ਅੰਮਿ੍ਤਸਰ, 26 ਮਈ (ਰਾਜੇਸ਼ ਕੁਮਾਰ ਸ਼ਰਮਾ)- ਕੇਂਦਰੀ ਰਾਜ ਮੰਤਰੀ (ਵਿੱਤ) ਡਾ. ਭਗਵਤ ਕਰਾਦ ਨੇ ਪੰਜਾਬ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦੇ ਕਿਹਾ ਕਿ ਇਹ ਦੇਸ਼ ਦੇ ਕਈ ਰਾਜਾਂ ਤੋਂ ਬਿਹਤਰ ਹੈ, ਪਰ ਇਸ 'ਚ ਅਜੇ ਕਈ ਖੇਤਰ ਸੁਧਾਰ ਦੀ ਮੰਗ ਕਰਦੇ ਹਨ | ਉਨ੍ਹਾਂ ਕਿਹਾ ਕਿ ਬੈਂਕਾਂ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ, ਇਸ ਲਈ ਬੈਂਕਾਂ ਨੂੰ ਪੰਜਾਬ ਦੇ ਦਿਹਾਤੀ ਖੇਤਰ 'ਚ ਕਰਜ਼ਾ ਸਹੂਲਤਾਂ 'ਚ ਵਾਧਾ ਕਰਨਾ ਚਾਹੀਦਾ ਹੈ | ਉਹ ਅੱਜ ਇੱਥੇ ਪੰਜਾਬ ਰਾਜ ਦੇ ਸਮੁੱਚੇ ਬੈਂਕਾਂ ਦੀ 160ਵੀਂ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸਨ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਬੈਂਕ ਪ੍ਰਧਾਨ ਮੰਤਰੀ ਜਨ-ਧਨ ਖਾਤੇ, ਕਿਸਾਨ ਕਰੈਡਿਟ ਕਾਰਡ ਅਤੇ ਰੁਪਏ ਕਾਰਡ 'ਚ ਹੋਰ ਵਾਧਾ ਕਰਨ, ਜਿਸ ਨਾਲ ਲੋਕ ਵਿੱਤੀ ਤੌਰ 'ਤੇ ਮਜ਼ਬੂਤ ਹੋਣਗੇ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡਾ ਕਿਸਾਨ ਦੇਸ਼ ਦੀ ਅੰਨ ਲੋੜਾਂ ਦੀ ਪੂਰਤੀ ਕਰਦਾ ਹੈ, ਪਰ ਇਸ ਵੇਲੇ ਖੇਤੀ ਮੁਨਾਫੇ ਦਾ ਧੰਦਾ ਨਹੀਂ ਰਹੀ, ਜਿਸ ਲਈ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨ ਗਰੁੱਪਾਂ ਨੂੰ ਕਰਜ਼ਾ ਦੇ ਕੇ ਬੈਂਕ ਇਸ 'ਚ ਯੋਗਦਾਨ ਪਾ ਸਕਦੇ ਹਨ | ਵਧੀਕ ਮੁੱਖ ਸਕੱਤਰ ਵਿੱਤ ਕੇ. ਪੀ. ਸਿਨਹਾ ਨੇ ਪੰਜਾਬ ਦੇ ਖੇਤੀ ਉਤਪਾਦ ਨੂੰ ਭੰਡਾਰ ਕਰਨ ਵਾਸਤੇ ਕੇਂਦਰ ਤੋਂ ਸਹਿਯੋਗ ਦੀ ਮੰਗ ਕੀਤੀ | ਮੀਟਿੰਗ 'ਚ ਚੇਅਰਮੈਨ ਬੈਂਕਰ ਕਮੇਟੀ ਸਵਰੂਪ ਕੁਮਾਰ ਸਾਹਾ, ਰਿਜ਼ਰਵ ਬੈਂਕ ਦੇ ਖੇਤਰੀ ਡਾਇਰੈਕਟਰ ਐਮ ਕੇ ਮੱਲ, ਯੂ. ਆਈ. ਡੀ. ਆਈ. ਦੇ ਡਿਪਟੀ ਡਾਇਰੈਕਟਰ ਮੈਡਮ ਭਾਵਨਾ ਗਰਗ, ਸੈਕਟਰੀ ਵਿਤ ਗਰਿਮਾ ਸਿੰਘ, ਜਨਰਲ ਮੈਨੇਜਰ ਨਾਬਾਰਡ ਰਘੂਨਾਥ ਬੀ, ਸਮੰਥਾ ਮੋਹੰਤੀ ਕਨਵੀਨਰ ਬੈਂਕਰ ਕਮੇਟੀ, ਐਮ. ਡੀ. ਸਹਿਕਾਰੀ ਬੈਂਕ ਭਾਸਕਰ ਕਟਾਰੀਆ, ਲੀਡ ਬੈਂਕ ਮੈਨੇਜਰ ਪ੍ਰੀਤਮ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਪਟਿਆਲਾ, 26 ਮਈ (ਗੁਰਵਿੰਦਰ ਸਿੰਘ ਔਲਖ)-ਪਿਛਲੇ ਸਮੇਂ ਤੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਜਗਦੀਸ਼ ਭੋਲਾ ਕੋਲੋਂ ਅੱਜ ਵਿਸ਼ੇਸ਼ ਪੜਤਾਲ ਦੌਰਾਨ ਸਮਾਰਟ ਮੋਬਾ ਈਲ ਫੋਨ ਬਰਾਮਦ ਹੋਇਆ ਹੈ | ਇਸ ਦੀ ਪੁਸ਼ਟੀ ਕਰਦਿਆਂ ਕੇਦਰੀ ਜੇਲ੍ਹ ਦੇ ...
ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਹਲਕੇ ਤੋਂ 'ਆਪ' ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਮੁਸੀਬਤਾਂ ਹੋਰ ਵਧ ਸਕਦੀਆਂ ਹਨ ਕਿਉਂਕਿ ਪੰਜਾਬ ਪੁਲਿਸ ਦੇ ਭਿ੍ਸ਼ਟਾਚਾਰ ਵਿਰੋਧੀ ਵਿੰਗ ਤੋਂ ਇਲਾਵਾ ...
ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਅੱਜ ਆਪਣੇ ਇਕ ਹੁਕਮ ਰਾਹੀਂ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਤਾਇਨਾਤ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ ਨੂੰ ਅਣਗਹਿਲੀ ਵਰਤਣ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ | ਇਸ ਸਬੰਧੀ ਵਿਜੈ ਕੁਮਾਰ ਜੰਜੂਆ ...
ਅਮਨਦੀਪ ਸਿੰਘ ਬਿੱਟਾ ਸੰਗਰੂਰ, 26 ਮਈ -ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦਾ ਐਲਾਨ ਕੀਤੇ ਜਾਣ ਦੇ ਕੁਝ ਕੁ ਘੰਟਿਆਂ ਬਾਅਦ ਜਿੱਥੇ ਵੱਖ-ਵੱਖ ਸਿਆਸੀ ਦਲਾਂ ਨੇ ਸਿਆਸੀ ਸਰਗਰਮੀਆਂ 'ਚ ਤੇਜ਼ੀ ਲਿਆ ਦਿੱਤੀ ਹੈ ਉੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਆਦਰਸ਼ ਚੋਣ ...
ਸੰਗਰੂਰ, 26 ਮਈ (ਫੁੱਲ, ਦਮਨ, ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਦੇ 15 ਲੱਖ 66 ਹਜ਼ਾਰ 390 ਵੋਟਰ 23 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣ ਲਈ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰਾ ਜੋਰਵਾਲ ਨੇ ਅੱਜ ਪੈ੍ਰੱਸ ਕਾਨਫ਼ਰੰਸ ਦੌਰਾਨ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਤਖਤ ਸਾਹਿਬਾਨ ਦੇ ਜਥੇਦਾਰ ਜਿਨ੍ਹਾਂ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ...
ਪਟਿਆਲਾ, 26 ਮਈ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਜੇਲ੍ਹ 'ਚ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਟਿਆਲਾ ਜੇਲ੍ਹ 'ਚ ਰਜਿਸਟਰਾਂ 'ਤੇ ਲਿਖਤ ਪੜਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਕਾਰਡ ਦੀ ਗੁਪਤਤਾ ਅਤੇ ਸੁਰੱਖਿਆ ਦੇ ...
ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਇਸ ਜ਼ਿਲੇ੍ਹ ਦੇ ਪਿੰਡ ਬਣਾਂਵਾਲਾ 'ਚ ਸਥਿਤ ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਬੰਦ ਹੋ ਗਿਆ ਹੈ | ਪਤਾ ਲੱਗਾ ਹੈ ਕਿ ਇਸ 'ਚ ਕੋਈ ਤਕਨੀਕੀ ਨੁਕਸ ਪੈ ਗਿਆ ਹੈ ਅਤੇ ਇਸ ਦੇ 28 ਮਈ ਨੂੰ ਚਾਲੂ ਹੋਣ ਦੀ ਸੰਭਾਵਨਾ ਹੈ | ...
ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਕੱਲ਼੍ਹ ਮੋਗਾ ਦੇ ਪਿੰਡ ਚੂਹੜ ਚੱਕ 'ਚ ਬਿਜਲੀ ਮੀਟਰਾਂ ਦੀ ਰੀਡਿੰਗ ਕਰਨ ਵਾਲੇ ਬਲਵਿੰਦਰ ਸਿੰਘ ਮੀਟਰ ਰੀਡਰ ਵਲੋਂ ਇਕ ਖਪਤਕਾਰ ਤੋਂ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਟਰ ਰੀਡਰ ਦੀਆਂ ਸੇਵਾਵਾਂ ਖ਼ਤਮ ...
ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਨਸੋਆਂ ਮਿਲ ਰਹੀਆਂ ਹਨ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਕੇਡਰ ਪਾਰਟੀ ਲੀਡਰਸ਼ਿਪ 'ਚ ਬਦਲਾਅ ਚਾਹੁੰਦਾ ਹੈ | ਇਸ ਸੰਬੰਧੀ ਪਾਰਟੀ ਵਲੋਂ ਬਣਾਈ ...
ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕੋਟਲਾ ਸੁਲੇਮਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ, ਅਧਿਕਾਰਤ ਸਰਪੰਚ ਰਣਜੋਧ ਸਿੰਘ, ਬੀ. ਡੀ. ਪੀ. ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ 2 ਜੂਨੀਅਰ ...
ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡੇ ਦੇ ਗਿ੍ਫ਼ਤਾਰ ਕੀਤੇ ਗਏ 5 ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਮੁਹਾਲੀ ਪੁਲਿਸ ਕੋਲ ਖੁਲਾਸਾ ਹੋਇਆ ਹੈ ਕਿ ਉਕਤ ਗੈਂਗਸਟਰਾਂ ਕੋਲੋਂ ਬਰਾਮਦ ਹੋਈ ਏ. ਕੇ. 47 ਮੈਗਜ਼ੀਨ ...
ਚੰਡੀਗੜ੍ਹ, 26 ਮਈ (ਹਰਕਵਲਜੀਤ ਸਿੰਘ)- ਪੰਜਾਬ ਮੰਤਰੀ ਮੰਡਲ ਦੀ 30 ਮਈ ਨੂੰ ਰੱਖੀ ਗਈ ਬੈਠਕ ਜਿਸ ਦੇ ਏਜੰਡੇ 'ਤੇ ਬਜਟ ਇਜਲਾਸ ਦਾ ਪ੍ਰੋਗਰਾਮ ਤੇ ਚਾਲੂ ਵਿੱਤੀ ਸਾਲ ਲਈ ਨਵੀਂ ਆਬਕਾਰੀ ਪਾਲਿਸੀ ਹੈ, ਪਰ ਸੰਗਰੂਰ ਦੀ ਪਾਰਲੀਮਾਨੀ ਚੋਣ ਭਗਵੰਤ ਮਾਨ ਸਰਕਾਰ ਲਈ ਇਕ ਨਵਾਂ ਪੰਗਾ ...
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਤੇਗ ਬਹਾਦਰ ਨਗਰ 'ਚ ਬੀਤੇ ਦਿਨ ਹੋਏ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਜੋੜੇ ਦੇ ਪੁੱਤਰ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁੱਤਰ ਵਲੋਂ ਹੀ ਆਪਣੇ ਮਾਪਿਆਂ ਦਾ ਕਤਲ ਭਾੜੇ ਦੇ ...
ਐੱਸ. ਏ. ਐੱਸ. ਨਗਰ, 26 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਆਪਣੇ ਵੇਰਵੇ 31 ਮਈ ਤੱਕ ਆਨਲਾਈਨ ਭਰਨ ਲਈ ਕਿਹਾ ਗਿਆ ਹੈ | ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਅਤੇ (ਅ. ਸ.) ...
ਰਾਜਪੁਰਾ, 26 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 20 ਸਾਲਾਂ ਤੋਂ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਆਸ਼ਰਮ ਮੁਖੀ ਅਤੇ ਉਸ ਦੇ ਪੁੱਤਰ ਨੂੰ ਰਾਜਸਥਾਨ ਤੋਂ ਗਿ੍ਫ਼ਤਾਰ ਕਰ ਕੇ ਉਨ੍ਹਾਂ ਦਾ ਅਦਾਲਤ ਤੋਂ 3 ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਥਾਣਾ ...
ਸ੍ਰੀ ਅਨੰਦਪੁਰ ਸਾਹਿਬ, 26 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂਆਂ ਦੀ ਲਗਾਤਾਰ ਵਧ ਰਹੀ ਆਮਦ ਅਤੇ ਸਮੇਂ ਦੀਆਂ ਲੋੜਾਂ ਨੂੰ ਮੁੱਖ ...
ਚੌਕ ਮਹਿਤਾ, 26 ਮਈ (ਜਗਦੀਸ਼ ਸਿੰਘ ਬਮਰਾਹ)- ਜੂਨ 1984 ਘਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਹਰ ਸਾਲ ਹੀ ਸ਼ਹੀਦੀ ਸਮਾਗਮ ਅੰਮਿ੍ਤਸਰ ਅਤੇ ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਸਮੁੱਚੇ ਸਿੱਖ ਜਗਤ ਵਲੋਂ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਆਗੂਆਂ ਦੀ ਇਕ ਵਿਸ਼ੇਸ਼ ਸ਼ੋਕ ਮੀਟਿੰਗ ਰਾਮਗੜ੍ਹੀਆ ਭਵਨ ਬਰੈਂਪਟਨ ਵਿਖੇ ਹੋਈ, ਜਿਸ 'ਚ ਜਥੇਦਾਰ ਤੋਤਾ ਸਿੰਘ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਦੋ ਮਿੰਟ ਦਾ ...
ਬੀਜਾ, 26 ਮਈ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ (ਖੰਨਾ-ਲੁਧਿਆਣਾ) ਦੇ ਮੁੱਖ ਪ੍ਰਬੰਧਕ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਮੋਟਾਪੇ ਦੇ ਇਲਾਜ 'ਚ ਵਿਸ਼ੇਸ਼ ਪ੍ਰਸਿੱਧੀ ਹਾਸਲ ਕੀਤੀ ਹੋਈ ਹੈ ¢ ਜਿਸ ...
ਚੰਡੀਗੜ੍ਹ, 26 ਮਈ (ਅਜੀਤ ਬਿਊਰੋ)-ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟਿ੍ਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ 'ਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ...
ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੋਂ ਇਲਾਵਾ ਪੰਜਾਬ ਸਰਕਾਰ ਸਮੇਤ ਡੀ.ਜੀ.ਪੀ., ਆਈ.ਜੀ. ਲੁਧਿਆਣਾ ਰੇਂਜ ਅਤੇ ਖੰਨਾ ਦੇ ਐਸ.ਐਸ.ਪੀ. ਨੂੰ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ ਤੇ ਸਤੰਬਰ 2020 ਨੂੰ ਵਿਧਾਇਕ ਵਲੋਂ ਮਲੌਦ ਥਾਣੇ 'ਚ ...
ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਮਗਰੋਂ ਭਿ੍ਸ਼ਟਾਚਾਰ ਦੇ ਦੋਸ਼ ਤਹਿਤ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਖ਼ਿਲਾਫ਼ ਕੀਤੀ ਕਾਰਵਾਈ ਮਗਰੋਂ ਰਾਜ ਸਰਕਾਰ ਤੇ ਬਾਕੀ ਮੰਤਰੀਆਂ 'ਚ ਵੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ...
ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)- ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ ਵਾਂਗ ਭਾਰਤੀ ਜਨਤਾ ਪਾਰਟੀ ਦੀਆਂ ਸਰਗਰਮੀਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ | ਇਸ ਹਲਕੇ ਨਾਲ ਸੰਬੰਧਿਤ ਪਾਰਟੀ ਦੇ ਇਕ ਗਰੁੱਪ ਨੇ ਪਾਰਟੀ ਹਾਈਕਮਾਨ ...
ਸੰਗਰੂਰ, 26 ਮਈ (ਧੀਰਜ ਪਸ਼ੌਰੀਆ)- ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਮਾਮਲੇ 'ਚ ਸਿਹਤ ਮੰਤਰੀ ਦੀ ਪੰਜਾਬ ਮੰਤਰੀ ਮੰਡਲ 'ਚੋਂ ਬਰਖ਼ਾਸਤਗੀ ਅਤੇ ਪੁਲਿਸ ਪਰਚਾ ਦਰਜ ਕਰਨ ਤੋਂ ਬਾਅਦ ਗਿ੍ਫ਼ਤਾਰੀ ਦਾ ਮਾਮਲਾ ਅੱਜ ਕੱਲ੍ਹ ਕਾਫੀ ਚਰਚਾਵਾਂ 'ਚ ਹੈ ਪਰ ਇਹ ਮਾਮਲਾ ਇਕ ਪ੍ਰਤੀਸ਼ਤ ਦਾ ...
ਬਾਘਾ ਪੁਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆਂ ਕਲਾਂ ਬੀਤੇ ਦਿਨੀਂ ਨਸ਼ੇ ਦੀ ਜ਼ਿਆਦਾ ਵਰਤੋਂ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਘੋਲੀਆਂ ਕਲਾਂ ਦੇ ਮਜ਼ਦੂਰ ਯੂਨੀਅਨ ਆਗੂ ਹਰਭਜਨ ਗਿਰ ਨੇ ਦੱਸਿਆ ਕਿ ਗੁਰਪ੍ਰੀਤ ...
ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ)-ਪਿੰਡ ਜੈਦ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਜੈਦ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX