ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਫਿਰੋਜ਼ਪੁਰ

ਚੋਰੀ ਤੇ ਲੁੱਟ ਦੀਆਂ ਘਟਨਾਵਾਂ ਨੇ ਇਲਾਕੇ 'ਚ ਫੈਲਾਈ ਦਹਿਸ਼ਤ

ਕੁੱਲਗੜ੍ਹੀ, 27 ਮਈ (ਸੁਖਜਿੰਦਰ ਸਿੰਘ ਸੰਧੂ)- ਚੋਰਾਂ ਅਤੇ ਲੁਟੇਰਿਆਂ ਨੇ ਇਲਾਕੇ ਭਰ 'ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ, ਜਿਸ ਕਾਰਨ ਆਮ ਲੋਕ ਖ਼ੌਫ਼ ਭਰਿਆ ਜੀਵਨ ਬਤੀਤ ਕਰ ਰਹੇ ਹਨ, ਕਿਉਂਕਿ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਡਰ ਸਤਾਉਂਦਾ ਰਹਿੰਦਾ ਹੈ ਕਿ ਉਨ੍ਹਾਂ ਨਾਲ ਵੀ ਕੋਈ ਘਟਨਾ ਨਾ ਵਾਪਰ ਜਾਵੇ | ਜਾਣਕਾਰੀ ਅਨੁਸਾਰ ਬੀਤੀ ਰਾਤ ਬਿਨਾਂ ਨੰਬਰੀ ਚਿੱਟੇ ਰੰਗ ਦੀ ਸਵਿਫ਼ਟ ਕਾਰ 'ਤੇ ਸਵਾਰ ਕੁਝ ਲੋਕਾਂ ਨੇ ਪਿੰਡ ਸੋਢੀ ਨਗਰ ਵਿਖੇ ਇਕ ਦੁਕਾਨ ਤੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਨਜ਼ਦੀਕੀ ਕਿਸੇ ਘਰ ਵਾਲੇ ਨੂੰ ਪਤਾ ਲੱਗਣ 'ਤੇ ਉਹ ਚੋਰ ਕਾਰ ਭਜਾ ਕੇ ਲੈ ਗਏ, ਜਿਸ ਦੀ ਸੂਚਨਾ ਦੁਕਾਨ ਮਾਲਕ ਜਸਪਾਲ ਸਿੰਘ ਵਲੋਂ ਥਾਣਾ ਘੱਲ ਖ਼ੁਰਦ ਨੂੰ ਕੀਤੀ ਹੈ | ਇਸ ਤੋਂ ਬਾਅਦ ਉਕਤ ਚੋਰਾਂ ਨੇ ਪਿੰਡ ਲੋਹਗੜ੍ਹ ਵਿਖੇ ਇਕ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਵਿਚੋਂ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਅਵਤਾਰ ਸਿੰਘ ਪੁੱਤਰ ਚਰਨ ਸਿੰਘ ਨੇ ਦੱਸਿਆ ਕਿ ਉਸ ਦੀ ਦੁਕਾਨ ਤੋਂ 50 ਹਜ਼ਾਰ ਰੁਪਏ ਦੇ ਲਗਭਗ ਕੀਮਤ ਦਾ ਸਾਮਾਨ ਚੋਰੀ ਹੋਇਆ ਹੈ, ਜਿਸ ਦੀ ਸੂਚਨਾ ਪੁਲਿਸ ਚੌਂਕੀ ਕੁੱਲਗੜ੍ਹੀ ਨੂੰ ਕੀਤੀ ਗਈ ਹੈ | ਤੀਜੀ ਘਟਨਾ ਅੱਜ ਦਿਨ ਵੇਲੇ ਵਾਪਰੀ, ਜਿਸ ਵਿਚ ਇਕ ਟਰਾਂਸਪੋਰਟ ਕੰਪਨੀ ਦਾ ਸਾਮਾਨ ਲੈ ਕੇ ਜਾ ਰਹੇ ਕੈਂਟਰ ਵਿਚੋਂ ਸਾਮਾਨ ਚੋਰੀ ਕਰਨ ਦੀ ਵਾਪਰੀ ਹੈ | ਕੈਂਟਰ ਚਾਲਕ ਮੁਖਤਿਆਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੁਗਾਵਾਂ ਰੂਪੋ ਵਾਲੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਅਸ਼ੋਕਾ ਲੇਲੈਂਡ ਕੈਂਟਰ ਜਿਸ ਦਾ ਨੰਬਰ ਪੀ.ਬੀ.02ਬੀ.ਐਲ-9325 'ਤੇ ਜੈਨ ਭਾਰਤ ਟਰਾਂਸਪੋਰਟ ਕੰਪਨੀ ਦਾ ਪਰਚੂਨ ਮਾਲ ਲੈ ਕੇ ਸ੍ਰੀ ਅੰਮਿ੍ਤਸਰ ਤੋਂ ਵਾਇਆ ਫ਼ਿਰੋਜ਼ਪੁਰ ਤੋਂ ਬਠਿੰਡਾ ਜਾ ਰਿਹਾ ਸੀ ਤਾਂ ਪਿੰਡ ਲੋਹਗੜ੍ਹ ਦੇ ਨਜ਼ਦੀਕ ਚੱਲਦੇ ਕੈਂਟਰ ਦੇ ਪਿੱਛੋਂ ਦੀ ਇਕ ਵਿਅਕਤੀ ਨੇ ਚੜ੍ਹ ਕੇ ਇਕ ਕੱਪੜੇ ਦੀ ਗੱਠ ਉਤਾਰ ਲਈ, ਸਾਮਾਨ ਚੋਰੀ ਕਰਨ ਵਾਲੇ 2 ਵਿਅਕਤੀ ਮੋਟਰਸਾਈਕਲ 'ਤੇ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਨੇ ਕੈਂਟਰ 'ਚ ਚੜ੍ਹ ਕੇ ਇਕ ਗੱਠ ਹੇਠਾਂ ਸੁੱਟ ਲਈ, ਜਿਸ ਦਾ ਪਤਾ ਲੱਗਣ 'ਤੇ ਪਿੱਛੋਂ ਆ ਰਹੇ ਇਕ ਟਰੱਕ ਚਾਲਕ ਨੇ ਉਨ੍ਹਾਂ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰ ਉਸ ਨੂੰ ਡਰਾ ਦਿੱਤਾ ਅਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਭੱਜ ਗਏ | ਕੈਂਟਰ ਚਾਲਕ ਨੇ ਉਕਤ ਘਟਨਾ ਦੀ ਸੂਚਨਾ ਜ਼ਿਲ੍ਹਾ ਪੁਲਿਸ ਦੇ ਕੰਟਰੋਲ ਰੂਮ ਨੂੰ ਕਰ ਦਿੱਤੀ ਹੈ | ਕੈਂਟਰ ਚਾਲਕ ਦੇ ਦੱਸਣ ਅਨੁਸਾਰ ਕੁਝ ਦਿਨ ਪਹਿਲਾਂ ਵੀ ਕੋਟ ਈਸੇ ਖਾਂ ਸੜਕ 'ਤੇ ਵੀ ਇਸ ਤਰੀਕੇ ਨਾਲ ਉਸ ਦੇ ਕੈਂਟਰ ਵਿਚੋਂ ਸਾਮਾਨ ਚੋਰੀ ਹੋਇਆ ਸੀ | ਇਨ੍ਹਾਂ ਲੁੱਟ ਅਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਜ਼ਾਹਿਰ ਕਰਦੀਆਂ ਹਨ ਕਿ ਚੋਰਾਂ ਨੂੰ ਕੋਈ ਖ਼ੌਫ਼ ਨਹੀਂ ਹੈ, ਜਿਸ ਕਾਰਨ ਇਹ ਲਗਾਤਾਰ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਲੋਕਾਂ ਦੀ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਹੈ ਕਿ ਚੋਰਾਂ ਖ਼ਿਲਾਫ਼ ਮੁਹਿੰਮ ਵਿੱਢ ਲੋਕਾਂ ਨੂੰ ਰਾਹਤ ਦਿਵਾਈ ਜਾਵੇ ਤਾਂ ਜੋ ਲੋਕ ਆਮ ਵਾਂਗ ਜੀਵਨ ਬਤੀਤ ਕਰ ਸਕਣ |

ਹਲਕਾ ਵਿਧਾਇਕ 'ਤੇ ਨਾਜਾਇਜ਼ ਖੱਡਾਂ ਚਲਾਉਣ ਦੇ ਮਹਿੰਦਰ ਸਿੰਘ ਨੇ ਲਗਾਏ ਦੋਸ਼

ਗੁਰੂਹਰਸਹਾਏ, 27 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਪਿੰਡ ਬਸਤੀ ਕੇਸਰ ਸਿੰਘ ਵਾਲੀ ਦੇ ਵਾਸੀ ਮਹਿੰਦਰ ਸਿੰਘ ਨੇ ਅੱਜ ਪ੍ਰੈੱਸ ਕਲੱਬ ਗੁਰੂਹਰਸਹਾਏ ਵਿਚ ਕਾਨਫ਼ਰੰਸ ਦੌਰਾਨ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਥਿਤ ਦੋਸ਼ ਲਗਾਏ ਹਨ ਕਿ ਹਲਕੇ ਦੇ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ ਨੇੜੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਕੈਂਟ ਦੇ ਮੁੱਖ ਰੇਲਵੇ ਸਟੇਸ਼ਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸੰਬੰਧੀ ਜਾਣਕਾਰੀ ਹਾਸਿਲ ਹੋਈ ਹੈ | ਮਾਮਲੇ ਸੰਬੰਧੀ ਕਾਰਵਾਈ ਕਰ ਰਹੇ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਕਰਮ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਮਨਾਇਆ ਮੰਗ ਦਿਵਸ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਆਲ ਇੰਡੀਆ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੈਲੀ ਕਰਕੇ ਮੰਗ ਦਿਵਸ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਬੀ.ਐੱਸ.ਐਫ ਦੇ ਵਧੀਕ ਡਾਇਰੈਕਟਰ ਜਰਨਲ ਵਲੋਂ ਮਮਦੋਟ ਸੈਕਟਰ ਦਾ ਦੌਰਾ

ਫ਼ਿਰੋਜ਼ਪੁਰ/ਮਮਦੋਟ, 27 ਮਈ (ਤਪਿੰਦਰ ਸਿੰਘ, ਸੁਖਦੇਵ ਸਿੰਘ ਸੰਗਮ)- ਬੀ.ਐੱਸ.ਐਫ. ਦੇ ਐਡੀਸ਼ਨਲ ਡਾਇਰੈਕਟਰ ਜਰਨਲ ਪੀ.ਵੀ. ਰਾਮਾ ਸ਼ਾਸਤਰੀ ਦੀ ਅਗਵਾਈ ਵਿਚ ਪੰਜਾਬ ਨਾਲ ਸਬੰਧਿਤ ਸੀਮਾ ਸੁਰੱਖਿਆ ਦੇ ਉਚ ਅਧਿਕਾਰੀਆਂ ਨੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਮਮਦੋਟ ਦੀਆਂ ...

ਪੂਰੀ ਖ਼ਬਰ »

ਸੀ.ਜੇ.ਐਮ. ਮਿਸ ਏਕਤਾ ਉੱਪਲ ਵਲੋਂ ਪਤੀ ਦੀ ਮੌਤ ਵਾਲੇ ਮਾਮਲੇ 'ਚ ਇਕ ਵਿਧਵਾ ਨੂੰ 2 ਲੱਖ ਦਾ ਮੁਆਵਜ਼ਾ

ਫ਼ਿਰੋਜ਼ਪੁਰ, 27 ਮਈ (ਰਾਕੇਸ਼ ਚਾਵਲਾ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸ੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ...

ਪੂਰੀ ਖ਼ਬਰ »

7 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ ਦੀ ਵਰੇ੍ਹਗੰਢ ਮੌਕੇ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਸੂਬੇ ਭਰ ਵਿਚ ਗੈਰ ਕਾਰਜਸ਼ੀਲ ਸੇਵਾ ਕੇਂਦਰਾਂ ਵਿਚ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਉਨ੍ਹਾਂ ਦੇ ਘਰ ਦੇ ਨੇੜੇ ...

ਪੂਰੀ ਖ਼ਬਰ »

ਮੱਲਾਂਵਾਲਾ ਵਿਖੇ ਅਣਪਛਾਤੇ ਚੋਰਾਂ ਨੇ ਅੱਧੀ ਦਰਜਨ ਤੋਂ ਵੱਧ ਦੁਕਾਨਾਂ ਦੇ ਸ਼ਟਰ ਤੋੜੇ, ਨਗਦੀ ਤੇ ਕੀਮਤੀ ਸਾਮਾਨ ਚੋਰੀ

ਮੱਲਾਂਵਾਲਾ, 27 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਸਬਾ ਮੱਲਾਂਵਾਲਾ ਵਿਖੇ ਬੀਤੀ ਰਾਤ ਵੱਖ-ਵੱਖ ਥਾਵਾਂ 'ਤੇ ਅਣਪਛਾਤੇ ਚੋਰਾਂ ਨੇ ਅੱਧੀ ਦਰਜਨ ਤੋਂ ਵੱਧ ਦੁਕਾਨਾਂ ਦੇ ਤਾਲੇ ਤੋੜ ਕੇ ਕੀਮਤੀ ਸਾਮਾਨ ਤੇ ਨਗਦੀ ਚੋਰੀ ਕਰ ਲਏ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਵਫ਼ਦ ਨੇ ਕੀਤੀ ਨਹਿਰੀ ਵਿਭਾਗ ਦੇ ਅਧਿਕਾਰੀ ਨਾਲ ਬੈਠਕ

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਵਿਚ ਨਹਿਰੀ ਵਿਭਾਗ ਦੇ ਐੱਸ.ਡੀ.ਓ ਸੁਖਚੈਨ ਸਿੰਘ ਨੂੰ ਮਿਲਿਆ | ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਫ਼ਿਰੋਜ਼ਪੁਰ ਦੇ ਖਲਾਰ ਸਿੰਘ ਬਣੇ ਪ੍ਰਧਾਨ

ਆਰਿਫ਼ ਕੇ, 27 ਮਈ (ਬਲਬੀਰ ਸਿੰਘ ਜੋਸਨ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਰੂਰੀ ਮੀਟਿੰਗ ਪਿੰਡ ਅੱਕੂ ਮਸਤੇ ਕੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ 'ਚ ਜ਼ੋਨ ਫ਼ਿਰੋਜ਼ਪੁਰ ਦੀ ਪੁਰਾਣੀ ਇਕਾਈ ਭੰਗ ਕਰਕੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਗੁੰਮ ਹੋਇਆ ਮੋਬਾਈਲ ਫ਼ੋਨ ਵਾਪਸ ਕਰਕੇ ਜੀ.ਆਰ.ਪੀ ਮੁਲਾਜ਼ਮਾਂ ਨੇ ਇਮਾਨਦਾਰੀ ਦੀ ਮਿਸਾਲ ਕੀਤੀ ਪੇਸ਼

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਛਾਉਣੀ ਮੁੱਖ ਰੇਲਵੇ ਸਟੇਸ਼ਨ ਫ਼ਿਰੋਜਪੁਰ ਕੈਂਟ ਵਿਖੇ ਡਿਊਟੀ 'ਤੇ ਤਾਇਨਾਤ ਜੀ.ਆਰ.ਪੀ ਮੁਲਾਜਮਾਂ ਨੇ ਗੁਆਚੇ ਮੋਬਾਈਲ ਫ਼ੋਨ ਨੂੰ ਵਾਪਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਧਾਇਕ ਦਹੀਆ ਨੇ ਮੁੱਖ ਮੰਤਰੀ ਦੇ ਭਿ੍ਸ਼ਟਾਚਾਰ ਵਿਰੋਧੀ ਚੁੱਕੇ ਕਦਮਾਂ ਦੀ ਕੀਤੀ ਸ਼ਲਾਘਾ

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਵਿਧਾਨ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਮੁੱਖ ਮੰਤਰੀ ਦੇ ਭਿ੍ਸ਼ਟਾਚਾਰ ਵਿਰੋਧੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਸਾਂਭਣ ਮੌਕੇ ...

ਪੂਰੀ ਖ਼ਬਰ »

ਪੰਜਾਬ ਫਾਰੈਸਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਵਣ ਮੰਡਲ ਅਫ਼ਸਰ ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਪੰਜਾਬ ਫਾਰੈਸਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜ਼ਪੁਰ ਸਰਕਲ ਕਮੇਟੀ ਦਾ ਵਫ਼ਦ ਰਛਪਾਲ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਣ ਮੰਡਲ ਅਫ਼ਸਰ ਅੰਮਿ੍ਤਪਾਲ ਸਿੰਘ ਫ਼ਿਰੋਜ਼ਪੁਰ ਮੰਡਲ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਜਾਣ ਦੇ ਦੋਸ਼ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਦੀ 16 ਸਾਲ ਦੀ ਧੀ ਨੂੰ ਗਗਨ ਪੁੱਤਰ ਜੱਸਾ ...

ਪੂਰੀ ਖ਼ਬਰ »

ਇੱਕਜੁੱਟ ਹੋ ਕੇ ਹਰ ਸਮੱਸਿਆ ਦਾ ਕੀਤਾ ਜਾ ਸਕਦਾ ਹੈ ਹੱਲ- ਪ੍ਰਧਾਨ ਕੁਲਦੀਪ ਸਿੰਘ

ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਸਰਕਾਰ ਵਲੋਂ ਦਿੱਤੀ ਜਾਂਦੀ ਮੁਫ਼ਤ ਕਣਕ ਪਿੰਡ ਮੋਠਾਂ ਵਾਲਾ ਦੇ ਲੋਕਾਂ ਨੂੰ ਨਾ ਮਿਲਣ ਦੇ ਕਾਰਨ ਜਿੱਥੇ ਪਿੰਡ ਦੇ ਲੋਕ ਪ੍ਰੇਸ਼ਾਨ ਸਨ, ੳੱੁਥੇ ਹੀ ਪਿੰਡ ਦੇ ਇਨ੍ਹਾਂ ਲੋਕਾਂ ਵਲੋਂ ...

ਪੂਰੀ ਖ਼ਬਰ »

ਸ਼ਸ਼ਾਂਕ ਜੈਨ ਬਣੇ ਜੈਨ ਪੰਚਾਇਤ ਦੇ ਜਨਰਲ ਸਕੱਤਰ

ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਸ੍ਰੀ ਦਿਗੰਬਰ ਜੈਨ ਪੰਚਾਇਤ ਮੰਦਿਰ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਪ੍ਰਵੀਨ ਜੈਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਜੈਨ ਯੁਵਾ ਮਿਲ਼ਨ ਦੇ ਸਾਬਕਾ ਪ੍ਰਧਾਨ ਸ਼ਸ਼ਾਂਕ ਜੈਨ ਨੂੰ ਜੈਨ ਪੰਚਾਇਤ ਦਾ ਜਨਰਲ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਮੱਲਾਂਵਾਲਾ, 27 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੇ ਮੁਖੀ ਕੁਲਵੰਤ ਸਿੰਘ ਵਲੋਂ ਨਸ਼ਾ ਤਸਕਰਾਂ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਇਲਾਕੇ ਵਿਚ ਗਸ਼ਤ ਤੇਜ਼ ਕਰ ਦਿੱਤੀ ਹੈ | ਮੱਲਾਂਵਾਲਾ ਥਾਣਾ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਪੁਲਿਸ ...

ਪੂਰੀ ਖ਼ਬਰ »

ਡਾਕਟਰਾਂ ਦੇ ਮਾੜੇ ਵਿਹਾਰ ਵਿਰੁੱਧ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਧਰਨੇ ਦੀ ਚਿਤਾਵਨੀ

ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿਚ ਦੇਣ ਦੇ ਮੁੱਖ ਵਾਅਦੇ ਨਾਲ ਸੱਤਾ ਵਿਚ ਆਈ ਪਰ ਜਿੱਥੇ ਸਰਕਾਰੀ ਹਸਪਤਾਲ 'ਚ ਆਉਂਦੇ ਮਰੀਜ਼ਾਂ ਨੂੰ ਲੋੜ ਮੁਤਾਬਿਕ ਪੂਰੀਆਂ ...

ਪੂਰੀ ਖ਼ਬਰ »

ਅਰਸ਼ਪ੍ਰੀਤ ਕੌਰ 93.1 ਫ਼ੀਸਦੀ ਅੰਕ ਲੈ ਕੇ ਅੱਠਵੀਂ 'ਚੋਂ ਅੱਵਲ

ਮੁੱਦਕੀ, 27 ਮਈ (ਭੁਪਿੰਦਰ ਸਿੰਘ)- ਇਲਾਕੇ ਦੀ ਸਿਰਕੱਢ ਸੰਸਥਾ ਸ਼ਹੀਦ ਗੰਜ ਸਕੂਲ (ਲੜਕੀਆਂ) ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਾਪਤ ਨਤੀਜਿਆਂ ਅਨੁਸਾਰ ਅੱਠਵੀਂ ਜਮਾਤ ਦੀ ਦਸੰਬਰ ਟਰਮ ਪਹਿਲਾ ਦੀ ਪ੍ਰੀਖਿਆ ਵਿਚ ਅਰਸ਼ਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 93.1 ਫ਼ੀਸਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡਾਂ ਤੇ ਸੂਬੇ ਅੰਦਰ ਨਵੀਂ ਚੋਣ ਕੀਤੀ ਜਾਵੇਗੀ-ਆਗੂ

ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ਼ੀਹਣੀ ਸਾਹਿਬ ਪਿੰਡ ਮੇਹਰ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਆਗੂ ਜੁਗਰਾਜ ਸਿੰਘ ਫੇਰੋ ਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਮਖੂ ਜ਼ੋਨ ਦੀ ਨਵੀਂ ਟੀਮ ਦਾ ਗਠਨ

ਮਖੂ, 27 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮਖੂ ਦੀ ਨਵੀਂ ਟੀਮ ਦਾ ਗਠਨ ਪਿੰਡ ਤਲਵੰਡੀ ਨਿਪਾਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੇ ਚੁਣੇ ਹੋਏ ...

ਪੂਰੀ ਖ਼ਬਰ »

ਸਕੂਲੀ ਖੇਡ ਵਿੰਗਾਂ 'ਚ ਦਾਖ਼ਲੇ ਲਈ ਪਹਿਲੇ ਦਿਨ ਲੜਕਿਆਂ ਦੇ ਹੋਏ ਚੋਣ ਟਰਾਇਲ

ਫ਼ਿਰੋਜ਼ਪੁਰ, 27 ਮਈ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਖੇਡ ਵਿੰਗ (ਡੇ-ਸਕਾਲਰ ਅਤੇ ਰੈਜੀਡੈਂਸ਼ਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੋਣ ਟਰਾਇਲ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਈ-ਕੰਟੈਂਟ ਸੰਬੰਧੀ ਚੱਲ ਲਈ ਟ੍ਰੇਨਿੰਗ ਦਾ ਲਿਆ ਜਾਇਜ਼ਾ

ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਵਿਚ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਦੇ ਅਨੁਸਾਰ ਕੰਪਿਊਟਰ ਅਤੇ ਪ੍ਰੋਜੈਕਟਰ ਪਹੁੰਚਾ ਦਿੱਤੇ ਗਏ ਹਨ | ਇਨ੍ਹਾਂ ਨੂੰ ਵਰਤੋਂ ਵਿਚ ਲਿਆਉਣ ਦੇ ਮੰਤਵ ...

ਪੂਰੀ ਖ਼ਬਰ »

ਕਿਸਾਨਾਂ ਨੇ ਸਿੱਧੀ ਬਿਜਾਈ ਲਈ ਦਿੱਤਾ ਸੁਨੇਹਾ

ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਰੱਤਾ ਖੇੜਾ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਪਲੇਸਮੈਂਟ ਕੈਂਪ 30 ਨੂੰ

ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 30 ਮਈ ਨੂੰ ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ...

ਪੂਰੀ ਖ਼ਬਰ »

ਡੀ.ਸੀ.ਐਮ ਇੰਟਰਨੈਸ਼ਨਲ ਸਕੂਲ 'ਚ ਲੈਮਨੇਡ ਪਾਰਟੀ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਚ ਪ੍ਰੈਪ-ਟੂ ਅਤੇ ਗਰੇਡ-1 ਦੇ ਵਿਦਿਆਰਥੀਆਂ ਵਿਚਕਾਰ ਕਿੰਡਰ ਗਾਰਟਨ 'ਚ ਲੈਮਨੇਡ ਪਾਰਟੀ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਵਿਚਕਾਰ ਨਿੰਬੂ ਤੋਂ ਪਾਣੀ ਪਦਾਰਥ ਬਣਾ ਕੇ ਉਨ੍ਹਾਂ ਨੂੰ ਸਮੂਹਿਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਮਮਦੋਟ, 27 ਮਈ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਉਪ ਪ੍ਰਧਾਨ ਜੀਵਨ ਸਿੰਘ ਸੋਢੀ ਦੀ ਅਗਵਾਈ ਹੇਠ ਮਮਦੋਟ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਵੱਖ-ਵੱਖ ਕਰਿਆਨਾ ਸਟੋਰ ਤੇ ਬੇਕਰੀਆਂ ਦੀਆਂ ਦੁਕਾਨਾਂ ਦੀ ਚੈਕਿੰਗ

ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਗਰਮੀ ਦੇ ਸੀਜ਼ਨ ਦੇ ਚੱਲਦਿਆਂ ਬਾਜ਼ਾਰ 'ਚ ਵਿਕਦੇ ਪਦਾਰਥਾਂ ਦੇ ਮਿਆਰ ਨੂੰ ਕਾਇਮ ਰੱਖਣ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ: ਰਵੀ ਰਾਮ ਸਰਨ ਖੇੜਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਐਨ.ਆਰ.ਐੱਚ.ਐਮ. ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹ ਨੂੰ ਲੈ ਕੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਸੁਧੀਰ ਅਗਲਜ਼ੈਂਡਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਤਿੰਨ ਲੋਕਾਂ ਨੂੰ ਸੱਟਾ ਲਵਾਉਂਦੇ ਹੋਏ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਮੁਸਲਮਾਨਾਂ ਵਾਲੀ ਗਲੀ ਵਿਚ ਛਾਪੇਮਾਰੀ ਕਰਕੇ ਉੱਥੋਂ ਦੜਾ ਸੱਟਾ ਲਗਵਾ ਰਹੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5500 ਰੁਪਏ ਦੀ ਦੜਾ ਸੱਟਾ ਰਾਸ਼ੀ ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ ਦੇ ਪਿੰਡ ਲੋਹਗੜ੍ਹ ਦੀ ਪੰਚਾਇਤੀ ਜ਼ਮੀਨ ਤੋਂ ਸਵੈਇੱਛਾ ਨਾਲ ਛੱਡਿਆ ਕਬਜ਼ਾ

ਕੁੱਲਗੜ੍ਹੀ, 27 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਲੋਹਗੜ੍ਹ ਵਿਖੇ ਪਿੰਡ ਦੇ ਕਿਸਾਨਾਂ ਨੇ ਸਵਾ 2 ਏਕੜ ਜ਼ਮੀਨ ਤੋਂ ਆਪਣੀ ਮਰਜ਼ੀ ਨਾਲ ਕਬਜ਼ਾ ਛੱਡ ਦਿੱਤਾ ਹੈ | ਇਹ ਸਮੇਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ...

ਪੂਰੀ ਖ਼ਬਰ »

32 ਅਧਿਆਪਕਾਂ ਨੂੰ ਈ.ਟੀ.ਟੀ ਤੋਂ ਬਤੌਰ ਹੈੱਡ ਟੀਚਰ ਤੇ 1 ਨੂੰ ਹੈੱਡ ਟੀਚਰ ਤੋਂ ਬਤੌਰ ਸੈਂਟਰ ਹੈੱਡ ਟੀਚਰ ਮਿਲੀ ਤਰੱਕੀ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਅਧਿਕਾਰੀਆਂ ਨੇ ਜ਼ਿਲ੍ਹੇ ਅੰਦਰ ਕੰਮ ...

ਪੂਰੀ ਖ਼ਬਰ »

ਸਮੁੱਚੀਆਂ ਪੰਥਕ ਧਿਰਾਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਦਾ ਦੇਣ ਸਾਥ- ਜਤਿੰਦਰ ਥਿੰਦ

ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਅਕਾਲੀ ਦਲ ਦੀ ਸ਼ਾਖ਼ ਨੂੰ ਬਚਾਉਣ ਲਈ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਜ਼ਿਮਨੀ ਚੋਣ ਵਿਚ ਇਕਮਤ ਹੋ ਕੇ ਅਪਣਾ ਸਮਰਥਨ ਦੇਣਾ ਚਾਹੀਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬੀ ਮਾਂ ਬੋਲੀ ਦੇ ਹੱਕ 'ਚ ਲਏ ਫ਼ੈਸਲੇ ਦਾ ਬੀ.ਕੇ.ਯੂ ਬਹਿਰਾਮ ਕੇ ਵਲੋਂ ਸ਼ਲਾਘਾ

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਆਬਾਦਕਾਰ ਕਿਸਾਨਾਂ ਦੇ ਹੱਕ 'ਚ ਨਿੱਤਰੀ ਬੀ.ਕੇ.ਯੂ ਏਕਤਾ ਸਿੱਧੂਪੁਰ

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਲੋਕਾਂ ਵਲੋਂ ਕੀਤੇ ਪੰਚਾਇਤੀ ਜ਼ਮੀਨ 'ਤੇ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਨੂੰ ਬੜੀ ਤੇਜ਼ੀ ਨਾਲ ਚਲਾਇਆ ਹੋਇਆ ਹੈ | ਸਰਕਾਰ ਵਲੋਂ ਕਈ ਧਨਾਢ ਲੋਕਾਂ ਦੇ ਕਬਜ਼ੇ ਹੇਠੋਂ ਸੈਂਕੜੇ ਏਕੜ ਪੰਚਾਇਤੀ ...

ਪੂਰੀ ਖ਼ਬਰ »

'ਇਕ ਸਟੇਸ਼ਨ ਇਕ ਉਤਪਾਦ' ਤਹਿਤ ਸਥਾਨਕ ਤੇ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਫ਼ਿਰੋਜ਼ਪੁਰ ਡਵੀਜ਼ਨ ਦੇ 152 ਰੇਲਵੇ ਸਟੇਸ਼ਨਾਂ ਦੀ ਹੋਈ ਚੋਣ

ਫ਼ਿਰੋਜ਼ਪੁਰ, 27 ਮਈ (ਕੁਲਬੀਰ ਸਿੰਘ ਸੋਢੀ)- ਸਵੈ-ਨਿਰਭਰ ਭਾਰਤ ਅਤੇ ਭਾਰਤ ਸਰਕਾਰ ਦੇ ਸਥਾਨਕ ਸੰਕਲਪ ਉਤਸ਼ਾਹਿਤ ਕਰਨ ਲਈ ਭਾਰਤੀ ਰੇਲਵੇ ਦੁਆਰਾ 'ਇਕ ਸਟੇਸ਼ਨ ਇਕ ਉਤਪਾਦ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਲਈ ਫ਼ਿਰੋਜ਼ਪੁਰ ਡਵੀਜ਼ਨ ਦੇ 152 ਰੇਲਵੇ ਸਟੇਸ਼ਨਾਂ ਦੀ ਚੋਣ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਕਰਵਾਏ 'ਭਾਰਤ ਸ਼ੋ੍ਰਮਣੀ' ਮੁਕਾਬਲੇ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਦੀ ਅਗਵਾਈ ਹੇਠ ਪੋਸਟ ਗੈ੍ਰਜੂਏਟ ਹਿੰਦੀ, ਪੰਜਾਬੀ ਅਤੇ ਫਾਈਨ ਆਰਟਸ ਵਿਭਾਗ ਦੇ ਸਾਂਝੇ ...

ਪੂਰੀ ਖ਼ਬਰ »

ਦਿਹਾੜੀ ਮਜ਼ਦੂਰ ਸਭਾ ਨੇ ਆਪਣੀਆਂ ਮੰਗਾਂ ਸੰਬੰਧੀ ਖੂਈਆਂ ਸਰਵਰ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਲਗਾਇਆ ਧਰਨਾ

ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਦਿਹਾੜੀ ਮਜ਼ਦੂਰ ਸਭਾ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਖੂਈਆਂ ਸਰਵਰ ਦੇ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਚੱਲਦੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚਲਾਉਣਾ ...

ਪੂਰੀ ਖ਼ਬਰ »

ਵਿਧਾਇਕ ਰਜਨੀਸ਼ ਦਹੀਆ ਨੇ ਪਿੰਡ ਤੇਗ਼ਾ ਸਿੰਘ ਵਾਲਾ 'ਚ ਖ਼ੁਦ ਟਰੈਕਟਰ ਚਲਾ ਕੇ ਝੋਨੇ ਦੀ ਬਿਜਾਈ ਦੀ ਕੀਤੀ ਸ਼ੁਰੂਆਤ

ਆਰਿਫ਼ ਕੇ, 27 ਮਈ (ਬਲਬੀਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਪਰ ਚੁੱਕਣ ਲਈ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ ਅਤੇ ਡਿਪਟੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਕੀਤੀ ਮੀਟਿੰਗ

ਗੋਲੂ ਕਾ ਮੋੜ, 27 ਮਈ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਆਖਿਆ ਕਿ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਠੱਠਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਜਾਗਰੂਕ

ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵੱਲੋਂ ਡਾਕਟਰ ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਕਟਰ ਲਖਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਜ਼ੀਰਾ ਦੀ ਅਗਵਾਈ ਹੇਠ ਇਲਾਕੇ ਅੰਦਰ ਜ਼ਿਆਦਾ ਰਕਬਾ ਝੋਨੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਕੀਤੀ ਮੀਟਿੰਗ

ਗੁਰੂਹਰਸਹਾਏ, 27 ਮਈ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਦੀ ਜਨਰਲ ਮੀਟਿੰਗ ਰਵਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਉਪ ਮੰਡਲ ਅਫ਼ਸਰ ਦੇ ਵਿਰੁੱਧ ਚੱਲ ਰਹੇ ਸੰਘਰਸ਼ ਸੰਬੰਧੀ ਵਿਚਾਰ ...

ਪੂਰੀ ਖ਼ਬਰ »

ਸੀ-ਪਾਈਟ ਕੇਂਦਰ ਹਕੂਮਤ ਸਿੰਘ ਵਾਲਾ 'ਚ ਪਹਿਲੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਚ ਪੰਜਾਬ ਪੁਲਿਸ ਦੀ ਅਤੇ ਫ਼ੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈੱਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਇਸ ਸੰਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਬਸਤੀ ਬੱਗੇਵਾਲਾ ਦੀ ਨਰਿੰਦਰ ਕੌਰ ਬਣੀ ਅਧਿਕਾਰਤ ਸਰਪੰਚ

ਆਰਿਫ਼ ਕੇ, 27 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਨਜ਼ਦੀਕ ਪੈਂਦੇ ਪਿੰਡ ਬੱਗੇਵਾਲਾ ਦੀ ਗ੍ਰਾਮ ਪੰਚਾਇਤ ਦੇ ਨਰਿੰਦਰ ਕੌਰ ਪਤਨੀ ਗੁਰਮੀਤ ਸਿੰਘ ਨੂੰ ਅਧਿਕਾਰਤ ਸਰਪੰਚ ਬਣਾਇਆ ਗਿਆ ਹੈ | ਇਸ ਨਿਯੁਕਤੀ 'ਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਵੱਡੇ ਭਰਾ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਰਜਿੰਦਰ ਕੰਬੋਜ ਨੂੰ ਸੂਬਾ ਕਮੇਟੀ ਵਲੋਂ ਕੀਤਾ ਸਨਮਾਨਿਤ

ਗੋਲੂ ਕਾ ਮੋੜ, 27 ਮਈ (ਸੁਰਿੰਦਰ ਸਿੰਘ ਪੁਪਨੇਜਾ)- ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਕਾਲੇ ਕਾਨੂੰਨਾਂ ਨੂੰ ਲੈ ਦਿੱਲੀ ਵਿਖੇ 1 ਸਾਲ ਦੇ ਕਰੀਬ ਚੱਲੋ ਕਿਸਾਨ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਨਸੂਰਦੇਵਾ ਸਕੂਲ 'ਚ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਭਰਤੀ ਪੁਆਉਣ ਦਾ ਕੰਮ ਨੇਪਰੇ ਚਾੜਿ੍ਹਆ

ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਖੇਡ ਮੈਦਾਨ ਅਤੇ ਕਮਰਿਆਂ ਵਿਚ ਮਿੱਟੀ (ਭਰਤੀ) ਪੁਆਉਣ ਦਾ ਕੰਮ ਪਿੰਡ ਦੇ ਸਮਾਜ ਸੇਵੀ ਗੁਰਚਰਨ ਸਿੰਘ ਗਿੱਲ ਅਤੇ ਦੇ ਲੋਕਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਇਬਰੇਰੀਅਨ ਫਰੰਟ ਪੰਜਾਬ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਬੇਰੁਜ਼ਗਾਰ ਲਾਇਬਰੇਰੀਅਨ ਫਰੰਟ ਪੰਜਾਬ ਵਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਦੀਆਂ ਮੰਗਾਂ ਸੰਬੰਧੀ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਦੀ ਅਗਵਾਈ ਹੇਠ ਊਸ਼ਾ ਰਾਏ ਛਾਂਗਾ (ਜ਼ਿਲ੍ਹਾ ਕਨਵੀਨਰ ਫ਼ਿਰੋਜ਼ਪੁਰ) ਵਲੋਂ ਹਲਕਾ ...

ਪੂਰੀ ਖ਼ਬਰ »

ਜੀਵਨ ਕਲਾ ਯੋਗ ਸਮਿਤੀ ਵਲੋਂ 'ਪਾਣੀ ਬਚਾਓ, ਰੁੱਖ ਲਗਾਓ, ਜੀਵਨ ਬਚਾਓ' ਅਭਿਆਨ ਦਾ ਆਰੰਭ 29 ਨੂੰ

ਫ਼ਿਰੋਜ਼ਪੁਰ, 27 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਯੋਗ ਦੇ ਖੇਤਰ 'ਚ ਨਾਮਵਰ ਸੰਸਥਾ ਜੀਵਨ ਕਲਾ ਯੋਗ ਸਮਿਤੀ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਸਮਿਤੀ ਦੇ ਪ੍ਰਧਾਨ ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਿਤੀ ਦੇ ਜਰਨਲ ਸਕੱਤਰ ਰਾਕੇਸ਼ ...

ਪੂਰੀ ਖ਼ਬਰ »

ਭੰਬਾ ਲੰਡਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਕੁੱਲਗੜ੍ਹੀ, 27 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਕਿੱਲਾ ਖਰਚਾ ਦੇ ਕੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਗਿਆ ਹੈ | ਇਸੇ ਲੜੀ ਤਹਿਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਹੱਕੀ ਮੰਗਾ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਮਾਰਿਆ ਡੀ.ਸੀ. ਦਫ਼ਤਰ ਸਾਹਮਣੇ ਧਰਨਾ

ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਮਜ਼ਦੂਰ ਮੁਕਤੀ ਮੋਰਚੇ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਕਾਮਰੇਡ ਪਰਮਜੀਤ ਕੌਰ ਮੱੁਦਕੀ ਦੀ ਅਗਵਾਈ ਹੇਠ ਡੀ.ਸੀ ਦਫ਼ਤਰ ਦੇ ਸਾਹਮਣੇ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀਆਂ ਮਸ਼ੀਨਾਂ ਦੀ ਸਬਸਿਡੀ ਕਿਸਾਨਾਂ ਨੂੰ ਦੇਣਾ ਭੁੱਲੀ ਸਰਕਾਰ

ਤਲਵੰਡੀ ਭਾਈ, 27 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਸਾਲ 2019 ਦੌਰਾਨ ਝੋਨੇ ਦੀ ਲਵਾਈ ਲਈ ਮਸ਼ੀਨਾਂ ਖ਼ਰੀਦਣ ਵਾਸਤੇ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜਾਰੀ ਕੀਤੀ ਗਈ ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਜੋਗਿੰਦਰ ਸਿੰਘ ਗਿੱਲ ਨੇ ਮਨਸੂਰਦੇਵਾ ਸਕੂਲ ਨੂੰ 85 ਹਜ਼ਾਰ ਦੀ ਸਹਾਇਤਾ ਭੇਜੀ

ਜ਼ੀਰਾ, 27 ਮਈ (ਮਨਜੀਤ ਸਿੰਘ ਢਿੱਲੋਂ)- ਪ੍ਰਵਾਸੀ ਪੰਜਾਬੀਆਂ ਵਲੋਂ ਸਮੇਂ-ਸਮੇਂ ਪਿੰਡਾਂ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਦੀ ਮਦਦ ਲਈ ਦਿੱਤੇ ਜਾਂਦੇ ਦਾਨ ਵਿਚ ਆਪਣਾ ਨਾਂਅ ਸ਼ਾਮਿਲ ਕਰਵਾਉਂਦਿਆਂ ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਵਾਸੀ ਪ੍ਰਵਾਸੀ ਪੰਜਾਬੀ ...

ਪੂਰੀ ਖ਼ਬਰ »

ਸਿਹਤ ਵਿਭਾਗ ਜਾਗਰੂਕਤਾ ਸਮਾਗਮ ਕਰਵਾ ਕੇ ਮਨਾ ਰਿਹਾ ਤੰਬਾਕੂ ਵਿਰੋਧੀ ਪੰਦ੍ਹਰਵਾੜਾ

ਫ਼ਿਰੋਜ਼ਪੁਰ, 27 ਮਈ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਰੱਖਣ ਅਤੇ ਨਾਮੁਰਾਦ ਰੋਗਾਂ ਤੋਂ ਬਚਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਰੱਖਣ ਅਤੇ ਨਾਮੁਰਾਦ ਰੋਗਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX