ਤਾਜਾ ਖ਼ਬਰਾਂ


ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  3 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  7 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  21 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  26 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  59 minutes ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 1 hour ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 1 hour ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 3 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 3 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਵੱਖ-ਵੱਖ ਥਾੲੀਂ ਜਥੇਬੰਦੀਆਂ ਨੇ ਅਗਨੀਪਥ ਯੋਜਨਾ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਮਜੀਠਾ, 24 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਮਜੀਠਾ ਜ਼ੋਨ ਤੇ ਟਾਂਗਰਾ ਜ਼ੋਨ ਇਕਾਈ ਦੀ ਵਲੋਂ ਡੀ. ਐੱਸ. ਪੀ. ਦਫਤਰ ਮਜੀਠਾ ਸਾਹਮਣੇ ਲਗਾਏ ਪੱਕੇ ਮੋਰਚੇ ਦੌਰਾਨ ਮੋਦੀ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੁਜ਼ਾਹਰੇ ਦੀ ਅਗਵਾਈ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕੀਤੀ | ਕਿਸ਼ਾਨ ਮਜ਼ਦੂਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਬਦਿਆਂ ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ਼ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਣ ਕਰਨ ਤੋਂ ਬਾਅਦ ਹੁਣ ਫੌਜ ਨੂੰ ਠੇਕੇ 'ਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ੍ਹ ਹੈ | ਇਹ ਯੋਜਨਾ ਦੇਸ਼ ਦੇ ਨੌਜਵਾਨਾ ਨੂੰ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ ਵਿਚ 4 ਸਾਲ ਨੌਕਰੀ ਕਰਨ ਤੋਂ ਬਾਅਦ 75 ਫੀਸਦੀ ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ | ਇਸ ਮੌਕੇ ਜ਼ਿਲ੍ਹਾ ਆਗੂ ਅਮਰਬੀਰ ਸਿੰਘ ਬਾਗੀ ਨੇ ਕਿਹਾ ਕਿ ਇਹ ਅਗਨੀਪਥ ਯੋਜਨਾ ਕੇਂਦਰ ਸਰਕਾਰ ਵਲੋਂ ਚੋਣਾ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ ਦੇ ਬਿਲਕੁਲ ਉਲਟ ਹੈ | ਵਿਸ਼ਾਲ ਇਕੱਠ ਵਲੋਂ ਆਕਾਸ਼ ਗੁੰਜਾਊ ਨਾਅਰੇ ਮਾਰਦੇ ਹੋਏ ਲੋਕ ਦੋਖੀ ਕੇਂਦਰ ਸਰਕਾਰ ਦਾ ਵੱਡ ਆਕਾਰੀ ਪੁਤਲਾ ਸਾੜਿਆ ਗਿਆ ਤੇ ਇਹ ਯੋਜਨਾ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ | ਇਸ ਮੌਕੇ ਮੁਖਤਾਰ ਸਿੰਘ ਭੰਗਵਾਂ, ਅਮਰਿੰਦਰ ਸਿੰਘ ਮਾਲੋਵਾਲ, ਕਿਰਪਾਲ ਸਿੰਘ ਕਲੇਰ, ਨਿਰੰਜਨ ਸਿੰਘ ਜੱਬੋਵਾਲ, ਗੁਰਦੀਪ ਸਿੰਘ ਲਾਟੀ ਹਮਜਾ, ਪ੍ਰਤਾਪ ਸਿੰਘ ਹਮਜਾ, ਬਲਵਿੰਦਰ ਸਿੰਘ ਬਿੰਦੂ, ਸਤਨਾਮ ਸਿੰਘ ਧਾਰੜ, ਸਤਨਾਮ ਸਿੰਘ ਤਲਵੰਡੀ, ਬਲਦੇਵ ਸਿੰਘ ਭੰਗੂ, ਗੁਰਪ੍ਰੀਤ ਸਿੰਘ ਕੋਟਲਾ ਤੇ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਤਹਿਸੀਲ ਕੰਪਲੈਕਸ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਅਗਨੀਪਥ ਸਕੀਮ ਰੱਦ ਕਰਨ ਲਈ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਨਾਲ ਕੋਝਾ ਮਜਾਕ ਕਰਕੇ ਦੇਸ਼ ਦੀ ਨੌਜਵਾਨ ਪੀੜੀ ਨੂੰ ਅਗਨੀਪਥ ਸਕੀਮ ਤਹਿਤ ਫੌਜ ਅੰਦਰ 4 ਸਾਲਾ ਭਰਤੀ ਯੋਜਨਾ ਲਿਆਕੇ ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜੀ ਨਾਲ ਕਿਸਾਨ, ਮਜ਼ਦੂਰ, ਮੁਲਾਜ਼ਮ ਰਲਕੇ ਸਾਂਝੇ ਇਕੱਠ ਰਾਹੀਂ ਦੇਸ਼ ਦੀ ਫਾਸ਼ੀਵਾਦੀ ਸਰਕਾਰ ਵਿਰੁੱਧ ਲਹਿਰ ਬਣਾਕੇ ਲੜੇਗੀ, ਜਦੋਂ ਤੱਕ ਅਗਨੀਪੱਥ ਯੋਜਨਾ ਰੱਦ ਨਹੀਂ ਹੁੰਦੀ | ਇਸ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇੇ ਦੀਆਂ ਜਥੇਬੰਦੀਆਂ ਵਲੋਂ ਅਗਨੀਪੱਥ ਸਕੀਮ ਰੱਦ ਕਰਨ ਲਈ ਹਿਰਦੇਪਾਲ ਸਿੰਘ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਮੇਜ ਸਿੰਘ ਤਿੰਮੋਵਾਲ, ਰਵਿੰਦਰ ਸਿੰਘ ਛੱਜਲਵੱਡੀ, ਗੁਰਪ੍ਰਤਾਪ ਸਿੰਘ, ਸਵਿੰਦਰ ਸਿੰਘ ਖਹਿਰਾ, ਚੰਨਣ ਸਿੰਘ ਛੱਜਲਵੱਡੀ, ਸਾਹਿਬ ਸਿੰਘ, ਲਖਵਿੰਦਰ ਸਿੰਘ, ਬਲਦੇਵ ਸਿੰਘ ਸੈਦਪੁਰ, ਬਲਦੇਵ ਸਿੰਘ ਦੇਵਾ ਛੱਜਲਵੱਡੀ, ਰਣਜੀਤ ਸਿੰਘ ਰਾਣਾ, ਰਛਪਾਲ ਸਿੰਘ ਬੁਟਾਰੀ, ਗੁਰਇੰਦਰਜੀਤ ਸਿੰਘ, ਦਰਸ਼ਨ ਸਿੰਘ ਕੰਮੋਕੇ ਤੇ ਹੋਰ ਹਾਜ਼ਰ ਸਨ |
ਲੋਪੋਕੇ, (ਗੁਰਵਿੰਦਰ ਸਿੰਘ ਕਲਸੀ)-ਅਗਨੀਪਥ ਸਕੀਮ ਨੂੰ ਲੈ ਕੇ ਜਿੱਥੇ ਦੇਸ਼ ਵਿਚ ਵਿਰੋਧ ਚੱਲ ਰਿਹਾ ਹੈ, ਉੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਲੋਪੋਕੇ ਤੇ ਜ਼ੋਨ ਚੋਗਾਵਾਂ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਆਗੂ ਬਾਜ ਸਿੰਘ ਸਾਰੰਗੜਾ, ਜ਼ੋਨ ਪ੍ਰਧਾਨ ਕੁਲਬੀਰ ਸਿੰਘ ਲੋਪੋਕੇ, ਜ਼ੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ, ਕੁਲਵੰਤ ਸਿੰਘ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਲੋਪੋਕੇ ਚੌਕ ਜਾਮ ਕਰਕੇ ਅਗਨੀਪਥ ਯੋਜਨਾ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦਾ ਹਰ ਅਦਾਰਾ ਵੇਚ ਕੇ ਤੇ ਅਗਨੀਪੱਥ ਯੋਜਨਾ ਵੀ ਕਾਰਪੋਰੇਟ ਘਰਾਣਿਆਂ ਦੀ ਨੀਤੀ ਤਹਿਤ ਹੀ ਯੋਜਨਾ ਲਿਆਂਦੀ ਗਈ ਹੈ | ਇਸ ਯੋਜਨਾ ਰਾਹੀਂ ਠੇਕੇ ਤੇ ਚਾਰ ਸਾਲ ਵਾਸਤੇ ਆਰਮੀ ਦੀ ਭਰਤੀ ਕੀਤੀ ਜਾਵੇਗੀ | ਇਸ ਯੋਜਨਾ ਰਾਹੀਂ ਭਾਰਤ ਦੇ ਨੌਜਵਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜੋ ਨੌਜਵਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਹ ਯੋਜਨਾ ਬੰਦ ਕੀਤੀ ਜਾਵੇ ਤੇ ਪਹਿਲਾਂ ਵਾਂਗ ਰੈਗੂਲਰ ਭਰਤੀ ਕੀਤੀ ਜਾਵੇ | ਇਸ ਮੌਕੇ ਕੁਲਵੰਤ ਸਿੰਘ ਕੱਕੜ, ਕੁਲਦੀਪ ਸਿੰਘ ਸਾਰੰਗੜਾ, ਬਲਵਿੰਦਰ ਸਿੰਘ ਠੱਠੀ, ਝਿਰਮਲ ਸਿੰਘ, ਜਗੀਰ ਸਿੰਘ ਲੇਲੀਆਂ, ਮਹਿੰਦਰ ਸਿੰਘ ਪੰਜੂਰਾਏ, ਸੁਖਦੇਵ ਸਿੰਘ ਭੱਗੂਪੁਰ, ਗੁੁਰਨਾਮ ਸਿੰਘ ਲੋਪੋਕੇ, ਸੂਬਾ ਸਿੰਘ ਗਾਗਰਮੱਲ, ਮਹਿੰਦਰ ਸਿੰਘ ਲੋਪੋਕੇ, ਦੇਸ ਰਾਜ ਲੋਪੋਕੇ, ਜਸਮੀਤ ਸਿੰਘ ਰਾਣੀਆਂ, ਦਿਲਬਾਗ ਸਿੰਘ ਮੁੱਧ, ਮਾ: ਪ੍ਰੀਤਮ ਸਿੰਘ ਲੋਪੋਕੇ, ਕਾਬਲ ਸਿੰਘ ਤੇ ਡਾ. ਗੁਰਭੇਜ ਸਿੰਘ ਲੋਪੋਕੇ ਆਦਿ ਹਾਜ਼ਰ ਸਨ |
ਲੋਪੋਕੇ, (ਗੁਰਵਿੰਦਰ ਸਿੰਘ ਕਲਸੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ ਆਗੂ ਲਾਡੀ ਨੂਰੋਵਾਲ, ਸੁਰਜੀਤ ਸਿੰਘ ਸੌੜੀਆਂ ਤੇ ਹਰਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅਗਨੀਪਥ ਦੇ ਵਿਰੋਧ 'ਚ ਸਬ ਡਵੀਜ਼ਨ ਲੋਪੋਕੇ 'ਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਸਖ਼ਤ ਸ਼ਬਦਾਂ 'ਚ ਨਾਅਰੇਬਾਜ਼ੀ ਕੀਤੀ | ਰੋਹ ਵਿਚ ਆਏ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਮੁੁੁੁਹਾਰ ਸਮੇਤ ਹੋਰਨਾ ਆਗੂਆਂ ਨੇ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਫ਼ੈਸਲਾ ਵਾਪਸ ਲੈਣ ਲਈ ਕਿਹਾ ਤੇ ਕਿਹਾ ਜੇਕਰ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾ ਜਥੇਬੰਦੀ ਵਲੋਂ ਇਸੇ ਤਰ੍ਹਾਂ ਹੀ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ | ਇਸ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਅਗਨੀਪੱਥ ਯੋਜਨਾ ਵਾਪਸ ਲੈਣ ਲਈ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਗੁੁਰਮੁਖ ਸਿੰਘ ਕਾਕੜ, ਮੰਗਲ ਸਿੰਘ ਕਾਕੜ, ਕਸ਼ਮੀਰ ਸਿੰਘ ਡੱਗਤੂਤ, ਬਿਕਰਮਜੀਤ ਸਿੰਘ ਹੈਪੀ ਡੱਗਤੂਤ, ਗੁਲਾਬ ਸਿੰਘ ਸੌੜੀਆਂ, ਘੁੱਲਾ ਨੂਰੋਵਾਲ, ਹੀਰਾ ਸਿੰਘ ਡੱਗਤੂਤ, ਦਲਜੀਤ ਸਿੰਘ ਪ੍ਰਧਾਨ ਸੌੜੀਆਂ, ਸੁਖਦੇਵ ਸਿੰਘ ਕੱਲੇਵਾਲ ਤੇ ਹੋਰ ਹਾਜ਼ਰ ਸਨ |
ਖਾਸਾ, (ਸੁਖਵਿੰਦਰਜੀਤ ਸਿੰਘ ਘਰਿੰਡਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨੌਧ ਸਿੰਘ ਦੇ ਪ੍ਰਧਾਨ ਦਿਲਬਾਗ ਸਿੰਘ ਖਾਪੜਖੇੜੀ, ਰਾਜ ਸਿੰਘ ਤਾਜੇਤੱਕ, ਦਿਲਬਾਗ ਸਿੰਘ ਭਕਨਾ ਖੁਰਦ ਦੀ ਅਗਵਾਈ ਵਿਚ ਖਾਸਾ ਚੌਂਕ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਆਗੂਆਂ ਵਲੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਤ ਨਵੇਂ ਕਾਨੂੰਨ ਬਣਾ ਕੇ ਦੇਸ਼ ਦੇ ਲੋਕਾਂ ਤੇ ਹਰ ਵਰਗ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣਾ ਚਾਹੁੰਦੀ ਹੈ, ਜਿਸ ਤਰ੍ਹਾਂ ਦੇਸ਼ ਦੀ ਰਾਖੀ ਕਰਨ ਵਾਲੀ ਫੌਜ ਵੀ ਠੇਕੇ 'ਤੇ ਦੇਣਾ ਤੇ ਕਾਰਪੋਰੇਟ ਜਗਤ ਦੇ ਹਵਾਲੇ ਕਰਨਾ ਬਹੁਤ ਹੀ ਨਿੰਦਣਯੋਗ ਯੋਜਨਾ ਹੈ | ਇਸ ਮੌਕੇ ਲਖਵਿੰਦਰ ਸਿੰਘ ਡਾਲਾ, ਦਲਬੀਰ ਸਿੰਘ ਬਾਸਰਕੇ, ਸਰਦੂਲ ਸਿੰਘ ਧੱਤਲ, ਭੁਪਿੰਦਰ ਸਿੰਘ ਮਾਲੂਵਾਲ, ਮੰਗਤ ਸਿੰਘ ਭਕਨਾ ਕਲਾਂ, ਨਵਦੀਪ ਸਿੰਘ ਭਕਨਾ ਖ਼ੁਰਦ, ਕਿਰਪਾਲ ਸਿੰਘ ਚੱਕ ਮੁਕੰਦ, ਬਖ਼ਸ਼ੀਸ਼ ਸਿੰਘ ਕੀਰਤਨਗੜ੍ਹ, ਗੁਰਵਿੰਦਰ ਸਿੰਘ ਥਾਂਦੇ, ਹਰਵਿੰਦਰ ਸਿੰਘ ਕੋਟਲੀ ਤੇ ਹੋਰ ਹਾਜ਼ਰ ਸਨ |
ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਨੌਜਵਾਨਾਂ ਲਈ ਅਗਨੀਪਥ ਯੋਜਨਾ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਨੇ ਰਣਜੀਤ ਸਿੰਘ ਕਲੇਰ ਸੂਬਾਈ ਆਗੂ ਦੀ ਅਗਵਾਈ ਹੇਠ ਅੱਡਾ ਖਜਾਲਾ ਵਿਖੇ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਅਗਨੀਪਥ ਯੋਜਨਾ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦੀਆਂ ਰੋਸ ਪ੍ਰਦਰਸ਼ਨ ਵੀ ਕੀਤਾ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਇਸ ਯੋਜਨਾ ਨੂੰ ਨੌਜਵਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਤੇ ਇਸ ਯੋਜਨਾ ਨੂੰ ਰੱਦ ਕਰਕੇ ਪਹਿਲਾਂ ਵਾਂਗ ਹੀ ਭਰਤੀ ਕਰਨ ਦੀ ਮੰਗ ਕੀਤੀ | ਇਸ ਮੌਕੇ ਬਲਜੀਤ ਸਿੰਘ ਬੱਲ ਬਲਾਕ ਪ੍ਰਧਾਨ, ਅਜਮੇਰ ਸਿੰਘ ਨੰਬਰਦਾਰ, ਸਿਮਰਨਜੀਤ ਸਿੰਘ ਮਾਂਗਟ, ਹਰਜਿੰਦਰ ਸਿੰਘ, ਹਰਦੀਪ ਸਿੰਘ, ਦਿਲਬਾਗ ਸਿੰਘ ਸ਼ਾਹ, ਜਸਪਾਲ ਸਿੰਘ, ਨਰਿੰਦਰ ਸਿੰਘ, ਗਗਨਦੀਪ ਸਿੰਘ, ਦਿਲਾਵਰ ਸਿੰਘ, ਸੁਰਿੰਦਰ ਸਿੰਘ ਤੇ ਬੀਰ ਸਿੰਘ ਆਦਿ ਹਾਜ਼ਰ ਸਨ |
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਜੀ. ਟੀ. ਰੋਡ ਜੰਡਿਆਲਾ ਗੁਰੂ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਫੌਜ ਭਰਤੀ ਲਈ ਅਗਨੀਪਥ ਸਕੀਮ ਦਾ ਵਿਰੋਧ ਕਰਦੇ ਹੋਏ , ਜੋਨ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ ਅਤੇ ਜ਼ੋਨ ਸਕੱਤਰ ਪ੍ਰਗਟ ਸਿੰਘ ਗੁੰਨੋਵਾਲ ਦੀ ਅਗਵਾਈ ਹੇਠ ਜੰਡਿਆਲਾ ਵਿਖੇ ਅੰਮਿ੍ਤਸਰ-ਜਲੰਧਰ ਹਾਈਵੇ ਜਾਮ ਕਰਕੇ, ਕੇਂਦਰ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕਰਦੇ ਹੋਏ, ਅਰਥੀਫੂਕ ਪ੍ਰਦਰਸ਼ਨ ਕੀਤਾ ਗਿਆ | ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਅਗਨੀਪਥ ਵਰਗੀ ਜਵਾਨ ਵਿਰੋਧੀ ਤੇ ਦੇਸ਼ ਵਿਰੋਧੀ ਸਕੀਮ ਲਿਆ ਕੇ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਤੋਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਹੋਣ ਦਾ ਸਬੂਤ ਦਿੱਤਾ ਹੈ | ਜਿਵੇਂ ਸਰਕਾਰ ਵਲੋਂ ਪਹਿਲਾ ਖੇਤੀ ਨੂੰ ਕਾਰਪੋਰੇਟ ਹਵਾਲੇ ਕਰਨ ਲਈ ਦੇਸ਼ ਦੇ ਕਿਸਾਨ ਵਿਰੁੱਧ ਸਾਜ਼ਿਸ਼ ਘੜੀ ਗਈ ਸੀ ਉਸੇ ਤਰ੍ਹਾਂ ਇਸ ਵਾਰ ਫੌਜ ਨੂੰ ਕਾਰਪੋਰੇਟ ਹਵਾਲੇ ਕਰਕੇ ਦੇਸ਼ ਦੇ ਜਵਾਨ ਖਿਲਾਫ ਸਾਜ਼ਿਸ਼ ਘੜੀ ਗਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਦਾ ਅਡੰਬਰ ਕਰਨ ਵਾਲੀ ਮੋਦੀ ਸਰਕਾਰ ਦੇਸ਼ ਦੀ ਸੁਰਕਸ਼ਾ ਨਾਲ ਖਿਲਵਾੜ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣਾ ਇਹ ਫੈਸਲਾ ਜਲਦ ਵਾਪਿਸ ਲਵੇ ਤੇ ਰੈਗੂਲਰ ਭਰਤੀ ਦੀ ਕਾਰਵਾਈ ਸ਼ੁਰੂ ਕਰੇ | ਇਸ ਸਮੇਂ ਮੋਹਕਮ ਸਿੰਘ, ਸਲਵਿੰਦਰ ਸਿੰਘ ਬੰਡਾਲਾ, ਮਨਜੀਤ ਸਿੰਘ ਵਡਾਲਾ, ਇੰਦਰਜੀਤ ਸਿੰਘ ਗੁਨੋਵਾਲ, ਮੰਗਲ ਸਿੰਘ ਦਸ਼ਮੇਸ਼ ਨਗਰ, ਮੁਖਬੈਨ ਸਿੰਘ ਜੋਧਾਨਗਰੀ, ਲਾਭ ਸਿੰਘ ਤਲਵੰਡੀ, ਪਿਆਰ ਸਿੰਘ ਪੰਡੋਰੀ ਤੇ ਹੋਰ ਹਾਜ਼ਰ ਸਨ |
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਕਮੇਟੀ ਅਜਨਾਲਾ ਵਲੋਂ ਐੱਸ.ਡੀ.ਐੱਮ ਦਫ਼ਤਰ ਮੂਹਰੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਯੂਨੀਅਨ ਆਗੂ ਕਸ਼ਮੀਰ ਸਿੰਘ ਧੰਗਈ ਸਮੇਤ ਹੋਰਨਾਂ ਨੇ ਕਿਹਾ ਕਿ ਅਗਨੀਪਥ ਯੋਜਨਾ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਬੇਰੁਜ਼ਗਾਰੀ ਵਧੀ ਹੋਈ ਹੈ ਤੇ ਹੁਣ ਇਸ ਯੋਜਨਾ ਦੇ ਲਾਗੂ ਹੋਣ ਨਾਲ ਬੇਰੁਜ਼ਗਾਰੀ ਵਿਚ ਹੋਰ ਵਾਧਾ ਹੋਵੇਗਾ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਅਗਨੀਪਥ ਯੋਜਨਾ ਨੂੰ ਤੁਰੰਤ ਰੱਦ ਕਰਕੇ ਪਹਿਲਾਂ ਵਾਲੀ ਭਰਤੀ ਪ੍ਰਕਿਰਿਆ ਬਹਾਲ ਕੀਤੀ ਜਾਵੇ ਤੇ ਕਿਸਾਨ ਅੰਦੋਲਨ ਸਮੇਂ ਨੌਜਵਾਨਾਂ 'ਤੇ ਦਰਜ ਕੀਤੇ ਝੂਠੇ ਮੁਕੱਦਮੇ ਵਾਪਸ ਲਏ ਜਾਣ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਭਰਤੀ ਵਿਚ ਫਿਜ਼ੀਕਲ ਤੇ ਮੈਡੀਕਲ ਫਿੱਟ ਹੋਏ ਨੌਜਵਾਨਾਂ ਦਾ ਲਿਖਤੀ ਟੈੱਸਟ ਲੈ ਕੇ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ | ਇਸ ਮੌਕੇ ਰੁਪਿੰਦਰ ਸਿੰਘ ਮੱਦੂਛਾਂਗਾ, ਪਰਗਟ ਸਿੰਘ ਚਾਹੜ੍ਹਪੁਰ, ਗੁਰਮੀਤ ਸਿੰਘ ਗੋਰੇਨੰਗਲ, ਕੁਲਦੀਪ ਸਿੰਘ ਜੱਸੜ, ਹਰਦੀਪ ਸਿੰਘ ਮਾਕੋਵਾਲ, ਕੁਲਵਿੰਦਰ ਸਿੰਘ ਜੱਟਾ, ਰਛਪਾਲ ਸਿੰਘ ਸੁਧਾਰ, ਗੁਰਬਚਨ ਸਿੰਘ ਕੋਟਲੀ, ਅਨੋਖ ਸਿੰਘ ਕੁਰਾਲੀਆਂ, ਸੁਤਿੰਦਰ ਸਿੰਘ ਰੂੜੇਵਾਲ, ਮੁਖਤਾਰ ਸਿੰਘ, ਸੁਖਵੰਤ ਸਿੰਘ ਤੇ ਸੁਖਰਾਜ ਸਿੰਘ ਤੇੜ ਆਦਿ ਹਾਜ਼ਰ ਸਨ |
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਅਜਨਾਲਾ ਸ਼ਹਿਰ ਦੇ ਮੁੱਖ ਚੌਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ | ਇਸ ਦੌਰਾਨ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅਜਨਾਲਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਹਰੜ ਨੇ ਕਿਹਾ ਕਿ ਫੌਜ ਸਮੇਤ ਹੋਰਨਾਂ ਸੈਨਾਵਾਂ ਦੀ ਭਰਤੀ ਲਈ ਅਗਨੀਪੱਥ ਯੋਜਨਾ ਨੌਜਵਾਨਾਂ ਨਾਲ ਸਰਾਸਰ ਧੱਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਅਗਨੀਪੱਥ ਯੋਜਨਾ ਤੁਰੰਤ ਵਾਪਸ ਲੈ ਕੇ ਪਹਿਲਾਂ ਦੀ ਤਰ੍ਹਾਂ ਫੌਜ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ, ਜ਼ੋਨ ਸਕੱਤਰ ਜਸਵਿੰਦਰ ਸਿੰਘ ਬੋਹਲੀਆਂ, ਮੁਖਤਾਰ ਸਿੰਘ ਨੰਗਲ, ਹਰਜਿੰਦਰ ਸਿੰਘ ਬੋਹਲੀਆਂ, ਸੁਖਦਿਆਲ ਸਿੰਘ ਚੱਕ ਕਮਾਲ ਖਾਂ, ਸੁਰਜੀਤ ਸਿੰਘ ਹਰੜ ਕਲਾਂ, ਮੇਜਰ ਸਿੰਘ ਹਰੜ ਕਲਾਂ, ਅਮਰਜੀਤ ਸਿੰਘ, ਧਰਮ ਸਿੰਘ, ਜਰਨੈਲ ਸਿੰਘ ਤੇ ਸਰਵਣ ਸਿੰਘ ਆਦਿ ਹਾਜ਼ਰ ਸਨ |
ਕੱਥੂਨੰਗਲ, (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਜ਼ੋਨ ਕੱਥੂਨੰਗਲ, ਜ਼ੋਨ ਬਾਬਾ ਬੁੱਢਾ ਜੀ ਵਲੋਂ ਟੋਲ ਪਲਾਜ਼ਾ ਕੱਥੂਨੰਗਲ 'ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਨੇ ਕਿਸਾਨਾਂ, ਮਜਦੂਰਾਂ, ਨੌਜਵਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋਂ ਬਾਅਦ ਹੁਣ ਫੌਜ ਨੂੰ ਠੇਕੇ 'ਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ | ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ ਤੇ ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਇਹ ਅਗਨੀਪਥ ਯੋਜਨਾ ਕੇਂਦਰ ਸਰਕਾਰ ਵਲੋਂ ਚੋਣਾ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ ਦੇ ਬਿਲਕੁੱਲ ਉਲਟ ਹੈ | ਵਿਸ਼ਾਲ ਇਕੱਠ ਵਲੋਂ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਮਾਰਦੇ ਹੋਏ ਲੋਕ ਦੋਖੀ ਕੇਂਦਰ ਸਰਕਾਰ ਨੂੰ ਇਹ ਯੋਜਨਾ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ | ਇਸ ਮੌਕੇ ਸਵਿੰਦਰ ਸਿੰਘ ਰੂਪੋਵਾਲੀ, ਗੁਰਭੇਜ ਸਿੰਘ ਝੰਡੇ, ਮੈਂਬਰ ਵਰਿੰਦਰ ਸਿੰਘ ਕੱਥੂਨੰਗਲ, ਰਣਜੀਤ ਸਿੰਘ ਜੱਜ, ਬਾਬਾ ਅਵਤਾਰ ਸਿੰਘ ਅਲਕੜੇ, ਮਨਦੀਪ ਸਿੰਘ ਕੱਥੂਨੰਗਲ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਕਾਜੀਕੋਟ, ਬਲਵਿੰਦਰ ਸਿੰਘ ਕਲੇਰ, ਖਜ਼ਾਨ ਸਿੰਘ, ਸਰਦੂਲ ਸਿੰਘ, ਮੇਜ਼ਰ ਸਿੰਘ ਅਬਦਾਲ, ਗੁਰਬਾਜ਼ ਸਿੰਘ ਭੁੱਲਰ ਤੇ ਹੋਰ ਹਾਜ਼ਰ ਸਨ |

ਚੋਗਾਵਾਂ ਦੇ ਅਜਨਾਲਾ-ਅਟਾਰੀ ਰੋਡ ਦੇ ਬਾਜ਼ਾਰਾਂ ਦੀਆਂ ਸੜਕਾਂ ਨੇ ਧਾਰਿਆ ਨਰਕ ਦਾ ਰੂਪ

ਚੋਗਾਵਾਂ, 24 ਜੂਨ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਭ ਤੋਂ ਵੱਡੇ ਕਸਬੇ ਤੇ ਚੋਗਾਵਾਂ ਦੀ ਅਜਨਾਲਾ ਰੋਡ, ਅਟਾਰੀ ਰੋਡ ਤੇ ਬਾਜ਼ਾਰਾਂ ਦੀ ਹਾਲਤ ਖ਼ਸਤਾ ਹੋਈ ਪਈ ਹੈ, ਇੱਥੋਂ ਦੇ ਨਿਕਾਸੀ ਨਾਲੇ ਗੰਦਗੀ ਨਾਲ ਭਰੇ ਹੋਏ ਹਨ ਅਤੇ ਪਾਣੀ ਬਾਹਰ ਆ ...

ਪੂਰੀ ਖ਼ਬਰ »

ਕੋਟਲੀ ਸੱਕਾ ਵਿਖੇ ਸੱਭਿਆਚਾਰਕ ਮੇਲਾ ਅੱਜ

ਓਠੀਆਂ, 24 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਪੰਜ ਪੀਰ ਦੀ ਦਰਗਾਹ 'ਤੇ ਹਰ ਸਾਲ ਮਨਾਇਆ ਜਾਂਦਾ ਸਾਲਾਨਾ ਸੱਭਿਆਚਾਰਕ ਮੇਲਾ ਇਸ ਵਾਰ ਵੀ ਕੱਲ੍ਹ 25 ਜੂਨ ਨੂੰ ਸਮੂਹ ਪਿੰਡ ਵਾਸੀਆਂ ਵਲੋਂ ਮਨਾਇਆ ਜਾ ...

ਪੂਰੀ ਖ਼ਬਰ »

ਬਲਦੇਵ ਸਿੰਘ ਬੱਬੂ ਨੂੰ ਸਦਮਾ, ਤਾਏ ਦਾ ਦਿਹਾਂਤ

ਚੇਤਨਪੁਰਾ, 24 ਜੂਨ (ਮਹਾਂਬੀਰ ਸਿੰਘ ਗਿੱਲ)-ਅਜਨਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤੇ ਸੀਨੀਅਰ ਆਗੂ ਬਲਦੇਵ ਸਿੰਘ ਬੱਬੂ ਚੇਤਨਪੁਰਾ ਦੇ ਤਾਇਆ ਤੇ ਸਾਬਕਾ ਫੌਜੀ ਤਰਸੇਮ ਸਿੰਘ ਅਤੇ ਗੁਰਸੇਵਕ ਸਿੰਘ (ਡੁਬਈ) ਦੇ ਪਿਤਾ ਅਮਰੀਕ ਸਿੰਘ ਗਿੱਲ (85 ਸਾਲ) ਸੰਖੇਪ ...

ਪੂਰੀ ਖ਼ਬਰ »

ਚੇਲੇਕੇ 'ਚ ਸੱਭਿਆਚਾਰਕ ਮੇਲਾ ਕਰਵਾਇਆ

ਚੋਗਾਵਾਂ, 24 ਜੂਨ (ਗੁਰਬਿੰਦਰ ਸਿੰਘ ਬਾਗੀ)-ਦਰਗਾਹ ਪੀਰ ਬਾਬਾ ਮਾਨੇ ਸ਼ਾਹ ਪਿੰਡ ਚੇਲੇਕੇ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂੰਹ ਪਿੰਡ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ, ਸਰਪੰਚ ਗੁਰਪ੍ਰੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਕੁਦਰਤੀ ਆਫਤਾਂ ਤੇ ਹਾਦਸਿਆਂ ਸੰਬੰਧੀ ਤੇ ਆਬਕਾਰੀ ਨੀਤੀ ਸੰਬੰਧੀ ਮੰਤਰੀ ਸਮੂਹ ਸਬ ਕਮੇਟੀਆਂ 'ਚ ਬਤੌਰ ਮੈਂਬਰ ਨਾਮਜ਼ਦ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਵਿਧਾਇਕ ਤੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਿਫਾਰਿਸ਼ ਤੇ ਗਵਰਨਰ ਪੰਜਾਬ ਵਲੋਂ ਕੈਬਨਿਟ ਮੰਤਰੀ ਮੰਡਲ ਸਮੂਹ ਦੀਆਂ 3-3 ਮੈਂਬਰੀ ...

ਪੂਰੀ ਖ਼ਬਰ »

ਸੂਇਆਂ 'ਚ ਪਾਣੀ ਨਾ ਆਉਣ ਕਾਰਨ ਕਈ ਕਿਸਾਨ ਝੋਨੇ ਦੀ ਫ਼ਸਲ ਬੀਜਣ ਤੋਂ ਰਹਿੰਦੇ ਹਨ ਵਾਂਝੇ

ਜਗਤਾਰ ਸਿੰਘ ਸਹਿਮੀ ਮਜੀਠਾ, 24 ਜੂਨ-ਇਕ ਪਾਸੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਸਮੇਤ ਆਪਣੀਆਂ ਹੋਰ ਫਸਲਾਂ ਪਾਲਣ ਲਈ ਸਹੂਲਤਾਂ ਦੇਣ ਲਈ ਕਿਹਾ ਜਾ ਰਿਹਾ ਹੈ, ਪਰ ਇਹ ਸਭ ਕੁਝ ਕਿਸਾਨਾਂ ਦੀ ਪਹੁੰਚ ਤੋਂ ਦੂਰ ਰਹਿ ਕੇ ਅਖ਼ਬਾਰਾਂ ਦੀਆਂ ਸੁਰਖੀਆਂ ਤੱਕ ਹੀ ਸੀਮਿਤ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਐਲੂਮਨੀ ਮੀਟ ਕਰਵਾਈ

ਜੇਠੂਵਾਲ, 24 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਫਾਰ ਵੂਮੈਨ ਜੇਠੂਵਾਲ ਵਿਖੇ ਐਲੂਮਨੀ ਮੀਟ ਕਰਵਾਈ ਗਈ, ਜਿਸ ਵਿਚ 2015-17 ਤੋਂ 2019-21 ਤੱਕ ਡੀ. ਐੱਲ. ਐੱਡ, ਬੀ. ਐੱਡ. ਅਤੇ ਐੱਮ. ਐੱਡ. ਦੇ ਸਾਬਕਾ ਵਿਦਿਆਰਥੀਆਂ ਨੇ ਹਿੱਸਾ ਲਿਆ | ਸਾਬਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 30 ਦੇ ਚੰਡੀਗੜ੍ਹ ਰੋਸ ਮੁਜ਼ਾਹਰੇ ਸੰਬੰਧੀ ਮੀਟਿੰਗ

ਜਗਦੇਵ ਕਲਾਂ, 24 ਜੂਨ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਅਹਿਮ ਇਕੱਤਰਤਾ ਪਿੰਡ ਝੰਡੇਰ ਵਿਖੇ ਸੂਬਾ ਕਨਵੀਨਰ ਬੀਬੀ ਹਰਦੀਪ ਕੌਰ ਕੋਟਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ਹੋਏ ਬੀਬੀ ਹਰਦੀਪ ਕੌਰ ਕੋਟਲਾ ਨੇ ਪੰਜਾਬ ਨੂੰ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਵਿਰੁੱਧ ਕਿਸਾਨਾਂ-ਮਜ਼ਦੂਰਾਂ ਵਲੋਂ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)-ਇੱਥੇ ਬਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਜੁਝਾਰੂ ਕਿਸਾਨ ਸੰਗਠਨਾਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਤੇ ਕਿਰਤੀ ਕਿਸਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX