ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਪਿੰਡ ਬਹੂਰੀਆਂ ਵਿਚ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ

ਕਾਹਨੂੰਵਾਨ, 26 ਮਈ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਬਲਾਕ ਦੇ ਪਿੰਡ ਬਹੂਰੀਆਂ ਵਿਚ ਅੱਜ ਪੰਚਾਇਤ ਵਿਭਾਗ 37 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਭਾਰੀ ਪੁਲਿਸ ਫੋਰਸ ਸਮੇਤ ਪਹੁੰਚਿਆ, ਪਰ ਪ੍ਰਸ਼ਾਸਨ ਨੂੰ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਇਸ ਮÏਕੇ ਕਿਸਾਨਾਂ ਨੇ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਵਿਚ ਪੰਚਾਇਤ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਵੀ ਕੀਤੀ | ਇਸ ਮÏਕੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ, ਜਗਤਾਰ ਸਿੰਘ ਤਾਰਾ, ਬਲਵਿੰਦਰ ਸਿੰਘ ਗੁੰਨੋਪੁਰ, ਗੁਰਪ੍ਰੀਤ ਸਿੰਘ ਰਿਆੜ, ਕਿਸਾਨ ਆਗੂ ਅਵਤਾਰ ਸਿੰਘ ਅਤੇ ਕਿਸਾਨ ਆਗੂ ਬਲਦੇਵ ਸਿੰਘ ਸੇਖਵਾਂ ਨੇ ਦੱਸਿਆ ਕਿ ਕਿਸਾਨਾਂ ਵਲੋਂ ਜੋ ਜ਼ਮੀਨਾਂ ਅਬਾਦ ਕੀਤੀਆਂ ਹਨ, ਉਨ੍ਹਾਂ ਵਿਚ ਕਦੀ ਸੰਘਣੇ ਜੰਗਲ ਅਤੇ ਦਲਦਲ ਹੁੰਦੇ ਸੀ | ਕਿਸਾਨਾਂ ਨੇ ਸੱਪਾਂ ਦੀਆਂ ਸਿਰੀਆਂ ਮਿੱਧ-ਮਿੱਧ ਕੇ ਜੰਗਲੀ ਜਾਨਵਰਾਂ ਦਾ ਟਾਕਰਾ ਕਰਕੇ ਇਹ ਜ਼ਮੀਨਾਂ ਆਬਾਦ ਕੀਤੀਆਂ ਸਨ | ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਜ਼ਮੀਨਾਂ ਦੇ ਠੇਕੇ ਅਤੇ ਜ਼ਮੀਨਾਂ ਮੁੱਲ ਲੈਣ ਦੇ ਫ਼ੈਸਲੇ ਨਾਲ ਸਹਿਮਤ ਹਨ | ਉਨ੍ਹਾਂ ਕਿਹਾ ਕਿ ਜੇਕਰ ਜਬਰੀ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਨਤੀਜੇ ਭਿਆਨਕ ਨਿਕਲ ਸਕਦੇ ਹਨ | ਇਸ ਮÏਕੇ ਬੀਡੀਪੀਓ ਕਾਹਨੂੰਵਾਨ ਗੁਰਜੀਤ ਸਿੰਘ ਅਤੇ ਡੀਐਸਪੀ ਕੁਲਵਿੰਦਰ ਸਿੰਘ ਦੀ ਕਿਸਾਨ ਆਗੂਆਂ ਨਾਲ ਇਸ ਮਾਮਲੇ ਨੂੰ ਲੈ ਕੇ ਲੰਮੀ ਗੱਲਬਾਤ ਹੋਈ | ਇਸ ਮÏਕੇ ਕਾਹਨੂੰਵਾਨ ਪੰਚਾਇਤ ਦੇ ਸਰਪੰਚ ਠਾਕਰ ਆਫ਼ਤਾਬ ਸਿੰਘ, ਸੁਖਦੇਵ ਸਿੰਘ ਹੈਪੀ, ਮਾਸਟਰ ਈਸਰ ਸਿੰਘ ਨੇ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਵਿਚ ਚੱਲ ਰਹੀ ਗੱਲਬਾਤ ਵਿਚ ਵਡਮੁੱਲਾ ਯੋਗਦਾਨ ਪਾਇਆ | ਕਿਸਾਨਾਂ ਵਲੋਂ ਮਾਨਯੋਗ ਹਾਈਕੋਰਟ ਵਲੋਂ ਪੰਚਾਇਤ ਦੀ ਜ਼ਮੀਨ ਦੇ ਕਬਜ਼ਿਆਂ ਨੂੰ ਰੋਕਣ ਵਾਲੇ ਹੁਕਮਾਂ ਦੀ ਕਾਪੀ ਮÏਕੇ 'ਤੇ ਪੇਸ਼ ਕਰਕੇ ਆਪਣਾ ਪੱਖ ਪੇਸ਼ ਕੀਤਾ |

ਆਰ.ਡੀ. ਖੋਸਲਾ ਸਕੂਲ 'ਚ ਯੋਗਾ ਲੋਗੋ ਮੁਕਾਬਲਾ ਕਰਵਾਇਆ

ਬਟਾਲਾ, 26 ਮਈ (ਕਾਹਲੋਂ)-ਆਰ.ਡੀ.ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਆਜ਼ਾਦੀ ਅੰਮਿ੍ਤ ਮਹਾਂਉਤਸਵ ਦੇ ਤਹਿਤ ਯੋਗਾ ਲੋਗੋ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਯੋਗਾ ਵਿਭਾਗ ਅਤੇ ਕੰਪਿਊਟਰ ਵਿਭਾਗ ਦੇ ਸੰਯੁਕਤ ਸਹਿਯੋਗ ...

ਪੂਰੀ ਖ਼ਬਰ »

ਭਿ੍ਸ਼ਟਾਚਾਰ 'ਚ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰਨ 'ਤੇ ਮਾਨ ਸਰਕਾਰ ਤੋਂ ਪੰਜਾਬ ਦੇ ਲੋਕ ਹੋਏ ਬਾਗੋ ਬਾਗ਼-ਸ਼ਮਸ਼ੇਰ ਸਿੰਘ

ਪੁਰਾਣਾ ਸ਼ਾਲਾ, 26 ਮਈ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਦੀ ਜਨਤਾ ਵਲੋਂ ਕੱਟੜ ਇਮਾਨਦਾਰ ਮੰਨੇ ਜਾਂਦੇ ਭਗਵੰਤ ਮਾਨ ਦੇ ਹੱਥ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਹੈ ਅਤੇ 'ਆਪ' ਸਰਕਾਰ ਤੋਂ ਪੰਜਾਬ ਦੀ ਜਨਤਾ ਨੂੰ ਜਿੱਥੇ ਵੱਡੀਆਂ ਉਮੀਦਾਂ ਸਨ, ਉੱਥੇ ਹੀ 'ਆਪ' ਸਰਕਾਰ ...

ਪੂਰੀ ਖ਼ਬਰ »

ਪ੍ਰਧਾਨ ਬੱਲਪੁਰੀਆਂ ਦੀ ਅਗਵਾਈ ਵਿਚ ਵਫ਼ਦ ਮੁੱਖ ਇੰਜੀਨੀਅਰ ਬਾਲਕ੍ਰਿਸ਼ਨ ਨੂੰ ਮਿਲਿਆ

ਬਟਾਲਾ, 26 ਮਈ (ਕਾਹਲੋਂ)-ਬਿਜਲੀ ਮੁਲਾਜ਼ਮ ਇੰਪਲਾਈਜ਼ ਫ਼ੈਡਰੇਸ਼ਨ ਪਾਵਰਕਾਮ ਟਰਾਂਸਕੋ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ ਵਫ਼ਦ ਬਾਰਡਰ ਜ਼ੋਨ ਅੰਮਿ੍ਤਸਰ ਦੇ ਨਵ-ਨਿਯੁਕਤ ਮੁੱਖ ਇੰਜੀਨੀਅਰ ਬਾਲਕ੍ਰਿਸ਼ਨ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਮਾਮਲਾ ਸਕੂਲੀ ਵੈਨ ਦੇ ਡਰਾਈਵਰ 'ਤੇ ਪਰਚਾ ਦਰਜ ਹੋਣ ਦਾ- ਵਾਲਮੀਕਿ ਮਜ਼੍ਹਬੀ ਮੋਰਚਾ ਪੰਜਾਬ ਵਲੋਂ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ

ਬਟਾਲਾ, 26 ਮਈ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਪਿੰਡ ਬਿਜਲੀਵਾਲ ਨਜ਼ਦੀਕ ਇਕ ਨਿੱਜੀ ਸਕੂਲ ਬੱਸ ਜਿਸ ਨੂੰ ਡਰਾਇਵਰ ਜਗਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਿਜਲੀਵਾਲ ਚਲਾ ਰਿਹਾ ਸੀ ਕਿ ਰਸਤੇ ਵਿਚ ਕਿਸੇ ਕਿਸਾਨ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਪੁਰਾਣਾ ਸ਼ਾਲਾ, 26 ਮਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਵਾਂ ਪਿੰਡ ਬਹਾਦਰ ਦੇ ਚਾਰ ਨੌਜਵਾਨਾਂ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਟਰੈਵਲ ਏਜੰਟ ਪਤੀ-ਪਤਨੀ ਵਲੋਂ ਮੋਟੀ ਠੱਗੀ ਮਾਰੀ ਸੀ | ਸ਼ਾਲਾ ਪੁਲਿਸ ਵਲੋਂ ਦੋਵਾਂ ਦੋਸ਼ੀਆਂ ...

ਪੂਰੀ ਖ਼ਬਰ »

ਕਾਲੋਨਾਈਜ਼ਰ, ਕਾਲੋਨੀ ਦਾ ਨਿਰਮਾਣ ਕਰਨ ਤੋਂ ਪਹਿਲਾਂ ਵਿਭਾਗ ਕੋਲੋਂ ਮਨਜ਼ੂਰੀ ਲੈਣ-ਡਾ: ਅਮਨਦੀਪ ਕੌਰ

ਗੁਰਦਾਸਪੁਰ, 26 ਮਈ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ਕਮ ਜਨਰਲ) ਡਾ: ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਰੈਗੂਲੇਟਰੀ ਵਿੰਗ ਵਲੋਂ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਿ੍ਸ਼ਟਾਚਾਰ ਦੇ ਖ਼ਿਲਾਫ਼ ਕੀਤੀ ਕਾਰਵਾਈ ਦੀ ਡਾ. ਸੰਧੂ ਰਜਾਦਾ ਵਲੋਂ ਸ਼ਾਲਾਘਾ

ਬਟਾਲਾ, 26 ਮਈ (ਕਾਹਲੋਂ)-ਭਿ੍ਸ਼ਟਾਚਾਰ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਵੱਡੀ ਕਾਰਵਾਈ, ਜਿਸ ਵਿਚ ਸਰਕਾਰ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਵਿਚ ਮੰਤਰੀ ਮੰਡਲ 'ਚੋਂ ਬਾਹਰ ਕੀਤਾ ਗਿਆ ਤੇ ਉਸ ਵਿਰੁੱਧ ਕਾਨੂੰਨੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਕਤਲ ਮਾਮਲੇ 'ਚ ਇਕ ਅÏਰਤ ਤੇ ਇਕ ਵਿਅਕਤੀ ਗਿ੍ਫ਼ਤਾਰ

ਕਾਦੀਆਂ, 26 ਮਈ (ਯਾਦਵਿੰਦਰ ਸਿੰਘ)-ਪਿਛਲੇ ਦਿਨੀਂ ਨਜ਼ਦੀਕੀ ਪਿੰਡ ਭੰਗਵਾਂ ਦੇ ਇਕ ਸਾਬਕਾ ਫ਼Ïਜੀ ਦਾ ਕਤਲ ਕਰਨ ਵਾਲੇ ਇਕ ਅÏਰਤ ਅਤੇ ਇਕ ਵਿਅਕਤੀ ਨੂੰ ਕਾਦੀਆਂ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਹੈ | ਇੱਥੇ ਇਹ ਦੱਸਣਯੋਗ ਕਿ ਬੀਤੇ ਦਿਨੀਂ ਕਾਦੀਆਂ ਤੋਂ ਕੋਟ ਟੋਡਰ ਮੱਲ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮਾਨ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 26 ਮਈ (ਸੰਧੂ/ਸੋਢੀ/ਸ਼ਰਮਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਦੀਨਾਨਗਰ ਬਰਾਂਚ ਦੇ ਪ੍ਰਧਾਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੋਬਾਇਲ ਖੋਹਿਆ

ਕਾਦੀਆਂ, 26 ਮਈ (ਯਾਦਵਿੰਦਰ ਸਿੰਘ)-ਸਥਾਨਕ ਕਸਬੇ ਵਿਖੇ ਇਕ ਨÏਜਵਾਨ ਕੋਲੋਂ ਮੋਟਰਸਾਈਕਲ ਸਵਾਰ ਲੁਟੇਰੇ ਮੋਬਾਇਲ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਸੁਨੀਲ ਕੁਮਾਰ ਪੁੱਤਰ ਨਾਨਕ ਚੰਦ ਵਾਸੀ ਹਿਮਾਚਲ ਪ੍ਰਦੇਸ਼ ਜ਼ਿਲ੍ਹਾ ਕਾਂਗੜਾ ਹਾਲ ਵਾਸੀ ਕਾਦੀਆਂ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ 6ਵਾਂ ਵੈਕਸੀਨੇਸ਼ਨ ਕੈਂਪ ਲਗਾਇਆ

ਬਟਾਲਾ, 26 ਮਈ (ਕਾਹਲੋਂ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ 6ਵਾਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਐੱਸ.ਐੱਮ.ਓ. ਡਾਕਟਰ ਜਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 12 ਤੋਂ 17 ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ 'ਤੇ ਬਰਾਈਟ ਫਿਊਚਰ ਅਕੈਡਮੀ 'ਚ ਹੋਇਆ ਵਿਸ਼ੇਸ ਸਮਾਗਮ

ਭੈਣੀ ਮੀਆਂ ਖਾਂ, 26 ਮਈ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ 'ਚ ਵਿਦਿਅਕ ਚਾਨਣ ਮੁਨਾਰੇ ਵਜੋਂ ਜਾਣੀ ਜਾਂਦੀ ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਵਿਚ ਅੱਜ ਪ੍ਰਸਿੱਧ ਮਨੋਵਿਗਿਆਨੀ ਡਾ. ਸ਼ਿਆਮ ਸੁੰਦਰ ਦੀਪਤੀ ਦੁਆਰਾ ਅਧਿਆਪਕਾਂ ਦੀ ਇਕ ਵਿਸ਼ੇਸ਼ ਵਰਕਸ਼ਾਪ ਸ਼ਹੀਦ ਕਰਤਾਰ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਗਾਹਲੜੀ ਵਿਖੇ ਵਿਦਾਇਗੀ ਪਾਰਟੀ ਕਰਵਾਈ

ਦੋਰਾਂਗਲਾ, 26 ਮਈ (ਚੱਕਰਾਜਾ)-ਅੱਜ ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਗਾਹਲੜੀ ਵਿਖੇ ਬੀ.ਏ ਅਤੇ ਬੀ.ਸੀ.ਏ ਤੀਸਰੇ ਸਾਲ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਮਿਸ ...

ਪੂਰੀ ਖ਼ਬਰ »

ਭੁੰਬਲੀ-ਸਿੱਧਵਾਂ ਸੜਕ 'ਤੇ ਉੱਡਦੀ ਮਿੱਟੀ ਧੂੜ ਕਾਰਨ ਪ੍ਰੇਸ਼ਾਨ ਲੋਕਾਂ ਦਿੱਤੀ ਧਰਨਾ ਲਗਾਉਣ ਦੀ ਚਿਤਾਵਨੀ

ਤਿੱਬੜ, 26 ਮਈ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬੀ ਦੀ ਇਕ ਮਸ਼ਹੂਰ ਕਹਾਵਤ ਹੈ ਕਿ 'ਭੱਠ ਪਵੇ ਸੋਨਾ ਜਿਹੜਾ ਕੰਨਾਂ ਨੰੂ ਖਾਵੇ' | ਇਸ ਦੀ ਮਿਸਾਲ ਧਾਰੀਵਾਲ ਤੋਂ ਸਿੱਧਵਾਂ ਨੰੂ ਜੋੜਦੀ 10-12 ਕਿੱਲੋਮੀਟਰ ਸੜਕ ਹੈ | ਜਿਸ ਦੀ ਮੁਰੰਮਤ ਅਤੇ ਮਜ਼ਬੂਤ ਬਣਾਉਣ ਦਾ ਕਾਰਜ ਪਿਛਲੇ 9 ...

ਪੂਰੀ ਖ਼ਬਰ »

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਦੌਰਾ

ਗੁਰਦਾਸਪੁਰ, 26 ਮਈ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਰਾਮਨਗਰ ਵਿਖੇ ਦੀਨਾਨਗਰ ਦੇ ਆਪ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਵਲੋਂ ਅਧਿਆਪਕਾਂ ਨੰੂ ਚੰਗੀ ਅਤੇ ਮਿਆਰੀ ਸਿੱਖਿਆ ਦੇਣ ਬਾਰੇ ਕਿਹਾ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਪੰਦ੍ਹਰਵਾੜੇ ਤਹਿਤ ਪਿੰਡ ਰੋੜਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਤਿੱਬੜ, 26 ਮਈ (ਭੁਪਿੰਦਰ ਸਿੰਘ ਬੋਪਾਰਾਏ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਆਖ਼ਰੀ ਪਿੰਡ ਰੋੜਾਂਵਾਲੀ ਵਿਖੇ ਸਿਵਲ ਸਰਜਨ ਡਾ: ਵਿਜੇ ਕੁਮਾਰ ਦੇ ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਭੁਪਿੰਦਰ ਕੌਰ ਛੀਨਾ ਦੀ ਅਗਵਾਈ ਹੇਠ ਬਲਾਕ ਕਮਿਊਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਵਲੋਂ ਪਾਰਟੀ 'ਚ ਅਹੁਦੇਦਾਰ ਨਿਯੁਕਤ

ਫਤਹਿਗੜ੍ਹ ਚੂੜੀਆਂ, 26 ਮਈ (ਐਮ.ਐਸ. ਫੁੱਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਸਬਾ ਫਤਹਿਗੜ੍ਹ ਚੂੜੀਆਂ 'ਚ ਪਾਰਟੀ ਲਈ ਪਿਛਲੇ ਲੰਮੇ ਸਮੇਂ ਤੋਂ ਦਿਨ-ਰਾਤ ਕੰਮ ਕਰ ਰਹੇ ਪਾਰਟੀ ਵਰਕਰ ਰਜੀਵ ਸ਼ਰਮਾ ਨੂੰ ਸ਼ਹਿਰ ਦਾ ਪ੍ਰਧਾਨ ਅਤੇ ਕ੍ਰਿਸ਼ਨ ...

ਪੂਰੀ ਖ਼ਬਰ »

ਪਿੰਡ ਬਹਿਰਾਮਪੁਰ ਵਿਖੇ ਹੋਣ ਵਾਲਾ ਦੂਜਾ ਕਬੱਡੀ ਕੱਪ 1 ਜੂਨ ਨੰੂ

ਗੁਰਦਾਸਪੁਰ, 26 ਮਈ (ਗੁਰਪ੍ਰਤਾਪ ਸਿੰਘ)-ਅੱਜ ਦੀ ਜਵਾਨੀ ਲਗਾਤਾਰ ਨਸ਼ਿਆਂ ਵਿਚ ਘਿਰਦੀ ਜਾ ਰਹੀ ਹੈ | ਪਰ ਆਪਣੇ ਸਰੀਰ ਵੱਲ ਧਿਆਨ ਨਹੀਂ ਦਿੰਦੀ | ਨੌਜਵਾਨ ਪੀੜ੍ਹੀ ਨੰੂ ਆਪਣੇ ਸਰੀਰ ਅਤੇ ਸਮਾਜ ਪ੍ਰਤੀ ਜਾਗਰੂਕ ਕਰਨ ਲਈ ਵਿਦੇਸ਼ਾਂ ਵਿਚ ਬੈਠੇ ਵਧੀਆ ਸੋਚ ਵਾਲੇ ਨੌਜਵਾਨ ...

ਪੂਰੀ ਖ਼ਬਰ »

ਚੋਪੜਾ 'ਚ ਦੋ ਰੋਜ਼ਾ ਕਬੱਡੀ ਤੇ ਸੱਭਿਆਚਾਰਕ ਮੇਲਾ 28, 29 ਨੰੂ

ਤਿੱਬੜ, 26 ਮਈ (ਭੁਪਿੰਦਰ ਸਿੰਘ ਬੋਪਾਰਾਏ)-ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਚਕੱਤੇ ਸ਼ਾਹ ਜੀ ਦੀ ਯਾਦ ਵਿਚ 13ਵਾਂ ਸਾਲਾਨਾ ਸਭਿਆਚਾਰਕ ਮੇਲਾ ਅਤੇ ਕਬੱਡੀ ਕੱਪ ਟੂਰਨਾਮੈਂਟ ਪਿੰਡ ਚੋਪੜਾ ਵਿਖੇ ਬਾਬਾ ਜੀ ਦੀ ਮਜਾਰ ਟਿੱਬੀ ਵਾਲੇ ਵਿਖੇ ਹੋਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਰੇਤ ਦੀ ਖੱਡ ਦਾ ਰਸਤਾ ਸ੍ਰੀ ਹਰਿਗੋਬਿੰਦਪੁਰ ਵੱਲ ਨੂੰ ਕੱਢਣ 'ਤੇ ਕਿਸਾਨਾਂ ਵਲੋਂ ਵਿਰੋਧ

ਸ੍ਰੀ ਹਰਿਗੋਬਿੰਦਪੁਰ, 26 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਕਿਸਾਨਾਂ ਵਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ 'ਚ ਪਿੰਡ ਰੜਾ 'ਚ ਬਿਆਸ ਦਰਿਆ ਵਿਚੋਂ ਰੇਤ ਦੀ ਖ਼ੁਦਾਈ ਲਈ ਮਨਜ਼ੂਰ ਖੱਡ ਦਾ ਰਸਤਾ ਸ੍ਰੀ ਹਰਿਗੋਬਿੰਦਪੁਰ ਵਾਲੇ ਪਾਸੇ ...

ਪੂਰੀ ਖ਼ਬਰ »

ਸਰਕਾਰੀ ਸੋਲਰ ਸਟਰੀਟ ਲਾਈਟਾਂ ਵਾਲੀ ਖੁਰਦ-ਬੁਰਦ ਹੋਣ ਜਾ ਰਹੀ ਸਰਪੰਚ ਦੀ ਟਰਾਲੀ ਰਾਤ ਸਮੇਂ 'ਆਪ' ਵਰਕਰਾਂ ਨੇ ਘੇਰੀ

ਕਾਲਾ ਅਫਗਾਨਾ, 26 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਪੁਲਿਸ ਥਾਣਾ ਘਣੀਏ-ਕੇ-ਬਾਂਗਰ ਨਜ਼ਦੀਕ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਿ੍ਸ਼ਟਾਚਾਰ ਨੂੰ ਰੋਕਣ ਤਹਿਤ ਜ਼ਬਰਦਸਤ ਆਵਾਜ਼ ਉਠਾਉਂਦਿਆਂ ਬਟਾਲਾ-ਫਤਹਿਗੜ੍ਹ ਚੂੜੀਆਂ ਸੜਕ ਉੱਪਰ ਅÏਰਤਾਂ ਸਮੇਤ ਧਰਨਾ ਲਗਾਇਆ | ਇਸ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਉਸਤਾਦ ਮਾ: ਕਰਮਿੰਦਰ ਸਿੰਘ ਨੂੰ ਗੁਰਬਾਣੀ ਕੀਰਤਨ ਦੁਆਰਾ ਸ਼ਰਧਾਂਜਲੀਆਂ

ਬਟਾਲਾ, 26 ਮਈ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਗੁਰਮਤਿ ਸੰਗੀਤ ਦੇ ਉਸਤਾਦ ਮਾ: ਕਰਮਿੰਦਰ ਸਿੰਘ (ਸਰਸਵਤੀ ਮਿਊਜਕ ਕਾਲਜ) ਬਟਾਲਾ ਵਾਲੇ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਸਿਨੇਮਾ ਰੋਡ ਬਟਾਲਾ ਵਿਖੇ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਚੋਰੀ

ਕੋਟਲੀ ਸੂਰਤ ਮੱਲੀ, 26 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮ੍ਹੱਲੀ ਅਧੀਨ ਆਉਂਦੇ ਪਿੰਡ ਅਕਰਪੁਰਾ ਕਲਾਂ ਤੋਂ ਬੀਤੀ ਰਾਤ ਟਿਊਬਵੈਲ ਮੋਟਰਾਂ ਦੇ ਟਰਾਂਸਫਾਰਮਰ 'ਚੋਂ ਤੇਲ ਚੋਰੀ ਹੋ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਖੇਤੀਬਾੜੀ ਮਾਹਿਰਾਂ ਨੇ ਸਰਸਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੰੂ ਕੀਤਾ ਜਾਗਰੂਕ

ਤਿੱਬੜ, 26 ਮਈ (ਭੁਪਿੰਦਰ ਸਿੰਘ ਬੋਪਾਰਾਏ)-ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਹਾਂ ਪੱਖੀ ਹੁੰਗਾਰਾ ਭਰਿਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਮਾਸਟਰ ਪਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਬੋਪਾਰਾਏ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਨਵੇਂ ਐੱਸ.ਡੀ.ਐੱਮ. ਰਜੇਸ਼ ਸ਼ਰਮਾ ਨੇ ਅਹੁਦਾ ਸੰਭਾਲਿਆ

ਡੇਰਾ ਬਾਬਾ ਨਾਨਕ, 26 ਮਈ (ਵਿਜੇ ਸ਼ਰਮਾ)-ਅੰਮਿ੍ਤਸਰ ਤੋਂ ਤਬਦੀਲ ਹੋ ਕੇ ਆਏ ਐਸ.ਡੀ.ਐਮ. ਰਜੇਸ਼ ਸ਼ਰਮਾ ਨੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਦਫ਼ਤਰ ਪਹੁੰਚਣ 'ਤੇ ਤਹਿਸੀਲਦਾਰ ਨਵਕੀਰਤ ਸਿੰਘ ਅਤੇ ਸਟਾਫ਼ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਡੇਂਗੂ ਦੇ ਟਰਾਂਸਮਿਸ਼ਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹਦਾਇਤਾਂ ਜਾਰੀ

ਗੁਰਦਾਸਪੁਰ, 26 ਮਈ (ਆਰਿਫ਼)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਲੋਂ ਜਾਰੀ ਹਦਾਇਤਾਂ ਤਹਿਤ ਪੰਜਾਬ ਰਾਜ ਵਿਚ ਡੇਂਗੂ ਦਾ ਟਰਾਂਸਮਿਸ਼ਨ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਰਾਜ ਵਿਚ ਡੇਂਗੂ ਦੇ ਕੇਸ ਦੀ ਰਿਪੋਰਟ ਆਉਣੀ ਵੀ ਸ਼ੁਰੂ ਹੋ ਗਈ ਹੈ | ਜਿਸ ਨੰੂ ਮੁੱਖ ਰੱਖਦੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਬੀ.ਏ. ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਬਟਾਲਾ, 26 ਮਈ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ ਪ੍ਰੋ. ਡਾ. ਐਡਵਰਡ ਮਸੀਹ ਦੀ ਅਗਵਾਈ ਅਧੀੜ ਬੀ.ਏ. ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਮੈਡਮ ਪਰਮਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ | ...

ਪੂਰੀ ਖ਼ਬਰ »

ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਦੋਸ਼ੀ ਗਿ੍ਫ਼ਤਾਰ

ਪੁਰਾਣਾ ਸ਼ਾਲਾ, 26 ਮਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਸ਼ਾਲਾ ਪੁਲਿਸ ਨੇ ਇਕ ਬੁਲਟ ਮੋਟਰਸਾਈਕਲ ਚੋਰ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਦੌਰਾਨ ਸੱਤਾ ਦਾ ਸੁੱਖ ਭੋਗ ਕੇ ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਾਊਣਗੇ-ਵਿਧਾਇਕ ਰੰਧਾਵਾ

ਕਲਾਨੌਰ, 26 ਮਈ (ਪੁਰੇਵਾਲ)-ਯੂਥ ਕਾਂਗਰਸੀ ਆਗੂ ਰਜਨੀਸ਼ ਕੁਮਾਰ ਨੋਨੀ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦਾ ਸ੍ਰੀ ਕੇਵਲ ਕ੍ਰਿਸ਼ਨ ਸ਼ਰਮਾਂ ਵਲੋਂ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ 'ਚ ਜੇਲ੍ਹ ਭੇਜਣਾ ਮਾਨ ਸਰਕਾਰ ਦਾ ਇਤਿਹਾਸਕ ਕਦਮ : ਪਿ੍ੰ. ਹਰਬੰਸ ਸਿੰਘ

ਬਟਾਲਾ, 26 ਮਈ (ਬੁੱਟਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਥਨਾਂ 'ਤੇ ਪੂਰੇ ਉਤਰਦਿਆਂ ਆਪਣੀ ਹੀ ਕੈਬਨਿਟ ਦੇ ਸਿਹਤ ਮੰਤਰੀ ਨੂੰ ਇਕ ਫ਼ੀਸਦੀ ਹਰ ਖ਼ਰਚੇ 'ਤੇ ਕਮਿਸ਼ਨ ਮੰਗਣ ਦੇ ਦੋਸ਼ ਤਹਿਤ ਨਾ ਕੇਵਲ ਬਰਖ਼ਾਸਤ ਕੀਤਾ, ਸਗੋਂ ਪਰਚਾ ਦਰਜ ਕਰਕੇ ਜ਼ੇਲ੍ਹ ...

ਪੂਰੀ ਖ਼ਬਰ »

ਪਿੰਡ ਬਰਿਆਰ ਦਾ ਖੇਡ ਤੇ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਸਮਾਪਤ

ਗੁਰਦਾਸਪੁਰ, 26 ਮਈ (ਭਾਗਦੀਪ ਸਿੰਘ ਗੋਰਾਇਆ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਬਰਿਆਰ ਵਿਖੇ ਬਾਬਾ ਕੁੱਲੀ ਵਾਲਿਆਂ ਦੀ ਦਰਗਾਹ 'ਤੇ ਸਾਲਾਨਾ ਖੇਡ ਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਰੂਪ ਲਾਲ ਪੰਮਾ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਮੇਲੇ ਦੇ ਪਹਿਲੇ ਦਿਨ ਕੱਵਾਲੀਆਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਰਿਕਾਰਡਤੋੜ ਵੀਜ਼ੇ ਲਗਵਾ ਕੇ ਔਜੀ ਹੱਬ ਇਮੀਗਰੇਸ਼ਨ ਨੇ ਬਣਾਇਆ ਰਿਕਾਰਡ

ਗੁਰਦਾਸਪੁਰ, 26 ਮਈ (ਆਰਿਫ਼)-ਔਜੀ ਹੱਬ ਇਮੀਗਰੇਸ਼ਨ ਦੇ ਡਾਇਰੈਕਟਰ ਤੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਨੇ ਦੱਸਿਆ ਕਿ ਸੰਸਥਾ ਵਲੋਂ ਹਰ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕਰਨ ਲਈ ਮਿਹਨਤ ਨਾਲ ਕੰਮ ਕੀਤਾ ਜਾਂਦਾ ਹੈ, ਜਿਸ ਦੇ ਨਤੀਜੇ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਗੁਰਦਾਸਪੁਰ, 26 ਮਈ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ11ਵੀਂ ਜਮਾਤ ਦੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਸਕੂਲ ਪ੍ਰਬੰਧਕ ਕਮੇਟੀ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮਕਸਦ ਬੱਚਿਆਂ ਨੂੰ ਭਵਿੱਖ ਦਾ ਰਾਹ ਚੁਣਨ ਲਈ ...

ਪੂਰੀ ਖ਼ਬਰ »

ਦਿ੍ਸ਼ਟੀ ਕਲੱਬ ਬਟਾਲਾ ਦੀ ਡੀ.ਸੀ. ਗੁਰਦਾਸਪੁਰ ਨਾਲ ਹੋਈ ਵਰਚੂਅਲ ਮੀਟਿੰਗ

ਬਟਾਲਾ, 26 ਮਈ (ਹਰਦੇਵ ਸਿੰਘ ਸੰਧੂ)-ਬਟਾਲਾ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਨਾਲ ਸ਼ਹਿਰ ਅੰਦਰ ਸਫ਼ਾਈ ਨੂੰ ਲੈ ਕੇ ਵੱਡੇ ਪੱਧਰ 'ਤੇ ਸੇਵਾ ਕਰ ਰਹੀ ਦਿ੍ਸ਼ਟੀ ਕਲੱਬ ਬਟਾਲਾ ਦੇ ਮੈਂਬਰਾਂ ਦੀ ਇਸ ਮਨੋਰਥ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ...

ਪੂਰੀ ਖ਼ਬਰ »

ਪਿੰਡ ਜਾਗੋਵਾਲ ਬਾਂਗਰ 'ਚ ਬਿਜਲੀ ਦੀਆਂ ਤਾਰਾਂ ਚੋਰੀ

ਕਾਹਨੂੰਵਾਨ, 26 ਮਈ (ਜਸਪਾਲ ਸਿੰਘ ਸੰਧੂ)-ਨਜ਼ਦੀਕੀ ਪਿੰਡ ਜਾਗੋਵਾਲ ਬਾਂਗਰ ਵਿਚ ਬੀਤੀ ਰਾਤ ਬਿਜਲੀ ਦੀਆਂ ਤਾਰਾਂ ਚੋਰੀ ਹੋ ਗਈਆਂ | ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ਜਾਗੋਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਬੀਤੀ ਰਾਤ ਬੇਅੰਤ ਸਿੰਘ ਪੁੱਤਰ ਸੱਦਾ ਸਿੰਘ ...

ਪੂਰੀ ਖ਼ਬਰ »

ਭਾਈ ਗੁਰਇਕਬਾਲ ਸਿੰਘ ਤੇ ਮਾਤਾ ਵਿਪਨਪ੍ਰੀਤ ਕੌਰ ਨੇ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਕਿਲ੍ਹਾ ਲਾਲ ਸਿੰਘ, 26 ਮਈ (ਬਲਬੀਰ ਸਿੰਘ)-ਬੀਬੀ ਕÏਲਾਂ ਭਲਾਈ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਸਰਵਾਲੀ 'ਚ ਕੰਪਿਊਟਰ ਅਕੈਡਮੀ ਦੇ ਤੀਸਰੇ ਯੂਨਿਟ ਦਾ ਉਦਘਾਟਨ ਮਾਤਾ ਕÏਲਾਂ ਜੀ ਭਲਾਈ ਕੇਂਦਰ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ...

ਪੂਰੀ ਖ਼ਬਰ »

ਸੜਕ ਵਿਚਕਾਰ ਜੇ. ਸੀ. ਬੀ. ਨਾਲ ਮੋਟੀਆਂ ਲਕੀਰਾਂ ਪਾਉਣ ਕਾਰਨ ਆਵਾਜਾਈ ਪ੍ਰਭਾਵਿਤ

ਪੁਰਾਣਾ ਸਾਲਾ, 26 ਮਈ (ਅਸ਼ੋਕ ਸ਼ਰਮਾ)-ਲੋਕ ਨਿਰਮਾਣ ਵਿਭਾਗ ਵਲੋਂ ਗੁਰਦਾਸਪੁਰ ਤੋਂ ਪੰਡੋਰੀ ਤੱਕ ਸੜਕ ਬਣਾਉਣ ਦਾ ਕੰਮ ਆਰੰਭ ਕੀਤਾ ਸੀ, ਉਹ ਅੱਧ ਵਿਚਕਾਰ ਰਹਿਣ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ | ਇਸ ਸਬੰਧੀ ਸਾਬਕਾ ਸਰਪੰਚ ਹਰਦੀਪ ਸਿੰਘ ਮਠਾਰੂ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮੰਗਾਂ ਨੂੰ ਲਾਗੂ ਕਰਵਾਉਣ ਲਈ ਠੇਕਾ ਵੈਟਰਨਰੀ ਦਰਜਾਚਾਰ ਯੂਨੀਅਨ ਨੇ ਅਣਮਿੱਥੇ ਸਮੇਂ ਤੱਕ ਕੀਤਾ ਕੰਮ ਦਾ ਬਾਈਕਾਟ

ਕੋਟਲੀ ਸੂਰਤ ਮੱਲੀ, 26 ਮਈ (ਕੁਲਦੀਪ ਸਿੰਘ ਨਾਗਰਾ)-ਪਿਛਲੇ ਲੰਮੇ ਸਮੇਂ ਤੋਂ ਠੇਕੇ 'ਤੇ ਪਸ਼ੂ ਪਾਲਣ ਵਿਭਾਗ 'ਚ ਦਰਜਾਚਾਰ ਵਜੋਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਆਪਣੀਆ ਹੱਕਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਕਜੁੱਟ ਹੁੰਦਿਆਂ ਪੂਰਨ ਤੌਰ 'ਤੇ ਬਾਈਕਾਟ ਕਰਨ ਦਾ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਸਬਜ਼ੀ ਸਮੇਤ ਕੰਡਾ ਕੀਤਾ ਚੋਰੀ

ਕਾਦੀਆਂ, 26 ਮਈ (ਯਾਦਵਿੰਦਰ ਸਿੰਘ)-ਬੀਤੀ ਰਾਤ ਸਿਵਲ ਲਾਈਨ ਅਹਿਮਦੀਆ ਚÏਕ 'ਚ ਸਥਿਤ ਇਕ ਸਬਜ਼ੀ ਦੀ ਦੁਕਾਨ 'ਚੋਂ ਚੋਰਾਂ ਵਲੋਂ ਲਗਪਗ 10 ਹਜ਼ਾਰ ਰੁਪਏ ਦੀ ਸਬਜ਼ੀ ਕਰ ਲਈ | ਦੁਕਾਨ ਮਾਲਕ ਮੁਲਖ ਰਾਜ ਪੁੱਤਰ ਸ਼ਾਮ ਲਾਲ ਵਾਸੀ ਮੁਹੱਲਾ ਪ੍ਰਤਾਪ ਨਗਰ ਕਾਦੀਆਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸਬ-ਤਹਿਸੀਲ ਦਫ਼ਤਰ ਕਾਹਨੂੰਵਾਨ ਵਿਚ ਮੁੱਢਲੀਆਂ ਸਹੂਲਤਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਕਾਹਨੂੰਵਾਨ, 26 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਆਮ ਲੋਕਾਂ ਲਈ ਮੁਢਲੀਆਂ ਸਹੂਲਤਾਂ ਉਪਲਬਧ ਨਾ ਹੋਣ ਕਾਰਨ ਕੰਮ ਲਈ ਪਹੁੰਚਦੇ ਲੋਕ ਰੋਜ਼ ਪ੍ਰੇਸ਼ਾਨ ਹੁੰਦੇ ਹਨ | ਇਸ ਸਬੰਧੀ ਤਹਿਸੀਲ ਕੰਪਲੈਕਸ ਵਿਚ ਜਾ ਕੇ ਦੇਖਿਆ ਗਿਆ ਤਾਂ ਸਭ ਤੋਂ ਪਹਿਲੀ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਵਿਚ ਆਮ ਆਦਮੀ ਪਾਰਟੀ ਦੀ ਨਹੀਂ ਰੁਕ ਰਹੀ ਖਿੱਚੋਤਾਣ

ਕਾਲਾ ਅਫਗਾਨਾ, 26 ਮਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਆਮ ਆਦਮੀ ਪਾਰਟੀ ਦੀ ਆਪਸੀ ਖਿੱਚੋਤਾਣ ਰੁਕਣ ਦਾ ਨਾਂਅ ਨਹੀਂ ਲੈ ਰਹੀ | ਇਸ ਦੇ ਚਲਦਿਆਂ ਆਪ ਪਾਰਟੀ ਦੇ ਨਿੱਤ ਨਵੇਂ ਵਰਕਰ ਜਾਂ ਧੜੇ੍ਹ ਵਲੋਂ ਹਲਕਾ ਆਗੂ ਬਲਬੀਰ ਸਿੰਘ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੀ.ਐੱਡ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚੋਂ ਮਾਰੀਆਂ ਮੱਲ੍ਹਾਂ

ਬਟਾਲਾ, 26 ਮਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਦਾ ਨਤੀਜਾ ਪੂਰੀ ਯੂਨੀਵਰਸਿਟੀ ਵਿਚੋਂ ਸ਼ਾਨਦਾਰ ਰਿਹਾ | ਕਾਲਜ ਚੇਅਰਮੈਨ ...

ਪੂਰੀ ਖ਼ਬਰ »

ਨਿਊ ਗੁਰਦਾਸਪੁਰ ਰੈਜ਼ੀਡੈਂਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਥਾਣਾ ਮੁਖੀ ਨੰੂ ਮੰਗ-ਪੱਤਰ

ਗੁਰਦਾਸਪੁਰ, 26 ਮਈ (ਪੰਕਜ ਸ਼ਰਮਾ)-ਨਿਊ ਗੁਰਦਾਸਪੁਰ ਰੈਜੀਡੈਂਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਵਿਚ ਮਸੀਹ ਕਨਵੈੱਨਸ਼ਨ ਦੇ ਨਾਂਅ 'ਤੇ ਇਕੱਠੀ ਹੁੰਦੀ ਭੀੜ ਨੰੂ ਰੋਕਣ ਲਈ ਥਾਣਾ ਸਿਟੀ ਦੇ ਮੁਖੀ ਗੁਰਮੀਤ ਸਿੰਘ ਨੰੂ ਮੰਗ-ਪੱਤਰ ...

ਪੂਰੀ ਖ਼ਬਰ »

ਪਸ਼ੂ ਪਾਲਣ ਹਸਪਤਾਲ ਦੇ ਸਰਕਾਰੀ ਕੁਆਰਟਰਾਂ ਨੇ ਧਾਰਿਆ ਖੰਡਰ ਦਾ ਰੂਪ

ਗੁਰਦਾਸਪੁਰ, 26 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਬਟਾਲਾ ਰੋਡ ਸਥਿਤ ਪਸ਼ੂ ਪਾਲਨ ਹਸਪਤਾਲ ਦੇ ਕੁਆਰਟਰਾਂ ਨੇ ਖੰਡਰ ਦਾ ਰੂਪ ਧਾਰਨ ਕਰ ਲਿਆ ਹੈ | ਗੁਰਦਾਸਪੁਰ ਦੇ ਇਸ ਪਸ਼ੂ ਹਸਪਤਾਲ ਵਿਖੇ ਪਿਛਲੇ 40 ਸਾਲ ਤੋਂ ਡਾਕਟਰਾਂ ਲਈ ਬਣੇ ਕੁਆਰਟਰਾਂ ਦੀ ਸਾਫ਼ ਸਫ਼ਾਈ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਸਟਾਰ ਵਲੋਂ ਲਗਾਇਆ ਗਿਆ ਮੁਫ਼ਤ ਅੱਖਾਂ ਦਾ ਜਾਂਚ ਕੈਂਪ

ਪਠਾਨਕੋਟ, 26 ਮਈ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਡਾ: ਕੇ.ਡੀ. ਸਿੰਘ ਅੱਖਾਂ ਦੇ ਹਸਪਤਾਲ ਵਿਖੇ ਕਲੱਬ ਦੇ ਪ੍ਰਧਾਨ ਡਾ: ਦੀਪਕ ਸ਼ਰਮਾ ਦੀ ਅਗਵਾਈ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਪਿੰਡ ਬੜੋਈ ਸਥਿਤ ਓਲਡਏਜ਼ ਹੋਮ ਦੇ ਬਜ਼ੁਰਗਾਂ ...

ਪੂਰੀ ਖ਼ਬਰ »

ਆਰੀਆ ਸਕੂਲ ਵਿਖੇ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪਠਾਨਕੋਟ, 26 ਮਈ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਰੁਬਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੰਬਾਕੂਨੋਸ਼ੀ ਰਹਿਤ ਚੱਲ ਰਹੇ ਪੰਦਰਵਾੜੇ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਪਠਾਨਕੋਟ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਸਥਾਨਕ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਨੰੂ ਮਿਲਿਆ ਮਲਟੀਪਲ ਬੈੱਸਟ ਟੀਮ ਐਵਾਰਡ

ਪਠਾਨਕੋਟ, 26 ਮਈ (ਸੰਧੂ)-ਮਨਾਲੀ ਵਿਖੇ ਕਰਵਾਏ ਗਏ ਮਲਟੀਪਲ ਕਨਵੈਨਸ਼ਨ ਐਵਾਰਡ ਸਮਾਗਮ ਵਿਚ ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਦੀ ਟੀਮ ਨੰੂ ਮਲਟੀਪਲ ਬੈਸਟ ਟੀਮ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਪ੍ਰਧਾਨ ਰਿਤੇਸ਼ ਮਹਾਜਨ, ਜਨਰਲ ਸਕੱਤਰ ਅਭਿਸ਼ੇਕ ਡੋਗਰਾ, ...

ਪੂਰੀ ਖ਼ਬਰ »

ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਨੰੂ ਮਿਲਿਆ ਮਲਟੀਪਲ ਬੈੱਸਟ ਟੀਮ ਐਵਾਰਡ

ਪਠਾਨਕੋਟ, 26 ਮਈ (ਸੰਧੂ)-ਮਨਾਲੀ ਵਿਖੇ ਕਰਵਾਏ ਗਏ ਮਲਟੀਪਲ ਕਨਵੈਨਸ਼ਨ ਐਵਾਰਡ ਸਮਾਗਮ ਵਿਚ ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਦੀ ਟੀਮ ਨੰੂ ਮਲਟੀਪਲ ਬੈਸਟ ਟੀਮ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਪ੍ਰਧਾਨ ਰਿਤੇਸ਼ ਮਹਾਜਨ, ਜਨਰਲ ਸਕੱਤਰ ਅਭਿਸ਼ੇਕ ਡੋਗਰਾ, ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ

ਪਠਾਨਕੋਟ, 26 ਮਈ (ਚੌਹਾਨ)-ਨਗਰ ਨਿਗਮ ਪਠਾਨਕੋਟ ਦੇ ਮੇਅਰ ਪੰਨਾ ਲਾਲ ਭਾਟੀਆ ਵਲੋਂ ਸ਼ਹਿਰ ਦੇ ਵੱਖ-ਵੱਖ ਨਾਲਿਆਂ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਇਹ ਕੰਮ ਜ਼ੋਰ ਸ਼ੋਰ ਨਾਲ ਸ਼ੁਰੂ ਕੀਤਾ ਹੈ ਤਾਂ ਜੋ ਮੀਂਹ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ 'ਤੇ 10 ਚਲਾਨ ਕੱਟੇ

ਪਠਾਨਕੋਟ, 26 ਮਈ (ਸੰਧੂ)-ਸਿਹਤ ਵਿਭਾਗ ਦੀ ਟੀਮ ਵਲੋਂ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਐਕਟ 2003 (ਕੋਟਪਾ ਐਕਟ) ਤਹਿਤ ਡਾ: ਮੁਕਤਾ ਗੌਤਮ ਅਤੇ ਡਾ: ਮਦਰ ਮੱਟੂ ਦੀ ਅਗਵਾਈ ਵਿਚ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਵਿਅਕਤੀਆਂ ਦੇ 10 ਚਲਾਨ ...

ਪੂਰੀ ਖ਼ਬਰ »

'ਆਪ' ਵਲੋਂ ਕੈਬਨਿਟ ਮੰਤਰੀ ਦੇ ਖਿਲਾਫ਼ ਕੀਤੀ ਸਰਜੀਕਲ ਸਟ੍ਰਾਇਕ-ਮਹਾਜਨ

ਪਠਾਨਕੋਟ, 26 ਮਈ (ਚੌਹਾਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਦੇ ਇਲਜ਼ਾਮਾਂ 'ਤੇ ਸਿਹਤ ਮੰਤਰੀ ਵਿਜੇ ਸਿੰਗਲਾ ਨੰੂ ਬਰਖਾਸਤ ਅਤੇ ਗਿ੍ਫ਼ਤਾਰ ਕੀਤੇ ਜਾਣ ਦੀ ਕਾਰਵਾਈ ਨੰੂ ਭਿ੍ਸ਼ਟਾਚਾਰ ਦੇ ਖਿਲਾਫ਼ ਸਰਜੀਕਲ ਸਟ੍ਰਾਇਕ ਕਰਾਰ ਦਿੰਦੇ ਹੋਏ ਆਮ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਮੋਰਚਾ ਧਾਰਕਲਾਂ ਦੀ ਮੀਟਿੰਗ 29 ਨੰੂ

ਧਾਰਕਲਾਂ, 26 ਮਈ (ਨਰੇਸ਼ ਪਠਾਨੀਆ)-ਸਰਪੰਚ ਲਹਿਰੂਨ ਪੂਰਨ ਧੀਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨ ਸੰਘਰਸ਼ ਮੋਰਚਾ ਧਾਰਕਲਾਂ ਦੀ ਮੀਟਿੰਗ 29 ਮਈ ਨੰੂ ਦਿਨ ਐਤਵਾਰ ਸਵੇਰੇ 11 ਵਜੇ ਸਵਰਨ ਸਲਾਰੀਆ ਦੀ ਅਗਵਾਈ ਹੇਠ ਰਾਗਿਨੀ ਲਿਟਲ ਕਿੰਗਡਾਮ ਮਿੰਨੀ ਗੋਆ ਚਮਰੋੜ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਪਠਾਨਕੋਟ, 26 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਵਿਚ ਅੱਜ ਜ਼ਿਲ੍ਹਾ ਪਠਾਨਕੋਟ ਵਿਚ ਇਕ ਹੋਰ ਨਵਾਂ ਮਾਮਲਾ ਕੋਰੋਨਾ ਦਾ ਆਇਆ ਹੈ | ਜਾਣਕਾਰੀ ਮੁਤਾਬਕ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਚੁੱਪ ਸ਼ਾਹ ਯਾਦਗਾਰੀ ਮੇਲਾ ਕਰਵਾਇਆ

ਘਰੋਟਾ, 26 ਮਈ (ਸੰਜੀਵ ਗੁਪਤਾ)-ਬਾਬਾ ਚੁੱਪ ਸ਼ਾਹ ਦੋ ਰੋਜ਼ਾ ਯਾਦਗਾਰੀ ਮੇਲਾ ਸਫ਼ਲਤਾ ਪੂਰਵਕ ਸੰਪੰਨ ਹੋ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਅਮਰ ਦਿਵਾਨਾ ਵਲੋਂ ਕੱਵਾਲੀਆਂ ਪੇਸ਼ ਕੀਤੀਆਂ ਗਈਆਂ | ਦੂਸਰੇ ਦਿਨ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਵਪਾਰੀਆਂ ਨੰੂ ਇਕਜੁੱਟ ਕਰਨ ਅਤੇ ਮੁਸ਼ਕਿਲਾਂ ਦੇ ਹੱਲ ਲਈ ਪਠਾਨਕੋਟ ਵਪਾਰ ਮੰਡਲ ਹਮੇਸ਼ਾ ਤਤਪਰ-ਮਨਿੰਦਰ ਸਿੰਘ ਲੱਕੀ

ਪਠਾਨਕੋਟ, 26 ਮਈ (ਸੰਧੂ)-ਸ਼ਿਆਮਾ ਪ੍ਰਸ਼ਾਦ ਮੁਖਰਜੀ ਮਾਰਕੀਟ ਐਸੋਸੀਏਸ਼ਨ ਵਲੋਂ ਵਿਨੇ ਜੋਸ਼ੀ ਅਤੇ ਮਾਨਵ ਮਹਾਜਨ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਠਾਨਕੋਟ ਵਪਾਰ ਮੰਡਲ ਦੇ ਨਵ ਨਿਯੁਕਤ ਪ੍ਰਧਾਨ ਮਨਿੰਦਰ ਸਿੰਘ ਲੱਕੀ, ਚੇਅਰਮੈਨ ਅਨਿਲ ...

ਪੂਰੀ ਖ਼ਬਰ »

ਕਾਰ ਤੇ ਸਕੂਟਰ ਦੀ ਟੱਕਰ 'ਚ ਇਕ ਜ਼ਖ਼ਮੀ

ਡਮਟਾਲ, 26 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਨੰਗਲ ਚੌਂਕ 'ਚ ਇਕ ਕਾਰ ਅਤੇ ਸਕੂਟਰ ਦੀ ਆਪਸ ਵਿਚ ਟੱਕਰ ਹੋ ਜਾਣ ਕਾਰਨ ਇਕ ਸਕੂਟਰ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪਰਿਵਾਰ ਵਾਲੇ ਸਕੂਟਰ ਨੰੂ ਕਿਸੇ ਨਿੱਜੀ ...

ਪੂਰੀ ਖ਼ਬਰ »

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ-ਇਕ ਜ਼ਖ਼ਮੀ

ਡਮਟਾਲ, 26 ਮਈ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ਕੰਦਰੋੜੀ ਮੋੜ 'ਤੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ 'ਤੇ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਜਿਸ ਨੰੂ ਪੁਲਿਸ ਦੀ ਐਂਬੂਲੈਂਸ ਵਿਚ ਪਠਾਨਕੋਟ ਹਸਪਤਾਲ ਦਾਖ਼ਲ ਕਰਵਾਇਆ ਗਿਆ | ਉੱਧਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX