ਤਾਜਾ ਖ਼ਬਰਾਂ


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  5 minutes ago
ਢਿਲਵਾਂ, 3 ਅਕਤੂਬਰ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਐਲਾਨੇ ਰੇਲ ਰੋਕੋ ਪ੍ਰੋਗਰਾਮ ਤਹਿਤ ਜ਼ੋਨ ਢਿਲਵਾਂ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਯੂ.ਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ ਸਮੇਤ ਹੋਰਨਾਂ ਕਿਸਾਨੀ ਮੁੱਦਿਆ ਨੂੰ ਲੈ ਕੇ ਰੇਲ...
ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ
. . .  10 minutes ago
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਲਖ਼ੀਮਪੁਰ ਖ਼ੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਤਲਾ ਸਾੜ ਕੇ ਨਾਅਰੇਬਾਜ਼ੀ...
ਕਿਸਾਨਾਂ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਧਰਨਾ
. . .  14 minutes ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ
. . .  18 minutes ago
ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ, ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼...
ਕਿਸਾਨਾਂ ਵਲੋਂ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ
. . .  23 minutes ago
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ ਕੀਤਾ। ਜੀਂਦ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  28 minutes ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
. . .  30 minutes ago
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  52 minutes ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 1 hour ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  about 1 hour ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  about 1 hour ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 2 hours ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 3 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 3 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 5 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 5 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 5 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 5 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 5 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਪੰਜਾਬ / ਜਨਰਲ

ਪਿੰਦਾ ਗੈਂਗ ਦੇ 13 ਸ਼ੂਟਰਾਂ ਸਮੇਤ 19 ਮੈਂਬਰ ਗਿ੍ਫ਼ਤਾਰ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਦਿਹਾਤ ਪੁਲਿਸ ਨੇ ਸੂਬੇ ਦੇ ਵੱਖ-ਵੱਖ ਖੇਤਰਾਂ 'ਚ ਲੋਕਾਂ ਤੋਂ ਫਿਰੌਤੀ ਮੰਗਣ ਅਤੇ ਸੁਪਾਰੀ ਲੈ ਕੇ ਹੱਤਿਆ ਕਰਨ ਵਾਲੇ ਪਲਵਿੰਦਰ ਸਿੰਘ ਉਰਫ਼ ਪਿੰਦਾ ਗਰੋਹ ਦੇ 13 ਸ਼ੂਟਰਾਂ ਸਮੇਤ 19 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੇ ਕਬਜ਼ੇ 'ਚੋਂ .32 ਬੋਰ ਦੀਆਂ 6 ਪਿਸਤÏਲਾਂ, .315 ਬੋਰ ਦੀਆਂ 3 ਪਿਸਤÏਲ, ਇਕ .315 ਬੋਰ ਦੀ ਬੰਦੂਕ ਅਤੇ ਇਕ .12 ਬੋਰ ਦੀ ਬੰਦੂਕ ਸਮੇਤ 11 ਹੱਥਿਆਰ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਟੋਇਟਾ ਇਨੋਵਾ ਅਤੇ ਮਹਿੰਦਰਾ ਐਕਸ.ਯੂ.ਵੀ. 500 ਸਮੇਤ ਦੋ ਵਾਹਨਾਂ ਅਤੇ 8 ਲੱਖ ਰੁਪਏ ਦੇ ਕਰੀਬ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਹੈ ¢ ਇਸ ਸਬੰਧੀ ਜਾਣਕਰੀ ਦਿੰਦੇ ਹੋਏ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਐਸ.ਪੀ. ਜਾਂਚ ਕੰਵਲਪ੍ਰੀਤ ਸਿੰਘ ਚਾਹਲ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਪਲਵਿੰਦਰ ਸਿੰਘ ਉਰਫ਼ ਪਿੰਦਾ, ਜਿਸ ਦੀ ਨਾਭਾ ਜੇਲ ਦੀ ਸੁਰੱਖਿਆ ਨੂੰ ਤੋੜਨ 'ਚ ਵੀ ਭੂਮਿਕਾ ਹੈ ਅਤੇ ਜੋ ਜਲੰਧਰ-ਫਗਵਾੜਾ ਹਾਈਵੇ 'ਤੇ ਇਕ ਏ.ਐਸ.ਆਈ. ਦੀ ਗੋਲੀ ਮਾਰ ਕੇ ਹੱਤਿਆ ਕਰਨ 'ਚ ਸ਼ਾਮਿਲ ਸੀ | ਉਸ ਵਲੋਂ ਇਕ ਗਰੋਹ ਬਣਾਇਆ ਗਿਆ ਹੈ, ਜਿਸ ਨੂੰ ਚਲਾਉਣ 'ਚ ਗ੍ਰੀਸ 'ਚ ਰਹਿੰਦਾ ਪਰਮਜੀਤ ਉਰਫ਼ ਪੰਮਾ ਵਾਸੀ ਸ਼ਾਹਕੋਟ, ਜਲੰਧਰ ਉਸ ਨੂੰ ਆਰਥਿਕ ਸਹਾਇਤਾ ਦਿੰਦਾ ਹੈ | ਇਸ ਗਰੋਹ ਦੇ ਸਾਰੇ ਮੈਂਬਰ ਹਿਸਟਰੀ ਸ਼ੀਟਰ ਹਨ | ਐਸ.ਐਸ.ਪੀ. ਸ਼ਰਮਾ ਨੇ ਦੱਸਿਆ ਕਿ ਮਿਲੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਐਸ.ਪੀ. ਚਾਹਲ ਨੇ ਬਠਿੰਡਾ ਜੇਲ੍ਹ 'ਚ ਬੰਦ ਪਿੰਦਾ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆਂਦਾ ਅਤੇ ਉਸ ਕੋਲੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਸ ਲਈ ਕੰਮ ਕਰਨ ਵਾਲੇ 13 ਸ਼ੂਟਰਾਂ ਸੁਨੀਲ ਮਸੀਹ ਉਰਫ਼ ਜਿਉਣਾ, ਰਵਿੰਦਰ ਉਰਫ਼ ਰਵੀ, ਪ੍ਰਦੀਪ ਸਿੰਘ, ਮਨਜਿੰਦਰ ਉਰਫ਼ ਸ਼ਵੀ ਅਤੇ ਸੁਖਮਨ ਸਿੰਘ ਉਰਫ਼ ਸ਼ੱਭਾ, ਸਾਰੇ ਵਾਸੀ ਲੋਹੀਆਂ, ਜਲੰਧਰ, ਸੰਦੀਪ ਉਰਫ਼ ਡੱਲੀ, ਮੇਜਰ ਸਿੰਘ, ਅਪ੍ਰੈਲ ਸਿੰਘ ਉਰਫ਼ ਸ਼ੇਰਾ, ਬਲਵਿੰਦਰ ਉਰਫ਼ ਗੁੱਡਾ ਅਤੇ ਸੁਲਿੰਦਰ ਸਿੰਘ ਸਾਰੇ ਵਾਸੀ ਨਕੋਦਰ, ਜਲੰਧਰ, ਸਤਪਾਲ ਉਰਫ਼ ਸੱਤਾ ਵਾਸੀ ਮੱਖੂ, ਫਿਰੋਜ਼ਪੁਰ, ਦਵਿੰਦਰਪਾਲ ਸਿੰਘ ਉਰਫ਼ ਦੀਪੂ ਅਤੇ ਸਤਵੰਤ ਸਿੰਘ ਉਰਫ ਜੱਗਾ ਵਾਸੀ ਸ਼ਾਹਕੋਟ, ਜਲੰਧਰ ਅਤੇ ਇਨ੍ਹਾਂ ਸ਼ੂਟਰਾਂ ਨੂੰ ਪਨਾਹ ਦੇਣ ਦੇ ਨਾਲ-ਨਾਲ ਆਰਥਿਕ ਸਹਾਇਤਾ, ਦਸਤਾਵੇਜ਼ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ 6 ਵਿਅਕਤੀਆਂ ਅਮਰਜੀਤ ਉਰਫ਼ ਅਮਰ ਵਾਸੀ ਧਰਮਕੋਟ, ਬਲਬੀਰ ਮਸੀਹ, ਐਰਿਕ ਅਤੇ ਬਾਦਲ, ਤਿੰਨੇ ਵਾਸੀ ਲੋਹੀਆਂ, ਹਰਵਿੰਦਰ ਸਿੰਘ ਵਾਸੀ ਸ਼ਾਹਕੋਟ ਅਤੇ ਬਚਿੱਤਰ ਸਿੰਘ ਵਾਸੀ ਕਪੂਰਥਲਾ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਲੋਹੀਆਂ 'ਚ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਡੀ.ਐਸ.ਪੀ. ਸ਼ਾਹਕੋਟ ਜਸਬਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਸੁਖਦੇਵ ਸਿੰਘ ਦੀ ਪੁਲਿਸ ਪਾਰਟੀ ਵਲੋਂ ਪਹਿਲਾਂ ਇਨ੍ਹਾਂ ਮੁਲਜ਼ਮਾਂ ਨੂੰ ਪਨਾਹ ਅਤੇ ਹੋਰ ਸਹਾਇਤਾ ਦੇਣ ਵਾਲੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਗਰੋਹ 'ਚ ਸ਼ਾਮਿਲ 13 ਸ਼ੂਟਰਾਂ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਇਹ ਗਰੋਹ ਪਿਛਲੇ ਛੇ ਸਾਲਾਂ ਤੋਂ ਸਰਗਰਮ ਹੈ ਅਤੇ ਮੱਧ ਪ੍ਰਦੇਸ਼ ਤੋਂ ਸੰਗਠਿਤ ਜਬਰਨ ਵਸੂਲੀ, ਹਥਿਆਰਬੰਦ ਹਾਈਵੇ ਡਕੈਤੀ, ਭੂ-ਮਾਫੀਆ ਅਤੇ ਹਥਿਆਰਾਂ ਦੀ ਤਸਕਰੀ 'ਚ ਸ਼ਾਮਿਲ ਹੈ ¢ ਐਸ.ਐਸ.ਪੀ. ਨੇ ਦੱਸਿਆ ਕਿ ਇਸ ਗਰੋਹ ਦੀ ਗਿ੍ਫਤਾਰੀ ਦੇ ਨਾਲ, ਪੁਲਿਸ ਵਲੋਂ ਜਲੰਧਰ ਅਤੇ ਬਠਿੰਡਾ 'ਚ ਕਤਲ, ਜ਼ਬਰਨ ਵਸੂਲੀ ਅਤੇ ਹਾਈਵੇ 'ਤੇ ਹਥਿਆਰਬੰਦ ਡਕੈਤੀ ਸਮੇਤ ਤਿੰਨ ਵੱਡੇ ਕੇਸਾਂ ਨੂੰ ਵੀ ਸੁਲਝਾਉਣ 'ਚ ਕਾਮਯਾਬੀ ਮਿਲੀ ਹੈ¢
26 ਜੂਨ ਤੱਕ ਰਿਮਾਂਡ 'ਤੇ ਹੈ ਪਿੰਦਾ
ਜੇਲ੍ਹ 'ਚ ਬੰਦ ਪਿੰਦਾ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆਈ ਪੁਲਿਸ ਨੇ ਪਹਿਲਾਂ ਉਸ ਦਾ 5 ਦਿਨ ਦਾ ਰਿਮਾਂਡ ਲਿਆ ਸੀ, ਹੁਣ ਪੁਲਿਸ ਨੇ ਉਸ ਦਾ 4 ਦਿਨ ਦਾ ਹੋਰ ਰਿਮਾਂਡ ਲਿਆ ਹੋਇਆ ਹੈ, ਜੋ 26 ਜੂਨ ਤੱਕ ਚੱਲੇਗਾ | ਇਸ ਦੇ ਨਾਲ ਹੀ ਉਸ ਦਾ ਸਾਥੀ ਸੁਨੀਲ ਮਸੀਹ ਉਰਫ਼ ਜਿਉਣਾ ਵੀ 25 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈ | ਪੁਲਿਸ ਵਲੋਂ ਬਾਕੀ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ, ਜਦਕਿ ਪਿੰਦਾ ਅਤੇ ਜਿਊਣਾ ਦਾ ਫਿਰ ਤੋਂ ਰਿਮਾਂਡ ਲੈ ਕੇ ਹੋਰ ਜਾਣਕਾਰੀ ਲਈ ਜਾਵੇਗੀ |

ਜੇਲ੍ਹ 'ਚ ਸਿੱਧੂ ਨਾਲ ਸੰਸਦ ਮੈਂਬਰ ਤਿਵਾੜੀ ਨੇ ਕੀਤੀ ਮੁਲਾਕਾਤ

ਪਟਿਆਲਾ , 24 ਜੂਨ (ਮਨਦੀਪ ਸਿੰਘ ਖਰੌੜ)-ਕਾਂਗਰਸ ਦੇ ਸੀਨੀਅਰ ਆਗੂ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ 'ਚ ਪੁੱਜੇ | ਇਸ ਮਿਲਣੀ ਸੰਬੰਧੀ ਸ੍ਰੀ ਤਿਵਾੜੀ ਆਖਿਆ ਕਿ ਸ. ਸਿੱਧੂ ਨਾਲ ਉਨ੍ਹਾਂ ...

ਪੂਰੀ ਖ਼ਬਰ »

ਮੰਤਰੀ ਮੰਡਲ ਵਲੋਂ ਸੂਬੇ ਦੇ ਵਿੱਤੀ ਹਾਲਾਤ 'ਤੇ ਵਾਈਟ ਪੇਪਰ ਪੇਸ਼ ਕਰਨ ਦਾ ਫ਼ੈਸਲਾ

ਚੰਡੀਗੜ੍ਹ, 24 ਜੂਨ (ਹਰਕਵਲਜੀਤ ਸਿੰਘ)- ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਨੇ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਰਾਜ ਦੀ ਵਿੱਤੀ ਸਥਿਤੀ ਸੰਬੰਧੀ ਵਾਈਟ ਪੇਪਰ ਪੇਸ਼ ਕਰਨ ਲਈ ਹਰੀ ਝੰਡੀ ਦੇ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਵਲੋਂ ਕਾਬੁਲ 'ਚ ਨੁਕਸਾਨੇ ਗੁਰਦੁਆਰਾ ਸਾਹਿਬ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਸਿਰਸਾ 24 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਪਿਛਲੇ ਦਿਨੀਂ ਅਫਗਾਨਿਸਤਾਨ ਦੇ ਕਾਬੁਲ 'ਚ ਬੰਬ ਧਮਾਕੇ ਕਾਰਨ ਨੁਕਸਾਨੇ ਗਏ ਗੁਰਦੁਆਰਾ ...

ਪੂਰੀ ਖ਼ਬਰ »

ਪਨਗ੍ਰੇਨ ਦੇ ਗੁਦਾਮਾਂ 'ਚ ਕੀਤੇ ਕਰੋੜਾਂ ਰੁਪਏ ਦੇ ਘਪਲੇ 'ਚ ਕਾਬੂ ਇੰਸਪੈਕਟਰ ਨੇ ਖੋਲ੍ਹੇ ਰਾਜ

ਪਾਤੜਾਂ, 24 ਜੂਨ (ਜਗਦੀਸ਼ ਸਿੰਘ ਕੰਬੋਜ)-ਖ਼ਰੀਦ ਏਜੰਸੀ ਪਨਗ੍ਰੇਨ ਦੇ ਪਾਤੜਾਂ ਗੁਦਾਮਾਂ 'ਚ ਕਣਕ ਦੇ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਸੰਬੰਧੀ 4 ਅਧਿਕਾਰੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ | ਜਿਸ ਮਗਰੋਂ ਫਰਾਰ ਇਨ੍ਹਾਂ ਅਧਿਕਾਰੀਆਂ 'ਚੋਂ ਪੁਲਿਸ ਕੋਲ ਬੀਤੇ ਦਿਨ ...

ਪੂਰੀ ਖ਼ਬਰ »

ਸੈਨੇਟਾਈਜ਼ਰ ਖ਼ਰੀਦ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਸਮਾਂਬੱਧ ਕਰਵਾਈ ਜਾਵੇ-ਓ. ਪੀ. ਸੋਨੀ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)- ਪਿਛਲੀ ਸਰਕਾਰ 'ਚ ਉੱਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਰਹੇ ਕਾਂਗਰਸ ਆਗੂ ਓ.ਪੀ. ਸੋਨੀ ਨੇ ਸੇਨੇਟਾਈਜ਼ਰ ਖ਼ਰੀਦ ਮਾਮਲੇ ਸੰਬੰਧੀ ਆਪਣਾ ਪੱਖ ਮੀਡੀਆ ਅੱਗੇ ਰੱਖਦਿਆਂ ਕਿਹਾ ਕਿ 'ਆਪ' ਸਰਕਾਰ ਨੂੰ ਕੁਝ ਗੈਰ-ਪੇਸ਼ੇਵਰ, ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀ ਪ੍ਰੀਖਿਆ ਦੇਣ ਤੋਂ ਵਾਂਝੇ ਰਹੇ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਪਹਿਲੀ ਤੋਂ 13 ਜੁਲਾਈ ਤੱਕ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀ ਮਾਰਚ 2022 ਟਰਮ-2 ਦੀ ਪ੍ਰੀਖਿਆ 'ਚ ਵੱਖ-ਵੱਖ ਕਾਰਨਾਂ ਕਰ ਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਪਹਿਲੀ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲਾ ਕਬੱਡੀ ਖਿਡਾਰੀ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਕਬੱਡੀ ਖਿਡਾਰੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼-2 ਦੇ ਇੰਚਾਰਜ ਇੰਸਪੈਕਟਰ ਬੇਅੰਤ ...

ਪੂਰੀ ਖ਼ਬਰ »

ਮੂਸੇਵਾਲਾ ਦੀ ਹੱਤਿਆ ਲਈ ਜੇਲ੍ਹ 'ਚੋਂ ਹੀ ਲਾਰੈਂਸ ਬਿਸ਼ਨੋਈ ਆਪਣੇ ਸਾਥੀਆਂ ਨਾਲ ਬਣਾ ਰਿਹਾ ਸੀ ਰਾਬਤਾ-ਪ੍ਰਮੋਦ ਬਾਨ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਅੰਜ਼ਾਮ ਦੇਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ 'ਚੋਂ ਹੀ ਆਪਣੇ ਸਾਥੀਆਂ ਨਾਲ ਰਾਬਤਾ ਬਣਾ ਰਿਹਾ ਸੀ | ਇਸ ਗੱਲ ਦਾ ਖ਼ੁਲਾਸਾ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏ.ਡੀ.ਜੀ.ਪੀ. ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ, ਇਕ ਪਿਸਟਲ ਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

ਅਟਾਰੀ, 24 ਜੂਨ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬੀ. ਐਸ. ਐਫ. ਨੇ ਹੈਰੋਇਨ ਦੇ 3 ਪੈਕੇਟ, ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ...

ਪੂਰੀ ਖ਼ਬਰ »

ਤਿੰਨ ਸਾਲਾਂ 'ਚ ਨਹੀਂ ਤੈਅ ਹੋ ਸਕਿਆ 3 ਕਿੱਲੋਮੀਟਰ ਦਾ ਸਫ਼ਰ

ਸੁਰਿੰਦਰ ਕੋਛੜ ਅੰਮਿ੍ਤਸਰ, 24 ਜੂਨ-ਪਿਛਲੇ ਤਿੰਨ ਸਾਲਾਂ ਤੋਂ ਪਾਕਿਸਤਾਨ ਦੇ ਆਖ਼ਰੀ ਰੇਲਵੇ ਸਟੇਸ਼ਨ ਵਾਹਗਾ ਵਿਖੇ ਖੜੀ ਭਾਰਤੀ ਰੇਲ ਗੱਡੀ ਸਮਝੌਤਾ ਐਕਸਪ੍ਰੈੱਸ ਦੋਵੇਂ ਮੁਲਕਾਂ ਦੀਆਂ ਆਪਸੀ ਸਿਆਸੀ ਤੇ ਸਰਹੱਦੀ ਤਲਖ਼ੀਆਂ ਕਾਰਨ ਸਿਰਫ਼ 3 ਕਿੱਲੋਮੀਟਰ ਦਾ ਸਫ਼ਰ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਗੀਤ ਐਸ. ਵਾਈ. ਐਲ. ਦੀ ਚਾਰ ਚੁਫੇਰੇ ਧੁੰਮ

27 ਘੰਟਿਆਂ 'ਚ 2 ਕਰੋੜ ਦੇ ਕਰੀਬ ਲੋਕਾਂ ਨੇ ਸੁਣਿਆ ਗੀਤ

ਮਾਨਸਾ, 24 ਜੂਨ-(ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਜਾਰੀ ਹੋਏ ਗੀਤ ਐਸ. ਵਾਈ. ਐਲ. ਦੀ ਚਾਰ ਚੁਫੇਰੇ ਧੁੰਮ ਪਈ ਹੋਈ ਹੈ | 29 ਮਈ ਨੂੰ ਗਾਇਕ ਦੀ ਹੱਤਿਆ ਤੋਂ ਬਾਅਦ ਪਹਿਲਾਂ ਹੀ ਰਿਕਾਰਡ ਹੋਏ ਇਸ ਗੀਤ ਦੀ ਚਰਚਾ ਚੱਲ ਪਈ ਸੀ | ਭਾਵੇਂ ...

ਪੂਰੀ ਖ਼ਬਰ »

4 ਦਹਾਕਿਆਂ ਬਾਅਦ ਬਿ੍ਟੇਨ 'ਚ ਮਿਲਿਆ ਪੋਲੀਓ ਵਾਇਰਸ-ਸ਼ੱਕ ਦੇ ਘੇਰੇ 'ਚ ਆਇਆ ਪਾਕਿਸਤਾਨ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਲੰਡਨ 'ਚ ਚਾਰ ਦਹਾਕਿਆਂ ਵਿਚ ਪਹਿਲੀ ਵਾਰ ਸੀਵੇਜ ਦੇ ਨਮੂਨਿਆਂ 'ਚ ਪੋਲੀਓ ਵਾਇਰਸ ਦਾ ਪਤਾ ਲੱਗਣ ਤੋਂ ਬਾਅਦ ਪਾਕਿਸਤਾਨ ਦਾ ਟੀਕਾਕਰਨ ਪ੍ਰੋਗਰਾਮ ਸ਼ੱਕ ਦੇ ਘੇਰੇ 'ਚ ਆ ਗਿਆ ਹੈ | ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਇਹ ਵਾਇਰਸ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਨੇ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ-ਢੀਂਡਸਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ. ਵਾਈ. ਐੱਲ. ਦੀ ਹਮਾਇਤ ਕਰਦਿਆਂ ਕਿਹਾ ਕਿ ਜਿੱਥੇ ਇਸ ਗੀਤ ਰਾਹੀਂ ...

ਪੂਰੀ ਖ਼ਬਰ »

ਕੋਰੋਨਾ ਦੇ 144 ਨਵੇਂ ਮਾਮਲੇ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਮਹਾਂਮਾਰੀ ਦੇ 144 ਨਵੇਂ ਮਾਮਲੇ ਸਾਹਮਣੇ ਆਏ | ਜਦ ਕਿ 109 ਮਰੀਜ਼ ਸਿਹਤਯਾਬ ਹੋਏ | ਐਸ.ਏ.ਐਸ. ਨਗਰ ਮੁਹਾਲੀ ਤੋਂ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ | ਜਿਹੜੇ ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਅਫ਼ਗਾਨ-ਪਾਕਿ ਤੋਰਖ਼ਮ ਸਰਹੱਦ ਤੋਂ ਧਾਰਮਿਕ ਗ੍ਰੰਥ ਤੇ ਸੈਂਚੀਆਂ ਪਹੁੰਚੀਆਂ ਪਿਸ਼ਾਵਰ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਦੁਪਹਿਰ ਪਾਕਿਸਤਾਨੀ ਇਵੈਕੂਈ ਟਰੱਸਟ ਪ੍ਰਾਪਰਟੀ ...

ਪੂਰੀ ਖ਼ਬਰ »

ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਧੂਰੀ, 24 ਜੂਨ (ਸੰਜੇ ਲਹਿਰੀ)- ਧੂਰੀ ਦੇ ਰਹਿਣ ਵਾਲੇ ਇਕ ਨੌਜਵਾਨ ਸੋਨੂੰ ਕੁਮਾਰ (20) ਪੁੱਤਰ ਬਬਲੀ ਵਾਸੀ ਧੂਰੀ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਸਥਾਨਕ ਡਬਲ ਫਾਟਕ ਦੇ ਨੇੜੇ ਬਰਨਾਲਾ ਰੇਲਵੇ ਲਾਈਨ ਕੋਲੋਂ ਮਿਲੀ ਅਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ...

ਪੂਰੀ ਖ਼ਬਰ »

ਸੰਗਰੂਰ ਦੇ ਵੋਟਰਾਂ ਨੇ ਪੋਲਿੰਗ ਦੇ ਅਖੀਰਲੇ ਘੰਟੇ 'ਚ ਪਾਈਆਂ ਲਗਭਗ ਡੇਢ ਲੱਖ ਵੋਟਾਂ

ਸੰਗਰੂਰ, 24 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੰੂ ਲੈ ਕੇ ਬੀਤੇ ਦਿਨ ਪਈਆਂ ਵੋਟਾਂ ਦੀ ਪੋਲਿੰਗ ਪ੍ਰਤੀਸ਼ਤ ਪਿਛਲੀਆਂ ਕਈਆਂ ਚੋਣਾਂ ਨਾਲੋਂ ਬਹੁਤ ਘੱਟ ਹੋਣ ਕਾਰਨ ਸਿਆਸੀ ਗਲਿਾਰਿਆਂ ਦੇ ਨਾਲ-ਨਾਲ ਆਮ ਲੋਕਾਂ 'ਚ ਵੀ ...

ਪੂਰੀ ਖ਼ਬਰ »

ਡਾ. ਵਿਜੇ ਸਿੰਗਲਾ ਦਾ ਜੂਡੀਸ਼ੀਅਲ ਰਿਮਾਂਡ 8 ਜੁਲਾਈ ਤੱਕ ਵਧਾਇਆ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਐਸ. ਸੀ. ਤੋਂ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਸ ਦੇ ਓ. ਐਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਮੁਹਾਲੀ ਵਿਖੇ ਭਿ੍ਸ਼ਟਾਚਾਰ ਦੀਆਂ ਧਾਰਾ-7 ਅਤੇ 8 ਦੇ ...

ਪੂਰੀ ਖ਼ਬਰ »

ਗਰਮੀ ਵਧਣ ਕਾਰਨ 13200 ਮੈਗਾਵਾਟ ਪਾਰ ਕਰ ਗਈ ਬਿਜਲੀ ਦੀ ਮੰਗ

ਸ਼ਿਵ ਸ਼ਰਮਾ ਜਲੰਧਰ, 24 ਜੂਨ-ਕੁਝ ਦਿਨ ਤੋਂ ਮੌਸਮ ਦੇ ਠੰਢਾ ਰਹਿਣ ਤੋਂ ਬਾਅਦ ਹੁਣ ਫਿਰ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਫਿਰ ਵਧ ਗਈ ਹੈ ਤੇ ਸ਼ੁੱਕਰਵਾਰ ਨੂੰ ਬਿਜਲੀ ਦੀ ਮੰਗ 13200 ਮੈਗਾਵਾਟ ਤੋਂ ਪਾਰ ਕਰ ਗਈ ਹੈ | ਬਿਜਲੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ 6 ਤੋਂ ਲੈ ਕੇ 7 ...

ਪੂਰੀ ਖ਼ਬਰ »

ਈਕੋਸਿੱਖ ਸੰਸਥਾ ਵਲੋਂ ਪੰਜ ਵਰਿ੍ਹਆਂ 'ਚ 550 ਰੁੱਖਾਂ ਦੇ 450 ਗੁਰੂ ਨਾਨਕ ਪਵਿੱਤਰ ਜੰਗਲ ਲਾਉਣ ਦਾ ਫ਼ੈਸਲਾ

ਅੰਮਿ੍ਤਸਰ, 24 ਜੁੂਨ (ਜਸਵੰਤ ਸਿੰਘ ਜੱਸ)-ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਹਰਿਆਵਲ 'ਚ ਵਾਧਾ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉੱਦਮਸ਼ੀਲ ਵਾਸ਼ਿੰਗਟਨ (ਅਮਰੀਕਾ) ਆਧਾਰਿਤ ਸਿੱਖ ਸੰਸਥਾ ਈਕੋਸਿੱਖ ਵਲੋਂ ਅੰਮਿ੍ਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ...

ਪੂਰੀ ਖ਼ਬਰ »

ਤਰੁਣ ਚੁੱਘ ਪ੍ਰਧਾਨ ਮੰਤਰੀ ਦੀਆਂ ਆਗਾਮੀ ਇਕ ਸਾਲ ਦੀਆਂ ਰੈਲੀਆਂ ਦੇ ਕਨਵੀਨਰ ਬਣੇ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਗਲੇ ਇਕ ਸਾਲ 'ਚ ਦੇਸ਼ ਭਰ ਵਿਚ ਹੋਣ ਵਾਲੀਆਂ ਰੈਲੀਆਂ ਦਾ ਕਨਵੀਨਰ ਬਣਾਇਆ ਗਿਆ ਹੈ, ਜਿਸ ਨੂੰ ਲੈ ਕੇ ਸਥਾਨਕ ...

ਪੂਰੀ ਖ਼ਬਰ »

ਸੰਗਰੂਰ 'ਚ ਘੱਟ ਪੋਲਿੰਗ ਪੰਜਾਬੀਆਂ ਦੇ 'ਆਪ' ਸਰਕਾਰ ਤੋਂ ਭੰਗ ਹੋਏ ਮੋਹ ਦਾ ਸੰਕੇਤ-ਢੀਂਡਸਾ

ਸੰਗਰੂਰ, 24 ਜੂਨ (ਦਮਨਜੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਲੋਕਾਂ ਵਿਚ ਪੋਲਿੰਗ ਲਈ ਦਿਲਚਸਪੀ ਨਾ ਦਿਖਾਈ ਦੇਣ ਦੀ ਗੱਲ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ...

ਪੂਰੀ ਖ਼ਬਰ »

ਕੈਪੀਟੋਲ ਹਸਪਤਾਲ ਨੂੰ ਮਿਲਿਆ ਪਹਿਲਾ ਸਥਾਨ

ਜਲੰਧਰ, 24 ਜੂਨ (ਐੱਮ.ਐੱਸ. ਲੋਹੀਆ)- ਪਠਾਨਕੋਟ ਰੋਡ 'ਤੇ ਰੇਰੂ ਚੌਕ ਨੇੜੇ ਚੱਲ ਰਹੇ ਕੈਪੀਟੋਲ ਹਸਪਤਾਲ ਨੂੰ ਸੂਬੇ ਅੰਦਰ ਦਿਲ ਦੇ ਰੋਗੀਆਂ ਦਾ ਇਲਾਜ ਕਰਨ 'ਚ ਲਗਾਤਾਰ ਤੀਸਰੇ ਸਾਲ ਪਹਿਲੇ ਸਥਾਨ 'ਤੇ ਰਹਿਣ ਦਾ ਮਾਣ ਪ੍ਰਾਪਤ ਹੋਇਆ ਹੈ | ਇਹ ਐਲਾਨ ਕਾਰਡਿਓਲੋਜੀਕਲ ਸੁਸਾਇਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX