ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  34 minutes ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  45 minutes ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  about 1 hour ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  about 2 hours ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  about 2 hours ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  about 2 hours ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  about 3 hours ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  about 3 hours ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  about 4 hours ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  about 4 hours ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  about 4 hours ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  about 4 hours ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  about 5 hours ago
ਰੂਸ ਦੇ ਸਕੂਲ 'ਚ ਗੋਲੀਬਾਰੀ 'ਚ ਛੇ ਦੀ ਮੌਤ
. . .  about 5 hours ago
ਮਾਸਕੋ, 26 ਸਤੰਬਰ (ਏਜੰਸੀ) : ਮੱਧ ਰੂਸ ਵਿਚ ਸੋਮਵਾਰ ਸਵੇਰੇ ਇਕ ਬੰਦੂਕਧਾਰੀ ਨੇ ਇਕ ਸਕੂਲ ਵਿਚ ਹਮਲਾ ਕਰ ਦਿੱਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ।
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  about 5 hours ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  about 5 hours ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  about 5 hours ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  about 6 hours ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  about 6 hours ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਭਾਜਪਾ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ...
ਭਗਵੰਤ ਮਾਨ ਵਲੋਂ ਕੈਨੇਡਾ ਤੋਂ ਆਏ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ
. . .  about 6 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅੱਜ ਤੋਂ ਸ਼ੁਰੂ ਹੋ ਰਿਹਾ ਬਜਟ ਸੈਸ਼ਨ ਰੰਗਲੇ ਪੰਜਾਬ ਦੇ ਗੁਆਚੇ ਸੁਨਹਿਰੇ ਨਕਸ਼ ਨੁਹਾਰ ਨੂੰ ਮੁੜ ਸੁਰਜੀਤ ਕਰਨ ਲਈ ਸੰਜੀਦਾ ਸਾਬਤ ਹੋਵੇਗਾ-ਮੰਤਰੀ ਧਾਲੀਵਾਲ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਲਕੇ 24 ਜੂਨ ਤੋਂ ਸ਼ੁਰੂ ਹੋ ਰਿਹਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਪਿਛਲੇ ਕਰੀਬ 60 ਸਾਲ ਤੋਂ ਉਤਰ ਕਾਟੋ ਮੈਂ ਚੜ੍ਹਾਂ ਦੀ ਯੋਜਨਬੰਦੀ ਤਹਿਤ ਪੰਜਾਬ ਦੀ ਸੱਤਾ ਤੇ ਕਾਬਜ਼ ਰਹਿਣ ਵਾਲੀਆਂ ਕਾਂਗਰਸ, ਅਕਾਲੀ, ਭਾਜਪਾ ਰੀਵਾਤੀਈ ਰਾਜਸੀ ਪਾਰਟੀਆਂ ਵਲੋਂ ਭਿ੍ਸ਼ਟਾਚਾਰ, ਨਸ਼ਿਆਂ, ਕਰਜ਼ੇ, ਰੇਤ-ਬੱਜਰੀ, ਸ਼ਰਾਬ, ਮਾਫ਼ੀਆ ਰਾਜ, ਬੇਰੁਜ਼ਗਾਰੀ, ਸਿਹਤ, ਸਿੱਖਿਆ, ਗੈਂਗਸਟਰ ਆਦਿ ਅਲਾਮਤਾਂ ਦਾ ਪਸਾਰਾ ਕਰਕੇ ਪੰਜਾਬ ਦੇ ਸਮਾਜਿਕ, ਆਰਥਿਕ, ਧਾਰਮਿਕ ਤੇ ਸਭਿਆਚਾਰ ਦੀ ਅੱਤ ਖਸਤਾ ਹਾਲਤ ਨਾਲ ਰੰਗਲੇ ਪੰਜਾਬ ਦੇ ਗੁੰਮ ਕੀਤੇ ਗਏ ਸੁਨਿਹਰੇ ਨਕਸ਼ ਨੁਹਾਰਾਂ ਨੂੰ ਮੁੜ ਸੁਰਜੀਤ ਕਰਨ ਲਈ ਰੁਜ਼ਗਾਰ ਤੇ ਬਹੁ ਪੱਖੀ ਵਿਕਾਸ ਮੁਖੀ ਬਜਟ ਪਾਸ ਕਰਕੇ ਸੂਬਾ ਭਗਵੰਤ ਮਾਨ ਸਰਕਾਰ ਪਲੇਠੇ ਸੰਜੀਦਾ ਤੇ ਸੰਵੇਦਨਸ਼ੀਲ ਕਦਮ ਚੁੱਕਣ ਜਾ ਰਹੀ ਹੈ | ਸ: ਧਾਲੀਵਾਲ ਇਥੇ ਕਾਹਨਾ ਗਊਸ਼ਾਲਾ ਅਜਨਾਲਾ ਦੇ ਪ੍ਰਮੁੱਖ ਸੇਵਾਦਾਰਾਂ ਯਸ਼ਪਾਲ ਮਹਿਤਾ, ਪਵਨ ਮਹਿਤਾ, ਮੁੱਖ ਸੇਵਾਦਾਰ ਪੰਡਤ ਸਤਿਆ ਪ੍ਰਕਾਸ਼, ਅਸ਼ਵਨੀ ਮਹਿਤਾ, ਪ੍ਰਦੀਪ ਠਾਕੁਰ, ਡਾ: ਮਨੀਸ਼ ਉੱਪਲ, ਅਤੇ 'ਆਪ' ਦੇ ਸ਼ਹਿਰੀ ਆਗੂ ਸ਼ਮਸ਼ੇਰ ਸਿੰਘ ਦੀ ਅਗਵਾਈ ਵਾਲੇ ਵਫਦ ਨਾਲ ਮੀਟਿੰਗ ਨਾਲ ਕਰਕੇ ਕਾਹਨਾ ਗਾਊਸ਼ਾਲਾ ਸੰਬੰਧੀ ਮੁਸ਼ਕਿਲਾਂ ਸੁਣਨ ਤੇ ਹੱਲ ਕਰਨ ਦਾ ਭਰੋਸਾ ਦੇਣ ਉਪਰੰਤ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ | ਮੰਤਰੀ ਸ: ਧਾਲੀਵਾਲ ਨੇ ਦੱਸਿਆ ਕਿ ਬਜਟ ਸੈਸ਼ਨ 'ਚ ਰੇਤ ਬੱਜਰੀ ਦੀ ਮਾਈਨਿੰਗ, ਸ਼ਰਾਬ ਦੀ ਆਬਕਾਰੀ ਨੀਤੀ, ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾ ਕੇ ਨਵੀਂ ਬੋਲੀ ਤੋਂ ਹੋਣ ਵਾਲੀ ਆਮਦਨ ਆਦਿ ਸਰੋਤਾਂ ਤੋਂ ਆਮਦਨ ਦੇ ਵਸੀਲੇ ਪੈਦਾ ਕਰਨ ਲਈ ਵੀ ਨਿੱਠ ਕੇ ਵਿਚਾਰਾਂ ਕਰਕੇ ਯੋਜਨਾਬੰਦੀ ਬਣਾਈ ਜਾਵੇਗੀ | ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 60 ਹਜਾਰ ਏਕੜ ਦੇ ਕਰੀਬ ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਮੁਹਿੰਮ ਤੋਂ ਇਲਾਵਾ ਅੰਮਿ੍ਤਸਰ, ਜਲੰਧਰ, ਬਠਿੰਡਾ, ਪਟਿਆਲਾ, ਮੋਹਾਲੀ, ਮਹਾਂਨਗਰਾਂ, ਦੇ ਬਾਹਰ ਪੰਚਾਇਤੀ ਜ਼ਮੀਨਾਂ ਤੇ ਹੋਈਆਂ ਰਿਹਾਇਸ਼ੀ ਉਸਾਰੀਆਂ ਨੂੰ ਵੀ ਬਜ਼ਾਰੀ ਕੀਮਤ ਤੇ ਕਾਬਜ਼ਕਾਰਾਂ ਤੋਂ ਰਕਮਾਂ ਸਮੇਤ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਹੋਰ ਭਰਿਆ ਜਾਵੇਗਾ | ਇਸ ਮੌਕੇ ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਗਗਨਦੀਪ ਸਿੰਘ ਛੀਨਾ, ਜਸਪਿੰਦਰ ਸਿੰਘ ਛੀਨਾ, ਬਲਦੇਵ ਬੱਬੂ ਚੇਤਨਪੁਰਾ, ਸਵਿੰਦਰ ਸਿੰਘ ਮਾਨ, ਪ੍ਰਧਾਨ ਦੀਪਕ ਚੈਨਪੁਰੀਆ, ਸੁਰਜੀਤ ਸਿੰਘ, ਗੋਰਾ ਸੱਗੂ, ਗੁਰਮੁੱਖ ਸਿੰਘ ਮੋਹਣ ਭੰਡਾਰੀਆਂ, ਡਾ: ਅੰਮਿ੍ਤਪਾਲ ਸਿੰਘ ਬਾਠ, ਸ਼ਮਸ਼ੇਰ ਸਿੰਘ, ਦਵਿੰਦਰ ਸਿੰਘ ਸੋਨੂੰ, ਪਵਿੱਤਰ ਸਿੰਘ ਫੈਂਸੀ, ਆਦਿ ਮੌਜੂਦ ਸਨ |

ਸਿਹਤ ਵਿਭਾਗ ਦੀ ਟੀਮ ਨੇ ਖਾਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ

ਜੈਂਤੀਪੁਰ, 23 ਜੂਨ (ਭੁਪਿੰਦਰ ਸਿੰਘ ਗਿੱਲ)-ਦਿਹਾਤੀ ਇਲਾਕਿਆਂ ਵਿਚ ਕੁਝ ਦੁਕਾਨਦਾਰਾਂ ਵਲੋਂ ਜਿੱਥੇੇ ਘਟੀਆ ਕੁਆਲਟੀ ਦਾ ਸਾਮਾਨ ਵੇਚਿਆ ਜਾ ਰਿਹਾ ਸੀ ਅਤੇ ਉੱਥੇ ਹੀ ਖਾਣ-ਪੀਣ ਵਾਲੀਆਂ ਵਸਤੂਆਂ ਦਾ ਮਿਆਰ ਕਾਫੀ ਮਾੜਾ ਹੋਣ ਦੀਆਂ ਸ਼ਿਕਾਇਤਾਂ ਮਿਲਣ 'ਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਵਡਾਲਾ ਕਲਾਂ ਗੋਲੀ ਕਾਂਡ 'ਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਨੌਜਵਾਨ ਦੀ ਮੌਤ, ਸਸਕਾਰ ਭਲਕੇ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ 19-20 ਜੂਨ ਦੀ ਦਰਮਿਆਨੀ ਰਾਤ ਨੂੰ ਬਾਬਾ ਬਕਾਲਾ ਸਾਹਿਬ-ਵਡਾਲਾ ਕਲਾਂ ਸੰਪਰਕ ਸੜਕ 'ਤੇ ਦੋ ਧਿਰਾਂ ਦਰਮਿਆਨ ਹੋਈ ਲੜਾਈ-ਝਗੜੇ ਦੌਰਾਨ ਗੋਲੀ ਚੱਲਣ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋਏ ਨੌਜਵਾਨ ਰਿਸ਼ੀਵੰਤ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਤੇ ਸ਼ੁੱਧ ਰੱਖਣ ਲਈ ਪਿੰਡ ਰਿਆੜ 'ਚ ਖਿਡਾਰੀਆਂ ਨੇ ਬੂਟੇ ਲਗਾਏ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਾਤਾਵਰਣ ਨੂੰ ਸ਼ੁੱਧ ਤੇ ਹਰਿਆ ਭਰਿਆ ਰੱਖਣ ਲਈ ਇੱਥੋਂ ਨੇੜਲੇ ਪਿੰਡ ਰਿਆੜ ਵਿਖੇ ਨੌਜਵਾਨ ਖਿਡਾਰੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਖੁੱਲ੍ਹੀ ਖੇਡ ਗਰਾਊਾਡ ਵਿਚ ਬੂਟੇ ਲਗਾਏ | ਬੂਟੇ ਲਗਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਅਜਨਾਲਾ ਹਲਕੇ ਦੇ ਪਿੰਡਾਂ ਦੀ ਕਾਇਆ ਕਲਪ ਕਰਾਂਗੇ-ਕੈਬਨਿਟ ਮੰਤਰੀ ਧਾਲੀਵਾਲ

ਜਗਦੇਵ ਕਲਾਂ/ ਚਮਿਆਰੀ, 23 ਜੂਨ (ਸ਼ਰਨਜੀਤ ਸਿੰਘ ਗਿੱਲ, ਜਗਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡਾਂ 'ਚ ਬਿਨਾ ਕਿਸੇ ਪੱਖਪਾਤ ਦੇ ਰਿਕਾਰਡਤੋੜ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਓਠੀਆਂ, 23 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਨਿਸ਼ਾ ਨਿਰਦੇਸ਼ਾਂ 'ਤੇ ਅੱਜ ਡੱਗਤੂਤ ਵਿਖੇ ਮਲੇਰੀਆ ਜਾਗਰੂਕ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਪਰਮਜੀਤ ਸਿੰਘ ਐੱਸ. ਆਈ. ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਰਈਆ ਵਿਖੇ ਖ਼ੂਨਦਾਨ ਕੈਂਪ ਲਾਇਆ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਸੰਤ ਨਿਰੰਕਾਰੀ ਸਤਿਸੰਗ ਭਵਨ ਰਈਆ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਲੋਂ ਖੂਨਦਾਨ ਕੈਂਪ ਲਾਇਆ ਗਿਆ | ਜਿਸਦਾ ਉਦਘਾਟਨ ਅਵਤਾਰ ਸਿੰਘ ਸੰਯੋਜਕ ਜੰਡਿਆਲਾ ਗੁਰੂ ਵਲੋਂ ਕੀਤਾ ਗਿਆ | ਇਸ ਮੌਕੇ ਰਈਆ, ਜੰਡਿਆਲਾ ਗੁਰੂ ਅਤੇ ...

ਪੂਰੀ ਖ਼ਬਰ »

ਜਗਦੇਵ ਕਲਾਂ ਨੇੜੇ ਨਹਿਰ 'ਚ ਨਹਾਉਣ ਗਿਆ ਲੜਕਾ ਡੁੱਬਿਆ

ਜਗਦੇਵ ਕਲਾਂ, 23 ਜੂਨ (ਸ਼ਰਨਜੀਤ ਸਿੰਘ ਗਿੱਲ)-ਲਾਹੌਰ ਬਰਾਂਚ ਨਹਿਰ ਪੁਲ ਜਗਦੇਵ ਕਲਾਂ ਨੇੜੇ ਇਕ ਲੜਕੇ ਦੀ ਨਹਿਰ 'ਚ ਡੁੱਬਣ ਦੀ ਖਬਰ ਹੈ | ਇਸ ਸਬੰਧੀ ਉਕਤ ਲੜਕੇ ਦੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਲੜਕਾ ਪ੍ਰਦੀਪ ਸਿੰਘ (ਉਮਰ 15 ਸਾਲ) ...

ਪੂਰੀ ਖ਼ਬਰ »

ਲੈਫਟੀਨੈਂਟ ਕਰਨਲ ਸੁਭਾਸ਼ ਡਾਰ ਨੇ ਕੀਤਾ ਕੈਂਪ ਦਾ ਮੁਆਇਨਾ

ਜੰਡਿਆਲਾ ਗੁਰੂ, 23 ਜੂਨ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਚ 11 ਪੰਜਾਬ ਬਟਾਲੀਅਨ ਐਨ. ਸੀ. ਸੀ. ਅੰਮਿ੍ਤਸਰ ਵਲੋਂ ਅੰਮਿ੍ਤਸਰ, ਗੁਰਦਾਸਪੁਰ, ਤਰਨਤਾਰਨ ਦੇ 477 ਲੜਕੇ ਲੜਕੀਆਂ ਦੇ ਚੱਲ ਰਹੇ 10 ਰੋਜ਼ਾ ਕੈਂਪ ਵਿਚ ਅੱਜ ਜਲੰਧਰ ਤੋਂ ਲੈਫਟੀਨੈਂਟ ਕਰਨਲ ਸੁਭਾਸ਼ ਡਾਰ ...

ਪੂਰੀ ਖ਼ਬਰ »

ਤਹਿਸੀਲ ਤੇ ਦਫਤਰਾਂ 'ਚ ਹੁੰਦੀ ਖੱਜਲ-ਖੁਆਰੀ ਨੂੰ ਰੋਕਿਆ ਜਾਵੇ-ਕਿਸਾਨ ਆਗੂ

ਚੋਗਾਵਾਂ, 23 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਦੇ ਕਿਸਾਨ ਆਗੂ ਗੁਰਮੇਜ ਸਿੰਘ, ਹਰਭੇਜ ਸਿੰਘ, ਪਿੰਡ ਚਵਿੰਡਾ ਦੇ ਸਾਬਕਾ ਸਰਪੰਚ ਸਤਨਾਮ ਸਿੰਘ ਨੇ ਅੱਜ ਚੋਗਾਵਾਂ ਵਿਖੇ ਕਿਸਾਨਾਂ ਅਤੇ ਹੋਰਨਾ ਲੋਕਾਂ ਦੀਆਂ ਤਹਿਸੀਲ ਲੋਪੋਕੇ ਵਿਖੇ ਹੋ ...

ਪੂਰੀ ਖ਼ਬਰ »

ਨਿਜਾਮਪੁਰ ਵਿਖੇ ਗੁਰਸਿੱਖ ਨੌਜਵਾਨ ਇਨਸਾਫ਼ ਲਈ ਟੈਂਕੀ 'ਤੇ ਚੜਿ੍ਹਆ

ਨਵਾਂ ਪਿੰਡ, 23 ਜੂਨ (ਜਸਪਾਲ ਸਿੰਘ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਨਿਜਾਮਪੁਰ ਵਿਖੇ ਚੱਲ ਰਹੇ ਨਰੇਗਾ ਦੇ ਕੰਮਾਂ 'ਚ ਲੱਖਾਂ ਰੁਪਏ ਦੇ ਘੁਟਾਲੇ ਦੇ ਦੋਸ਼ ਲਾਉਣ 'ਤੇ ਹਿਸਾਬ ਮੰਗਣ ਤੇ ਪਿੰਡ ਦੇ ਧਰਮਿੰਦਰ ਸਿੰਘ ਨਾਂਅ ਦੇ ਇੱਕ ਨੌਜਵਾਨ ਗੁਰਸਿੱਖ ਨੂੰ ਪਿੰਡ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ ਗਰੁੱਪ) ਵਲੋਂ ਨਾਇਬ ਤਹਿਸੀਲਦਾਰ ਰਾਜ ਪਿ੍ਤਪਾਲ ਸਿੰਘ ਝਾਵਰ ਨਾਲ ਕੀਤੀ ਮੀਟਿੰਗ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬੱਲ ਦੀ ਸਾਂਝੀ ਅਗਵਾਈ ਹੇਠ ਨੰਬਰਦਾਰਾਂ ਦੇ ਇਕ ਵਫ਼ਦ ਵਲੋਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ ਤਰਸਿੱਕਾ ਨੇ ਅਗਨੀਪਥ ਯੋਜਨਾ ਦਾ ਕੀਤਾ ਡਟ ਕੇ ਵਿਰੋਧ

ਤਰਸਿੱਕਾ, 23 ਜੂਨ (ਅਤਰ ਸਿੰਘ ਤਰਸਿੱਕਾ)-ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ ਬਲਾਕ ਤਰਸਿੱਕਾ ਦੀ ਇਕ ਵਿਸ਼ੇਸ਼ ਮੀਟਿੰਗ ਕਸਬਾ ਤਰਸਿੱਕਾ ਵਿਖੇ ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ...

ਪੂਰੀ ਖ਼ਬਰ »

ਠੇਕੇ 'ਤੇ ਲਈ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ 'ਚ ਘਰ 'ਤੇ ਹਮਲਾ ਕਰ ਕੇ ਗੋਲੀਆਂ ਚਲਾਉਣ ਦੇ ਲਗਾਏ ਦੋਸ਼-ਔਰਤ ਜ਼ਖ਼ਮੀ

ਲੋਪੋਕੇ, 23 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਠੇਕੇ 'ਤੇ ਲਈ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ 'ਚ ਹਮਲਾ ਕਰਕੇ ਸੱਟਾ ਲਗਾਉਣ 'ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਵਿਚ ਇਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਨੇ ਜਗਦੇਵ ਕਲਾਂ ਦੇ ਵਿਕਾਸ ਲਈ ਧੜੇਬੰਦੀ ਤੋਂ ਉਪਰ ਉੱਠ ਕੇ ਇਕੱਠੇ ਹੋ ਕੇ ਕੰਮ ਕਰਨ ਦੀ ਪਿੰਡ ਵਾਸੀਆਂ ਨੂੰ ਕੀਤੀ ਅਪੀਲ

ਜਗਦੇਵ ਕਲਾਂ, 23 ਜੂਨ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਜਗਦੇਵ ਕਲਾਂ ਵਿਖੇ ਗ੍ਰਾਮ ਸਭਾ ਦੇ ਆਮ ਇਜਲਾਸ ਦੌਰਾਨ ਉਚੇਚੇ ਤੌਰ 'ਤੇ ਪੁੱਜੇ ਜਗਦੇਵ ਕਲਾਂ ਦੇ ਜੰਮਪਲ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸੰਤ ਗੁਰਬਚਨ ਸਿੰਘ ਨਗਰ ਮਹਿਤਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਬੁਲਾਇਆ

ਚੌਕ ਮਹਿਤਾ, 23 ਜੂਨ (ਧਰਮਿੰਦਰ ਸਿੰਘ ਭੰਮਰਾ)-ਸੰਤ ਗੁਰਬਚਨ ਸਿੰਘ ਨਗਰ ਮਹਿਤਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਸਰਪੰਚ ਬੀਬੀ ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਬੁਲਾਇਆ ਗਿਆ | ਜਿਸ ਦੀ ਅਗਵਾਈ ਬੀ. ਡੀ. ਪੀ. ਓ. ਦਫਤਰ ਰਈਆ ਤੋਂ ਆਏ ਪੰਚਾਇਤ ਅਫਸਰ ਸਤਵਿੰਦਰ ਸਿੰਘ, ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਦਰ-ਦਰ ਭਟਕ ਰਿਹਾ ਪਿੰਡ ਬੋਪਾਰਾਏ ਬਾਜ ਸਿੰਘ ਦਾ ਬਜ਼ੁਰਗ ਮਾ. ਬਲਵਿੰਦਰ ਸਿੰਘ

ਰਾਮ ਤੀਰਥ, 23 ਜੂਨ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਸਿੰਘ ਦੇ 71 ਸਾਲਾਂ ਦੇ ਬਜ਼ੁਰਗ ਵਿਅਕਤੀ ਮਾਸਟਰ ਬਲਵਿੰਦਰ ਸਿੰਘ ਨੇ ਉੱਚ ਅਧਿਕਾਰੀਆਂ ਨੂੰ ਦਿੱਤੀਆਂ ਦਰਖਾਸਤਾਂ ਦਿਖਾਉਂਦੇ ਹੋਏ ਦੱਸਿਆ ਕਿ ਉਸਦੇ ਘਰ ਦੇ ਨੇੜੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਹੇਤਮਪੁਰਾ ਨੂੰ ਜ਼ਰੂਰਤ ਹੈ ਹੋਰ ਸਹੂਲਤਾਂ ਦੀ, ਨਵੀਂ ਸਰਕਾਰ ਤੋਂ ਕੀਤੀ ਮੰਗ

ਲੋਪੋਕੇ, 23 ਜੂਨ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਹੇਤਮਪੁਰਾ ਜਿਸ ਦੀ ਆਬਾਦੀ ਤਿੰਨ ਹਜ਼ਾਰ ਦੇ ਕਰੀਬ ਹੈ, ਆਜ਼ਾਦੀ ਦੇ 75 ਸਾਲ ਬਾਅਦ ਵੀ ਕਈ ਸਹੂਲਤਾਂ ਤੋਂ ਵਾਂਝਾ ਹੈ, ਇੱਥੇ ਦਲਿਤਾਂ ਦੀਆਂ ਗਲੀਆਂ, ਸ਼ਮਸ਼ਾਨਘਾਟ ਕੱਚਾ ਹੈ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX