ਤਾਜਾ ਖ਼ਬਰਾਂ


ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  7 minutes ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  16 minutes ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  40 minutes ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 1 hour ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 1 hour ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 1 hour ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 1 hour ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 2 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 3 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 3 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  1 day ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  1 day ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਪੰਜਾਬ / ਜਨਰਲ

ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਅਗਸਤ ਤੋਂ ਹੀ ਬਣਾ ਲਈ ਗਈ ਸੀ ਯੋਜਨਾ-ਏ.ਡੀ.ਜੀ.ਪੀ.

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਨੂੰ ਲੈ ਕੇ ਏ.ਜੀ.ਟੀ.ਐਫ. (ਐਂਟੀ ਗੈਂਗਸਟਰ ਟਾਸਕ ਫੋਰਸ) ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਮਾਮਲੇ ਸਬੰਧੀ ਕਈ ਹੋਰ ਖ਼ੁਲਾਸੇ ਕੀਤੇ ਹਨ | ਉਨ੍ਹਾਂ ਖ਼ੁਲਾਸਾ ਕੀਤਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਕਤਲ ਕਾਂਡ ਦਾ ਮੁੱਖ ਸਾਜਿਸ਼ਕਰਤਾ ਹੈ ਅਤੇ ਉਹ ਜੇਲ੍ਹ ਦੇ ਅੰਦਰੋਂ ਹੀ ਆਪਣੇ ਸਾਥੀਆਂ ਨਾਲ ਲਗਾਤਾਰ ਫ਼ੋਨ ਰਾਹੀਂ ਸੰਪਰਕ 'ਚ ਸੀ | ਉਨ੍ਹਾਂ ਦੱਸਿਆ ਕਿ ਸੰਦੀਪ ਕੇਕੜਾ ਤੇ ਬਲਦੇਵ ਨਿੱਕੂ ਨੇ ਮੂਸੇਵਾਲਾ ਨਾਲ ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਹੀ ਸੈਲਫੀ ਲਈ ਸੀ ਤੇ ਅੱਗੇ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਵੀਡੀਓ ਕਾਲ ਰਾਹੀਂ ਦਿੱਤੀ ਸੀ | ਇਸ ਤੋਂ ਬਾਅਦ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਦਾ ਪਿੱਛਾ ਵੀ ਕੀਤਾ ਸੀ ਅਤੇ ਇੱਕ ਚੌਂਕ 'ਚ ਕਰੋਲਾ ਅਤੇ ਬੋਲੈਰੋ ਕਾਰਾਂ 'ਚ ਇੰਤਜ਼ਾਰ ਕਰ ਰਹੇ ਸ਼ੂਟਰਾਂ ਨੂੰ ਗੱਡੀ ਦੀ ਪਛਾਣ ਕਰਵਾਈ ਸੀ | ਉਨ੍ਹਾਂ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ, ਸਚਿਨ ਬਿਸ਼ਨੋਈ ਤੇ ਅਨਮੋਲ ਨਾਲ ਮਿਲ ਕੇ ਸਾਰੀ ਸਾਜਿਸ਼ ਰਚੀ | ਪੁੱਛਗਿੱਛ 'ਚ ਇਹ ਸਾਹਮਣੇ ਆਇਆ ਹੈ ਕਿ ਸਾਰੀ ਸਾਜਿਸ਼ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਤੇ ਅਨਮੋਲ ਵਲੋਂ ਕੀਤੀ ਗਈ | ਸਿੱਧੂ ਮੂਸੇਵਾਲਾ ਕਤਲ ਲਈ ਅਗਸਤ ਮਹੀਨੇ ਤੋਂ ਹੀ ਯੋਜਨਾ ਬਣਾ ਲਈ ਗਈ ਸੀ | ਇਸ ਲਈ ਸਿੱਧੂ ਮੂਸੇਵਾਲਾ ਦੀ ਤਿੰਨ ਵਾਰ ਰੇਕੀ ਕੀਤੀ ਗਈ ਸੀ | ਉਨ੍ਹਾਂ ਨੇ ਦੱਸਿਆ ਕਿ ਇਸ ਕਤਲ ਲਈ ਏ.ਕੇ. ਸੀਰੀਜ਼ ਦੇ ਹਥਿਆਰ ਵਰਤੇ ਗਏ ਹਨ ਪਰ ਏ.ਕੇ. 47, ਏ.ਕੇ. 74 ਜਾਂ ਏ.ਕੇ. 94 ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੋਈ ਹੈ | ਖ਼ੁਲਾਸਾ ਹੋਇਆ ਹੈ ਕਿ ਅਨਮੋਲ ਅਤੇ ਸਚਿਨ ਨੂੰ ਅਪ੍ਰੈਲ ਮਹੀਨੇ ਹੀ ਫ਼ਰਜ਼ੀ ਪਾਸਪੋਰਟ ਰਾਹੀਂ ਵਿਦੇਸ਼ ਭੇਜ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ 25 ਤਰੀਕ ਨੂੰ ਇਕ ਗੱਡੀ ਟ੍ਰੇਸ ਕੀਤੀ ਗਈ ਜੋ ਕਿ ਮਾਨਸਾ ਤੇ ਮੂਸੇਵਾਲਾ ਇਲਾਕੇ 'ਚ ਦੇਖੀ ਗਈ ਸੀ | ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼ੂਟਰ 25 ਤਾਰੀਕ ਨੂੰ ਮਾਨਸਾ ਵਿਚ ਪੁੱਜ ਚੁੱਕੇ ਹਨ ਜਿਸ ਮਗਰੋਂ ਉਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਸੰਬੰਧੀ 13 ਮੁਲਜ਼ਮ ਗਿ੍ਫ਼ਤਾਰ ਕੀਤੇ ਗਏ ਹਨ | ਬਲਦੇਵ ਨਿੱਕੂ ਨੂੰ ਪੁਲਿਸ ਨੇ ਅੱਜ ਗਿ੍ਫ਼ਤਾਰ ਕਰ ਲਿਆ ਹੈ | ਲਾਰੈਂਸ ਬਿਸ਼ਨੋਈ ਨੂੰ ਗਿ੍ਫ਼ਤਾਰ ਕਰ ਕੇ ਪੰਜਾਬ ਲਿਆਂਦਾ ਗਿਆ ਅਤੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਹੈ | ਇਸ ਤੋਂ ਇਲਾਵਾ ਪਿ੍ਅਵਰਤ ਫੌਜੀ ਤੋਂ ਵੀ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਸਚਿਨ ਬਿਸ਼ਨੋਈ ਨੇ ਇਕ ਨਿਊਜ਼ ਚੈਨਲ ਨੂੰ ਫ਼ੋਨ ਕਰ ਕੇ ਜਾਣਕਾਰੀ ਦਿੱਤੀ ਸੀ ਇਹ ਸਭ ਜਾਂਚ ਨੂੰ ਉਲਝਾਉਣ ਵਾਸਤੇ ਕੀਤਾ ਗਿਆ ਸੀ | ਉਹ ਪਹਿਲਾਂ ਹੀ ਬਾਹਰ ਚਲਾ ਗਿਆ ਸੀ | ਬਿਸ਼ਨੋਈ ਨੇ ਆਪਣੇ ਭਰਾ ਦੀ ਸੁਰੱਖਿਆ ਨੂੰ ਲੈ ਕੇ ਉਸ ਨੂੰ ਪਹਿਲਾਂ ਹੀ ਦੇਸ਼ ਤੋਂ ਬਾਹਰ ਭੇਜ ਦਿੱਤਾ ਸੀ | ਇਨ੍ਹਾਂ ਨੂੰ ਜਾਅਲੀ ਪਾਸਪੋਰਟ ਰਾਹੀਂ ਬਾਹਰ ਭੇਜਿਆ ਗਿਆ ਹੈ | ਇਸ ਸੰਬੰਧੀ ਇਕ ਵੱਖਰਾ ਮਾਮਲਾ ਮੁਹਾਲੀ ਵਿਚ ਦਰਜ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਜਾਂਚ ਦੌਰਾਨ ਬਹੁਤ ਕੁਝ ਪਤਾ ਲੱਗਾ | ਇਹ ਹਥਿਆਰ ਕਿੱਥੋਂ ਲੈ ਕੇ ਆਉਂਦੇ ਹਨ ਤੇ ਸਹਾਇਕ ਕੌਣ-ਕੌਣ ਹੈ ਅਤੇ ਹਥਿਆਰ ਕਿੱਥੋਂ ਲੈ ਕੇ ਆਉਂਦੇ ਹਨ, ਇਸ ਸਭ ਦੀ ਜਾਣਕਾਰੀ ਮਿਲ ਗਈ ਹੈ | 19 ਮੁਲਜ਼ਮ ਇਸ ਮਾਮਲੇ ਸਬੰਧੀ ਗਿ੍ਫ਼ਤਾਰ ਕੀਤੇ ਗਏ ਹਨ | ਪਿਛਲੇ ਦੋ ਢਾਈ ਮਹੀਨਿਆਂ ਤੋਂ 147 ਗੈਂਗਸਟਰ ਗਿ੍ਫ਼ਤਾਰ ਕੀਤੇ ਗਏ ਹਨ | ਪੰਜਾਬ ਪੁਲਿਸ ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ 30 ਮਈ ਨੂੰ ਪਹਿਲੀ ਗਿ੍ਫ਼ਤਾਰੀ ਹੋਈ ਸੀ | 25 ਮਈ ਨੂੰ ਸ਼ੂਟਰ ਘਟਨਾ ਵਾਲੀ ਥਾਂ ਦੇ ਨੇੜੇ ਪੁੱਜ ਚੁੱਕੇ ਸਨ ਤੇ ਮੌਕਾ ਮਿਲਦੇ ਹੀ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਉਨ੍ਹਾਂ ਨੇ ਕਿਹਾ ਕਿ ਅਸੀਂ ਗੋਲਡੀ ਬਰਾੜ ਤੇ ਹੋਰ ਬਹੁਤ ਸਾਰੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ |

ਪਹਿਲਾਂ ਘਰ 'ਤੇ ਹਮਲਾ ਕਰਨ ਦੀ ਸੀ ਯੋਜਨਾ

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਥਾਰ ਜੀਪ ਘੇਰ ਕੇ ਗੋਲੀਬਾਰੀ ਦੌਰਾਨ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ, ਜੇਕਰ ਉਸ ਵਕਤ ਗਾਇਕ ਨਾਲ ਸੁਰੱਖਿਆ ਕਰਮੀ ਵੀ ਹੁੰਦੇ ਅਤੇ ਉਹ ਆਪਣੀ ਬੁਲਟ ਪਰੂਫ਼ ਫਾਰਚੂਨਰ ਗੱਡੀ 'ਚ ਵੀ ...

ਪੂਰੀ ਖ਼ਬਰ »

40 ਫ਼ੀਸਦੀ ਤੋਂ ਵਧੇਰੇ ਨਸ਼ੀਲੇ ਪਦਾਰਥ ਕੌਮਾਂਤਰੀ ਬਾਜ਼ਾਰ ਤੱਕ ਪਹੁੰਚਣ ਤੋਂ ਪਹਿਲਾਂ ਪਹੁੰਚਦੇ ਹਨ ਪਾਕਿ

ਸੁਰਿੰਦਰ ਕੋਛੜ ਅੰਮਿ੍ਤਸਰ, 23 ਜੂਨ -ਪਾਕਿਸਤਾਨ ਤਰਫ਼ੋਂ ਵੱਖ-ਵੱਖ ਸਰਹੱਦੀ ਇਲਾਕਿਆਂ ਰਾਹੀਂ ਭਾਰਤੀ ਖੇਤਰਾਂ 'ਚ ਭੇਜੀ ਜਾਂਦੀ ਹੈਰੋਇਨ, ਅਫ਼ੀਮ, ਸਮੈਕ ਆਦਿ ਦੀ ਤਸਕਰੀ ਲਈ ਪਾਕਿ-ਤੋਰਖ਼ਮ ਸਰਹੱਦ ਪਾਕਿਸਤਾਨੀ ਤਸਕਰਾਂ ਲਈ ਖੁੱਲ੍ਹਾ ਰਸਤਾ ਬਣੀ ਹੋਈ ਹੈ | ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ ਦੀ ਘੱਟ ਵੋਟ ਫ਼ੀਸਦੀ ਕਾਰਨ ਸਿਆਸੀ ਧਿਰਾਂ ਚਿੰਤਤ

ਹਰਕਵਲਜੀਤ ਸਿੰਘ ਚੰਡੀਗੜ੍ਹ, 23 ਜੂਨ -ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਹਲਕੇ ਦੇ ਵੋਟਰਾਂ ਵਲੋਂ ਵੋਟ ਪ੍ਰਕਿਰਿਆ ਪ੍ਰਤੀ ਜੋ ਬੇਰੁਖ਼ੀ ਦਿਖਾਈ ਗਈ, ਉਹ ਜਿੱਥੇ ਸਾਰਿਆਂ ਲਈ ਹੈਰਾਨੀਜਨਕ, ਹੈ ਉੱਥੇ ਇਸ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵੱਲ ਧਿਆਨ ਦੇਣ-ਕਾਂਗਰਸ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਆਗੂਆਂ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਭਗਵੰਤ ਮਾਨ ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ | ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ...

ਪੂਰੀ ਖ਼ਬਰ »

1 ਕਰੋੜ ਦੀ ਲੁੱਟ ਦਾ ਮਾਮਲਾ ਸੁਲਝਿਆ, 7 ਦੋਸ਼ੀ ਕਾਬੂ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ/ ਰਣਬੀਰ ਸਿੰਘ ਪੜ੍ਹੀ)-ਬੀਤੀ 10 ਜੂਨ ਨੂੰ ਡੇਰਾਬੱਸੀ ਦੇ ਇਕ ਪ੍ਰਾਪਰਟੀ ਡੀਲਰ ਕੋਲੋਂ ਪਿਸਤੌਲ ਦੀ ਨੋਕ 'ਤੇ 1 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੇ ਗਰੋਹ ਨੂੰ ਪੁਲਿਸ ਨੇ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਐਸ. ਐਸ. ...

ਪੂਰੀ ਖ਼ਬਰ »

ਸੁਖਬੀਰ ਨੇ ਮਜੀਠੀਆ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਨਸ਼ਾ ਤਸਕਰੀ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸ. ਮਜੀਠੀਆ ਦੇ ...

ਪੂਰੀ ਖ਼ਬਰ »

4 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਜੀ.ਪੀ ਵਜੋਂ ਤਰੱਕੀ

ਚੰਡੀਗੜ੍ਹ, 23 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ 1992 ਬੈਚ ਦੇ ਚਾਰ ਸੀਨੀਅਰ ਆਈ.ਪੀ.ਐਸ. ਪੁਲਿਸ ਅਧਿਕਾਰੀਆਂ ਸ਼ਰਦ ਸਤਿਆ ਚੌਹਾਨ, ਹਰਪੀ੍ਰਤ ਸਿੰਘ ਸਿੱਧੂ, ਗੌਰਵ ਯਾਦਵ ਤੇ ਕੁਲਦੀਪ ਸਿੰਘ ਨੂੰ ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ | ਇਸ ਸੰਬੰਧੀ ਗ੍ਰਹਿ ...

ਪੂਰੀ ਖ਼ਬਰ »

'ਆਪ' ਸਰਕਾਰ ਦੀ ਖ਼ਾਸ ਕਾਰੋਬਾਰੀਆਂ ਲਈ ਬਣਾਈ ਆਬਕਾਰੀ ਨੀਤੀ ਤੋਂ ਸ਼ਰਾਬ ਕਾਰੋਬਾਰੀ ਨਿਰਾਸ਼

ਪੁਨੀਤ ਬਾਵਾ ਲੁਧਿਆਣਾ, 23 ਜੂਨ -ਪੰਜਾਬ ਸਰਕਾਰ ਵਲੋਂ 2022-2023 ਦੀ ਖ਼ਾਸ ਕਾਰੋਬਾਰੀਆਂ ਲਈ ਬਣਾਈ ਆਬਕਾਰੀ ਨੀਤੀ ਤੋਂ ਸ਼ਰਾਬ ਕਾਰੋਬਾਰੀ ਡਾਢੇ ਨਿਰਾਸ਼ ਹਨ | ਜਾਣਕਾਰੀ ਅਨੁਸਾਰ ਪੰਜਾਬ ਅੰਦਰ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੇ ਸਮੂਹ 2021-2022 ਦੀ ਆਬਕਾਰੀ ਨੀਤੀ ...

ਪੂਰੀ ਖ਼ਬਰ »

ਮੋਬਾਈਲ ਖ਼ਾਤਰ ਚਾਕੂ ਮਾਰ ਕੇ ਦੋਸਤ ਦਾ ਕਤਲ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਮੋਬਾਈਲ ਖ਼ਾਤਰ ਨਸ਼ੇ ਦੇ ਆਦੀ ਦੋ ਦੋਸਤਾਂ ਨੇ ਆਪਣੇ ਇਕ ਸਾਥੀ ਦਾ ਚਾਕੂ ਨਾਲ ਕਈ ਵਾਰ ਕਰ ਕੇ ਕਤਲ ਕਰ ਦਿੱਤਾ | ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ 17 ਸਾਲ ਦੇ ਨਾਬਾਲਗ ਲੜਕੇ ਨੂੰ ਗਿ੍ਫ਼ਤਾਰ ਕਰ ਉਸ ਦੀ ਨਿਸ਼ਾਨਦੇਹੀ 'ਤੇ ਲਾਸ਼ ਬਰਾਮਦ ਕਰ ...

ਪੂਰੀ ਖ਼ਬਰ »

10 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 10 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਉਸ ਪਾਸੋਂ ਅੱਠ ਲੱਖ ਰੁਪਏ ਦੀ ਨਕਦੀ, ਅੱਠ ...

ਪੂਰੀ ਖ਼ਬਰ »

ਕੋਰੋਨਾ ਦੇ 113 ਨਵੇਂ ਮਾਮਲੇ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਦੇ 113 ਨਵੇਂ ਮਾਮਲੇ ਸਾਹਮਣੇ ਆਏ ਤੇ 80 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਨਾਲ ਦੋ ਮਰੀਜ਼ਾਂ ਦੀ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ, ...

ਪੂਰੀ ਖ਼ਬਰ »

ਪਿਉ-ਪੁੱਤ ਦੀ ਲੜਾਈ 'ਚ ਗੋਲੀ ਚੱਲਣ ਕਾਰਨ ਪੋਤੇ ਦੀ ਮੌਤ

ਮਖੂ, 23 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਬਲਾਕ ਦੇ ਪਿੰਡ ਘੁੱਦੂ ਵਾਲਾ ਵਿਖੇ ਪਿਉ-ਪੁੱਤ ਦੀ ਲੜਾਈ 'ਚ ਪੋਤਰੇ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਖੂ ਬਲਾਕ ਦੇ ਪਿੰਡ ਘੁੱਦੂ ਵਾਲਾ ਵਿਖੇ ਪਰਮਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਵੋਲਵੋ ਬੱਸਾਂ ਨੂੰ ਲੋਕਾਂ ਵਲੋਂ ਦਿੱਤਾ ਜਾ ਰਿਹਾ ਭਰਵਾਂ ਹੁੰਗਾਰਾ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ | ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਹਰਪ੍ਰਤਾਪ ਸਿੰਘ ਅਜਨਾਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ ਤੇ ਮੰਗੀ ਫਿਰੌਤੀ

ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਵਲੋਂ ਧਮਕੀਆਂ ਮਿਲੀਆਂ ਹਨ ਤੇ ਫਿਰੌਤੀ ਮੰਗੀ ਗਈ ਹੈ | ਹਰਪ੍ਰਤਾਪ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ | ਸਾਬਕਾ ...

ਪੂਰੀ ਖ਼ਬਰ »

ਡਾਇਰੈਕਟਰ ਖੇਤੀਬਾੜੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਲਿਆ ਜਾਇਜ਼ਾ

ਮਾਨਸਾ, 23 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਵਲੋਂ ਮਾਨਸਾ ਜ਼ਿਲ੍ਹੇ 'ਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਪਿੰਡ ਦੂਲੋਵਾਲ ਵਿਖੇ ਕਿਸਾਨ ਪ੍ਰਗਟ ...

ਪੂਰੀ ਖ਼ਬਰ »

84 ਵਰਿ੍ਹਆਂ ਦੇ ਵਿਦਿਆਰਥੀ ਨੇ ਪੰਜਾਬੀ ਯੂਨੀਵਰਸਿਟੀ 'ਚ ਬਣਾਇਆ ਨਵਾਂ ਰਿਕਾਰਡ

ਸੰਗਰੂਰ, 23 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਮ.ਏ. ਪੰਜਾਬੀ, ਐਮ.ਏ. ਭਾਸ਼ਾ ਵਿਗਿਆਨ ਪੰਜਾਬੀ ਅਤੇ ਐਮ.ਏ. ਫ਼ਾਰਸੀ ਕਰ ਚੁੱਕੇ 84 ਵਰਿ੍ਹਆਂ ਦੇ ਜੰਗ ਸਿੰਘ ਫੱਟੜ ਇਸੇ ਯੂਨੀਵਰਸਿਟੀ ਦੇ ਰੈਗੂਲਰ ਵਿਦਿਆਰਥੀ ਹੋਣ ਕਾਰਨ ਬੱਸ ਪਾਸ ਸਮੇਤ ...

ਪੂਰੀ ਖ਼ਬਰ »

ਪੁਰਾਣੀ ਸੀਰੀਜ਼ ਵਾਲੇ ਵਾਹਨਾਂ ਦੇ ਚਲਾਨ ਅਤੇ ਜ਼ਬਤ ਕਰਨ ਦੇ ਹੁਕਮ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ਵਿਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ 'ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਨ ਅਤੇ ਜ਼ਬਤ ਕਰਨ ਦੇ ...

ਪੂਰੀ ਖ਼ਬਰ »

ਬੀਬੀ ਕਮਲਦੀਪ ਕੌਰ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਦਿੱਤੀ 10 ਲੱਖ ਦੀ ਆਰਥਿਕ ਸਹਾਇਤਾ ਨੇ ਨਵੀਂ ਚਰਚਾ ਛੇੜੀ

ਅੰਮਿ੍ਤਸਰ, 23 ਜੂਨ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਕਮੇਟੀ ਵਲੋਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਜੋ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਅੱਜ ਹੋਈ ਉਪ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵੀ ਹਨ, ਨੂੰ ਪਿਛਲੇ ਸਮੇਂ 'ਚ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਗੀਤ 'ਐਸ.ਵਾਈ.ਐਲ.' ਨਾਲ ਭਾਈ ਬਲਵਿੰਦਰ ਸਿੰਘ ਜਟਾਣਾ ਦਾ ਨਾਂਅ ਚਰਚਾ 'ਚ

ਰੂਪਨਗਰ/ਬੇਲਾ, 23 ਜੂਨ (ਸਤਨਾਮ ਸਿੰਘ ਸੱਤੀ, ਮਨਜੀਤ ਸਿੰਘ ਸੈਣੀ)- ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਅੱਜ ਜਾਰੀ ਹੋਏ ਗੀਤ ਐਸ. ਵਾਈ. ਐਲ. ਦੀਆਂ ਧੂੰਮਾਂ ਪੈ ਗਈਆਂ ਹਨ | ਇਸ ਗੀਤ ਕਰ ਕੇ ਸ੍ਰੀ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਜਟਾਣਾ ਅਤੇ ਉੱਥੋਂ ਦੇ ਸ਼ਹੀਦ ਭਾਈ ...

ਪੂਰੀ ਖ਼ਬਰ »

ਕਰੋੜਾਂ ਦੇ ਕਣਕ ਘੁਟਾਲੇ 'ਚ ਨਾਮਜ਼ਦ ਇੰਸਪੈਕਟਰ ਮਨੋਜ ਮਿੱਤਲ ਗਿ੍ਫ਼ਤਾਰ

ਪਾਤੜਾਂ, 23 ਜੂਨ (ਜਗਦੀਸ ਸਿੰਘ ਕੰਬੋਜ )-ਖ਼ਰੀਦ ਏਜੰਸੀ ਪਨਗ੍ਰੇਨ ਦੇ ਪਾਤੜਾਂ ਸਥਿਤ ਗੁਦਾਮਾਂ 'ਚੋਂ ਕਣਕ ਦੇ 40 ਹਜ਼ਾਰ ਦੇ ਕਰੀਬ ਕਣਕ ਦੇ ਥੈਲੇ ਘੱਟ ਹੋਣ ਦੇ ਮਾਮਲੇ 'ਚ 4 ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ | ਪਨਗ੍ਰੇਨ ਦੇ ਇੰਸਪੈਕਟਰ ਵਲੋਂ ਪੁਲਿਸ ਕੋਲ ਪੇਸ਼ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਛੁੱਟੀ ਪ੍ਰਵਾਨਗੀ ਦੇ ਅਧਿਕਾਰ ਪਹਿਲਾਂ ਵਾਂਗ ਡੀ.ਡੀ.ਓ. ਪੱਧਰ 'ਤੇ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 23 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX