ਤਾਜਾ ਖ਼ਬਰਾਂ


ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  6 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  10 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  24 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  29 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 3 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 3 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਲੁਧਿਆਣਾ

ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ 'ਚ ਅੱਗ ਲੱਗਣ ਕਾਰਨ ਕਰੋੜਾਂ ਦਾ ਸਾਮਾਨ ਸੜਿਆ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਦੀ ਚਾਰ ਖੰਭਾ ਰੋਡ 'ਤੇ ਸਥਿਤ ਰੈਡੀਮੇਡ ਕੱਪੜਿਆਂ ਦੇ ਵੱਡੇ ਸ਼ੋਅਰੂਮ ਲੱਕੀ ਟਾਵਲ ਸਟੋਰ 'ਤੇ ਅੱਜ ਸਵੇਰੇ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ, ਜਦ ਕਿ ਸ਼ੋਅਰੂਮ ਦੀ ਇਮਾਰਤ ਨੂੰ ਵੀ ਭਾਰੀ ਨੁਕਸਾਨ ਪੁੱਜਾ ਹੈ | ਜਾਣਕਾਰੀ ਅਨੁਸਾਰ ਘਟਨਾ ਸਵੇਰੇ ਸਾਢੇ 10 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਸ਼ੋਅਰੂਮ ਦੇ ਮੁਲਾਜ਼ਮ ਅਜੇ ਸ਼ੋਅਰੂਮ 'ਤੇ ਆਏ ਸਨ ਤੇ ਉਨ੍ਹਾਂ ਨੇ ਸ਼ੋਅਰੂਮ ਦੀਆਂ ਬੱਤੀਆਂ ਜਗਾਈਆਂ ਸਨ | ਬੱਤੀਆਂ ਜਗਾਉਣ ਦੇ ਨਾਲ ਹੀ ਉਥੇ ਅਚਾਨਕ ਅੱਗ ਲੱਗ ਗਈ | ਅੱਗ ਸ਼ੋਅਰੂਮ ਦੀ ਬਹੁ ਮੰਜ਼ਿਲਾ ਇਮਾਰਤ ਤੋਂ ਹੇਠਲੀ ਮੰਜ਼ਿਲ ਤੋਂ ਸ਼ੁਰੂ ਹੋਈ ਤੇ ਹੌਲੀ-ਹੌਲੀ ਕਰਕੇ ਫੈਲ ਗਈ, ਜਿਸ ਵਕਤ ਸ਼ੋਅਰੂਮ 'ਚ ਅੱਗ ਲੱਗੀ ਉਸ ਸਮੇਂ ਕੁਝ ਮੁਲਾਜ਼ਮ ਸ਼ੋਅਰੂਮ ਦੇ ਅੰਦਰ ਸਨ ਤੇ ਅਜੇ ਡਿਊਟੀ 'ਤੇ ਆਏ ਹੀ ਸਨ ਪਰ ਉਹ ਅੱਗ ਲੱਗਣ ਤੋਂ ਤੁਰੰਤ ਬਾਅਦ ਸ਼ੋਅਰੂਮ ਤੋਂ ਬਾਹਰ ਆ ਗਏ | ਉਨ੍ਹਾਂ ਨੇ ਇਸ ਦੀ ਸੂਚਨਾ ਮਾਲਕ ਲੱਕੀ ਨੂੰ ਦਿੱਤੀ | ਸੂਚਨਾ ਮਿਲਦਿਆਂ ਫਾਇਰ ਬਿ੍ਗੇਡ ਦਾ ਅਮਲਾ ਮੌਕੇ 'ਤੇ ਪਹੁੰਚਿਆ | ਫਾਇਰ ਬਿ੍ਗੇਡ ਦੀਆਂ 18 ਦੇ ਕਰੀਬ ਗੱਡੀਆਂ ਨੇ ਚਾਰ ਘੰਟੇ ਤੋਂ ਵੱਧ ਸਮੇਂ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਫਾਇਰ ਬਿ੍ਗੇਡ ਦੇ ਅਮਲੇ ਨੂੰ ਅੱਗ 'ਤੇ ਕਾਬੂ ਪਾਉਣ ਲਈ ਸ਼ੋਅਰੂਮ ਦੀਆਂ ਦੀਵਾਰਾਂ ਵੀ ਤੋੜਣੀਆਂ ਪਈਆਂ | ਸ਼ੋਅਰੂਮ 'ਚ ਭਾਰੀ ਮਾਤਰਾ ਵਿਚ ਕੱਪੜੇ ਤੇ ਹੋਰ ਸਾਮਾਨ ਪਿਆ ਸੀ ਜੋ ਕਿ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਚਾਰ ਖੰਭਾ ਰੋਡ 'ਤੇ ਆਵਾਜਾਈ ਬਿਲਕੁਲ ਬੰਦ ਕਰ ਦਿੱਤੀ ਗਈ ਤੇ ਸਿਰਫ਼ ਅੱਗ ਬੁਝਾਊ ਗੱਡੀਆਂ ਨੂੰ ਹੀ ਸੜਕ 'ਤੇ ਜਾਣ ਦੀ ਇਜਾਜ਼ਤ ਦਿੱਤੀ ਗਈ | ਪੁਲਿਸ ਅਧਿਕਾਰੀਆਂ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਹਿ ਕੇ ਕੁਝ ਸਮੇਂ ਲਈ ਇਲਾਕੇ ਦੀ ਬੱਤੀ ਵੀ ਬੰਦ ਕਰ ਦਿੱਤੀ ਗਈ | ਅੱਗ ਕਾਰਨ ਮਾਲਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਉੱਥੇ ਮੌਜੂਦ ਦੁਕਾਨਦਾਰ ਨੇ ਦੱਸਿਆ ਕਿ ਬੀਤੀ ਸ਼ਾਮ ਤੋਂ ਹੀ ਇਲਾਕੇ ਦੀ ਬਿਜਲੀ ਸਪਲਾਈ ਖਰਾਬ ਸੀ ਤੇ ਵੋਲਟੇਜ ਵੱਧ ਘੱਟ ਰਹੀ ਸੀ ਜਿਸ ਕਾਰਨ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਸਵੇਰ ਤਕ ਬਿਜਲੀ ਸਪਲਾਈ ਦਾ ਇਹੋ ਹਾਲ ਸੀ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਅੱਗ ਕਾਰਨ ਸ਼ੋਅ ਰੂਮ ਦੀ ਇਮਾਰਤ ਵੀ ਨੁਕਸਾਨੀ ਗਈ ਹੈ |

ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਸੀਵਰਮੈਨ, ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਨਗਰ ਨਿਗਮ ਵਲੋਂ ਨਿਗਮ 'ਚ ਕੰਮ ਕਰ ਰਹੇ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀ, ਬੇਲਦਾਰਾਂ ਤੇ ਡਰਾਈਵਰਾਂ ਨੂੰ ਪੱਕਾ ਕਰਾਉਣ ਲਈ ਅਤੇ ਸਫ਼ਾਈ ...

ਪੂਰੀ ਖ਼ਬਰ »

ਆਹਲੂਵਾਲੀਆ ਕਾਲੋਨੀ ਦੀ ਮਨਮੀਤ ਕੌਰ ਬਣੀ ਭਾਰਤੀ ਮਹਿਲਾ ਬਾਸਕਟਬਾਲ ਟੀਮ ਦੀ ਕਪਤਾਨ

ਭਾਮੀਆਂ ਕਲਾਂ, 24 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਆਹਲੂਵਾਲੀਆ ਕਾਲੋਨੀ (ਕੁੱਲੀਆਵਾਲ) ਦੀ ਮਨਮੀਤ ਕੌਰ ਨੂੰ ਭਾਰਤੀ ਬਾਸਕਟਬਾਲ ਟੀਮ ਦੀ ਕਪਤਾਨ ਬਣਨ ਦਾ ਮਾਣ ਹਾਸਲ ਹੋਇਆ ਹੈ | ਇਸ ਸੰਬੰਧੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਨਮੀਤ ...

ਪੂਰੀ ਖ਼ਬਰ »

ਬਿਜਲੀ ਨਿਗਮ ਟੀਮਾਂ ਵਲੋਂ ਛਾਪੇਮਾਰੀ ਦੌਰਾਨ 19 ਬਿਜਲੀ ਚੋਰੀ ਤੇ 1 ਯੂ. ਯੂ. ਈ. ਦਾ ਮਾਮਲਾ ਫੜਿਆ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਬਿਜਲੀ ਨਿਗਮ ਦੀਆਂ ਵੱਖ-ਵੱਖ ਟੀਮਾਂ ਨੇ ਮਹਾਂਨਗਰ ਲੁਧਿਆਣਾ 'ਚ 101 ਥਾਵਾਂ 'ਤੇ ਛਾਪੇਮਾਰੀ ਕੀਤੀ | ਜਿਸ ਦੌਰਾਨ ਬਿਜਲੀ ਨਿਗਮ ਦੀਆਂ ਟੀਮਾਂ ਨੇ 19 ਬਿਜਲੀ ਚੋਰੀ ਕਰਨ ਤੇ 1 ਯੂ. ਯੂ. ਈ. ਦਾ ਮਾਮਲਾ ਫੜਿਆ | ਬਿਜਲੀ ਨਿਗਮ ਦੀਆਂ ਟੀਮਾਂ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਆਹੂਜਾ)-ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸੁਸ਼ੀਲ ਕੁਮਾਰ ਵਾਸੀ ਗੁਰਮੀਤ ਨਗਰ ਵਜੋਂ ਕੀਤੀ ਗਈ | ਉਕਤ ਕਥਿਤ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਕਾਰਖਾਨੇਦਾਰਾਂ ਨੂੰ 45 ਦਿਨ ਦਾ ਅਗਾਊਾ ਬਿਜਲੀ ਬਿੱਲ ਭੇਜਣ ਦੇ ਰੋਸ ਵਜੋਂ ਅੱਜ ਜਨਤਾ ਨਗਰ ਡਵੀਜ਼ਨ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਸਨਅਤਕਾਰਾਂ ਨੇ ਮੁੱਖ ਮੰਤਰੀ ...

ਪੂਰੀ ਖ਼ਬਰ »

ਡਾ. ਇੰਦਰਜੀਤ ਕੌਰ ਵਲੋਂ ਗੁਰੂ ਅਮਰਦਾਸ ਆਸ਼ਰਮ ਦਾ ਦੌਰਾ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਡਾ. ਇੰਦਰਜੀਤ ਕੌਰ ਵਲੋਂ ਗੁਰੂ ਅਮਰਦਾਸ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਸੰਬੰਧੀ ਚਾਈਲਡ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਮੁੱਖ ਸੇਵਾਦਾਰ ਪਿੰਗਲਵਾੜਾ ਸੰਸਥਾ ਅੰਮਿ੍ਤਸਰ ਡਾ. ਇੰਦਰਜੀਤ ...

ਪੂਰੀ ਖ਼ਬਰ »

ਮਨੁੱਖੀ ਸੇਵਾਵਾਂ ਲਈ ਜਥੇਦਾਰ ਨਿਮਾਣਾ ਦਾ ਸਨਮਾਨ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਬਲੱਡ ਬੈਂਕ ਸਿਵਿਲ ਵਲੋਂ ਹਸਪਤਾਲ ਐਸ.ਐਮ.ਓ ਡਾ: ਅਮਰਜੀਤ ਕੌਰ ਦੀ ਸਰਪਰਸਤੀ ਹੇਠ ਵਿਸ਼ਵ ਖੂਨਦਾਨ ਡੋਨਰ ਦਿਵਸ ਜਚਾ-ਬਚਾ ਵਿਭਾਗ ਦੇ ਸੈਮੀਨਾਰ ਹਾਲ ਸਿਵਿਲ ਹਸਪਤਾਲ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਸਿਵਿਲ ਸਰਜਨ ...

ਪੂਰੀ ਖ਼ਬਰ »

ਇਕ ਪਰਿਵਾਰ ਨੂੰ ਇਕ ਫਲੈਟ ਹੀ ਕੀਤਾ ਜਾਵੇਗਾ ਅਲਾਟ-ਨਗਰ ਸੁਧਾਰ ਟਰੱਸਟ

ਲੁਧਿਆਣਾ, 24 ਜੂਨ (ਜੋਗਿੰਦਰ ਸਿੰਘ ਅਰੋੜਾ)-ਨਗਰ ਸੁਧਾਰ ਟਰੱਸਟ ਲੁਧਿਆਣਾ ਵਲੋਂ ਇਹ ਸਪੱਸ਼ਟ ਕੀਤਾ ਗਿਆ ਕਿ ਅਟੱਲ ਅਪਾਰਟਮੈਂਟ ਸਕੀਮ ਦੇ ਸਾਰੇ ਸਫਲ ਅਲਾਟੀਆਂ ਦੇ ਪਰਿਵਾਰ 'ਚ ਸਿਰਫ਼ ਇਕ ਲਾਭਪਾਤਰੀ (ਪਤਨੀ ਤੇ ਆਸ਼ਰਿਤ ਬੱਚਿਆਂ ਸਮੇਤ) ਨੂੰ ਹੀ ਫਲੈਟ ਅਲਾਟ ਕੀਤਾ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਲੁਧਿਆਣਾ 24 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ 'ਚ 'ਮੈਂ ਮਰਾਂ ਪੰਥ ਜੀਵੇ' ਦਾ ਹੋਕਾ ਦੇਣ ਵਾਲੇ ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 138ਵਾਂ ਜਨਮ ਦਿਨ ਮਾਸਟਰ ਤਾਰਾ ਸਿੰਘ ਕਾਲਜ ਫਾਰ ਵੂਮੈਨ ਪੁਰਾਣੀ ਸਬਜ਼ੀ ਮੰਡੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਸ਼ੱਕੀ 27 ਕੁਇੰਟਲ ਦੇਸੀ ਘਿਓ ਬਰਾਮਦ

ਲੁਧਿਆਣਾ, 24 ਜੂਨ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਸ਼ਹਿਰ 'ਚ ਇਕ ਗੁਦਾਮ ਵਿਚ ਅਚਾਨਕ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਦੇਸੀ ਘਿਓ ਬਰਾਮਦ ਕਰਕੇ ਸੀਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਇਕ ਟੀਮ ਵਲੋਂ ਜਲੰਧਰ ਬਾਈਪਾਸ ਲਾਗੇ ਇਕ ਕਰਿਆਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ 'ਚ ...

ਪੂਰੀ ਖ਼ਬਰ »

ਕਤਲ ਕੀਤੇ ਨੌਜਵਾਨ ਦੀ ਦੂਜੇ ਦਿਨ ਵੀ ਸ਼ਨਾਖ਼ਤ ਨਹੀਂ ਹੋ ਸਕੀ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਹਿਲੇਵਾਲ ਰੋਡ 'ਤੇ ਬੀਤੀ ਰਾਤ ਬੋਰੀ 'ਚ ਬੰਦ ਕਤਲ ਕੀਤੇ ਨੌਜਵਾਨ ਦੀ ਸ਼ਨਾਖਤ ਅੱਜ ਦੂਜੇ ਦਿਨ ਵੀ ਨਹੀਂ ਹੋ ਸਕੀ | ਜਾਣਕਾਰੀ ਅਨੁਸਾਰ ਬੀਤੀ ਰਾਤ ਇਥੇ ਰਾਹੋਂ ਰੋਡ 'ਤੇ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁੱਤ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਜੂਨ (ਆਹੂਜਾ) - ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੁੱਤਰ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੰਜੂ ਵਰਮਾ ਵਾਸੀ ਭਾਮੀਆਂ ਰੋਡ ਦੀ ...

ਪੂਰੀ ਖ਼ਬਰ »

ਪਾਵਰਕਾਮ ਸਬ ਸਟੇਸ਼ਨਾਂ ਦੀ ਸਾਂਭ ਸੰਭਾਲ ਵੱਲ ਧਿਆਨ ਦੇਵੇ-ਪ੍ਰਧਾਨ ਸਵਰਨ ਸਿੰਘ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਹੈ ਕਿ ਪਾਵਰਕਾਮ ਨੂੰ ਸਬ ਸਟੇਸ਼ਨਾਂ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇੰਟਕ ਦਾ ਵਫ਼ਦ ਨਵ ਨਿਯੁਕਤ ਮੁੱਖ ਇੰਜੀਨੀਅਰ ਪਾਵਰਕਾਮ ਸੰਜੀਵ ਪ੍ਰਭਾਕਰ ਨੂੰ ਮਿਲਿਆ, ...

ਪੂਰੀ ਖ਼ਬਰ »

ਐਨ. ਸੀ. ਸੀ. ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਵਲੋਂ ਸ਼ਹੀਦ ਮੇਜਰ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਭਾਰਤ-ਪਾਕਿਸਤਾਨ ਜੰਗ 1965 ਦੌਰਾਨ ਲਾਸਾਨੀ ਕੁਰਬਾਨੀ ਦੇਣ ਵਾਲੇ ਨਿਡਰ ਯੋਧੇ ਮੇਜਰ ਭੁਪਿੰਦਰ ਸਿੰਘ ਨੂੰ ਐੱਨ. ਸੀ. ਸੀ. ਲੁਧਿਆਣਾ ਦੀ ਤੀਜੀ ਪੰਜਾਬ ਬਟਾਲੀਅਨ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ | ਸਥਾਨਕ ਨਹਿਰੂ ਰੋਜ਼ ਗਾਰਡਨ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਦੋ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਆਹੂਜਾ)-ਪੁਲਿਸ ਨੇ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਪ੍ਰਮੋਦ ਕੁਮਾਰ ਤੇ ਮਹਿੰਦਰਪਾਲ ਸ਼ਾਮਿਲ ਹਨ, ਜਦ ਕਿ ਇਨ੍ਹਾਂ ਦਾ ਇਕ ਸਾਥੀ ਅਰੁਣ ਮਹਿਰਾ ਮੌਕੇ ...

ਪੂਰੀ ਖ਼ਬਰ »

ਫੈਕਟਰੀ 'ਚੋਂ ਚੋਰੀ ਕਰਨ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰਤਾਪ ਨਗਰ 'ਚ ਸਾਬਕਾ ਕੌਂਸਲਰ ਦੀ ਫ਼ੈਕਟਰੀ ਵਿਚ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਾਬਕਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਵਾਈਨ ਫਲੂ ਤੋਂ ਬਚਾਅ ਸੰਬੰਧੀ ਅਡਵਾਈਜ਼ਰੀ ਜਾਰੀ

ਲੁਧਿਆਣਾ, 24 ਜੂਨ (ਸਲੇਮਪੁਰੀ)-ਜ਼ਿਲ੍ਹੇ 'ਚ ਸਵਾਇਨ ਫਲੂ ਦੇ ਆਏ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਚੌਕਸ ਕਰਨ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ | ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਲੋਕਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਵਾਈਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਰੀਤੂ ਮਹਾਜਨ ਵਾਸੀ ਰਣਜੋਧ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਸੁਰੱਖਿਆ ਕੰਮਾਂ ਤੇ ਧੁੱਸੀ ਬੰਨ੍ਹ ਦਾ ਮੁਆਇਨਾ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਵੀਰਵਾਰ ਸ਼ਾਮ ਨੂੰ ਹੋਰ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ ਚੱਲ ਰਹੇ ਹੜ ਰੋਕੂ ...

ਪੂਰੀ ਖ਼ਬਰ »

ਕੇਂਦਰ ਦੀ ਅਗਨੀਪਥ ਯੋਜਨਾ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਕੇਂਦਰ ਦੀ ਅਗਨੀਪਥ ਯੋਜਨਾ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਹੈੱਡ ਕੁਆਰਟਰ ...

ਪੂਰੀ ਖ਼ਬਰ »

ਲੁਧਿਆਣਾ 'ਚ 64 ਪਟਵਾਰੀਆਂ ਦੇ ਕੰਮ ਕਰਨ ਦੇ ਦਿਨਾਂ ਦੀ ਕੀਤੀ ਵੰਡ

ਲੁਧਿਆਣਾ, 24 ਜੂਨ (ਸਲੇਮਪੁਰੀ)-ਪੰਜਾਬ 'ਚ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਕਰਨਾ ਬੰਦ ਕੀਤਾ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਲਈ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

'ਦੀ ਹੰਬੜਾਂ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ' ਦੇ ਕਮੇਟੀ ਮੈਂਬਰਾਂ ਦੀ ਅਮਨ-ਸ਼ਾਂਤੀ ਨਾਲ ਚੋਣ ਮੁਕੰਮਲ

ਹੰਬੜਾਂ, 24 ਜੂਨ (ਹਰਵਿੰਦਰ ਸਿੰਘ ਮੱਕੜ)-'ਦੀ ਹੰਬੜਾਂ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ' (ਲੁਧਿਆਣਾ) ਦੀ ਪ੍ਰਬੰਧਕ ਕਮੇਟੀ ਦੀ ਚੋਣ ਰਿਟਰਨਿੰਗ ਅਫ਼ਸਰ ਦੀਪਕ ਸ਼ਰਮਾ, ਹਲਕਾ ਨਿਰੀਖਕ ਪਹਿਰਾਜ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਗੁਰਤੇਜ ਸਿੰਘ ਦੀ ਨਿਗਰਾਨੀ ...

ਪੂਰੀ ਖ਼ਬਰ »

ਸ਼ਾਰਜਾਹ ਤੇ ਯੂ. ਏ. ਈ. 'ਚ ਨਿਰਯਾਤ ਦੇ ਮੌਕਿਆਂ ਬਾਰੇ ਐਸੋਚੈਮ ਨੇ ਸਨਅਤਕਾਰਾਂ ਨੂੰ ਕਰਵਾਇਆ ਜਾਣੂੰ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਭਾਰਤ ਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦਰਮਿਆਨ ਹਾਲ ਹੀ ਵਿਚ ਹਸਤਾਖਰ ਕੀਤੇ 'ਵਿਆਪਕ ਆਰਥਿਕ ਭਾਈਵਾਲੀ ਸਮਝੌਤੇ' ਤਹਿਤ ਭਾਰਤ ਤੋਂ ਯੂ. ਏ. ਈ. ਨੂੰ ਨਿਰਯਾਤ ਕੀਤੇ ਜਾਣ ਵਾਲੇ ਜ਼ਿਆਦਾਤਰ ਸਾਮਾਨ 'ਤੇ ਦਰਾਮਦ ਡਿਊਟੀ ਘਟਾਉਣ ਜਾਂ ਖਤਮ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦਾ 138ਵਾਂ ਜਨਮ ਦਿਨ ਮਨਾਇਆ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਲੁਧਿਆਣਾ ਵਲੋਂ ਮਾਸਟਰ ਤਾਰਾ ਸਿੰਘ ਦਾ 138ਵਾਂ ਜਨਮ ਦਿਨ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ ਖੁੱਡ ਮੁਹੱਲਾ ਲੁਧਿਆਣਾ ਦੇ ਮੁੱਖ ਸੇਵਾਦਾਰ ਬਲਜੀਤ ...

ਪੂਰੀ ਖ਼ਬਰ »

ਡਿਪਟੀ ਮੇਅਰ ਬੀਬੀ ਸ਼ਿਮਲਾਪੁਰੀ ਨੇ ਲੋੜਵੰਦਾਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਵਿਖੇ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਮੁੱਖ ਦਫ਼ਤਰ ਵਿਖੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਪੈਨਸ਼ਨ ਤੇ ਅੰਗਹੀਣ ਪੈਨਸ਼ਨ ਸੰਬੰਧੀ ਲਗਪਗ 200 ਵਿਅਕਤੀਆਂ ਨੂੰ ਮਨਜ਼ੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX