਾਰ ਐਡਵੋਕੇਟ ਰਾਜੀਵ ਮਦਾਨ ਰਾਜਾ, ਸੀਨੀਅਰ ਆਗੂ ਬਲਜਿੰਦਰ ਸਿੰਘ ਮਾਹਲ, ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਦਫਤਰ ਇੰਚਾਰਜ ਗੁਰਜੰਟ ਸਿੰਘ ਸੋਹੀ, ਐਡਵੋਕੇਟ ਬਿ੍ਜ ਮੋਹਨ ਔਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਅਜਨਾਲਾ, ਐਸ.ਪੀ. ਮਨੋਜ ਠਾਕਰ, ਡੀ.ਐਸ.ਪੀ. ਓਾਕਾਰ ਸਿੰਘ, ਐਸ.ਐਚ.ਓ. ਮੁਖਤਿਆਰ ਸਿੰਘ, ਸ਼ਿਵਦੀਪ ਸਿੰਘ ਚਾਹਲ, ਹਰਪ੍ਰੀਤ ਸਿੰਘ ਹੈਪੀ ਗਿੱਲ, ਪ੍ਰਧਾਨ ਦੀਪਕ ਚੈਨਪੁਰੀਆ, ਪ੍ਰਧਾਨ ਸਵਿੰਦਰ ਸਿੰਘ ਮਾਨ, ਹਰਪ੍ਰੀਤ ਸਿੰਘ ਸੋਹਲ, ਦੀਪੂ ਅਰੋੜਾ, ਪਵਿੱਤਰ ਸਿੰਘ ਫੈਂਸੀ, ਗੋਰਾ ਸੱਗੂ, ਗੀਤਾ ਗਿੱਲ, ਪ੍ਰਭ ਭੱਖਾ ਤੋਂ ਇਲਾਵਾ ਲੇਖਾਕਾਰ ਰਾਜੇਸ਼ ਤ੍ਰੇਹਨ, ਬੂਟਾ ਸਿੰਘ ਕਮੀਰਪੁਰਾ, ਸੈਨੇਟਰੀ ਇੰਸਪੈਕਟਰ
ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖ਼ਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਆਏ ਪਿ੍ੰਸੀਪਲ ਸੁਖਜੀਤ ਸਿੰਘ ਨੇ ਬਕਾਇਦਾ ਆਪਣਾ ਅਹੁਦਾ ...
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਤਰਸੇਮ ...
ਅਟਾਰੀ, 25 ਮਈ (ਗੁਰਦੀਪ ਸਿੰਘ ਅਟਾਰੀ)-ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਚੀਚਾ ਨੇ ਬੀ. ਡੀ. ਪੀ. ਓ. ਅਟਾਰੀ ਬਲਾਕ ਤੇ ਪੁਲਿਸ ਥਾਣਾ ਘਰਿੰਡਾ ਵਿਖੇ ਦਰਖਾਸਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਮਾਲਕੀ ਨੰਬਰੀ ਜ਼ਮੀਨ ਵਿਚ ਉਨ੍ਹਾਂ ਦੇ ਘਰ ਨੂੰ ਜਾਣ ਵਾਲਾ ...
ਚੋਗਾਵਾਂ, 25 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਅਟਾਰੀ ਰੋਡ ਦਾਣਾ ਮੰਡੀ ਦੇ ਨਜ਼ਦੀਕ 21 ਸਾਲਾਂ ਦੇ 80 ਫੀਸਦੀ ਅੰਗਹੀਣ ਨੌਜਵਾਨ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਕੋਈ ਮਾਲੀ ਸਹਾਇਤਾ ਤਾਂ ਕਿ ਕਰਨੀ ਸੀ ਸਗੋਂ ਅੰਗਹੀਣਾਂ ਨੂੰ ਸਰਕਾਰ ਵਲੋਂ ਜਾਰੀ ...
ਜੇਠੂਵਾਲ, 25 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ ਨਰਸਿੰਗ ਤੇ ਐਜੂਕੇਸਨ ਜੋ ਕਿ ਪਹਿਲਾ ਹੀ ਨਰਸਿੰਗ ਤੇ ਐਜ਼ੂਕੇਸਨ ਚ ਮੱਲਾਂ ਮਾਰ ਰਿਹਾ ਹੈ, ਇਸ ਕਾਲਜ ਨੇ 1987 'ਚ ਨਰਸਿੰਗ ਤੋ ਸੁਰੂਆਤ ਕੀਤੀ ਜਿਸ ਵਿਚ ਬੀ. ਐੱਡ., ਐੱਮ ...
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਧਰਮਕੋਟ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿਚ ਗਿ੍ਫ਼ਤਾਰ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰਾਂ ਨੂੰ ...
ਅਜਨਾਲਾ, 25 ਮਈ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਸੂਬਾ ਭਗਵੰਤ ਮਾਨ ਸਰਕਾਰ ਤੇ ਜ਼ੋਰ ਦਿੱਤਾ ਹੈ ਕਿ ਸਾਉਣੀ ਦੀ ਮੁੱਖ ਫਸਲ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ ਪਾਣੀ ਵਿਗਿਆਨੀ ਤੇ ਖੇਤੀ ਮਾਹਿਰ ਡਾ: ਦਲੇਰ ...
ਓਠੀਆਂ, 25 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਾਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿਛਲੇ ਦਿਨੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕੀਤੀ ਗਈ ਸੀ ਤਾਂ ਸਾਰੇ ਪਿੰਡ ਵਲੋਂ ਪੰਚਾਇਤ ...
ਅਜਨਾਲਾ, 25 ਮਈ (ਐਸ. ਪ੍ਰਸ਼ੋਤਮ)-ਭਗਵੰਤ ਮਾਨ ਸਰਕਾਰ ਵਲੋਂ ਰਿਸ਼ਵਤਖੋਰੀ ਦੇ ਦੋਸ਼ 'ਚ ਕੈਬਨਿਟ ਮੰਤਰੀ ਨੂੰ ਗਿ੍ਫਤਾਰ ਕਰਨ ਦਾ ਮਾਮਲਾ ਤਾਂ ਅਜੇ ਟਰੇਲਰ ਹੈ ਅਤੇ ਪੂਰੀ ਫਿਲਮ ਵੇਖਣ ਲਈ ਅਕਾਲੀ ਦਲ, ਕਾਂਗਰਸ, ਭਾਜਪਾ ਤੇ ਹੋਰ ਰਾਜਸੀ ਧਿਰਾਂ ਤਿਆਰ ਰਹਿਣ ਅਤੇ ਇਨ੍ਹਾਂ ...
ਜੈਂਤੀਪੁਰ, 25 ਮਈ (ਭੁਪਿੰਦਰ ਸਿੰਘ ਗਿੱਲ)-ਪਿਛਲੇ ਕਈ ਦਿਨਾਂ ਤੋਂ ਦੋ ਪਰਿਵਾਰਾਂ ਦੇ ਚੱਲ ਰਹੇ ਜ਼ਮੀਨੀ ਵਿਵਾਦ ਦਾ ਮਾਮਲਾ ਦਿਨੋ-ਦਿਨ ਨਵਾਂ ਮੋੜ ਲੈਂਦਾ ਜਾ ਰਿਹਾ ਹੈ ਅਤੇ ਇਕ ਧਿਰ ਸੁਲੱਖਣ ਸਿੰਘ ਵਲੋਂ ਜਿੱਥੇ ਬੀਤੇ ਦਿਨੀ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਗਟ ...
ਕਿਸਾਨੀ ਖੇਤਰ ਲਈ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਿਭਾਗ ਵਚਨਬੱਧ- ਇੰਜੀ: ਅਨੀਸ਼ਦੀਪ ਸਿੰਘ ਇਸ ਸੰਬੰਧੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਅਜਨਾਲਾ ਦੇ ਐਕਸੀਅਨ ਇੰਜੀ: ਅਨੀਸ਼ਦੀਪ ਸਿੰਘ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਥੋਬਾ, ਸਾਰੰਗਦੇਵ, ਕੋਟਲੀ ...
ਇਸ ਸੰਬੰਧੀ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਅਧਿਕਾਰੀਆਂ ਨੂੰ ...
ਚੋਗਾਵਾਂ, 25 ਮਈ (ਗੁਰਬਿੰਦਰ ਸਿੰਘ ਬਾਗੀ)-ਸੱਤਿਆ ਭਾਰਤੀ ਸਕੂਲ ਚੱਕ ਮਿਸ਼ਰੀ ਖਾਂ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ | ਜਿਸ ਵਿਚ ...
ਗੱਗੋਮਾਹਲ, 25 ਮਈ (ਬਲਵਿੰਦਰ ਸਿੰਘ ਸੰਧੂ)-ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅੱਜ ਤੜਕਸਾਰ ਕਰੀਬ 4:20 'ਤੇ ਪੁਲਿਸ ਥਾਣਾ ਰਮਦਾਸ ਅਧੀਨ ਪੈਂਦੇ ਸਰਹੱਦੀ ਖੇਤਰ ਦੀ ਚੌਕੀ ਕੱਸੋਵਾਲ 'ਤੇ ਤਾਇਨਾਤ ਬਾਰਡਰ ਸਕਿਉਰਿਟੀ ਫੋਰਸ ਦੀ 10ਵੀਂ ਬਟਾਲੀਅਨ ਦੇ ਜਵਾਨਾ ਨੂੰ ...
ਅਟਾਰੀ, 25 ਮਈ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਘਰਿੰਡੀ ਦੇ ਮਗਨਰੇਗਾ ਕਾਮਿਆਂ ਨੂੰ ਦਿਹਾੜੀਆਂ ਨਹੀਂ ਮਿਲੀਆਂ ਜਿਸ ਕਾਰਨ ਉਨ੍ਹਾਂ ਨੇ ਬਲਾਕ ਅਟਾਰੀ ਵਿਖੇ ਗ੍ਰਾਮ ਸੇਵਕ ਅਤੇ ਸੰਬੰਧਤ ਵਿਭਾਗ ਵਿਰੁੱਧ ਰੋਸ ਧਰਨਾ ਦਿੱਤਾ | ਇਸ ...
ਨਵਾਂ ਪਿੰਡ, 25 ਮਈ (ਜਸਪਾਲ ਸਿੰਘ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰ ਗਿਆਨ ਅੰਜੁਨ ਜੰਡਿਆਲਾ ਗੁਰੂ ਵਲੋਂ ਪਿੰਡ ਰਸੂਲਪੁਰ ਕਲਾਂ ਵਿਖੇ ਗੁਰਮਤਿ ਸਮਾਗਮ ਕਵਾਇਆ ਗਿਆ | ਇਸ ਮੌਕੇ ਉਪਰੋਕਤ ਗੁਰਦੁਆਰਾ ਦੇ ...
ਅਜਨਾਲਾ, 25 ਮਈ (ਐਸ. ਪ੍ਰਸ਼ੋਤਮ)-ਬਲਾਕ ਅਜਨਾਲਾ ਦੇ ਡੀਪੂ ਹੋਲਡਰਾਂ ਵਲੋਂ ਆਪ ਦੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਮਾਨ ਦੀ ਨਿਗਰਾਨੀ ਹੇਠ ਪ੍ਰਭਾਵਸ਼ਾਲੀ ਮੀਟਿੰਗ ਕਰਕੇ ਡੀਪੂ ਹੋਲਡਰ ਯੂਨੀਅਨ ਬਲਾਕ ਅਜਨਾਲਾ ਦੇ ਆਹੁਦੇਦਾਰਾਂ ਦੀ ਪਹਿਲੀ ਕਮੇਟੀ ਨੂੰ ਭੰਗ ਕਰਕੇ ਨਵੇਂ ...
ਹਰਸ਼ਾ ਛੀਨਾ, 25 ਮਈ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਦੇ ਨਾਲ ਨਾਲ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰਾਲੇ ਦਾ ਕਾਰਜਭਾਰ ਸੰਭਾਲ ਰਹੇ ਕੁਲਦੀਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX