ਬਨੂੜ, 25 ਮਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਦੇ ਰਾਸ਼ਟਰੀ ਸੇਵਾ ਯੋਜਨਾ ਵਿਭਾਗ ਵਲੋਂ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਐਨ.ਐੱਸ.ਐੱਸ. ਖੇਤਰੀ ਡਾਇਰੈਕਟੋਰੇਟ ਚੰਡੀਗੜ੍ਹ ਦੀ ਅਗਵਾਈ ਤੇ ਸਹਿਯੋਗ ਹੇਠ ਸੱਤ ਦਿਨਾਂ 'ਰਾਸ਼ਟਰੀ ਏਕਤਾ ਕੈਂਪ 2022' ਚਿਤਕਾਰਾ ਯੂਨੀਵਰਸਿਟੀ ਪੰਜਾਬ ਕੈਂਪਸ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 200 ਪ੍ਰਤੀਯੋਗੀਆਂ ਨੇ ਭਾਗ ਲਿਆ, ਜਿਸ ਵਿਚ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ | ਸਮਾਗਮ ਵਿਚ ਸਭਿਆਚਾਰਕ ਵਿਚਾਰਧਾਰਾਵਾਂ ਦੇ ਅਦਾਨ-ਪ੍ਰਦਾਨ ਦੇ ਨਾਲ-ਨਾਲ ਸਮੁੱਚੇ ਦੇਸ ਨੂੰ ਇਕੱਠੇ ਬੰਨ੍ਹਣ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਵੀ ਕੀਤਾ ਗਿਆ | ਵੱਖ-ਵੱਖ ਰਾਜਾਂ, ਵੱਖ-ਵੱਖ ਸਭਿਆਚਾਰਾਂ ਅਤੇ ਵੱਖੋ-ਵੱਖਰੇ ਵਿਸ਼ਵਾਸਾਂ ਨਾਲ ਜੁੜੇ ਸਾਰੇ ਪ੍ਰਤੀਭਾਗੀਆਂ ਜੋ ''ਏਕ ਭਾਰਤ ਸੇ੍ਰਸ਼ਠ ਭਾਰਤ'' ਦੇ ਸੰਕਲਪ ਦੇ ਵਿਸ਼ਵਾਸ ਨਾਲ ਕੈਂਪ ਵਿਚ ਪਹੁੰਚੇ ਸਨ, ਦਾ ਖੇਤਰੀ ਡਾਇਰੈਕਟਰ, ਰਾਸ਼ਟਰੀ ਸੇਵਾ ਯੋਜਨਾ, ਚੰਡੀਗੜ੍ਹ ਸ੍ਰੀਮਤੀ ਹਰਿੰਦਰ ਕੌਰ ਨੇ ਨਿੱਘਾ ਸਵਾਗਤ ਕੀਤਾ | ਰਾਸ਼ਟਰੀ ਏਕਤਾ ਕੈਂਪ 2022 ਦੀ ਸ਼ੁਰੂਆਤ ਇਕ ਸ਼ਾਨਦਾਰ ਉਦਘਾਟਨ ਸਮਾਰੋਹ ਨਾਲ ਹੋਈ, ਜਿਸ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਮਾਨਯੋਗ ਪ੍ਰੋ. ਅਰਵਿੰਦ ਮੁੱਖ ਮਹਿਮਾਨ ਵਜੋਂ ਪਹੁੰਚੇ | ਪੰਜਾਬ ਅਤੇ ਹਿਮਾਚਲ ਪ੍ਰਦੇਸ ਦੇ ਰਾਜ ਐਨ.ਐੱਸ.ਐੱਸ. ਅਧਿਕਾਰੀ ਅਤੇ ਚਿਤਕਾਰਾ ਯੂਨੀਵਰਸਿਟੀ, ਪੰਜਾਬ ਦੇ ਵਾਇਸ ਚਾਂਸਲਰ ਡਾ. ਅਰਚਨਾ ਮੰਤਰੀ ਨੇ ਵੀ ਇਸ ਮੈਗਾ ਸਭਿਆਚਾਰਕ ਅਦਾਨ-ਪ੍ਰਦਾਨ ਸਮਾਗਮ ਦੇ ਉਦਘਾਟਨੀ ਸਮਾਰੋਹ ਵਿਚ ਸ਼ਿਰਕਤ ਕੀਤੀ | ਕੈਂਪ ਦੀ ਹਰ ਸਵੇਰ ਦੀ ਸ਼ੁਰੂਆਤ ਵੱਖ-ਵੱਖ ਰਾਜਾਂ ਦੁਆਰਾ ਆਯੋਜਿਤ ਸ਼ਾਂਤਮਈ ਪ੍ਰਭਾਤ ਫੇਰੀਆਂ ਨਾਲ ਹੋਈ ਅਤੇ ਇਸ ਤੋਂ ਬਾਅਦ ਭਾਗੀਦਾਰਾਂ ਨੇ ਦਿਨ ਭਰ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਜਿਵੇਂ ਰੰਗੋਲੀ ਬਣਾਉਣ, ਮਹਿੰਦੀ ਡਿਜ਼ਾਈਨ, ਪੇਪਰ ਵਾਕ ਆਦਿ 'ਚ ਹਿੱਸਾ ਲਿਆ | ਇਸ ਤੋਂ ਇਲਾਵਾ, ਭਾਗੀਦਾਰਾਂ ਨੂੰ ''ਆਰਟ ਆਫ਼ ਲਿਵਿੰਗ'', ''ਚਾਰ ਦਿਸਾ ਏਕ ਭਾਰਤ'', ''ਏਡਜ਼ ਬਾਰੇ ਜਾਗਰੂਕਤਾ'' ਅਤੇ ''ਗੀਤਾ ਤੋਂ ਜੀਵਨ ਵਿਚ ਸਬਕ'' ਵਰਗੇ ਜਾਣਕਾਰੀ ਭਰਪੂਰ ਸੈਸ਼ਨਾਂ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ | ਇਨ੍ਹਾਂ ਜਾਣਕਾਰੀ ਭਰਪੂਰ ਸੈਸ਼ਨਾਂ ਦਾ ਸੰਚਾਲਨ ਉੱਘੀਆਂ ਸ਼ਖ਼ਸੀਅਤਾਂ ਦੁਆਰਾ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਨੂੰ ਇਨ੍ਹਾਂ ਸੈਸ਼ਨਾਂ ਤੋਂ ਕੁਝ ਸਾਰਥਿਕ ਸਿੱਖਣ ਦਾ ਮੌਕਾ ਮਿਲਿਆ | ਇਸ ਕੈਂਪ 'ਚ ਸਾਰੇ ਰਾਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ, ਜਿਸ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ-ਆਪਣੇ ਰਾਜਾਂ ਦੇ ਲੋਕ ਨਾਚ ਅਤੇ ਸੰਗੀਤ ਨਾਲ ਯੂਨੀਵਰਸਿਟੀ ਕੈਂਪਸ ਨੂੰ ਪੂਰੇ ਦੇਸ਼ ਦੇ ਰੰਗਾਂ ਵਿਚ ਰੰਗਿਆ | ਹਰ ਰੋਜ਼ ਸ਼ਾਮ ਨੂੰ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਆਪਣੀ ਲੋਕ ਕਲਾ, ਸਭਿਆਚਾਰ, ਪਰੰਪਰਾ, ਨਾਚ ਅਤੇ ਲੋਕ ਗੀਤਾਂ ਦੀ ਪੇਸ਼ਕਾਰੀ ਕੀਤੀ |
ਪਟਿਆਲਾ, 25 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੇਅਰ ਅਤੇ ਕੌਂਸਲਰਾਂ ਨਾਲ ਮਿਲ ਕੇ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਤੋਂ ਵਿਕਾਸ ਫ਼ੰਡ ਵਾਪਸ ਦੇ ਹੁਕਮਾਂ ਖ਼ਿਲਾਫ਼ ਡਿਪਟੀ ...
ਪਟਿਆਲਾ 25 ਮਈ (ਅ.ਸ. ਆਹਲੂਵਾਲੀਆ)-22 ਮਈ ਨੂੰ ਦੱਖਣੀ ਭਾਰਤ ਤੇਲੰਗਾਨਾ ਸੂਬੇ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ (ਕੇਸੀਆਰ) ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਦੀ ਹਾਜ਼ਰੀ 'ਚ ਦੇਸ਼ ਵਿਆਪਕ ਚੱਲੇ ਕਿਸਾਨ ਅੰਦੋਲਨ ...
ਪਟਿਆਲਾ, 25 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਤੀਰ ਅੰਦਾਜ਼ ਅਮਨ ਸੈਣੀ, ਜਿਸ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਕੱਪ ਸਟੇਜ-ਦੋ ਵਿੱਚ ਕੰਪਾਊਾਡ ਪੁਰਸ਼ ਸ਼ੇ੍ਰਣੀ ਵਿਚ ਸੋਨ ਤਗਮਾ ਜਿੱਤਿਆ, ਦਾ ਦੇਸ ਵਾਪਸ ਪਰਤਣ ਉੱਤੇ ...
ਸਮਾਣਾ, 25 ਮਈ (ਗੁਰਦੀਪ ਸ਼ਰਮਾ)-ਬੁੱਧਵਾਰ ਸਵੇਰੇ ਸਮਾਣਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਚੌਂਹਟ ਨਜ਼ਦੀਕ ਮਾਲ ਦੇ ਭਰੇ ਟਰਾਲੇ ਤੇ ਸਕੂਟਰੀ ਦੀ ਆਪਸੀ ਹੋਈ ਭਿਆਨਕ ਟੱਕਰ ਵਿਚ ਸਕੂਟਰੀ ਸਵਾਰ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਣੀ (40) ਪਤਨੀ ਸਵ. ਬਲਦੇਵ ਸਿੰਘ ...
ਪਾਤੜਾਂ, 25 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਪਿੰਡਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਪਾਤੜਾਂ ਤੋਂ ਖਰਕਾ ਤੱਕ ਬੱਸ ਸਰਵਿਸ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਬੱਸ ਅੱਡਾ ਪਾਤੜਾਂ ...
ਪਟਿਆਲਾ, 25 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇਥੇ ਸਾਂਸਦ ਪ੍ਰਨੀਤ ਕੌਰ ਵਲੋਂ ਫੰਡ ਮੋੜਨ ਨੂੰ ਲੈ ਕੇ ਕੀਤੇ ਵਿਰੋਧ ਪ੍ਰਦਰਸ਼ਨ 'ਤੇ ਤੰਜ ਕੱਸਿਆਂ ਕਿਹਾ ਕਿ ਲੋਕਾਂ ਵਲੋਂ ਪੂਰੀ ਤਰ੍ਹਾਂ ...
ਅਰਨੋਂ, 25 ਮਈ (ਦਰਸ਼ਨ ਸਿੰਘ ਪਰਮਾਰ)-ਹਲਕਾ ਸ਼ੁਤਰਾਣਾ ਦੇ ਥਾਣਾ ਸ਼ੁਤਰਾਣਾ (ਪਾਤੜਾਂ) ਅਧੀਨ ਪੈਂਦੀ ਚੋੰਕੀ ਗੁਲਜਾਰਪੁਰਾ (ਠਰੂਆ) ਦੇ ਅੱਜ ਨਵ-ਨਿਯੁਕਤ ਸਬ ਇੰਸਪੈਕਟਰ ਮੈਡਮ ਅਮਨਦੀਪ ਕੌਰ ਨੇ ਚੋੰਕੀ ਮੁਖੀ ਵਜੋਂ ਆਪਣਾ ਅਹੁਦਾ ਸੰਭਾਲਣ ਦੇ ਨਾਲ ਹੀ ਉਨ੍ਹਾਂ ਕਿਹਾ ਕਿ ...
ਰਾਜਪੁਰਾ, 25 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਆਵਾਜਾਈ ਪੁਲਿਸ ਦੇ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ ਵਿਚ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ | ਇਸ ਮੌਕੇ ਟ੍ਰੈਫਿਕ ਪੁਲਿਸ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ...
ਸਮਾਣਾ, 25 ਮਈ (ਗੁਰਦੀਪ ਸ਼ਰਮਾ)-ਬੀਤੇ ਕੱਲ੍ਹ ਸਬਜ਼ੀ ਮੰਡੀ 'ਚ ਟਰੈਕਟਰ-ਟਰਾਲੀ 'ਤੇ ਤਰਬੂਜ਼ ਵੇਚਣ ਆਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਹਸਪਤਾਲ 'ਚ ਇਲਾਜ ਅਧੀਨ ...
ਰਾਜਪੁਰਾ, 25 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਔਰਤ ਸਣੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬਿੰਦਰ ਕੌਰ ਵਾਸੀ ਪ੍ਰੇਮ ...
ਸਮਾਣਾ, 25 ਮਈ (ਗੁਰਦੀਪ ਸ਼ਰਮਾ)-ਬੁੱਧਵਾਰ ਸਵੇਰੇ ਸਮਾਣਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਚੌਂਹਟ ਨਜ਼ਦੀਕ ਮਾਲ ਦੇ ਭਰੇ ਟਰਾਲੇ ਤੇ ਸਕੂਟਰੀ ਦੀ ਆਪਸੀ ਹੋਈ ਭਿਆਨਕ ਟੱਕਰ ਵਿਚ ਸਕੂਟਰੀ ਸਵਾਰ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਣੀ (40) ਪਤਨੀ ਸਵ. ਬਲਦੇਵ ਸਿੰਘ ...
ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)-ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਲਗਾਤਾਰ ਹੇਠ ਡਿਗਣਾ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਦੂਜੇ ਪਾਸੇ ਲੋਕਾਂ ਵਲੋਂ ਨਿਗਮ ਦੀ ਹਦੂਦ ਅੰਦਰ ਨਿਯਮਾਂ ਨੂੰ ਛਿੱਕੇ ਟੰਗ ਕਿ ਇਮਾਰਤਾਂ 'ਚ ਰੈਨ ਵਾਟਰ ਹਾਰਵੈਸਟਿੰਗ ਸਿਸਟਮ ...
ਪਟਿਆਲਾ, 25 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਵਿਰਾਸਤੀ ਰਾਜਿੰਦਰਾ ਟੈਂਕ, ਜਿਸ ਨੂੰ ਕਿ ਰਾਜਿੰਦਰਾ ਝੀਲ ਵੀ ਕਿਹਾ ਜਾਂਦਾ ਹੈ, ਵਿਚੋਂ ਬੂਟੀ ਕੱਢ ਕੇ ਇਸ ਦੀ ਸਾਫ਼-ਸਫ਼ਾਈ ਤੁਰੰਤ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ...
ਪਾਤੜਾਂ, 25 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ 'ਚੋਂ ਇਕ ਵਿਅਕਤੀ ਤੋਂ ਪਾਤੜਾਂ ਪੁਲਿਸ ਨੇ ਅਫ਼ੀਮ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ...
ਪਟਿਆਲਾ, 25 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਦੀ ਫੇਸਬੁੱਕ ਆਈ.ਡੀ. 'ਤੇ ਅਸ਼ਲੀਲ ਸੰਦੇਸ਼ ਤੇ ਫ਼ੋਟੋਆਂ ਭੇਜਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 354, 509 ਤਹਿਤ ਕੇਸ ਦਰਜ ਕਰ ਲਿਆ ਹੈ। ...
ਪਟਿਆਲਾ, 25 ਮਈ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਵਿਚ ਡਿਗ ਜਾਣ ਨਾਲ ਹੁੰਦੇ ਜਾਨੀ ...
ਪਟਿਆਲਾ, 25 ਮਈ (ਮਨਦੀਪ ਸਿੰਘ ਖਰੌੜ)-ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਸ਼ਿਵਾਨੀ ਸ਼ਰਮਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦੇ ਸਹੁਰਾ ਪਰਿਵਾਰ ਨੇ 12 ਮਈ ...
ਪਟਿਆਲਾ, 25 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿੳਂੂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ...
ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)-ਸ਼ਹਿਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਸੂਬੇ ਦੀ ਪਹਿਲੀ ਆਈਲਟਸ ਲੈਬ ਸਥਾਪਤ ਹੋਵੇਗੀ। ਜਿਸ ਦਾ ਨੀਂਹ ਪੱਥਰ ਮਲਟੀਪਰਪਜ਼ ਸਕੂਲ ਅਲੂਮਨੀ ਦੇ ...
ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)-ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ...
ਪਟਿਆਲਾ, 25 ਮਈ (ਕੁਲਵੀਰ ਸਿੰਘ ਧਾਲੀਵਾਲ)-ਨਾਰੀ ਅਧਿਐਨ ਕੇਂਦਰ, ਪੰਜਾਬੀ ਯੂਨੀਵਰਸਿਟੀ ਵਲੋਂ ਐੱਨ.ਐੱਸ.ਐੱਸ. ਵਿਭਾਗ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਕੁਝ ਚੁਣੀਆਂ ਹੋਈਆਂ ਮਹਿਲਾ ਆਗੂਆਂ ਦੀ ਸਮਰੱਥਾ ਦੇ ਨਿਰਮਾਣ ਅਤੇ ਸਿਖਲਾਈ ਬਾਰੇ ਇਕ-ਦਿਨਾ ...
ਭਾਦਸੋਂ, 25 ਮਈ (ਗੁਰਬਖ਼ਸ਼ ਸਿੰਘ ਵੜੈਚ)-ਮਣਕੂ ਇੰਡਸਟਰੀ ਭਾਦਸੋਂ ਦੇ ਐਮ.ਡੀ. ਭਗਵੰਤ ਸਿੰਘ ਮਣਕੂ ਨੂੰ ਉਨਟਾਰੀਓ (ਕੈਨੇਡਾ) ਦੀ ਰਾਮਗੜ੍ਹੀਆ ਫਾਊਂਡੇਸ਼ਨ ਵਲੋਂ ਪੰਜਾਬ ਦਾ ਮੀਡੀਆ ਪ੍ਰਚਾਰਕ ਬਣਾਇਆ ਗਿਆ ਹੈ। ਫਾਊਂਡੇਸ਼ਨ ਦਾ ਧੰਨਵਾਦ ਕਰਦੇ ਹੋਏ ਇੰਚਾਰਜ ਭਗਵੰਤ ਸਿੰਘ ...
ਪਟਿਆਲਾ, 25 ਮਈ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ 'ਚ ਸ੍ਰੀ ਗੁਰੂ ਰਾਮਦਾਸ ਨਿਸ਼ਕਾਮ ਯਾਤਰਾ ਸੁਸਾਇਟੀ ਪਟਿਆਲਾ ਵਲੋਂ 25 ਅਪ੍ਰੈਲ ਤੋਂ ਲਗਾਤਾਰ ਰੋਜ਼ਾਨਾ ਰਾਤ ਨੂੰ 7.30 ਤੋਂ 9.30 ਵਜੇ ਤੱਕ ਗੁਰਮਤਿ ਸਮਾਗਮ ਵੱਖ-ਵੱਖ ਘਰਾਂ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX