ਤਾਜਾ ਖ਼ਬਰਾਂ


ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  2 minutes ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  39 minutes ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  52 minutes ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 1 hour ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 1 hour ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 2 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 2 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 3 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  1 day ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  1 day ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  1 day ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  1 day ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਫਿਰੋਜ਼ਪੁਰ

ਫ਼ਿਰੋਜ਼ਪੁਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰਦੇ ਦੋ ਸਕੇ ਭਰਾਵਾਂ ਸਮੇਤ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਨੋਵਾ ਗੱਡੀ, ਗੈਸ ਸਿਲੰਡਰ, ਦੇਸੀ ਪਿਸਤੌਲ, ਜਿੰਦਾ ਰੌਂਦ ਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ | ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗਠਿਤ ਕੀਤੀਆਂ ਟੀਮਾਂ ਨੂੰ ਅੱਜ ਵੱਡੀ ਸਫਲਤਾ ਮਿਲੀ, ਜਦੋਂ ਥਾਣਾ ਮੱਲਾਂਵਾਲਾ ਦੇ ਮੁਖੀ ਸਬ ਇੰਸਪੈਕਟਰ ਕੁਲਵੰਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਵੀ ਅਤੇ ਜੋਰਾ ਪੁੱਤਰਾਨ ਜਗਦੀਸ਼, ਬੌਬੀ ਪੁੱਤਰ ਹਜ਼ਾਰਾ ਸਿੰਘ, ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਸਾਗਰ ਪੁੱਤਰ ਬਿੱਲੂ ਆਦਿ ਨੇ ਮਿਲ ਕੇ ਗਰੋਹ ਬਣਾਇਆ ਹੋਇਆ ਹੈ ਅਤੇ ਇਹ ਗਰੋਹ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਅੱਜ ਵੀ ਮੰਡੀ ਦੁੱਲਾ ਸਿੰਘ ਵਾਲੀ ਵਿਚ ਖੜੇ ਕਿਸੇ ਏ.ਟੀ.ਐਮ ਨੂੰ ਤੋੜਨ ਜਾਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਰੇਡ ਕਰਕੇ ਉਕਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਇਨੋਵਾ ਗੱਡੀ ਨੰਬਰ ਪੀ.ਬੀ30.ਐਨ-2732, ਇਕ ਗੈਸ ਸਿਲੰਡਰ ਸਮੇਤ ਕਟਰ, ਇਕ ਦੇਸੀ ਪਿਸਤੌਲ 315 ਬੋਰ ਸਮੇਤ 5 ਜਿੰਦਾ ਰੌਂਦ, ਇਕ ਕਾਪਾ, ਇਕ ਕਿਰਪਾਨ, ਇਕ ਕੁਹਾੜੀ ਤੇ ਇਕ ਲੋਹੇ ਦੀ ਰਾਡ ਬਰਾਮਦ ਕੀਤੀ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੱਲਾਂਵਾਲਾ ਵਿਖੇ ਰਵੀ ਤੇ ਜੋਰਾ ਪੱੁਤਰਾਨ ਜਗਦੀਸ਼ ਵਾਸੀਆਨ ਕੀਰਤੇਵਾਲ ਥਾਣਾ ਹਰੀਕੇ ਜ਼ਿਲ੍ਹਾ ਤਰਨਤਾਰਨ, ਬੌਬੀ ਪੁੱਤਰ ਹਜ਼ਾਰਾ ਸਿੰਘ ਵਾਸੀ ਪਿੰਡ ਡੂੰਮਣੀ ਵਾਲਾ ਥਾਣਾ ਕੁੱਲਗੜ੍ਹੀ, ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਅੱਛੇਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਅਤੇ ਸਾਗਰ ਪੁੱਤਰ ਬਿੱਲੂ ਵਾਸੀ ਰੱਖੜੀ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੱੁਢਲੀ ਪੱੁਛਗਿੱਛ ਦੌਰਾਨ ਦੋਸ਼ੀਆਂ ਨੇ ਜ਼ਿਲ੍ਹੇ ਅਤੇ ਜ਼ਿਲ੍ਹੇ ਤੋਂ ਬਾਹਰ ਅਨੇਕਾਂ ਵਾਰਦਾਤਾਂ ਕਬੂਲ ਕੀਤੀਆਂ ਹਨ ਅਤੇ ਇਨ੍ਹਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਵੀ 15 ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਜਗਦੀਸ਼ ਕੁਮਾਰ ਉਪ ਕਪਤਾਨ ਪੁਲਿਸ (ਡੀ), ਸੰਦੀਪ ਸਿੰਘ ਉਪ ਕਪਤਾਨ ਪੁਲਿਸ ਜ਼ੀਰਾ ਵੀ ਮੌਜੂਦ ਸਨ |
ਸਿਟੀ ਪੁਲਿਸ ਨੇ ਬਰਾਮਦ ਕੀਤੇ 12 ਚੋਰੀ ਦੇ ਮੋਟਰਸਾਈਕਲ
ਐੱਸ.ਐੱਸ.ਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਸਿਟੀ ਪੁਲਿਸ ਨੇ ਵੀ ਸਬ ਇੰਸਪੈਕਟਰ ਅਜਮੇਰ ਸਿੰਘ ਦੀ ਅਗਵਾਈ ਵਿਚ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਰਮਨਦੀਪ ਉਰਫ਼ ਦੀਪਾ, ਹਰਦੀਪ ਸਿੰਘ ਉਰਫ਼ ਦੀਪਾ, ਰਕੇਸ਼ ਪੁੱਤਰ ਅਨਵਰ, ਸ਼ੀਸ਼ਾ ਪੁੱਤਰ ਬਿੱਲਾ ਅਤੇ ਸਾਹਿਲ ਉਰਫ਼ ਸੁਨੀਲ ਪੁੱਤਰ ਜਸਪਾਲ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ, ਜਦਕਿ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ 2 ਵਿਅਕਤੀਆਂ ਸੰਨ੍ਹੀ ਪੁੱਤਰ ਤਰਸੇਮ ਲਾਲ ਅਤੇ ਸੇਵਕ ਪੁੱਤਰ ਕੁਲਦੀਪ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ ਹਨ |
ਸੀ.ਆਈ.ਏ ਸਟਾਫ਼ ਨੇ ਬਰਾਮਦ ਕੀਤੇ ਚੋਰੀ ਦੇ 17 ਮੋਟਰਸਾਈਕਲ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਗੁਰੂਹਰਸਹਾਏ-ਗੁੱਦੜ ਢੰਡੀ ਸੜਕ 'ਤੇ ਸੂਏ ਦੇ ਪੁੱਲ ਤੋਂ 2 ਦੋਸ਼ੀਆਨ ਸੋਨਾ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਅਜੇ ਉਰਫ਼ ਅੰਜੂ ਪੁੱਤਰ ਜਗਤਾਰ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕੀਤੇ ਹਨ |

ਗੁਰਪ੍ਰਵੇਜ਼ ਸ਼ੈਲੇ ਸੰਧੂ ਦੀ ਅਗਵਾਈ ਹੇਠ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਮਨਾਇਆ ਬਲੀਦਾਨ ਦਿਵਸ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਭਾਜਪਾ ਵਰਕਰਾਂ ਵਲੋਂ ਭਾਜਪਾ ਮੰਡਲ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਗੁਰਪ੍ਰਵੇਜ ਸ਼ੈਲੇ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਮਨਾਇਆ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਮੰਡਲ ਗੁਰੂਹਰਸਹਾਏ ਵਲੋਂ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਅਮਨਦੀਪ ਗਿਰਧਰ ਅਤੇ ਜੋ 23 ਜੂਨ ਤੋਂ ਲੈ ਕੇ 6 ਜੁਲਾਈ ਦੇ ਘਰ-ਘਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਫੂਕਿਆ ਜਾਵੇਗਾ ਪੁਤਲਾ

ਆਰਿਫ਼ ਕੇ, 23 ਜੂਨ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਆਰਿਫ਼ ਕੇ ਦੇ ਪ੍ਰਧਾਨ ਹਰਫੂਲ ਸਿੰਘ ਪ੍ਰੈੱਸ ਸਕੱਤਰ ਹਰਨੇਕ ਸਿੰਘ ਭੁੱਲਰ ਤੇ ਜ਼ੋਨ ਖ਼ਜ਼ਾਨਚੀ ਬਚਿੱਤਰ ਸਿੰਘ ਕੁਤਬਦੀਨ ਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੂਬੇ ਦੇ ਬਾਕੀ ਸ਼ਹਿਰਾਂ 'ਤੋਂ ਜ਼ਿਲ੍ਹਾ ਫ਼ਿਰੋਜ਼ਪੁਰ 20 ਸਾਲ ਪਛੜਿਆ- ਹਰਪ੍ਰੀਤ ਸਿੰਘ

ਗੁਰੂਹਰਸਹਾਏ, 23 ਜੂਨ (ਹਰਚਰਨ ਸਿੰਘ ਸੰਧੂ)- ਆਜ਼ਾਦੀ ਤੋਂ ਬਾਅਦ ਪੰਜਾਬ ਦੇ ਦੂਸਰੇ ਸ਼ਹਿਰਾਂ ਦੇ ਮੁਕਾਬਲੇ ਜ਼ਿਲ੍ਹਾ ਫ਼ਿਰੋਜ਼ਪੁਰ ਅੱਜ ਵੀ ਵਿਕਾਸ ਖੁਣੋਂ ਪਛੜਿਆ ਪਿਆ ਹੈ, ਜਿਸ ਵੱਲ ਸਮੇਂ ਦੀ ਕਿਸੇ ਵੀ ਸਰਕਾਰ ਨੇ ਢੰਗ ਨਾਲ ਝਾਤੀ ਨਹੀਂ ਮਾਰੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਰਣਵੀਰ ਸਿੰਘ ਸਿੱਧੂ ਨੇ ਨਾਇਬ ਤਹਿਸੀਲਦਾਰ ਮਮਦੋਟ ਦਾ ਵਾਧੂ ਚਾਰਜ ਚਾਰਜ ਸੰਭਾਲਿਆ

ਮਮਦੋਟ, 23 ਜੂਨ (ਸੁਖਦੇਵ ਸਿੰਘ ਸੰਗਮ)- ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਦੌਰਾਨ ਸਬ ਤਹਿਸੀਲ ਮਮਦੋਟ ਵਿਖੇ ਨਿਯੁਕਤ ਨਾਇਬ ਤਹਿਸੀਲਦਾਰ ਮੈਡਮ ਜਸਵਿੰਦਰ ਕੌਰ ਦੀ ਬਦਲੀ ਮਲੋਟ ਵਿਖੇ ਹੋ ਜਾਣ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਗੁਰੂਹਰਸਹਾਏ ਵਜੋਂ ਸੰਭਾਲਿਆ ਆਪਣਾ ਅਹੁਦਾ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਗੁਰੂਹਰਸਹਾਏ ਵਿਚ ਪਹਿਲਾਂ ਤਾਇਨਾਤ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ ਦਾ ਤਬਾਦਲਾ ਜਲਾਲਾਬਾਦ ਹੋ ਜਾਣ ਤੋਂ ਬਾਅਦ ਗੁਰੂਹਰਸਹਾਏ ਵਿਖੇ ਬਾਘਾਪੁਰਾਣਾ ਤੋ ਬਦਲ ਕੇ ਆਏ ...

ਪੂਰੀ ਖ਼ਬਰ »

ਦਫ਼ਤਰ ਬਣਾਉਣ ਲਈ ਸਾਬਕਾ ਸੈਨਿਕਾਂ ਕੀਤੀ ਜਗ੍ਹਾ ਤੇ ਫ਼ੰਡਾਂ ਦੀ ਮੰਗ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਜਵਾਨੀ ਦੇਸ਼ ਦੀਆਂ ਸਰਹੱਦਾਂ 'ਤੇ ਗੁਜ਼ਾਰ ਦੇਸ਼ ਦੀ ਸੁਰੱਖਿਆ ਲਈ ਗਰਮੀ ਸਰਦੀ ਹੱਸ-ਹੱਸ ਕੇ ਪਿੰਡੇ ਹੰਢਾਉਣ ਵਾਲੇ ਫੌਜ ਦੇ ਸਾਬਕਾ ਸੈਨਿਕਾਂ ਨੇ ਇੰਡੀਅਨ ਐਕਸ ਸਰਵਿਸ ਲੀਗ ਜਥੇਬੰਦੀ ਲਈ ਦਫ਼ਤਰ ਬਣਾਉਣ ਅਤੇ ...

ਪੂਰੀ ਖ਼ਬਰ »

ਹੱਕ ਲੈਣ ਲਈ ਭੱਠਾ ਮਜ਼ਦੂਰਾਂ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਪਿੰਡ ਭਦਰੂ ਅਟਾਰੀ ਰੋਡ 'ਤੇ ਪੈਂਦੇ ਇਕ ਭੱਠੇ 'ਤੇ ਕੰਮ ਕਰਦੇ ਭੱਠਾ ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਪੂਰਾ ਸੀਜ਼ਨ ਲਗਾਉਣ ਬਾਵਜੂਦ ਕੀਤੀ ਮਿਹਨਤ ਕਮਾਈ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਫ਼ਰਾਰ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਆਉਂਦੇ ਪਿੰਡ ਅਲੀ ਕੇ ਦੇ ਰਹਿਣ ਵਾਲੇ ਅੰਗਰੇਜ ਸਿੰਘ ਪੁੱਤਰ ਦਲੀਪ ਸਿੰਘ ਨਾਮਕ ਇਕ ਵਿਅਕਤੀ ਦਾ ਕਤਲ ਸਾਲ 2021 ਵਿਚ ਹੋ ਗਿਆ ਸੀ | ਇਸ ਸਬੰਧੀ ਮਿ੍ਤਕ ਅੰਗਰੇਜ ਸਿੰਘ ਦੇ ਭਰਾ ਬਲਕਾਰ ...

ਪੂਰੀ ਖ਼ਬਰ »

ਬੀ.ਕੇ.ਯੂ ਏਕਤਾ ਉਗਰਾਹਾਂ ਦੇ ਆਗੂਆਂ ਦੀ ਹੋਈ ਬੈਠਕ, ਲਗਾਏ ਬੂਟੇ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅਹਿਮ ਬੈਠਕ ਬਲਾਕ ਪ੍ਰਧਾਨ ਪੂਰਨ ਸਿੰਘ ਮੱਲ ਦੀ ਪ੍ਰਧਾਨਗੀ ਹੇਠ ਪਿੰਡ ਦੁਲਚੀ ਕੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਸੰਖਿਆ 'ਚ ਆਗੂ ਹਾਜ਼ਰ ਹੋਏ | ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪਰ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦੇ ਬੀਤੇ ਦਿਨ ਇਕ ਬਾਇਕ ਸਵਾਰ ਨੂੰ ਹੈਰੋਇਨ ਅਤੇ ਮੋਬਾਇਲ ਫ਼ੋਨ ਸਮੇਤ ਕਾਬੂ ਕਰਨ 'ਚ ਵੱਡੀ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਇਕ ਹੋਰ ਮਾਮਲਾ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜਾਂ ਦੀ ਗਿਣਤੀ ਗਿਆਰਾਂ ਹੋ ਗਈ ਹੈ, ਜਿਸ ਦੀ ...

ਪੂਰੀ ਖ਼ਬਰ »

ਆਰਿਆ ਅਨਾਥਆਲਿਆ 'ਚ ਹਵਨ ਯੱਗ ਕਰਵਾਇਆ

ਫ਼ਿਰੋਜ਼ਪੁਰ , 23 ਜੂਨ (ਜਸਵਿੰਦਰ ਸਿੰਘ ਸੰਧੂ)- ਯੋਗ ਦਿਵਸ ਦੇ ਸੰਬੰਧ 'ਚ ਆਰਿਆ ਅਨਾਥਆਲਿਆ ਵਿਖੇ ਹਵਨ ਯੱਗ ਕਰਵਾਇਆ, ਜਿਸ ਵਿਚ ਦਿੱਲੀ ਅਤੇ ਪੰਜਾਬ ਦੇ ਵਿਸ਼ੇਸ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਫ਼ਿਰੋਜ਼ਪੁਰ ਦੇ ਸਮੂਹ ਡੀ.ਏ.ਵੀ. ਸਿੱਖਿਆ ਸੰਸਥਾਵਾਂ ਦੇ ...

ਪੂਰੀ ਖ਼ਬਰ »

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਕੀਤਾ ਨਾਮਧਾਰੀ ਮੁਖੀ ਠਾਕਰ ਉਧੈ ਸਿੰਘ ਨੂੰ ਸਨਮਾਨਿਤ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂੁ)- ਸਮਾਜਿਕ ਅਤੇ ਧਾਰਮਿਕ ਸੇਵਾਵਾਂ ਨੂੰ ਸਮਰਪਿਤ ਨਾਮਧਾਰੀ ਸੰਸਥਾ ਦੇ ਮੁਖੀ ਠਾਕੁਰ ਉਦੈ ਸਿੰਘ ਦਾ ਜੀਵਨ ਭਰ ਦੀਆਂ ਪ੍ਰਾਪਤੀਆਂ 'ਤੇ ਮਾਣ ਜ਼ਾਹਿਰ ਕਰਦੇ ਹੋਏ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ਵ ਭਾਈ ...

ਪੂਰੀ ਖ਼ਬਰ »

ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਤਲਵੰਡੀ ਭਾਈ, 23 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਭਾਰਤੀ ਜਨਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸੰਖੇਪ ਸਮਾਗਮ ਕਰਵਾਇਆ ਗਿਆ ਗਿਆ | ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਡਾ: ਸ਼ਿਆਮਾ ...

ਪੂਰੀ ਖ਼ਬਰ »

ਠੇਕੇਦਾਰ ਅਜੀਤ ਸਿੰਘ ਸਿੱਧੂ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ) - ਇਲਾਕੇ ਦੀ ਨਾਮਵਰ ਸ਼ਖ਼ਸੀਅਤ, ਦਾਨੀ ਪੁਰਸ਼ ਅਤੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਅਜੀਤ ਸਿੰਘ ਪੈਟਰੋਲ ਪੰਪ ਵਾਲੇ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਗੁਰੂਹਰਸਹਾਏ ਦੀ ਦੁਕਾਨ ਦੇ ਕਿਰਾਏਦਾਰ 'ਤੇ ਮੁਕੱਦਮਾ ਦਰਜ

ਗੁਰੂਹਰਸਹਾਏ, 23 ਜੂਨ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਪੰਚਾਇਤ ਸੰਮਤੀ ਦੀ ਦੁਕਾਨ ਦਾ ਕਿਰਾਇਆ ਨਾ ਦੇਣ ਅਤੇ ਦਫ਼ਤਰ ਅੰਦਰ ਆ ਕੇ ਕਾਰਜ ਸਾਧਕ ਅਫ਼ਸਰ ਪੰਚਾਇਤ ਸੰਮਤੀ ਨੂੰ ਭੱਦੀ ਸ਼ਬਦਾਵਲੀ ਵਰਤਣ 'ਤੇ ਗੁਰੂਹਰਸਹਾਏ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਕਾਰਜ ਸਾਧਕ ...

ਪੂਰੀ ਖ਼ਬਰ »

ਬਾਲ ਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ 27 ਜੂਨ ਤੋਂ 3 ਜੁਲਾਈ ਤੱਕ ਮਨਾਇਆ ਜਾਵੇਗਾ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)- ਜ਼ਿਲ੍ਹੇ 'ਚ 27 ਜੂਨ ਤੋਂ 3 ਜੁਲਾਈ ਤੱਕ ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਦੱਸਿਆ ਕਿ ਚਾਈਲਡ ਐਂਡ ਅਡੋਲਸੈਂਟ ਲੇਬਰ ਅਮੈਂਡਮੈਂਟ ਐਕਟ-2016 ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਅਚਾਨਕ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਤਲਵੰਡੀ ਭਾਈ, 23 ਜੂਨ (ਰਵਿੰਦਰ ਸਿੰਘ ਬਜਾਜ)- ਅੱਜ ਤੜਕੇ ਇੱਥੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾ ਰਹੀ ਇਕ ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ ਤੋਂ ਪ੍ਰਾਪਤ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪਰ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦੇ ਬੀਤੇ ਦਿਨ ਇਕ ਬਾਇਕ ਸਵਾਰ ਨੂੰ ਹੈਰੋਇਨ ਅਤੇ ਮੋਬਾਇਲ ਫ਼ੋਨ ਸਮੇਤ ਕਾਬੂ ਕਰਨ 'ਚ ਵੱਡੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਲੜਕੀ ਦੀ ਮੌਤ

ਮੱਲਾਂਵਾਲਾ, 23 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਫ਼ਿਰੋਜ਼ਪੁਰ ਤੋਂ ਆ ਰਹੀ ਫ਼ਿਰੋਜ਼ਪੁਰ-ਗੰਗਾ ਸਤਲੁਜ ਐਕਸਪ੍ਰੈਸ ਗੱਡੀ ਨੰ: 13308 ਦੀ ਲਪੇਟ ਵਿਚ ਆਉਣ ਨਾਲ ਕਰੀਬ 18 ਸਾਲ ਹਰਜੀਤ ਕੌਰ ਪੱੁਤਰੀ ਲਖਵਿੰਦਰ ਸਿੰਘ ਵਾਸੀ ਹਾਮਦ ਵਾਲਾ ਉਤਾੜ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਮੁਕੱਦਮੇ 'ਚ ਨਾਮਜ਼ਦ ਵਿਅਕਤੀ ਵਲੋਂ ਰਾਜ਼ੀਨਾਮੇ ਲਈ ਮੁਦਈ ਧਿਰ ਨੂੰ ਧਮਕੀਆਂ

ਗੁਰੂਹਰਸਹਾਏ, 23 ਜੂਨ (ਹਰਚਰਨ ਸਿੰਘ ਸੰਧੂ)- ਮੁਕੱਦਮੇ ਵਿਚ ਨਾਮਜ਼ਦ ਵਿਅਕਤੀ ਵਲੋਂ ਮੁਦਈ ਦੇ ਘਰ ਜਾ ਕੇ ਰਾਜੀਨਾਮਾ ਨਾ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਨੂੰ ਸੂਚਿਤ ਕਰਦਿਆਂ ...

ਪੂਰੀ ਖ਼ਬਰ »

ਮੁਕੱਦਮੇ 'ਚ ਨਾਮਜ਼ਦ ਵਿਅਕਤੀ ਵਲੋਂ ਰਾਜ਼ੀਨਾਮੇ ਲਈ ਮੁਦਈ ਧਿਰ ਨੂੰ ਧਮਕੀਆਂ

ਗੁਰੂਹਰਸਹਾਏ, 23 ਜੂਨ (ਹਰਚਰਨ ਸਿੰਘ ਸੰਧੂ)- ਮੁਕੱਦਮੇ ਵਿਚ ਨਾਮਜ਼ਦ ਵਿਅਕਤੀ ਵਲੋਂ ਮੁਦਈ ਦੇ ਘਰ ਜਾ ਕੇ ਰਾਜੀਨਾਮਾ ਨਾ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਨੂੰ ਸੂਚਿਤ ਕਰਦਿਆਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਕੀਤੀ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਕਿਰਤੀਆਂ ਨੂੰ ਈਸ਼ਰਮ ਪੋਰਟਲ 'ਤੇ ਰਜਿਸਟਰਡ ਕਰਨ ਲਈ ਜ਼ਿਲ੍ਹਾ ਪੱਧਰੀ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਣ-ਸੰਗਠਿਤ ਸੈਕਟਰ ਦੇ ਕਿਰਤੀਆਂ ਨੂੰ ਈਸ਼ਰਮ ਪੋਰਟਲ 'ਤੇ ਰਜਿਸਟਰਡ ਕਰਨ ਲਈ ਜ਼ਿਲ੍ਹਾ ਪੱਧਰੀ ਇੰਮਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਫ਼ਿਰੋਜ਼ਪੁਰ ਵਲੋਂ ਲਗਾਇਆ ਰੋਜ਼ਗਾਰ ਕੈਂਪ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)- ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੋਜ਼ਗਾਰ ਕੈਂਪ ਲਗਾਇਆ ਗਿਆ | ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਮੇਸ਼ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਮੌਸਮ ਹੋਇਆ ਠੰਢਾ, ਪਾਣੀ ਬਿਜਲੀ ਦੀਆਂ ਕਮੀਆਂ ਹੋਈਆਂ ਦੂਰ, ਝੋਨਾ ਲਵਾਈ ਜ਼ੋਰਾਂ 'ਤੇ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਪਏ ਭਾਰੀ ਮੀਂਹਾਂ ਨੇ ਰੰਗਤ ਬਦਲਦਿਆਂ ਜਿੱਥੇ ਗਰਮੀ ਤੋਂ ਰਾਹਤ ਦੇ ਕੇ ਮੌਸਮ ਠੰਢਾ ਕਰ ਦਿੱਤਾ, ਉੱਥੇ ਪਾਣੀ ਅਤੇ ਬਿਜਲੀ ਦੀਆਂ ਸਮੂਹ ਕਮੀਆਂ ਦੂਰ ਹੁੰਦਿਆਂ ਹੀ ਖੇਤਾਂ ਵਿਚ ਰੌਣਕਾਂ ਲੱਗ ਗਈਆਂ ਹਨ | ਖੇਤ ਪਾਣੀ ਨਾਲ ਭਰਨ ...

ਪੂਰੀ ਖ਼ਬਰ »

ਪੰਜਾਬ ਰਾਜ ਜੂਨੀਅਰ ਸਵਿਮਿੰਗ ਤੇ ਵਾਟਰਪੋਲੋ ਚੈਂਪੀਅਨਸ਼ਿਪ

ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)- 24 ਤੋਂ 26 ਜੂਨ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਵਿਮਿੰਗ ਪੂਲ ਵਿਖੇ ਹੋਣ ਜਾ ਰਹੀ 45ਵੀਂ ਜੂਨੀਅਰ ਪੰਜਾਬ ਰਾਜ ਸਵੀਮਿੰਗ ਤੇ ਵਾਟਰਪੋਲੋ ਚੈਂਪੀਅਨਸ਼ਿਪ (ਲੜਕੇ ਤੇ ਲੜਕੀਆਂ) ਵਿਚ ਭਾਗ ਲੈਣ ਵਾਲੀ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX