ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  12 minutes ago
ਚੰਡੀਗੜ੍ਹ, 28 ਸਤੰਬਰ-ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  32 minutes ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  55 minutes ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 1 hour ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  about 2 hours ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
. . .  about 2 hours ago
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਂਸਲ ਵਲੋਂ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ 'ਚ ਸਾਈਕਲ ਰੈਲੀ ਕੱਢ ਕੇ...
ਫ਼ਰਜ਼ਾਂ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਸਰਪੰਚ ਮਹਿੰਦਰ ਕੌਰ ਨੂੰ ਕੀਤਾ ਗਿਆ ਮੁਅੱਤਲ
. . .  about 2 hours ago
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੀ.ਐੱਫ.ਆਈ ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ, 5 ਸਾਲਾਂ ਲਈ ਲੱਗੀ ਪਾਬੰਦੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ 'ਚ ਭਾਰਤ ਰਤਨ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਚੌਕ ਦਾ ਕਰਨਗੇ ਉਦਘਾਟਨ
. . .  about 2 hours ago
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  1 minute ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  about 1 hour ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਸੰਪਾਦਕੀ

ਮਹਾਰਾਸ਼ਟਰ ਦੀ ਬਿਸਾਤ 'ਤੇ ਸਿਆਸਤ ਦੀ ਸ਼ਤਰੰਜ

ਮਹਾਰਾਸ਼ਟਰ ਦੀ ਬਿਸਾਤ 'ਤੇ ਸਿਆਸਤ ਦੀ ਸ਼ਤਰੰਜ ਜਾਰੀ ਹੈ। ਵੈਸੇ ਤਾਂ ਕਈ ਹੋਰ ਰਾਜਾਂ ਵਾਂਗ ਇਥੇ ਇਹ ਖੇਡ ਤਿੰਨ ਦਹਾਕਿਆਂ ਦੇ ਤੋਂ ਜਾਰੀ ਹੈ। ਇਥੇ ਪਹਿਲਾਂ ਕਦੀ ਕਾਂਗਰਸ ਦਾ ਪਲੜਾ ਭਾਰੀ ਹੁੰਦਾ ਸੀ, ਫਿਰ ਇਸ ਪਾਰਟੀ ਦੇ ਕੱਦਾਵਾਰ ਆਗੂ ਸ਼ਰਦ ਪਵਾਰ ਨੇ ਆਪਣੀ ਨਵੀਂ ਪਾਰਟੀ ਨੈਸ਼ਨਲਿਸਟ ਕਾਂਗਰਸ ਬਣਾ ਲਈ ਜਿਸ ਨਾਲ ਮੂਲ ਪਾਰਟੀ ਕਾਂਗਰਸ ਕਮਜ਼ੋਰ ਹੋ ਗਈ ਸੀ। ਪਿਛਲੇ ਲੰਮੇ ਸਮੇਂ ਤੋਂ ਬਾਲ ਠਾਕਰੇ ਦੀ ਅਗਵਾਈ ਵਿਚ ਸ਼ਿਵ ਸੈਨਾ ਵੀ ਇਥੇ ਬੇਹੱਦ ਸਰਗਰਮ ਰਹੀ ਹੈ। ਉਸ ਨੇ ਹਿੰਦੂਤਵ ਦੇ ਆਸਰੇ ਅਤੇ ਸਹਾਰੇ ਨਾਲ ਆਪਣੀ ਵੱਡੀ ਤਾਕਤ ਬਣਾ ਲਈ ਸੀ। ਆਪਣੇ ਜੀਵਨ ਕਾਲ ਵਿਚ ਬਾਲ ਠਾਕਰੇ ਦਾ ਕੱਦ ਬੁੱਤ ਬਹੁਤ ਉੱਚਾ ਹੋ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਉਸ ਦੇ ਲੜਕੇ ਊਧਵ ਠਾਕਰੇ ਅਤੇ ਭਤੀਜੇ ਰਾਜ ਠਾਕਰੇ ਵਿਚਕਾਰ ਸਿਆਸੀ ਕੁਸ਼ਤੀ ਹੁੰਦੀ ਰਹੀ ਪਰ ਆਪਣੇ ਜੀਵਨ ਕਾਲ ਵਿਚ ਹੀ ਬਾਲ ਠਾਕਰੇ ਨੇ ਆਪਣੀ ਗੱਦੀ ਆਪਣੇ ਲੜਕੇ ਊਧਵ ਠਾਕਰੇ ਨੂੰ ਹੀ ਦੇਣ ਦਾ ਐਲਾਨ ਕਰ ਦਿੱਤਾ ਸੀ।
ਇਸ ਦੇ ਨਾਲ ਹੀ ਆਪਣੇ ਵੱਡੇ ਯਤਨਾਂ ਨਾਲ ਭਾਰਤੀ ਜਨਤਾ ਪਾਰਟੀ ਵੀ ਇਸ ਰਾਜ ਵਿਚ ਲਗਾਤਾਰ ਆਪਣਾ ਪ੍ਰਭਾਵ ਬਣਾਉਣ ਵਿਚ ਸਫਲ ਰਹੀ। ਸਾਲ 1990 ਵਿਚ ਸ਼ਿਵ ਸੈਨਾ ਅਤੇ ਭਾਜਪਾ ਨੇ ਸੂਬੇ ਵਿਚ ਵਿਧਾਨ ਸਭਾ ਦੀਆਂ ਇਕੱਠੀਆਂ ਚੋਣਾਂ ਲੜੀਆਂ ਸਨ। ਉਸ ਸਮੇਂ ਭਾਜਪਾ ਦੂਸਰੇ ਨੰਬਰ 'ਤੇ ਸੀ। ਉਸ ਨੂੰ 42 ਸੀਟਾਂ ਮਿਲੀਆਂ ਸਨ ਅਤੇ ਸ਼ਿਵ ਸੈਨਾ ਨੂੰ 52 ਸੀਟਾਂ ਪ੍ਰਾਪਤ ਹੋਈਆਂ ਸਨ ਪਰ ਹੌਲੀ-ਹੌਲੀ ਭਾਜਪਾ ਜ਼ਿਆਦਾ ਮਜ਼ਬੂਤ ਹੁੰਦੀ ਗਈ ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿਥੇ ਸ਼ਿਵ ਸੈਨਾ ਨੂੰ ਸਿਰਫ਼ 55 ਸੀਟਾਂ ਮਿਲੀਆਂ ਸਨ, ਉਥੇ ਭਾਜਪਾ 288 ਮੈਂਬਰੀ ਵਿਧਾਨ ਸਭਾ ਦੀਆਂ 106 ਸੀਟਾਂ ਜਿੱਤਣ ਵਿਚ ਕਾਮਯਾਬ ਹੋ ਗਈ ਸੀ। ਨੈਸ਼ਨਲਿਸਟ ਕਾਂਗਰਸ ਪਾਰਟੀ ਨੂੰ 53 ਅਤੇ ਕਾਂਗਰਸ ਨੂੰ 44 ਸੀਟਾਂ ਮਿਲੀਆਂ ਸਨ। ਭਾਜਪਾ ਤੇ ਸ਼ਿਵ ਸੈਨਾ ਨੇ ਕਿਉਂਕਿ ਮਿਲ ਕੇ ਚੋਣਾਂ ਲੜੀਆਂ ਸਨ ਇਸ ਲਈ ਸ਼ਿਵ ਸੈਨਾ ਤੋਂ ਵਧੇਰੇ ਸੀਟਾਂ ਪ੍ਰਾਪਤ ਕਰਨ ਕਰਕੇ ਭਾਜਪਾ ਨੇ ਆਪਣਾ ਮੁੱਖ ਮੰਤਰੀ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ, ਪਹਿਲੀ ਅਸੈਂਬਲੀ ਵਿਚ ਵੀ ਭਾਜਪਾ ਦੇ ਆਗੂ ਦੇਵੇਂਦਰ ਫੜਨਵੀਸ ਹੀ ਮੁੱਖ ਮੰਤਰੀ ਰਹੇ ਸਨ। ਪਰ ਸ਼ਿਵ ਸੈਨਾ ਨੇ ਇਸ ਵਾਰ ਇਸ਼ ਮਸਲੇ 'ਤੇ ਬੇਲੋੜੀ ਜ਼ਿੱਦ ਫੜ ਲਈ। ਆਪਣੀ ਸਹਿਯੋਗੀ ਪਾਰਟੀ ਨੂੰ ਛੱਡ ਕੇ ਕਾਂਗਰਸ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਨਾਲ ਮਿਲ ਕੇ ਉੱਧਵ ਠਾਕਰੇ ਦੀ ਅਗਵਾਈ ਵਿਚ ਮਹਾਂ ਵਿਕਾਸ ਅਗਾੜੀ ਗਠਜੋੜ ਬਣਾ ਕੇ ਉਸ ਨੇ ਸਰਕਾਰ ਬਣਾਉਣ ਦਾ ਦਾਅਵਾ ਠੋਕ ਦਿੱਤਾ। ਭਾਵੇਂ ਕਿ ਸਿਧਾਂਤਕ ਤੌਰ 'ਤੇ ਸ਼ਿਵ ਸੈਨਾ ਦਾ ਕਾਂਗਰਸ ਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਨਾਲ ਵੱਡਾ ਵਖਰੇਵਾਂ ਰਿਹਾ ਹੈ ਪਰ ਸਿਆਸੀ ਪਾਰਟੀਆਂ ਤੇ ਸਿਆਸਤਦਾਨ ਅਕਸਰ ਕੁਰਸੀ ਲਈ ਆਪਣੇ ਸਿਧਾਂਤਾਂ ਨੂੰ ਛਿੱਕੇ ਟੰਗਣ ਤੋਂ ਗੁਰੇਜ਼ ਨਹੀਂ ਕਰਦੇ। ਊਧਵ ਠਾਕਰੇ ਦੀ ਅਗਵਾਈ ਵਿਚ ਮਹਾਰਾਸ਼ਟਰ 'ਚ ਸਰਕਾਰ ਤਾਂ ਬਣ ਗਈ ਪਰ ਪਿਛਲੇ ਢਾਈ ਸਾਲ ਵਿਚ ਇਸ ਸਰਕਾਰ ਲਈ ਭਾਈਵਾਲ ਪਾਰਟੀਆਂ ਵਿਚਕਾਰ ਤਵਾਜ਼ਨ ਬਣਾ ਕੇ ਚੱਲਣਾ ਬੇਹੱਦ ਦੁਸ਼ਵਾਰੀਆਂ ਭਰਿਆ ਕਾਰਜ ਬਣਿਆ ਰਿਹਾ। ਹੁਣ ਏਕਨਾਥ ਸ਼ਿੰਦੇ ਜੋ ਕਿ ਸਰਕਾਰ ਵਿਚ ਮੰਤਰੀ ਹਨ ਅਤੇ ਸ਼ਿਵ ਸੈਨਾ ਦੇ ਪ੍ਰਮੁੱਖ ਆਗੂਆਂ ਵਿਚ ਗਿਣੇ ਜਾਂਦੇ ਹਨ, ਨੇ ਸ਼ਿਵ ਸੈਨਾ ਦੇ ਹੀ ਵੱਡੀ ਗਿਣਤੀ ਵਿਚ ਵਿਧਾਇਕਾਂ ਨੂੰ ਨਾਲ ਲੈ ਕੇ ਊਧਵ ਠਾਕਰੇ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸ ਸਮੇਂ ਏਕਨਾਥ ਸ਼ਿੰਦੇ ਨਾਲ ਸ਼ਿਵ ਸੈਨਾ ਦੇ ਵਧੇਰੇ ਵਿਧਾਇਕ ਖੜ੍ਹੇ ਦਿਖਾਈ ਦੇ ਰਹੇ ਹਨ ਜਿਸ ਨਾਲ ਸਰਕਾਰ ਵਿਚ ਵੀ ਅਤੇ ਪਾਰਟੀ ਵਿਚ ਵੀ ਵੱਡਾ ਸੰਕਟ ਪੈਦਾ ਹੋ ਗਿਆ ਹੈ। ਇਸ ਵਿਦਰੋਹ ਦੇ ਕਾਰਨਾਂ ਵਿਚ ਊਧਵ ਠਾਕਰੇ ਦੀ ਕਾਰਜਸ਼ੈਲੀ ਵੀ ਆਲੋਚਨਾ ਦਾ ਵਿਸ਼ਾ ਬਣੀ ਹੋਈ ਹੈ।
ਸ਼ਿਵ ਸੈਨਾ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪਿਛਲੇ ਢਾਈ ਸਾਲਾਂ ਦੌਰਾਨ ਅਕਸਰ ਇਹ ਗਿਲਾ ਰਿਹਾ ਹੈ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੰਦਾ ਅਤੇ ਨਾ ਹੀ ਉਨ੍ਹਾਂ ਦੀ ਕੋਈ ਗੱਲ ਸੁਣਦਾ ਹੈ, ਜਦੋਂ ਕਿ ਕਾਂਗਰਸ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਪ੍ਰਤੀਨਿਧਾਂ ਨੂੰ ਹਰ ਗੱਲ ਵਿਚ ਅੱਗੇ ਰੱਖਿਆ ਜਾਂਦਾ ਹੈ। ਵਿਰੋਧ ਕਰ ਰਹੇ ਸ਼ਿਵ ਸੈਨਾ ਦੇ ਆਗੂਆਂ ਨੂੰ ਇਹ ਵੀ ਗਿਲਾ ਰਿਹਾ ਹੈ ਕਿ ਬਾਲ ਠਾਕਰੇ ਵਾਂਗ ਹੀ ਊਧਵ ਠਾਕਰੇ ਵੀ ਆਪਣੇ ਪੁੱਤਰ ਆਦਿਤਿਆ ਠਾਕਰੇ ਨੂੰ ਦੂਸਰੇ ਆਗੂਆਂ ਦੀ ਬਜਾਏ ਵਧੇਰੇ ਮਹੱਤਵ ਦਿੰਦਾ ਰਿਹਾ ਹੈ, ਜਿਸ ਕਰਕੇ ਵੱਡੇ ਆਗੂਆਂ ਦੀ ਹਮੇਸ਼ਾ ਅਣਦੇਖੀ ਕੀਤੀ ਜਾਂਦੀ ਰਹੀ ਹੈ। ਬਿਨਾਂ ਸ਼ੱਕ ਵਿਦਰੋਹ ਦਾ ਝੰਡਾ ਚੁੱਕਣ ਵਾਲੇ ਸ਼ਿਵ ਸੈਨਾ ਦੇ ਇਨ੍ਹਾਂ ਆਗੂਆਂ ਨੂੰ ਪਿੱਛੋਂ ਭਾਜਪਾ ਦੀ ਹਮਾਇਤ ਵੀ ਮਿਲੀ ਹੋਈ ਹੈ, ਜਿਸ ਕਰਕੇ ਸ਼ਿਵ ਸੈਨਾ ਦੇ ਵਿਧਾਇਕ ਦੋ ਤਿਹਾਈ ਬਹੁਮਤ ਬਣਾ ਕੇ ਵਿਧਾਨ ਸਭਾ ਦੀ ਆਪਣੀ ਮੈਂਬਰੀ ਬਣਾਈ ਰੱਖ ਸਕਦੇ ਹਨ। ਇਸੇ ਲਈ ਹੀ ਹੁਣ ਪਾਰਟੀ ਦੇ ਅੰਦਰ ਵੀ ਅਤੇ ਬਾਹਰ ਵੀ ਲਗਾਤਾਰ ਜੋੜ-ਤੋੜ ਹੋ ਰਹੇ ਹਨ। ਇਨ੍ਹਾਂ ਗਿਣਤੀਆਂ-ਮਿਣਤੀਆਂ ਮੁਤਾਬਿਕ ਸ਼ਿਵ ਸੈਨਾ ਵਿਚ ਵਿਰੋਧੀ ਆਗੂ ਏਕਨਾਥ ਸ਼ਿੰਦੇ ਦਾ ਪਲੜਾ ਭਾਰੀ ਦਿਖਾਈ ਦੇ ਰਿਹਾ ਹੈ। ਆਉਂਦੇ ਦਿਨਾਂ ਵਿਚ ਹੀ ਸਿਆਸੀ ਤਸਵੀਰ ਸਾਫ਼ ਹੋ ਸਕੇਗੀ ਪਰ ਇਸ ਸਰਗਰਮੀ ਨਾਲ ਜਿਥੇ ਭਾਜਪਾ ਨੂੰ ਵੱਡਾ ਲਾਭ ਪੁੱਜਾ ਹੈ, ਉਥੇ ਕਾਂਗਰਸ ਦੀ ਹਾਲਤ ਹੋਰ ਵੀ ਪਤਲੀ ਹੋਈ ਦਿਖਾਈ ਦਿੰਦੀ ਹੈ। ਪਹਿਲਾਂ ਹੀ ਡਿੱਕੋ ਡੋਲੇ ਖਾ ਰਹੀ ਇਸ ਪਾਰਟੀ ਲਈ ਇਹ ਸਿਆਸੀ ਉਥਲ-ਪੁਥਲ ਇਕ ਹੋਰ ਵੱਡਾ ਧੱਕਾ ਸਾਬਿਤ ਹੋ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਪੰਜਾਬ ਨੂੰ ਬਚਾਉਣਾ ਹੈ ਤਾਂ ਲੋਕ-ਲੁਭਾਊ ਨੀਤੀਆਂ ਤੋਂ ਉੱਪਰ ਉੱਠੇ ਮਾਨ ਸਰਕਾਰ

ਹਾਂ, ਸਮੁੰਦਰ ਵਿਚ ਉਤਰ ਪਰ ਬਚ ਕੇ ਨਿਕਲਣ ਦੀ ਵੀ ਸੋਚ, ਛਾਲ ਤੋਂ ਪਹਿਲਾਂ ਤੂੰ ਪਾਣੀ ਦੀ ਡੂੰਘਾਈ ਸਮਝ। ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਇਜਲਾਸ ਹੈ। ਚੰਗੀ ਗੱਲ ਹੈ ਕਿ ...

ਪੂਰੀ ਖ਼ਬਰ »

ਕੈਨੇਡਾ ਵਲੋਂ ਮਾਪਿਆਂ ਦੇ ਸੁਪਰ ਵੀਜ਼ੇ ਵਧਾਏ ਜਾਣ ਦਾ ਇਕ ਕੌੜਾ ਸੱਚ ਇਹ ਵੀ

ਮਾਪਿਆਂ ਅਤੇ ਗ੍ਰੈਂਡ-ਪੇਰੈਂਟਸ ਦੇ ਸੁਪਰ ਵੀਜ਼ਾ ਸੰਬੰਧੀ ਨਿਯਮਾਂ ਵਿਚ ਕੈਨੇਡੀਅਨ ਸਰਕਾਰ ਵਲੋਂ ਕੁਝ ਅਹਿਮ ਬਦਲਾਅ ਕੀਤੇ ਗਏ ਹਨ। ਨਵੇਂ ਬਦਲਾਅ 4 ਜੁਲਾਈ, 2022 ਤੋਂ ਲਾਗੂ ਹੋਣ ਜਾ ਰਹੇ ਹਨ। ਹੁਣ ਸੁਪਰ ਵੀਜ਼ਾ ਲੈਣ ਵਾਲਿਆਂ ਕੋਲ ਕੈਨੇਡਾ 'ਚ ਐਂਟਰੀ ਤੋਂ ਬਾਅਦ 5 ਸਾਲ ਤੱਕ ...

ਪੂਰੀ ਖ਼ਬਰ »

ਸਿੱਖ ਪੰਥ ਦੇ ਸਿਰਮੌਰ ਆਗੂ ਸਨ ਮਾਸਟਰ ਤਾਰਾ ਸਿੰਘ

ਜਨਮ ਦਿਨ 'ਤੇ ਵਿਸ਼ੇਸ਼ ਪੰਥ ਰਤਨ ਮਾਸਟਰ ਤਾਰਾ ਸਿੰਘ ਦੀ ਸਾਦਮੁਰਾਦੀ ਸ਼ਖ਼ਸੀਅਤ ਨੂੰ ਤਕਰੀਬਨ 40 ਵਰ੍ਹੇ ਸਿੱਖ ਸਿਆਸਤ ਨੂੰ ਆਪਣੇ ਇਰਦ-ਗਿਰਦ ਕੇਂਦਰਿਤ ਰੱਖਣ ਦਾ ਮਾਣ ਹਾਸਲ ਹੈ। 1926 ਤੋਂ 1966 ਤੱਕ 40 ਸਾਲ ਪੰਜਾਬ ਦੀ ਤਵਾਰੀਖ ਮਾਸਟਰ ਤਾਰਾ ਸਿੰਘ ਦੀ ਕਹਾਣੀ ਹੈ। ਮਾਸਟਰ ਤਾਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX