ਤਾਜਾ ਖ਼ਬਰਾਂ


ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ
. . .  3 minutes ago
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਲਖ਼ੀਮਪੁਰ ਖ਼ੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਤਲਾ ਸਾੜ ਕੇ ਨਾਅਰੇਬਾਜ਼ੀ...
ਕਿਸਾਨਾਂ ਮਜ਼ਦੂਰਾਂ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਧਰਨਾ
. . .  7 minutes ago
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ
. . .  11 minutes ago
ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ, ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼...
ਕਿਸਾਨਾਂ ਵਲੋਂ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ
. . .  16 minutes ago
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ ਕੀਤਾ। ਜੀਂਦ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਹਵਾਈ ਨੂੰ ਮਿਲੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  21 minutes ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ
. . .  23 minutes ago
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਧਰਨਾ
. . .  45 minutes ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
. . .  56 minutes ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 1 hour ago
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਗੁਰੂ ਹਰਸਹਾਏ ਵਿਖੇ ਰੇਲ ਰੋਕੋ ਪ੍ਰਦਰਸ਼ਨ
. . .  about 1 hour ago
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤਾ ਰੇਲ ਮਾਰਗ ਜਾਮ
. . .  about 1 hour ago
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਭਾਰਤੀ ਹਵਾਈ ਖੇਤਰ 'ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ
. . .  about 2 hours ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਤਪਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਹੋਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  about 3 hours ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  about 3 hours ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 4 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  1 minute ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 5 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 5 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 5 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਖੰਨਾ / ਸਮਰਾਲਾ

ਅਗਨੀਪਥ ਯੋਜਨਾ ਦੇ ਖ਼ਿਲਾਫ਼ ਕਿਸਾਨ, ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਵਲੋਂ ਰੋਸ ਧਰਨੇ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਐੱਸ. ਡੀ. ਐਮ. ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖ਼ਿਲਾਫ਼ ਕਿਸਾਨ, ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਧਰਨਾ ਦਿੱਤਾ ਤੇ ਰਾਸ਼ਟਰਪਤੀ ਦੇ ਨਾਂਅ ਐੱਸ. ਡੀ. ਐਮ. ਨੂੰ ਮੰਗ-ਪੱਤਰ ਵੀ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਬੈਨੀਪਾਲ, ਅੰਮਿ੍ਤਪਾਲ ਸਿੰਘ ਵਾਲੀਆ, ਕੈਪਟਨ ਨੰਦ ਲਾਲ ਮਾਜਰੀ ਤੇ ਟੀ. ਐੱਸ. ਯੂ. ਦੇ ਆਗੂ ਜਗਦੇਵ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਫ਼ੌਜ ਦੀ ਭਰਤੀ ਕਰਨ ਲਈ ਬਣਾਈ ਗਈ ਅਗਨੀਪਥ ਯੋਜਨਾ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਹ ਅਗਨੀਪਥ ਯੋਜਨਾ ਦੇ ਤਹਿਤ ਪਹਿਲਾਂ 4 ਸਾਲ ਲਈ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇਗਾ, ਇਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਇਸ ਯੋਜਨਾ ਨਾਲ ਨੌਜਵਾਨਾਂ ਦਾ ਭਵਿੱਖ ਖ਼ਰਾਬ ਹੋ ਜਾਵੇਗਾ | ਇਨ੍ਹਾਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਅਗਨੀਪਥ ਯੋਜਨਾ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਫ਼ੌਜ 'ਚ ਭਰਤੀ ਲਈ ਪਹਿਲਾਂ ਚੱਲ ਰਹੀ ਪਾਲਿਸੀ ਨੂੰ ਦੁਬਾਰਾ ਬਹਾਲ ਕੀਤਾ ਜਾਵੇ | ਇਸ ਮੌਕੇ ਗੁਰਮੇਲ ਸਿੰਘ, ਜਗਜੀਤ ਸਿੰਘ, ਰਾਜਿੰਦਰ ਸਿੰਘ ਮਲਕਪੁਰ, ਇੰਡੀਅਨ ਫਾਰਮਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਫਤਿਹ ਸਿੰਘ ਗਰੇਵਾਲ, ਹਰਮੇਸ਼ ਸਿੰਘ ਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ ਬੈਨੀਪਾਲ, ਰਛਪਾਲ ਸਿੰਘ ਮਾਂਗਟ, ਅਜਮੇਰ ਸਿੰਘ, ਹਰਮਨਜੀਤ ਸਿੰਘ, ਸਿਮਰਜੋਤ ਸਿੰਘ, ਬਲਬੀਰ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ, ਡਾ.ਚਰਨਜੀਤ ਸਿੰਘ, ਦਵਿੰਦਰ ਸਿੰਘ, ਕਰਨੈਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |
ਐੱਸ. ਡੀ. ਐਮ. ਖੰਨਾ ਨੂੰ ਮੰਗ-ਪੱਤਰ
ਖੰਨਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਰਿੰਦਰਜੀਤ ਸਿੰਘ, ਗੁਰਦੀਪ ਸਿੰਘ ਭੱਟੀ ਦੀ ਅਗਵਾਈ 'ਚ ਰਾਸ਼ਟਰਪਤੀ ਦੇ ਨਾਂਅ ਇਕ ਮੰਗ-ਪੱਤਰ ਐੱਸ. ਡੀ. ਐਮ. ਖੰਨਾ ਨੂੰ ਦਿੱਤਾ ਗਿਆ | ਇਸ ਮੌਕੇ ਇਨ੍ਹਾਂ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਕਰਨ ਦੀ 4 ਸਾਲ ਦੀ ਅਗਨੀਪਥ ਯੋਜਨਾ ਨੂੰ ਰੱਦ ਕੀਤਾ ਜਾਵੇ ਤੇ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ | ਇਸ ਮੌਕੇ ਦੀਦਾਰ ਸਿੰਘ, ਕੁਲਦੀਪ ਸਿੰਘ, ਨਛੱਤਰ ਸਿੰਘ, ਪਿਆਰਾ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ ਰਾਜੂ, ਕਰਨੈਲ ਸਿੰਘ, ਸਾਧੂ ਸਿੰਘ, ਸੋਹਣ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਅੰਮਿ੍ਤਪਾਲ ਸਿੰਘ, ਸੁਖਦੇਵ ਸਿੰਘ, ਰੁਲਦਾ ਸਿੰਘ, ਰਿਸ਼ੀ ਕੁਮਾਰ, ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚਾ ਵਲੋਂ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ
ਸਮਰਾਲਾ, (ਗੋਪਾਲ ਸੋਫਤ)-'ਅਗਨੀਪੱਥ ਰੋਸ ਦਿਵਸ' ਮਨਾਉਂਦੇ ਹੋਏ ਐੱਸ. ਡੀ. ਐਮ. ਸਮਰਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜਿਆ ਗਿਆ ਹੈ | ਐੱਸ. ਡੀ. ਐਮ. ਦਫ਼ਤਰ ਸਾਹਮਣੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਪਰਮਿੰਦਰ ਸਿੰਘ ਪਾਲ ਮਾਜਰਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਬੀ. ਕੇ. ਯੂ. (ਲੱਖੋਵਾਲ), ਸ਼ਪਿੰਦਰ ਸਿੰਘ ਬੱਗਾ ਬਲਾਕ ਪ੍ਰਧਾਨ ਬੀ. ਕੇ. ਯੂ. (ਸਿੱਧੂਪੁਰ) ਤੇ ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਰੋਸ ਧਰਨੇ ਨੂੰ ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ 'ਚ ਦੇਸ਼, ਜਵਾਨ ਤੇ ਕਿਸਾਨ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ 'ਅਗਨੀਪਥ' ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਰੋਸ ਧਰਨੇ 'ਚ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਮੰਗ ਕੀਤੀ ਕਿ ਕੇਂਦਰ ਸਰਕਾਰ 'ਅਗਨੀਪੱਥ' ਸਕੀਮ ਨੂੰ ਤੁਰੰਤ ਵਾਪਸ ਲਵੇ, ਜੇਕਰ ਸਰਕਾਰ ਨੇ ਇਸ ਨੰੂ ਜਲਦ ਵਾਪਸ ਨਾ ਲਿਆ ਤਾਂ ਇਸ ਵਿਰੁੱਧ ਦੇਸ਼ ਵਿਆਪੀ ਸੰਘਰਸ਼ ਵਿੱਢਿਆ ਜਾਵੇਗਾ | ਧਰਨੇ 'ਚ ਬਲਜੀਤ ਸਿੰਘ ਬੌਂਦਲੀ, ਸਹੇਲ ਸਿੰਘ ਬੌਂਦਲੀ, ਪ੍ਰੀਤਮ ਸਿੰਘ ਭੰਗਲਾਂ, ਹਰਪਾਲ ਸਿੰਘ ਗਹਿਲੇਵਾਲ, ਗੁਰਦੀਪ ਸਿੰਘ ਬਰਮਾ, ਮਲਕੀਤ ਸਿੰਘ ਘੁਲਾਲ, ਗੁਰਦੀਪ ਸਿੰਘ ਮਿਲਕਵਾਲ, ਸੁਖਪਾਲ ਸਿੰਘ ਨੀਲੋਂ, ਅਵਤਾਰ ਸਿੰਘ ਮੇਹਲੋ, ਕੁਲਵਿੰਦਰ ਸਿੰਘ ਸਰਵਰਪੁਰ, ਹਰਗੁਰਮੁੱਖ ਸਿੰਘ ਦਿਆਲਪੁਰਾ, ਅੰਮਿ੍ਤਪਾਲ ਸਿੰਘ ਰਾਜੇਵਾਲ, ਗਿਆਨ ਸਿੰਘ ਮੰਡ, ਹਰਪ੍ਰੀਤ ਸਿੰਘ ਬਾਲਿਓਾ ਆਦਿ ਹਾਜ਼ਰ ਸਨ |
ਪਾਇਲ ਵਿਖੇ ਐੱਸ. ਡੀ. ਐਮ. ਦਫ਼ਤਰ ਵਿਖੇ ਦਿੱਤਾ ਮੰਗ-ਪੱਤਰ
ਪਾਇਲ, (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ 22 ਜਥੇਬੰਦੀਆਂ ਨੇ ਪੰਜਾਬ 'ਚ ਅਗਨੀਪਥ ਯੋਜਨਾ ਦੇ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਪਾਇਲ ਦੇ ਤਹਿਸੀਲਦਾਰ ਮਨਜੀਤ ਸਿੰਘ ਰਾਜਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਹਰਜੀਤ ਸਿੰਘ ਗਰੇਵਾਲ, ਅਮਰਦੀਪ ਸਿੰਘ ਬਰਮਾਲੀਪੁਰ (ਭਾਰਤੀ ਕਿਸਾਨ ਯੂਨੀਅਨ ਪੰਜਾਬ), ਸੁਖਦੇਵ ਲਹਿਲ, ਤਰਨਜੀਤ (ਭਾਰਤੀ ਕਿਸਾਨ ਯੂਨੀਅਨ ਡਕੌਂਦਾ) ਤੇ ਜਸਵੀਰ ਝੱਜ, ਜੰਗ ਸਿੰਘ ਸਿਰਥਲਾ (ਆਲ ਇੰਡੀਆ ਕਿਸਾਨ ਸਭਾ, (ਪੰਜਾਬ) ਨੇ ਦੱਸਿਆ ਕਿ ਇਸ ਨਵੀਂ ਯੋਜਨਾ ਦੇ ਤਹਿਤ, ਫ਼ੌਜ ਦੀ ਭਰਤੀ 'ਚ ਕਈ ਵੱਡੇ ਬਦਲਾਅ ਕੀਤੇ ਗਏ ਹਨ, ਫ਼ੌਜ 'ਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ, ਫ਼ੌਜ 'ਚ ਭਰਤੀ ਸਿਰਫ਼ 4 ਸਾਲ ਦੀ ਠੇਕੇ 'ਤੇ ਹੀ ਹੋਵੇਗੀ | ਫ਼ੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਅਤੇ ਦੇਸ਼ ਦੇ ਕਿਸਾਨ ਪਰਿਵਾਰਾਂ ਲਈ ਇਹ ਇਕ ਵੱਡਾ ਧੋਖਾ ਹੈ | ਚਾਰ ਸਾਲ ਦੀ ਸੇਵਾ ਤੋਂ ਬਾਅਦ ਤਿੰਨ-ਚੌਥਾਈ ਅਗਨੀਵੀਰਾਂ ਨੂੰ ਸੜਕ 'ਤੇ ਲਿਆ ਖੜ੍ਹਾ ਕਰਨਾ ਨੌਜਵਾਨਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ¢ ਅਗਨੀਵੀਰ ਦੇ ਰੁਜ਼ਗਾਰ ਲਈ ਉਹ ਕੀ ਪ੍ਰਬੰਧ ਕਰੇਗੀ | ਅਗਨੀਪਥ ਇਸ ਸਰਕਾਰ ਦੀ
(ਬਾਕੀ ਸਫਾ 7 'ਤੇ)
ਇਕ ਵਿਆਪਕ ਸਾਜਸ਼ੀ ਮੁਹਿੰਮ ਦਾ ਹਿੱਸਾ ਹੈ | ਸਰਕਾਰੀ ਨੌਕਰੀਆਂ ਨੂੰ ਠੇਕੇ 'ਤੇ ਦਿੱਤਾ ਜਾ ਰਿਹਾ ਹੈ, ਜਿਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਇਸ ਨੂੰ ਪੂਰਾ ਕੀਤਾ ਜਾਵੇ ਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ 'ਚ 2 ਸਾਲ ਦੀ ਛੋਟ ਦਿੱਤੀ ਜਾਵੇ | ਇਸ ਸਮੇਂ ਰਾਜਬੀਰ ਸਿੰਘ ਘੁਡਾਣੀ, ਪਰਮਜੀਤ ਸਿੰਘ ਦੁੱਗਰੀ, ਕੈਪਟਨ ਗੁਰਦੀਪ ਲਸਾੜਾ, ਨਛੱਤਰ ਸਿੰਘ ਪੰਧੇਰਖੇੜੀ, ਗੁਰਦੀਪ ਸਿਹੌੜਾ, ਲਖਵਿੰਦਰ ਪੱਲ੍ਹਾ, ਕੁਲਵੰਤ ਸਿੰਘ ਪੰਧੇਰਖੇੜੀ, ਸੁਖਵੀਰ ਲਸਾੜਾ, ਭੋਲਾ ਕੂਹਲੀ, ਅਵਤਾਰ ਸਿੰਘ ਅਜਨੌਦ, ਜਗਤਾਰ ਨਿਜ਼ਾਮਪੁਰ ਆਦਿ ਤੋਂ ਤਹਿਸੀਲਦਾਰ ਪਾਇਲ ਮਨਜੀਤ ਸਿੰਘ ਰਾਜਲਾ ਨੇ ਆਗੂਆਂ ਦੀ ਜੁਬਾਨੀ ਸਮਝ ਕੇ ਮੰਗ-ਪੱਤਰ ਪ੍ਰਾਪਤ ਕੀਤਾ ਤੇ ਭਰੋਸਾ ਦਿਵਾਇਆ ਕਿ ਮੰਗ-ਪੱਤਰ ਕੇਂਦਰ ਸਰਕਾਰ ਤੱਕ ਪਹੁੰਚਦਾ ਕਰ ਦਿੱਤਾ ਜਾਵੇਗਾ |
ਅਗਨੀਪਥ ਯੋਜਨਾ ਦੇ ਵਿਰੋਧ 'ਚ ਤਹਿਸੀਲਦਾਰ ਪਾਇਲ ਨੂੰ ਦਿੱਤਾ ਮੰਗ-ਪੱਤਰ
ਸਰਕਾਰ ਵਲੋਂ ਦੇਸ਼ ਦੀਆਂ ਥਲ-ਜਲ ਤੇ ਹਵਾਈ ਸੈਨਾਵਾਂ 'ਚ 4 ਸਾਲ ਲਈ ਠੇਕੇ 'ਤੇ ਜਵਾਨ ਭਰਤੀ ਕਾਰਨ ਵਾਲੀ ਅਗਨੀਪਥ ਯੋਜਨਾ ਦੀ ਨੌਜਵਾਨ ਭਾਰਤ ਸਭਾ ਵਲੋਂ ਤੇ ਅਵਾਮੀ ਰੰਗਮੰਚ ਪਲਸ ਮੰਚ ਸਿਹੌੜਾ ਵਲੋਂ ਨਿਖੇਧੀ ਕਰਦੇ ਹਾਂ | ਨੌਜਵਾਨਾਂ ਨੂੰ ਵੱਡੀ ਗਿਣਤੀ 'ਚ ਇਹ ਯੋਜਨਾ ਬੇਰੁਜ਼ਗਾਰੀ ਦੇ ਚੌਰਾਹੇ 'ਤੇ ਲਿਆ ਕੇ ਖੜ੍ਹਾ ਕਰੇਗੀ ਤੇ ਇਸ ਅਗਨੀਪਥ ਯੋਜਨਾ ਨੂੰ ਫ਼ੌਰੀ ਤੌਰ 'ਤੇ ਰੱਦ ਕਰਵਾਉਣ ਲਈ ਨੌਜਵਾਨਾਂ ਵਲੋਂ ਤਹਿਸੀਲਦਾਰ ਰਘਵੀਰ ਸਿੰਘ ਪਾਇਲ ਨੂੰ ਭਾਰਤ ਸਰਕਾਰ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸ਼ੈਰੀ ਸਿਹੌੜਾ ਤੇ ਅਵਾਮੀ ਰੰਗਮੰਚ (ਪਲਸ ਮੰਚ) ਸਿਹੋੜਾ ਦੇ ਪਾਵੇਲ ਸਿਹੋੜਾ, ਯੁਵਰਾਜ ਘੁਡਾਣੀ, ਨਵਦੀਪ ਕੌਰ ਨੇ ਮੰਗ ਕਰਦੇ ਹੋਏ ਕਿਹਾ ਕਿ ਕਾਰਪੋਰੇਟ ਸਿਸਟਮ ਬੰਦ ਕਰਿਆ ਜਾਵੇ ਤੇ ਕੇਂਦਰ ਤੇ ਸੂਬੇ 'ਚ ਸਭਨਾਂ ਸਰਕਾਰੀ ਅਦਾਰਿਆਂ ਵਿਚ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ | ਸੀਨੀਅਰ ਸੈਨਿਕ ਅਧਿਕਾਰੀਆਂ ਨੇ ਕਾਨਫ਼ਰੰਸ ਕਰਨ ਦੌਰਾਨ ਅਗਨੀਪਥ ਯੋਜਨਾਂ ਵਾਪਸ ਨਹੀਂ ਲੈਣ ਦੀ ਗੱਲ ਆਖੀ ਤੇ ਦੇਸ਼ ਦੀ ਨੌਜਵਾਨੀ ਨੂੰ ਚਿਤਾਵਨੀ ਭਰੇ ਅੰਦਾਜ 'ਚ ਕਿਹਾ ਕਿ ਯੋਜਨਾਂ ਖ਼ਿਲਾਫ਼ ਮੁਜ਼ਾਹਰਿਆਂ 'ਚ ਸ਼ਾਮਿਲ ਨੌਜਵਾਨਾਂ ਨੂੰ ਭਰਤੀ ਨਹੀਂ ਕੀਤਾ ਜਾਵੇਗਾ | ਇਹੋ ਜਿਹੇ ਬਿਆਨਾਂ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੌਜਵਾਨੀ ਦੇ ਰੋਸ ਮੁਜ਼ਾਹਰਿਆਂ ਦਾ ਸੇਕ ਝੱਲਣ ਲਈ ਤਿਆਰ ਰਹੇ | ਇਸ ਮੌਕੇ ਜਲ ਸਪਲਾਈ ਕਾਂਟ੍ਰੈਕਟ ਵਰਕਰ ਯੂਨੀਅਨ ਦੇ ਅਮਰਜੀਤ ਸਿੰਘ, ਜਸਕੀਰਤ ਸਿਹੋੜਾ, ਰਾਮ ਸਰੂਪ ਗੋਪੀ, ਪਰਮਵੀਰ ਘਲੋਟੀ, ਕੁਲਦੀਪ, ਜਸਪ੍ਰੀਤ ਰੋੜੀਆਂ ਤੇ ਵੱਡੀ ਗਿਣਤੀ 'ਚ ਵੱਖ-ਵੱਖ ਪਿੰਡਾਂ ਦੇ ਨੌਜਵਾਨ ਪਹੁੰਚੇ |
ਨੌਜਵਾਨਾਂ ਤੇ ਕਿਸਾਨਾਂ ਵਲੋਂ ਅਗਨੀਪੱਥ ਯੋਜਨਾ ਦਾ ਵਿਰੋਧ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)-ਅਗਨੀਪੱਥ ਯੋਜਨਾ ਵਿਰੋਧੀ ਫ਼ਰੰਟ ਵਲੋਂ ਦਿੱਤੇ ਸੱਦੇ ਤਹਿਤ ਨੌਜਵਾਨਾਂ ਤੇ ਕਿਸਾਨਾਂ ਦੀਆਂ ਜਥੇਬੰਦੀਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਮਹੂਰੀ ਕਿਸਾਨ ਸਭਾ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਕਸਬਾ ਡੇਹਲੋ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕੀਤੀ | ਉਨ੍ਹਾਂ ਵਲੋਂ ਇਸ ਯੋਜਨਾ ਦੇ ਵਿਰੋਧ 'ਚ ਸਬ-ਤਹਿਸੀਲਦਾਰ ਡੇਹਲੋਂ ਰਾਹੀ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ-ਪੱਤਰ ਵੀ ਭੇਜਿਆ ਗਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਬਲਦੇਵ ਸਿੰਘ ਧੂਰਕੋਟ ਨੇ ਕੀਤੀ | ਇਸ ਮੌਕੇ ਤੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਸਹਾਇਕ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਨੌਜਵਾਨਾਂ ਨਾਲ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ, ਪਰ ਇਸ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਆ ਕੇ ਨੌਕਰੀਆਂ ਤਾਂ ਕੀ ਦੇਣੀਆਂ ਸਨ, ਉਲਟਾ ਦੇਸ਼ ਦੇ ਪਬਲਿਕ ਸੈਕਟਰ ਦੇ ਸਾਰੇ ਮਹਿਕਮਿਆਂ ਨੂੰ ਹੀ ਅਡਾਨੀਆਂ ਤੇ ਅੰਬਾਨੀਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਦੇਸ਼ ਦੇ ਸਾਰੇ ਮਹਿਕਮਿਆਂ 'ਚ ਪੱਕੀ ਤੇ ਰੈਗੂਲਰ ਭਰਤੀ ਕੀਤੀ ਜਾਵੇ ਉਨ੍ਹਾਂ ਲਈ ਪੈਨਸ਼ਨ ਸਮੇਤ ਬਣਦੀਆਂ ਸਾਰੀਆਂ ਸਹੂਲਤਾਂ ਬਹਾਲ ਕੀਤੀਆਂ ਜਾਣ ਤੇ ਅਗਨੀਪੱਥ ਯੋਜਨਾ ਦਾ ਵਿਰੋਧ ਕਰਦੇ ਸਾਰੇ ਗਿ੍ਫ਼ਤਾਰ ਕੀਤੇ ਨੌਜਵਾਨਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ | ਸਬ ਤਹਿਸੀਲ ਡੇਹਲੋਂ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ ਵਲੋਂ ਮੰਗ-ਪੱਤਰ ਲੈਣ ਉਪਰੰਤ ਇਸ ਨੂੰ ਰਾਸ਼ਟਰਪਤੀ ਤੱਕ ਭੇਜਣ ਦਾ ਵਾਅਦਾ ਕੀਤਾ | ਇਸ ਸਮੇਂ ਚਮਕੌਰ ਸਿੰਘ ਛਪਾਰ, ਕਰਮ ਸਿੰਘ ਗਰੇਵਾਲ, ਸਿਕੰਦਰ ਸਿੰਘ ਹਿੰਮਾਯੂਪੁਰ, ਕੁਲਵੰਤ ਸਿੰਘ ਮੋਹੀ, ਪੰਚ ਕੁਲਦੀਪ ਸਿੰਘ ਘੁੰਗਰਾਣਾ, ਮੋਹਨਜੀਤ ਸਿੰਘ, ਡਾਕਟਰ ਭਗਵੰਤ ਸਿੰਘ ਬੜੂੰਦੀ, ਮੋਹਣ ਸਿੰਘ ਨਾਰੰਗਵਾਲ, ਸ਼ਿੰਗਾਰਾਂ ਸਿੰਘ ਨਾਰੰਗਵਾਲ, ਪ੍ਰੀਤਮ ਸਿੰਘ, ਨਛੱਤਰ ਸਿੰਘ, ਕਰਨੈਲ ਸਿੰਘ, ਚਤਰ ਸਿੰਘ ਜੜਤੌਲੀ, ਦਰਸਨ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਦਿੱਤਾ ਮੰਗ-ਪੱਤਰ
ਦੋਰਾਹਾ, (ਮਨਜੀਤ ਸਿੰਘ ਗਿੱਲ)-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਗਨੀਪੱਥ ਦੇ ਵਿਰੋਧ ਵਿਚ ਗੁਰਜੀਤ ਸਿੰਘ ਦੀ ਅਗਵਾਈ ਵਿਚ ਐੱਸ. ਡੀ. ਐਮ. ਪਾਇਲ ਦੇ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਐੱਸ. ਡੀ. ਐਮ. ਪਾਇਲ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ ਅਗਨੀਪੱਥ ਯੋਜਨਾ ਦੇਸ਼ ਦੇ ਨੌਜਵਾਨਾਂ ਤੇ ਹਰ ਇਕ ਵਰਗ ਲਈ ਘਾਤਕ ਹੈ | ਗੁਰਜੀਤ ਸਿੰਘ ਨੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਜ਼ਾਬਤੇ 'ਚ ਰਹਿ ਕੇ ਹੀ ਅੰਦੋਲਨ ਜਿੱਤੇ ਜਾਂਦੇ ਹਨ ਸਾਰਾ ਦੇਸ਼ ਤੇ ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਨੌਜਵਾਨਾਂ ਦੇ ਨਾਲ ਖੜ੍ਹਾ ਹੈ ਅਤੇ ਨੌਜਵਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਸ ਸੰਘਰਸ਼ ਨੂੰ ਜਿੱਤੇਗਾ | ਇਸ ਮੌਕੇ ਰੁਕਵਿੰਦਰ ਸਿੰਘ ਰੰਮੀ ਬਾਜਵਾ, ਸਤਿੰਦਰਪਾਲ ਸਿੰਘ ਗਿੱਲ, ਜਤਿੰਦਰ ਸਿੰਘ ਮਿੰਟਾ ਚੀਮਾ, ਕੁਲਵੀਰ ਸਿੰਘ ਸਰਾਂ, ਘੋਨਾ ਅਟਵਾਲ, ਅਮਰਜੀਤ ਸਿੰਘ ਚੀਮਾ, ਸਾਹਿਬਜੀਤ ਸਿੰਘ, ਗੁਰਚਰਨ ਸਿੰਘ ਨਾਮਧਾਰੀ, ਕੁਲਵਿੰਦਰ ਸਿੰਘ ਜਸ਼ਨ ਆਦਿ ਹਾਜ਼ਰ ਸਨ |

ਕਿਸਾਨ ਜਥੇਬੰਦੀ ਨੇ ਨਿੱਜੀ ਹਸਪਤਾਲ ਦੇ ਬਾਹਰ ਲਾਇਆ ਧਰਨਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਇਕ ਨਿੱਜੀ ਹਸਪਤਾਲ ਵਿਖੇ 65 ਸਾਲਾਂ ਔਰਤ ਗੁਰਮੀਤ ਕੌਰ ਵਾਸੀ ਦਾਊਦਪੁਰ ਦੇ ਇਲਾਜ 'ਚ ਡਾਕਟਰ ਵਲੋਂ ਕਥਿਤ ਅਣਗਹਿਲੀ ਵਰਤਣ ਦੇ ਦੋਸ਼ 'ਚ ਉਸ ਦੇ ਪੁੱਤਰ ਤੇ ਕਿਸਾਨ ਜਥੇਬੰਦੀ ਵਲੋਂ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ | ...

ਪੂਰੀ ਖ਼ਬਰ »

-ਚਾਰਜਸ਼ੀਟ ਲਈ ਖਰੜੇ ਤਿਆਰ ਕਰਨ ਵਾਲੀ ਨੋਟਿੰਗ ਫਾਈਲ ਦੇ ਗੁੰਮ ਹੋਣ ਦਾ ਮਾਮਲਾ-

ਕਥੂਰੀਆ ਨੇ ਮੁੱਖ ਮੰਤਰੀ ਨੂੰ ਗੁੰਮ ਹੋਈ ਫਾਈਲ ਲੱਭਣ ਦੀ ਕੀਤੀ ਅਪੀਲ

ਖੰਨਾ, 24 ਜੂਨ (ਪੱਤਰ ਪੇ੍ਰਰਕ)-ਖੰਨਾ ਵਾਸੀ ਵਿਪਨ ਕਥੂਰੀਆ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਕ ਮਾਮਲੇ 'ਚ ਗੰੁਮ ਹੋ ਜਾਣ ਵਾਲੀ ਫਾਈਲ ਗ਼ਾਇਬ ਕਰਨ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਕਥੂਰੀਆ ਨੇ ਕਿਹਾ ਨਗਰ ਕੌਂਸਲ ਖੰਨਾ ਦੇ ਕੁਝ ...

ਪੂਰੀ ਖ਼ਬਰ »

ਪਿੰਡ ਸੇਖਾ ਦੇ ਐੱਸ. ਸੀ. ਭਾਈਚਾਰੇ ਵਲੋਂ ਬੀ. ਡੀ. ਪੀ. ਓ. ਦਫ਼ਤਰ ਮਲੌਦ ਦਾ ਘਿਰਾਓ

ਮਲੌਦ, 24 ਜੂਨ (ਸਹਾਰਨ ਮਾਜਰਾ)-ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸੇਖਾ ਦੇ ਐੱਸ. ਸੀ. ਕੋਟੇ ਲਈ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ ਕਰਨ ਦੇ ਖ਼ਿਲਾਫ਼ ਪਿੰਡ ਦੇ ਹੀ ਐੱਸ. ਸੀ. ਭਾਈਚਾਰੇ ਦੇ ਵੱਡੀ ਗਿਣਤੀ 'ਚ ਲੋਕਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜਗਤਾਰ ਸਿੰਘ ...

ਪੂਰੀ ਖ਼ਬਰ »

ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਨਿਰੰਤਰ ਜਾਰੀ

ਮਾਛੀਵਾੜਾ ਸਾਹਿਬ, 24 ਜੂਨ (ਮਨੋਜ ਕੁਮਾਰ)- ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਗਤੀਵਿਧੀਆਂ ਨਿਰੰਤਰ ਕੀਤੀਆਂ ਜਾ ਰਹੀਆਂ ਹਨ¢ ਐੱਸ. ਐਮ. ਓ. ...

ਪੂਰੀ ਖ਼ਬਰ »

ਪੀਰ ਬਾਬਾ ਕਟਾਰ ਮੱਲ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਤੇ ਮੇਲਾ

ਮਾਛੀਵਾੜਾ ਸਾਹਿਬ, 24 ਜੂਨ (ਮਨੋਜ ਕੁਮਾਰ)-ਨਜ਼ਦੀਕੀ ਪਿੰਡ ਭਮਾਂ ਖ਼ੁਰਦ ਜਿੱਥੇ ਕਿ ਪੀਰ ਬਾਬਾ ਕਟਾਰ ਮੱਲ ਜੀ ਦੀ ਦਰਗਾਹ ਤੇ ਸਲਾਨਾ ਭੰਡਾਰਾ ਅਤੇ ਮੇਲਾ ਕਰਵਾਇਆ ਗਿਆ | ਇਹ ਮੇਲਾ ਅਤੇ ਭੰਡਾਰਾ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਇਆ ਜਾਂਦਾ ਹੈ | ਪੁਰਾਣੇ ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਸੜਕਾਂ ਤੇ ਪ੍ਰੀਮਿਕਸ ਪਾਉਣ ਦਾ ਕੰਮ ਜਲਦ ਸ਼ੁਰੂ ਹੋਵੇਗਾ-ਗਿਆਸਪੁਰਾ

ਪਾਇਲ, 24 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)-ਹਲਕਾ ਪਾਇਲ ਵਿਚ ਸੜਕਾਂ ਤੇ ਪ੍ਰੀਮਿਕਸ ਪਾਉਣ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੀ. ਡਬਲਿਊ ਡੀ. ਮੰਤਰੀ ਹਰਭਜਨ ਸਿੰਘ ਨੂੰ ਮਿਲਣ ਉਪਰੰਤ ...

ਪੂਰੀ ਖ਼ਬਰ »

ਜ਼ੋਨ ਨੰਬਰ 6 ਖੰਨਾ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ

ਈਸੜੂ, 24 ਜੂਨ (ਬਲਵਿੰਦਰ ਸਿੰਘ)-'ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਸਹਿਕਾਰੀ ਬੈਂਕ ਲਿਮ: ਲੁਧਿਆਣਾ' ਦੇ ਡਾਇਰੈਕਟਰਾਂ ਦੀ ਈਸੜੂ ਵਿਖੇ ਹੋਈ ਚੋਣ ਵਿਚ ਜ਼ੋਨ ਨੰਬਰ 6 ਖੰਨਾ ਤੋਂ ਕਾਂਗਰਸ ਅਤੇ ਅਕਾਲੀ ਦਲ ਵਿੱਚ ਫਸਵੀਂ ਟੱਕਰ ਰਹੀ, ਜਿਸ ਵਿੱਚ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਸੱਤ ਸਾਲ ਦੇ ਗੈਪ ਨਾਲ ਯੂਨਾਈਟਿਡ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਕੁਹਾੜਾ, 24 ਜੂਨ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਵਲੋਂ ਵਿਦਿਆਰਥੀਆਂ ਦੇ ਲਗਾਤਾਰ ਵੀਜ਼ੇ ਲਗਵਾ ਕੇ ਇਲਾਕੇ 'ਚ ਆਪਣੀ ਵੱਖਰੀ ਪਹਿਚਾਣ ਬਣਾ ਲਈ ਹੈ, ਜਿਥੇ ਸਟੱਡੀ ਵੀਜ਼ੇ ਦੇ ਨਾਲ ਸਪਾਉਸ ਵੀਜ਼ਾ, ਵਿਜ਼ਟਰ ਵੀਜ਼ਾ ਤੇ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੇ ਕੱਟੇ ਹੋਏ ਭੱਤੇ ਬਹਾਲ ਕਰਵਾਉਣ ਲਈ ਸਿਵਲ ਸਰਜਨ ਲੁਧਿਆਣਾ ਨੂੰ ਦਿੱਤਾ ਮੰਗ-ਪੱਤਰ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਫ਼ੈਸਲੇ ਦੇ ਅਨੁਸਾਰ ਜਥੇਬੰਦੀ ਵਲੋਂ ਸਿਹਤ ਕਾਮਿਆਂ ਦੇ ਕੱਟੇ ਹੋਏ ਭੱਤਿਆਂ ਨੂੰ ਬਹਾਲ ਕਰਨ ਸੰਬੰਧੀ ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੂੰ ਮੰਗ-ਪੱਤਰ ਦਿੱਤਾ ...

ਪੂਰੀ ਖ਼ਬਰ »

ਐਸ. ਡੀ. ਐਮ. ਖੰਨਾ ਮਨਜੀਤ ਕੌਰ ਵਲੋਂ ਖੰਨਾ ਅਧੀਨ ਪੈਂਦੇ ਰਜਬਾਹਿਆਂ/ਮਾਈਨਰਾਂ ਦਾ ਨਿਰੀਖਣ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਉਪ ਮੰਡਲ ਮੈਜਿਸਟ੍ਰੇਟ ਖੰਨਾ ਅਧੀਨ ਪੈਂਦੇ ਰਜਬਾਹਿਆਂ/ਮਾਈਨਰਾਂ ਜਿਨ੍ਹਾਂ ਦਾ ਅਧਿਕਾਰ ਖੇਤਰ ਭਾਖੜਾ ਮੇਨਲਾਈਨ, ਮੰਡਲ ਦੇ ਸਮਰਾਲਾ ਉਪ ਮੰਡਲ ਖਮਾਣੋਂ ਅਧੀਨ ਹੈ, ਦਾ ਨਿਰੀਖਣ ਐਸ. ਡੀ. ਐਮ. ਖੰਨਾ ਮਨਜੀਤ ਕੌਰ ਵਲੋਂ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਫ਼ੋਨ ਕਾਲ ਠੱਗ ਨੇ ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ ਵਿਅਕਤੀ ਨੂੰ ਲਾਇਆ 4 ਲੱਖ ਦਾ ਚੂਨਾ

ਮਾਛੀਵਾੜਾ ਸਾਹਿਬ, 24 ਜੂਨ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਇਲਾਕੇ ਦੇ ਇਕ ਵਿਅਕਤੀ ਨਾਲ ਫ਼ੋਨ ਕਾਲ 'ਤੇ ਬੈਲਜੀਅਮ ਤੋਂ ਉਸ ਦਾ ਰਿਸ਼ਤੇਦਾਰ ਦੱਸ ਠੱਗ ਨੇ 4 ਲੱਖ ਰੁਪਏ 'ਚ ਚੂਨਾ ਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ | ਫ਼ਤਹਿਗੜ੍ਹ ਬੇਟ ਦੇ ਬਚਿੱਤਰ ਸਿੰਘ ਨੂੰ ਫ਼ੋਨ ਕਰ ਕੇ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਖਿਡਾਰੀਆਂ ਵਲੋਂ ਉਲੰਪਿਕ ਦਿਵਸ ਮਨਾਇਆ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵਿਖੇ ਹਾਕੀ ਇੰਡੀਆ ਦੀਆਂ ਹਦਾਇਤਾਂ 'ਤੇ ਹਾਕੀ ਅਕੈਡਮੀ ਜਰਖੜ ਵਲੋਂ ਉਲੰਪਿਕ ਡੇਅ ਨੂੰ ਖੇਡ ਕੰਪਲੈਕਸ ਵਿਖੇ ਸਤਿਕਾਰ ਤੇ ਖੇਡ ਭਾਵਨਾ ਨਾਲ ਮਨਾਇਆ, ਜਿਸ ਦੌਰਾਨ ਜਰਖੜ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਸਰਕਲ ਰਾੜਾ ਸਾਹਿਬ ਦੀ ਮੀਟਿੰਗ

ਰਾੜਾ ਸਾਹਿਬ, 24 ਜੂਨ (ਸਰਬਜੀਤ ਸਿੰਘ ਬੋਪਾਰਾਏ)-ਦਲਿਤ ਸਮਾਜ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਜੂਝਦੀ ਜਥੇਬੰਦੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ (ਰਜਿ:) ਪੰਜਾਬ ਸਰਕਲ ਰਾੜਾ ਸਾਹਿਬ ਦੀ ਇਕ ਅਹਿਮ ਮੀਟਿੰਗ ਪਿੰਡ ਦੋਬੁਰਜੀ ਵਿਖੇ ਰਾਮ ਸਿੰਘ ਭੀਖੀ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਮੱਖਣ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਕਮੇਟੀ ਖੰਨਾ ਦਾ ਚੋਣ ਇਜਲਾਸ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਖੰਨਾ ਵਿਖੇ ਸਰਕਲ ਦੀ ਚੋਣ ਨਿਗਰਾਨ ਕਮੇਟੀ ਹੇਠ ਕਰਵਾਇਆ ਗਿਆ | ਜਿਸ 'ਚ ਪਰਸ ਰਾਮ ਮੀਤ ਪ੍ਰਧਾਨ ਸਰਕਲ ਖੰਨਾ, ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ, ਜਾਨੋਂ ਮਾਰਨ, ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਅਮਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ...

ਪੂਰੀ ਖ਼ਬਰ »

ਮਹਿੰਦਰ ਸਿੰਘ ਫ਼ੌਜੀ ਪਿੰਡ ਖੇੜਾ ਦੇ ਨੰਬਰਦਾਰ ਨਿਯੁਕਤ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਕਲੈਕਟਰ ਲੁਧਿਆਣਾ ਸੁਰਭੀ ਮਲਿਕ ਆਈ. ਏ. ਐੱਸ. ਵਲੋਂ ਮਹਿੰਦਰ ਸਿੰਘ ਫ਼ੌਜੀ ਪੁੱਤਰ ਜਸਵੰਤ ਸਿੰਘ ਨੂੰ ਪਿੰਡ ਖੇੜਾ, ਬਲਾਕ ਡੇਹਲੋਂ, ਬੂਲਾ ਪੱਤੀ ਦਾ ਜਨਰਲ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਨੰਬਰਦਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸੁਨੀਲ ਕੁਮਾਰ ਵਾਸੀ ਮੀਟ ਮਾਰਕੀਟ, ਬਾਜ਼ੀਗਰ ਬਸਤੀ ਖੰਨਾ ਵਜੋਂ ਹੋਈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਪਿੰਡ ਚਾਪੜਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ

ਮਲੌਦ, 24 ਜੂਨ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਅਧੀਨ ਪੈਂਦੇ ਪਿੰਡ ਚਾਪੜਾ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਸਰਪੰਚ ਪਰਮਿੰਦਰ ਸਿੰਘ ਤੇ ਪੰਚਾਇਤ ਸੈਕਟਰੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਮਈ 2021 ਤੋਂ ਲੈ ਕੇ ਜੂਨ 2022 ਤੱਕ ਦੇ ਕੀਤੇ ਕਾਰਜਾਂ ਬਾਰੇ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਵਿਅਕਤੀ ਕਾਬੂ

ਖੰਨਾ, 24 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 3 ਕਿੱਲੋ ਗਾਂਜੇ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਅਜਮੇਰ ਸਿੰਘ ਨੇ ਕਿਹਾ ਕਿ ਸਬ ਇੰਸਪੈਕਟਰ ਬਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਕਬਜ਼ਾ ...

ਪੂਰੀ ਖ਼ਬਰ »

ਭਾਰਤੀ ਯੋਗ ਸੰਸਥਾਨ ਵਲੋਂ ਲਗਾਏ ਕੈਪ 'ਚ ਖਾਣ ਪੀਣ ਸੰਬੰਧੀ ਕੀਤਾ ਜਾਗਰੂਕ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਯੋਗ ਸੰਸਥਾਨ ਵਲੋਂ ਚਲਾਏ ਜਾ ਰਹੇ ਪੇਟ ਰੋਗ ਨਿਵਾਰਣ ਕੈਂਪ ਦੇ ਤੀਜੇ ਦਿਨ ਸਿਹਤ ਤੇ ਖਾਣ ਪੀਣ ਸੰਬੰਧੀ ਜਾਗਰੂਕ ਕੀਤਾ ਗਿਆ | ਖੰਨਾ ਦੇ ਯੋਗ ਸੰਚਾਲਕ ਪਿੰਕੀ ਗੁਪਤਾ, ਸ਼ਾਂਤੀ ਬਜਾਜ ਤੇ ਲੁਧਿਆਣਾ ਤੋਂ ਆਏ ਸੰਗਠਨ ਮੰਤਰੀ ...

ਪੂਰੀ ਖ਼ਬਰ »

ਸਬ ਸਟੇਸ਼ਨ ਮੁਲਾਜ਼ਮਾਂ 'ਤੇ ਬੇਲੋੜਾ ਬੋਝ ਪਾ ਕੇ ਕੀਤਾ ਜਾ ਰਿਹਾ ਪ੍ਰੇਸ਼ਾਨ-ਖੰਨਾ/ਸ਼ਰਮਾ

ਗੁਰਦਾਸਪੁਰ, 24 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਦੱਸਿਆ ਕਿ ਚੇਅਰਮੈਨ ਪੀ. ਐਸ. ਪੀ. ਸੀ. ਐਲ. ਵਲੋਂ ਪੈਡੀ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਜਾਰੀ ਕੀਤੇ ਗਏ ਨਾਦਰਸ਼ਾਹੀ ਫ਼ਰਮਾਨ ਨਾਲ ...

ਪੂਰੀ ਖ਼ਬਰ »

ਬੋਰਡ ਦੀ ਮਿਡਲ ਪ੍ਰੀਖਿਆ 'ਚ ਮਾਨੂੰਪੁਰ ਸਰਕਾਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨੰੂਪੁਰ ਦੇ ਪਿ੍ੰਸੀਪਲ ਮਨੋਜ ਕੁਮਾਰ ਤੇ ਜਮਾਤ ਦੇ ਇੰਚਾਰਜ ਭਰਪੂਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰੀਖਿਆ 'ਚ ਬੈਠੇ 32 ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਨੂੰ ਇਨਸਾਫ਼ ਦਿਵਾਉਣ ਲਈ ਆਉਣ ਵਾਲੇ ਸਮੇਂ 'ਚ ਸੰਘਰਸ਼ ਕੀਤਾ ਜਾਵੇਗਾ-ਇਯਾਲੀ

ਪਾਇਲ, 24 ਜੂਨ (ਨਿਜ਼ਾਮਪੁਰ)-ਕੇਂਦਰ 'ਚ ਭਾਵੇਂ ਕਿਸੇ ਵੀ ਪਾਰਟੀ ਦੀ ਸਰਕਾਰ ਰਹੀ ਹੋਵੇ, ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਸ਼ੁਰੂ ਤੋਂ ਹੀ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾਂਦੀ ਰਹੀ ਹੈ | ਪਰ ਜਦੋਂ ਵੀ ਦੇਸ਼ ਦੀ ਸੁਰੱਖਿਆ ਤੇ ਭੀੜ ਪਈ ਤਾਂ ਪੰਜਾਬ ਤੇ ਪੰਜਾਬੀਆਂ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਕਿਸਾਨਾਂ ਸਿਰ ਚੜੇ ਕਰਜ਼ਿਆਂ 'ਤੇ ਲਕੀਰ ਫੇਰਨੀ ਚਾਹੀਦੀ-ਬੀ. ਕੇ. ਯੂ. ਰਾਜੇਵਾਲ

ਬੀਜਾ, 24 ਜੂਨ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਪੰਜਾਬ ਭਰ 'ਚ ਝੋਨੇ ਦੀ ਲਵਾਈ ਲਈ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਜਿਥੇ ਬਿਜਾਈ ਪ੍ਰਭਾਵਿਤ ਹੋਵੇਗੀ ਉਥੇ ਮਹਿੰਗਾਈ ਦੇ ਭਿਆਨਕ ਯੁੱਗ ਅੰਦਰ ਖੇਤੀ ਪ੍ਰਧਾਨ ਸੂਬੇ ਦੀਆਂ ਇਨ੍ਹਾਂ ਮੁਸ਼ਕਿਲਾਂ ਦੇ ...

ਪੂਰੀ ਖ਼ਬਰ »

ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਸੀ. ਐੱਚ. ਸੀ. ਮਾਨੂੰਪੁਰ ਦੇ ਐੱਸ. ਐਮ. ਓ. ਡਾ. ਰਵੀ ਦੱਤ ਦੀ ਯੋਗ ਅਗਵਾਈ ਵਿਚ ਤੰਦਰੁਸਤੀ ਸਿਹਤ ਕੇਂਦਰ ਪਿੰਡ ਲਲੌੜੀ ਕਲਾਂ ਵਿਖੇ ਮਲੇਰੀਆ ਵਿਰੋਧੀ ਕੈਂਪ ਲਗਾਇਆ ਗਿਆ | ਕੈਂਪ 'ਚ ਆਏ ਪਿੰਡ ਤੇ ਮੁਹਤਬਰਾਂ ਨੂੰ ਸਿਹਤ ਸੁਪਰਵਾਈਜ਼ਰ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਉਰਦੂ ਕੋਰਸ ਪਹਿਲੀ ਜੁਲਾਈ ਤੋਂ

ਪਾਇਲ, 24 ਜੂਨ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ 1 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਨੌਜਵਾਨ ਕਿਸਾਨਾਂ ਲਈ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈੱਲਪਮੈਂਟ ਸਿਖਲਾਈ ਕੋਰਸ 1 ਅਗਸਤ ਤੋਂ

ਪਾਇਲ, 24 ਜੂਨ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈੱਲਪਮੈਂਟ ਸਿਖਲਾਈ ਕੋਰਸ 1 ਅਗਸਤ ਤੋਂ 28 ਅਕਤੂਬਰ ਤੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX