ਤਾਜਾ ਖ਼ਬਰਾਂ


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  3 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  17 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  22 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  55 minutes ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 1 hour ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 1 hour ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 3 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 3 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਪਹਿਲਾ ਸਫ਼ਾ

- ਰਾਸ਼ਟਰਪਤੀ ਚੋਣਾਂ -

ਦਰੋਪਦੀ ਮੁਰਮੂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

ਮੁਰਮੂ ਨੇ ਸੋਨੀਆ, ਮਮਤਾ ਤੇ ਸ਼ਰਦ ਪਵਾਰ ਤੋਂ ਮੰਗਿਆ ਸਮਰਥਨ
ਮੋਦੀ, ਅਮਿਤ ਸ਼ਾਹ, ਰਾਜਨਾਥ, ਨੱਢਾ ਤੇ ਹੋਰ ਰਹੇ ਮੌਜੂਦ
ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਭਾਜਪਾ ਦੀ ਅਗਵਾਈ ਵਾਲੇ ਐਨ. ਡੀ. ਏ. ਗੱਠਜੋੜ ਵਲੋਂ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਕਾਗਜ਼ ਭਰੇ, ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਜੇ. ਪੀ. ਨੱਢਾ, ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾ ਹਾਜ਼ਰ ਸਨ ਅਤੇ ਗ਼ੈਰ ਐਨ. ਡੀ. ਏ. ਪਾਰਟੀਆਂ- ਵਾਈ. ਐਸ. ਆਰ. ਕਾਂਗਰਸ ਅਤੇ ਬੀਜੂ ਜਨਤਾ ਦਲ ਦੀ ਮੌਜੂਦਗੀ ਨੇ ਮੁਰਮੂ ਦੀ ਜਿੱਤ ਦੀ ਦਾਅਵੇਦਾਰੀ ਨੂੰ ਹੋਰ ਪੁਖਤਾ ਕਰ ਦਿੱਤਾ | ਨਾਮਜ਼ਦਗੀ ਲਈ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਪ੍ਰਸਤਾਵਕ ਬਣੇ, ਜਿਸ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਦਾ ਸਮਰਥਨ ਕੀਤਾ | ਦਰੋਪਦੀ ਮੁਰਮੂ ਵਲੋਂ 4 ਸੈੱਟਾਂ 'ਚ ਨਾਮਜ਼ਦਗੀ ਦਾਖ਼ਲ ਕੀਤੀ ਗਈ | ਪਹਿਲੇ ਸੈੱਟ 'ਚ ਜਿੱਥੇ ਪ੍ਰਧਾਨ ਮੰਤਰੀ ਪ੍ਰਸਤਾਵਕ ਬਣੇ , ਉੱਥੇ ਹੀ ਦੂਜੇ ਸੈੱਟ 'ਚ ਪ੍ਰਸਤਾਵਕ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਤੀਜੇ ਸੈੱਟ ਲਈ ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਅਤੇ ਸੰਸਦ ਮੈਂਬਰ, ਜਦੋਂ ਕਿ ਚੌਥੇ ਸੈੱਟ ਲਈ ਗੁਜਰਾਤ ਦੇ ਵਿਧਾਇਕ ਅਤੇ ਸੰਸਦ ਮੈਂਬਰ ਪ੍ਰਸਤਾਵਕ ਬਣੇ | ਜ਼ਿਕਰਯੋਗ ਹੈ ਕਿ ਨਾਮਜ਼ਦਗੀ ਦੇ ਹਰੇਕ ਸੈੱਟ ਲਈ 50 ਪ੍ਰਸਤਾਵਕ ਅਤੇ 50 ਉਸ ਦਾ ਸਮਰਥਨ ਕਰਨ ਵਾਲੇ ਚੁਣੇ ਗਏ ਨੁਮਾਇੰਦੇ ਹੁੰਦੇ ਹਨ | ਇਸ ਦੌਰਾਨ ਜਨਤਾ ਦਲ (ਯੂ) ਦੇ ਰਾਜੀਵ ਰੰਜਨ ਸਿੰਘ ਅਤੇ ਏ. ਆਈ. ਏ. ਡੀ. ਐਮ. ਕੇ. ਦੇ ਓ. ਪੁਨੀਰਸੇਲਵਮ ਵੀ ਹਾਜ਼ਰ ਸਨ | ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਮੁਰਮੂ ਨੇ ਸੰਸਦ ਭਵਨ ਵਿਖੇ ਮਹਾਤਮਾ ਗਾਂਧੀ, ਡਾ. ਅੰਬੇਡਕਰ ਅਤੇ ਬਿਰਸਾ ਮੁੰਡਾ ਦੀਆਂ ਮੂਰਤੀਆਂ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ | ਦਰੋਪਦੀ ਮੁਰਮੂ ਨੇ ਵਿਰੋਧੀ ਧਿਰ ਦੇ ਚੋਟੀ ਦੇ ਕਈ ਆਗੂਆਂ ਨੂੰ ਫ਼ੋਨ ਕਰਕੇ ਉਨ੍ਹਾਂ ਤੋਂ ਆਪਣੀ ਉਮੀਦਵਾਰੀ ਲਈ ਸਮਰਥਨ ਮੰਗਿਆ, ਜਿਨ੍ਹਾਂ 'ਚ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਐਨ. ਸੀ. ਪੀ. ਆਗੂ ਸ਼ਰਦ ਪਵਾਰ ਸ਼ਾਮਿਲ ਸਨ | ਤਿੰਨੋਂ ਨੇਤਾਵਾਂ ਨੇ ਮੁਰਮੂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਕਈ ਪਾਰਟੀਆਂ ਪਹਿਲਾਂ ਹੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕਰ ਚੁੱਕੀਆਂ ਹਨ | ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ, ਓਡੀਸ਼ਾ ਦੀ ਬੀਜੂ ਜਨਤਾ ਦਲ , ਮੇਘਾਲਿਆ ਜਨਤੰਤਰਿਕ ਗੱਠਜੋੜ, ਸਿੱਕਮ ਕ੍ਰਾਂਤੀਕਾਰੀ ਮੋਰਚਾ, ਲੋਕ ਜਨਸ਼ਕਤੀ ਪਾਰਟੀ, ਲੋਕ ਜਨਸ਼ਕਤੀ (ਰਾਮਵਿਲਾਸ) ਅਤੇ ਹਿੰਦੁਸਤਾਨੀ ਆਵਾਸ ਮੋਰਚਾ ਉਨ੍ਹਾਂ 'ਚ ਸ਼ਾਮਿਲ ਹਨ | ਇਸੇ ਦੌਰਾਨ ਜੇ. ਪੀ. ਨੱਢਾ ਨੇ ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਆਗੂਆਂ ਨੂੰ ਫ਼ੋਨ ਕਰਕੇ ਦਰੋਪਦੀ ਮੁਰਮੂ ਲਈ ਸਮਰਥਨ ਮੰਗਿਆ | ਸੂਤਰਾਂ ਅਨੁਸਾਰ ਨੱਢਾ ਨੇ ਮਲਿਕ ਅਰਜੁਨ ਖੜਗੇ, ਅਧੀਰ ਰੰਜਨ ਚੌਧਰੀ, ਐਚ . ਡੀ. ਦੇਵਗੌੜਾ, ਫਾਰੂਕ ਅਬਦੁੱਲਾ ਸਮੇਤ ਹੋਰ ਆਗੂਆਂ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਦਰੋਪਦੀ ਮੁਰਮੂ ਲਈ ਸਮਰਥਨ ਮੰਗਿਆ | ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ, ਜਿਸ 'ਚ ਮੁਰਮੂ ਦਾ ਮੁਕਾਬਲਾ ਵਿਰੋਧੀ ਧਿਰ ਵਲੋਂ ਐਲਾਨੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨਾਲ ਹੋਵੇਗਾ | ਚੋਣਾਂ ਦੇ ਨਤੀਜੇ 21 ਜੁਲਾਈ ਐਲਾਨੇ ਜਾਣਗੇ | ਜਦਕਿ 25 ਜੁਲਾਈ ਨੂੰ ਨਵੇਂ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ |

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

• ਕਾਂਗਰਸ ਤੇ ਭਾਜਪਾ ਵਲੋਂ ਸਮਾਂ ਨਾ ਮਿਲਣ 'ਤੇ ਵਾਕਆਊਟ
• ਸਿੱਧੂ ਮੂਸੇਵਾਲਾ ਤੇ ਹੋਰ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 24 ਜੂਨ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ 'ਚ ਅੱਜ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਮਨ ਕਾਨੂੰਨ ਦੇ ਮੁੱਦੇ |'ਤੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇ ਸੂਬੇ ਦਾ ਮੁੱਖ ਮੰਤਰੀ ਖ਼ੁਦ ਹੀ ਇਹ ਕਹਿ ਰਿਹਾ ਹੈ ਕਿ ਉਸ ਨੂੰ ਵੀ ਧਮਕੀ ਮਿਲੀ ਹੈ ਤਾਂ ਫਿਰ ਸੂਬੇ ਦਾ ਆਮ ਨਾਗਰਿਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਸਮਝ ਸਕਦਾ ਹੈ | ਰਾਜਪਾਲ ਦੇ ਭਾਸ਼ਨ ਸੰਬੰਧੀ ਧੰਨਵਾਦ ਦੇ ਮਤੇ 'ਤੇ ਬੋਲਦਿਆਂ ਸ. ਬਾਜਵਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਸਮੇਤ ਸੂਬੇ ਭਰ ਵਿਚ ਲੋਕਾਂ ਨੂੰ ਫਿਰੌਤੀ ਲਈ ਧਮਕੀ ਭਰੇ ਟੈਲੀਫ਼ੋਨ ਆ ਰਹੇ ਹਨ ਅਤੇ ਲੋਕਾਂ 'ਚ ਭਾਰੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦਾ ਘੇਰਾ ਭਾਵੇਂ 50 ਕਿਲੋਮੀਟਰ ਤੱਕ ਕਰ ਦਿੱਤਾ ਗਿਆ ਹੈ ਪਰ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦਾ ਆਉਣਾ ਅਜੇ ਵੀ ਜਾਰੀ ਹੈ ਅਤੇ ਦਿੱਲੀ ਦੀ ਤਿਹਾੜ ਜੇਲ੍ਹ ਜੋ ਅਰਵਿੰਦ ਕੇਜਰੀਵਾਲ ਹੇਠ ਹੈ, ਉੱਥੋਂ ਗੈਂਗਸਟਰ ਖੁੱਲ੍ਹੇਆਮ ਟੈਲੀਫ਼ੋਨਾਂ ਰਾਹੀਂ ਲੋਕਾਂ ਤੋਂ ਫਿਰੌਤੀ ਮੰਗ ਰਹੇ ਹਨ ਅਤੇ ਕਤਲਾਂ ਲਈ ਹੁਕਮ ਜਾਰੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦੀ ਰਿਪੋਰਟ ਤੇ ਚਿਤਾਵਨੀ ਦੇ ਬਾਵਜੂਦ ਸਰਕਾਰ ਵਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣਾ ਗੈਂਗਸਟਰ ਵਿਰੋਧੀ ਟੀਮ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲੀਆ ਚਿੰਨ੍ਹ ਹੈ | ਸ. ਬਾਜਵਾ ਨੇ ਦੋਸ਼ ਲਗਾਇਆ ਕਿ ਬਹਿਬਲ ਕਲਾਂ ਘਟਨਾ ਨਾਲ ਸੰਬੰਧਿਤ ਇਕ ਸਾਬਕਾ ਡੀ.ਜੀ.ਪੀ. ਨੂੰ ਸਰਕਾਰ ਬਚਾਉਣ ਵਿਚ ਲੱਗੀ ਹੈ, ਪ੍ਰੰਤੂ ਮੁੱਖ ਮੰਤਰੀ ਇਹ ਸਮਝ ਲੈਣ ਕਿ ਇਨ੍ਹਾਂ ਕੋਸ਼ਿਸ਼ਾਂ ਕਾਰਨ ਪਹਿਲਾਂ ਤਿੰਨ ਮੁੱਖ ਮੰਤਰੀ ਹਲਾਲ ਹੋ ਚੁੱਕੇ ਹਨ | ਆਮ ਆਦਮੀ ਪਾਰਟੀ ਦੇ ਸ੍ਰੀ ਅਮਨ ਅਰੋੜਾ ਨੇ ਰਾਜਪਾਲ ਦੇ ਭਾਸ਼ਨ ਸੰਬੰਧੀ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵਲੋਂ ਤਿੰਨ ਮਹੀਨਿਆਂ ਦੌਰਾਨ ਭਿ੍ਸ਼ਟਾਚਾਰ ਵਿਰੋਧੀ ਚਲਾਈ ਮੁਹਿੰਮ ਇਕ ਵੱਡੀ ਪ੍ਰਾਪਤੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 6000 ਏਕੜ ਸਰਕਾਰੀ ਜ਼ਮੀਨ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਖ਼ਾਲੀ ਕਰਵਾਉਣਾ ਅਤੇ ਸਰਕਾਰੀ ਨੌਕਰੀ ਲਈ ਪੰਜਾਬੀ 'ਚੋਂ 50 ਪ੍ਰਤੀਸ਼ਤ ਨੰਬਰ ਹੋਣਾ ਵੀ ਸ਼ਲਾਘਾਯੋਗ ਫ਼ੈਸਲੇ ਹਨ | ਆਮ ਆਦਮੀ ਪਾਰਟੀ ਦੇ ਹੀ ਜੈ ਕ੍ਰਿਸ਼ਨ ਰੌੜੀ ਨੇ ਮਤੇ 'ਤੇ ਕਿਹਾ ਕਿ ਪਹਿਲੀਆਂ ਸਰਕਾਰਾਂ ਜੋ ਕੰਮ ਆਪਣੇ ਕਾਰਜਕਾਲ ਦੇ ਮਗਰਲੇ 6 ਮਹੀਨਿਆਂ ਵਿਚ ਕਰਦੀਆਂ ਰਹੀਆਂ ਹਨ, ਸਾਡੀ ਸਰਕਾਰ ਨੇ ਪਹਿਲੇ ਤਿੰਨ ਮਹੀਨਿਆਂ ਵਿਚ ਕੀਤੇ ਹਨ | ਅਕਾਲੀ ਦਲ ਦੇ ਸਦਨ ਵਿਚ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਤੇ ਵਿਕਾਸ ਦੋਵੇਂ ਆਪਸ ਵਿਚ ਜੁੜੇ ਹੋਏ ਹਨ ਤੇ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਦਾ ਰਾਜ ਦੇ ਵਿਕਾਸ 'ਤੇ ਸਿੱਧਾ ਅਸਰ ਪਏਗਾ | ਕਾਂਗਰਸ ਦੇ ਸ. ਸੁਖਪਾਲ ਸਿੰਘ ਖਹਿਰਾ ਨੇ ਬੋਲਦਿਆਂ ਸਦਨ ਵਿਚ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਤਿੱਖਾ ਵਿਰੋਧ ਕੀਤਾ | ਉਨ੍ਹਾਂ ਜ਼ਮੀਨਾਂ ਆਬਾਦ ਕਰਨ ਵਾਲੇ ਛੋਟੇ ਕਿਸਾਨਾਂ ਨੂੰ ਉਜਾੜਨ ਦਾ ਵਿਰੋਧ ਕੀਤਾ ਪਰ ਮਾਲ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਦਨ ਵਿਚ ਛੋਟੇ ਕਿਸਾਨਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਭਰੋਸਾ ਦਿੱਤਾ | ਆਮ ਆਦਮੀ ਪਾਰਟੀ ਦੇ ਬੁੱਧਰਾਮ ਨੇ ਮਾਝੇ ਦੇ ਖੇਤਰਾਂ 'ਚੋਂ ਛੋਟੀਆਂ ਸਨਅਤਾਂ ਖ਼ਤਮ ਹੋਣ ਤੇ ਅੰਮਿ੍ਤਸਰ ਸੂਤੀ, ਊਨੀ ਤੇ ਰੇਸ਼ਮ ਆਦਿ ਕਾਰਖ਼ਾਨਿਆਂ ਵਿਚ ਕੰਮ ਕਰਦੇ 60 ਹਜ਼ਾਰ ਵਰਕਰਾਂ ਦੇ ਬੇਰੁਜ਼ਗਾਰ ਹੋਣ 'ਤੇ ਚਿੰਤਾ ਪ੍ਰਗਟਾਈ | ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਨੇ 85ਵੀਂ ਸੋਧ ਲਾਗੂ ਨਾ ਹੋਣ, ਯੂਨੀਵਰਸਿਟੀਆਂ ਦਾ 100 ਕਰੋੜ ਮਗਰਲੀ ਸਰਕਾਰ ਵਲੋਂ ਮਾਫ਼ ਕਰਨ ਅਤੇ ਹਾਦਸਾ ਪੀੜਤਾਂ ਦੇ ਮੁਫ਼ਤ ਇਲਾਜ ਨਾ ਹੋਣ ਦੇ ਮੁੱਦੇ ਉਠਾਏ | ਮਤੇ 'ਤੇ ਆਪ ਵਲੋਂ ਸਰਬਜੀਤ ਕੌਰ ਮਾਣੂੰਕੇ, ਸ਼ੈਰੀ ਕਲਸੀ ਅਤੇ ਗੁਰਪ੍ਰੀਤ ਸਿੰਘ ਬਨਾਂਵਲੀ ਨੇ ਵੀ ਆਪਣੇ ਵਿਚਾਰ ਰੱਖੇ |
ਸਿਫ਼ਰ ਕਾਲ
ਇਸ ਤੋਂ ਪਹਿਲਾਂ ਸਿਫ਼ਰ ਕਾਲ ਦੌਰਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਉਠਾਏ ਅਮਨ ਕਾਨੂੰਨ ਦੇ ਮੁੱਦੇ ਅਤੇ ਉਨ੍ਹਾਂ ਵਲੋਂ ਪੇਸ਼ ਕੰਮ ਰੋਕੂ ਮਤਾ ਰੱਦ ਹੋਣ ਅਤੇ ਸਪੀਕਰ ਵਲੋਂ ਇਸ ਮੁੱਦੇ 'ਤੇ ਮੁੱਖ ਮੰਤਰੀ ਵਲੋਂ ਕੱਲ੍ਹ ਜਵਾਬ ਦਿੱਤੇ ਜਾਣ ਦੇ ਐਲਾਨ ਤੋਂ ਸੰਤੁਸ਼ਟ ਨਾ ਹੋਣ ਕਾਰਨ ਅਤੇ ਸਿਫ਼ਰ ਕਾਲ ਵਿਚ ਮੁੱਦੇ ਉਠਾਉਣ ਲਈ ਸਮਾਂ ਨਾ ਮਿਲਣ ਕਾਰਨ ਵਿਰੋਧੀ ਮੈਂਬਰ ਪਹਿਲਾਂ ਸਪੀਕਰ ਦੀ ਕੁਰਸੀ ਸਾਹਮਣੇ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿਚ ਕਾਂਗਰਸ ਮੈਂਬਰ ਸਦਨ 'ਚੋਂ ਵਾਕਆਊਟ ਵੀ ਕੀਤਾ |

ਗੁਜਰਾਤ ਦੰਗੇ

ਸੁਪਰੀਮ ਕੋਰਟ ਵਲੋਂ ਮੋਦੀ ਖ਼ਿਲਾਫ਼ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਖਾਰਜ

ਬਰਕਰਾਰ ਰੱਖੀ ਐਸ. ਆਈ. ਟੀ. ਰਿਪੋਰਟ
ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸਾਲ 2002 ਗੁਜਰਾਤ ਦੰਗਿਆਂ ਦੇ ਉਸ ਵੇਲੇ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿਟ ਦੇਣ ਵਾਲੀ ਐਸ. ਆਈ. ਟੀ. ਰਿਪੋਰਟ ਦੇ ਖ਼ਿਲਾਫ਼ ਦਾਖ਼ਲ ਪਟੀਸ਼ਨ ਖਾਰਜ ਕਰ ਦਿੱਤੀ ਹੈ | ਸਰਬਉੱਚ ਅਦਾਲਤ ਨੇ ਜ਼ਕੀਆ ਜਾਫ਼ਰੀ ਦੀ ਪਟੀਸ਼ਨ 'ਚ 2002 ਦੰੰਗਿਆਂ ਦੇ ਪਿੱਛੇ ਵੱਡੀ ਸਾਜਿਸ਼ ਦੀ ਜਾਂਚ ਦੀ ਮੰਗ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਪਟੀਸ਼ਨ 'ਚ ਕੋਈ ਮੈਰਿਟ ਨਹੀਂ ਹੈ | ਜਸਟਿਸ ਏ. ਐਮ. ਖਾਨਵਿਲਕਰ, ਜਸਟਿਸ ਦਿਨੇਸ਼ ਮਾਹੇਸ਼ਵਰੀ ਤੇ ਜਸਟਿਸ ਸੀ. ਟੀ. ਰਵੀ ਕੁਮਾਰ ਦੇ ਬੈਂਚ ਨੇ ਸ਼ੁੱਕਰਵਾਰ ਨੂੰ ਇਹ ਫ਼ੈਸਲਾ ਸੁਣਾਇਆ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 9 ਦਸੰਬਰ, 2021 ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖਿਆ ਸੀ | ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਣ ਦੇ ਨਾਲ ਨਾ ਸਿਰਫ਼ ਪਟੀਸ਼ਨ ਦੇ ਇਰਾਦੇ 'ਤੇ ਸਵਾਲ ਉਠਾਏ ਸਗੋਂ ਨਾਰਾਜ਼ਗੀ ਪ੍ਰਗਟਾਉਂਦਿਆਂ ਇਹ ਵੀ ਕਿਹਾ ਕਿ ਇਹ ਪਟੀਸ਼ਨ ਸੁਪਰੀਮ ਕੋਰਟ ਦੇ ਵਿਵੇਕ 'ਤੇ ਸਵਾਲ ਉਠਾਉਣ ਵਾਲੀ ਹੈ | ਸੁਪਰੀਮ ਕੋਰਟ ਨੇ ਆਪਣੇ 452 ਸਫ਼ਿਆਂ ਦੇ ਫ਼ੈਸਲੇ 'ਚ ਐਸ. ਆਈ. ਟੀ. ਵਲੋਂ ਕੀਤੀ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਜਾਂਚ ਦੌਰਾਨ ਇਕੱਠੀ ਕੀਤੀ ਸਾਰੀ ਸਮੱਗਰੀ 'ਤੇ ਵਿਚਾਰ ਕਰਕੇ ਆਪਣੀ ਰਾਇ ਬਣਾਈ ਸੀ ਅਤੇ ਅੱਗੇ ਦੀ ਜਾਂਚ ਦਾ ਸਵਾਲ ਸਰਬਉੱਚ ਪੱਧਰ 'ਤੇ ਵੱਡੀ ਸਾਜਿਸ਼ ਦੇ ਇਲਜ਼ਾਮ ਦੇ ਸੰਬੰਧ 'ਚ ਨਵੀਂ ਸਮੱਗਰੀ ਦੀ ਉਪਲਬਧਤਾ 'ਤੇ ਹੀ ਉੱਠਦਾ ਹੈ, ਜੋ ਕਿ ਨਹੀਂ ਹੈ | ਇਸ ਲਈ ਐਸ. ਆਈ. ਟੀ. ਵਲੋਂ ਪੇਸ਼ ਕੀਤੀ ਗਈ ਅੰਤਿਮ ਰਿਪੋਰਟ ਨੂੰ ਬਿਨਾਂ ਕੁਝ ਕਹੇ, ਸਵੀਕਾਰ ਕੀਤਾ ਜਾਣਾ ਚਾਹੀਦਾ ਹੈ |
ਫ਼ੈਸਲੇ ਨਾਲ ਨਿਰਾਸ਼ਾ ਹੋਈ-ਤਨਵੀਰ ਜਾਫ਼ਰੀ
ਅਹਿਮਦਾਬਾਦ, (ਏਜੰਸੀ)-ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਦੇ ਪੁੱਤਰ ਤਨਵੀਰ ਜਾਫ਼ਰੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਨਿਰਾਸ਼ ਹਨ | ਅਹਿਸਾਨ ਜਾਫ਼ਰੀ ਦੀ ਦੰਗਿਆਂ 'ਚ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਪਤਨੀ ਜ਼ਕੀਆ ਜਾਫ਼ਰੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ | ਤਨਵੀਰ ਜਾਫ਼ਰੀ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਤੋਂ ਬਹੁਤ ਨਿਰਾਸ਼ਾ ਹੋਈ ਹੈ | ਉਨ੍ਹਾਂ ਕਿਹਾ ਕਿ ਕਿਉਂਕਿ ਮੈਂ ਦੇਸ਼ ਤੋਂ ਬਾਹਰ ਹਾਂ, ਇਸ ਲਈ ਫ਼ੈਸਲੇ ਦਾ ਪੂਰਾ ਅਧਿਐਨ ਕਰਨ ਤੋਂ ਬਾਅਦ ਹੀ ਬਿਆਨ ਦੇਵਾਂਗਾ |

ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਨੂੰ ਪਾਕਿਸਤਾਨ 'ਚ 15 ਸਾਲ ਦੀ ਸਜ਼ਾ

ਲਾਹੌਰ, 24 ਜੂਨ (ਪੀ. ਟੀ. ਆਈ.)-ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ 2008 ਦੇ ਮੁੰਬਈ ਹਮਲਿਆਂ ਦੇ ਮੁੱਖ ਸਰਗਨਾ ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਕਾਰਕੁਨ ਸਾਜਿਦ ਮੀਰ ਨੂੰ ਅੱਤਵਾਦੀ ਫੰਡਿੰਗ ਦੇ ਮਾਮਲੇ 'ਚ 15 ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਹੈ | ਇਕ ਸੀਨੀਅਰ ਵਕੀਲ ਨੇ ਦੱਸਿਆ ਕਿ ਦੋਸ਼ੀ ਮੀਰ, ਜੋ ਕਿ ਉਮਰ 40ਵੇਂ ਦਹਾਕੇ ਦੇ ਅੱਧ 'ਚ ਹੈ, ਇਸ ਅਪ੍ਰੈਲ 'ਚ ਆਪਣੀ ਗਿ੍ਫ਼ਤਾਰੀ ਤੋਂ ਬਾਅਦ ਕੋਟ ਲਖਪਤ ਜੇਲ੍ਹ 'ਚ ਬੰਦ ਹੈ | ਉਨ੍ਹਾਂ ਕਿਹਾ ਕਿ ਅਦਾਲਤ ਨੇ ਦੋਸ਼ੀ ਨੂੰ 4 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਹੈ | ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਮੀਰ ਮਰ ਚੁੱਕਾ ਹੈ | ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ.) ਦੀ ਆਖਰੀ ਬੈਠਕ ਤੋਂ ਪਹਿਲਾਂ ਪਾਕਿਸਤਾਨ ਨੇ ਕਥਿਤ ਤੌਰ 'ਤੇ ਏਜੰਸੀ ਨੂੰ ਕਿਹਾ ਸੀ ਕਿ ਉਸ ਨੇ ਐਫ.ਏ.ਟੀ.ਐਫ. ਦੀ ਗ੍ਰੇ ਲਿਸਟ ਤੋਂ ਹਟਾਉਣ ਦੀ ਮੰਗ ਕਰਨ ਲਈ ਸਾਜਿਦ ਮੀਰ ਨੂੰ ਗਿ੍ਫ਼ਤਾਰ ਕੀਤਾ ਸੀ ਤੇ ਮੁਕੱਦਮਾ ਚਲਾਇਆ ਸੀ | ਸਾਜਿਦ ਮੀਰ, ਜਿਸ ਜਿਸ ਦੇ ਸਿਰ 5 ਮਿਲੀਅਨ ਡਾਲਰ ਦਾ ਇਨਾਮ ਹੈ, 26/11 ਦੇ ਮੁੰਬਈ ਹਮਲਿਆਂ 'ਚ ਉਸ ਦੀ
ਭੂਮਿਕਾ ਕਾਰਨ ਭਾਰਤ ਦੀ ਸਭ ਤੋਂ ਵੱਧ ਲੋੜੀਂਦੇ ਸੂਚੀ 'ਚ ਸ਼ਾਮਿਲ ਹੈ | ਮੀਰ ਨੂੰ ਮੁੰਬਈ ਹਮਲਿਆਂ ਦਾ ਪ੍ਰੋਜੈਕਟ ਮੈਨੇਜਰ ਕਿਹਾ ਜਾਂਦਾ ਸੀ | ਮੀਰ ਕਥਿਤ ਤੌਰ 'ਤੇ 2005 'ਚ ਫਰਜ਼ੀ ਨਾਂਅ 'ਤੇ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਭਾਰਤ ਆਇਆ ਸੀ |

ਨੀਤੀ ਆਯੋਗ ਦੇ ਨਵੇਂ ਸੀ.ਈ.ਓ. ਬਣੇ ਪਰਮੇਸ਼ਵਰਨ ਅਈਅਰ

ਤਪਨ ਕੁਮਾਰ ਡੇਕਾ ਆਈ.ਬੀ. ਮੁਖੀ ਬਣੇ, 'ਰਾਅ' ਮੁਖੀ ਸਾਮੰਤ ਗੋਇਲ ਦਾ ਕਾਰਜਕਾਲ ਵਧਾਇਆ
ਨਵੀਂ ਦਿੱਲੀ, 24 ਜੂਨ (ਏਜੰਸੀ)-ਕੇਂਦਰ ਸਰਕਾਰ ਨੇ ਸੇਵਾਮੁਕਤ ਆਈ. ਏ. ਐਸ. ਅਧਿਕਾਰੀ ਪਰਮੇਸ਼ਵਰਨ ਅਈਅਰ ਨੂੰ ਨੀਤੀ ਆਯੋਗ ਦਾ ਨਵਾਂ ਸੀ. ਈ. ਓ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ ਦੋ ਸਾਲ ਲਈ ਕੀਤੀ ਗਈ ਹੈ | ਪਰਮੇਸ਼ਵਰਨ ਅਈਅਰ ਨੀਤੀ ਆਯੋਗ ਦੇ ਮੌਜੂਦਾ ਸੀ. ਈ. ਓ ਅਮਿਤਾਭ ਕਾਂਤ ਦਾ ਸਥਾਨ ਲੈਣਗੇ | ਜਿਨ੍ਹਾਂ ਦਾ ਕਾਰਜਕਾਲ 30 ਜੂਨ ਨੂੰ ਖ਼ਤਮ ਹੋ ਰਿਹਾ ਹੈ | ਪਰਮੇਸ਼ਵਰਨ ਅਈਅਰ 1981 ਬੈਚ ਦੇ ਯੂ.ਪੀ. ਕਾਡਰ ਦੇ ਸੇਵਾਮੁਕਤ ਅਧਿਕਾਰੀ ਹਨ | ਉਨ੍ਹਾਂ ਨੇ 2009 'ਚ ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਸੀ | ਉਹ ਪੀਣ ਵਾਲਾ ਪਾਣੀ ਤੇ ਸਵੱਛਤਾ ਸਕੱਤਰ ਵੀ ਰਹਿ ਚੁੱਕੇ ਹਨ ਅਤੇ ਸੰਯੁਕਤ ਰਾਸ਼ਟਰ 'ਚ ਸੀਨੀਅਰ ਪੇਂਡੂ ਜਲ ਸਵੱਛਤਾ ਮਾਹਿਰ ਦੇ ਰੂਪ 'ਚ ਵੀ ਕੰਮ ਕਰ ਚੁੱਕੇ ਹਨ | ਇਸੇ ਤਰ੍ਹਾਂ ਆਈ. ਪੀ. ਐਸ. ਅਧਿਕਾਰੀ ਤਪਨ ਕੁਮਾਰ ਡੇਕਾ ਨੂੰ ਆਈ. ਬੀ. ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਅਰਵਿੰਦ ਕੁਮਾਰ ਦਾ ਸਥਾਨ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 30 ਜੂਨ ਨੂੰ ਖ਼ਤਮ ਹੋ ਰਿਹਾ ਹੈ | ਉਨ੍ਹਾਂ ਦੀ ਨਿਯੁਕਤੀ ਦੋ ਸਾਲ ਲਈ ਕੀਤੀ ਗਈ ਹੈ | ਉਹ ਹਿਮਾਚਲ ਪ੍ਰਦੇਸ਼ ਕਾਡਰ ਦੇ 1988 ਬੈਚ ਦੇ ਆਈ. ਪੀ. ਐਸ. ਅਧਿਕਾਰੀ ਹਨ | ਜਦੋਂਕਿ ਰਾਅ ਮੁਖੀ ਸਾਮੰਤ ਕੁਮਾਰ ਗੋਇਲ ਦੇ ਸੇਵਾਕਾਲ 'ਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ | ਪੰਜਾਬ ਕਾਡਰ ਦੇ 1984 ਬੈਚ ਦੇ ਆਈ. ਪੀ. ਐਸ. ਅਧਿਕਾਰੀ ਸਾਮੰਤ ਕੁਮਾਰ ਗੋਇਲ ਅਗਲੇ ਸਾਲ 30 ਜੂਨ, 2023 ਤੱਕ ਰਾਅ ਮੁਖੀ ਵਜੋਂ ਕੰਮ ਕਰਨਗੇ |

ਸ਼ਿਵ ਸੈਨਾ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ-ਊਧਵ

ਪਵਾਰ ਵਲੋਂ ਠਾਕਰੇ ਨਾਲ ਮੁਲਾਕਾਤ
ਮੁੰਬਈ, 24 ਜੂਨ (ਪੀ. ਟੀ. ਆਈ.)-ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਰਾਤ ਬਾਗੀ ਨੇਤਾ ਏਕਨਾਥ ਸ਼ਿੰਦੇ ਅਤੇ ਭਾਜਪਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਸ਼ਿਵ ਸੈਨਾ ਦੇ ਕੇਡਰ ਤੇ ਪਾਰਟੀ ਵਰਕਰਾਂ ਨੂੰ ਖੋਹ ਨਹੀਂ ਸਕਦੇ | ਇਸ ਦੇ ਨਾਲ ਹੀ ਉਨ੍ਹਾਂ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸ਼ਿਵ ਸੈਨਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਇਕ ਵਿਚਾਰਧਾਰਾ ਹੈ ਤੇ ਭਾਜਪਾ ਇਸ ਨੂੰ ਖਤਮ ਕਰਨਾ ਚਾਹੁੰਦੀ ਹੈ, ਕਿਉਂਕਿ ਉਹ ਹਿੰਦੂ ਵੋਟ ਬੈਂਕ ਨੂੰ ਕਿਸੇ ਨਾਲ ਸਾਂਝਾ ਨਹੀਂ ਕਰਨਾ ਚਾਹੁੰਦੇ | ਉਨ੍ਹਾਂ ਕਿਹਾ ਕਿ ਮਰਹੂਮ ਬਾਲ ਠਾਕਰੇ ਨੇ ਭਾਜਪਾ ਨਾਲ ਗੱਠਜੋੜ ਦੀ ਸ਼ੁਰੂਆਤ ਸਿਰਫ ਹਿੰਦੂਤਵ ਵੋਟਾਂ ਦੀ ਫੁੱਟ ਤੋਂ ਬਚਣ ਲਈ ਕੀਤੀ ਸੀ | ਪਾਰਟੀ ਦੇ ਮਿਊਸਪਲ ਕੌਂਸਲਰਾਂ ਨੂੰ ਇਕ ਵਰਚੁਅਲ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ ਆਮ ਵਰਕਰ ਉਸ ਦੀ ਦੌਲਤ ਹਨ ਅਤੇ ਜਿੰਨਾ ਚਿਰ ਉਹ ਉਸ ਦੇ ਨਾਲ ਸਨ, ਉਹ ਦੂਜਿਆਂ ਦੀ ਆਲੋਚਨਾ ਦੀ ਪਰਵਾਹ ਨਹੀਂ ਕਰਦੇ | ਠਾਕਰੇ ਨੇ ਅੱਗੇ ਕਿਹਾ ਕਿ ਜੇਕਰ ਸੈਨਾ ਦੇ ਵਰਕਰਾਂ ਨੂੰ ਲੱਗਦਾ ਹੈ ਕਿ ਉਹ ਪਾਰਟੀ ਚਲਾਉਣ ਦੇ ਅਯੋਗ ਹਨ ਤਾਂ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ ਹਨ | ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨੇ ਸੂਬੇ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ਼ (ਮਾਤੋਸ਼੍ਰੀ) ਵਿਖੇ ਮੁਲਾਕਾਤ ਕੀਤੀ ਹੈ | ਇਸ ਮੌਕੇ ਐਨ.ਸੀ.ਪੀ. ਦੇ ਸੂਬਾ ਪ੍ਰਧਾਨ ਜਯੰਤ ਪਾਟਿਲ ਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਵੀ ਉਨ੍ਹਾਂ ਨਾਲ ਸਨ |

ਕੋਈ ਵੀ ਰਾਸ਼ਟਰੀ ਪਾਰਟੀ ਸਾਡੇ ਸੰਪਰਕ 'ਚ ਨਹੀਂ-ਸ਼ਿੰਦੇ

ਮਹਾਰਾਸ਼ਟਰ 'ਚ ਜਾਰੀ ਸਿਆਸੀ ਘਟਨਾਕ੍ਰਮ ਦੌਰਾਨ ਸ਼ਿਵ ਸੈਨਾ ਦੇ ਬਾਗ਼ੀ ਧੜੇ ਦੇ ਆਗੂ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਕੋਈ ਵੀ ਰਾਸ਼ਟਰੀ ਪਾਰਟੀ ਸਾਡੇ ਸੰਪਰਕ 'ਚ ਨਹੀਂ ਹੈ, ਜਦਕਿ ਬੀਤੇ ਦਿਨ ਉਨ੍ਹਾਂ ਇਕ 'ਸ਼ਕਤੀਸ਼ਾਲੀ ਰਾਸ਼ਟਰੀ ਪਾਰਟੀ' ਦਾ ਉਨ੍ਹਾਂ ਨੂੰ ਸਮਰਥਨ ਹੋਣ ਦਾ ਦਾਅਵਾ ਕੀਤਾ ਸੀ | ਜਦੋਂ ਇਕ ਟੀਵੀ. ਚੈਨਲ ਵਲੋਂ ਉਨ੍ਹਾਂ ਤੋਂ ਪੁੱਛਿਆ ਗਿਆ ਕੀ ਭਾਜਪਾ ਉਨ੍ਹਾਂ ਦੇ ਧੜੇ ਦੀ ਹਿਮਾਇਤ ਕਰਦੀ ਹੈ ਤਾਂ ਸ਼ਿੰਦੇ ਨੇ ਕਿਹਾ ਕਿ ਉਸ ਦੇ ਕਹਿਣ ਦਾ ਭਾਵ ਇਕ ਵੱਡੀ ਸ਼ਕਤੀ (ਮਰਹੂਮ ਬਾਲਾਸਾਹਿਬ ਠਾਕਰੇ ਤੇ ਆਨੰਦ ਦਿਘੇ) ਤੋਂ ਸੀ | ਉਨ੍ਹਾਂ ਦਾਅਵਾ ਕੀਤਾ ਸੀ ਸ਼ਿਵ ਸੈਨਾ ਦੇ 55 ਵਿਧਾਇਕਾਂ 'ਚੋਂ 40 ਉਨ੍ਹਾਂ ਨਾਲ ਹਨ ਤੇ 12 ਆਜ਼ਾਦ ਵਿਧਾਇਕ ਵੀ ਉਸ ਦਾ ਸਮਰਥਨ ਕਰ ਰਹੇ ਹਨ |

ਭਾਰਤ ਨੇ ਕਈ ਦੇਸ਼ਾਂ ਕੋਲ ਵਿਦਿਆਰਥੀ ਵੀਜ਼ੇ ਦੀ ਮਨਜ਼ੂਰੀ 'ਚ ਦੇਰੀ ਦਾ ਮੁੱਦਾ ਉਠਾਇਆ

ਨਵੀਂ ਦਿੱਲੀ, 24 ਜੂਨ (ਏਜੰਸੀ)-ਭਾਰਤ ਨੇ ਸ਼ੁੱਕਰਵਾਰ ਨੂੰ ਆਸਟਰੇਲੀਆ, ਕੈਨੇਡਾ, ਯੂ.ਕੇ., ਅਮਰੀਕਾ, ਜਰਮਨੀ ਤੇ ਕਈ ਹੋਰ ਦੇਸ਼ਾਂ ਕੋਲ ਵਿਦਿਆਰਥੀਆਂ ਨੂੰ ਵੀਜ਼ੇ ਦੇਣ 'ਚ ਹੋ ਰਹੀ ਦੇਰੀ ਦਾ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਇਆ ਹੈ | ਭਾਰਤ ਦੇ ਹਜ਼ਾਰਾਂ ਵਿਦਿਆਰਥੀ ਆਪਣੀ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਜਲਾਲਾਬਾਦ ਆਈ.ਈ.ਡੀ. ਧਮਾਕੇ ਮਾਮਲੇ 'ਚ ਛਾਪੇ

ਚੰਡੀਗੜ੍ਹ, 24 ਜੂਨ (ਪੀ. ਟੀ. ਆਈ.)-ਪਿਛਲੇ ਸਾਲ ਪੰਜਾਬ ਦੇ ਜਲਾਲਾਬਾਦ 'ਚ ਹੋਏ ਬੰਬ ਧਮਾਕੇ ਮਾਮਲੇ ਦੇ ਸੰਬੰਧ 'ਚ ਕੌਮੀ ਜਾਂਚ ਏਜੰਸੀ ਵਲੋਂ ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨ ਤਾਰਨ 'ਚ 6 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਐਨ.ਆਈ.ਏ. ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮੁੜ ਭੁਚਾਲ ਦੇ ਝਟਕੇ-5 ਮੌਤਾਂ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਪੂਰਬੀ ਅਫ਼ਗਾਨਿਸਤਾਨ 'ਚ ਅੱਜ ਇਕ ਵਾਰ ਫਿਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ | ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਗਿਆਨ ਜ਼ਿਲ੍ਹੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ | ਭੁਚਾਲ ਕਾਰਨ ਗਿਆਨ ...

ਪੂਰੀ ਖ਼ਬਰ »

ਅਧਿਆਪਕਾਂ ਦੀ ਭਰਤੀ ਦਾ ਮਾਮਲਾ ਗੂੰਜਿਆ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਬਜਟ ਇਜਲਾਸ ਦੇ ਪਹਿਲੇ ਦਿਨ ਅੱਜ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਰਤੀ ਵਣ ਐਕਟ 1927 ਦੇ ਉਪਬੰਧਾਂ ...

ਪੂਰੀ ਖ਼ਬਰ »

ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਬਜਟ ਇਜਲਾਸ ਦੇ ਪਹਿਲੇ ਦਿਨ ਅੱਜ ਸਦਨ 'ਚ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ ਨੇ ...

ਪੂਰੀ ਖ਼ਬਰ »

ਯਸ਼ਵੰਤ ਸਿਨਹਾ ਨੂੰ ਮਿਲੀ ਜ਼ੈੱਡ ਸੁਰੱਖਿਆ

ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਵਿਰੋਧੀ ਧਿਰ ਵਲੋਂ ਐਲਾਨੇ ਰਾਸ਼ਟਰਪਤੀ ਅਹੁਦੇ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸੁਰੱਖਿਆ ਪ੍ਰਦਾਨ ਕੀਤੀ ਹੈ | ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਯਸ਼ਵੰਤ ...

ਪੂਰੀ ਖ਼ਬਰ »

ਮੁੱਖ ਮੰਤਰੀ ਅਤੇ ਬਾਜਵਾ ਹੋਏ ਆਹਮੋ-ਸਾਹਮਣੇ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਸਿੱਖਿਆ ਦੇ ਪੱਧਰ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਹਮੋ-ਸਾਹਮਣੇ ਹੋ ਗਏ | ਸਵਾਲ ਜਵਾਬ ਦੀ ਕਾਰਵਾਈ ਦੌਰਾਨ ਜਦੋਂ ਇਕ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ ਰੁਪਈਆ ਰਿਕਾਰਡ ਹੇਠਲੇ ਪੱਧਰ 'ਤੇ

ਮੁੰਬਈ, 24 ਜੂਨ (ਏਜੰਸੀ)-ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਈਆ ਸ਼ੁੱਕਰਵਾਰ ਨੂੰ ਇਕ ਪੈਸੇ ਦੀ ਮਾਮੂਲੀ ਗਿਰਾਵਟ ਨਾਲ 78.33 ਰੁਪਏ ਪ੍ਰਤੀ ਡਾਲਰ ਦੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ | ਅੰਤਰਰਾਸ਼ਟਰੀ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸਥਾਨਕ ਮੁਦਰਾ ਡਾਲਰ ਦੇ ...

ਪੂਰੀ ਖ਼ਬਰ »

ਸੰਧਵਾਂ ਨੇ ਬੁਲੰਦ ਕੀਤਾ ਪੰਜਾਬੀ ਦਾ ਝੰਡਾ

ਚੰਡੀਗੜ੍ਹ, 24 ਜੂਨ (ਐਨ.ਐਸ.ਪਰਵਾਨਾ)-16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਜਲਾਸ ਮੌਕੇ ਸੈਂਕੜੇ ਸਾਲ ਪਿੱਛੋਂ ਕੇਵਲ ਪੰਜਾਬੀ ਦਾ ਝੰਡਾ ਝੁਲਾ ਦਿੱਤਾ ਤੇ ਇਸ ਵਿਚ ਇਜਲਾਸ ਦੇ ਦਿਨਾਂ ਵਿਚ ਸਪੀਕਰ ਦੀ ਆਮਦ ਮੌਕੇ ਇਹ ਇਤਿਹਾਸਕ ਰਵਾਇਤ ...

ਪੂਰੀ ਖ਼ਬਰ »

ਭਾਰਤ ਦਾ ਬਣਿਆ ਲੜਾਕੂ ਵਾਹਨ ਫ਼ੌਜ 'ਚ ਸ਼ਾਮਿਲ

ਸ੍ਰੀਨਗਰ, 24 ਜੂਨ (ਮਨਜੀਤ ਸਿੰਘ)-ਉੱਤਰੀ ਕਮਾਨ ਦੇ ਲੈਫ. ਜਨਰਲ ਉਪਿੰਦਰ ਦਵੇਦੀ ਨੇ ਲੱਦਾਖ ਵਿਖੇ ਫ਼ੌਜ ਦੀ ਤਾਕਤ 'ਚ ਵਾਧਾ ਕਰਨ ਲਈ ਭਾਰਤ ਦੇ ਬਣੇ ਲੜਾਕੂ ਵਾਹਨ ਫ਼ੌਜ 'ਚ ਸ਼ਾਮਿਲ ਕਰ ਦਿੱਤਾ | ਉੱਤਰੀ ਕਮਾਨ ਦੇ ਲੈਫ. ਜਨਰਲ ਨੇ ਵਾਹਨ ਨੂੰ ਆਪ ਚਲਾਇਆ ਤੇ ਕਿਹਾ ਕਿ ਇਸ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX