ਤਾਜਾ ਖ਼ਬਰਾਂ


ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  8 minutes ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  12 minutes ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  26 minutes ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  31 minutes ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 2 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 2 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 3 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  1 minute ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 4 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 4 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਮੋਗਾ

ਅਗਨੀਪਥ ਦੇ ਵਿਰੋਧ 'ਚ ਜ਼ਿਲ੍ਹੇ ਭਰ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਫੂਕੇ ਪੁਤਲੇ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਭਾਰਤੀ ਫ਼ੌਜ ਵਿਚ ਭਰਤੀ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਬਣਾਈ ਗਈ ਅਗਨੀਪਥ ਯੋਜਨਾ ਨੂੰ ਲੈ ਕੇ ਜਿੱਥੇ ਦੇਸ਼ ਭਰ ਵਿਚ ਹੀ ਰੋਸ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਅੱਜ ਮੋਗਾ ਵਿਚ ਵੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਗਿਆ | ਇਸ ਮੌਕੇ ਆਗੂਆਂ ਲੇ ਬੋਲਦਿਆਂ ਕਿਹਾ ਕਿ ਅਗਨੀਪਥ ਸਕੀਮ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਪਾਸ ਕੀਤਾ ਗਿਆ ਨੋਟੀਫ਼ਿਕੇਸ਼ਨ ਵੀ ਵਾਪਸ ਲੈਣਾ ਚਾਹੀਦਾ ਹੈ | ਫ਼ੌਜ ਵਿਚ ਪਿਛਲੀਆਂ ਇਕ ਲੱਖ ਪੱਚੀ ਹਜਾਰ ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਸੱਠ ਹਜਾਰ ਅਸਾਮੀਆਂ ਵਾਸਤੇ ਪਹਿਲਾਂ ਵਾਂਗ ਹੀ ਭਰਤੀ ਕੀਤੀ ਜਾਵੇ | ਕਿਸੇ ਵੀ ਭਰਤੀ ਨਹੀ ਬਿਨੈਕਾਰ ਤੋਂ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ ਜੋ ਉਨ੍ਹਾਂ ਨੂੰ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੈ ਵੀ ਨਹੀ ਲਗਾਉਣੀਆਂ ਚਾਹੀਦੀਆਂ ਅਤੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਨੌਜਵਾਨਾਂ 'ਤੇ ਦਰਜ ਪਰਚੇ ਵੀ ਰੱਦ ਹੋਣੇ ਚਾਹੀਦੇ ਹਨ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਿਚ ਭੁਪਿੰਦਰ ਸਿੰਘ ਦੌਲਤਪੁਰਾ, ਸੁਖਜਿੰਦਰ ਸਿੰਘ ਖੋਸਾ, ਬਲਵੰਤ ਸਿੰਘ ਬਹਿਰਾਮਕੇ, ਜਗਤਾਰ ਸਿੰਘ, ਇਕਬਾਲ ਸਿੰਘ ਨਿਧਾਂ ਵਾਲਾ, ਸ਼ੇਰ ਸਿੰਘ ਖੰਭੇ, ਗੁਰਨਾਮ ਸਿੰਘ ਸ਼ਾਹ ਵਾਲਾ, ਭੁਪਿੰਦਰ ਸਿੰਘ, ਮਲੂਕ ਸਿੰਘ ਨੰਬਰਦਾਰ ਤੇ ਕਿਸਾਨ ਹਾਜ਼ਰ ਸਨ |
ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਅਗਨੀ ਪਥ ਯੋਜਨਾ ਦੇ ਵਿਰੁੱਧ ਡੀ.ਸੀ. ਦਫ਼ਤਰ ਸਾਹਮਣੇ ਰੋਸ ਧਰਨਾ
ਮੋਗਾ, (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ, ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਅਗਨੀ ਪਥ ਸਕੀਮ ਲਿਆਂਦੀ ਗਈ ਹੈ, ਇਹ ਸਾਡੇ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਬਲਾਕ ਪ੍ਰਧਾਨ ਧਰਮਕੋਟ, ਦਲਜੀਤ ਸਿੰਘ ਪ੍ਰਧਾਨ ਮੋਗਾ-2 ਬਲਾਕ ਅਤੇ ਲਖਵੀਰ ਸਿੰਘ ਪ੍ਰਧਾਨ ਮੋਗਾ-1 ਬਲਾਕ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨੌਜਵਾਨਾਂ ਨੂੰ ਫ਼ੌਜ ਵਿਚ ਸਥਾਈ ਨੌਕਰੀ ਦੀ ਜਗਾ ਠੇਕੇ 'ਤੇ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਜੋ ਕਿ ਦੇਸ ਦੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਹੈ | ਪਰ ਮੋਦੀ ਨੂੰ ਦੇਸ਼ ਨਾਲੋ ਕਾਰਪੋਰੇਟਾਂ ਦਾ ਜ਼ਿਆਦਾ ਫ਼ਿਕਰ ਹੈ | ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕਣਾ ਇਕ ਵਿਆਪਕ ਸਾਜਸ਼ੀ ਮੁਹਿੰਮ ਦਾ ਹਿੱਸਾ ਹੈ, ਜਿਸ ਤਹਿਤ ਖੇਤੀ ਉੱਪਰ ਕੰਪਨੀਆਂ ਦਾ ਰਾਜ ਸਥਾਪਤ ਕਰਨ ਦੀ ਕੋਸ਼ਿਸ਼ ਹੈ | ਦੇਸ਼ ਦੀ ਸਾਰੀ ਸੰਪਤੀ ਕਾਰਪੋਰੇਟਾਂ ਅੱਗੇ ਪਰੋਸੀ ਜਾ ਰਹੀ ਹੈ | ਇਨ੍ਹਾਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ | ਜਥੇਬੰਦੀ ਮੰਗ ਕਰਦੀ ਹੈ ਕਿ ਅਗਨੀ ਪਥ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਜਵਾਨਾਂ ਦੀ ਪਹਿਲਾਂ ਦੀ ਤਰਾਂ ਰੈਗੂਲਰ ਭਰਤੀ ਕੀਤੀ ਜਾਵੇ | ਨੌਜਵਾਨਾਂ ਤੇ ਪਾਏ ਕੇਸ ਰੱਦ ਕੀਤੇ ਜਾਣ | ਅੱਜ ਦੇ ਧਰਨੇ ਨੂੰ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ, ਬਲਾਕ ਸਕੱਤਰ ਨਛੱਤਰ ਸਿੰਘ ਹੇਅਰ, ਲਖਵੀਰ ਸਿੰਘ ਲੱਖਾ ਚੜਿੱਕ, ਬਚਿੱਤਰ ਕੌਰ, ਗੁਰਬਚਨ ਕੌਰ ਡਾਲਾ, ਜਗਜੀਤ ਸਿੰਘ ਮੱਦੋਕੇ, ਜਗਰਾਜ ਸਿੰਘ ਦੱਦਾਹੂਰ, ਜਗਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘੱਲ ਕਲਾਂ ਨੇ ਸੰਬੋਧਨ ਕੀਤਾ |
ਕੁੱਲ ਹਿੰਦ ਕਿਸਾਨ ਸਭਾ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਐੱਸ. ਡੀ. ਐੱਮ. ਨੂੰ ਮੰਗ-ਪੱਤਰ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਅਗਨੀਪਥ ਰੋਸ ਦਿਵਸ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਐਸ. ਡੀ. ਐਮ. ਰਾਮ ਸਿੰਘ ਨਿਹਾਲ ਸਿੰਘ ਵਾਲਾ ਰਾਹੀਂ ਭੇਜਿਆ ਗਿਆ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਜਗਜੀਤ ਸਿੰਘ ਧੂੜਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਦੇਸ਼ ਦੇ ਮੁਖੀ ਹੋਣ ਦੇ ਨਾਲ-ਨਾਲ ਭਾਰਤੀ ਫੌਜ ਦੇ ਸੁਪਰੀਮ ਕਮਾਂਡਰ ਵੀ ਹਨ ਜੋ ਕਿ ਦੇਸ਼ ਵਿਚ ਜਵਾਨ ਅਤੇ ਕਿਸਾਨ ਦੇ ਅਟੁੱਟ ਰਿਸ਼ਤੇ ਤੋਂ ਜਾਣੂ ਹਨ | ਇਸ ਲਈ ਅਸੀਂ ਭਾਰਤ ਦੇ ਜਵਾਨਾਂ ਅਤੇ ਕਿਸਾਨਾਂ ਵਲੋਂ ਇਸ ਉਮੀਦ ਦੇ ਨਾਲ ਰਾਸ਼ਟਰਪਤੀ ਨੂੰ ਅਪੀਲ ਕਰਦੇ ਹਾਂ ਕਿ ਤੁਸੀਂ ਅਗਨੀਪਥ ਯੋਜਨਾ ਰਾਹੀਂ ਦੇਸ਼, ਜਵਾਨਾਂ ਅਤੇ ਕਿਸਾਨਾਂ ਦੇ ਭਵਿੱਖ ਨਾਲ ਹੋਣ ਜਾ ਰਹੇ ਖਿਲਵਾੜ ਨੂੰ ਬੰਦ ਕਰਵਾਉਗੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਕੀਮਾਂ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣਾ ਹੈ | ਅਜਿਹੀਆਂ ਤਮਾਮ ਨੀਤੀਆਂ ਜਨਤਾ ਅਤੇ ਜਨਤਾ ਦੇ ਨੁਮਾਇੰਦਿਆਂ ਤੋਂ ਚੋਰੀ ਚੋਰੀ ਲਿਆਂਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਸੰਯੁਕਤ ਸਮਾਜ ਮੋਰਚੇ ਵਲੋਂ ਬੇਨਤੀ ਕਰਦੇ ਹਾਂ ਕਿ ਅਗਨੀਪਥ ਸਕੀਮ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕੀਤਾ ਜਾਣਾ ਚਾਹੀਦਾ ਹੈ | ਇਸ ਸਕੀਮ ਤਹਿਤ ਭਰਤੀ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ | ਫ਼ੌਜ ਵਿਚ ਪਿਛਲੀਆਂ 1,25,000 ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60,000 ਅਸਾਮੀਆਂ ਦੇ ਵਾਸਤੇ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ | ਅਗਨੀਪਥ ਵਿਰੋਧੀ ਪ੍ਰਦਰਸ਼ਨਾਂ ਵਿਚ ਸ਼ਾਮਿਲ ਨੌਜਵਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਵਾਪਸ ਲਏ ਜਾਣ ਅਤੇ ਅੰਦੋਲਨਕਾਰੀਆਂ ਨੂੰ ਨੌਕਰੀਆਂ ਤੋਂ (ਬਾਕੀ ਸਫਾ 6 'ਤੇ)
(ਸਫਾ 5 ਦੀ ਬਾਕੀ)
ਹਟਾਉਣ ਵਰਗੀਆਂ ਸ਼ਰਤਾਂ ਹਟਾਈਆਂ ਜਾਣ | ਇਸ ਮੌਕੇ ਸਿਕੰਦਰ ਸਿੰਘ ਮਧੇਕੇ, ਜਗਸੀਰ ਸਿੰਘ ਧੂੜਕੋਟ, ਗੁਰਦਿੱਤ ਦੀਨਾਂ, ਕੇਵਲ ਰਾਊਕੇ, ਬਲਵੀਰ ਰਾਊਕੇ ਸਾਥੀ ਹਾਜ਼ਰ ਸਨ |
ਅਗਨੀਪਥ ਰੋਸ ਦਿਵਸ 'ਤੇ ਸੰਯੁਕਤ ਕਿਸਾਨ ਮੋਰਚੇ ਦੀਆਂ 22 ਜਥੇਬੰਦੀਆਂ ਨੇ ਡੀ. ਸੀ. ਮੋਗਾ ਨੂੰ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ
ਮੋਗਾ, (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚੇ ਪੰਜਾਬ ਦੀਆਂ 22 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ''ਅਗਨੀ ਪਥ'' ਯੋਜਨਾ ਦੇ ਤਹਿਤ ਡੀ.ਸੀ. ਦਫ਼ਤਰ ਦੇ ਮੇਨ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰੋਸ ਵਜੋਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਜਰੀਏ ਭਾਰਤ ਸਰਕਾਰ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ 22 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਮੰਗ ਪੱਤਰ ਜਰੀਏ ਕਿਹਾ ਕਿ ਤੁਸੀ ਦੇਸ਼ ਦੇ ਮੁਖੀ ਹੋਣ ਦੇ ਨਾਲ-ਨਾਲ ਤੁਸੀਂ ਭਾਰਤੀ ਫ਼ੌਜ ਦੇ ਸੁਪਰੀਮ ਕਮਾਂਡਰ ਵੀ ਹੋ | ਤੁਸੀਂ ਦੇਸ਼ ਵਿਚ ਜਵਾਨ ਅਤੇ ਕਿਸਾਨ ਦੇ ਅਟੁੱਟ ਰਿਸ਼ਤੇ ਤੋਂ ਜਾਣੂੰ ਹੋ | ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐਨੀਆਂ ਵੱਡੀਆਂ ਅਤੇ ਦੂਰ ਗਾਮੀ ਤਬਦੀਲੀਆਂ ਦਾ ਐਲਾਨ ਕਰਨ ਤੋਂ ਪਹਿਲਾਂ ਸਰਕਾਰ ਨੇ ਕੋਈ ਘੱਟੋ-ਘੱਟ ਪ੍ਰਕਿਰਿਆ ਨਹੀਂ ਅਪਣਾਈ | ਅਗਨੀ ਪਥ ਸਕੀਮ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕੀਤਾ ਜਾਣਾ ਚਾਹੀਦਾ ਹੈ | ਇਸ ਸਕੀਮ ਤਹਿਤ ਭਰਤੀ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ | ਅਗਨੀ ਪੱਥ ਵਿਰੋਧੀ ਪ੍ਰਦਰਸ਼ਨਾਂ ਵਿਚ ਸ਼ਾਮਲ ਨੌਜਵਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਵਾਪਸ ਲਏ ਜਾਣ ਅਤੇ ਅੰਦੋਲਨਕਾਰੀਆਂ ਨੂੰ ਨੌਕਰੀਆਂ ਤੋਂ ਹਟਾਉਣ ਵਰਗੀਆਂ ਸ਼ਰਤਾਂ ਹਟਾਈਆਂ ਜਾਣ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ, ਜਨਰਲ ਸਕੱਤਰ ਜਸਮੇਲ ਸਿੰਘ ਰਾਜੇਆਣਾ, ਯੂਥ ਕਨਵੀਨਰ ਬੇਅੰਤ ਸਿੰਘ ਮੱਲੇਆਣਾ, ਬਲਾਕ ਪ੍ਰਧਾਨ ਨਾਜ਼ਰ ਸਿੰਘ ਖਾਈ, ਮਨਪ੍ਰੀਤ ਬੱਬੂ, ਗੁਲਜ਼ਾਰ ਸਿੰਘ ਜਨਰਲ ਸਕੱਤਰ ਕਾਦੀਆ, ਰਮਨਦੀਪ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਬਲਾਕ ਪ੍ਰਧਾਨ, ਮੇਜਰ ਸਿੰਘ ਬਲਾਕ ਪ੍ਰਧਾਨ, ਜਗਤਾਰ ਸਿੰਘ, ਅਜਵਿੰਦਰ ਸਿੰਘ ਰੌਲੀ, ਸਾਧੂ ਸਿੰਘ ਖੋਸਾ, ਗੁਰਮੀਤ ਸਿੰਘ ਖੋਸਾ, ਗੁਰਮੇਲ ਸਿੰਘ ਡਰੋਲੀ, ਹਰਨੇਕ ਸਿੰਘ ਫ਼ਤਿਹਗੜ੍ਹ ਕੋਰੋਟਾਣਾ ਕਾਦੀਆ, ਕੇਵਲ ਸਿੰਘ, ਪਰਮਜੀਤ ਕੋਟਲਾ, ਬਲਜਿੰਦਰ ਸਿੰਘ, ਸਰਬਜੀਤ ਸਿੰਘ ਮਾਛੀਕੇ ਆਦਿ ਆਗੂ ਹਾਜ਼ਰ ਸਨ |
ਅਗਨੀ ਪੱਥ ਯੋਜਨਾ ਵਾਪਸ ਲੈਣ ਸਬੰਧੀ ਰਾਸ਼ਟਰਪਤੀ ਦੇ ਨਾਂ ਸੀ. ਪੀ. ਆਈ. (ਐਮ.) ਵਲੋਂ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਭਾਰਤ ਸਰਕਾਰ ਵਲੋਂ ਫ਼ੌਜ ਦੀ ਭਰਤੀ ਲਈ ਜਾਰੀ ਕੀਤੀ ਅਗਨੀ ਪੱਥ ਯੋਜਨਾ ਨੂੰ ਵਾਪਸ ਕਰਵਾਉਣ ਲਈ ਦੇਸ਼ ਪੱਧਰ ਤੇ ਅੱਜ ਸੰਯੁਕਤ ਕਿਸਾਨ ਮੋਰਚਾ, ਨੌਜਵਾਨ ਤੇ ਵਿਦਿਆਰਥੀ ਵਰਗ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਜਿਸ ਦੀ ਪੁਰਜ਼ੋਰ ਹਮਾਇਤ ਕਰਦਿਆਂ ਸੀ.ਪੀ.ਆਈ. (ਐਮ.) ਵਲੋਂ ਵੀ ਇਸ ਐਕਸ਼ਨ ਦੇ ਹੱਕ ਵਿਚ ਥਾਂ-ਥਾਂ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟਰੇਟ, ਤਹਿਸੀਲ ਅਤੇ ਸਬ ਤਹਿਸੀਲ ਪੱਧਰ ਤੇ ਮਾਨਯੋਗ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭਿਜਵਾਏ ਗਏ | ਜਿਸ ਵਿਚ ਇਹ ਮੰਗ ਕੀਤੀ ਗਈ ਹੈ ਕਿ ਸਰਕਾਰ ਵਲੋਂ ਫ਼ੌਜ ਵਿਚ ਅਜਿਹੀ ਆਰਜ਼ੀ, ਠੇਕਾ ਨੁਮਾ ਅਤੇ ਥੋੜ੍ਹ ਚਿਰੀ ਭਰਤੀ ਵਾਲੀ ਅਗਨੀ ਪਥ ਯੋਜਨਾ ਵਾਪਸ ਲਈ ਜਾਵੇ | ਇਸੇ ਦੀ ਕੜੀ ਤਹਿਤ ਅੱਜ ਸੀ.ਪੀ.ਆਈ. (ਐਮ.) ਦੇ ਇਕ ਵਫ਼ਦ ਵਲੋਂ ਜਿਸ ਦੀ ਮੁੱਖ ਰੂਪ ਵਿਚ ਅਗਵਾਈ ਸਟੇਟ ਕਮੇਟੀ ਮੈਂਬਰ ਕਾਮਰੇਡ ਸੁਰਜੀਤ ਸਿੰਘ ਗਗੜਾ, ਜ਼ਿਲ੍ਹਾ ਸਕੱਤਰ ਕਾਮਰੇਡ ਜੀਤਾ ਸਿੰਘ ਨਾਰੰਗ ਵਲੋਂ ਕੀਤੀ ਗਈ | ਜਿਨ੍ਹਾਂ ਨਾਲ ਕਾਮਰੇਡ ਸਰਵਣ ਕੁਮਾਰ, ਕਾ: ਬਲਰਾਮ ਠਾਕੁਰ, ਕਾ: ਅਮਰਜੀਤ ਸਿੰਘ ਬਸਤੀ, ਕਾ: ਸੁਖਦੇਵ ਸਿੰਘ ਘਲੋਟੀ, ਕਾ: ਅਮਰਜੀਤ ਸਿੰਘ ਕੰਡਿਆਲ, ਕਾ: ਦਵਿੰਦਰ ਸਿੰਘ, ਕਾ: ਬਲਦੇਵ ਸਿੰਘ ਚੱਕੀ ਵਾਲਾ, ਕਾ: ਬਲਵਿੰਦਰ ਸਿੰਘ ਕਲਸੀ, ਕਾ: ਜੋਗਿੰਦਰ ਸਿੰਘ ਅਤੇ ਸੂਰਤ ਸਿੰਘ ਵੀ ਨਾਲ ਸਨ | ਪਹਿਲਾਂ ਤਹਿਸੀਲ ਦਫ਼ਤਰ ਅੱਗੇ ਆਕਾਸ਼ ਗੁੰਜਾਊ ਨਾਅਰੇ ਲਗਾਏ ਗਏ ਜਿਸ ਵਿਚ ਉਹ ਕਹਿ ਰਹੇ ਸਨ ਕਿ ''ਅਗਨੀ ਪੱਥ ਯੋਜਨਾ ਵਾਪਸ ਲਓ'', ''ਕੇਂਦਰ ਸਰਕਾਰ ਮੁਰਦਾਬਾਦ'' ਅਤੇ ਇਸ ਤੋਂ ਉਪਰੰਤ ਰਾਸ਼ਟਰਪਤੀ ਦੇ ਨਾਂ ਇਕ ਮੰਗ ਪੱਤਰ ਭੇਜਣ ਲਈ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਨੂੰ ਦਿੱਤਾ ਗਿਆ | ਜਿਨ੍ਹਾਂ ਨੇ ਇਸ ਨੂੰ ਅੱਗੇ ਸਬੰਧਿਤ ਨੂੰ ਭੇਜਣ ਦਾ ਪੂਰਨ ਭਰੋਸਾ ਦਿਵਾਇਆ |
ਅਗਨੀਪਥ ਦੇ ਵਿਰੋਧ ਵਜੋਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆਂ
ਅਜੀਤਵਾਲ, (ਹਰਦੇਵ ਸਿੰਘ ਮਾਨ)-ਕੇਂਦਰ ਸਰਕਾਰ ਵੱਲੋਂ ਭਾਰਤੀ ਫੌਜ ਵਿਚ ਭਰਤੀ ਨੂੰ ਲੈ ਕੇ ਅਗਨੀਪਥ ਸਕੀਮ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਅਜੀਤਵਾਲ ਵਿਖੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਦੌਰਾਨ ਰੈਲੀ ਸਮੇਂ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਜਿੱਥੇ ਫੌਜ ਭਰਤੀ ਵਿਚ ਇਸ ਸਕੀਮ ਦੇ ਵਿਰੋਧ ਵਜੋਂ ਵਿਚਾਰ ਦਿੱਤੇ ਨਾਲ ਹੀ ਕਿਹਾ ਕਿ ਦਿੱਲੀ ਵਿਖੇ ਤਿੰਨ ਕਾਲੇ ਕਾਨੰੂਨਾਂ ਦੌਰਾਨ ਮੰਗੀਆਂ ਮੰਗਾਂ ਵੀ ਪੂਰਨ ਲਾਗੂ ਨਹੀਂ ਕੀਤੀਆਂ ਗਈਆਂ, ਲਖੀਮਪੁਰ ਖੀਰੀ ਦੀ ਘਟਨਾ ਸਬੰਧੀ ਵੀ ਢਿੱਲ ਵਰਤੀ ਜਾ ਰਹੀ ਹੈ ਤੇ ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਅਜਿਹੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ, ਗੁਰਸ਼ਰਨ ਸਿੰਘ ਪ੍ਰਧਾਨ ਢੁੱਡੀਕੇ, ਜਗਤਾਰ ਸਿੰਘ ਧਾਲੀਵਾਲ, ਸਤਨਾਮ ਸਿੰਘ, ਜਗਤਾਰ ਸਿੰਘ ਮਟਵਾਣੀ, ਹਰਮਨ ਸਿੰਘ, ਗੁਰਦੀਪ ਸਿੰਘ, ਚਰਨ ਸਿੰਘ (ਸਾਰੇ ਬਲਾਕ ਆਗੂ), ਜੁਗਿੰਦਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਹੀਰਾ ਸਿੰਘ, ਦਲਜੀਤ ਸਿੰਘ, ਜਗਤਾਰ ਸਿੰਘ ਘਾਲੀ, ਜਗਰੂਪ ਸਿੰਘ ਆਦਿ ਮੌਜੂਦ ਸਨ |

ਸਫ਼ਾਈ ਸੇਵਕਾਂ ਵਲੋਂ ਕਾਰਜ ਸਾਧਕ ਅਫ਼ਸਰ ਖ਼ਿਲਾਫ਼ ਨਾਅਰੇਬਾਜ਼ੀ

ਬਾਘਾ ਪੁਰਾਣਾ, 24 ਜੂਨ (ਕਿ੍ਸ਼ਨ ਸਿੰਗਲਾ)-ਬੇਸ਼ੱਕ ਨਗਰ ਕੌਂਸਲ ਬਾਘਾ ਪੁਰਾਣਾ ਵਲੋਂ ਸਵੱਛ ਭਾਰਤ ਮੁਹਿੰਮ 'ਤੇ ਅਮਲ ਕਰਦਿਆਂ ਸ਼ਹਿਰ ਵਿਚ ਬਣਾਏ ਆਰਜ਼ੀ ਕੂੜੇ ਡੰਪ ਸ਼ਹਿਰੋਂ ਬਾਹਰ ਬਣਾ ਕੇ ਕੁਝ ਕੁ ਸਮਾਂ ਵਾਹ-ਵਾਹ ਤਾਂ ਜ਼ਰੂਰ ਖੱਟੀ ਪਰ ਹੁਣ ਇਹ ਪੱਕੇ ਕੂੜਾ ਡੰਪ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਗਿ੍ਫ਼ਤਾਰ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਨਿਖੇਧੀ

ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਂਵਾਲ, ਮੋਗਾ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਵਿੱਤ ਸਕੱਤਰ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਮੋਗਾ, ਸਰਪ੍ਰਸਤ ਕੇਵਲ ਸਿੰਘ ਰਹਿਲ, ...

ਪੂਰੀ ਖ਼ਬਰ »

ਅਗਨੀਪਥ ਸਕੀਮ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਂਅ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁੱਖ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੁੱਖਾ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ, ਸੂਰਤ ਸਿੰਘ ਕਾਮਰੇਡ ਕਿਰਤੀ ਕਿਸਾਨ ਯੂਨੀਅਨ, ਪਰਮਿੰਦਰਜੀਤ ਸਿੰਘ ਬਰਾੜ ਬਲਾਕ ਪ੍ਰਧਾਨ ਬੀ. ਕੇ. ਯੂ. ...

ਪੂਰੀ ਖ਼ਬਰ »

ਅਗਨੀਪਥ ਸਕੀਮ ਦੇ ਵਿਰੋਧ ਵਿਚ ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਰੈਲੀ

ਨਿਹਾਲ ਸਿੰਘ ਵਾਲਾ, 24 ਜੂਨ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕੇਂਦਰੀ ਭਾਜਪਾ ਮੋਦੀ ਸਰਕਾਰ ਵਲੋਂ ਫੌੌਜ ਵਿਚ ਅਗਨੀਪਥ ਯੋਜਨਾ ਲਿਆਉਣ ਦੇ ਵਿਰੁੱਧ ਦੇਸ਼ ਭਰ ਵਿਚ ਹੋ ਰਹੇ ਵਿਸ਼ਾਲ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਜਾਣ ਲਈ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਦੀਆਂ ਸਾਂਝੀਆਂ ਥਾਵਾਂ ਵਿਚ ਬੂਟੇ ਲਗਾਏ

ਕਿਸ਼ਨਪੁਰਾ ਕਲਾਂ, 24 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਤੇ ਭਿੰਡਰ ਖੁਰਦ ਵਿਖੇ ਸੁਰਜੀਤ ਗਤਕਾ ਸਪੋਰਟਸ ਕਲੱਬ ਦੇ ਕੋਚ ਬਲਦੇਵ ਸਿੰਘ ਬੌਬੀ ਦੀ ਅਗਵਾਈ ਹੇਠ ਸੰਦੀਪ ਸਿੰਘ ਬਹਿਰੀਨ ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਦੇ ਕੁਝ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਛੱਤਾਂ ਦਾ ਜਾਇਜ਼ਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਮੁਖੀਆ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਪਹਿਲਾਂ ਆਪਣੇ ਅਧੀਨ ਆਉਂਦੀਆਂ ਦਫ਼ਤਰੀ ਇਮਾਰਤਾਂ ਦੀਆਂ ...

ਪੂਰੀ ਖ਼ਬਰ »

ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹੋਇਆ ਸਵੈ-ਰੁਜ਼ਗਾਰ ਜਾਗਰੂਕਤਾ ਕੈਂਪ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਿਖੇ ਇਕ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਐਸ. ਸੀ. ਕਾਰਪੋਰੇਸ਼ਨ ਮੋਗਾ, ਬੀ. ਸੀ. ਕਾਰਪੋਰੇਸ਼ਨ ਮੋਗਾ, ਡੇਅਰੀ ਵਿਕਾਸ ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਲੂੰਬਾ ਭਵਨ 'ਚ ਮੀਟਿੰਗ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਫਾਂਸੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਭਾਰਤੀ ਕਮਿਊਨਿਸਟ ਪਾਰਟੀ, ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸ਼ਾਮਲ ਸਨ | ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਤੇ ਆਈ.ਏ.ਐੱਸ.ਐੱਫ. ਵਲੋਂ ਅਗਨੀਪਥ ਸਕੀਮ ਖ਼ਿਲਾਫ਼ ਸ਼ਹਿਰ 'ਚ ਰੋਸ ਮਾਰਚ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪੱਥ ਸਕੀਮ ਦੇ ਵਿਰੋਧ ਵਿਚ ਅੱਜ ਪੰਜਾਬ ਦੀਆਂ ਚਾਰ ਨੌਜਵਾਨ ਜਥੇਬੰਦੀਆਂ ਪੰਜਾਬ ਭਰ ਵਿਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਇਸੇ ਕੜੀ ਤਹਿਤ ਅੱਜ ਮੋਗਾ ਵਿਖੇ ਸਰਬ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਸਾਲਾਨਾ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ-ਭਾਈ ਅਵਤਾਰ ਸਿੰਘ ਫ਼ੌਜੀ

ਕੋਟ ਈਸੇ ਖਾਂ, 24 ਜੂਨ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਸਾਲਾਨਾ ਬਰਸੀ ਜਿਹੜੀ ਕਿ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਅਵਤਾਰ ਸਿੰਘ ਫ਼ੌਜੀ ਦੀ ਰਹਿਨੁਮਾਈ ਹੇਠ ਮਨਾਈ ਜਾ ...

ਪੂਰੀ ਖ਼ਬਰ »

ਭੁਲੇਖੇ ਨਾਲ ਲੈ ਗਏ ਹਜ਼ਾਰਾਂ ਰੁਪਏ ਦੀ ਰਾਸ਼ੀ ਵਾਪਸ ਕਰ ਕੇ ਦਿਖਾਈ ਇਮਾਨਦਾਰੀ

ਬਾਘਾ ਪੁਰਾਣਾ, 24 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਵਿਅਕਤੀ ਵਲੋਂ ਭੁਲੇਖੇ ਨਾਲ ਚੁੱਕੀ ਰਕਮ ਨੂੰ ਵਾਪਸ ਕਰ ਕੇ ਇਮਾਨਦਾਰੀ ਦਾ ਸਬੂਤ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬੱਤ ਦਾ ਭਲਾ ਐਨ.ਜੀ.ਓ. ਬਾਘਾ ਪੁਰਾਣਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਜਥੇਦਾਰ ਤੋਤਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੀ 21 ਮਈ ਨੂੰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੱਟੀ ਜੱਟਾਂ ਵਿਖੇ ਸੱਭਿਆਚਾਰਕ ਮੇਲਾ ਅੱਜ

ਕਿਸ਼ਨਪੁਰਾ ਕਲਾਂ, 24 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਧੰਨ ਧੰਨ ਪੀਰ ਬਾਬਾ ਗੁਲਾਬ ਸ਼ਾਹ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਗੱਟੀ ਜੱਟਾਂ ਵਿਖੇ 25 ਜੂਨ ਨੂੰ ਸਾਲਾਨਾ ਸੱਭਿਆਚਾਰਕ ਮੇਲਾ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਬਾਘਾ ਪੁਰਾਣਾ ਵਲੋਂ ਪਹਿਲਾ ਅੱਖਾਂ ਦਾ ਵਿਸ਼ਾਲ ਚੈੱਕਅਪ ਕੈਂਪ ਲਗਾਇਆ ਗਿਆ

ਬਾਘਾ ਪੁਰਾਣਾ, 24 ਜੂਨ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰਲੇ ਬਾਬਾ ਰੋਡੂ ਸ਼ਾਹ ਮੰਦਿਰ ਵਿਖੇ 'ਆਰਟ ਆਫ਼ ਲਿਵਿੰਗ' ਬਾਘਾ ਪੁਰਾਣਾ ਵਲੋਂ ਪਹਿਲਾਂ ਅੱਖਾਂ ਦਾ ਵਿਸ਼ਾਲ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ਪ੍ਰਧਾਨ ਬਿੱਟੂ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਕੇਂਦਰ ਦੀ ਮੋਦੀ ਦੀ ਸਰਕਾਰ ਦਾ ਪੁਤਲਾ ਫੂਕਿਆ

ਕੋਟ ਈਸੇ ਖਾਂ, 24 ਜੂਨ (ਨਿਰਮਲ ਸਿੰਘ ਕਾਲੜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਆਗੂ ਜਗਜੀਤ ਸਿੰਘ ਖੋਸਾ, ਗੁਰਦੇਵ ਸਿੰਘ ਸ਼ਾਹ ਵਾਲਾ, ਜ਼ੋਨ ਪ੍ਰਧਾਨ ਇੰਦਰਜੀਤ ਸਿੰਘ, ਪ੍ਰਮਜੀਤ ਸਿੰਘ, ਹਰਬੰਸ ਸਿੰਘ ਸ਼ਾਹ ਵਾਲਾ ਤੇ ਜ਼ਿਲ੍ਹਾ ...

ਪੂਰੀ ਖ਼ਬਰ »

4 ਤੋਂ 8 ਜੁਲਾਈ ਤੱਕ ਲੱਗਣਗੇ ਅਲਿਮਕੋ ਅਸਿਸਟੈਂਟ ਕੈਂਪ, ਸੀ.ਐੱਚ.ਸੀ. ਸੈਂਟਰਾਂ ਵਿਚ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ 'ਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫ਼ੀਸ਼ਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਵਿਖੇ ਆਈਲਟਸ ਕਲਾਸਾਂ ਦਾ ਬੈਚ ਹੋਇਆ ਸ਼ੁਰੂ, ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਡਾਇਰੈਕਟਰ ਗੌਰਵ ਗੁਪਤਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਵਿਦੇਸ਼ ਵਿਚ ਜਾ ਕੇ ਆਪਣੀ ਪੜ੍ਹਾਈ ਪੂਰੀ ਕਰਨ ਦਾ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਲੋਹਾਰਾ 'ਚੋਂ ਨੈੱਟਵਰਕ ਆਨਲਾਈਨ ਸਿਸਟਮ, ਸਿਲੰਡਰ, ਬੈਟਰੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਚੋਰ ਫ਼ਰਾਰ

ਮੋਗਾ, 24 ਜੂਨ (ਗੁਰਤੇਜ ਸਿੰਘ)-ਕੋਆਪ੍ਰੇਟਿਵ ਬੈਂਕ ਬਰਾਂਚ ਲੁਹਾਰਾ 'ਚ ਰਾਤ ਨੂੰ ਚੋਰ ਕਟਰ ਨਾਲ ਬਾਰੀ ਵੱਢ ਕੇ ਅੰਦਰੋਂ ਨੈੱਟਵਰਕ ਆਨਲਾਈਨ ਸਿਸਟਮ, ਸਲੰਡਰ, ਇੰਡਕਸ਼ਨ ਚੁੱਲ੍ਹਾ, 8 ਬੈਟਰੀਆਂ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੁਲਿਸ ਵਲੋਂ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨਾਨਕਸਰ ਸਮਾਧ ਭਾਈ ਨੇ ਲਗਾਇਆ ਬੂਟਿਆਂ ਦਾ ਲੰਗਰ

ਸਮਾਧ ਭਾਈ, 24 ਜੂਨ (ਜਗਰੂਪ ਸਿੰਘ ਸਰੋਆ)-ਗ੍ਰਾਮ ਪੰਚਾਇਤ ਨਾਨਕਸਰ ਸਮਾਧ ਭਾਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 1000 ਦੇ ਕਰੀਬ ਬੂਟਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਬੂਟੇ ਲਗਾਉਣ ਅਤੇ ਵੰਡਣ ਦੀ ਸ਼ੁਰੂਆਤ ਨਾਇਬ ਤਹਿਸੀਲਦਾਰ ਬਾਘਾ ਪੁਰਾਣਾ ਦਰਸ਼ਨ ਸਿੰਘ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਵਿਖੇ ਐਕਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਜਗਤਾਰ ਸਿੰਘ ...

ਪੂਰੀ ਖ਼ਬਰ »

ਰੈੱਡ ਲੀਫ ਆਇਲਟਸ ਸੈਂਟਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾ ਪੁਰਾਣਾ, 24 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਧਵਾ ਔਰਤਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਕਰੀਬ 160 ਵਿਧਵਾ ਔਰਤਾਂ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਪ੍ਰਧਾਨ ਮਹਿੰਦਰਪਾਲ ਲੂੰਬਾ ਨੇ ਵੰਡੇ | ਉਨ੍ਹਾਂ ...

ਪੂਰੀ ਖ਼ਬਰ »

ਮਲੇਰੀਆ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦੇ ਖ਼ਾਤਮੇ ਲਈ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ 'ਤੇ-ਡਾ. ਇੰਦਰਵੀਰ ਗਿੱਲ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ ਅਤੇ ਡਰੋਲੀ ਭਾਈ ਬਲਾਕ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰਵੀਰ ਗਿੱਲ ਦੀ ਰਹਿਨੁਮਾਈ ਹੇਠ ਸਮੂਹ ਪਿੰਡਾਂ ਵਿਚ ਸਿਹਤ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਬਾਪੂ ਪ੍ਰੀਤਮ ਸਿੰਘ ਮੰਦਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਰਛਪਾਲ ਸਿੰਘ ਮੰਦਰ ਅਤੇ ਬਲਤੇਜ ਸਿੰਘ ਮੈਂਬਰ ਪੰਚਾਇਤ ਦੇ ਸਤਿਕਾਰਯੋਗ ਪਿਤਾ ਪ੍ਰੀਤਮ ਸਿੰਘ (ਚੰਦਾਂ ਵਾਲੇ) ਪਿੰਡ ਮੰਦਰ ਜੋ ਪ੍ਰਮਾਤਮਾ ਦੇ ਭਾਣੇ ਅਨੁਸਾਰ ਆਪਣੇ ਸਵਾਸ ਪੂਰੇ ਕਰ ਅਕਾਲ ਚਲਾਣਾ ਕਰ ਗਏ, ਉਨ੍ਹਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX