ਤਾਜਾ ਖ਼ਬਰਾਂ


ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  1 minute ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
. . .  1 minute ago
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  23 minutes ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  34 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  46 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  50 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  about 1 hour ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 4 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 4 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 5 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 5 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਪਟਿਆਲਾ

ਅਗਨੀਪਥ ਦੇ ਵਿਰੋਧ 'ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਪੁਤਲਾ ਫੂਕਿਆ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰਨ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇਣ ਲਈ ਮਿਨੀ ਸਕੱਤਰੇਤ ਅੱਗੇ ਧਰਨਾ ਲਗਾਇਆ | ਆਗੂਆਂ ਮੁਤਾਬਿਕ ਦੇਸ਼ ਦੀ ਸੈਨਾ 'ਚ ਭਰਤੀ ਲਈ ਤੈਅ ਪੁਰਾਣੇ ਮਾਪਦੰਡਾਂ ਨੂੰ ਦਰਕਿਨਾਰ ਕਰ ਅਗਨੀਪਥ ਨਾਮ 'ਤੇ 4 ਸਾਲਾਂ ਲਈ ਕਿਤੀ ਜਾਣ ਵਾਲੀ ਭਰਤੀ ਨੂੰ ਕਿਸੇ ਪਾਸਿਓਾ ਵੀ ਸਹੀ ਨਹੀਂ ਠਹਿਰਾਇਆ ਜਾ ਸਕਦਾ | ਭਰਤੀ ਹੋਣ ਵਾਲੇ ਜਵਾਨਾਂ ਨੂੰ ਕਿਸੇ ਕਿਸਮ ਦੀ ਪੈਨਸ਼ਨ ਜਾਂ ਸ਼ਹੀਦ ਦਾ ਦਰਜਾ ਨਹੀਂ ਦਿਤਾ ਜਾਵੇਗਾ | ਹੁਣ ਜਿਨ੍ਹਾਂ ਨੇ ਫ਼ੌਜ 'ਚ ਭਰਤੀ ਹੋਣ ਲਈ ਵੱਖੋ ਵੱਖਰੇ ਟੈੱਸਟ ਦਿਤੇ ਹੋਏ ਹਨ ਉਨ੍ਹਾਂ ਦੀ ਭਰਤੀ 'ਤੇ ਵੀ ਇਸ ਯੋਜਨਾ ਦਾ ਮਾੜਾ ਪ੍ਰਭਾਵ ਪਵੇਗਾ | ਦੇਸ਼ ਦੀਆਂ ਸਰਹੱਦਾਂ 'ਤੇ ਰਾਖੀ ਲਈ ਤੈਨਾਤ ਜਵਾਨਾਂ ਨੂੰ ਕਿਸੇ ਕਿਸਮ ਦੀ ਪੈਨਸ਼ਨ ਆਦਿ ਤੱਕ ਨਾ ਦੇਣਾ ਵੀ ਵਾਜਬ ਗੱਲ ਨਹੀਂ ਕਹੀ ਜਾ ਸਕਦੀ | ਅਜਿਹੇ ਫ਼ੈਸਲੇ ਫ਼ੌਜ 'ਚ ਕੰਮ ਕਰਦੇ ਜਵਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਵਾਲੇ ਦੱਸੇ ਗਏ | ਇਸ ਤਰ੍ਹਾਂ ਦੀ ਭਰਤੀ ਪ੍ਰਕਿਰਿਆ ਨੂੰ ਉਨ੍ਹਾਂ ਕਿਸਾਨ ਪਰਿਵਾਰਾਂ ਨਾਲ ਮਜ਼ਾਕ ਦੱਸਿਆ ਗਿਆ | ਜਿਨ੍ਹਾਂ ਦੇ ਬੱਚੇ ਫ਼ੌਜ 'ਚ ਭਰਤੀ ਨੂੰ ਤਰਜੀਹ ਦਿੰਦੇ ਹਨ | ਇਨ੍ਹਾਂ ਕਿਸਾਨਾਂ ਵਲੋਂ ਐੱਸ.ਡੀ.ਐਮ ਇਸ਼ਮੀਤ ਵਿਜੇ ਸਿੰਘ ਨੂੰ ਮੰਗ ਪੱਤਰ ਵੀ ਦਿਤਾ ਗਿਆ | ਇਸ ਮੌਕੇ ਮੌਜੂਦ ਆਗੂਆਂ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕੌਮੀ ਪੈੱ੍ਰਸ ਸਕੱਤਰ ਜਥੇਦਾਰ ਹਰਬੰਸ ਸਿੰਘ ਦਦਹੇੜਾ, ਮੰਨੂ ਬੁੱਟਰ ਯੂਥ ਪ੍ਰਧਾਨ ਪੰਜਾਬ, ਭੁਪਿੰਦਰ ਸਿੰਘ ਸ਼ੰਕਰਪੁਰ, ਪ੍ਰੇਮ ਸਿੰਘ ਕਲਰਭੈਣੀ, ਸਰਬਜੀਤ ਸਿੰਘ ਕਾਮੀਕਲਾਂ, ਗੁਰਦੀਪ ਸਿੰਘ ਅਲੂਣਾ, ਗੁਰਪ੍ਰੀਤ ਸਿੰਘ ਘਨੌਰ, ਹਰਪਾਲ ਸਿੰਘ ਅਲੂਣਾ, ਦੇਵੀ ਦਿਹਾਲ ਕਾਮੀਕਲਾਂ, ਹਰਜੀਤ ਸਿੰਘ ਬਠੋਈ ਖ਼ੁਰਦ, ਰਣਧੀਰ ਸਿੰਘ ਭੋਲਾ, ਬੰਤ ਸਿੰਘ ਬਲਬੇੜਾ, ਮਹਿੰਦਰ ਸਿੰਘ ਨੂਰਖੇੜੀਆਂ, ਗੁਰਮੀਤ ਸਿੰਘ ਦਿੱਤੂਪੁਰ, ਅਵਤਾਰ ਸਿੰਘ ਕੌਰਜੀਵਾਲਾ, ਦੀਦਾਰ ਸਿੰਘ ਪਹਾੜਪੁਰ, ਗੁਰਜੰਟ ਸਿੰਘ ਲਾਲੀ ਮਹਿਮਦਪੁਰ, ਪ੍ਰੇਮ ਸਿੰਘ ਝੰਡੀ ਤੇ ਹੋਰ ਮੌਜੂਦ ਸਨ |
ਰਾਜਪੁਰਾ, (ਜੀ.ਪੀ. ਸਿੰਘ)-ਭਾਰਤ ਸਰਕਾਰ ਫ਼ੌਜ ਵਿਚ ਭਰਤੀ ਲਈ ਬਣਾਈ ਯੋਜਨਾ ਅਗਨੀਪਥ ਦੇ ਵਿਰੋਧ ਜਿੱਥੇ ਸਾਰੇ ਦੇਸ਼ ਵਿਚ ਹੋ ਰਿਹਾ ਹੈ ਉੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਸਥਾਨਕ ਸਿਵਲ ਸਕੱਤਰੇਤ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਸਾੜਿਆ | ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਾਇਬ ਤਹਿਸੀਲਦਾਰ ਰਾਜੀਵ ਤੇਜਪਾਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਖ਼ਜ਼ਾਨਚੀ ਰਾਮ ਸਿੰਘ ਰਾਜਪੁਰਾ, ਸਿੱਖ ਕਿਸਾਨ ਮੋਰਚੇ ਦੇ ਆਗੂ ਮਨਪ੍ਰੀਤ ਸਿੰਘ, ਉਜਾਗਰ ਸਿੰਘ ਧਮੋਲੀ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਭਾਰਤ ਦੀ ਕੇਂਦਰ ਸਰਕਾਰ ਵਲੋਂ ਫ਼ੌਜ ਦੀ ਭਰਤੀ ਸਬੰਧੀ ਲਿਆਏਗੀ ਨਵੀਂ ਯੋਜਨਾ ਦੇ ਵਿਰੋਧ ਵਿਚ ਅੱਜ ਪੂਰੇ ਭਾਰਤ ਦੇ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਦੇ ਵਿਚ ਵਿਰੋਧ ਪ੍ਰਦਰਸ਼ਨ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਨਾਲ 3 ਕਾਨੰੂਨ ਬਣਾ ਕੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਨੌਜਵਾਨਾ ਦੇ ਨਾਲ ਵੀ ਕੇਂਦਰ ਸਰਕਾਰ ਦੇ ਧੱਕਾ ਕਰਨ ਜਾ ਰਹੀ ਹੈ | ਉਨ੍ਹਾਂ ਇਸ ਕਾਨੰੂਨ ਨੂੰ ਰੱਦ ਕਰਨ ਲਈ ਆਖਿਆ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਰੇਲ, ਹਵਾਈ ਅੱਡੇ, ਵੱਡੇ ਘਰਾਣਿਆਂ ਨੂੰ ਸੋਂਪ ਰਹੀ ਹੈ ਤੇ ਹੁਣ ਭਾਰਤੀ ਫੌਜ ਨੂੰ ਵੀ ਵੇਚਣ ਦਾ ਮਨ ਬਣਾ ਚੁੱਕੀ ਹੈ | ਅੱਜ ਕਿਸਾਨਾਂ ਨੇ ਇਸ ਯੋਜਨਾ ਦੇ ਵਿਰੋਧ ਵਿਚ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਰਾਜੀਵ ਤੇਜਪਾਲ ਨੂੰ ਸੌਂਪਿਆ | ਇਸ ਮੌਕੇ ਗੁਰਦੇਵ ਸਿੰਘ, ਜਵਾਹਰ ਲਾਲ, ਮਨਪ੍ਰੀਤ ਸਿੰਘ, ਵਰਿੰਦਰ ਸਿੰਘ, ਜਸ਼ਨ, ਸੁਰਿੰਦਰ ਪਾਲ, ਰਵਿੰਦਰ ਸਿੰਘ, ਇਕਬਾਲ ਸਿੰਘ, ਪਰਵਿੰਦਰ ਸਿੰਘ ਨੌਗਾਵਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਨਾਭਾ, (ਕਰਮਜੀਤ ਸਿੰਘ)-ਅੱਜ ਨਾਭਾ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਮੋਦੀ ਸਰਕਾਰ ਦੁਆਰਾ ਜੋ ਅਗਨੀ ਪੱਥ ਯੋਜਨਾ ਫ਼ੌਜ ਵਿਰੋਧੀ ਫ਼ੈਸਲਾ ਲਿਆ ਗਿਆ ਉਸ ਦਾ ਵਿਰੋਧ ਵਜੋਂ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਕਿਸਾਨ ਮਜ਼ਦੂਰ ਨੌਜਵਾਨ ਮੁਲਾਜ਼ਮ ਤੇ ਮਾਸਟਰ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਜਿਸ ਵਿਚ ਦਫ਼ੇਦਾਰ ਹਰਜਿੰਦਰ ਸਿੰਘ ਨੇ ਕਿਹਾ ਇਹ ਫ਼ੈਸਲਾ ਲੋਕਾਂ ਨਾਲ ਧੋਖਾ ਹੈ ਤੇ ਸੈਨਾ ਦੇ ਮੁਖੀਆ ਨੂੰ ਅਪੀਲ ਕੀਤੀ | ਇਸ ਫ਼ੈਸਲੇ ਦਾ ਸਾਥ ਦੇਣ ਦੀ ਥਾਂ ਵਿਰੋਧ ਕਰਨਾ ਚਾਹੀਦਾ ਹੈ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਦੇ ਆਗੂ ਗੁਰਬਖਸੀਸ ਸਿੰਘ ਗੋਪੀ ਕੌਲ ਨੇ ਕਿਹਾ ਕਿ ਜੈ ਜਵਾਨ ਜੈ ਕਿਸਾਨ ਦਾ ਨਾਰਾ ਦਿੱਤਾ ਗਿਆ ਸੀ ਕਿਸਾਨ ਸਾਨੂੰ ਜੀਵਨ ਜਿਊਣ ਲਈ ਅੰਨ ਦਿੰਦੇ ਹਨ ਤੇ ਜਵਾਨ ਸਾਡੀ ਜੀਵਨ ਨੂੰ ਸੁਰੱਖਿਅਤ ਕਰਨ ਲਈ ਬਾਡਰ 'ਤੇ ਜਾਨ ਦੀ ਬਾਜ਼ੀ ਲਗਾਉਦੇ ਹਨ | ਉਨ੍ਹਾਂ ਨੂੰ ਖ਼ਤਮ ਕਰਨ ਦੇ ਨੀਤੀਆਂ ਲਿਆਈਆਂ ਜਾ ਰਹੀਆਂ ਹਨ, ਡਾਕਟਰ ਲਾਲ ਚੰਦ ਵਲੋਂ ਵੀ ਇਸ ਦੇ ਵਿਰੋਧ ਕੀਤਾ ਗਿਆ | ਇਸ ਧਰਨੇ ਵਿੱਚ ਜਗਪਾਲ ਸਿੰਘ ਉਧਾ, ਗੁਰਮੀਤ ਸਿੰਘ ਛਜੂਭਟ, ਦਰਸ਼ਨ ਸਿੰਘ ਰੋਹਟੀ, ਹਰਨੇਕ ਸਿੰਘ, ਗੁਰਚਰਨ ਸਿੰਘ, ਜਗਪਾਲ ਸਿੰਘ, ਪਿਆਰਾ ਸਿੰਘ ਅਗੇਤੀ, ਧਰਮਿੰਦਰ ਸਿੰਘ, ਮੋਹਨਦੀਪ ਸਿੰਘ ਸਮਲਾ, ਨਾਹਰ ਸਿੰਘ, ਗੁਰਚਰਨ ਸਿੰਘ ਘਮਰੋਦਾ, ਭੀਮ ਸਿੰਘ, ਰਣਜੀਤ ਸਿੰਘ ਬਿਰੜਵਾਲ, ਕਾਕਾ ਸਿੰਘ ਕੋਟ, ਗੁਰਦਿਆਲ ਸਿੰਘ ਅੱਚਲ, ਹਰਪਾਲ ਸਿੰਘ ਕਲਾਰਾ, ਕੁਲਦੀਪ ਸਿੰਘ ਪਾਲੀਆਂ, ਪਰਮਾਤ ਨਾਭਾ, ਗੁਰਪ੍ਰੀਤ ਸਿੰਘ ਕਮੇਲੀ, ਗਮਦੂਰ ਸਿੰਘ ਕੱਲਾਮਾਜਰਾ, ਹਰਚਰਨ ਸਿੰਘ ਸਾਧੋਹੇੜੀ, ਜਗਦੇਵ ਸਿੰਘ ਨਰਮਾਣਾ, ਗੁਰਧਿਆਨ ਸਿੰਘ ਸਮਲਾ, ਦਵਿੰਦਰ ਸਿੰਘ ਨੌਹਰਾ, ਕਾਲਾ ਬਿਰੜਵਾਲ, ਸੁਰਜੀਤ ਸਿੰਘ ਰੋਹਟੀ ਆਦਿ ਸਾਮਿਲ ਹੋਏ | ਇਥੇ ਜਗਪਾਲ ਸਿੰਘ ਊਧਾ ਨੇ ਸਾਰਿਆਂ ਦਾ ਧੰਨਵਾਦ ਕੀਤਾ |
ਘਨੌਰ, (ਸਰਦਾਰਾ ਸਿੰਘ ਲਾਛੜੂ)-ਕੇਂਦਰ ਸਰਕਾਰ ਵਲੋਂ ਲਿਆਂਦੀ ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨ ਜਥੇਬੰਦੀਆਂ ਕੁਲ ਹਿੰਦ ਕਿਸਾਨ ਸਭਾ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਆਗੂਆਂ ਧਰਮਪਾਲ ਸਿੰਘ ਸੀਲ, ਇਕਬਾਲ ਸਿੰਘ ਮੰਡੋਲੀ, ਪਵਨ ਕੁਮਾਰ ਸੋਗਲਪੁਰ, ਤੇਜਿੰਦਰ ਸਿੰਘ ਹਾਸ਼ਮਪੁਰ, ਅਮਰਜੀਤ ਕੌਰ, ਜਗਤਾਰ ਸਿੰਘ ਅਲਾਮਦੀਪੁਰ, ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੀ ਸਾਂਝੀ ਅਗਵਾਈ ਹੇਠ ਅੱਜ ਸਬ ਤਹਿਸੀਲ ਦਫ਼ਤਰ ਘਨੌਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਕੋਆਰਡੀਨੇਸ਼ਨ ਕਮੇਟੀ ਵਲੋਂ ਲਏ ਫ਼ੈਸਲੇ ਤਹਿਤ ਅਗਨੀਪਥ ਯੋਜਨਾ ਦਾ ਮੁਕੰਮਲ ਵਿਰੋਧ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸੰਘਰਸ਼ ਵਾਂਗ ਸ਼ਾਂਤੀ ਨਾਲ ਸੰਘਰਸ਼ ਕਰ ਕੇਂਦਰ ਸਰਕਾਰ 'ਤੇ ਦਬਾਅ ਪਾਇਆ ਜਾਵੇ | ਉਨ੍ਹਾਂ ਸਰਕਾਰੀ ਸੰਪਤੀ ਦੀ ਭੰਨ ਤੋੜ ਤੇ ਰੇਲ ਫੂਕਣ ਵਾਲੀਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੇ ਕਦਮਾਂ ਨਾਲ ਸੰਘਰਸ਼ ਕਮਜ਼ੋਰ ਹੁੰਦੇ ਹਨ | ਸੰਘਰਸ਼ ਨੂੰ ਤਿੱਖਾ ਕਰਨ ਲਈ ਸ਼ਾਂਤੀ ਨਾਲ ਸੰਘਰਸ਼ ਕਰਕੇ ਜਿੱਤ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਗਨੀਪਥ ਯੋਜਨਾ ਦੇ ਨਾਮ ਹੇਠਾਂ ਨੌਜਵਾਨ ਪੀੜ੍ਹੀ ਨੂੰ ਤਬਾਹੀ ਦੇ ਰਸਤੇ 'ਤੇ ਲਿਜਾ ਰਹੀ ਹੈ | ਰੋਸ ਦਿਵਸ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਦੇ ਜਵਾਨ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਅਗਨੀਪਥ ਸਕੀਮ ਨੂੰ ਰੱਦ ਕਰਨ ਲਈ ਨਾਇਬ ਤਹਿਸੀਲਦਾਰ, ਘਨੌਰ ਮੋਹਿਤ ਕੁਮਾਰ ਪਟਵਾਰੀ ਨੂੰ ਮੰਗ ਪੱਤਰ ਸੌਂਪ ਕੇ ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕਰਦਿਆਂ ਕਿਸਾਨ ਆਗੂਆਂ ਨੇ ਅਗਨੀਪਥ ਨਾਮਕ ਯੋਜਨਾ ਰਾਹੀਂ ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਦੇ ਭਵਿੱਖ ਨਾਲ ਹੋਣ ਜਾ ਰਹੇ ਖਿਲਵਾੜ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ |
ਪਾਤੜਾਂ, (ਜਗਦੀਸ਼ ਸਿੰਘ ਕੰਬੋਜ)-ਕੇਂਦਰ ਸਰਕਾਰ ਵਲੋਂ ਫ਼ੌਜ 'ਚ ਭਰਤੀ ਕਰਨ ਦੀ ਅਗਨੀਪਥ ਯੋਜਨਾ ਦਾ ਸਮੁੱਚੇ ਦੇਸ਼ ਵਿਚ ਵਿਰੋਧ ਕੀਤਾ ਜਾ ਰਿਹਾ ਹੈ | ਨੌਜਵਾਨਾਂ ਵਲੋਂ ਕੀਤੇ ਜਾ ਰਹੇ ਇਸ ਵਿਰੋਧ 'ਚ ਉਨ੍ਹਾਂ ਦਾ ਸਾਥ ਦਿੰਦਿਆਂ ਕਿਸਾਨ ਜਥੇਬੰਦੀਆਂ ਵਲੋਂ ਸਮੁੱਚੇ ਪੰਜਾਬ ਵਿਚ ਰੋਸ ਵਿਖਾਵੇ ਕਰ ਕੇ ਮੰਗ ਪੱਤਰ ਦਿੱਤੇ ਜਾਣ ਦੇ ਉਲੀਕੇ ਗਏ ਪੋ੍ਰਗਰਾਮ ਤਹਿਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਾਤੜਾਂ ਦੇ ਗੁਰਦੁਆਰਾ ਸਾਹਿਬ ਤੋਂ ਇਕ ਰੋਸ ਮਾਰਚ ਕੱਢ ਕੇ ਸਬ-ਡਵੀਜ਼ਨ ਕੰਪਲੈਕਸ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਣ ਮਗਰੋਂ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਐੱਸ.ਡੀ.ਐਮ ਪਾਤੜਾਂ ਨੂੰ ਦਿੱਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਪ੍ਰਧਾਨ ਚਰਨਜੀਤ ਕੌਰ ਧੂਹੜੀਆਂ ਨੇ ਕਿਹਾ ਕਿ ਇਕ ਪਾਸੇ ਦੇਸ਼ ਵਿਚ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਫ਼ੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਅਤੇ ਆਪਣੇ ਪਰਿਵਾਰ ਨੂੰ ਪਾਲਨ ਦੀ ਆਸ ਦੀ ਇਸ ਕਿਰਣ ਨੂੰ ਵੀ ਕੇਂਦਰ ਦੀ ਭਾਜਪਾ ਸਰਕਾਰ ਨੇ ਬੁਝਾ ਦਿੱਤਾ ਹੈ | ਅਗਨੀਪਥ ਦੇ ਨਾਂਅ ਦੀ ਇਸ ਯੋਜਨਾ ਤਹਿਤ ਫ਼ੌਜ ਵਿਚ ਭਰਤੀ ਕੀਤੇ ਗਏ ਨੌਜਵਾਨਾਂ ਨੂੰ 4 ਸਾਲ ਨੌਕਰੀ 'ਤੇ ਰੱਖ ਕੇ ਫਿਰ ਬਿਨਾਂ ਕਿਸੇ ਪੈਨਸ਼ਨ ਦਿੱਤਿਆਂ ਘਰ ਭੇਜ ਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾਵੇਗਾ ਅਤੇ ਜਿਸ ਨੂੰ ਲੈ ਕੇ ਜਿੱਥੇ ਨੌਜਵਾਨ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ ਉਹ ਸਮੁੱਚੇ ਦੇਸ਼ ਵਿਚ ਰੋਸ ਮੁਜ਼ਾਹਰੇ ਕਰਕੇ ਇਸ ਯੋਜਨ ਦਾ ਵਿਰੋਧ ਕਰ ਰਹੇ ਹਨ ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਮੰਤਰੀ ਖ਼ੁਦ ਬਿਆਨ ਨਾਂ ਦੇ ਕੇ ਫ਼ੌਜ ਦੇ ਅਧਿਕਾਰੀਆਂ ਤੋਂ ਬਿਆਨ ਦਿਵਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਯੋਜਨਾ ਨੂੰ ਵਾਪਸ ਨਾ ਲਿਆ ਤਾਂ ਹੋਰ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਸੁਖਦੇਵ ਸਿੰਘ ਹਰਿਆਊ, ਨੌਰਾਤਾ ਸਿੰਘ ਹਰਿਆਊ, ਸਰਬਜੀਤ ਕੌਰ, ਹਰਬੰਸ ਕੌਰ, ਜਸਵੰਤ ਕੌਰ, ਹਰਬੰਸ ਸਿੰਘ ਫ਼ੌਜੀ, ਕਰਮਜੀਤ ਸਿੰਘ, ਰਣਜੀਤ ਸਿੰਘ ਥਿੰਦ, ਸਾਹਿਬ ਸਿੰਘ ਦੁਤਾਲ, ਸੁਬੇਗ ਸਿੰਘ, ਵਰਿਆਮ ਸਿੰਘ, ਜਲੰਧਰ ਸਿੰਘ, ਫਕੀਰ ਸਿੰਘ, ਲਾਭ ਸਿੰਘ, ਜਸਵਿੰਦਰ ਸਿੰਘ, ਤਰਲੋਚਨ ਸਿੰਘ, ਜਰਨੈਲ ਸਿੰਘ ਆਦਿ ਮੌਜੂਦ ਸਨ |

ਪਿੰਡ ਬਾਰਨ ਦੇ ਸ਼ਮਸਾਨਘਾਟ 'ਚੋਂ ਮਿਲੀ ਵਿਸ਼ਫੋਟਕ ਸਮੱਗਰੀ ਪਟਿਆਲਾ ਪੁਲਿਸ ਨੇ ਕੀਤੀ ਨਸ਼ਟ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਨੂੰ ਬੀਤੀ ਰਾਤ ਇੱਥੇ ਦੇ ਪਿੰਡ ਬਾਰਨ ਦੀ ਸ਼ਮਸ਼ਾਨਘਾਟ 'ਚੋਂ ਮਿਲੀ ਵਿਸਫੋਟਕ ਸਮਗਰੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਦੀ ਸਹਾਇਤਾ ਨਾਲ ਨਸ਼ਟ ਕਰ ਦਿੱਤੀ ਹੈ | ਇਸ ਸੰਬੰਧੀ ਪਟਿਆਲਾ ਸ਼ਹਿਰੀ-2 ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਨੌਕਰੀਆਂ ਤੋਂ ਫ਼ਾਰਗ ਕੀਤੇ ਕਾਮਿਆਂ ਨੇ ਰੋਕੀ ਸੜਕ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਕੋਰੋਨਾ ਕਾਰ ਦੌਰਾਨ ਨੌਕਰੀਆਂ ਤੋਂ ਫ਼ਾਰਗ ਕੀਤੇ ਪਟਿਆਲਾ ਤੇ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਜਾ ਚਾਰ ਮੁਲਾਜ਼ਮਾਂ ਨੇ ਮੁੜ ਤੋਂ ਨੌਕਰੀ ਹਾਸਲ ਕਰਨ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਸੰਗਰੂਰ ਰੋਡ ਜਾਮ ਕਰ ਕੇ ਪੰਜਾਬ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਰਾਜੂ ਧੀਰ ਤੇ ਸਿਹਤ ਅਧਿਕਾਰੀਆਂ ਵਲੋਂ ਪ੍ਰਭਾਵਿਤ ਖੇਤਰ ਦਾ ਦੌਰਾ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਪਿੰਡ ਝਿੱਲ ਵਿਚ ਫੈਲੇ ਡਾਇਰੀਏ ਕਾਰਨ ਅੱਜ ਵੀ ਸਿਵਲ ਸਰਜਨ ਡਾ. ਰਾਜੂ ਧੀਰ, ਐਸ.ਐਮ.ਓ. ਡਾ. ਰੰਜਨਾ ਸ਼ਰਮਾ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵਲੋਂ ਪ੍ਰਭਾਵਤ ਖੇਤਰ ਦੌਰਾ ਕੀਤਾ ਗਿਆ | ਡਾ. ਰਾਜੂ ...

ਪੂਰੀ ਖ਼ਬਰ »

ਨਗਰ ਕੌਂਸਲ ਨਾਭਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਨਾਭਾ, 24 ਜੂਨ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਐਸ.ਡੀ.ਐਮ. ਨਾਭਾ ਕੰਨੂ ਗਰਗ ਦੀ ਹਾਜ਼ਰੀ ਵਿਚ ਹੋਈ ਜਿਸ ਵਿਚ ਸਾਰੇ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਊਸ਼ਾ ਮਗੋ ਤੇ ਮੀਤ ਪ੍ਰਧਾਨ ਕਰਮਜੀਤ ਕੌਰ ਨੂੰ ਚੁਣ ਲਿਆ ਗਿਆ | ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਮੁਕੰਮਲ-ਜਥੇਦਾਰ ਕਸ਼ਮੀਰਾ ਸਿੰਘ

ਨਾਭਾ, 24 ਜੂਨ (ਕਰਮਜੀਤ ਸਿੰਘ)-ਸੱਚ ਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਦੀ ਸਿੱਧਸਰ ਅਲੌਹਰਾਂ ਸਾਹਿਬ ਵਿਖੇ 19ਵੀਂ ਬਰਸੀ ਸਿੱਖ ਪ੍ਰਚਾਰਕ ਜਥੇਦਾਰ ਕਸ਼ਮੀਰਾ ਸਿੰਘ ਦੀ ਅਗਵਾਈ ਵਿਚ ਮਨਾਈ ਜਾ ਰਹੀ ਹੈ | ਇਸ ਮੌਕੇ ਸਿੱਖ ਪ੍ਰਚਾਰਕ ਜਥੇਦਾਰ ਕਸ਼ਮੀਰਾ ਸਿੰਘ ...

ਪੂਰੀ ਖ਼ਬਰ »

ਪੂਟਾ ਦੀ ਅਗਵਾਈ 'ਚ ਅਧਿਆਪਕਾਂ ਵਲੋਂ ਉਪ-ਕੁਲਪਤੀ ਦੇ ਦਫ਼ਤਰ ਅੰਦਰ ਨਾਅਰੇਬਾਜ਼ੀ

ਪਟਿਆਲਾ, 24 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਨੁਮਾਇੰਦਿਆਂ ਅਤੇ ਹੋਰ ਅਧਿਆਪਕਾਂ ਦੇ ਵਫ਼ਦ ਨੇ ਉਪ ਕੁਲਪਤੀ ਦਫ਼ਤਰ ਕੋਲ ਬਣੀ ਸਿੰਡੀਕੇਟ ਰੂਮ ਵਿਚ ਉਪ ਕੁਲਪਤੀ ਦੇ ਵਿਰੋਧ 'ਚ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਸਣੇ ਕਾਰ ਸਵਾਰ ਤਿੰਨ ਨੌਜਵਾਨ ਕਾਬੂ

ਸਮਾਣਾ, 24 ਜੂਨ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਦੀ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਪ ਕਪਤਾਨ ਪੁਲਿਸ ਪ੍ਰਭਜੋਤ ਕੌਰ ਦੀਆਂ ਹਦਾਇਤਾਂ 'ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਕਾਰ 'ਚ ਸਵਾਰ ਤਿੰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਪਟਿਆਲਾ, 24 ਜੂਨ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਰਕਾਰੀ ਪਾਣੀ ਕੁਨੈਕਸ਼ਨ ਦੇ ਲਾਭ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤੇ ਲੋਕਾਂ ...

ਪੂਰੀ ਖ਼ਬਰ »

14 ਕਿੱਲੋ ਗਾਂਜੇ ਸਮੇਤ ਪਤੀ-ਪਤਨੀ ਕਾਬੂ

ਦੇਵੀਗੜ੍ਹ, 24 ਜੂਨ (ਰਾਜਿੰਦਰ ਸਿੰਘ ਮੌਜੀ)- ਥਾਣਾ ਜੁਲਕਾਂ ਅਧੀਨ ਆਉਂਦੀ ਪੁਲਿਸ ਚੌਂਕੀ ਰੋਹੜ ਜਗੀਰ ਦੀ ਪੁਲਿਸ ਵੱਲੋਂ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਦੀ ਰਹਿਨੁਮਾਈ ਅਤੇ ਚੌਂਕੀ ਇੰਚਾਰਜ ਕੁਲਦੀਪ ਸਿੰਘ ਦੀ ਦੇਖਰੇਖ ਹੇਠ 14 ਕਿੱਲੋ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 35 ਲੱਖ ਠੱਗੇ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਪੈਸੇ ਸ਼ੇਅਰ ਬਾਜਾਰ 'ਚ ਲਗਾ ਕੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਉਸ ਨਾਲ 35 ਲੱਖ ਦੀ ਠੱਗੀ ਮਾਰਨ ਦਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਪਿੰਦਰ ਸਿੰਘ ਵਾਸੀ ਫ਼ਰੀਦਕੋਟ ਨੇ ਥਾਣਾ ਅਨਾਜ ਮੰਡੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ-ਸਿਵਲ ਸਰਜਨ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਵਿਚ ਪ੍ਰਾਪਤ 306 ਕੋਵਿਡ ਰਿਪੋਰਟਾਂ ਵਿਚੋਂ 15 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਜਿਨ੍ਹਾਂ ਵਿਚੋਂ 09 ਪਟਿਆਲਾ ਸ਼ਹਿਰ, 02 ਨਾਭਾ, 01 ਸਮਾਣਾ, 02 ਰਾਜਪੁਰਾ ਅਤੇ 01 ਬਲਾਕ ...

ਪੂਰੀ ਖ਼ਬਰ »

ਚੋਰੀ ਹੋਇਆ ਰੋਟਾਵੇਟਰ ਤੇ ਹੋਰ ਸਾਮਾਨ ਪੁਲਿਸ ਨੇ ਕਬਾੜੀਏ ਤੋਂ ਕੀਤਾ ਬਰਾਮਦ

ਪਾਤੜਾਂ, 24 ਜੂਨ (ਜਗਦੀਸ਼ ਸਿੰਘ ਕੰਬੋਜ)-ਕਸਬਾ ਬਾਦਸ਼ਾਹਪੁਰ ਦੇ ਨੇੜੇ ਇੱਕ ਪਿੰਡ 'ਚੋਂ ਚੋਰੀ ਹੋਇਆ ਰੋਟਾਵੇਟਰ ਤੇ ਹੋਰ ਸਾਮਾਨ ਪੁਲਿਸ ਨੇ ਖਨੌਰੀ ਸ਼ਹਿਰ ਦੇ ਇਕ ਕਬਾੜੀਏ ਤੋਂ ਬਰਾਮਦ ਕੀਤਾ ਹੈ ਅਤੇ ਇਸ ਦੇ ਸੰਬੰਧ ਵਿਚ ਕਬਾੜੀਏ ਸਮੇਤ 3 ਦੇ ਖ਼ਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਲਗਾਇਆ ਸਾਲਾਨਾ ਅਕਾਦਮਿਕ ਕੈਂਪ

ਪਟਿਆਲਾ, 24 ਜੂਨ (ਗੁਰਵਿੰਦਰ ਸਿੰਘ ਔਲਖ)-ਐੱਨ.ਸੀ.ਸੀ. ਨੇਵਲ ਵਿੰਗ ਖ਼ਾਲਸਾ ਕਾਲਜ ਦੇ ਕੈਡਿਟਾਂ ਨੇ 1 ਪੰਜਾਬ ਨੇਵਲ ਯੂਨਿਟ ਐੱਨ.ਸੀ.ਸੀ. ਨੰਗਲ ਦੇ ਕਮਾਂਡਿੰਗ ਅਫਸਰ ਕੈਪਟਨ ਇੰਡੀਅਨ ਨੇਵੀ ਸਰਵਜੀਤ ਸਿੰਘ ਸੈਣੀ ਦੀ ਅਗਵਾਈ ਅਤੇ ਡਾ. ਧਰਮਿੰਦਰ ਸਿੰਘ ਉੱਭਾ ਪਿ੍ੰਸੀਪਲ, ...

ਪੂਰੀ ਖ਼ਬਰ »

ਸਟੇਟ ਜੀ. ਐਸ. ਟੀ. ਮੋਬਾਈਲ ਵਿੰਗ ਵਲੋਂ ਰਾਜਪੁਰਾ ਦੇ 3 ਕਾਰੋਬਾਰੀਆਂ ਦੇ ਕਾਰਖ਼ਾਨਿਆਂ 'ਤੇ ਛਾਪਾਮਾਰੀ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਅੱਜ ਪੰਜਾਬ ਜੀ.ਐਸ.ਟੀ. ਦੇ ਮੋਬਾਈਲ ਵਿੰਗ ਵਲੋਂ ਸਹਾਇਕ ਕਮਿਸ਼ਨ ਚੰਡੀਗੜ੍ਹ ਤੋਂ ਸ਼ੰਭੂ ਮਨੋਹਰ ਸਿੰਘ ਦੀ ਅਗਵਾਈ ਵਿਚ ਰਾਜਪੁਰਾ ਦੇ 3 ਕਾਰੋਬਾਰੀਆਂ ਦੇ ਕਾਰਖ਼ਾਨਿਆਂ 'ਤੇ ਛਾਪਾਮਾਰੀ ਕਰ ਕੇ ਉੱਥੋਂ ਜੀ.ਐਸ.ਟੀ. ਨਾਲ ਸੰਬੰਧਤ ...

ਪੂਰੀ ਖ਼ਬਰ »

22 ਲੱਖ ਦੀ ਧੋਖਾਧੜੀ ਦੇ ਮਾਮਲੇ 'ਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਕਾਰ ਵਾਈਡ ਟਿਪ ਦੇ ਕਾਰੋਬਾਰ 'ਚ ਪੈਸਾ ਲਗਵਾ ਕੇ 22 ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਇਮਰਾਨ ਖਾਨ ਵਾਸੀ ਬੰਗਲੌਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਦੀ 27ਵੀਂ ਸਾਲਾਨਾ ਬਰਸੀ ਦੀਆਂ ਤਿਆਰੀਆਂ ਮੁਕੰਮਲ-ਜਥੇਦਾਰ ਕਸ਼ਮੀਰਾ ਸਿੰਘ

ਨਾਭਾ, 24 ਜੂਨ (ਕਰਮਜੀਤ ਸਿੰਘ)-ਸੱਚ ਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਦੀ ਸਲਾਨਾ ਬਰਸੀ ਸਿੱਧਸਰ ਅਲੌਹਰਾ ਸਾਹਿਬ ਵਿਖੇ 19ਵੀਂ ਸਾਲਾਨਾ ਬਰਸੀ ਸਿੱਖ ਪ੍ਰਚਾਰਕ ਜਥੇਦਾਰ ਕਸ਼ਮੀਰਾ ਸਿੰਘ ਦੀ ਅਗਵਾਈ ਵਿਚ ਮਨਾਈ ਜਾ ਰਹੀ ਹੈ | ਇਸ ਮੌਕੇ ਸਿੱਖ ਪ੍ਰਚਾਰਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਸ ਚਾਲਕ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਪਿਛਲੀ ਦਿਨੀਂ ਰਾਜਪੁਰਾ ਰੋਡ 'ਤੇ ਪਿੰਡ ਕੌਲੀ ਲਾਗੇ ਬੱਸ ਪਲਟਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸਤਨਾਮ ਸਿੰਘ ਵਾਸੀ ਪਿੰਡ ਕੌਲੀ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ 6 ਕਿੱਲੋ ਭੁੱਕੀ ਸਣੇ ਕੈਂਟਰ ਚਾਲਕ ਕਾਬੂ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਅੱਜ ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਵਲੋਂ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਨਾਕਾਬੰਦੀ ਦੌਰਾਨ ਇਕ ਕੈਂਟਰ ਚਾਲਕ ਤੋਂ 6 ਕਿੱਲੋ ਭੁੱਕੀ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਕਰਨੈਲ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ ਸਾਢੇ ਚਾਰ ਲੱਖ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਸਾਢੇ ਚਾਰ ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਗੁਰਿੰਦਰ ਸਿੰਘ ਵਾਸੀ ਬਹਾਦਰਗੜ੍ਹ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਜਸਪਾਲ ਕੌਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਲੜਕੀ ਰਾਜਨਦੀਪ ...

ਪੂਰੀ ਖ਼ਬਰ »

ਸ਼ਰਾਬ ਠੇਕੇ ਦਾ ਕਰਿੰਦਾ ਸ਼ਰਾਬ 'ਚ ਪਾਣੀ ਪਾ ਕੇ ਵੇਚਦਾ ਕਾਬੂ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਸਥਾਨਕ ਆਬਕਾਰੀ ਵਿਭਾਗ ਦੇ ਇੰਸਪੈਕਟਰ ਵਲੋਂ ਅਚਨਚੇਤ ਛਾਪਾਮਾਰੀ ਦੌਰਾਨ ਪਿੰਡ ਭੱਪਲ ਨੇੜਲੇ ਸ਼ਰਾਬ ਠੇਕੇ ਦੇ ਕਰਿੰਦੇ ਨੂੰ ਸ਼ਰਾਬ ਵਿਚ ਪਾਣੀ ਮਿਲਾ ਕੇ ਵੇਚਣ ਦੇ ਦੋਸ਼ ਹੇਠ ਕਾਬੂ ਕਰ ਥਾਣਾ ਸਦਰ ਵਿਚ ਉਸ ਦੇ ਖ਼ਿਲਾਫ਼ ਧੋਖਾਧੜੀ ਦਾ ...

ਪੂਰੀ ਖ਼ਬਰ »

ਸਿਹਤ ਟੀਮਾਂ ਵਲੋਂ ਖ਼ੁਸ਼ਕ ਦਿਵਸ ਮੌਕੇ 18,907 ਘਰਾਂ ਦੀ ਕੀਤੀ ਚੈਕਿੰਗ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗਲੀ, ਮੁਹੱਲਿਆਂ ਵਿਚ ਘਰ-ਘਰ ਜਾ ਕੇ ਪਾਣੀ ਵਾਲੇ ਸਰੋਤਾਂ ਦੀ ਚੈਕਿੰਗ ਕੀਤੀ ਗਈ | ਪਟਿਆਲਾ ਸ਼ਹਿਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX