ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਸਰਕਾਰ ਵਲੋਂ ਸਿੰਚਾਈ ਲਈ ਕਿਸਾਨਾਂ ਵਲੋਂ ਸਮੂਹਿਕ ਤੌਰ 'ਤੇ ਜ਼ਮੀਨਦੋਜ਼ ਪਾਈਪ ਲਾਈਨ ਪਾਉਣ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੂਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਲਈ ਬੁਲਾਈ ਬੈਠਕ ਤੋਂ ਬਾਅਦ ਦਿੱਤੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੋ੍ਰਜੈਕਟ ਤਹਿਤ ਕਿਸਾਨ ਮਿਲ ਕੇ ਆਪਣੀ ਸਿੰਚਾਈ ਪਾਣੀ ਦੀਆਂ ਜ਼ਰੂਰਤਾਂ ਲਈ ਪਾਈਪ ਪਾ ਸਕਦੇ ਹਨ | ਇਸ ਸਾਂਝੇ ਪੋ੍ਰਜੈਕਟ ਦੀ ਲਾਗਤ ਦਾ 90 ਫ਼ੀਸਦੀ ਸਰਕਾਰ ਅਦਾ ਕਰਦੀ ਹੈ ਤੇ ਕਿਸਾਨਾਂ ਦੇ ਸਮੂਹ ਨੇ ਸਿਰਫ਼ 10 ਫ਼ੀਸਦੀ ਹਿੱਸੇਦਾਰੀ ਹੀ ਪਾਉਣੀ ਹੁੰਦੀ ਹੈ | ਉਨ੍ਹਾਂ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਿਸਾਨਾਂ ਨੂੰ ਕਰਦਿਆਂ ਕਿਹਾ ਕਿ ਇਸ ਤਰੀਕੇ ਨਾਲ ਸਿੰਚਾਈ ਲਈ ਖੇਤਾਂ ਤੱਕ ਪੂਰਾ ਪਾਣੀ ਪਹੁੰਚਦਾ ਹੈ ਤੇ ਕਿਸਾਨਾਂ ਦੀ ਆਮਦਨ ਵਧਦੀ ਹੈ | ਮੰਡਲ ਭੂਮੀ ਰੱਖਿਆ ਅਫ਼ਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਭੂਮੀ ਰੱਖਿਆ ਵਿਭਾਗ ਦੇ ਦਫ਼ਤਰ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ | ਕਿਸਾਨ ਟਿਊਬਵੈੱਲ ਜਾਂ ਨਹਿਰ ਦੇ ਪਾਣੀ ਦੀ ਵਰਤੋਂ ਲਈ ਜ਼ਮੀਨਦੋਜ਼ ਪਾਈਪ ਪਾਉਣ ਲਈ ਆਪਣੀ ਅਰਜ਼ੀ ਦੇ ਸਕਦੇ ਹਨ | ਇਸ ਤਹਿਤ ਪਾਈਪ ਲਾਈਨ ਦੀ ਲੰਬਾਈ ਕਿੰਨੀ ਵੀ ਹੋ ਸਕਦੀ ਹੈ, ਪਰ ਵਿਭਾਗ ਕੇਸ ਦੀ ਮੁਕੰਮਲ ਜਾਂਚ ਕਰਦਾ ਹੈ ਕਿ ਕੀ ਪੋ੍ਰਜੈਕਟ ਚਲਣਯੋਗ ਹੈ ਤਾਂ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਕੇਸ ਪਾਸ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਚੰਗਾ ਪਾਣੀ ਮਿਲਣ ਨਾਲ ਉਨ੍ਹਾਂ ਦੀ ਫ਼ਸਲ ਦੀ ਪੈਦਾਵਾਰ ਵੱਧ ਹੁੰਦੀ ਹੈ ਤੇ ਕਿਸਾਨ ਖ਼ੁਸ਼ਹਾਲ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਪਾਣੀ ਦੀ ਖਾਲ਼ਾਂ ਵਿਚ ਹੋਣ ਵਾਲੀ ਬਰਬਾਦੀ ਵੀ ਰੁਕਦੀ ਹੈ ਤੇ ਖਾਲਾ ਭਰਨ ਤੇ ਖ਼ਰਾਬ ਹੋਣ ਵਾਲਾ ਪਾਣੀ ਵੀ ਬਚਦਾ ਹੈ ਕਿਉਂਕਿ ਪਾਈਪ ਤਾਂ ਪਾਣੀ ਨਾਲ ਭਰੀ ਰਹਿੰਦੀ ਹੈ ਤੇ ਜਦੋਂ ਇਕ ਵਾਰ ਪਾਣੀ ਇਕ ਕਿਨਾਰੇ ਤੋਂ ਛੱਡਿਆ ਜਾਂਦਾ ਹੈ ਤਾਂ ਨਾਲੋਂ ਨਾਲ ਦੂਜੇ ਕਿਨਾਰੇ ਤੋਂ ਪਾਣੀ ਦੀ ਸਪਲਾਈ ਸ਼ੁਰੂ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾ ਇਕਹਿਰੇ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਵੀ ਅੰਡਰ ਗਰਾਊਾਡ ਪਾਈਪਾਂ ਪਾਉਣ ਲਈ ਉਪਲਬਧ ਹੈ | ਬੈਠਕ ਵਿਚ ਮੁੱਖ ਖੇਤੀਬਾੜੀ ਅਫ਼ਸਰ ਰੇਸ਼ਮ ਸਿੰਘ, ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਭੂਮੀ ਰੱਖਿਆ ਅਫ਼ਸਰ ਬਜਰੰਗ ਬਲੀ, ਐੱਸ.ਡੀ.ਓ. ਸੁਖਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਦੋ ਦੁਕਾਨਦਾਰਾਂ ਤੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਾਂਅ 'ਤੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਦੁਕਾਨਦਾਰਾਂ ਵਲੋਂ ਇਸ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਪੁਲਿਸ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸਥਾਨਕ ਨਵੀਂ ਆਬਾਦੀ ਵਿਚ ਇਕ ਦੁਕਾਨਦਾਰ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 2500 ਰੁਪਏ ਤੇ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਇਕ ਨੌਜਵਾਨ ਫ਼ਰਾਰ ਹੋ ਗਿਆ, ਜਿਸ ਨੂੰ ਮੁਹੱਲਾ ਵਾਸੀਆਂ ਨੇ ਫੜ ਕੇ ...
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਉਨ੍ਹਾਂ ਕਈਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਨਰਮੇ-ਕਪਾਹ ਦੀ ਫ਼ਸਲ 'ਤੇ ਬੀਤੇ ਦੋ ਹਫ਼ਤਿਆਂ ਤੋਂ ਅਚਾਨਕ ਚਿੱਟੀ ਮੱਖੀ ਦਾ ਭਾਰੀ ਹਮਲਾ ਹੋ ਗਿਆ ਹੈ | ਚਿੱਟੀ ਮੱਖੀ ਦੇ ਇਸ ਭਾਰੀ ਹਮਲੇ ਨੇ ਨਰਮੇ-ਕਪਾਹ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ | ਇਲਾਕੇ ...
ਮੰਡੀ ਘੁਬਾਇਆ, 22 ਜੂਨ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਪਿੰਡਾਂ ਨੂੰ ਸਿੰਚਾਈ ਕਰਦੇ ਲਾਧੂਕਾ ਮਾਈਨਰ ਵਿਚ ਪਾੜ ਪੈਣ ਨਾਲ ਪਾਣੀ ਸਿੱਧੀ ਬੀਜਾਈ ਕੀਤੇ ਝੋਨੇ, ਹਰੇ ਚਾਰੇ ਅਤੇ ਸਬਜ਼ੀਆਂ ਆਦਿ ਵਿਚ ਪਾਣੀ ਭਰ ਗਿਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਹਰਦੀਪ ਸਿੰਘ ਸਿੱਧੂ, ...
ਅਬੋਹਰ, 22 ਜੂਨ (ਵਿਵੇਕ ਹੂੜੀਆ)-ਸ਼ਹਿਰ ਵਾਸੀਆਂ ਤੇ ਨੌਜਵਾਨਾਂ ਨੂੰ ਆਪਣੇ ਪੁਰਾਤਨ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਨਗਰ ਨਿਗਮ ਅਬੋਹਰ ਵਲੋਂ ਇਤਿਹਾਸ ਨਾਲ ਸਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਪ੍ਰੋਜੈਕਟ ਇੰਚਾਰਜ ਡਾ. ...
ਜਲਾਲਾਬਾਦ, 22 ਜੂਨ (ਕਰਨ ਚੁਚਰਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਤਹਿਸੀਲਦਾਰ ਪਵਨ ਗੁਲ੍ਹਾਟੀ ਤੇ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ ਨੇ ਆਪਣਾ ਅਹੁਦਿਆਂ ਸੰਭਾਲਿਆ | ਅਹੁਦਾ ਸੰਭਾਲਣ ਸਮੇਂ ਟੈਕਨੀਕਲ ਅਸਿਸਟੈਂਟ ਜਗਦੀਸ਼ ਚੰਦ ਕੰਬੋਜ, ਅਮਿੱਤ ਕੁਮਾਰ ਆਰਸੀ ਤੇ ...
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਜ਼ਮੀਨ ਦੀ ਖ਼ਰੀਦ ਨੂੰ ਲੈ ਕੇ ਧੋਖਾਧੜੀ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਹਿੰਦਰ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ 29-ਬੀ.ਬੀ. ਪਦਮਪੁਰ ਜ਼ਿਲ੍ਹਾ ਸ੍ਰੀ ਗੰਗਾਨਗਰ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ,ਵਿਵੇਕ ਹੂੜੀਆ)-ਥਾਣਾ ਸਿਟੀ-2 ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਚੂਰਾ ਪੋਸਤ ਸਣੇ ਚਾਰ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ...
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਬਿਨਾ ਤਲਾਕ ਲਏ ਧੋਖੇ ਨਾਲ ਦੂਜਾ ਵਿਆਹ ਕਰਨ ਤੇ ਸਮਾਨ ਖ਼ੁਰਦ-ਬੁਰਦ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪਰਮਜੀਤ ਕੌਰ ਪੁੱਤਰੀ ਲਛਮਣ ਸਿੰਘ ਵਾਸੀ ਪਿੰਡ ਨਵਾਂ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਸਥਾਨਕ ਪਟੇਲ ਨਗਰ ਨਿਵਾਸੀਆਂ ਦੀ ਸੁਵਿਧਾ ਲਈ ਅੱਜ ਇੱਥੇ ਨਵੀਂ ਪਾਈਪ ਲਾਈਨ ਪਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਕੁਲਦੀਪ ...
ਮੰਡੀ ਰੋੜਾਂਵਾਲੀ, 22 ਜੂਨ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਦੇ ਪਿੰਡ ਨੁਕੇਰੀਆਂ ਵਿਖੇ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪੰਚਾਇਤ ਨੂੰ ਮੂੰਹ ਚੜ੍ਹਾਉਂਦਾ ਹੋਇਆ ਬਰਸਾਤੀ ਪਾਣੀ ਰੋੜਾਂਵਾਲੀ ਤੋਂ ਫ਼ਾਜ਼ਿਲਕਾ ਨੂੰ ਜਾਂਦੀ ਮੇਨ ਸੜਕ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਭਲਕੇ 24 ਜੂਨ ਨੂੰ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਰਾਸ਼ਟਰਪਤੀ ਦੇ ਨਾਂਅ ਦਾ ਮੰਗ ਪੱਤਰ ਦੇਣਗੀਆਂ | ਇਹ ਜਾਣਕਾਰੀ ...
ਫ਼ਾਜ਼ਿਲਕਾ, 22 ਜੂਨ (ਅਮਰਜੀਤ ਸ਼ਰਮਾ)-ਭਾਸ਼ਾ ਵਿਭਾਗ ਵਲੋਂ ਵਿਸ਼ਵ ਸੰਗੀਤ ਦਿਵਸ ਤਹਿਤ ਅਤੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸੁਰਮਣੀ ਸੰਗੀਤ ਸ਼ਾਮ ਦਾ ਆਯੋਜਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫ਼ਾਜ਼ਿਲਕਾ ਵਿਖੇ ਕੀਤਾ ਗਿਆ ...
ਬੱਲੂਆਣਾ, 22 ਜੂਨ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਵਿਖੇ ਢਾਣੀਆਂ ਦੇ ਗੁਰਦੁਆਰਾ ਸਾਹਿਬ 'ਗੁਰਦੁਆਰਾ ਸੰਗਤ ਸਰ' ਵਿਖੇ ਮਿੱਠੇ ਚਾਵਲਾ ਦਾ ਲੰਗਰ ਲਗਾਇਆ ਗਿਆ | ਇਸ ਸਮੇਂ ਛਬੀਲਾਂ ਵੀ ਲਗਾਈਆਂ ਗਈਆਂ | ਗੁਰੂ ਘਰ ਦੇ ਗ੍ਰੰਥੀ ਬਾਬਾ ਕਮਲਜੀਤ ਸਿੰਘ ਸੰਧੂ ਨੇ ...
ਮੰਡੀ ਲਾਧੂਕਾ, 22 ਜੂਨ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ 27 ਜੂਨ ਨੂੰ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾ ਰਹੇ ਬਜਟ ਵਿਚ ਜੇਕਰ ਪੰਜਾਬ ਦੇ ਵਿੱਤ ਮੰਤਰੀ ਵਲੋਂ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ, ਪੁਰਾਣੀ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਦਾ ਏ. ਐੱਨ. ਐੱਮ. ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਵਿਦਿਆਰਥਣ ਲਵਪ੍ਰੀਤ ਕੌਰ ਨੇ ਪਹਿਲਾ, ਮੰਜੂ ਰਾਣੀ ...
ਜਲਾਲਾਬਾਦ, 22 ਜੂਨ (ਕਰਨ ਚੁਚਰਾ)-ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚੱਲ ਰਹੀ ਡਿਸਪੈਂਸਰੀ 'ਚ ਮੈਡੀਕਲ ਚੈੱਕਅਪ ਕੈਂਪ ਦੌਰਾਨ ਡਾ. ਓਮ ਪ੍ਰਕਾਸ਼ ਕੰਬੋਜ ਨੇ ਮਰੀਜ਼ਾ ਦਾ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ...
ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਡਾ: ਐੱਸ.ਪੀ. ਸਿੰਘ ਓਬਰਾਏ ਦੇ ...
ਜਲਾਲਾਬਾਦ, 22 ਜੂਨ (ਕਰਨ ਚੁਚਰਾ)-ਨਜ਼ਦੀਕੀ ਪਿੰਡ ਗੁਮਾਨੀ ਵਾਲਾ 'ਚ ਮੌਜੂਦ ਡੇਰਾ ਬਾਬਾ ਭੂੰਮਣ ਸ਼ਾਹ ਵਿਖੇ ਸਰਬੱਤ ਦੇ ਭਲੇ ਲਈ ਨੰਨ੍ਹੇ ਮੰੁਨੇ ਬੱਚਿਆਂ ਨੇ ਪਾਠ ਕੀਤਾ | ਇਸ ਮੌਕੇ ਡੇਰੇ ਦੇ ਮੁੱਖ ਗ੍ਰੰਥੀ ਭਾਈ ਭਾਈ ਮਦਨ ਸਿੰਘ ਨੇ ਦੱਸਿਆ ਕਿ ਇਸ ਪਿੰਡ ਅਤੇ ...
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਸੀ. ਐੱਚ. ਸੀ. ਡੱਬਵਾਲਾ ਕਲਾਂ ਦੇ ਐੱਸ. ਐੱਮ. ਓ. ਡਾ. ਜਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਪਿੰਡ ਚੱਕ ਖਿਉ ਵਾਲਾ ਬੋਦਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ...
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਸਮਾਜਸੇਵੀ ਸੋਨੂੰ ਵਰਮਾ ਨੇ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਇਕ ਜ਼ਰੂਰਤਮੰਦ ਔਰਤ ਨੂੰ ਖ਼ੂਨਦਾਨ ਕੀਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ੍ਰੀ ਰਾਮ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੇ ਆਗੂ ਰਾਜੀਵ ਕੁਕਰੇਜਾ ...
ਅਬੋਹਰ, 22 ਜੂਨ (ਵਿਵੇਕ ਹੂੜੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌਜਗੜ੍ਹ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ੋਨ ਮੌਜਗੜ੍ਹ ਦੀ ਟੂਰਨਾਮੈਂਟ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਸਾਹਿਬ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX