ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  3 minutes ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  1 day ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  1 day ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  1 day ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਖੰਨਾ / ਸਮਰਾਲਾ

ਪਿੰਡ ਰਾਏਪੁਰ ਰਾਜਪੂਤਾਂ ਵਿਖੇ ਗ੍ਰਾਮ ਸਭਾ ਦੇ ਇਜਲਾਸ ਦੌਰਾਨ ਹੋਇਆ ਹੰਗਾਮਾ


ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਰਾਏਪੁਰ ਰਾਜਪੂਤਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਬੁਲਾਇਆ ਗਿਆ ਸੀ, ਜਿਸ ਵਿਚ ਪਿੰਡ ਵਾਸੀਆਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਪਿੰਡ ਵਾਸੀ ਜਗੀਰ ਸਿੰਘ ਨੇ ਸਾਥੀਆਂ ਸਮੇਤ ਪੰਚਾਇਤ ਸੈਕਟਰੀ 'ਤੇ ਦੋਸ਼ ਲਗਾਏ ਕਿ ਪਿੰਡ ਵਾਸੀਆਂ ਨੂੰ ਇਜਲਾਸ ਸ਼ੁਰੂ ਹੋਣ ਤੋਂ ਥੋੜਾ ਸਮਾਂ ਪਹਿਲਾਂ ਹੀ ਦੱਸਿਆ ਗਿਆ। ਪਿੰਡ ਵਾਸੀਆਂ ਨੂੰ ਗ੍ਰਾਮ ਸਭਾ ਵਿਚ ਪਾਸ ਹੋਣ ਵਾਲੇ ਮਤਿਆਂ ਬਾਰੇ ਕਿਸੇ ਨੂੰ ਕੁੱਝ ਨਹੀਂ ਦੱਸਿਆ ਗਿਆ ।ਪੰਚਾਇਤ ਸੈਕਟਰੀ ਵਲੋਂ ਸਰਪੰਚ ਦੀ ਮਿਲੀਭੁਗਤ ਨਾਲ ਪਹਿਲਾਂ ਹੀ ਕਾਰਵਾਈ ਰਜਿਸਟਰ ਵਿਚ ਲਿਖੀ ਹੋਈ ਸੀ ਤਾਂ ਜੋ ਪਿੰਡ ਵਾਸੀਆਂ ਤੋਂ ਆਪਣੇ ਹੱਕ ਦੇ ਮਤੇ ਪਾਸ ਕੀਤੇ ਜਾ ਸਕਣ। ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਵਿਚ ਵੀ ਸਰਪੰਚ ਉੱਪਰ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਵਿਰੋਧ ਕਰ ਰਹੀ ਧਿਰ ਨੇ ਇਹ ਦੋਸ਼ ਵੀ ਲਾਇਆ ਕਿ ਸਰਪੰਚ ਨਰੇਗਾ ਮਜ਼ਦੂਰਾਂ ਦੀ ਵਰਤੋਂ ਆਪਣੇ ਨਿੱਜੀ ਸਵਾਰਥਾਂ ਲਈ ਕਰਦਾ ਰਹਿੰਦਾ ਹੈ। ਵਿਰੋਧ ਕਰ ਰਹੀ ਧਿਰ ਵਿਚ ਅਵਤਾਰ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ, ਦੀਦਾਰ ਸਿੰਘ, ਪਰਮਜੀਤ ਕੌਰ, ਅਮਰਜੀਤ ਕੌਰ, ਰਾਜ ਕੌਰ, ਲਾਜਵੰਤੀ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬੂਟਾ ਸਿੰਘ ਰਾਏਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਇਸ ਮੌਕੇ ਕਿਹਾ ਕਿ ਸਾਰੇ ਕੰਮ ਨਿਯਮਾਂ ਅਨੁਸਾਰ ਹੋਣੇ ਚਾਹੀਦੇ ਹਨ। ਪੰਚਾਇਤ ਸੈਕਟਰੀ ਤੇ ਸਰਪੰਚ ਵਲੋਂ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਜਾ ਕੇ ਕੰਮ ਕੀਤੇ ਗਏ ਹਨ ।
ਕੀ ਕਹਿੰਦੇ ਹਨ ਪੰਚਾਇਤ ਸੈਕਟਰੀ
ਪੰਚਾਇਤ ਸੈਕਟਰੀ ਹਰਜਿੰਦਰ ਸਿੰਘ ਜੱਲ੍ਹਾ ਨੇ ਕਿਹਾ ਕਿ ਉਨ੍ਹਾਂ ਵਲੋਂ ਕੋਈ ਵੀ ਕੰਮ ਨਿਯਮਾਂ ਤੋਂ ਬਾਹਰ ਜਾ ਕੇ ਨਹੀਂ ਕੀਤਾ ਗਿਆ। ਇਜਲਾਸ ਦੌਰਾਨ ਝਗੜੇ ਦਾ ਡਰ ਪੈਦਾ ਹੋ ਗਿਆ ਸੀ । ਇਸ ਕਰ ਕੇ ਵਿਰੋਧ ਕਰ ਰਹੀ ਧਿਰ ਦੀ ਸਹਿਮਤੀ ਨਾਲ ਇਜਲਾਸ ਦੋ ਦਿਨ ਲਈ ਅੱਗੇ ਪਾ ਦਿੱਤਾ ਹੈ।
ਕੀ ਕਹਿੰਦੇ ਹਨ ਸਰਪੰਚ
ਪਿੰਡ ਦੇ ਸਰਪੰਚ ਰੂਪ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਸਾਰੇ ਪਿੰਡ ਵਾਸੀਆਂ ਨੂੰ ਸਮੇਂ ਸਿਰ ਸੂਚਨਾ ਦਿੱਤੀ ਗਈ ਸੀ, ਪਰ ਕੁੱਝ ਵਿਅਕਤੀ ਬੇਵਜ੍ਹਾ ਵਿਰੋਧ ਕਰ ਰਹੇ ਹਨ । ਉਨ੍ਹਾਂ ਵਲੋਂ ਸਾਰੇ ਨਿਯਮਾਂ ਅਨੁਸਾਰ ਕੀਤੇ ਜਾ ਰਹੇ ਹਨ।

ਰੋਹਣੋਂ ਖ਼ੁਰਦ ਦੇ ਐੱਸ. ਸੀ. ਭਾਈਚਾਰੇ ਵਲੋਂ ਟੋਭੇ ਵਿਚਲੇ ਪਾਣੀ ਦੀ ਨਿਕਾਸੀ ਲਈ ਬੀ. ਡੀ. ਪੀ. ਓ. ਨੂੰ ਮੰਗ ਪੱਤਰ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਰੋਹਣੋਂ ਖ਼ੁਰਦ ਦੇ ਐੱਸ. ਸੀ. ਭਾਈਚਾਰੇ ਨਾਲ ਸੰਬੰਧਿਤ ਪਿੰਡ ਦੇ ਵਾਸੀਆਂ ਨੇ ਘਰਾਂ ਦਾ ਪਾਣੀ ਟੋਭੇ ਵਿਚ ਨਾ ਪੈਣ ਕਾਰਨ ਬੀ. ਡੀ. ਪੀ. ਓ. ਖੰਨਾ ਨੂੰ ਇਕ ਮੰਗ ਪੱਤਰ ਦਫ਼ਤਰ ਦੇ ਪੰਚਾਇਤ ਸਕੱਤਰ ਕੁਲਦੀਪ ਸਿੰਘ ਦਹਿੜੂ ...

ਪੂਰੀ ਖ਼ਬਰ »

ਡੇਹਲੋਂ ਸਬ-ਤਹਿਸੀਲ ਗੇਟ ਨੇੜਿਓ ਕਾਰ ਚੋਰੀ

ਡੇਹਲੋਂ, 23 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਸਬ-ਤਹਿਸੀਲ ਡੇਹਲੋਂ ਦੇ ਗੇਟ ਨੇੜਿਓ ਇਕ ਸਵਿਫ਼ਟ ਕਾਰ ਚੋਰੀ ਹੋਣ ਕਾਰਨ ਇਕ ਵਾਰ ਫਿਰ ਡੇਹਲੋਂ ਪੁਲਿਸ ਦੀ ਚਰਚਾ ਵਿਚ ਆ ਗਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਕਿ ਸਬ-ਤਹਿਸੀਲ ਡੇਹਲੋਂ ਵਿਖੇ ਕੰਪਿਊਟਰ ਅਪਰੇਟਰ ਵਜੋਂ ...

ਪੂਰੀ ਖ਼ਬਰ »

ਪਤੀ ਪਤਨੀ ਪਾਸੋਂ ਲੁਟੇਰੇ ਲੱਖਾਂ ਦਾ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਚੌਂਕ ਵਿਚ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਪਤੀ ਪਤਨੀ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਸਥਾਨਕ ਸਮਰਾਲਾ ਰੋਡ ਰੇਲਵੇ ਓਵਰ ਬ੍ਰਿਜ ਕੋਲ ਅੱਜ ਸਵੇਰੇ ਕਰੀਬ 6 ਵਜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਖੰਨਾ ਦੇ ਇੰਚਾਰਜ ਏ.ਐੱਸ.ਆਈ. ...

ਪੂਰੀ ਖ਼ਬਰ »

ਨਗਰ ਕੌਂਸਲ ਦੋਰਾਹਾ ਦੀ ਮੀਟਿੰਗ 'ਚ ਅਹਿਮ ਮਤੇ ਪਾਸ

ਦੋਰਾਹਾ, 23 ਜੂਨ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੋਰਾਹਾ ਦੀ ਪ੍ਰਧਾਨਗੀ ਦੀ ਕਸ਼ਮਕਸ਼ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਤੇ ਵਿਧਾਇਕ ਦੀ ਅਗਵਾਈ ਹੇਠ ਰੱਖੀ ਮੀਟਿੰਗ ਵਿਚ ਵਿਸ਼ੇਸ਼ ਮਤੇ ਪਾਸ ਕੀਤੇ ਗਏ । ਮੀਟਿੰਗ ਵਿਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਸਰਕਲ ਖੰਨਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਦੀਸ਼ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਖੰਨਾ, ਗੋਬਿੰਦਗੜ੍ਹ, ਅਮਲੋਹ, ਦੋਰਾਹਾ ਤੇ ਸਰਹਿੰਦ ਮੰਡਲਾਂ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਖੰਨਾ ਦੀ ਚੋਣ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਕਮੇਟੀ ਖੰਨਾ ਦੇ ਪ੍ਰਧਾਨ ਜਸਵਿੰਦਰ ਸਿੰਘ, ਮੀਤ ਪ੍ਰਧਾਨ ਬੁੱਧ ਸਿੰਘ, ਸਕੱਤਰ ਜਗਦੇਵ ਸਿੰਘ, ਸਹਾਇਕ ਸਕੱਤਰ ਬਲਵੀਰ ਸਿੰਘ, ਕੈਸ਼ੀਅਰ ਜਸਵੀਰ ਸਿੰਘ ਨੇ ਦੱਸਿਆ ਕਿ ਕਮੇਟੀ ਦੀ ਨਵੀਂ ਚੋਣ ਕਰਨ ਲਈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 24 ਨੂੰ ਦੇਸ਼ 'ਚ ਕੀਤਾ ਜਾਵੇਗਾ ਸ਼ਾਂਤਮਈ ਰੋਸ ਪ੍ਰਦਰਸ਼ਨ-ਲੱਖੋਵਾਲ

ਕੁਹਾੜਾ, 23 ਜੂਨ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਤੋਂ ...

ਪੂਰੀ ਖ਼ਬਰ »

ਸੰਗਤ ਸਿੰਘ ਸੇਖੋਂ ਟੀ. ਐੱਸ. ਯੂ. ਦੇ ਮੁੜ ਪ੍ਰਧਾਨ ਨਿਯੁਕਤ

ਸਮਰਾਲਾ, 23 ਜੂਨ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ ਦਾ ਇਜਲਾਸ ਸੰਗਤ ਸੇਖੋਂ ਦੀ ਪ੍ਰਧਾਨਗੀ ਹੇਠ ਸਥਾਨਕ ਸੰਘੂ ਪੈਲੇਸ ਵਿਖੇ ਹੋਇਆ, ਜਿਸ ਵਿਚ ਸਭ ਤੋਂ ਪਹਿਲਾਂ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਮੰਡਲ ਖ਼ਜ਼ਾਨਚੀ ਦਰਸ਼ਨ ...

ਪੂਰੀ ਖ਼ਬਰ »

ਹੁਣ ਅਧਿਆਪਕਾਂ ਨੂੰ ਸਾਲ ਦੇ ਵਿਚਕਾਰ ਵਿਦੇਸ਼ ਛੁੱਟੀ ਨਹੀਂ ਮਿਲੇਗੀ

ਪਾਇਲ, 23 ਜੂਨ (ਨਿਜ਼ਾਮਪੁਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਰਾਹੀਂ ਅਧਿਆਪਕਾਂ ਨੂੰ ਸਾਲ ਦੇ ਵਿਚਕਾਰ ਛੁੱਟੀ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸਿੱਖਿਆ ਵਿਭਾਗ ਨੇ ਕਿਹਾ ਕਿ ਅਧਿਆਪਕਾਂ ਵਲੋਂ ਗਰਮੀ ਦੀਆਂ ਛੁੱਟੀਆਂ ਦੀ ...

ਪੂਰੀ ਖ਼ਬਰ »

ਬੱਚਿਆਂ ਨੇ ਮਨਾਇਆ ਯੋਗ ਦਿਵਸ

ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ)- ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਦਿਵਸ ਨੂੰ ਜਿੱਥੇ ਲਗਭਗ ਹਰ ਦੇਸ਼ ਵਾਸੀ ਨੇ ਯੋਗ ਕਰਕੇ ਮਨਾਇਆ ਉੱਥੇ ਪਿੰਡ ਰਾਮਗੜ੍ਹ ਦੇ ਸੱਤਿਆ ਭਾਰਤੀ ਸਕੂਲ ਦੇ ਨੰਨ੍ਹੇ ਮੁੰਨੇ ਛੋਟੇ ਬੱਚਿਆ ਨੇ ਆਨਲਾਈਨ ਯੋਗ ਕਰਕੇ ਬਾਕੀਆਂ ਨੂੰ ਵੀ ...

ਪੂਰੀ ਖ਼ਬਰ »

ਖੰਨਾ 'ਚ ਰਿਟੇਲ ਮੈਡੀਕਲ ਸਟੋਰ 3 ਦਿਨ, ਹੋਲਸੇਲ ਚਾਰ ਦਿਨ ਬੰਦ ਰਹਿਣਗੇ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਕੈਮਿਸਟ ਐਸੋਸੀਏਸ਼ਨ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਤਿੰਨ ਦਿਨ ਮੈਡੀਕਲ ਸਟੋਰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਦੇ ਨਾਲ ਹੀ ਹੋਲਸੇਲ ਦਵਾਈਆਂ ਦੀਆਂ ਦੁਕਾਨਾਂ ਚਾਰ ਦਿਨ ਬੰਦ ਰਹਿਣਗੀਆਂ | ਇਸ ਬਾਰੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਨੌਜਵਾਨਾਂ ਦੇ ਭਵਿੱਖ ਲਈ ਵਰਦਾਨ ਸਾਬਤ ਹੋਵੇਗੀ- ਸੰਦੀਪ ਸਿੰਘ

ਕੁਹਾੜਾ, 23 ਜੂਨ (ਸੰਦੀਪ ਸਿੰਘ ਕੁਹਾੜਾ)-ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਈ ਅਗਨੀਪਥ ਯੋਜਨਾ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਲਈ ਵਰਦਾਨ ਸਾਬਤ ਹੋਵੇਗੀ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਭੈਣੀ ਸਾਹਿਬ ਵੱਲੋ ...

ਪੂਰੀ ਖ਼ਬਰ »

ਸ਼ਗਨ, ਵਜ਼ੀਫ਼ਾ, ਐਕਸਗ੍ਰੇਸ਼ੀਆ, ਮੁਫ਼ਤ ਇਲਾਜ, ਪੈਨਸ਼ਨ ਸਮੇਤ ਸਹੂਲਤਾਂ ਦਾ ਰਜਿਸਟਰਡ ਕਰਵਾ ਕੇ ਲੈ ਸਕਦੈ ਲਾਭ-ਸਹਾਇਕ ਕਮਿਸ਼ਨਰ

ਪਾਇਲ, 23 ਜੂਨ (ਨਿਜ਼ਾਮਪੁਰ)-ਸਹਾਇਕ ਕਮਿਸ਼ਨਰ (ਜਨਰਲ) ਕੰਵਰਜੀਤ ਸਿੰਘ ਲੁਧਿਆਣਾ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਕਰਵਾਉਣ ਲਈ ਕਿਹਾ ਹੈ | ਸਹਾਇਕ ਕਮਿਸ਼ਨਰ (ਜਨਰਲ) ...

ਪੂਰੀ ਖ਼ਬਰ »

ਨਗਰ ਕੌਂਸਲ ਨੂੰ ਘਰ 'ਚ ਬਿਨਾਂ ਮਨਜ਼ੂਰੀ ਲਗਾਏ ਮੋਬਾਈਲ ਟਾਵਰ ਨੂੰ ਲਾਹੁਣ ਦੀ ਸ਼ਿਕਾਇਤ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਕ੍ਰਿਸ਼ਨਾ ਨਗਰ ਵਿਚ ਰਹਿੰਦੇ ਲੋਕਾਂ ਨੇ ਨਗਰ ਕੌਂਸਲ ਨੂੰ ਸ਼ਿਕਾਇਤ ਕਰਦਿਆਂ ਕਿਹਾ ਕਿ ਇਕ ਕੰਪਨੀ ਵਲੋਂ ਬਿਨਾਂ ਮਨਜ਼ੂਰੀ ਲਏ ਇਕ ਘਰ ਵਿਚ ਮੋਬਾਈਲ ਟਾਵਰ ਲਗਾਇਆ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਮਿਲਣ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦੇ ਅਹੁਦੇਦਾਰਾਂ ਦੀ ਚੋਣ ਹੋਈ

ਮਾਛੀਵਾੜਾ ਸਾਹਿਬ, 23 ਜੂਨ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ (ਪੀ. ਏ. ਡੀ. ਬੀ.) ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਅਜੈਪਾਲ ਸਿੰਘ ਨੂੰ ਪ੍ਰਧਾਨ, ਚਰਨਜੀਤ ਸਿੰਘ ਲੱਖੋਵਾਲ ਉਪ ਪ੍ਰਧਾਨ, ਗੁਰਜੀਤ ਸਿੰਘ ...

ਪੂਰੀ ਖ਼ਬਰ »

ਜਸਪਾਲੋਂ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ

ਬੀਜਾ, 23 ਜੂਨ (ਅਵਤਾਰ ਸਿੰਘ ਜੰਟੀ ਮਾਨ)-ਸਬ ਸੈਂਟਰ ਜਸਪਾਲੋਂ ਵਿਖੇ ਐੱਸ. ਐੱਮ. ਓ. ਡਾ. ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਮਲੇਰੀਆ ਕੈਂਪ ਲਗਾਇਆ ਗਿਆ, ਜਿਸ ਵਿਚ ਦਲਜਿੰਦਰ ਸਿੰਘ ਐੱਮ. ਪੀ. ਐੱਸ. ਨੇ ਆਏ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੀਤਾ¢ ਉਨ੍ਹਾਂ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਾਂ ਵਲੋਂ ਮੈਡੀਕਲ ਬਿੱਲਾਂ ਸਬੰਧੀ ਸਿਵਲ ਸਰਜਨ ਵਿਰੁੱਧ ਧਰਨਾ ਦੇਣ ਦਾ ਫ਼ੈਸਲਾ

ਸਮਰਾਲਾ, 23 ਜੂਨ (ਗੋਪਾਲ ਸੋਫਤ)-ਸਿਵਲ ਸਰਜਨ ਲੁਧਿਆਣਾ ਦੇ ਦਫ਼ਤਰ ਵਿਚ ਪਏ ਮੈਡੀਕਲ ਬਿੱਲਾਂ ਕਾਰਨ ਬਿਜਲੀ ਵਿਭਾਗ ਦੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਇਸ ਮੁੱਦੇ ਨੂੰ ਲੈ ਕੇ ਬਿਜਲੀ ਪੈਨਸ਼ਨਰ ਸਿਵਲ ਸਰਜਨ ਲੁਧਿਆਣਾ ਦੇ ਦਫ਼ਤਰ ਅੱਗੇ ਧਰਨਾ ਦੇਣ ...

ਪੂਰੀ ਖ਼ਬਰ »

ਅਧਿਆਪਕ 30 ਤੱਕ ਨੈਸ਼ਨਲ ਐਵਾਰਡ ਲਈ ਕਰ ਸਕਦੇ ਹਨ ਅਪਲਾਈ

ਪਾਇਲ, 23 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)-ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਨੇ ਅਧਿਆਪਕਾਂ ਦੀ ਨੈਸ਼ਨਲ ਐਵਾਰਡ ਲਈ ਅਪਲਾਈ ਕਰਨ ਦੀ ਤਾਰੀਖ਼ ਵਧਾ ਕੇ 30 ਜੂਨ ਕਰ ਦਿੱਤੀ ਹੈ | ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਜਿਸ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ...

ਪੂਰੀ ਖ਼ਬਰ »

ਆਈ. ਟੀ. ਆਈ. ਸਮਰਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 23 ਜੂਨ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਦੀਆ ਹਦਾਇਤਾਂ ਤੇ ਡਾ. ਐੱਸ. ਪੀ. ਸਿੰਘ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਸਮਰਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਆਈ. ਟੀ. ਆਈ. ਸਮਰਾਲਾ ...

ਪੂਰੀ ਖ਼ਬਰ »

ਅਲਟਰਾ ਸਲੂਸ਼ਨ ਕੰਪਨੀ ਨੇ ਨਵੀਂ ਸਕੂਟਰੀ ਲਾਂਚ ਕੀਤੀ

ਰਾੜਾ ਸਾਹਿਬ, 23 ਜੂਨ (ਸਰਬਜੀਤ ਸਿੰਘ ਬੋਪਾਰਾਏ)-ਦਿਨੋ ਦਿਨ ਵੱਧ ਰਹੇ ਪ੍ਰਦੂਸ਼ਣ ਤੋਂ ਰਾਹਤ ਲਈ ਬਹੁਤ ਸਾਰੀਆਂ ਕੰਪਨੀਆਂ ਨੇ ਬਾਜ਼ਾਰ ਵਿਚ ਪ੍ਰਦੂਸ਼ਣ ਰਹਿਤ ਵਹੀਕਲ ਉਤਾਰੇ ਹਨ | ਇਸ ਸੰਬੰਧੀ ਅਲਟਰਾ ਸਲੂਸ਼ਨ ਕੰਪਨੀ ਵਲੋਂ ਨਾਨਕਪੁਰਾ ਜਗੇੜਾ ਪੁਲ ਤੋਂ ਅਹਿਮਦਗੜ੍ਹ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਈ ਲਈ ਜਾਗਰੂਕਤਾ ਕੈਂਪ ਲਗਾਇਆ

ਦੋਰਾਹਾ, 23 ਜੂਨ (ਮਨਜੀਤ ਸਿੰਘ ਗਿੱਲ)-ਸਿਵਲ ਸਰਜਨ ਲੁਧਿਆਣਾ ਤੇ ਐੱਸ.ਐੱਮ.ਓ. ਪਾਇਲ ਡਾ. ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰਮੀਆਂ ਤੇ ਬਰਸਾਤਾਂ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਪਿੰਡ ਰਾਜਗੜ੍ਹ ਵਿਖੇ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਡਾ. ਸ਼ਸ਼ੀ ਜਿੰਦਲ ਨੂੰ ਕੀਤਾ ਸਨਮਾਨਿਤ

ਬੀਜਾ, 23 ਜੂਨ (ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸੇਵਾਦਾਰ ਪਿ੍ਤਪਾਲ ਸਿੰਘ ਵਲੋਂ ਗੁਰਮੁਖ ਹਸਪਤਾਲ ਦੇ ਡਾਕਟਰ ਸ਼ਸ਼ੀ ਜਿੰਦਲ ਨੂੰ ਲੋਕ ਭਲਾਈ ਕੰਮਾਂ ਵਿਚ ਚੰਗੀਆਂ ਦੀਆਂ ਸੇਵਾਵਾਂ ਨਿਭਾਉਣ ਬਦਲੇ ਗੁਰੂ ਘਰ ਦੀ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ...

ਪੂਰੀ ਖ਼ਬਰ »

'ਆਪ' ਤੇ ਵਿਧਾਇਕ ਗਿਆਸਪੁਰਾ ਵਰਗਾ ਮਾਣ ਸਨਮਾਨ ਕਾਂਗਰਸ ਨੇ ਨਹੀਂ ਦਿੱਤਾ- 'ਆਪ' ਕੌਂਸਲਰ

ਦੋਰਾਹਾ, 23 ਜੂਨ (ਜਸਵੀਰ ਝੱਜ)-ਪਿਛਲੇ ਦਿਨੀਂ ਕਾਂਗਰਸ ਪਾਰਟੀ ਦੀਆਂ ਆਪਹੁਦਰੀਆਂ ਤੇ ਅਣਗੌਲਿਆ ਕਰਨ ਦੀਆਂ ਚਾਲਾਂ ਤੋਂ ਅੱਕ ਕੇ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਕੌਂਸਲਰ ਕੁਲਵੰਤ ਸਿੰਘ, ਕੌਂਸਲਰ ਪਤੀ ਕੰਵਲਜੀਤ ਸਿੰਘ ਤੇ ਕੌਂਸਲਰ ਪਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX