ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਸੁਲੇਮਾਨ 'ਚ ਗ੍ਰਾਮ ਪੰਚਾਇਤ ਦੇ ਫ਼ੰਡਾਂ ਵਿਚ 20.67 ਲੱਖ ਰੁਪਏ ਦਾ ਘਪਲਾ ਕਰਨ ਅਤੇ ਪੰਚਾਇਤ ਦੀ 2.86 ਕਰੋੜ ਰੁਪਏ ਦੇ ਹਿਸਾਬ ਵਾਲੀ ਮਾਪ ਪੁਸਤਕ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਅਧੀਨ ਪਿੰਡ ਦੇ ਸਾਬਕਾ ਸਰਪੰਚ, ਅਧਿਕਾਰਤ ਪੰਚ, ਬੀ.ਡੀ.ਪੀ.ਓ. ਦਫ਼ਤਰ ਦੇ 2 ਜੂਨੀਅਰ ਇੰਜੀਨੀਅਰਾਂ ਅਤੇ ਪੰਚਾਇਤ ਸਕੱਤਰ ਖ਼ਿਲਾਫ਼ ਵੱਖ-ਵੱਖ ਫ਼ੌਜਦਾਰੀ ਧਾਰਾਵਾਂ ਹੇਠ ਦਰਜ ਕੀਤੇ ਮੁਕੱਦਮੇ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਫ਼ਤਹਿਗੜ੍ਹ ਸਾਹਿਬ ਵਲੋਂ ਪੰਚਾਇਤ ਸੈਕਟਰੀ ਪਵਿੱਤਰ ਸਿੰਘ ਨੂੰ ਉਨ੍ਹਾਂ ਦੇ ਘਰ ਤੋਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਯੂਨਿਟ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪਿ੍ਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਿਕਾਇਤ ਕਰਤਾ ਪਰਮਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਵਲੋਂ ਵਿਜੀਲੈਂਸ ਵਿਭਾਗ ਕੋਲ ਕੀਤੀ ਸ਼ਿਕਾਇਤ ਨੰਬਰ 6/2019 ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਰਣਜੋਧ ਸਿੰਘ ਅਧਿਕਾਰਤ ਪੰਚ ਤੋਂ ਪਹਿਲਾਂ ਗ੍ਰਾਮ ਪੰਚਾਇਤ ਪਿੰਡ ਕੋਟਲਾ ਸੁਲੇਮਾਨ ਦਾ ਸਰਪੰਚ ਤਰਲੋਚਨ ਸਿੰਘ ਰਿਹਾ ਸੀ ਜਿਸ ਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੀ ਕਰੀਬ 3 ਏਕੜ ਪੰਚਾਇਤੀ ਜ਼ਮੀਨ ਨੂੰ ਰੇਲਵੇ ਵਿਭਾਗ ਵਲੋਂ ਐਕਵਾਇਰ ਹੋਣ ਕਰਕੇ ਗ੍ਰਾਮ ਪੰਚਾਇਤ ਨੂੰ ਰਕਮ ਕਰੀਬ 4,18,00000 ਰੁਪਏ ਅਤੇ ਹੋਰਾਂ ਵਸੀਲਿਆਂ ਤੋਂ ਕੁੱਲ 4,20,25,000 ਰੁਪਏ ਪ੍ਰਾਪਤ ਹੋਏ ਸਨ | ਉਕਤ ਰਕਮ 'ਚੋਂ ਤਰਲੋਚਨ ਸਿੰਘ ਵਲੋਂ 2,86,25000 ਰੁਪਏ ਪਿੰਡ ਵਿਚ ਵਿਕਾਸ ਦੇ ਕੰਮਾਂ ਉੱਪਰ ਖ਼ਰਚ ਕੀਤੀ ਗਈ ਹੈ ਅਤੇ ਉਸ ਵਲੋਂ 1,34,00000 ਰੁਪਏ ਪੰਚਾਇਤੀ ਖਾਤੇ ਵਿਚ ਛੱਡੇ ਗਏ ਸਨ | ਉਨ੍ਹਾਂ ਦੱਸਿਆ ਕਿ ਸਾਬਕਾ ਸਰਪੰਚ ਤਰਲੋਚਨ ਸਿੰਘ, ਰਣਜੋਧ ਸਿੰਘ ਸਾਬਕਾ ਅਧਿਕਾਰਤ ਪੰਚ, ਪੰਚਾਇਤੀ ਰਾਜ ਦੇ ਜੇ.ਈ. ਲਲਿਤ ਗੋਇਲ ਤੇ ਜੇ.ਈ. ਲੁਕੇਸ਼ ਥੰਮਣ ਅਤੇ ਪਵਿੱਤਰ ਸਿੰਘ ਪੰਚਾਇਤ ਸਕੱਤਰ ਨਾਲ ਕਥਿਤ ਮਿਲੀਭੁਗਤ ਕਰਕੇ ਉਕਤ ਰਕਮ 'ਚੋਂ 2,85,15,000 ਰੁਪਏ ਦੇ ਪਿੰਡ ਕੋਟਲਾ ਸੁਲੇਮਾਨ ਅੰਦਰ ਕਰਵਾਏ ਗਏ ਵਿਕਾਸ ਦੇ ਕੰਮਾਂ ਨਾਲ ਸਬੰਧਿਤ ਐਮ.ਬੀ.ਮਾਪ ਪੁਸਤਕ ਨੂੰ ਖ਼ੁਰਦ-ਬੁਰਦ ਕਰਨ ਅਤੇ 20,57,068/- ਰੁਪਏ ਦਾ ਘਪਲਾ ਕਰਨਾ ਪਾਇਆ ਗਿਆ ਹੈ | ਜਿਨ੍ਹਾਂ ਖ਼ਿਲਾਫ਼ ਵੱਖ-ਵੱਖ ਫ਼ੌਜਦਾਰੀ ਧਾਰਾਵਾਂ ਹੇਠ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤ ਸੈਕਟਰੀ ਪਵਿੱਤਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ 'ਆਪ' ਸਰਕਾਰ ਖ਼ਿਲਾਫ਼ ਜ਼ਬਰਦਸਤ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ...
ਪਟਿਆਲਾ, 26 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਵਲੋਂ ਟ੍ਰਾਈ ਲੈਣ ਗਏ ਮੋਟਰਸਾਈਕਲ ਲੈ ਕੇ ਫ਼ਰਾਰ ਹੋਣ ਵਾਲੇ ਦੋ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਵਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਸਥਾਨਕ ...
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਮਾਰਨ ਵਾਲੇ ਨਾਮਾਲੂਮ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁੱਦਈ ਮੇਜਰ ਸਿੰਘ ਵਾਸੀ ਪਿੰਡ ਮਨੈਲੀ ਥਾਣਾ ਖਮਾਣੋਂ ਨੇ ਪੁਲਿਸ ਨੂੰ ...
ਮੰਡੀ ਗੋਬਿੰਦਗੜ੍ਹ, 26 ਮਈ (ਮੁਕੇਸ਼ ਘਈ)-ਜਨ ਸੇਵਾ ਵੈੱਲਫੇਅਰ ਸੋਸਾਇਟੀ ਵਲੋਂ ਸਥਾਨਕ ਰੋਟਰੀ ਕੇਂਦਰ ਦੇ ਹਾਲ 'ਚ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਿੰਦਰ ਸਿੰਘ ...
ਫ਼ਤਹਿਗੜ੍ਹ ਸਾਹਿਬ, 26 ਮਈ (ਰਾਜਿੰਦਰ ਸਿੰਘ)-ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੇਠ ਮਹੀਨੇ ਦੀ ਦੇਸੀ 13 ਤਰੀਕ ਹੋਣ ਕਰਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ 'ਚ 167 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵੰਤ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸੰਪੂਰਨਤਾ ਵਜੋਂ ...
ਫ਼ਤਹਿਗੜ੍ਹ ਸਾਹਿਬ, 26 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ 'ਆਪ' ਦੇ ਨਵੇਂ ਦਫ਼ਤਰ 'ਸੇਵਾ ਕੇਂਦਰ' ਦਾ ਉਦਘਾਟਨ ਸ੍ਰੀ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਨਗਰ ਪੰਚਾਇਤਾਂ ਦੇ ਸਹਿਯੋਗ ਨਾਲ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਸੱਚਖੰਡ ...
ਬਸੀ ਪਠਾਣਾਂ, 26 ਮਈ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਬਸੀ ਪਠਾਣਾਂ ਵਿਖੇ ਪੜ੍ਹਾਈ ਕਰ ਰਹੀਆਂ ਵਿਦਿਆਰਥਣਾਂ ਲਈ ਯੋਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ਸਕੂਲ ਪ੍ਰਬੰਧਕ ਕਮੇਟੀ ਦੇ ਮੁਖੀ ਸੁਨੀਲ ਖੁੱਲਰ ਨੇ ਅੱਜ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਦਿ੍ੜ ਸੰਕਲਪ ਹੈ ਅਤੇ ਸਰਕਾਰ ਵਲੋਂ ਨਸ਼ਿਆਂ ਦੀ ਗਿ੍ਫ਼ਤ ਵਿਚ ਫਸੇ ਵਿਅਕਤੀਆਂ ਦੇ ਇਲਾਜ ਲਈ ਜ਼ਿਲ੍ਹੇ ਵਿਚ 11 ਨਵੇਂ ਓਟ ਕਲੀਨਿਕ ਬਣਾਏ ਗਏ ਹਨ, ਜਿੱਥੇ ਕਿ ਨਸ਼ੇ ਛੁਡਾਉਣ ਲਈ ਮੁਫ਼ਤ ...
ਬਸੀ ਪਠਾਣਾਂ, 26 ਮਈ (ਰਵਿੰਦਰ ਮੌਦਗਿਲ)-ਮੁੱਢਲਾ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਅਧੀਨ ਗਤੀਵਿਧੀਆਂ ਲਗਾਤਾਰ ਜਾਰੀ ਹਨ | ਜਿਸ ਦੇ ਤਹਿਤ ਅੱਜ ਡਾ. ਮਨਜੋਤ ਕੌਰ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਨੂੰ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਰੁੜਕੀ ਦੀਆਂ ਵਰਚੂਅਲ ਲੈਬਾਂ ਲਈ ਨੋਡਲ ਕੇਂਦਰ ਵਜੋਂ ...
ਅਮਲੋਹ, 26 ਮਈ (ਕੇਵਲ ਸਿੰਘ)-ਲੋੜਵੰਦ ਬੱਚਿਆਂ ਨੂੰ ਨਾਮਾਤਰ ਫ਼ੀਸ ਉੱਪਰ ਕੰਪਿਊਟਰ ਅਤੇ ਇੰਗਲਿਸ਼ ਦੀ ਕੋਚਿੰਗ ਦੇਣ ਲਈ ਅਮਲੋਹ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਖੋਲ੍ਹੇ ਗਏ ਕੋਚਿੰਗ ਸੈਂਟਰ ਵਿਚ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ...
ਜਖ਼ਵਾਲੀ, 26 ਮਈ (ਨਿਰਭੈ ਸਿੰਘ)-ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਯੂਥ ਕਾਂਗਰਸ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ ਗਈ, ਜਿਸ 'ਚ ਪਰਮਿੰਦਰ ਸਿੰਘ ਨੋਨੀ ਜੱਲ੍ਹਾ ਨੂੰ ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ...
ਖਮਾਣੋਂ, 26 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੇ ਜਨਰਲ ਸਕੱਤਰ ਕਿ੍ਪਾਲ ਸਿੰਘ ਬਦੇਸ਼ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਜਥੇਬੰਦੀ ਦੀ ਚੋਣ ਹਰ ਤਿੰਨ ਸਾਲ ਬਾਅਦ ਕੀਤੀ ਜਾਂਦੀ ਹੈ ਤੇ ਨਵੀਂ ਡੈਲੀਗੇਟ ...
ਖਮਾਣੋਂ, 26 ਮਈ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦਸਵੀਂ ਜਮਾਤ ਦਾ ਕਾਉਂਸਲਿੰਗ ਸੈਸ਼ਨ ਕਰਵਾਇਆ ਗਿਆ | ਇਸ ਕਾਊਾਸਲਿੰਗ ਸੈਸ਼ਨ 'ਚ ਵਿਦਿਆਰਥੀਆਂ ਨੂੰ ਕਿਹੜਾ ਕੈਰੀਅਰ ਚੁਣਨਾ ਚਾਹੀਦਾ ਹੈ ਜਾਂ ਕਿਸ ਕੋਰਸ 'ਚ ਦਾਖਲਾ ਲੈਣਾ ਚਾਹੀਦਾ ਹੈ, ...
ਖਮਾਣੋਂ, 26 ਮਈ (ਜੋਗਿੰਦਰ ਪਾਲ)-ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਖਮਾਣੋਂ ਵਿਖੇ ਵਕੀਲਾਂ ਦੇ ਚੈਂਬਰਾਂ ਦੀ ਸਰਬਸੰਮਤੀ ਨਾਲ ਵਕੀਲਾਂ ਨੂੰ ਵੰਡ ਕੀਤੀ ਗਈ | ਜਾਣਕਾਰੀ ਦਿੰਦਿਆਂ ਐਡ. ਰੁਪਿੰਦਰ ਸਿੰਘ ਵਿੱਕੀ ਰਾਮਗੜ੍ਹ ਤੇ ਸਕੱਤਰ ...
ਬਸੀ ਪਠਾਣਾਂ, 26 ਮਈ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਵਲੋਂ ਬਾਬਾ ਬੁੱਧ ਦਾਸ ਜੀ ਦੇ ਦਰਬਾਰ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਹੋਏ ਰਾਸ਼ਟਰੀ ਸੈਮੀਨਾਰ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਅਮਲੋਹ, 26 ਮਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਨੇ ਬੀ.ਐਫ.ਏ., ਐਮ.ਐਫ.ਏ. ਆਰਟ ਐਂਡ ਕਰਾਫ਼ਟ, ਪਹਿਲੇ ਸਾਲ ਲਈ ਇਕ ਫਰੈਸ਼ਰ ਪਾਰਟੀ ਅਤੇ ਬੀ.ਐਫ.ਏ. ਭਾਗ-8, ਐਮ.ਐਫ.ਏ. ਭਾਗ-4 ਆਰਟ ਐਂਡ ਕਰਾਫ਼ਟ ਦੂਜੇ ਸਾਲ ਸੀਨੀਅਰ ਵਿਦਿਆਰਥੀਆਂ ਲਈ ਬੜੇ ਉਤਸ਼ਾਹ ਨਾਲ ...
ਅਮਲੋਹ, 26 ਮਈ (ਕੇਵਲ ਸਿੰਘ)-ਲੋੜਵੰਦ ਬੱਚਿਆਂ ਨੂੰ ਨਾਮਾਤਰ ਫ਼ੀਸ ਉੱਪਰ ਕੰਪਿਊਟਰ ਅਤੇ ਇੰਗਲਿਸ਼ ਦੀ ਕੋਚਿੰਗ ਦੇਣ ਲਈ ਅਮਲੋਹ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਖੋਲ੍ਹੇ ਗਏ ਕੋਚਿੰਗ ਸੈਂਟਰ ਵਿਚ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ...
ਭੜੀ, 26 ਮਈ (ਭਰਪੂਰ ਸਿੰਘ ਹਵਾਰਾ)-ਆਮ ਆਦਮੀ ਪਾਰਟੀ ਵਲੋਂ ਹੁਣ ਤੱਕ ਲਏ ਗਏ ਫ਼ੈਸਲੇ ਬਹੁਤ ਹੀ ਸ਼ਲਾਘਾਯੋਗ ਫ਼ੈਸਲੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਹਰਕੀਤ ਸਿੰਘ ਭੜੀ ਅਤੇ ਕਿਸਾਨ ਅੰਦੋਲਨ ਵਿਚ ਅਹਿਮ ...
ਫ਼ਤਹਿਗੜ੍ਹ ਸਾਹਿਬ, 26 ਮਈ (ਰਾਜਿੰਦਰ ਸਿੰਘ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਐਨ.ਐਸ.ਕਿਅਊ.ਐਫ ਦੇ ਵੋਕੇਸ਼ਨਲ ਟਰੇਨਰਜ਼ ਦੀ ਇਕ ਰੋਜ਼ਾ ਟ੍ਰੇਨਿੰਗ ਹੋਈ | ਇਸ ਟ੍ਰੇਨਿੰਗ 'ਚ 57 ਵੋਕੇਸ਼ਨਲ ਟਰੇਨਰਜ਼ ਨੰੂ ਗੂਗਲ ਸ਼ੀਟ, ਗੂਗਲ ਫਾਰਮ ...
ਬਸੀ ਪਠਾਣਾਂ, 26 ਮਈ (ਰਵਿੰਦਰ ਮੌਦਗਿਲ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਜਾਂਚ ਅਤੇ ਟੀਕਾਕਰਨ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਵਲੋਂ ਲਾਭਪਾਤਰੀਆਂ ...
ਫ਼ਤਹਿਗੜ੍ਹ ਸਾਹਿਬ, 26 ਮਈ (ਰਾਜਿੰਦਰ ਸਿੰਘ)-ਅਸ਼ੋਕਾ ਪਬਲਿਕ ਸਕੂਲ ਸਰਹਿੰਦ ਵਿਖੇ ਯੋਗਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੈਨੇਜਰ ਦਵਿੰਦਰ ਵਰਮਾ ਤੇ ਸਕੂਲ ਪਿ੍ੰ. ਜਸਵਿੰਦਰ ਕੌਰ ਨੇ ਦੱਸਿਆ ਕਿ ਦੋ ਦਿਨਾਂ ਯੋਗਾ ਕੈਂਪ 'ਚ ਬੱਚਿਆਂ ਨੰੂ ...
ਚੁੰਨ੍ਹੀ, 26 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਗਰੁੱਪ ਆਫ਼ ਕਾਲਜ ਪਿੰਡ ਸਰਕੱਪੜਾ, ਚੁੰਨ੍ਹੀ ਕਲਾਂ, ਫ਼ਤਹਿਗੜ੍ਹ ਵਿਖੇ ਕੌਮੀ ਯੋਜਨਾ ਕੈਂਪ ਵਿਭਾਗ ਵਲੋਂ ਇੱਕਜੁੱਟਤਾ, ਸਰੀਰ ਤੇ ਚੇਤਨਾ ਦਾ ਪ੍ਰਤੀਕ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ 'ਚ ਕਾਲਜ ਦੇ ...
ਬਸੀ ਪਠਾਣਾਂ, 26 ਮਈ (ਰਵਿੰਦਰ ਮੌਦਗਿਲ)-ਭਾਰਤ ਵਿਕਾਸ ਪ੍ਰੀਸ਼ਦ ਦੀ ਸਥਾਨਕ ਸ਼ਾਖਾ ਵਲੋਂ ਪ੍ਰਧਾਨ ਜੈ ਕਿ੍ਸ਼ਨ ਕਸ਼ਯਪ ਦੀ ਅਗਵਾਈ ਹੇਠ ਪੁਰਾਤਨ ਜੇਲ੍ਹ 'ਚ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅੱਜ 250 ਲੋੜਵੰਦ ਬੱਚਿਆਂ ਨੂੰ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਹਿੰਦੂਪੁਰ ਦੀ ਨੁਹਾਰ ਬਦਲਣ ਅਤੇ ਮੁੱਢਲੀਆਂ ਲੋੜਾਂ ਪੂਰਾ ਕਰਨ ਦਾ ਜ਼ਿੰਮਾ ਲੈਂਦਿਆਂ ਅਮਰੀਕਾ ਵਾਸੀ ਕਮਲਜੀਤ ਸਿੰਘ ਗੋਨੀ ਵਲੋਂ ਅੱਜ ਸਕੂਲ ਦੇ ਰਸਤੇ 'ਚ ਇੰਟਰਲਾਕਿੰਗ ਟਾਈਲਾਂ ਲਗਵਾਉਣ ਦੀ ...
ਖਮਾਣੋਂ, 26 ਮਈ (ਜੋਗਿੰਦਰ ਪਾਲ)-ਬੀ.ਕੇ.ਯੂ (ਕਾਦੀਆਂ) ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਰਾਣਵਾਂ 'ਚ ਹੋਈ ਜਿਸ 'ਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ...
ਫ਼ਤਹਿਗੜ੍ਹ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਜਰਮਨ ਵਿਚ ਹੋਈ ਇੰਟਰਨੈਸ਼ਨਲ ਜੂਨੀਅਰ ਚੈਂਪੀਅਨਸ਼ਿਪ ਦੌਰਾਨ ਪਿਸਟਲ ਨਿਸ਼ਾਨੇਬਾਜ਼ੀ ਵਿਚ ਸੋਨ ਤਗਮਾ ਜਿੱਤਣ ਵਾਲੇ ਮੰਡੀ ਗੋਬਿੰਦਗੜ੍ਹ ਦੇ ਨਿਵਾਸੀ ਅਰਜੁਨ ਚੀਮਾ ਦਾ ਅੱਜ ਇੰਡੀਅਨ ਬੈਂਕ ...
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ 'ਚੋਂ ਅੱਵਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਜਿਸ ਦੌਰਾਨ ਸਕੂਲ ...
ਬਨੂੜ, 26 ਮਈ (ਭੁਪਿੰਦਰ ਸਿੰਘ)-ਵਿਜੀਲੈਂਸ ਵਿਭਾਗ ਦੀ ਪਟਿਆਲਾ ਤੋਂ ਆਈ ਪੰਜ ਮੈਂਬਰੀ ਟੀਮ ਨੇ ਅੱਜ ਬਨੂੜ ਦੇ ਵਾਰਡ ਨੰਬਰ 4 ਵਿਚ ਰਹਿੰਦੇ ਪੰਚਾਇਤ ਵਿਭਾਗ ਦੇ ਫ਼ਤਿਹਗੜ੍ਹ ਸਾਹਿਬ ਬਲਾਕ ਵਿਖੇ ਤਾਇਨਾਤ ਜੇ. ਈ. ਲੁਕੇਸ਼ ਥੰਮਨ ਦੇ ਘਰ ਦੀ ਤਲਾਸ਼ੀ ਲਈ | ਵਿਜੀਲੈਂਸ ਵਿਭਾਗ ...
ਦੇਵੀਗੜ੍ਹ, 26 ਮਈ (ਰਾਜਿੰਦਰ ਸਿੰਘ ਮੌਜੀ)-ਪਿੰਡ ਧਗੜੋਲੀ ਤੇ ਮੋਹਲਗੜ੍ਹ ਦੇ ਬੱਚਿਆਂ ਦਾ ਭਵਿੱਖ ਇਸ ਕਰਕੇ ਦਾਅ 'ਤੇ ਲੱਗਿਆ ਹੋਇਆ ਹੈ ਕਿਉਂਕਿ ਇਨ੍ਹਾਂ ਪਿੰਡਾਂ ਨੂੰ ਕੋਈ ਵੀ ਬੱਸ ਸਹੂਲਤ ਨਹੀਂ ਹੈ | ਇਨ੍ਹਾਂ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਜਬੂਰੀ ਵੱਸ ਉਚੇਰੀ ...
ਪਟਿਆਲਾ, 26 ਮਈ (ਗੁਰਵਿੰਦਰ ਸਿੰਘ ਔਲਖ)-ਸਵੱਛਤਾ ਸਰਵੇਖਣ 'ਚ ਹਮੇਸ਼ਾ ਹੀ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਹੋਣ ਦਾ ਮਾਣ ਹਾਸਲ ਕਰਨ ਵਾਲੇ ਇੰਦੌਰ ਸ਼ਹਿਰ ਦਾ ਦੌਰਾ ਕਰ ਕੇ ਵਾਪਸ ਪਰਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐੱਸ.) ਨੇ ਸ਼ਹਿਰ ਦੀ ਸਫ਼ਾਈ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX